tundāटुंडा
ਸੰ. रूण्ड ਰੁੰਡ. ਸੰਗ੍ਯਾ- ਸਿਰ ਬਿਨਾ ਧੜ। ੨. ਡਾਹਣੇ ਬਿਨਾ ਬਿਰਛ। ੩. ਵਿ- ਲੂਲਾ. ਲੁੰਜਾ. ਜਿਸ ਦਾ ਹੱਥ ਨਹੀਂ. "ਰੁਹਲਾ ਟੁੰਡਾ ਅੰਧੁਲਾ ਕਿਉ ਗਲਿ ਲਗੈ ਧਾਇ?" (ਵਾਰ ਮਾਝ ਮਃ ੨) ੪. ਦੇਖੋ, ਟੁੰਡਾਲਾਟ.
सं. रूण्ड रुंड.संग्या- सिर बिना धड़। २. डाहणे बिना बिरछ। ३. वि- लूला. लुंजा. जिस दा हॱथ नहीं. "रुहला टुंडा अंधुला किउ गलि लगै धाइ?" (वार माझ मः २) ४. देखो, टुंडालाट.
ਸੰ. रुण्ड. ਸੰਗ੍ਯਾ- ਸ਼ਿਰ ਬਿਨਾ ਸ਼ਰੀਰ. ਧੜ. ਕਬੰਧ। ੨. ਵਿ- ਲੂਲ੍ਹਾ। ੩. ਅੰਗਭੰਗ....
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਸੰ. शिरस् ਅਤੇ ਸ਼ੀਰ੍ਸ. ਸੰਗ੍ਯਾ- ਸੀਸ. "ਸਿਰ ਧਰਿ ਤਲੀ ਗਲੀ ਮੇਰੀ ਆਉ." (ਸਵਾ ਮਃ ੧) ੨. ਇਹ ਸ਼ਬਦ ਵਿਸ਼ੇਸਣ ਹੋਕੇ ਉੱਪਰ, ਸ਼ਿਰੋਮਣਿ ਅਰਥ ਬੋਧਕ ਭੀ ਹੋਇਆ ਕਰਦਾ ਹੈ. ਜੈਸੇ- "ਵੇਲੇ ਸਿਰ ਪਹੁਚਣਾ, ਅਤੇ ਇਹ ਸਾਰਿਆਂ ਦਾ ਸਿਰ ਹੈ." (ਲੋਕੋ) ੩. ਸਿਰ ਸ਼ਬਦ ਸ੍ਰਿਜ (ਰਚਨਾ) ਅਰਥ ਭੀ ਰਖਦਾ ਹੈ. ਦੇਖੋ, ਸਿਰਿ....
ਸੰ. ਵਿਨਾ. ਵ੍ਯ- ਬਗੈਰ. ਰਹਿਤ. "ਬਿਨਾ ਸੰਤੋਖ ਨਹੀ ਕੋਊ ਰਾਜੈ." (ਸੁਖਮਨੀ) ੨. ਅ਼. [بِنا] ਸੰਗ੍ਯਾ- ਨਿਉਂ. ਬੁਨਿਆਦ। ੩. ਜੜ. ਮੂਲ....
ਦੇਖੋ, ਬਿਰਖ ੧....
ਵਿ- ਪੈਰ ਰਹਿਤ. ਜਿਸ ਦੇ ਪੈਰ ਨਹੀਂ. ਜਿਸ ਦੀਆਂ ਲੱਤਾਂ ਮਾਰੀਆਂ ਗਈਆਂ ਹੋਣ....
ਵਿ- ਭੁਜਾ ਰਹਿਤ. ਜਿਸ ਦੇ ਬਾਹਾਂ ਨਹੀਂ....
ਸਰਵ- ਜਿਸਪ੍ਰਤਿ. ਜਿਸੇ. ਜਿਸ ਨੂੰ. "ਜਿਸ ਕਉ ਹਰਿ ਪ੍ਰਭੁ ਮਨਿ ਚਿਤਿ ਆਵੈ." (ਸੁਖਮਨੀ) "ਜਿਸਹਿ ਜਗਾਇ ਪੀਆਵੈ ਇਹੁ ਰਸੁ." (ਸੋਹਿਲਾ)...
ਦੇਖੋ, ਹਸ੍ਤ. "ਕਰੇ ਭਾਵ ਹੱਥੰ." (ਵਿਚਿਤ੍ਰ) ੨. ਹਾਥੀ ਦਾ ਸੰਖੇਪ. "ਹਰੜੰਤ ਹੱਥ." (ਕਲਕੀ) ੩. ਹਾਥੀ ਦੀ ਸੁੰਡ. "ਹਾਥੀ ਹੱਥ ਪ੍ਰਮੱਥ." (ਗੁਪ੍ਰਸੂ)...
ਵ੍ਯ- ਦੇਖੋ ਨਹਿ. "ਨਹੀ ਛੋਡਉ ਰੇ ਬਾਬਾ, ਰਾਮ ਨਾਮ." (ਬਸੰ ਕਬੀਰ)...
ਵਿ- ਲੂਲਾ. ਪਾਦ ਰਹਿਤ. "ਰੁਹਲਾ ਟੁੰਡਾ ਅੰਧੁਲਾ." (ਮਃ ੩. ਵਾਰ ਮਾਝ) ਇਸ ਥਾਂ ਭਾਵ ਹੈ- ਭੈ ਕੇ ਚਰਣ, ਕਰ ਭਾਵ ਕੋ, ਲੋਇਣ ਸੁਰਤਿ ਤੋਂ ਬਿਨਾ....
ਸੰ. रूण्ड ਰੁੰਡ. ਸੰਗ੍ਯਾ- ਸਿਰ ਬਿਨਾ ਧੜ। ੨. ਡਾਹਣੇ ਬਿਨਾ ਬਿਰਛ। ੩. ਵਿ- ਲੂਲਾ. ਲੁੰਜਾ. ਜਿਸ ਦਾ ਹੱਥ ਨਹੀਂ. "ਰੁਹਲਾ ਟੁੰਡਾ ਅੰਧੁਲਾ ਕਿਉ ਗਲਿ ਲਗੈ ਧਾਇ?" (ਵਾਰ ਮਾਝ ਮਃ ੨) ੪. ਦੇਖੋ, ਟੁੰਡਾਲਾਟ....
ਵਿ- ਅੰਧਕਾਰ ਸਹਿਤ। ੨. ਅਗ੍ਯਾਨੀ. "ਅੰਧੁਲਉ ਧੰਧ ਕਮਾਈ." (ਭੈਰ ਮਃ ੧) "ਭਰਮਿ ਭੁਲਾਣਾ ਅੰਧੁਲਾ." (ਸ੍ਰੀ ਮਃ ੩) ੩. ਹੰਕਾਰ ਵਿੱਚ ਮੱਤਾ. ਮਦ ਮੱਤ। ੪. ਸੰਗ੍ਯਾ- ਅੰਧ. ਜਿਸ ਦੇ ਨੇਤ੍ਰ ਨਹੀਂ....
ਕ੍ਰਿ. ਵਿ- ਕੈਸੇ. ਕਿਸ ਪ੍ਰਕਾਰ. "ਕਿਉ ਵਰਨੀ ਕਿਵ ਜਾਣਾ?" (ਜਪੁ) "ਕਿਉ ਕਰਿ ਇਹੁ ਮਨੁ ਮਾਰੀਐ." (ਵਾਰ ਰਾਮ ੧. ਮਃ ੩) "ਨਿਕਸਿਓ ਕਿਉਕੈ ਜਾਇ?" (ਸ. ਕਬੀਰ) ੨. ਕਿਸ ਵਾਸਤੇ. "ਸਮਝਤ ਨਹਿ ਕਿਉ ਗਵਾਰ?" (ਜੈਜਾ ਮਃ ੯)...
ਗਲ (ਗ੍ਰੀਵਾ) ਮੇ. ਗਲੇ ਵਿੱਚ. "ਗਲਿ ਜੇਵੜੀ ਹਉਮੈ." (ਗਉ ਮਃ ੫) ੨. ਗਲੇ ਸੇ. ਛਾਤੀ ਨਾਲ. "ਗਲਿ ਲਾਵੈਗੋ." (ਕਾਨ ਅਃ ਮਃ ੪)...
