tokāsāhibaटोकासाहिब
ਜਿਲਾ ਅੰਬਾਲਾ, ਤਸੀਲ ਥਾਣਾ ਨਾਰਾਇਨਗੜ੍ਹ ਦਾ ਇੱਕ ਟੋਟਾ ਪਿੰਡ ਹੈ. ਇਸ ਤੋਂ ਇੱਕ ਪੱਛਮ ਵੱਲ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਗੁਰਦ੍ਵਾਰਾ ਟੋਕਾਸਾਹਿਬ ਹੈ, ਜੋ ਇਲਾਕੇ ਨਾਹਣ ਅੰਦਰ ਹੈ. ਦਸ਼ਮੇਸ਼ ਇੱਥੇ ਭੰਗਾਣੀ ਦੇ ਜੰਗ ਪਿੱਛੋਂ ੧੨. ਦਿਨ ਵਿਰਾਜੇ ਹਨ. ਇਸ ਥਾਂ ਲਾਹੇ ਪਿੰਡ ਦੇ ਰੰਘੜਾਂ ਨੇ ਗੁਰੂ ਸਾਹਿਬ ਦੇ ਲਸ਼ਕਰ ਦੇ ਊਠ ਚੁਰਾ ਲਏ ਸਨ, ਜਿਸ ਪੁਰ ਉਨ੍ਹਾਂ ਨੂੰ ਯੋਗ ਦੰਡ ਦਿੱਤਾ ਗਿਆ, ਅਰ ਲਾਹੇ ਪਿੰਡ ਦਾ ਨਾਉਂ ਟੋਟਾ ਰੱਖਿਆ.#ਟੋਕਾਸਾਹਿਬ ਨਾਲ ੧੦੦ ਵਿੱਘੇ ਜ਼ਮੀਨ ਰਿਆਸਤ ਨਾਹੁਣ ਵੱਲੋਂ ਹੈ ਅਤੇ ਡੇਢ ਸੋ ਵਿੱਘੇ ਮੀਰਪੁਰ ਵਿੱਚ ਆਹਲੂਵਾਲੀਏ ਜਾਗੀਰਦਾਰਾਂ ਵੱਲੋਂ ਹੈ. ਰਿਆਸਤ ਪਟਿਆਲੇ ੮੫ ਰੁਪਯੇ ਸਾਲਾਨਾ ਮਿਲਦੇ ਹਨ. ਰੇਲਵੇ ਸਟੇਸ਼ਨ ਬਰਾੜੇ ਤੋਂ ਤੀਹ ਮੀਲ ਉੱਤਰ ਹੈ ਅਤੇ ਨਾਹਣ ਤੋਂ ੮. ਕੋਹ ਹੈ. ਪੁਜਾਰੀ ਅਕਾਲੀ ਸਿੰਘ ਹੈ. ਜੇਠ ਸੁਦੀ ੧੦. ਨੂੰ ਮੇਲਾ ਲਗਦਾ ਹੈ.
जिला अंबाला, तसील थाणा नाराइनगड़्ह दा इॱक टोटा पिंड है. इस तों इॱक पॱछम वॱल श्री गुरू गोबिंद सिंघ जी दा गुरद्वारा टोकासाहिब है, जो इलाके नाहण अंदर है. दशमेश इॱथे भंगाणी दे जंग पिॱछों १२. दिन विराजे हन. इस थां लाहे पिंडदे रंघड़ां ने गुरू साहिब दे लशकर दे ऊठ चुरा लए सन, जिस पुर उन्हां नूं योग दंड दिॱता गिआ, अर लाहे पिंड दा नाउं टोटा रॱखिआ.#टोकासाहिब नाल १०० विॱघे ज़मीन रिआसत नाहुण वॱलों है अते डेढ सो विॱघे मीरपुर विॱच आहलूवालीए जागीरदारां वॱलों है. रिआसत पटिआले ८५ रुपये सालाना मिलदे हन. रेलवे सटेशन बराड़े तों तीह मील उॱतर है अते नाहण तों ८. कोह है. पुजारी अकाली सिंघ है. जेठ सुदी १०. नूं मेला लगदा है.
