tāndāटांडा
ਡਿੰਗ. ਸੰਗ੍ਯਾ- ਅੰਨ ਆਦਿ ਵਪਾਰ ਦੀ ਸਾਮਗ੍ਰੀ ਨਾਲ ਲੱਦਿਆ ਹੋਇਆ ਬੈਲਾਂ ਦਾ ਝੁੰਡ. "ਮੇਰਾ ਟਾਂਡਾ ਲਾਦਿਆ ਜਾਇ ਰੇ." (ਗਉ ਰਵਿਦਾਸ) ੨. ਵਪਾਰੀਆਂ ਦੀ ਟੋਲੀ। ੩. ਵਣਜਾਰਿਆਂ ਦੀ ਆਬਾਦੀ। ੪. ਜਵਾਰ ਅਤੇ ਮੱਕੀ ਦਾ ਕਾਂਡ. ਕਾਨਾ। ੫. ਯੂ. ਪੀ. ਦੇ ਇਲਾਕੇ ਫੈਜਾਬਾਦ ਜਿਲੇ ਦੀ ਇੱਕ ਤਸੀਲ ਦਾ ਪ੍ਰਧਾਨ ਨਗਰ, ਜੋ ਗੋਗਰਾ ਨਦੀ ਦੇ ਕਿਨਾਰੇ ਆਬਾਦ ਹੈ. ਕਿਸੇ ਸਮੇਂ ਇੱਥੇ ਢਾਕੇ ਜੇਹੀ ਸੁੰਦਰ ਮਲਮਲ ਬਣਦੀ ਸੀ. ਹੁਣ ਭੀ ਇੱਥੇ ਦੀਆਂ ਛੀਟਾਂ ਅਤੇ ਜਾਮਦਾਨੀਆਂ ਬਹੁਤ ਪ੍ਰਸਿੱਧ ਹਨ। ੬. ਦੇਖੋ, ਟਾਲ੍ਹੀਸਾਹਿਬ.
डिंग. संग्या- अंन आदि वपार दी सामग्री नाल लॱदिआ होइआ बैलां दा झुंड. "मेरा टांडा लादिआ जाइ रे." (गउ रविदास) २. वपारीआं दी टोली। ३. वणजारिआं दी आबादी। ४. जवार अते मॱकी दा कांड. काना। ५. यू. पी. दे इलाके फैजाबाद जिले दी इॱक तसील दा प्रधान नगर, जो गोगरा नदी दे किनारे आबाद है. किसे समें इॱथे ढाके जेही सुंदर मलमल बणदी सी. हुण भी इॱथे दीआं छीटां अते जामदानीआं बहुत प्रसिॱध हन। ६. देखो, टाल्हीसाहिब.
ਸੰਗ੍ਯਾ- ਵਿੰਗ. ਵਲ। ੨. ਦੇਖੋ, ਡਿੰਘ....
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਸੰ. अन्न. ਸੰਗ੍ਯਾ- ਜਿਸ ਨਾਲ ਪ੍ਰਾਣ ਧਾਰਣ ਕਰੀਏ. ਖਾਣ ਲਾਇਕ ਪਦਾਰਥ. ਭੋਜਨ।#੨. ਅਨਾਜ. ਦਾਣਾ। ੩. ਪਾਰਬ੍ਰਹ੍ਮ. ਕਰਤਾਰ, ਜਿਸ ਦੀ ਸੱਤਾ ਨਾਲ ਜੀਵ ਪ੍ਰਾਣ ਧਾਰਦੇ ਹਨ। ੪. ਸੂਰਜ। ੫. ਪ੍ਰਾਣ। ੬. ਭੋਗਣ ਯੋਗ੍ਯ ਪਦਾਰਥ....
ਦੇਖੋ, ਆਦ. "ਆਦਿ ਅਨੀਲ ਅਨਾਦਿ." (ਜਪੁ) ੨. ਸੰਗ੍ਯਾ- ਬ੍ਰਹਮ. ਕਰਤਾਰ. "ਆਦਿ ਕਉ ਕਵਨੁ ਬੀਚਾਰ ਕਥੀਅਲੇ?" (ਸਿਧ ਗੋਸਟਿ)...
ਦੇਖੋ, ਵ੍ਯਾਪਾਰ....
ਸੰ. सामग्री. ਸਮ- ਅਗ੍ਰ. ਸੰਗ੍ਯਾ- ਪੂਰਾਪਨ. ਸੰਪੂਰਣਤਾ। ੨. ਕਾਰਣਾਂ ਦਾ ਸਮੁਦਾਯ. ਕਾਰਜ ਸਿੱਧ ਕਰਨ ਦੇ ਕਾਰਣ. "ਸਚ ਤੇਰੀ ਸਾਮਗਰੀ." (ਸੂਹੀ ਮਃ ੫) ੩. ਸਾਮਾਨ. ਵਸਤੁ....
