tipīटिॱपी
ਸੰਗ੍ਯਾ- ਬਿੰਦੀ. ਅਨੁਸ੍ਵਾਰ. ਪੰਜਾਬੀ ਵਿੱਚ ਇਸ ਦੇ ਰੂਪ ਹਨ, ਕਈ ਲੇਖਕਾਂ ਨੇ ਇਨ੍ਹਾਂ ਦੇ ਉੱਚਾਰਣ ਵਿੱਚ ਭੇਦ ਮੰਨਿਆਂ ਹੈ, ਅਰ ਅਨੁਸ੍ਵਾਰ ਨੂੰ ਅਰਧਵਿੰਦਁ ਦੇ ਥਾਂ ਵਰਤਿਆ ਹੈ.
संग्या- बिंदी. अनुस्वार. पंजाबी विॱच इस दे रूप हन, कई लेखकां ने इन्हां दे उॱचारण विॱच भेद मंनिआं है, अर अनुस्वार नूं अरधविंदँ दे थां वरतिआ है.
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਵਿੰਦੁ। ੨. ਅਨੁਸਾਰ. ਟਿੱਪੀ। ੩. ਸਿਫਰ. ਸ਼ੂਨ੍ਯ। ੪. ਇਸਤ੍ਰੀਆਂ ਦੇ ਮੱਥੇ ਦਾ ਇੱਕ ਗੋਲ ਭੂਸਣ....
ਸੰ. ਸੰਗ੍ਯਾ- ਕਿਸੇ ਅੱਖਰ ਦੇ ਸਾਥ ਮਿਲਾਕੇ ਉੱਚਾਰਣ ਯੋਗ੍ਯ ਸ੍ਵਰ. ਬਿੰਦੀ. ਟਿੱਪੀ. ਇਸ ਦਾ ਉੱਚਾਰਣ ਨੱਕ ਵਿੱਚ ਨੂਨ. ਗੁੰਨੇ ਦੀ ਤਰ੍ਹਾਂ ਹੁੰਦਾ ਹੈ, ਜਿਵੇਂ- ਸੰਤ ਮਹੰਤ ਜੰਤੁ ਤੰਤ੍ਰ ਆਦਿ....
ਪੰਜਾਬ ਦਾ ਵਸਨੀਕ। ੨. ਪੰਜਾਬ ਦੀ ਭਾਸਾ, ਜਿਸ ਨੂੰ ਪੰਜਾਬ ਦੇ ਵਸਨੀਕ ਬੋਲਦੇ ਹਨ। ੩. ਪੰਜਾਬ ਨਾਲ ਸੰਬੰਧਿਤ. ਪੰਜਾਬ ਦਾ, ਦੀ। ੪. ਗੁਰਮੁਖੀ ਲਿਪੀ (ਲਿਖਤ) ਜਿਸ ਵਿੱਚ ਪੰਜਾਬ ਦੀ ਬੋਲੀ ਉੱਤਮ ਲਿਖੀ ਜਾਂਦੀ ਹੈ....
ਸੰ. रूप्. ਧਾ- ਆਕਾਰ ਬਣਾਉਣਾ, ਰਚਨਾ ਕਰਨਾ, ਸਮਝਾਕੇ ਕਹਿਣਾ ਬਹਸ ਕਰਨਾ। ੨. ਸੰਗ੍ਯਾ- ਨੇਤ੍ਰ ਕਰਕੇ ਗ੍ਰਹਣ ਕਰਨ ਯੋਗ੍ਯ ਗੁਣ. ਪੁਰਾਣੇ ਕਵੀਆਂ ਨੇ ਸੱਤ ਰੂਪ ਮੰਨੇ ਹਨ- ਚਿੱਟਾ, ਨੀਲਾ, ਪੀਲਾ ਲਾਲ, ਹਰਾ, ਭੂਰਾ ਅਤੇ ਚਿਤਕਬਰਾ। ੩. ਸ਼ਕਲ. ਸੂਰਤ। ੪. ਖੂਬਸੂਰਤੀ. "ਰੂਪਹੀਨ ਬੁਧਿ ਬਲਹੀਨੀ." (ਗਉ ਮਃ ੫) ੫. ਵੇਸ. ਲਿਬਾਸ. "ਆਗੈ ਜਾਤਿ ਰੂਪ ਨ ਜਾਇ." (ਆਸਾ ਮਃ ੩) ੬. ਸੁਭਾਉ। ੭. ਸ਼ਬਦ। ੮. ਦ੍ਰਿਸ਼੍ਯ ਕਾਵ੍ਯ. ਨਾਟਕ। ੯. ਵਿ- ਮਯ. ਅਭਿੰਨ. ਇਹ ਦੂਜੇ ਸ਼ਬਦ ਦੇ ਅੰਤ ਆਕੇ ਅਭੇਦਤਾ ਦਾ ਬੋਧ ਕਰਾਉਂਦਾ ਹੈ, ਜਿਵੇਂ- ਅਨਦਰੂਪ ਪ੍ਰਗਟਿਓ ਸਭ ਥਾਨਿ." (ਰਾਮ ਮਃ ੫) ਆਨੰਦ ਜਿਸ ਤੋਂ ਭਿੰਨ ਨਹੀਂ ਹੈ....
(ਦੇਖੋ, ਭਿਦ੍ਰ ਧਾ) ਸੰ. ਸੰਗ੍ਯਾ- ਭਿੰਨਤਾ. ਜੁਦਾਈ. "ਭੇਦ ਸਜਾਤਿ ਵਿਜਾਤੀ ਸੁਗਤ ਨ। ਸਭ ਤੇ ਨ੍ਯਾਰੋ ਬ੍ਰਹਮ ਸ ਚੇਤਨ." (ਗੁਪ੍ਰਸੂ) ਦੇਖੋ, ਤਿੰਨ ਭੇਦ. "ਗੁਰ ਕੈ ਬਚਨਿ ਕਟੇ ਭ੍ਰਮ ਭੇਦ." (ਗਉ ਮਃ ੫) ੨. ਅੰਤਰਾ. ਫਰਕ. "ਹੈ ਸਰੂਪ ਮਮ ਨਹਿ ਕਛੁ ਭੇਦ." (ਗੁਪ੍ਰਸੂ) ੩. ਵੈਰੀ ਵਿੱਚ ਫੁੱਟ ਪਾਉਣਾ ਰੂਪ ਨੀਤਿ ਦਾ ਇੱਕ ਅੰਗ. "ਜਿਹਵਾ ਭੇਦ ਨ ਦੇਈ ਚਖਣ." (ਰਤਨਮਾਲਾ ਬੰਨੋ) ਜ਼ੁਬਾਨ ਨੂੰ ਫੁੱਟ ਪਾਉਣ ਵਾਲੀ ਗੱਲ ਦਾ ਚਸਕਾ ਨਹੀਂ ਪੈਂਣ ਦਿੰਦਾ। ੪. ਗੁਪਤ ਗੱਲ. ਰਾਜ਼. "ਸਗਰੋ ਭੇਦ ਕਹੋ ਹਮ ਸੰਗ." (ਗੁਪ੍ਰਸੂ)...
ਸੰਗ੍ਯਾ- ਅਸਥਾਨ. ਜਗਹਿ. ਠਿਕਾਣਾ. "ਸਗਲ ਰੋਗ ਕਾ ਬਿਨਸਿਆ ਥਾਉ." (ਗਉ ਮਃ ੫) ੨. ਸ੍ਥਿਰਾ. ਪ੍ਰਿਥਿਵੀ. "ਚੰਦ ਸੂਰਜ ਦੁਇ ਫਿਰਦੇ ਰਖੀਅਹਿ ਨਿਹਚਲ ਹੋਵੈ ਥਾਉ." (ਵਾਰ ਮਾਝ ਮਃ ੧) ਚੰਦ ਸੂਰਜ ਦੀ ਗਰਦਿਸ਼ ਬੰਦ ਕਰਦੇਈਏ ਅਤੇ ਪ੍ਰਿਥਿਵੀ ਨੂੰ ਅਚਲ ਕਰ ਦੇਈਏ....