jhakharhuझखड़ु
ਸੰਗ੍ਯਾ- ਝੰਝਾਵਾਤ. ਹਨੇਰੀ. ਅੰਨ੍ਹੀ. Hurricane. "ਝਖੜੁ ਝਾਗੀ ਮੀਹ ਵਰਸੈ." (ਸੂਹੀ ਅਃ ਮਃ ੪)
संग्या- झंझावात. हनेरी. अंन्ही. Hurricane. "झखड़ु झागी मीह वरसै." (सूही अः मः ४)
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਸੰਗ੍ਯਾ- ਝੰਝਾਵਾਤ. ਹਨੇਰੀ. ਅੰਨ੍ਹੀ. Hurricane. "ਝਖੜੁ ਝਾਗੀ ਮੀਹ ਵਰਸੈ." (ਸੂਹੀ ਅਃ ਮਃ ੪)...
ਸੰਗ੍ਯਾ- ਬਹੁਤ ਪ੍ਰਬਲ ਪੌਣ. ਨਿਹਾਇਤ ਤੇਜ਼ ਹਵਾ, ਜੋ ਦਰਖਤਾਂ ਨੂੰ ਝਾਂਗਸਿਟਦੀ ਹੈ. Cyclone. "ਝਖੜੁ ਝਾਗੀ ਮੀਹੁ ਵਰਸੈ." (ਸੂਹੀ ਅਃ ਮਃ ੪)...
ਸੰਗ੍ਯਾ- ਵਰਖਾ. ਬਾਰਿਸ਼ (ਸੰ. मिह्. ਧਾ- ਗਿੱਲਾ ਕਰਨਾ, ਸਿੰਜਣਾ). ਦੇਖੋ, ਮੀਹਿ ਅਤੇ ਮੀਹੁ....
ਵਿ- ਕੁਸੁੰਭ ਰੰਗੀ. "ਮਨੋ ਅੰਗ ਸੂਹੀ ਕੀ ਸਾਰ੍ਹੀ ਕਰੀ ਹੈ." (ਚੰਡੀ ੧) ੨. ਇੱਕ ਰਾਗਿਣੀ, ਜਿਸ ਨੂੰ ਸੂਹਾ ਭੀ ਆਖਦੇ ਹਨ.¹ ਇਹ ਕਾਫੀ ਠਾਟ ਦੀ ਸਾੜਵ ਰਾਗਿਣੀ ਹੈ. ਇਸ ਵਿੱਚ ਧੈਵਤ ਵਰਜਿਤ ਹੈ. ਸੂਹੀ ਨੂੰ ਗਾਂਧਾਰ ਅਤੇ ਨਿਸਾਦ ਕੋਮਲ, ਬਾਕੀ ਸ਼ੁੱਧ ਸੁਰ ਹਨ. ਵਾਦੀ ਮੱਧਮ ਅਤੇ ਸੜਜ ਸੰਵਾਦੀ ਹੈ. ਗਾਉਣ ਦਾ ਵੇਲਾ ਦੋ ਘੜੀ ਦਿਨ ਚੜ੍ਹੇ ਹੈ.#ਆਰੋਹੀ- ਸ ਰ ਗਾ ਮ ਪ ਨਾ ਸ.#ਅਵਰੋਹੀ- ਸ ਨਾ ਮ ਪ ਗਾ ਰ ਸ.#ਸ਼੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਸੂਹੀ ਦਾ ਪੰਦਰਵਾਂ ਨੰਬਰ ਹੈ। ੩. ਪੋਠੋਹਾਰ ਵੱਲ ਕਿਸੇ ਔਰਤ ਦਾ ਆਪਣੇ ਘਰ ਦੇ ਕਿਸੇ ਬਜ਼ੁਰਗ ਅੱਗੇ ਮੱਥਾ ਟੇਕਣ ਦਾ ਕਰਮ. ਦੇਖੋ, ਸੁਹੀਆ....