ਅ਼. [ضِلع] ਜਿਲਅ਼. ਸੰਗ੍ਯਾ- ਪਰਗਨਾ. ਪ੍ਰਾਂਤ. "ਬਹੁਰੋ ਬਸ ਤੋਹਿ ਨ ਔਰ ਜਿਲੈ." (ਨਾਪ੍ਰ) ੨. ਅ਼. [جلا] ਦੂਰ ਕਰਨਾ. ਮਿਟਾਉਣਾ। ੩. ਮੈਲ ਉਤਾਰਕੇ ਸਾਫ਼ ਕਰਨਾ। ੪. ਦੇਸ਼ ਅਥਵਾ ਘਰ ਤੋਂ ਕੱਢਣਾ....
ਸੰ. ਆਮ੍ਰਾਲਯ. ਸੰਗ੍ਯਾ- ਇੱਕ ਨਗਰ, ਜੋ ਲੁਦਿਆਨਾ ਅਤੇ ਕਰਨਾਲ ਦੇ ਮੱਧ ਹੈ, ਜਿਸਦੇ ਪਾਸ ਪੁਰਾਣੇ ਜ਼ਮਾਨੇ ਵਿੱਚ ਬਹੁਤ ਅੰਬਾਂ ਦੇ ਬਾਗ ਸਨ. ਹੁਣ ਇਹ ਪੰਜਾਬ ਦੀ ਕਮਿਸ਼ਨਰੀ ਅਤੇ ਜਿਲੇ ਦਾ ਪ੍ਰਧਾਨ ਅਸਥਾਨ ਹੈ, ਅਤੇ ਛਾਵਨੀ ਭੀ ਹੈ. ਕਾਲਕਾ ਸ਼ਿਮਲਾ ਨੂੰ ਰੇਲ ਇਸੇ ਥਾਂ ਤੋਂ ਜਾਂਦੀ ਹੈ. ਇਸ ਨਗਰ ਵਿੱਚ ਇਹ ਗੁਰੁਦ੍ਵਾਰੇ ਹਨ-#(੧) ਸ਼ਹਿਰ ਤੋਂ ਵਾਯਵੀ ਕੋਣ ਲੱਭੂ ਵਾਲੇ ਤਲਾਬ ਦੇ ਕਿਨਾਰੇ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਗੁਰੁਦ੍ਵਾਰਾ ਹੈ. ਗੁਰੂ ਜੀ ਲਖਨੌਰ ਤੋਂ ਸੈਰ ਅਤੇ ਸ਼ਿਕਾਰ ਲਈ ਆਏ ਇੱਥੇ ਵਿਰਾਜੇ ਹਨ.#ਗੁਰੁਦ੍ਵਾਰਾ ਛੋਟਾ ਜਿਹਾ ਬਹੁਤ ਚੰਗਾ ਬਣਿਆ ਹੋਇਆ ਹੈ. ਪਾਸ ਕੁਝ ਰਿਹਾਇਸ਼ੀ ਮਕਾਨ ਹਨ. ਹੁਣ ਗੁਰੁਦ੍ਵਾਰੇ ਨਾਲ ਹੀ ਇੱਕ ਜ਼ਮੀਨ ਦਾ ਟੁਕੜਾ ਸਰਦਾਰ ਗੁਰੁਬਖ਼ਸ਼ ਸਿੰਘ ਜੀ ਨੇ ਦਿੱਤਾ ਹੈ. ਲੰਗਰ ਦਾ ਪ੍ਰਬੰਧ ਇਲਾਕੇ ਦੇ ਸਿੰਘਾਂ ਵੱਲੋਂ ਹੈ. ੧੦. ਸੱਜਣਾਂ ਦੇ ਰਹਿਣ ਦਾ ਪ੍ਰਬੰਧ ਭੀ ਹੋ ਸਕਦਾ ਹੈ. ਪੁਜਾਰੀ ਅਕਾਲੀ ਸਿੰਘ ਹੈ.