ਕ੍ਰਿ. ਵਿ- ਲਾਗੇ. ਕੋਲ। ੨. ਸਾਥ. ਸੰਗ. ਦੇਖੋ, ਨਾਲਿ। ੩. ਸੰ. ਸੰਗ੍ਯਾ- ਕਮਲ ਦੀ ਡੰਡੀ. ਦੇਖੋ, ਨਾਲਿਕੁਟੰਬ। ੪. ਨਲਕੀ. ਨਲੀ. "ਨਾਲ ਬਿਖੈ ਬਾਤ ਕੀਏ ਸੁਨੀਅਤ ਕਾਨ ਦੀਏ." (ਭਾਗੁ ਕ) ੫. ਬੰਦੂਕ ਦੀ ਨਾਲੀ. "ਛੁਟਕੰਤ ਨਾਲੰ." (ਕਲਕੀ) ੬. ਲਾਟਾ, ਅਗਨਿ ਦੀ ਸ਼ਿਖਾ, "ਉਠੈ ਨਾਲ ਅੱਗੰ." (ਵਰਾਹ) ੭. ਫ਼ਾ. [نال] ਕਾਨੀ (ਕਲਮ) ਘੜਨ ਵੇਲੇ ਨਲਕੀ ਵਿੱਚੋਂ ਜੋ ਸੂਤ ਨਿਕਲਦਾ ਹੈ।#੮. ਨਾਲੀਦਨ ਦਾ ਅਮਰ. ਰੋ. ਰੁਦਨ ਕਰ।#੯. ਅ਼. [نعل] ਜੋੜੇ ਅਥਵਾ ਘੋੜੇ ਦੇ ਸੁੰਮ ਹੇਠ ਲਾਇਆ ਲੋਹਾ, ਜੋ ਘਸਣ ਤੋਂ ਰਖ੍ਯਾ ਕਰਦਾ ਹੈ। ੧੦. ਜੁੱਤੀ. ਪਾਪੋਸ਼। ੧੧. ਤਲਵਾਰ ਦੇ ਮਿਆਨ (ਨਯਾਮ) ਦੀ ਠੋਕਰ, ਜੋ ਨੋਕ ਵੱਲ ਹੁੰਦੀ ਹੈ। ੧੨. ਖੂਹ ਦਾ ਚੱਕ, ਜਿਸ ਉੱਤੇ ਨਾਲੀ (ਮਹਲ) ਉਸਾਰਦੇ ਹਨ....
ਸੰਗ੍ਯਾ- ਗਰੋਹ. ਟੋਲਾ। ੨. ਸੰਘਣਾ ਜੰਗਲ। ੩. ਘੁੰਡ (ਨਿਕ਼ਾਬ) ਨੂੰ ਭੀ ਝੁੰਡ ਆਖਦੇ ਹਨ. ਘੁੰਘਟ....
ਸਰਵ- ਮਾਮਕ. ਬੋਲਣ ਵਾਲੇ ਦਾ ਆਪਣਾ. "ਮੇਰਾ ਸਾਹਿਬ ਅਤਿ ਵਡਾ." (ਮਃ ੩. ਵਾਰ ਗੂਜ ੧) ੨. ਵਿ- ਮੁੱਖ. ਪ੍ਰਧਾਨ. ਦੇਖੋ, ਮੇਰੁ. "ਸਿਰੁ ਕੀਨੋ ਮੇਰਾ." (ਰਾਮ ਅਃ ਮਃ ੫) ਸਾਰੇ ਅੰਗਾਂ ਵਿੱਚੋਂ ਸਿਰ ਨੂੰ ਪ੍ਰਧਾਨ ਬਣਾਇਆ ਹੈ....
ਡਿੰਗ. ਸੰਗ੍ਯਾ- ਅੰਨ ਆਦਿ ਵਪਾਰ ਦੀ ਸਾਮਗ੍ਰੀ ਨਾਲ ਲੱਦਿਆ ਹੋਇਆ ਬੈਲਾਂ ਦਾ ਝੁੰਡ. "ਮੇਰਾ ਟਾਂਡਾ ਲਾਦਿਆ ਜਾਇ ਰੇ." (ਗਉ ਰਵਿਦਾਸ) ੨. ਵਪਾਰੀਆਂ ਦੀ ਟੋਲੀ। ੩. ਵਣਜਾਰਿਆਂ ਦੀ ਆਬਾਦੀ। ੪. ਜਵਾਰ ਅਤੇ ਮੱਕੀ ਦਾ ਕਾਂਡ. ਕਾਨਾ। ੫. ਯੂ. ਪੀ. ਦੇ ਇਲਾਕੇ ਫੈਜਾਬਾਦ ਜਿਲੇ ਦੀ ਇੱਕ ਤਸੀਲ ਦਾ ਪ੍ਰਧਾਨ ਨਗਰ, ਜੋ ਗੋਗਰਾ ਨਦੀ ਦੇ ਕਿਨਾਰੇ ਆਬਾਦ ਹੈ. ਕਿਸੇ ਸਮੇਂ ਇੱਥੇ ਢਾਕੇ ਜੇਹੀ ਸੁੰਦਰ ਮਲਮਲ ਬਣਦੀ ਸੀ. ਹੁਣ ਭੀ ਇੱਥੇ ਦੀਆਂ ਛੀਟਾਂ ਅਤੇ ਜਾਮਦਾਨੀਆਂ ਬਹੁਤ ਪ੍ਰਸਿੱਧ ਹਨ। ੬. ਦੇਖੋ, ਟਾਲ੍ਹੀਸਾਹਿਬ....