ਸੰਗ੍ਯਾ- ਧਾਤ੍ਰੀ. ਦਾਈ। ੨. ਸੰ. ਧਾਤਕੀ. ਇਕ ਬਿਰਛ, ਜਿਸ ਦੇ ਸੰਸਕ੍ਰਿਤ ਨਾਮ ਮਦ੍ਯਵਾਸਿਨੀ, ਮਦ੍ਯਪੁਸਪਾ, ਤਵ੍ਰਿਜ੍ਵਾਲਾ, ਅਗਨਿਜ੍ਵਾਲਾ ਆਦਿ ਹਨ. L. Woodfordia Floribunda. ਇਸ ਦੇ ਫਲ ਨਸ਼ੀਲੇ ਹੁੰਦੇ ਹਨ. "ਜੇ ਸਉ ਅੰਮ੍ਰਿਤੁ ਨੀਰੀਐ, ਭੀ ਬਿਖੁ ਫਲ ਲਾਗੈ ਧਾਇ." (ਆਸਾ ਅਃ ਮਃ ੩) ੩. ਕ੍ਰਿ. ਵਿ- ਦੋੜਕੇ. ਨੱਠਕੇ. ਦੇਖੋ, ਧਾਵਨ. "ਧਾਇ ਧਾਇ ਕ੍ਰਿਪਨ ਸ੍ਰਮ ਕੀਨੋ." (ਟੋਡੀ ਮਃ ੫)...
ਦੇਖੋ, ਬਾਰ ਸ਼ਬਦ। ੨. ਮੁਹ਼ਾਸਰਾ. ਘੇਰਾ. ਇਸ ਦਾ ਮੂਲ ਵ੍ਰਿ (वृ) ਧਾਤੁ ਹੈ। ੩. ਜੰਗ. ਯੁੱਧ. ਦੇਖੋ, ਅੰ. war। ੪. ਯੁੱਧ ਸੰਬੰਧੀ ਕਾਵ੍ਯ. ਉਹ ਰਚਨਾ, ਜਿਸ ਵਿੱਚ ਸ਼ੂਰਵੀਰਤਾ ਦਾ ਵਰਣਨ ਹੋਵੇ. ਜੈਸੇ- "ਵਾਰ ਸ਼੍ਰੀ ਭਗਉਤੀ ਜੀ ਕੀ." (ਦਸਮਗ੍ਰੰਥ). ੫. ਵਾਰ ਸ਼ਬਦ ਦਾ ਅਰਥ ਪੌੜੀ (ਨਿਃ ਸ਼੍ਰੇਣੀ) ਛੰਦ ਭੀ ਹੋ ਗਿਆ ਹੈ, ਕਿਉਂਕਿ ਯੋਧਿਆਂ ਦੀ ਸ਼ੂਰਵੀਰਤਾ ਦਾ ਜਸ ਪੰਜਾਬੀ ਕਵੀਆਂ ਨੇ ਬਹੁਤ ਕਰਕੇ ਇਸੇ ਛੰਦ ਵਿੱਚ ਲਿਖਿਆ ਹੈ ਦੇਖੋ, ਆਸਾ ਦੀ ਵਾਰ ਦੇ ਮੁੱਢ ਪਾਠ- "ਵਾਰ ਸਲੋਕਾਂ ਨਾਲਿ." ਇਸ ਥਾਂ "ਵਾਰ" ਸ਼ਬਦ ਪੌੜੀ ਅਰਥ ਵਿੱਚ ਹੈ। ੬. ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਕਰਤਾਰ ਦੀ ਮਹਿਮਾ ਭਰੀ ਬਾਣੀ, ਜੋ ਪੌੜੀ ਛੰਦਾਂ ਨਾਲ ਸਲੋਕ ਮਿਲਾਕੇ ਲਿਖੀ ਗਈ ਹੈ, "ਵਾਰ" ਨਾਮ ਤੋਂ ਪ੍ਰਸਿੱਧ ਹੈ. ਐਸੀਆਂ ਵਾਰਾਂ ੨੨ ਹਨ- ਸ਼੍ਰੀਰਾਮ ਦੀ, ਮਾਝ ਦੀ, ਗਉੜੀ ਦੀਆਂ ਦੋ, ਆਸਾ ਦੀ, ਗੂਜਰੀ ਦੀਆਂ ਦੋ, ਬਿਹਾਗੜੇ ਦੀ, ਵਡਹੰਸ ਦੀ, ਸੋਰਠਿ ਦੀ, ਜੈਤਸਰੀ ਦੀ, ਸੂਹੀ ਦੀ, ਬਿਲਾਵਲ ਦੀ, ਰਾਮਕਲੀ ਦੀਆਂ ਤਿੰਨ,¹ ਮਾਰੂ ਦੀਆਂ ਦੋ, ਬਸੰਤ ਦੀ,² ਸਾਰੰਗ ਦੀ, ਮਲਾਰ ਦੀ ਅਤੇ ਕਾਨੜੇ ਦੀ.#ਜਿਸ ਵਾਰ ਦੇ ਮੁੱਢ ਲਿਖਿਆ ਹੋਵੇ ਮਹਲਾ। ੩- ੪ ਅਥਵਾ ੫, ਤਦ ਜਾਣਨਾ ਚਾਹੀਏ ਕਿ ਇਸ ਵਾਰ ਵਿੱਚ ਜਿਤਨੀਆਂ ਪੌੜੀਆਂ ਹਨ, ਉਹ ਅਮੁਕ ਸਤਿਗੁਰੂ ਦੀਆਂ। ਹਨ, ਜੈਸੇ- ਵਾਰ ਮਾਝ ਵਿੱਚ ਪੌੜੀਆਂ ਗੁਰੂ ਨਾਨਕਦੇਵ ਦੀਆਂ, ਰਾਮਕਲੀ ਦੀ ਪਹਿਲੀ ਵਾਰ ਵਿਚ ਗੁਰੂ ਅਮਰ ਦੇਵ ਦੀਆਂ ਸ੍ਰੀ ਰਾਗ ਦੀ ਵਾਰ ਵਿੱਚ ਗੁਰੂ ਰਾਮਦਾਸ ਜੀ ਦੀਆਂ ਆਦਿ. ਜੇ ਦੂਜੇ ਸਤਿਗੁਰੂ ਦੀ ਕੋਈ ਪੌੜੀ ਹੈ, ਤਾਂ ਮਹਲੇ ਦਾ ਪਤਾ ਲਿਖਕੇ ਸਪਸ੍ਟ ਕਰ ਦਿੱਤਾ ਹੈ, ਜਿਵੇਂ- ਗਉੜੀ ਦੀ ਪਹਿਲੀ ਵਾਰ ਵਿੱਚ ਕੁਝ ਪਉੜੀਆਂ ਮਃ ੫. ਦੀਆਂ ਹਨ। ੭. ਅੰਤ. ਓੜਕ. "ਲੇਖੈ ਵਾਰ ਨ ਆਵਈ, ਤੂੰ ਬਖਸਿ ਮਿਲਾਵਣਹਾਰੁ." (ਸਵਾ ਮਃ ੩) ੮. ਵਾੜ। ੯. ਵਾਰਨਾ. ਕੁਰਬਾਨੀ. ਨਿਛਾਵਰ। ੧੦. ਉਰਲਾ ਕਿਨਾਰਾ. "ਤੁਮ ਕਰੋ ਵਾਰ ਵਹ ਪਾਰ ਉਤਰਤ ਹੈ." (ਸ਼ਿਵਦਯਾਲ) ਇੱਥੇ ਵਾਰ ਦੇ ਦੋ ਅਰਥ ਹਨ- ਵਾਰ ਪ੍ਰਹਾਰ (ਆਘਾਤ) ਅਤੇ ਉਰਵਾਰ। ੧੧. ਭਾਵ- ਇਹ ਜਗਤ, ਜੋ ਪਾਰ (ਪਰਲੋਕ) ਦੇ ਵਿਰੁੱਧ ਹੈ। ੧੨. ਰੋਹੀ. ਜੰਗਲ। ੧੩. ਆਘਾਤ. ਪ੍ਰਹਾਰ. ਜਰਬ. "ਕਰਲਿਹੁ ਵਾਰ ਪ੍ਰਥਮ ਬਲ ਧਰਕੈ." (ਗੁਪ੍ਰਸੂ) ੧੪. ਸੰ. ਅਵਸਰ. ਮੌਕਾ. ਵੇਲਾ. "ਨਾਨਕ ਸਿਝਿ ਇਵੇਹਾ ਵਾਰ." (ਵਾਰ ਮਾਰੂ ੨. ਮਃ ੫) "ਬਿਨਸਿ ਜਾਇ ਖਿਨ ਵਾਰ." (ਸਵਾ ਮਃ ੩) ੧੫. ਵਾਰੀ. ਕ੍ਰਮ. "ਇਕਿ ਚਾਲੇ ਇਕਿ ਚਾਲਸਹਿ ਸਭਿ ਅਪਨੀ ਵਾਰ." (ਬਿਲਾ ਮਃ ੫) "ਫੁਨਿ ਬਹੁੜਿ ਨ ਆਵਨ ਵਾਰ." (ਪ੍ਰਭਾ ਮਃ ੧) ੧੬. ਦਫ਼ਅ਼ਹ਼. ਬੇਰ. "ਜੇ ਸੋਚੀ ਲਖ ਵਾਰ" (ਜਪੁ) "ਬਲਿਹਾਰੀ ਗੁਰ ਆਪਣੇ ਦਿਉਹਾੜੀ ਸਦ ਵਾਰ." (ਵਾਰ ਆਸਾ) ੧੭. ਦ੍ਵਾਰ. ਦਰਵਾਜ਼ਾ। ੧੮. ਸਮੂਹ. ਸਮੁਦਾਯ। ੧੯. ਸ਼ਿਵ. ਮਹਾਦੇਵ। ੨੦. ਕ੍ਸ਼੍ਣ. ਖਿਨ. ਨਿਮੇਸ। ੨੧. ਸੂਰਜ ਆਦਿ ਗ੍ਰਹਾਂ ਦੇ ਅਧਿਕਾਰ ਦਾ ਦਿਨ. ਸਤਵਾੜੇ ਦੇ ਦਿਨ. "ਪੰਦਰਹ ਥਿਤੀਂ ਤੈ ਸਤ ਵਾਰ." (ਬਿਲਾ ਮਃ ੩. ਵਾਰ ੭) ੨੨ ਯਗ੍ਯ ਦਾ ਪਾਤ੍ਰ (ਭਾਂਡਾ). ੨੩ ਪੂਛ ਦਾ ਬਾਲ (ਰੋਮ). ੨੪ ਖ਼ਜ਼ਾਨਾ। ੨੫ ਵਾਰਣ (ਹਟਾਉਣ) ਦੀ ਕ੍ਰਿਯਾ। ੨੬ ਚਿਰ. ਦੇਰੀ. ਢਿੱਲ. "ਮਾਣਸ ਤੇ ਦੇਵਤੇ ਕੀਏ, ਕਰਤ ਨ ਲਾਗੀ ਵਾਰ." (ਵਾਰ ਆਸਾ) ੨੭ ਵਿ- ਹੱਛਾ. ਚੰਗਾ। ੨੮ ਸੰ. वार्. ਜਲ. ਪਾਣੀ। ੨੯ ਫ਼ਾ. [وار] ਵਿ- ਵਾਨ. ਵਾਲਾ. ਇਹ ਦੂਜੇ ਸ਼ਬਦ ਦੇ ਅੰਤ ਆਉਂਦਾ ਹੈ, ਜੈਸੇ- ਸਜ਼ਾਵਾਰ, ਖ਼ਤਾਵਾਰ ਆਦਿ। ੩੦ ਯੋਗ੍ਯ. ਲਾਇਕ। ੩੧ ਤੁੱਲ. ਮਾਨਿੰਦ. ਸਮਾਨ....