#ਰੇਲਵੇ ਸਟੇਸ਼ਨ ਅੰਬਾਲਾ ਸ਼ਹਿਰ ਤੋਂ ਈਸ਼ਾਨ ਕੋਣ ਅੱਧ ਮੀਲ ਦੇ ਕਰੀਬ ਹੈ.#(੨) ਸ਼ਹਿਰ ਵਿੱਚ ਘੁਮਾਰਾਂ ਦੇ ਮਹੱਲੇ ਪਾਸ ਧੂਮੀ ਗੁੱਜਰ ਦੇ ਮਹੱਲੇ ਅੰਦਰ ਭਾਈ ਸੁੰਦਰ ਸਿੰਘ ਪੁਜਾਰੀ ਦੇ ਘਰ ਵਿੱਚ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਗੁਰੁਦ੍ਵਾਰਾ ਹੈ. ਛੱਤ ਅੰਦਰ ਮੰਜੀ ਸਾਹਿਬ ਹੈ. ਸ਼ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਹੁੰਦਾ ਹੈ. ਲਖਨੌਰ ਤੋਂ ਗੁਰੂ ਜੀ ਸੈਰ ਕਰਨ ਆਏ ਇੱਥੇ ੩. ਦਿਨ ਰਹੇ. ਇਹ ਰੇਲਵੇ ਸਟੇਸ਼ਨ ਅੰਬਾਲਾ ਸ਼ਹਿਰ ਤੋਂ ਪੂਰਵ ਦਿਸ਼ਾ ਅੱਧ ਮੀਲ ਹੈ.#(੩) ਸ਼ਹਿਰ ਤੋਂ ਨੈਰਤ ਕੋਣ ਵੱਡੀਆਂ ਕਚਹਿਰੀਆਂ ਦੇ ਪਾਸ ਦੱਖਣ ਦੇ ਪਾਸੇ ਖੇਤਾਂ ਵਿੱਚ ਮੰਜੀ ਸਾਹਿਬ ਨਾਮੀ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਅਸਥਾਨ ਹੈ. ਗੁਰੂ ਜੀ ਲਖਨੌਰ ਤੋਂ ਸੈਰ ਕਰਨ ਆਏ ਇੱਥੇ ਠਹਿਰੇ. ਕੇਵਲ ਮੰਜੀ ਸਾਹਿਬ ਬਣਿਆ ਹੋਇਆ ਹੈ. ਕੋਈ ਸੇਵਾਦਾਰ ਨਾ ਹੋਣ ਕਰਕੇ ਢਹਿ ਰਿਹਾ ਹੈ.#ਰੇਲਵੇ ਸਟੇਸ਼ਨ ਅੰਬਾਲਾ ਸ਼ਹਿਰ ਤੋਂ ਨੈਰਤ ਕੋਣ ਅੱਧ ਮੀਲ ਦੇ ਕ਼ਰੀਬ ਹੈ.