ਕ੍ਰਿ. ਵਿ- ਜਾਕੇ. ਪਹੁਚਕੇ. "ਜਾਇ ਪੁਛਾ ਤਿਨ ਸਜਣਾ." (ਸ੍ਰੀ ਮਃ ੪) ੨. ਸੰਗ੍ਯਾ- ਉਤਪੱਤੀ. ਜਨਮ. "ਹੈ ਭੀ ਹੋਸੀ ਜਾਇ ਨ ਜਾਸੀ." (ਜਪੁ) ਹੈ, ਭਯਾ, ਹੋਸੀ, ਨਾ ਜਨਮੈ ਨ ਜਾਸੀ (ਮਰਸੀ). ੩. ਜਾਵੇ. ਮਿਟੇ. "ਜਿਤੁ ਭਉ ਖਸਮ ਨ ਜਾਇ." (ਵਾਰ ਆਸਾ) ੪. ਜਾਂਦਾ. ਜਾਤਾ. "ਵਡਾ ਨ ਹੋਵੈ ਘਾਟਿ ਨ ਜਾਇ." (ਸੋਦਰੁ) ੫. ਫ਼ਾ. [جائے] ਜਾਯ. ਸੰਗ੍ਯਾ- ਜਗਾ. ਥਾਂ. "ਦੂਜੀ ਨਾਹੀ ਜਾਇ." (ਵਾਰ ਆਸਾ) "ਦਰਗਹਿ ਮਿਲੈ ਤਿਸੈ ਹੀ ਜਾਇ." (ਧਨਾ ਮਃ ੫) ੬. ਦੇਖੋ, ਆਖੈ....
ਸੂਰਜ ਦਾ ਸੇਵਕ. ਰਵਿ ਉਪਾਸਕ. ਸੌਰ। ੨. ਕਾਸ਼ੀ ਦਾ ਵਸਨੀਕ ਚਮਾਰ, ਜੋ ਰਾਮਾਨੰਦ ਦਾ ਚੇਲਾ ਸੀ. ਇਹ ਗਿਆਨ ਦੇ ਬਲ ਕਰਕੇ ਪਰਮਹੰਸ ਪਦਵੀ ਨੂੰ ਪ੍ਰਾਪਤ ਹੋਇਆ. ਰਵਿਦਾਸ ਕਬੀਰ ਦਾ ਸਮਕਾਲੀ ਸੀ. ਇਸ ਨੂੰ ਬਹੁਤ ਪੁਸ੍ਤਕਾਂ ਵਿੱਚ ਰੈਦਾਸ ਭੀ ਲਿਖਿਆ ਹੈ. ਰਵਿਦਾਸ ਦੀ ਬਾਣੀ ਸ਼੍ਰੀ ਗੁਰੂ ਗ੍ਰੰਥਸਾਹਿਬ ਵਿੱਚ ਦਰਜ ਹੈ. "ਕਹਿ ਰਵਿਦਾਸ ਖਲਾਸ ਚਮਾਰਾ." (ਗਉ) "ਰਵਿਦਾਸੁ ਜਪੈ ਰਾਮਨਾਮਾ." (ਸੋਰ)...
ਫ਼ਾ. [آبادی] ਸੰਗ੍ਯਾ- ਬਸਤੀ. ਵਸੋਂ। ੨. ਜਨ ਸੰਖ੍ਯਾ- ਮਰਦੁਮ ਸ਼ੁਮਾਰੀ....
ਸੰਗ੍ਯਾ- ਸਾਉਣੀ ਦੀ ਫ਼ਸਲ ਦਾ ਇੱਕ ਅੰਨ. ਜੁਆਰ ਸੰ ਜੂਰ੍ਣਾਹੂਯ. L. Sorghum Vulgare. (ਅੰ. Great millet) ੨. ਅ਼. [جوار] ਪੜੋਸ। ੩. ਆਸ ਪਾਸ ਦਾ ਦੇਸ਼....
ਵ੍ਯ- ਦੋ ਸ਼ਬਦਾਂ ਨੂੰ ਜੋੜਨ ਵਾਲਾ ਸਬਦ. ਔਰ. ਅਰ. ਅਤੈ. ਤੇ....
ਸਾਂਉਣੀ ਦੀ ਫਸਲ ਵਿੱਚ ਹੋਣ ਵਾਲਾ ਇੱਕ ਅੰਨ. Maize. ਮਕਈ। ੨. ਅ਼. [مّکی] ਮੱਕੇ ਦਾ ਮੱਕੇ ਸ਼ਹਰ ਨਾਲ ਹੈ ਜਿਸ ਦਾ ਸੰਬੰਧ....
