jhagaraझगर
ਸੰਗ੍ਯਾ- ਝਗੜਾ. ਬਖੇੜਾ. ਮੁਕ਼ੱਦਮਾ. "ਸਤਿਗੁਰੁ ਝਗਰੁ ਨਿਬੇਰੈ." (ਗੂਜ ਮਃ ੧) ੨. ਸ੍ਯਾਹਚਸ਼ਮ ਇੱਕ ਸ਼ਿਕਾਰੀ ਪੰਛੀ, ਜੋ ਸਦਾ ਪੰਜਾਬ ਵਿੱਚ ਰਹਿੰਦਾ ਹੈ. ਇਹ ਕੱਦ ਵਿੱਚ ਚਰਗ ਤੋਂ ਛੋਟਾ ਹੁੰਦਾ ਹੈ ਅਤੇ ਲਗਰ (ਲਗੜ) ਦਾ ਨਰ ਹੈ. ਇਹ ਜੋੜਾ ਮਿਲਕੇ ਸਹੇ ਆਦਿ ਦਾ ਚੰਗਾ ਸ਼ਿਕਾਰ ਕਰਦਾ ਹੈ. Falco Jugger. ਦੇਖੋ, ਸ਼ਿਕਾਰੀ ਪੰਛੀ. "ਲਗਰ ਝਗਰ ਜੁਰਰਾ ਅਰੁ ਬਾਜਾ." (ਚਰਿਤ੍ਰ ੩੦੭) ਦੇਖੋ, ਲਗੜ.
संग्या- झगड़ा. बखेड़ा. मुक़ॱदमा. "सतिगुरु झगरु निबेरै." (गूजमः १) २. स्याहचशम इॱक शिकारी पंछी, जो सदा पंजाब विॱच रहिंदा है. इह कॱद विॱच चरग तों छोटा हुंदा है अते लगर (लगड़) दा नर है. इह जोड़ा मिलके सहे आदि दा चंगा शिकार करदा है. Falco Jugger. देखो, शिकारी पंछी. "लगर झगर जुररा अरु बाजा." (चरित्र ३०७) देखो, लगड़.
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਦੇਖੋ, ਝਗਰਾ. "ਝਗੜਾ ਕਰਦਿਆ ਅਨਦਿਨੁ ਗੁਦਰੈ." (ਵਾਰ ਬਿਹਾ ਮਃ ੩) "ਝਗੜੁ ਚੁਕਾਵੈ ਹਰਿਗੁਣ ਗਾਵੈ." (ਪ੍ਰਭਾ ਅਃ ਮਃ ੧)...
ਸੰ. ਵਿਕੀਰ੍ਣ (ਖਿੰਡਣ) ਦਾ ਭਾਵ। ੨. ਫੁੱਟ. ਵਿਰੋਧ. "ਬਧ੍ਯੋ ਬਿਖੇਰਾ ਮਨ ਅਕੁਲਾਇ." (ਗੁਪ੍ਰਸੂ)...
ਦੇਖੋ, ਸਤਗੁਰ. "ਜਿਸੁ ਮਿਲਿਐ ਮਨਿ ਹੋਇ ਅਨੰਦ ਸੋ ਸਤਿਗੁਰੁ ਕਹੀਐ." (ਗਉ ਮਃ ੪) "ਨਾਨਕ ਸਤਿਗੁਰੁ ਐਸਾ ਜਾਣੀਐ ਜੋ ਸਭਸੈ ਲਏ ਮਿਲਾਇ ਜੀਉ." (ਸ੍ਰੀ ਮਃ ੧, ਜੋਗੀਅੰਦਰਿ)...
ਦੇਖੋ, ਝਗਰ ੧. "ਝਗਰੁ ਚੁਕਾਇਆ." (ਆਸਾ ਮਃ ੫)...
ਵਿ- ਸ਼ਿਕਾਰ ਖੇਡਣ ਵਾਲਾ। ੨. ਖ਼ਾ. ਵਿਭਚਾਰੀ. ਪਰਇਸਤ੍ਰੀਗਾਮੀ....