#(੪) ਦਰਵਾਜ਼ਾ ਸਪਾਟੂ ਤੋਂ ਬਾਹਰ ਗਊਸ਼ਾਲਾ ਦੇ ਬਰਾਬਰ ਸ਼੍ਰੀ ਗੁਰੂ ਹਰਿਕ੍ਰਿਸਨ ਜੀ ਦਾ ਗੁਰੁਦ੍ਵਾਰਾ ਹੈ. ਗੁਰੂ ਜੀ ਦਿੱਲੀ ਜਾਂਦੇ ਠਹਿਰੇ. ਗੁਰੁਦ੍ਵਾਰਾ ਛੋਟਾ ਜਿਹਾ ਬਣਿਆ ਹੋਇਆ ਹੈ. ਨਾਲ ੧੦. ਵਿੱਘੇ ਜ਼ਮੀਨ ਭੀ ਹੈ. ਪੁਜਾਰੀ ਸਿੰਘ ਹੈ.#ਰੇਲਵੇ ਸਟੇਸ਼ਨ ਅੰਬਾਲਾ ਸ਼ਹਿਰ ਤੋਂ ਪੂਰਵ ਦਿਸ਼ਾ ੧. ਮੀਲ ਦੇ ਕ਼ਰੀਬ ਪੱਕੀ ਸੜਕ ਹੈ.#(੫) ਸ਼ਹਿਰ ਦੇ ਪੂਰਵ ਕੈਂਥਮਾਜਰੀ ਵਿੱਚ ਤਬੱਕਲ ਸ਼ਾਹ ਦੀ ਮਸਜਿਦ ਪਾਸ ਸ਼੍ਰੀ ਗੁਰੂ ਤੇਗਬਹਾਦੁਰ ਜੀ ਦਾ ਗੁਰੁਦ੍ਵਾਰਾ ਹੈ. ਗੁਰੂ ਜੀ ਦਾ ਸੀਸ ਦਿੱਲੀ ਤੋਂ ਆਨੰਦਪੁਰ ਨੂੰ ਲਈ ਜਾਂਦਾ ਸਿੱਖ ਕੁਝ ਸਮਾਂ ਇੱਥੇ ਠਹਿਰਿਆ ਸੀ. ਹੁਣ ਇੱਥੇ ਸੋਹਣਾ ਗੁਰੁਦ੍ਵਾਰਾ ਬਣ ਗਿਆ ਹੈ. ਇਹ ਗੁਰੁਦ੍ਵਾਰਾ ਰੇਲਵੇ ਸਟੇਸ਼ਨ ਅੰਬਾਲਾ ਸ਼ਹਿਰ ਤੋਂ ਪੂਰਵ ਵੱਲ ਕਰੀਬ ਇੱਕ ਮੀਲ ਹੈ....
ਦੇਖੋ, ਤਹਸੀਲ....
ਅਸਥਾਨ. ਥਾਂ. ਜਗਾ. ਠਹਿਰਨ ਦਾ ਠਿਕਾਣਾ। ੨. ਪੋਲੀਸ (Police) ਦੇ ਠਹਿਰਨ ਦੀ ਵਡੀ ਚੌਕੀ, ਜਿੱਥੇ ਥਾਣੇਦਾਰ ਰਹਿਂਦਾ ਹੈ....
ਦੇਖੋ, ਤ੍ਰੁਟਿ। ੨. ਕਮੀ. ਘਾਟਾ। ੩. ਟੁਕੜਾ. ਖੰਡ. ਭਾਗ। ੪. ਫੀਮ ਆਦਿਕ ਨਸ਼ੇ ਦੀ ਤੋੜ. ਅਮਲ ਦਾ ਲਹਾਉ। ੫. ਦੇਖੋ, ਟੋਕਾਸਾਹਿਬ....
