japhā, japhīजॱफा, जॱफी
ਸੰਗ੍ਯਾ- ਦੋਹਾਂ ਬਾਹਾਂ ਵਿੱਚ ਲੈ ਕੇ ਘੁੱਟਣ ਦੀ ਕ੍ਰਿਯਾ. ਘੁੱਟਕੇ ਛਾਤੀ ਨਾਲ ਲਾਉਣ ਦੀ ਕ੍ਰਿਯਾ. ਇਸ ਦਾ ਮੂਲ ਭੀ ਫ਼ਾਰਸੀ ਸ਼ਬਦ "ਜਫ਼ਾ" ਹੈ.
संग्या- दोहां बाहां विॱच लै के घुॱटण दी क्रिया. घुॱटके छाती नाल लाउण दी क्रिया. इस दा मूल भी फ़ारसी शबद "जफ़ा" है.
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਦੇਖੋ, ਕਿਰਿਆ। ੨. ਵ੍ਯਾਕਰਣ ਦਾ ਉਹ ਅੰਗ, ਜਿਸ ਤੋਂ ਕਿਸੇ ਕਰਮ ਦਾ ਹੋਣਾ ਜਾਂ ਕਰਣਾ ਪਾਇਆ ਜਾਵੇ, ਜਿਵੇਂ- ਆਉਣਾ, ਜਾਣਾ, ਲਿਖਣਾ ਆਦਿ. Verb....
ਸੰਗ੍ਯਾ- ਸੀਨਾ. ਵਕ੍ਸ਼੍ਸ੍ਥਲ. Thorax. "ਛਾਤੀ ਸੀਤਲ ਮਨ ਸੁਖੀ." (ਬਾਵਨ)...
ਕ੍ਰਿ. ਵਿ- ਲਾਗੇ. ਕੋਲ। ੨. ਸਾਥ. ਸੰਗ. ਦੇਖੋ, ਨਾਲਿ। ੩. ਸੰ. ਸੰਗ੍ਯਾ- ਕਮਲ ਦੀ ਡੰਡੀ. ਦੇਖੋ, ਨਾਲਿਕੁਟੰਬ। ੪. ਨਲਕੀ. ਨਲੀ. "ਨਾਲ ਬਿਖੈ ਬਾਤ ਕੀਏ ਸੁਨੀਅਤ ਕਾਨ ਦੀਏ." (ਭਾਗੁ ਕ) ੫. ਬੰਦੂਕ ਦੀ ਨਾਲੀ. "ਛੁਟਕੰਤ ਨਾਲੰ." (ਕਲਕੀ) ੬. ਲਾਟਾ, ਅਗਨਿ ਦੀ ਸ਼ਿਖਾ, "ਉਠੈ ਨਾਲ ਅੱਗੰ." (ਵਰਾਹ) ੭. ਫ਼ਾ. [نال] ਕਾਨੀ (ਕਲਮ) ਘੜਨ ਵੇਲੇ ਨਲਕੀ ਵਿੱਚੋਂ ਜੋ ਸੂਤ ਨਿਕਲਦਾ ਹੈ।#੮. ਨਾਲੀਦਨ ਦਾ ਅਮਰ. ਰੋ. ਰੁਦਨ ਕਰ।#੯. ਅ਼. [نعل] ਜੋੜੇ ਅਥਵਾ ਘੋੜੇ ਦੇ ਸੁੰਮ ਹੇਠ ਲਾਇਆ ਲੋਹਾ, ਜੋ ਘਸਣ ਤੋਂ ਰਖ੍ਯਾ ਕਰਦਾ ਹੈ। ੧੦. ਜੁੱਤੀ. ਪਾਪੋਸ਼। ੧੧. ਤਲਵਾਰ ਦੇ ਮਿਆਨ (ਨਯਾਮ) ਦੀ ਠੋਕਰ, ਜੋ ਨੋਕ ਵੱਲ ਹੁੰਦੀ ਹੈ। ੧੨. ਖੂਹ ਦਾ ਚੱਕ, ਜਿਸ ਉੱਤੇ ਨਾਲੀ (ਮਹਲ) ਉਸਾਰਦੇ ਹਨ....
ਕ੍ਰਿ. ਵਿ- ਬਿਲਕੁਲ. ਮੂਲੋਂ "ਐਸਾ ਕੰਮ ਮੂਲੇ ਨ ਕੀਚੈ, ਜਿਤੁ ਅੰਤਿ ਪਛੋਤਾਈਐ." (ਅਨੰਦੁ) ੨. ਸੰ. ਸੰਗ੍ਯਾ- ਜੜ. "ਮੂਲ ਬਿਨਾ ਸਾਖਾ ਕਤੁ ਆਹੈ?" (ਭੈਰ ਮਃ ੫) ੩. ਵਪਾਰ ਲਈ ਪੂੰਜੀ. ਮੂਲਧਨ. "ਖੋਵੈ ਮੂਲ ਲਾਭ ਨਹਿ" ਪਾਵੈ." (ਗੁਪ੍ਰਸੂ) ੪. ਅਸਲ ਮਜਮੂਨ, ਜਿਸ ਪੁਰ ਟੀਕਾ ਟਿੱਪਣੀ ਲਿਖੀ ਜਾਵੇ. Text। ੫. ਮੁੱਢ. ਆਦਿ. ਭਾਵ- ਕਰਤਾਰ. "ਮੂਲਿ ਲਾਗੇ ਸੇ ਜਨ ਪਰਵਾਣੁ। ××× ਡਾਲੀ ਲਾਗੈ ਨਿਹਫਲ ਜਾਈ ॥" (ਆਸਾ ਮਃ ੩) ਡਾਲੀ ਤੋਂ ਭਾਵ ਦੇਵੀ ਦੇਵਤਾ ਅਤੇ ਜਗਤ ਹੈ। ੬. ਅਸਲਿਯਤ। ੭. ਉੱਨੀਹਵਾਂ ਨਛਤ੍ਰ। ੮. ਗਾਜਰ ਮੂਲੀ ਆਦਿਕ ਜਮੀਨ ਅੰਦਰ ਹੋਣ ਵਾਲੇ ਪਦਾਰਥ। ੯. ਸੰ. मूल्. ਧਾ- ਜੜੇ ਜਾਣਾ, ਦ੍ਰਿੜ੍ਹ ਹੋਣਾ, ਵਧਣਾ, ਜੜ ਪਕੜਨਾ। ੧੦. ਦੇਖੋ, ਮੂਲ੍ਯ....
ਫ਼ਾ. [فارسی] ਫ਼ਾਰਿਸੀ. ਸੰਗ੍ਯਾ- ਪਾਰਸ ਦੇਸ਼ ਦੀ ਭਾਸਾ. ਫ਼ਾਰਿਸੀ ਦੀਆਂ ਸੱਤ ਕਿਸਮਾਂ ਹਨ- ਫ਼ਾਰਿਸੀ. ਪਹਲਵੀ, ਦਰੀ, ਹਰਵੀ, ਜ਼ਾਬੁਲੀ, ਸਕਜ਼ੀ ਅਤੇ ਸਗਦੀ। ੨. ਫ਼ਾਰਿਸ ਦਾ ਵਸਨੀਕ। ੩. ਦੇਖੋ, ਪਾਰਸੀ....
ਸੰ. शब्द ਸ਼ਬ੍ਦ. ਸੰਗ੍ਯਾ- ਧੁਨਿ. ਆਵਾਜ਼. ਸੁਰ। ੨. ਪਦ. ਲਫਜ। ੩. ਗੁਫ਼ਤਗੂ. "ਸਬਦੌ ਹੀ ਭਗਤ ਜਾਪਦੇ ਜਿਨੁ ਕੀ ਬਾਣੀ ਸਚੀ ਹੋਇ." (ਆਸਾ ਅਃ ਮਃ ੩) ੪. ਗੁਰਉਪਦੇਸ਼. "ਭਵਜਲ ਬਿਨ ਸਬਦੇ ਕਿਉ ਤਰੀਐ." (ਭੈਰ ਮਃ ੧) ੫. ਬ੍ਰਹਮ. ਕਰਤਾਰ. "ਸਬਦ ਗੁਰੂ ਸੁਰਤਿ ਧੁਨਿ ਚੇਲਾ." (ਸਿਧਗੋਸਟਿ) ੬. ਧਰਮ. ਮਜਹਬ. "ਜੋਗਿ ਸਬਦੰ ਗਿਆਨ ਸਬਦੰ ਬੇਦ ਸਬਦੰ ਬ੍ਰਾਹਮਣਹ." (ਵਾਰ ਆਸਾ) ੭. ਪੈਗ਼ਾਮ. ਸੁਨੇਹਾ. "ਧਨਵਾਂਢੀ ਪਿਰ ਦੇਸ ਨਿਵਾਸੀ ਸਚੇ ਗੁਰੁ ਪਹਿ ਸਬਦ ਪਠਾਈਂ." (ਮਲਾ ਅਃ ਮਃ ੧) ੮. ਜੈਸੇ ਤੁਕਾ ਰਾਮ ਨਾਮਦੇਵ ਆਦਿਕ ਭਗਤਾਂ ਦੀ ਪਦ- ਰਚਨਾ "ਅਭੰਗ" ਅਤੇ ਸੂਰ ਦਾਸ ਮੀਰਾਬਾਈ ਆਦਿਕ ਦੀ ਵਿਸਨੁਪਦ ਪ੍ਰਸਿੱਧ ਹੈ, ਤੈਸੇ ਹੀ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਛੰਦ ਰੂਪ ਵਾਕ੍ਯ "ਸ਼ਬਦ" ਆਖੀਦੇ ਹਨ. ਸ਼ਬਦ ਛੰਦ ਦੀ ਖਾਸ ਜਾਤਿ ਨਹੀਂ. ਅਨੇਕ ਛੰਦਾਂ ਦਾ ਰੂਪ ਸ਼ਬਦਾਂ ਵਿੱਚ ਦੇਖਿਆ ਜਾਂਦਾ ਹੈ। ੯. ਦੇਖੋ, ਸਬਦੁ। ੧੦. ਸੰ. शब्द ਸ਼ਾਬ੍ਦ. ਵਿ- ਸ਼ਬਦ ਦਾ ਵਾਚ੍ਯ ਅਰਥ. ਸ਼ਬਦ ਦਾ ਮਕਸਦ. "ਨ ਸਬਦ ਬੂਝੈ ਨ ਜਾਣੈ ਬਾਣੀ." (ਧਨਾ ਮਃ ੩) ੧੧. ਦੇਖੋ, ਪ੍ਰਮਾਣ....
ਅ਼. [جفا] ਜੁਲਮ। ੨. ਦੁੱਖ. ਕਸ੍ਟ. "ਕਰ ਕੌਤਕ ਪੈ ਰਿਪੁ ਟਾਰ ਦਯੇ ਬਿਨ ਹੀ ਧਰਏ ਸਰ ਸ੍ਯਾਮ ਜਫਾ." (ਕ੍ਰਿਸਨਾਵ) ੩. ਦੇਖੋ, ਜੱਫਾ....