ਦੇਖੋ, ਪਕ੍ਸ਼ੀ। ੨. ਤੀਰ। ੩. ਤੱਥਾ. ਦੱਥਾ. ਪੀੜੇਹੋਏ ਗੰਨੇ ਦਾ ਫੋਗ....
ਵ੍ਯ- ਨਿਤ੍ਯ. ਹਮੇਸ਼ਹ. "ਸਦਾ ਸਦਾ ਆਤਮ ਪਰਗਾਸੁ." (ਆਸਾ ਮਃ ੫) ੨. ਅ਼. [صدا] ਸਦਾ. ਸੰਗ੍ਯਾ- ਧ੍ਵਨਿ. ਸ਼ਬਦ. ਆਵਾਜ਼। ੩. ਫ਼ਕੀਰ ਦੀ ਦੁਆ. ਆਸ਼ੀਰਵਾਦ। ੪. ਪੁਕਾਰ. ਗੁਹਾਰ. "ਰੈਣ ਦਿਨਸ ਦੁਇ ਸਦੇ ਪਏ." (ਬਸੰ ਮਃ ੪) ਦੇਖੋ, ਸੱਦਾ....
ਪੰਜ ਨਦ. ਪੰਜ- ਆਬ. ਪੰਜ ਜਲਧਾਰਾ ਜਿਸ ਦੇਸ਼ ਵਿੱਚ ਵਹਿਂਦੀਆਂ ਹਨ- ਵਿਤਸ੍ਤਾ (ਜੇਹਲਮ), ਚੰਦ੍ਰਭਾਗਾ (ਚਨਾਬ), ਐਰਾਵਤੀ (ਰਾਵੀ), ਵਿਪਾਸ਼ (ਬਿਆਸ), ਸ਼ਤਦ੍ਰਵ (ਸਤਲੁਜ).#ਪੰਜਾਬ ਵਿੱਚ ੩੨ ਅੰਗ੍ਰੇਜ਼ੀ ਜਿਲੇ ਅਤੇ ੪੩ ਦੇਸੀ ਰਿਆਸਤਾਂ ਹਨ, ਜਿਨ੍ਹਾਂ ਵਿੱਚੋਂ ਏ. ਜੀ. ਜੀ. (Agent to the Governor General) ਨਾਲ ਤੇਰਾਂ- (ਪਟਿਆਲਾ, ਬਹਾਵਲਪੁਰ, ਜੀਂਦ, ਨਾਭਾ, ਕਪੂਰਥਲਾ, ਮੰਡੀ, ਸਰਮੌਰ, ਬਿਲਾਸਪੁਰ, ਮਲੇਰ- ਕੋਟਲਾ, ਫਰੀਦਕੋਟ, ਚੰਬਾ, ਸੁਕੇਤ ਅਤੇ ਲੁਹਾਰੂ) ਨੀਤਿਸੰਬੰਧ ਰਖਦੀਆਂ ਹਨ. ਅੰਬਾਲੇ ਦੇ ਕਮਿਸ਼ਨਰ ਦ੍ਵਾਰਾ ਪੰਜਾਬ ਗਵਰਨਮੈਂਟ ਨਾਲ ਤਿੰਨ (ਪਟੌਦੀ, ਦੁਜਾਨਾ ਅਤੇ ਕਲਸੀਆ) ਸੰਬੰਧਿਤ ਹਨ. ਸੁਪਰਨਡੈਂਟ ਹਿਲ ਸਟੇਟਸ ਸਿਮਲਾ (Superintenzent Hill States Simla) ਦੀ ਰਾਹੀਂ ਪੰਜਾਬ ਦੇ ਗਵਰਨਰ ਨਾਲ ਸਤਾਈ ਰਿਆਸਤਾਂ (ਬੁਸ਼ਹਿਰ, ਨਾਲਾਗੜ੍ਹ (ਅਥਵਾ ਹਿੰਡੂਰ) ਕ੍ਯੋਂਥਲ, ਬਾਘਲ, ਬਘਾਟ, ਜੁੱਬਲ, ਕੁਮ੍ਹਾਰਸੈਨ, ਭੱਜੀ, ਮੈਲੋਗ, ਬਲਸਨ, ਧਾਮੀ, ਕੁਠਾਰ, ਕੁਨਿਹਾਰ, ਮਾਂਗਲ, ਬਿਜਾ, ਦਾਰਕੋਟੀ, ਤਿਰੋਚ, ਸਾਂਗਰੀ, ਕਨੇਤੀ, ਡੈਲਠਾ. ਕੋਟੀ ਥੇਓਗ, ਮਧਾਨ, ਘੂੰਡ, ਰਤੇਸ਼, ਹਾਂਵੀਗਢ ਅਤੇ ਢਾਡੀ) ਪੋਲਿਟਿਕਲ#(Political) ਸੰਬੰਧ ਰਖਦੀਆਂ ਹਨ.#ਪੰਜਾਬ ਦਾ ਕੁੱਲ ਰਕਬਾ (area) ੧੩੬੯੦੫ ਵਰਗ ਮੀਲ ਹੈ. ਜਿਸ ਵਿੱਚੋਂ ਰਿਆਸਤਾਂ ਦਾ ੩੭੦੫੯ ਵਰਗ ਮੀਲ ਹੈ.#ਪੰਜਾਬ ਦੀ ਕੁੱਲ ਆਬਾਦੀ ੨੫੧੦੧੦੬੦ ਹੈ, ਜਿਸ ਵਿੱਚੋਂ ਰਿਆਸਤਾਂ ਦੀ ੪, ੪੧੬, ੦੩੬ ਹੈ. ਜਾਤਿ ਅਤੇ ਮਤ ਭੇਦ ਅਨੁਸਾਰ ਜਨਸੰਖ੍ਯਾ ਇਉਂ ਹੈ-#ਮੁਸਲਮਾਨ ੧੨, ੯੫੫, ੧੪੧.#ਹਿੰਦੂ ੯, ੧੨੫, ੨੦੨.#ਸਿੱਖ ੩, ੧੧੦, ੦੬੦.¹#ਈਸਾਈ ੩੪੬, ੨੫੯.#ਜੈਂਨੀ ੪੬, ੦੧੯#ਬੌੱਧ ੫, ੯੧੮.#ਪਾਰਸੀ ੫੯੮.#ਯਹੂਦੀ ੩੬.#ਇਹ ਦੇਸ਼, ਸਿੱਖਰਾਜ ਦੇ ਛਿੰਨ ਭਿੰਨ ਹੋਣ ਪੁਰ ੨੯ ਮਾਰਚ ਸਨ ੧੮੪੯ ਨੂੰ ਅੰਗ੍ਰੇਜ਼ਾਂ ਦੇ ਕਬਜੇ ਆਇਆ. ਇਸ ਦਾ ਅਸਲ ਹਾਲ ਜਾਣਨ ਲਈ ਦੇਖੋ, J. D. Cunningham ਦਾ ਸਿੱਖ ਇਤਿਹਾਸ ਅਤੇ ਮੇਜਰ Evans Bell ਕ੍ਰਿਤ Annexation of the Punjab....
ਖਤ੍ਰੀ ਗੋਤ੍ਰ, ਜੋ ਛੋਟੇ ਸਰੀਣਾਂ ਵਿੱਚੋਂ ਹੈ। ੨. ਅ਼. [قّدّ] ਕ਼ੱਦ. ਡੀਲ. ਆਕਾਰ ਦੀ ਲੰਬਾਈ ਚੌੜਾਈ....