ਸੰ. पिणड्. ਧਾ- ਢੇਰ ਕਰਨਾ, ਇਕੱਠਾ ਕਰਨਾ, ਗੋਲਾ ਵੱਟਣਾ। ੨. ਸੰਗ੍ਯਾ- ਆਟੇ ਆਦਿ ਨੂੰ ਕੱਠਾ ਕਰਕੇ ਬਣਾਇਆ ਹੋਇਆ ਪਿੰਨਾ. ਗੋਲਾ। ੩. ਪਿਤਰਾਂ ਨਿਮਿੱਤ ਅਰਪੇਹੋਏ ਜੌਂ ਦੇ ਆਟੇ ਆਦਿ ਦੇ ਪਿੰਨ. "ਪਿੰਡ ਪਤਲਿ ਮੇਰੀ ਕੇਸਉ ਕਿਰਿਆ." (ਆਸਾ ਮਃ ੧) ੪. ਦੇਹ. ਸ਼ਰੀਰ. "ਮਿਲਿ ਮਾਤਾ ਪਿਤਾ ਪਿੰਡ ਕਮਾਇਆ." (ਮਾਰੂ ਮਃ ੧) "ਜਿਨਿ ਏ ਵਡੁ ਪਿਡ ਠਿਣਿਕਿਓਨੁ." (ਵਾਰ ਰਾਮ ੩) ਦੇਖੋ, ਠਿਣਿਕਿਓਨੁ। ੫. ਗੋਲਾਕਾਰ ਬ੍ਰਹਮਾਂਡ। ੬. ਗ੍ਰਾਮ. ਗਾਂਵ. "ਹਉ ਹੋਆ ਮਾਹਰੁ ਪਿੰਡ ਦਾ." (ਸ੍ਰੀ ਮਃ ੫. ਪੈਪਾਇ) ਇੱਥੇ ਭਾਵ ਸ਼ਰੀਰ ਤੋਂ ਹੈ। ੭. ਢੇਰ. ਸਮੁਦਾਯ। ੮. ਭੋਜਨ. ਆਹਾਰ....
ਸੰਗ੍ਯਾ- ਵੱਲੀ. ਬੇਲ। ੨. ਚੱਜ. ਢਬ. ਕਾਰਯ ਦੀ ਨਿਪੁਣਤਾ, ਜਿਵੇਂ ਉਸ ਨੂੰ ਲਿਖਣ ਦਾ ਵੱਲ ਨਹੀਂ। ੩. ਤਰਫ. ਦਿਸ਼ਾ. ਓਰ. ਜਿਵੇਂ- ਉਹ ਗੁਰਦ੍ਵਾਰੇ ਵੱਲ ਗਿਆ ਹੈ। ੪. ਵਿ- ਤਨਦੁਰੁਸ੍ਤ. ਅਰੋਗ. ਨਰੋਆ. ਚੰਗਾ ਭਲਾ. ਦੇਖੋ, ਅੰ. Well....
ਸੰ. ਸ਼੍ਰੀ. ਸੰਗ੍ਯਾ- ਲੱਛਮੀ। ੨. ਸ਼ੋਭਾ. "ਸ੍ਰੀ ਸਤਿਗੁਰ ਸੁ ਪ੍ਰਸੰਨ." (ਸਵੈਯੇ ਮਃ ੪. ਕੇ) ੩. ਸੰਪਦਾ. ਵਿਭੂਤਿ। ੪. ਛੀ ਰਾਗਾਂ ਵਿੱਚੋਂ ਪਹਿਲਾ ਰਾਗ. ਦੇਖੋ, ਸਿਰੀ ਰਾਗ. ੫. ਵੈਸਨਵਾਂ ਦਾ ਇੱਕ ਫਿਰਕਾ, ਜਿਸ ਵਿੱਚ ਲੱਛਮੀ ਦੀ ਪੂਜਾ ਮੁੱਖ ਹੈ. ਇਸ ਮਤ ਦੇ ਲੋਕ ਲਾਲ ਰੰਗ ਦਾ ਤਿਲਕ ਮੱਥੇ ਕਰਦੇ ਹਨ. ਇਸ ਸੰਪ੍ਰਦਾਯ ਦਾ ਪ੍ਰਚਾਰਕ ਰਾਮਾਨੁਜ ਸ੍ਵਾਮੀ ਹੋਇਆ ਹੈ. ਦੇਖੋ, ਰਾਮਾਨੁਜ। ੬. ਇੱਕ ਛੰਦ. ਦੇਖੋ, ਏਕ ਅਛਰੀ ਦਾ ਰੂਪ ੧.। ੭. ਸਰਸ੍ਵਤੀ। ੮. ਕੀਰਤਿ। ੯. ਆਦਰ ਬੋਧਕ ਸ਼ਬਦ, ਜੋ ਬੋਲਣ ਅਤੇ ਲਿਖਣ ਵਿਚ ਵਰਤਿਆ ਜਾਂਦਾ ਹੈ. ਧਰਮ ਦੇ ਆਚਾਰਯ ਅਤੇ ਮਹਾਰਾਜੇ ਲਈ ੧੦੮ ਵਾਰ, ਮਾਤਾ ਪਿਤਾ ਵਿਦ੍ਯਾ- ਗੁਰੂ ਲਈ ੬. ਵਾਰ, ਆਪਣੇ ਮਾਲਿਕ ਵਾਸਤੇ ੫. ਵਾਰ, ਵੈਰੀ ਨੂੰ ੪. ਵਾਰ, ਮਿਤ੍ਰ ਨੂੰ ੩. ਵਾਰ, ਨੌਕਰ ਨੂੰ ੨. ਵਾਰ, ਪੁਤ੍ਰ ਤਥਾ ਇਸਤ੍ਰੀ ਨੂੰ ੧. ਵਾਰ ਸ਼੍ਰੀ ਸ਼ਬਦ ਵਰਤਣਾ ਚਾਹੀਏ। ੧੦. ਵਿ- ਸੁੰਦਰ। ੧੧. ਯੋਗ੍ਯ. ਲਾਇਕ। ੧੨. ਸ਼੍ਰੇਸ੍ਠ. ਉੱਤਮ....
ਦੇਖੋ, ਗੁਰ ਅਤੇ ਗੁਰੁ। ੨. ਪੂਜ੍ਯ. "ਇਸੁ ਪਦ ਜੋ ਅਰਥਾਇ ਲੇਇ ਸੋ ਗੁਰੂ ਹਮਾਰਾ." (ਗਉ ਅਃ ਮਃ ੧)...
ਸੰ. ਗੋਵਿੰਦ. ਸੰਗ੍ਯਾ- ਗਊ ਨੂੰ ਲਾਭ ਪਹੁਚਾਉਣਵਾਲਾ ਕ੍ਰਿਸਨਦੇਵ। ੨. ਗ੍ਯਾਨ ਕਰਕੇ ਪ੍ਰਾਪਤ ਹੋਣ ਯੋਗ੍ਯ ਵਾਹਗੁਰੂ। ੩. ਪ੍ਰਿਥਿਵੀਪਾਲਕ ਕਰਤਾਰ। ੪. ਗੋ (ਗੁਰਬਾਣੀ) ਕਰਕੇ ਜੋ ਵਿੰਦ (ਲੱਭਿਆ ਜਾਵੇ) ਪਾਰਬ੍ਰਹਮ. ਕਰਤਾਰ. "ਮਨਹੁ ਨ ਬੀਸਰੈ ਗੁਣਨਿਧਿ ਗੋਬਿਦਰਾਇ." (ਬਾਵਨ) "ਗੁਣਗਾਇ ਗੋਬਿੰਦ ਅਨਦੁ ਉਪਜੈ." (ਸੂਹੀ ਛੰਤ ਮਃ ੫)...
ਸੰ. ਸਿੰਹ. ਹਿੰਸਾ ਕਰਨ ਵਾਲਾ ਜੀਵ. ਸ਼ੇਰ. "ਸਿੰਘ ਰੁਚੈ ਸਦ ਭੋਜਨੁ ਮਾਸ." (ਬਸੰ ਮਃ ੫) ਭਾਵੇਂ ਸ਼ਾਰਦੂਲ (ਕੇਸ਼ਰੀ), ਚਿਤ੍ਰਕ ਵ੍ਯਾਘ੍ਰ (ਬਾਘ) ਆਦਿ ਸਾਰੇ ਸਿੰਹ (ਸਿੰਘ) ਕਹੇ ਜਾ ਸਕਦੇ ਹਨ, ਪਰ ਇਹ ਖ਼ਾਸ ਨਾਮ ਖ਼ਾਸ ਖ਼ਾਸ ਜੀਵਾਂ ਦੇ ਹਨ. ਪਾਠਕਾਂ ਦੇ ਗ੍ਯਾਨ ਲਈ ਇੱਥੇ ਚਿਤ੍ਰ ਦੇਕੇ ਸਪਸ੍ਟ ਕੀਤਾ ਜਾਂਦਾ ਹੈ. ਦੇਖੋ, ਸਾਰਦੂਲ। ੨. ਖੰਡੇ ਦਾ ਅਮ੍ਰਿਤਧਾਰੀ ਗੁਰੂ ਨਾਨਕਪੰਥੀ ਖਾਲਸਾ। ੩. ਵਿ- ਸ਼ਿਰੋਮਣਿ. ਪ੍ਰਧਾਨ। ੪. ਸ਼੍ਰੇਸ੍ਠ. ਉੱਤਮ। ੫. ਬਹਾਦੁਰ. ਸ਼ੂਰਵੀਰ। ੬. ਦੇਖੋ, ਫੀਲੁ। ੭. ਸਿੰਹਰਾਸ਼ਿ. ਦੇਖੋ, ਸਿੰਹ....