ਸੰ. काएड ਸੰਗ੍ਯਾ- ਬਿਰਛ ਦਾ ਟਾਹਣਾ। ੨. ਦਰਖ਼ਤ ਦਾ ਧੜ. ਪੋਰਾ। ੩. ਬਾਂਸ ਅਥਵਾ ਗੰਨੇ ਦੀ ਪੋਰੀ, ਜੋ ਦੋ ਗੱਠਾਂ ਦੇ ਵਿਚਕਾਰਲਾ ਭਾਗ ਹੈ। ੪. ਸਰਕੁੜਾ. ਸ਼ਰਕਾਂਡ। ੫. ਹਿੱਸਾ. ਵਿਭਾਗ. ਜਿਵੇਂ ਕਰਮ ਉਪਾਸਨਾ ਅਤੇ ਗ੍ਯਾਨ ਕਾਂਡ। ੬. ਕਿਸੇ ਗ੍ਰੰਥ ਦਾ ਪ੍ਰਕਰਣ, ਅਧ੍ਯਾਯ ਅਥਵਾ ਬਾਬ. ਜਿਵੇਂ ਰਾਮਾਇਣ ਦੇ ਸੱਤ ਕਾਂਡ। ੭. ਸਮੂਹ. ਸਮੁਦਾਯ। ੮. ਜਲ। ੯. ਥਮਲਾ. ਖੰਭਾ। ੧੦. ਮੌਕਾ. ਅਵਸਰ। ੧੧. ਪੱਥਰ। ੧੨. ਨਾੜੀਆਂ ਦਾ ਸਮੁਦਾਯ। ੧੩. ਵਿ- ਬੁਰਾ. ਮੰਦ....
ਦੇਖੋ, ਕਾਣਾ। ੨. ਸੰ. काण्ड ਸਰਕੁੜੇ ਦਾ ਕਾਂਡ. ਯੂ. Kanna ਅਤੇ Kanni. ਸਰਕੁੜਾ ਅਤੇ ਕਾਹੀ। ੩. ਉਹ ਆਦਮੀ, ਜੋ ਆਪਣੇ ਐਬ ਦੇ ਕਾਰਣ ਦੂਜੇ ਤੋਂ ਅੱਖ ਚੁਰਾਵੇ. "ਅਵਰਨ ਹਸਤ ਆਪ ਹਹਿ ਕਾਨੇ." (ਗਉ ਕਬੀਰ) ੪. ਅ਼. [قانع] ਕ਼ਾਨਅ਼. ਸੰਤੋਖੀ. ਸਾਬਿਰ....
ਦੇਖੋ, ਤਹਸੀਲ....
ਸੰਗ੍ਯਾ- ਸਾਂਖ੍ਯਮਤ ਅਨੁਸਾਰ ਸਤ੍ਵ ਰਜ ਤਮ ਰੂਪ ਪ੍ਰਕ੍ਰਿਤਿ, ਜੋ ਜਗਤ ਦਾ ਉਪਾਦਾਨ ਕਾਰਣ ਹੈ। ੨. ਈਸ਼੍ਵਰ. ਪਰਮਾਤਮਾ। ੩. ਰਾਜਾ ਦਾ ਵਜੀਰ। ੪. ਫੌਜ ਦਾ ਵਡਾ ਸਰਦਾਰ। ੫. ਪਟਿਆਲਾਪਤਿ ਬਾਬਾ ਆਲਾ ਸਿੰਘ ਜੀ ਦੀ ਸੁਪੁਤ੍ਰੀ, ਜੋ ਸਾਰੇ ਸ਼ੁਭ ਗੁਣਾਂ ਨਾਲ ਭਰਪੂਰ ਸੀ. ਦੇਖੋ, ਪਰਧਾਨ ੨। ੬. ਵਿ- ਮੁੱਖ. ਖਾਸ। ੭. ਸ਼੍ਰੇਸ੍ਠ. ਉੱਤਮ....
ਸੰ. ਸੰਗ੍ਯਾ- ਨਗ (ਪਹਾੜ) ਜੇਹੇ ਹੋਣ ਘਰ ਜਿਸ ਵਿੱਚ. ਸ਼ਹਿਰ. ਪੁਰ. "ਨਗਰ ਮਹਿ ਆਪਿ ਬਾਹਰਿ ਫੁਨਿ ਆਪਨ." (ਬਿਲਾ ਮਃ ੫) ੨. ਭਾਵ- ਦੇਹ. ਸ਼ਰੀਰ. "ਕਾਮਿ ਕਰੋਧਿ ਨਗਰ ਬਹੁ ਭਰਿਆ." (ਸੋਹਿਲਾ) ੩. ਕੁੱਲੂ ਦੇ ਇਲਾਕੇ ਇੱਕ ਵਸੋਂ, ਜੋ ਕਿਸੇ ਵੇਲੇ ਕੁਲੂ ਦੀ ਰਾਜਧਾਨੀ ਸੀ। ੪. ਦੇਖੋ, ਕੋਟ ਕਾਂਗੜਾ। ੫. ਨਾਗਰ (ਚਤੁਰ) ਦੀ ਥਾਂ ਭੀ ਨਗਰ ਸ਼ਬਦ ਆਇਆ ਹੈ. "ਨਗਰਨ ਕੇ ਨਗਰਨ ਕਹਿ ਮੋਹੈਂ." (ਚਰਿਤ੍ਰ ੨੪੪) ਸ਼ਹਰ ਦੇ ਨਾਗਰਾਂ ਨੂੰ ਮੋਹ ਲੈਂਦੇ ਹਨ....