ਸੰਗ੍ਯਾ- ਚਰ (ਵਿਚਰਣਾ) ਗ (ਆਕਾਸ਼). ਆਕਾਸ਼ ਵਿੱਚ ਵਿਚਰਣ ਵਾਲਾ ਇੱਕ ਪੰਛੀ, ਜਿਸ ਦਾ ਨਾਮ ਫ਼ਾ. [چرغ] ਚਰਗ਼ ਅਤੇ ਅ਼. [صقر] ਸਕ਼ਰ ਹੈ. ਇਹ ਸ੍ਯਾਹਚਸ਼ਮ ਸ਼ਿਕਾਰੀ ਪੰਛੀ ਹੈ. ਚਰਗ ਕੱਦ ਵਿੱਚ ਇੱਲ ਨਾਲੋਂ ਕੁਝ ਛੋਟਾ ਹੁੰਦਾ ਹੈ. ਇਸ ਦੇ ਪੰਜੇ ਭਾਰੀ ਅਤੇ ਬਹੁਤ ਫੁਰਤੀਲਾ ਹੁੰਦਾ ਹੈ. ਅੱਖ ਇੱਲ ਨਾਲੋਂ ਵੱਡੀ ਹੁੰਦੀ ਹੈ. ਇਹ ਪੰਜਾਬ ਦਾ ਵਸਨੀਕ ਨਹੀਂ, ਠੰਢੇ ਪਹਾੜਾਂ ਤੋਂ ਸਰਦੀ ਦੇ ਸ਼ੁਰੂ ਵਿੱਚ ਆਉਂਦਾ ਹੈ ਅਤੇ ਗਰਮੀਆਂ ਵਿੱਚ ਮੁੜ ਜਾਂਦਾ ਹੈ ਅਰ ਪਹਾੜ ਦੀਆਂ ਖੁੱਡਾਂ ਵਿੱਚ ਆਂਡੇ ਦਿੰਦਾ ਹੈ. ਚੂਹੇ ਕਿਰਲੇ ਖਾਕੇ ਗੁਜਾਰਾ ਕਰਦਾ ਹੈ, ਕਦੇ ਕਦੇ ਪੰਛੀਆਂ ਨੂੰ ਭੀ ਮਾਰ ਲੈਂਦਾ ਹੈ. ਪਾਲਿਆ ਹੋਇਆ ਚਰਗ ਸਹੇ ਦਾ ਚੰਗਾ ਸ਼ਿਕਾਰ ਕਰਦਾ ਹੈ ਅਤੇ ਕੂੰਜ ਨੂੰ ਭੀ ਫੜ ਲੈਂਦਾ ਹੈ. ਸ਼ਿਕਾਰੀ ਇਸ ਨੂੰ ਛੀ ਮਹੀਨੇ ਆਪਣੇ ਪਾਸ ਰੱਖਦੇ ਹਨ, ਵੱਧ ਤੋਂ ਵੱਧ ਇੱਕ ਵਰ੍ਹਾ, ਇਸ ਪਿੱਛੋਂ ਇਹ ਨਿਕੰਮਾ ਹੋ ਜਾਂਦਾ ਹੈ. ਮਾਸ ਖਾਣ ਵੇਲੇ ਇਹ ਬਹੁਤ ਸਿਰ ਹਿਲਾਇਆ ਕਰਦਾ ਹੈ. ਚਰਗ ਮਦੀਨ ਹੈ, ਇਸ ਦਾ ਨਰ ਚਰਗੇਲਾ ਕਹਾਉਂਦਾ ਹੈ, ਜੋ ਕੱਦ ਵਿੱਚ ਛੋਟਾ ਹੁੰਦਾ ਹੈ ਅਤੇ ਸ਼ਿਕਾਰ ਲਈ ਨਿਕੰਮਾ ਪੰਛੀ ਹੈ. ਦੇਖੋ, ਸ਼ਿਕਾਰੀ ਪੰਛੀਆਂ ਦਾ ਚਿਤ੍ਰ. "ਸੀਹਾ ਬਾਜਾ ਚਰਗਾ ਕੁਹੀਆ ਏਨਾ ਖਵਾਲੇ ਘਾਹ." (ਵਾਰ ਮਾਝ ਮਃ ੧) ੨. ਤਰਕ (ਤਰਕ੍ਸ਼ੁ hyena) ਨੂੰ ਭੀ ਲੋਕ ਚਰਕ ਅਤੇ ਚਰਗ ਆਖਦੇ ਹਨ....
ਵਿ-. ਉਮਰ ਅਥਵਾ ਕੱਦ ਵਿੱਚ ਘੱਟ। ੨. ਓਛਾ. ਤੁੱਛ। ੩. ਸੰ. शौटीर्य्य ਸ਼ੌਟੀਰ੍ਯ. ਸੰਗ੍ਯਾ- ਬਲ. ਪਰਾਕ੍ਰਮ. "ਕੋਟ ਨ ਓਟ ਨ ਕੋਸ ਨ ਛੋਟਾ." (ਸਵੈਯੇ ਸ੍ਰੀ ਮੁਖਵਾਕ ਮਃ ੫)...
