jhanaka, jhanakāra, jhanatakāraझनक, झनकार, झनतकार
ਦੇਖੋ, ਝਣਤਕਾਰ. "ਕਿੰਕਨੀ ਸ਼ਬਦ ਝਨਤਕਾਰ ਖੇਲੁ ਪਾਹਿ ਜੀਉ." (ਸਵੈਯੇ ਮਃ ੪. ਕੇ)
देखो, झणतकार. "किंकनी शबद झनतकार खेलु पाहि जीउ." (सवैये मः ४. के)
ਸੰ. झण ਅਤੇ झणत्कार ਸੰਗ੍ਯਾ- ਛਣਕਾਰ. ਝਨਕਾਰ. ਝਣਝਣ ਸ਼ਬਦ. ਘੁੰਘਰੂ ਆਦਿ ਦੀ ਧੁਨਿ. ਦੇਖੋ, ਝਨਤਕਾਰ....
ਸੰ. किङकिणी ਕਿੰਕਿਣੀ. ਸੰਗ੍ਯਾ- ਥੋੜਾ ਸ਼ਬਦ ਕਰਨ ਵਾਲੀ ਤੜਾਗੀ. ਛੁਦ੍ਰਘੰਟਿਕਾ. ਘੁੰਗਰੂਆਂ ਵਾਲੀ ਤੜਾਗੀ. "ਕਿੰਕਨੀ ਸਬਦ ਝਨਤਕਾਰ ਖੇਲ ਪਾਹਿ ਜੀਉ." (ਸਵੈਯੇ ਮਃ ੪. ਕੇ)...
ਸੰ. शब्द ਸ਼ਬ੍ਦ. ਸੰਗ੍ਯਾ- ਧੁਨਿ. ਆਵਾਜ਼. ਸੁਰ। ੨. ਪਦ. ਲਫਜ। ੩. ਗੁਫ਼ਤਗੂ. "ਸਬਦੌ ਹੀ ਭਗਤ ਜਾਪਦੇ ਜਿਨੁ ਕੀ ਬਾਣੀ ਸਚੀ ਹੋਇ." (ਆਸਾ ਅਃ ਮਃ ੩) ੪. ਗੁਰਉਪਦੇਸ਼. "ਭਵਜਲ ਬਿਨ ਸਬਦੇ ਕਿਉ ਤਰੀਐ." (ਭੈਰ ਮਃ ੧) ੫. ਬ੍ਰਹਮ. ਕਰਤਾਰ. "ਸਬਦ ਗੁਰੂ ਸੁਰਤਿ ਧੁਨਿ ਚੇਲਾ." (ਸਿਧਗੋਸਟਿ) ੬. ਧਰਮ. ਮਜਹਬ. "ਜੋਗਿ ਸਬਦੰ ਗਿਆਨ ਸਬਦੰ ਬੇਦ ਸਬਦੰ ਬ੍ਰਾਹਮਣਹ." (ਵਾਰ ਆਸਾ) ੭. ਪੈਗ਼ਾਮ. ਸੁਨੇਹਾ. "ਧਨਵਾਂਢੀ ਪਿਰ ਦੇਸ ਨਿਵਾਸੀ ਸਚੇ ਗੁਰੁ ਪਹਿ ਸਬਦ ਪਠਾਈਂ." (ਮਲਾ ਅਃ ਮਃ ੧) ੮. ਜੈਸੇ ਤੁਕਾ ਰਾਮ ਨਾਮਦੇਵ ਆਦਿਕ ਭਗਤਾਂ ਦੀ ਪਦ- ਰਚਨਾ "ਅਭੰਗ" ਅਤੇ ਸੂਰ ਦਾਸ ਮੀਰਾਬਾਈ ਆਦਿਕ ਦੀ ਵਿਸਨੁਪਦ ਪ੍ਰਸਿੱਧ ਹੈ, ਤੈਸੇ ਹੀ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਛੰਦ ਰੂਪ ਵਾਕ੍ਯ "ਸ਼ਬਦ" ਆਖੀਦੇ ਹਨ. ਸ਼ਬਦ ਛੰਦ ਦੀ ਖਾਸ ਜਾਤਿ ਨਹੀਂ. ਅਨੇਕ ਛੰਦਾਂ ਦਾ ਰੂਪ ਸ਼ਬਦਾਂ ਵਿੱਚ ਦੇਖਿਆ ਜਾਂਦਾ ਹੈ। ੯. ਦੇਖੋ, ਸਬਦੁ। ੧੦. ਸੰ. शब्द ਸ਼ਾਬ੍ਦ. ਵਿ- ਸ਼ਬਦ ਦਾ ਵਾਚ੍ਯ ਅਰਥ. ਸ਼ਬਦ ਦਾ ਮਕਸਦ. "ਨ ਸਬਦ ਬੂਝੈ ਨ ਜਾਣੈ ਬਾਣੀ." (ਧਨਾ ਮਃ ੩) ੧੧. ਦੇਖੋ, ਪ੍ਰਮਾਣ....