ਸੰ. ਸੰਗ੍ਯਾ- ਨਦ (ਸ਼ੋਰ) ਕਰਨ ਵਾਲੀ ਜਲ ਧਾਰਾ. ਪਹਾੜਾਂ ਦੇ ਚਸ਼ਮੇ ਅਤੇ ਗਲੀ ਹੋਈ ਬਰਫ ਤੋਂ ਬਣੀ ਹੋਈ ਜਲਧਾਰਾ, ਜੋ ਸਦਾ ਵਹਿਂਦੀ ਹੈ. ਕਾਤ੍ਯਾਯਨ ਲਿਖਦਾ ਹੈ ਕਿ ਅੱਠ ਹਜ਼ਾਰ ਧਨੁਸ¹ ਤੋਂ ਜਿਸ ਦਾ ਪ੍ਰਵਾਹ ਘੱਟ ਹੋਵੇ, ਉਹ ਨਦੀ ਨਹੀਂ ਕਹੀ ਜਾਂਦੀ "ਨਦੀਆਂ ਵਿਚਿ ਟਿਬੇ ਦੇਖਾਲੇ." (ਵਾਰ ਮਾਝ ਮਃ ੧)...
ਅ਼. [آباد] ਅਬਦ ਦਾ ਬਹੁ ਵਚਨ. ਯੁਗ (ਜੁਗ) ੨. ਫ਼ਾ. ਵਸਤੀ ਸ਼ਹਿਰ. ੩. ਉਸਤਤਿ। ੪. ਵਿ- ਵਸਿਆ ਹੋਇਆ....
ਕ੍ਰਿ. ਵਿ- ਇਸ ਥਾਂ. ਯਹਾਂ....
ਵਿ- ਜੈਸੀ. "ਜੇਹੀ ਸੁਰਤਿ ਤੇਹਾ ਤਿਨ ਰਾਹੁ." (ਸ੍ਰੀ ਮਃ ੧) ੨. ਸੰਗ੍ਯਾ- ਜਿਹ (ਚਿੱਲਾ) ਰੱਖਣ ਵਾਲਾ ਧਨੁਖ. ਚਿੱਲੇਦਾਰ ਕਮਾਨ....
ਸੰ. ਵਿ- ਸੋਹਣਾ. ਖੂਬਸੂਰਤ. "ਸੁੰਦਰ ਚਤੁਰ ਤਤ ਕਾ ਬੇਤਾ." (ਸੁਖਮਨੀ) ੨. ਸੰਗ੍ਯਾ- ਕਾਮਦੇਵ। ੩. ਸ਼੍ਰੀ ਗੁਰੂ ਅਮਰਦੇਵ ਜੀ ਦਾ ਪੜੋਤਾ, ਜਿਸ ਦੀ ਰਚਨਾ ਰਾਮਕਲੀ ਰਾਗ ਵਿੱਚ "ਸਦੁ" ਦੇਖੀਦਾ ਹੈ. "ਕਹੈ ਸੁੰਦਰ ਸੁਣਹੁ ਸੰਤਹੁ ਸਭ ਜਗਤ ਪੈਰੀ ਪਾਇ ਜੀਉ." (ਸਦੁ) "ਨੰਦਨੁ ਮੋਹਰੀ ਨਾਮ ਅਨੰਦ। ਤਿਹ ਨੰਦਨ ਸੁੰਦਰ ਮਤਿਵੰਦ।।"¹ (ਗੁਪ੍ਰਸੂ) ੪. ਦਾਦੂ ਜੀ ਦਾ ਚੇਲਾ ਇੱਕ ਮਹਾਤਮਾ ਸਾਧੂ, ਜਿਸ ਦਾ ਜਨਮ ਸੰਮਤ ੧੬੫੩ ਵਿੱਚ ਦ੍ਯੋਸਾ ਪਿੰਡ (ਰਾਜ ਜੈਪੁਰ) ਵਿੱਚ ਹੋਇਆ ਅਤੇ ਸੰਮਤ ੧੭੪੬ ਵਿੱਚ ਸੀਂਗਾਨੇਰ ਦੇ ਮਕਾਮ, ਜੋ ਜੈਪੁਰ ਤੋਂ ਚਾਰ ਕੋਹ ਦੱਖਣ ਹੈ, ਦੇਹਾਂਤ ਹੋਇਆ. ਇਸ ਮਹਾਤਮਾ ਦੇ ਰਚੇ ਹੋਏ ਗ੍ਰੰਥ ਸੁੰਦਰ ਵਿਲਾਸ, ਗ੍ਯਾਨਸਮੁਦ੍ਰ ਅਤੇ ਸਾਖੀ ਆਦਿਕ ਅਨੇਕ ਹਨ. ਦੇਖੋ, ਸੁੰਦਰ ਜੀ ਦੀ ਕਵਿਤਾ-#ਕਾਮਿਨੀ ਕੀ ਦੇਹ ਅਤਿ ਕਹਿਯੇ ਸਘਨ ਵਨ#ਉਹਾਂ ਸੁਤੌ ਜਾਇ ਕੋਊ ਭੂਲਕੈ ਪਰਤ ਹੈ,#ਕੁੰਜਰ ਹੈ ਗਤਿ ਕਟਿ ਕੇਹਰਿ ਕੀ ਭਯ ਯਾਮੇ#ਬੇਨੀ ਕਾਰੀ ਨਾਗਨਿ ਸੀ ਫਣ ਕੋ ਧਰਤ ਹੈ,#ਕੁਚ ਹੈਂ ਪਹਾਰ ਜਹਾਂ ਕਾਮਚੋਰ ਬੈਠੋ, ਤਹਾਂ-#ਸਾਧ ਕੈ ਕਟਾਛ ਬਾਣ ਪ੍ਰਾਣ ਕੋ ਹਰਤ ਹੈ,#ਸੁੰਦਰ ਕਹਤ ਏਕ ਔਰ ਅਤਿ ਭਯ ਤਾਮੇ#ਰਾਖਸੀ ਵਦਨ ਖਾਵ ਖਾਵਹੀ ਕਰਤ ਹੈ.#ਸਾਚੋ ਉਪਦੇਸ਼ ਦੇਤ ਭਲੀ ਭਲੀ ਸੀਖ ਦੇਤ,#ਸਮਤਾ ਸੁਬੁੱਧਿ ਦੇਤ ਕੁਮਤਿ ਹਰਤ ਹੈਂ,#ਮਾਰਗ ਦਿਖਾਇ ਦੇਤ ਭਾਵਹੂੰ ਭਗਤਿ ਦੇਤ,#ਪ੍ਰੇਮ ਕੀ ਪ੍ਰਤੀਤ ਦੇਤ ਅਭਰਾ ਭਰਤ ਹੈਂ,#ਗ੍ਯਾਨ ਦੇਤ ਧ੍ਯਾਨ ਦੇਤ ਆਤਮਵਿਚਾਰ ਦੇਤ,#ਬ੍ਰਹ੍ਮ ਕੋ ਬਤਾਇ ਦੇਤ ਬ੍ਰਹ੍ਮ ਮੇ ਚਰਤ ਹੈਂ,#ਸੁੰਦਰ ਕਹਤ ਜਗ ਸੰਤ ਕਛੁ ਦੇਤ ਨਾਹੀ,#ਸੰਤ ਜਨ ਨਿਸਿ ਦਿਨ ਦੇਬੋਈ ਕਰਤ ਹੈਂ.#੫. ਇੱਕ ਮਾਛੀ, ਜੋ ਗੁਰੂ ਅਰਜਨ ਦੇਵ ਦਾ ਸਿੱਖ ਸੀ. ਇਹ ਸੇਵਾ ਕਰਨ ਵਿੱਚ ਵਡਾ ਨਿਪੁਣ ਸੀ। ੬. ਬੁਰਹਾਨਪੁਰ ਨਿਵਾਸੀ ਇੱਕ ਸੱਜਨ ਗੁਰੂ ਹਰਿਗੋਬਿੰਦ ਸਾਹਿਬ ਦਾ ਸਿੱਖ। ੭. ਆਗਰਾ ਨਿਵਾਸੀ ਚੱਢਾ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਦਾ ਸਿੱਖ. ੮. ਦੇਖੋ, ਤ੍ਰਿਭੰਗੀ ਦਾ ਰੂਪ ੪. (ਸ), ੯. ਇੱਕ ਬ੍ਰਾਹਮਣ ਕਵਿ ਗਵਾਲਿਯਰ ਦੇ ਰਹਿਣ ਵਾਲਾ, ਜੋ ਸ਼ਾਹਜਹਾਂ ਦੇ ਦਰਬਾਰ ਦਾ ਕਵੀ ਸੀ. ੧੦. ਦੇਖੋ, ਸੁੰਦਰਸ਼ਾਹ....
ਸੰਗ੍ਯਾ- ਇੱਕ ਪ੍ਰਕਾਰ ਦਾ ਬਰੀਕ ਵਸਤ੍ਰ. ਸੰ. ਮਲਮਲੱਕ. ਅੰ. Muslin. ਢਾਕੇ ਦੀ ਮਲਮਲ ਪੁਰਾਣੇ ਸਮੇਂ ਬਹੁਤ ਪ੍ਰਸਿੱਧ ਸੀ। ੨. ਸੂਰ ਅਤੇ ਕਾਉਂ ਦੀ ਵਿਸ੍ਟਾ....
ਕ੍ਰਿ. ਵਿ- ਅਬ. ਇਸ ਵੇਲੇ. "ਹੁਣਿ ਕਦਿ ਮਿਲੀਐ ਪ੍ਰਿਅ ਤੁਧੁ ਭਗਵੰਤਾ." (ਮਾਝ ਮਃ ੫) ਇਸ ਦਾ ਮੂਲ ਸੰਸਕ੍ਰਿਤ अहनि ਅਹਨਿ ਹੈ, ਜਿਸ ਦਾ ਅਰਥ ਹੈ ਦਿਨ ਮੇ. ਭਾਵ- ਅੱਜ ਦੇ ਦਿਨ....