ਹੁਤੋ. ਹੋਤਾ. ਹੋਣ ਦਾ ਭੂਤਕਾਲ....
ਵ੍ਯ- ਦੋ ਸ਼ਬਦਾਂ ਨੂੰ ਜੋੜਨ ਵਾਲਾ ਸਬਦ. ਔਰ. ਅਰ. ਅਤੈ. ਤੇ....
ਸੰਗ੍ਯਾ- ਸ਼ਾਖਾ. ਟਹਣੀ। ੨. ਇੱਕ ਸ਼ਿਕਾਰੀ ਪੰਛੀ. ਦੇਖੋ, ਲਗੜ....
ਇੱਕ ਸ਼ਿਕਾਰੀ ਪੰਛੀ, ਜੋ ਕਾਲੀ ਅੱਖ ਵਾਲਾ ਹੁੰਦਾ ਹੈ. ਇਹ ਝਗਰ (ਝਗੜ) ਦੀ ਮਦੀਨ ਹੈ. ਇਹ ਨਰ ਮਾਦਾ ਮਿਲਕੇ ਉਸਦਾ ਸ਼ਿਕਾਰ ਕਰਦੇ ਹਨ. ਇਸ ਦਾ ਕੱਦ ਝਗਰ ਨਾਲੋਂ ਵਡਾ ਹੁੰਦਾ ਹੈ. ਲਗੜ ਬਾਰਾਂ ਮਹੀਨੇ ਸ਼ਿਕਾਰ ਕਰਦਾ ਹੈ ਅਤੇ ਚਰਗ ਨਾਲੋਂ ਬਹੁਤ ਵਫਾਦਾਰ ਹੈ. ਇਹ ਸਦਾ ਪੰਜਾਬ ਵਿੱਚ ਰਹਿਂਦਾ ਅਤੇ ਇੱਥੇ ਹੀ ਆਂਡੇ ਦਿੰਦਾ ਹੈ। ਦੇਖੋ, ਸ਼ਿਕਾਰੀ ਪੰਛੀ...
ਸੰਗ੍ਯਾ- ਜੂਤਾ. ਜੁੱਤਾ। ੨. ਪੋਸ਼ਾਕ. ਦੋਸ਼ਾਲਾ. "ਸਚ ਭਜਨ ਜੋੜੇ." (ਗਉ ਵਾਰ ੨. ਮਃ ੫) ੩. ਦੋ ਪਦਾਰਥ। ੪. ਨਰ ਅਤੇ ਮਾਦਾ....
ਸਹਾ ਦਾ ਬਹੁ ਵਚਨ. ਦੇਖੋ, ਸਹਾ। ੨. ਦੇਖੋ, ਸਹਨ। ੩. ਦੇਖੋ, ਸਹੀ. "ਮਤਿ ਗੁਰੁਮਤਿ ਹਰਿ ਹਰਿ ਸਹੇ." (ਪ੍ਰਭਾ ਮਃ ੪) ਸਹੀ ਕਰੇ. ਸਿੱਧ ਕੀਤੇ....
ਦੇਖੋ, ਆਦ. "ਆਦਿ ਅਨੀਲ ਅਨਾਦਿ." (ਜਪੁ) ੨. ਸੰਗ੍ਯਾ- ਬ੍ਰਹਮ. ਕਰਤਾਰ. "ਆਦਿ ਕਉ ਕਵਨੁ ਬੀਚਾਰ ਕਥੀਅਲੇ?" (ਸਿਧ ਗੋਸਟਿ)...
