tātaटाट
ਸੰਗ੍ਯਾ- ਸਣ ਦਾ ਕਪੜਾ। ੨. ਤੱਪੜ। ੩. ਛੋਲੇ ਦੀ ਫਲੀ। ੪. ਚੁੱਭਵੀਂ ਪੀੜ. ਖ਼ਾਸ ਕਰਕੇ ਕੰਨ ਵਿੱਚ ਹੋਈ ਚੀਸ. ਚਸਕ। ੫. ਕੁਲ. ਗੋਤ੍ਰ.
संग्या- सण दा कपड़ा। २. तॱपड़। ३. छोले दी फली। ४. चुॱभवीं पीड़. ख़ास करके कंन विॱच होई चीस. चसक। ५. कुल. गोत्र.
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਸੰ. ਕਰ੍ਪਟ. ਸੰਗ੍ਯਾ- ਵਸਤ੍ਰ. ਪਟ. "ਕਪੜੁ ਰੂਪ ਸੁਹਾਵਣਾ." (ਵਾਰ ਆਸਾ) ੨. ਖ਼ਿਲਤ. "ਸਿਫਤਿ ਸਲਾਹ ਕਪੜਾ ਪਾਇਆ." (ਵਾਰ ਮਾਝ ਮਃ ੧) ੩. ਭਾਵ, ਦੇਹ. ਸ਼ਰੀਰ. "ਕਰਮੀ ਆਵੈ ਕਪੜਾ." (ਜਪੁ) "ਪਰਹਰਿ ਕਪੜੁ ਜੇ ਪਿਰ ਮਿਲੈ." (ਵਾਰ ਸੋਰ ਮਃ ੧) ਇਸ ਥਾਂ ਪਾਖੰਡ ਭੇਸ (ਵੇਸ) ਦੇ ਤ੍ਯਾਗ ਤੋਂ ਭਾਵ ਹੈ....
ਸੰਗ੍ਯਾ- ਮਟਰ ਸਰਸੋਂ ਸੇਮ ਆਦਿ ਦੇ ਚਿਪਟੇ ਜਾਂ ਗੋਲ ਅਰ ਲੰਮੇ ਫਲ, ਜਿਨ੍ਹਾਂ ਵਿੱਚ ਬੀਜ ਦੀ ਪੰਕ੍ਤਿ ਹੁੰਦੀ ਹੈ। ੨. ਸੰ. फलिन्. ਵਿ- ਫਲ ਵਾਲਾ। ੩. ਸੰਗ੍ਯਾ- ਬਿਰਛ। ੪. ਦੇਖੋ, ਫਲ੍ਹੀ....
ਸੰ. पीङ्. ਧਾ- ਦੁੱਖ ਦੇਣਾ. ਨਚੋੜੇ ਜਾਣਾ. ਦਬਾਉਣਾ। ੨. ਸੰਗ੍ਯਾ- ਪੀੜਾ. ਦੁੱਖ. "ਹਰਿਸੇਵਕ ਨਾਹੀ ਜਮਪੀੜ." (ਬਿਲਾ ਮਃ ੫) ੩. ਦੇਖੋ, ਪੀੜਨ। ੪. ਮਰੋੜ. ਖ਼ਮ. ਮੁਰਝਾਕੇ ਮੁੜਨ ਦਾ ਭਾਵ. "ਹਰਿ ਹਰਿ ਕਰਹਿ ਸਿ ਸੂਕਹਿ ਨਾਹੀ, ਨਾਨਕ ਪੀੜ ਨ ਖਾਹਿ ਜੀਉ." (ਆਸਾ ਛੰਤ ਮਃ ੧)...
ਵਿ- ਸਮਾਨ. ਤੁੱਲ. "ਮੈ ਸਤਿਗੁਰੂ ਨੂੰ ਪਰਮੇਸਰ ਕਰਕੇ ਜਾਣਦਾ ਹਾਂ"। ੨. ਕ੍ਰਿ. ਵਿ- ਦ੍ਵਾਰਾ. ਵਸੀਲੇ ਤੋਂ. "ਗੁਰੁ ਕਰਕੇ ਗ੍ਯਾਨ ਪ੍ਰਾਪਤ ਹੁੰਦਾ ਹੈ."...
ਸੰ. ਕਰ੍ਣ ਸੰਗ੍ਯਾ- ਕਾਂਨ. ਸ਼੍ਰਵਣ. "ਦੇ ਕੰਨੁ ਸੁਣਹੁ ਅਰਦਾਸਿ ਜੀਉ." (ਸ੍ਰੀ ਮਃ ੫. ਪੈਪਾਇ) ੨. ਕੰਨ੍ਹਾਂ. ਕੰਧਾ. ਸ੍ਕੰਧ. ਦੇਖੋ, ਕੰਨਿ। ੩. ਸੰ. कण्व ਕਨ੍ਵ. ਇੱਕ ਰਿੱਖੀ, ਜਿਸ ਦੇ ਕਈ ਮੰਤ੍ਰ ਰਿਗਵੇਦ ਵਿੱਚ ਦੇਖੀਦੇ ਹਨ. ਇਹ ਮਾਲਿਨੀ ਨਦੀ ਦੇ ਕਿਨਾਰੇ ਰਹਿੰਦਾ ਸੀ. ਸ਼ਕੁੰਤਲਾ ਇਸੇ ਨੇ ਪਾਲੀ ਸੀ. ਰਾਜਾ ਦੁਸ੍ਯੰਤ ਨੇ ਕਨ੍ਵ ਦੇ ਹੀ ਆਸ਼੍ਰਮ ਵਿੱਚ ਸ਼ਕੁੰਤਲਾ ਨਾਲ ਸੰਬੰਧ ਜੋੜਿਆ ਸੀ. "ਸੇਸਨਾਗ ਅਰੁ ਕੰਨ ਰਿਖੀ." (ਜਸਭਾਮ) ੪. ਦੇਖੋ, ਕੰਨ੍ਹ....
ਭਈ. ਹੂਈ। ੨. ਅਹੋਈ ਦੇਵੀ. ਦੇਖੋ, ਅਹੋਈ....
ਸੰਗ੍ਯਾ- ਚਸਕ. ਪੀੜ ਦੀ ਚੋਭ। ੨. ਚੀਕ. ਚੀਤਕਾਰ. ਚਿੰਘਾਰ. "ਹਸਤਿ ਭਾਗਕੈ ਚੀਸਾ ਮਾਰੈ." (ਗੌਂਡ ਕਬੀਰ)...
ਸੰਗ੍ਯਾ- ਚੀਸ. ਕਰਕ. ਚੁਭਵੀਂ ਪੀੜ। ੨. ਸੰ. ਚਸਕ. ਸ਼ਰਾਬ ਪੀਣ ਦਾ ਪਾਤ੍ਰ। ੩. ਸ਼ਹਿਦ. ਮਧੁ....
ਸੰ. ਸੰਗ੍ਯਾ- ਨਸਲ. ਵੰਸ਼. "ਕੁਲਹ ਸਮੂਹ ਸਗਲ ਉਧਰਣੰ." (ਗਾਥਾ) ੨. ਆਬਾਦ ਦੇਸ਼। ੩. ਘਰ. ਗ੍ਰਿਹ। ੪. ਅ਼. ਕੁੱਲ. ਤਮਾਮ. ਸਭ. ਦੇਖੋ, ਕੁੱਲ. ਆਪਿ ਤਰਿਆ ਕੁਲ ਜਗਤ ਤਰਾਇਆ." (ਵਾਰ ਗੂਜ ੧. ਮਃ ੩. )...
ਸੰ. ਸੰਗ੍ਯਾ- ਜੋ ਗੋ (ਪ੍ਰਿਥਿਵੀ) ਦੀ ਤ੍ਰ (ਰਖ੍ਯਾ) ਕਰੇ. ਪਰ੍ਵਤ. ਪਹਾੜ। ੨. ਸੰਤਾਨ. ਔਲਾਦ। ੩. ਕੁਲ. ਖ਼ਾਨਦਾਨ। ੪. ਸਮੂਹ. ਸਮੁਦਾਯ. ਝੁੰਡ। ੫. ਨਾਮ। ੬. ਸੰਪੱਤਿ. ਵਿਭੂਤਿ। ੭. ਵਨ. ਜੰਗਲ। ੮. ਰਸਤਾ. ਮਾਰਗ....