ਵਿ- ਸੰ. ਬਹੁਤਰ. ਬਹੁਤ ਜਾਦਾ. ਬਹੁਤ. ਸਹਿਤ. "ਬਹੁਤਾ ਕਹੀਐ ਬਹੁਤਾ ਹੋਇ." (ਜਪੁ) "ਸਾਧ ਬਹੁਤੇਰੇ ਡਿਠੇ." (ਸਵੈਯੇ ਮਃ ੩. ਕੇ) "ਬਹੁਤੁ ਸਿਆਣਪ ਲਾਗੈ ਧੂਰਿ." (ਆਸਾ ਮਃ ੧) ੨. ਬਾਣੀਏ ਤੋਲਣ ਵੇਲੇ ਤਿੰਨ ਕਹਿਣ ਦੀ ਥਾਂ "ਬਹੁਤੇ" ਸ਼ਬਦ ਦਾ ਬਰਤਾਉ ਕਰਦੇ ਹਨ....
ਸੰ. प्रसिद्घ. ਵਿ- ਵਿਖ੍ਯਾਤ. ਮਸ਼ਹੂਰ। ੨. ਭੂਸਿਤ. ਸ਼੍ਰਿੰਗਾਰਿਆ ਹੋਇਆ। ੩. ਦੇਖੋ, ਕੁਲਕ ਦਾ ਰੂਪ (ੲ)....
ਉਹ ਟਾਲ੍ਹੀ, ਜਿਸ ਹੇਠ ਦਸਾਂ ਸਤਿਗੁਰਾਂ ਵਿੱਚੋਂ ਕੋਈ ਵਿਰਾਜਿਆ ਹੈ ਅਥਵਾ ਸਤਿਗੁਰੂ ਦੇ ਇਤਿਹਾਸ ਨਾਲ ਜਿਸ ਦਾ ਸੰਬੰਧ ਹੈ. ਹੇਠ ਲਿਖੀਆਂ ਟਾਲ੍ਹੀਆਂ ਪ੍ਰਸਿੱਧ ਹਨ:-#੧. ਅਮ੍ਰਿਤਸਰ ਜੀ ਵਿੱਚ ਸੰਤੋਖਸਰ ਦੇ ਕਿਨਾਰੇ ਉਹ ਟਾਲ੍ਹੀ ਜਿਸ ਹੇਠ ਗੁਰੂ ਰਾਮਦਾਸ ਜੀ ਅਤੇ ਗੁਰੂ ਅਰਜਨ ਦੇਵ ਵਿਰਾਜਿਆ ਕਰਦੇ ਸਨ।#੨. ਡੇਰਾ ਬਾਬਾ ਨਾਨਕ ਤੋਂ ਸੱਤ ਕੋਹ ਉੱਤਰ ਪਿੰਡ ਪੱਖੋਕੇ ਤੋਂ ਪੱਛਮ, ਆਬਾਦੀ ਦੇ ਨਾਲ ਹੀ ਬਾਬਾ ਸ਼੍ਰੀਚੰਦ ਜੀ ਦੀ ਟਾਲ੍ਹੀ, ਜਿਸ ਹੇਠ ਬੈਠਕੇ ਧ੍ਯਾਨਪਰਾਇਣ ਹੋਇਆ ਕਰਦੇ ਸਨ ਅਤੇ ਇੱਥੇ ਇੱਕ ਵਾਰ ਗੁਰੂ ਹਰਿਗੋਬਿੰਦ ਸਾਹਿਬ ਭੀ ਬਾਬਾ ਜੀ ਦਾ ਦਰਸ਼ਨ ਕਰਨ ਗਏ ਕੁਝ ਕਾਲ ਵਿਰਾਜੇ ਹਨ. ਇਸ ਗੁਰਦ੍ਵਾਰੇ ਨਾਲ ੫੦ ਘੁਮਾਉਂ ਜ਼ਮੀਨ ਇੱਥੇ, ਅਤੇ ੩੦੦ ਵਿੱਘੇ ਬਾਰ ਵਿੱਚ ਹੈ ਅਰ ਤੇਰਾਂ ਸੌ ਰੁਪਏ ਸਾਲਾਨਾ ਜਾਗੀਰ ਹੈ. ਅੱਸੂ ਬਦੀ ੫. ਨੂੰ ਮੇਲਾ ਲਗਦਾ ਹੈ.#੩. ਜਿਲ੍ਹਾ ਗੁਰਦਾਸਪੁਰ, ਤਸੀਲ ਸ਼ਕਰਗੜ੍ਹ, ਥਾਣਾ ਸ਼ਾਹਗਰੀਬ ਵਿੱਚ ਇੱਕ ਪਿੰਡ ਘੱਕਾ ਕੋਟਲੀ ਹੈ, ਉਸ ਤੋਂ ਅਗਨਿ ਕੋਣ ਆਬਾਦੀ ਦੇ ਪਾਸ ਹੀ ਗੁਰੂ ਹਰਿਰਾਇ ਸਾਹਿਬ ਟਾਲ੍ਹੀ ਬਿਰਛ ਹੇਠ ਵਿਰਾਜੇ ਹਨ, ਜੋ ਹੁਣ ਸੁੱਕ ਗਿਆ ਹੈ, ਪਰ ਉਸ ਦੀ ਥਾਂ ਹੋਰ ਪੈਦਾ ਹੋਗਿਆ ਹੈ. ਇੱਥੇ ਗੁਰੂ ਸਾਹਿਬ ਨੇ ਮੂਲੇ ਨੂੰ ਖ਼ਰਗੋਸ਼ ਦੀ ਯੋਨਿ ਤੋਂ ਮੁਕ੍ਤ ਕੀਤਾ, ਜਿਸਦੀ ਸਮਾਧ ਪਿੰਡ ਕਲ੍ਹਾਬੂਹਾ ਦੇ ਪਾਸ ਸੜਕ ਦੇ ਕਿਨਾਰੇ ਹੈ. ਭਾਈ ਫਤੇਚੰਦ ਪ੍ਰੇਮੀ ਸਿੱਖ ਦੀ ਪ੍ਰੀਤਿ ਕਰਕੇ ਗੁਰੂ ਸਾਹਿਬ ਕੁਝ ਦਿਨ ਇਸ ਟਾਲ੍ਹੀ ਪਾਸ ਠਹਿਰੇ ਹਨ. ਇਸ ਗੁਰਦ੍ਵਾਰੇ ਨੂੰ ਪੰਜਾਹ ਵਿੱਘੇ ਜ਼ਮੀਨੇ, ਅਤੇ ਸੌ ਰੁਪਯਾ ਸਾਲਾਨਾ ਜਾਗੀਰ ਹੈ. ਵੈਸਾਖੀ ਨੂੰ ਮੇਲਾ ਹੁੰਦਾ ਹੈ. ਰੇਲਵੇ ਸਟੇਸ਼ਨ ਨਾਰੋਵਾਲ ਤੋਂ ਨੌ ਮੀਲ ਪੂਰਵ ਹੈ.#੪. ਜ਼ਿਲ੍ਹਾ ਜਲੰਧਰ, ਤਸੀਲ ਨਵਾਂਸ਼ਹਿਰ, ਥਾਣਾ ਰਾਹੋਂ ਦੇ ਪਿੰਡ ਦੌਲਤਪੁਰ ਤੋਂ ਵਾਯਵੀ ਕੋਣ ਆਬਾਦੀ ਦੇ ਨਾਲ ਹੀ ਬਾਬਾ ਸ਼੍ਰੀਚੰਦ ਜੀ ਦਾ ਅਸਥਾਨ ਹੈ. ਬਾਬਾ ਜੀ ਕੀਰਤਪੁਰ ਵੱਲ ਜਾਂਦੇ ਹੋਏ ਤਿੰਨ ਦਿਨ ਇੱਥੇ ਟਾਲ੍ਹੀ ਹੇਠ ਰਹੇ. ਇਸ ਨਾਲ ੧੭. ਘੁਮਾਉਂ ਦੇ ਕ਼ਰੀਬ ਜ਼ਮੀਨ ਹੈ. ੧. ਹਾੜ ਨੂੰ ਮੇਲਾ ਹੁੰਦਾ ਹੈ. ਰੇਲਵੇ ਸਟੇਸ਼ਨ ਨਵਾਂਸ਼ਹਿਰ ਤੋਂ ੯. ਮੀਲ ਪੂਰਵ ਹੈ।#੫. ਜਿਲ੍ਹਾ ਹੁਸ਼ਿਆਰਪੁਰ, ਤਸੀਲ ਦੁਸੂਹਾ, ਥਾਣਾ ਟਾਂਡਾ ਦੇ ਪਿੰਡ 'ਮੂਣਕ' ਦੇ ਬਾਹਰਵਾਰ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਗੁਰਦ੍ਵਾਰਾ ਹੈ. ਗੁਰੂ ਜੀ ਸ਼ਿਕਾਰ ਖੇਡਦੇ ਇੱਥੇ ਆਏ. ਟਾਲ੍ਹੀ ਦੇ ਨਾਲ ਗੁਰੂ ਜੀ ਦਾ ਘੋੜਾ ਬੱਧਾ ਸੀ. ਸਾਧਾਰਣ ਜਿਹਾ ਮੰਜੀਸਾਹਿਬ ਬਣਿਆ ਹੋਇਆ ਹੈ, ਸੇਵਾਦਾਰ ਕੋਈ ਨਹੀਂ ਹੈ. ਦੋ ਕਨਾਲ ਜ਼ਮੀਨ ਦਾ ਅਹ਼ਾਤ਼ਾ ਹੈ. ਹਾੜ ਵਦੀ ੧. ਨੂੰ ਮੇਲਾ ਹੁੰਦਾ ਹੈ. ਗੁਰਦ੍ਵਾਰੇ ਪਾਸ ਇੱਕ ਬਹੁਤ ਸੁੰਦਰ ਨਦੀ ਚਲ ਰਹੀ ਹੈ. ਰੇਲਵੇ ਸਟੇਸ਼ਨ ਟਾਂਡਾ ਤੋਂ ਉੱਤਰ ਦੇ ਮੀਲ ਦੇ ਕਰੀਬ ਹੈ।#੬. ਲਹੌਰ ਰੇਲਵੇ ਸਟੇਸ਼ਨ ਪਾਸ ਬਾਬਾ ਸ਼੍ਰੀਚੰਦ ਜੀ ਦੀ ਟਾਲ੍ਹੀ....