ਵਿ- ਉੱਤਮ. ਸ਼੍ਰੇਸ੍ਠ. ਸਿੰਧੀ. ਦਙੋ. "ਸੋ ਮੁਕਤ ਨਾਨਕ ਜਿਸੁ ਸਤਿਗੁਰੁ ਚੰਗਾ." (ਕਾਨ ਮਃ ੫) ੨. ਅਰੋਗ. ਨਰੋਆ। ੩. ਸੰਗ੍ਯਾ- ਬਹਿਲ ਗੋਤ ਦਾ ਇੱਕ ਪ੍ਰੇਮੀ, ਜੋ ਸ੍ਰੀ ਗੁਰੂ ਅਰਜਨਦੇਵ ਦਾ ਸਿੱਖ ਹੋ ਕੇ ਆਤਮਗ੍ਯਾਨੀ ਹੋਇਆ....
ਫ਼ਾ. [شکار] ਸ਼ਿਕਾਰ. ਸੰਗ੍ਯਾ- ਜੰਗਲੀ ਜਾਨਵਰਾਂ ਦੇ ਮਾਰਨ ਦਾ ਸੰਕਲਪ ਅਤੇ ਯਤਨ ਕਰਨਾ. ਮ੍ਰਿਗਯਾ. "ਸੰਤ ਸੰਗਿ ਲੇ ਚੜਿਓ ਸਿਕਾਰ." (ਭੈਰ ਮਃ ੫) ਸੰ. श्रकीडा ਸ਼੍ਵਕ੍ਰੀੜਾ. ਕੁੱਤਿਆਂ ਨੂੰ ਸਾਥ ਲੈ ਕੇ ਖੇਲ ਕਰਨ ਦੀ ਕ੍ਰਿਯਾ....
ਸੰਗ੍ਯਾ- ਝਗੜਾ. ਬਖੇੜਾ. ਮੁਕ਼ੱਦਮਾ. "ਸਤਿਗੁਰੁ ਝਗਰੁ ਨਿਬੇਰੈ." (ਗੂਜ ਮਃ ੧) ੨. ਸ੍ਯਾਹਚਸ਼ਮ ਇੱਕ ਸ਼ਿਕਾਰੀ ਪੰਛੀ, ਜੋ ਸਦਾ ਪੰਜਾਬ ਵਿੱਚ ਰਹਿੰਦਾ ਹੈ. ਇਹ ਕੱਦ ਵਿੱਚ ਚਰਗ ਤੋਂ ਛੋਟਾ ਹੁੰਦਾ ਹੈ ਅਤੇ ਲਗਰ (ਲਗੜ) ਦਾ ਨਰ ਹੈ. ਇਹ ਜੋੜਾ ਮਿਲਕੇ ਸਹੇ ਆਦਿ ਦਾ ਚੰਗਾ ਸ਼ਿਕਾਰ ਕਰਦਾ ਹੈ. Falco Jugger. ਦੇਖੋ, ਸ਼ਿਕਾਰੀ ਪੰਛੀ. "ਲਗਰ ਝਗਰ ਜੁਰਰਾ ਅਰੁ ਬਾਜਾ." (ਚਰਿਤ੍ਰ ੩੦੭) ਦੇਖੋ, ਲਗੜ....
ਫ਼ਾ. [جُرہ] ਸੰਗ੍ਯਾ- ਇਹ ਬਾਜ਼ ਦਾ ਨਰ ਹੈ. ਇਸ ਦਾ ਕੱਦ ਬਾਜ਼ ਨਾਲੋਂ ਛੋਟਾ ਹੁੰਦਾ ਹੈ. ਇਸ ਨੂੰ ਭੀ ਬਾਜ਼ ਵਾਂਙ ਸ਼ਿਕਾਰ ਲਈ ਪਾਲਿਆ ਅਤੇ ਸਿਖਾਇਆ ਜਾਂਦਾ ਹੈ. Goshawk (male). ਦੇਖੋ, ਸ਼ਿਕਾਰੀ ਪੰਛੀ....
ਵ੍ਯ- ਔਰ. ਅਤੇ. ਦੋ ਸ਼ਬਦਾਂ ਨੂੰ ਜੋੜਨ ਵਾਲਾ ਸ਼ਬਦ. "ਮਾਇਆ ਫਾਸ ਬੰਧ ਨਹੀ ਫਾਰੈ ਅਰੁ ਮਨੁ ਸੁੰਨਿ ਨ ਲੂਕੇ." (ਆਸਾ ਕਬੀਰ)...