ਸੰ. ਮਧ੍ਯ. ਵਿੱਚ. ਭੀਤਰ. "ਮਾਝ ਬਨਾਰਸਿ ਗਾਊ ਰੇ." (ਗਉ ਕਬੀਰ) ੨. ਇੱਕ ਰਾਗ, ਜੋ ਸੰਪੂਰਣ ਜਾਤਿ ਦਾ ਹੈ ਇਸ ਵਿੱਚ ਰਿਸਕ ਮੱਧਮ ਪੰਚਮ ਅਤੇ ਧੈਵਤ ਸ਼ੁਧ, ਗਾਂਧਾਰ ਅਤੇ ਨਿਸਾਦ ਦੋਵੇ, ਸ਼ੁੱਧ ਅਤੇ ਕੋਮਲ ਲਗਦੇ ਹਨ. ਗ੍ਰਹਸੁਰ ਅਤੇ ਵਾਦੀ ਸੜਜ, ਸੰਵਾਦੀ ਰਿਸ਼ਟ ਅਤੇ ਅਨੁਵਾਦੀ ਗਾਂਧਾਰ ਹੈ. ਗਾਉਣ ਦਾ ਵੇਲਾ ਦਿਨ ਦਾ ਚੌਥਾ ਪਹਿਰ ਹੈ, ਸ਼੍ਰੀ ਗੁਰੂ ਗ੍ਰੰਥਸਾਹਿਬ ਵਿੱਚ ਮਾਝ ਦਾ ਨੰਬਰ ਦੂਜਾ ਹੈ.#ਬਾਣੀਬਿਉਰੇ ਵਿੱਚ "ਬੁਧਪ੍ਰਕਾਸ਼ ਦਰਪਨ" ਦਾ ਹਵਾਲਾ ਦੇਕੇ ਲਿਖਿਆ ਹੈ-#ਸਿਰੀ ਰਾਗ ਮਧੁ ਮਾਧਵੀ ਅਰ ਮਲਾਰ ਸੁਰ ਜਾਨ,#ਇਨ ਮਿਲ ਮਾਝ ਬਖਾਨਹੀ ਲੀਜੋ ਗੁਨਿਜਨ ਮਾਨ....
ਸਰ ਹੈਨਰੀ ਹਾਰਡਿੰਗ (Sir Henry Harding) ਜੋ ਹਿੰਦੁਸਤਾਨ ਦਾ ਗਵਰਨਰ ਜਨਰਲ ੨੩ ਜੁਲਾਈ ੧੮੪੪ ਤੋਂ ਸਨ ੧੮੪੮ ਤਕ ਰਿਹਾ. ਲਾਰਡ ਹਾਰਡਿੰਗ ਨੇ ਲਿਗਨੀ (Ligny) ਦੇ ਮਕਾਮ ਨੈਪੋਲੀਅਨ ਬੋਨਾਪਾਰਟ ਦੇ ਵਿਰੁੱਧ ਜੰਗ ਕਰਦੇ ੧੬. ਜੂਨ ਸਨ ੧੮੧੫ ਨੂੰ ਆਪਣਾ ਖੱਬਾ ਹੱਥ ਖੋਇਆ ਸੀ, ਇਸ ਲਈ ਪੰਜਾਬੀ ਉਸ ਨੂੰ ਟੁੰਡਾਲਾਟ ਆਖਦੇ ਸਨ, ਯਥਾ-#"ਸੱਠਾਂ ਕੋਹਾਂ ਦਾ ਪੰਧ ਸੀ ਲੁੱਧੇਆਣਾ ਰਾਤੋ ਰਾਤ ਕੀਤੀ ਟੁੰਡੇ ਦੌੜ ਮੀਆਂ।#ਉਹ ਭੀ ਲੁੱਟਿਆ ਲਾਟ ਨੇ ਆਇ ਡੇਰਾ ਸਭੋ ਖੋਹਕੇ ਕੀਤੀਆਂ ਚੌੜ ਮੀਆਂ." (੮੫)(ਸ਼ਾਹ ਮੁਹੰਮਦ)...