ਦੇਖੋ, ਝਣਤਕਾਰ. "ਕਿੰਕਨੀ ਸ਼ਬਦ ਝਨਤਕਾਰ ਖੇਲੁ ਪਾਹਿ ਜੀਉ." (ਸਵੈਯੇ ਮਃ ੪. ਕੇ)...
ਦੇਖੋ, ਖੇਲ....
ਪਾਸ. ਸਮੀਪ. "ਅੰਧੇ! ਤੂ ਬੈਠਾ ਕੰਧੀ ਪਾਹਿ." (ਸ੍ਰੀ ਮਃ ੫) "ਕਹੁ ਬੇਨੰਤੀ ਅਪਨੇ ਸਤਿਗੁਰ ਪਾਹਿ." (ਗਉ ਮਃ ੫) ੨. ਪਾਉਂਦਾ ਹੈ. ਪ੍ਰਾਪਤ ਕਰਦਾ ਹੈ. "ਸਿਮਰਤ ਨਾਮ ਮੁਕਤਿਫਲ ਪਾਹਿ." (ਗਉ ਮਃ ੫) ੩. ਤਤਪਰ ਹੋਣ ਦੀ ਕ੍ਰਿਯਾ. ਲਗਣਾ. "ਜੇ ਸਭਿ ਮਿਲਿਕੈ ਆਖਣਿ ਪਾਹਿ." (ਸੋਦਰੁ) ਸਾਰੇ ਮਿਲਕੇ ਕਹਿਣ ਲੱਗਣ। ੪. ਸੰ. ਵ੍ਯ- ਰਕ੍ਸ਼ਾ ਕਰੋ. ਬਚਾਓ. "ਸਮੰ ਪਾਹਿ ਮਮ ਪਾਹਿ ਤੂ ਸਰਣ ਆਏ." (ਸਲੋਹ)...
ਵ੍ਯ- ਸਨਮਾਨ ਬੋਧਕ ਸ਼ਬਦ. "ਜਿਚਰੁ ਵਸਿਆ ਕੰਤੁ ਘਰਿ, ਜੀਉ ਜੀਉ ਸਭਿ ਕਹਾਤ." (ਸ੍ਰੀ ਮਃ ੫) ਇਸ ਥਾਂ ਘਰ ਦੇਹ, ਅਤੇ ਕੰਤ ਜੀਵਾਤਮਾ ਹੈ। ੨. ਸੰਗ੍ਯਾ- ਜੀਵਾਤਮਾ. "ਜੀਉ ਏਕੁ ਅਰਿ ਸਗਲ ਸਰੀਰਾ." (ਗਉ ਅਃ ਕਬੀਰ) ੩. ਜਾਨ. "ਜੀਉ ਪਿੰਡ ਸਭ ਤੇਰੀ ਰਾਸਿ." (ਸੁਖਮਨੀ) ੪. ਜੀਵਨ. ਜ਼ਿੰਦਗੀ."ਜੀਉ ਸਮਪਉ ਆਪਣਾ." (ਓਅੰਕਾਰ) "ਲੀਪਤ ਜੀਉ ਗਇਓ." (ਬਿਲਾ ਕਬੀਰ)#੫. ਮਨ. ਦਿਲ. "ਜੀਉ ਡਰਤ ਹੈ ਆਪਣਾ." (ਧਨਾ ਮਃ ੧) "ਹਮਰਾ ਖੁਸੀ ਕਰੈ ਨਿਤ ਜੀਉ." (ਧਨਾ ਧੰਨਾ) "ਜੂਠ ਲਹੈ ਜੀਉ ਮਾਂਜੀਐ." (ਗੂਜ ਮਃ ੧) ੬. ਪ੍ਰਾਣੀ. ਜਾਨਵਰ। ੭. ਜਨਮ. "ਕਰਮਹਿ ਕਿਨ ਜੀਉ ਦੀਨ ਰੇ?" (ਗੌਂਡ ਕਬੀਰ) ਕਰਮ ਕਿਸ ਨੇ ਪੈਦਾ ਕੀਤਾ ਹੈ? ੮. ਸ੍ਵਰ (ਸੁਰ). "ਜਸ ਜੰਤੀ ਮਹਿ ਜੀਉ ਸਮਾਨਾ." (ਗਉ ਕਬੀਰ) ੯. ਸ੍ਵਾਗਤ. ਖ਼ੁਸ਼ਆਮਦੇਦ. "ਜੇ ਕੋ ਜੀਉ ਕਹੈ ਓਨਾ ਕਉ, ਜਮ ਕੀ ਤਲਬ ਨ ਹੋਈ." (ਪ੍ਰਭਾ ਮਃ ੧)...