ਸੰ. ਵਾਦ੍ਯ. ਸੰਗ੍ਯਾ- ਐਸਾ ਸਾਜ (ਯੰਤ੍ਰ), ਜੋ ਸੱਤ ਸ੍ਵਰ ਉਤਪੰਨ ਕਰੇ. ਅਥਵਾ ਤਾਲ ਵਾਸਤੇ ਧੁਨਿ ਕਰੇ. ਸਰੰਦਾ ਰਬਾਬ ਮ੍ਰਿਦੰਗ ਆਦਿ. "ਬਾਜਾ ਮਾਣ ਤਾਣ ਤਜਿ ਤਾਨਾ." (ਰਾਮ ਮਃ ੫) ਬਾਜਿਆਂ ਦੇ ਭੇਦ ਲਈ ਦੇਖੋ, ਪੰਚ ਸਬਦ। ੨. ਅ਼. ਬਅ਼ਜ. ਸਰਵ ਕੋਈ....
ਸੰ. ਸੰਗ੍ਯਾ- ਪਿਆਦਾ. ਪੈਦਲ. ਪਦਾਤਿ। ੨. ਕਰਨੀ. ਕਰਤੂਤ. ਆਚਾਰ। ੩. ਵ੍ਰਿੱਤਾਂਤ. ਹਾਲ। ੪. ਦਸਮਗ੍ਰੰਥ ਵਿੱਚ ਇਸਤਰੀ ਪੁਰਖਾਂ ਦੇ ਛਲ ਕਪਟ ਭਰੇ ਪ੍ਰਸੰਗ ਜਿਸ ਭਾਗ ਵਿੱਚ ਹਨ, ਉਸ ਦੀ "ਚਰਿਤ੍ਰੋਪਾਖ੍ਯਾਨ." ਸੰਗ੍ਯਾ ਹੈ, ਪਰ ਪ੍ਰਸਿੱਧ ਨਾਮ "ਚਰਿਤ੍ਰ" ਹੀ ਹੈ.#ਚਰਿਤ੍ਰਾਂ ਦੀ ਗਿਣਤੀ ੪੦੪ ਹੈ, ਪਰ ਸਿਲਸਿਲੇ ਵਾਰ ਲਿਖਣ ਵਿੱਚ ੪੦੫ ਹੈ. ਤਿੰਨ ਸੌ ਪਚੀਹ (੩੨੫) ਵਾਂ ਚਰਿਤ੍ਰ ਲਿਖਿਆ ਨਹੀਂ ਗਿਆ, ਪਰ ਉਸ ਦੇ ਅੰਤ ਇਤਿ ਸ੍ਰੀ ਲਿਖਕੇ ੩੨੫ ਨੰਬਰ ਦਿੱਤਾ ਹੋਇਆ ਹੈ.#ਇਹ ਪੋਥੀ ਦੀ ਭੂਮਿਕਾ ਵਿੱਚ ਲਿਖਿਆ ਹੈ ਕਿ ਰਾਜਾ ਚਿਤ੍ਰਸਿੰਘ ਦਾ ਸੁੰਦਰ ਰੂਪ ਵੇਖਕੇ ਇੱਕ ਅਪਸਰਾ ਮੋਹਿਤ ਹੋ ਗਈ ਅਰ ਉਸ ਨਾਲ ਸੰਬੰਧ ਜੋੜਕੇ ਹਨੁਵੰਤ ਸਿੰਘ ਮਨੋਹਰ ਪੁਤ੍ਰ ਪੈਦਾ ਕੀਤਾ ਚਿਤ੍ਰਸਿੰਘ ਦੀ ਨਵੀਂ ਵਿਆਹੀ ਰਾਣੀ ਚਿਤ੍ਰਮਤੀ, ਯੁਵਾ ਹਨੁਵੰਤ ਸਿੰਘ ਦਾ ਅਦਭੁਤ ਰੂਪ ਵੇਖਕੇ ਮੋਹਿਤ ਹੋ ਗਈ ਅਰ ਰਾਜਕੁਮਾਰ ਨੂੰ ਕੁਕਰਮ ਲਈ ਪ੍ਰੇਰਿਆ, ਪਰ ਧਰਮੀ ਹਨੁਵੰਤ ਸਿੰਘ ਨੇ ਆਪਣੀ ਮਤੇਈ ਨੂੰ ਰੁੱਖਾ ਜਵਾਬ ਦਿੱਤਾ, ਇਸ ਪੁਰ ਰਾਣੀ ਨੇ ਆਪਣੇ ਪਤੀ ਪਾਸ ਝੂਠੀਆਂ ਗੱਲਾਂ ਬਣਾਕੇ ਪੁਤ੍ਰ ਦੇ ਮਾਰੇ ਜਾਣ ਦਾ ਹੁਕਮ ਦਿਵਾ ਦਿੱਤਾ. ਰਾਜੇ ਦੇ ਸਿਆਣੇ ਮੰਤ੍ਰੀ ਨੇ ਆਪਣੇ ਸ੍ਵਾਮੀ ਨੂੰ ਚਾਲਾਕ ਇਸਤ੍ਰੀਆਂ ਦੇ ਕਪਟ ਭਰੇ ਅਨੇਕ ਚਰਿਤ੍ਰ ਸੁਣਾਕੇ ਰਾਜਕੁਮਾਰ ਵੱਲੋਂ ਸ਼ੱਕ ਦੂਰ ਕਰਨ ਦਾ ਯਤਨ ਕੀਤਾ.#ਇਨ੍ਹਾਂ ਚਰਿਤ੍ਰਾਂ ਵਿੱਚ ਪੁਰਾਤਨ ਹਿੰਦੂ ਪੁਸਤਕਾਂ ਤੋਂ, ਬਹਾਰਦਾਨਿਸ਼ ਕਿਤਾਬ ਤੋਂ, ਮੁਗ਼ਲਾਂ ਦੀ ਖ਼ਾਨਦਾਨੀ ਕਹਾਣੀਆਂ ਤੋਂ, ਰਾਜਪੂਤਾਨੇ ਦੇ ਕਥਾ ਪ੍ਰਸੰਗਾਂ ਤੋਂ, ਪੰਜਾਬ ਦੇ ਕਿੱਸੇ ਕਹਾਣੀਆਂ ਤੋ, ਕੁਝ ਆਪਣੇ ਤਜਰਬਿਆਂ ਤੋਂ ਚਰਿਤ੍ਰ ਲਿਖੇ ਗਏ ਹਨ, ਅਰ ਸਿੱਧਾਂਤ ਇਹ ਹੈ ਕਿ ਕਾਮ ਦੇ ਦਾਸ ਹੋ ਕੇ ਚਾਲਾਕ ਪਰਇਸਤ੍ਰੀਆਂ ਦੇ ਪੇਚਾਂ ਵਿੱਚ ਨਹੀਂ ਫਸਣਾ ਚਾਹੀਏ, ਅਰ ਉਨ੍ਹਾਂ ਤੇ ਇਤਬਾਰ ਕਰਕੇ ਆਪਣਾ ਸਰਵਨਾਸ਼ ਨਹੀਂ ਕਰ ਲੈਣਾ ਚਾਹੀਏ.#ਇਸ ਤੋਂ ਇਹ ਸਿੱਟਾ ਨਹੀਂ ਕੱਢਣਾ ਚਾਹੀਏ ਕਿ ਆਪਣੀ ਧਰਮਪਤਨੀ ਅਤੇ ਯੋਗ੍ਯ ਇਸਤ੍ਰੀਆਂ ਤੇ ਵਿਸ਼੍ਵਾਸ ਕਰਨਾ ਅਯੋਗ ਹੈ, ਭਾਵ ਇਹ ਹੈ ਕਿ ਕਾਮਾਤੁਰ ਹੋ ਕੇ ਪਰਇਸਤ੍ਰੀਆਂ ਦੇ ਪੇਚ ਵਿੱਚ ਫਸਕੇ ਲੋਕ ਪਰਲੋਕ ਖੋ ਲੈਣਾ ਕੁਕਰਮ ਹੈ....