ਦੇਖੋ, ਗੁਰਦੁਆਰਾ ੩....
ਜਿਲਾ ਅੰਬਾਲਾ, ਤਸੀਲ ਥਾਣਾ ਨਾਰਾਇਨਗੜ੍ਹ ਦਾ ਇੱਕ ਟੋਟਾ ਪਿੰਡ ਹੈ. ਇਸ ਤੋਂ ਇੱਕ ਪੱਛਮ ਵੱਲ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਗੁਰਦ੍ਵਾਰਾ ਟੋਕਾਸਾਹਿਬ ਹੈ, ਜੋ ਇਲਾਕੇ ਨਾਹਣ ਅੰਦਰ ਹੈ. ਦਸ਼ਮੇਸ਼ ਇੱਥੇ ਭੰਗਾਣੀ ਦੇ ਜੰਗ ਪਿੱਛੋਂ ੧੨. ਦਿਨ ਵਿਰਾਜੇ ਹਨ. ਇਸ ਥਾਂ ਲਾਹੇ ਪਿੰਡ ਦੇ ਰੰਘੜਾਂ ਨੇ ਗੁਰੂ ਸਾਹਿਬ ਦੇ ਲਸ਼ਕਰ ਦੇ ਊਠ ਚੁਰਾ ਲਏ ਸਨ, ਜਿਸ ਪੁਰ ਉਨ੍ਹਾਂ ਨੂੰ ਯੋਗ ਦੰਡ ਦਿੱਤਾ ਗਿਆ, ਅਰ ਲਾਹੇ ਪਿੰਡ ਦਾ ਨਾਉਂ ਟੋਟਾ ਰੱਖਿਆ.#ਟੋਕਾਸਾਹਿਬ ਨਾਲ ੧੦੦ ਵਿੱਘੇ ਜ਼ਮੀਨ ਰਿਆਸਤ ਨਾਹੁਣ ਵੱਲੋਂ ਹੈ ਅਤੇ ਡੇਢ ਸੋ ਵਿੱਘੇ ਮੀਰਪੁਰ ਵਿੱਚ ਆਹਲੂਵਾਲੀਏ ਜਾਗੀਰਦਾਰਾਂ ਵੱਲੋਂ ਹੈ. ਰਿਆਸਤ ਪਟਿਆਲੇ ੮੫ ਰੁਪਯੇ ਸਾਲਾਨਾ ਮਿਲਦੇ ਹਨ. ਰੇਲਵੇ ਸਟੇਸ਼ਨ ਬਰਾੜੇ ਤੋਂ ਤੀਹ ਮੀਲ ਉੱਤਰ ਹੈ ਅਤੇ ਨਾਹਣ ਤੋਂ ੮. ਕੋਹ ਹੈ. ਪੁਜਾਰੀ ਅਕਾਲੀ ਸਿੰਘ ਹੈ. ਜੇਠ ਸੁਦੀ ੧੦. ਨੂੰ ਮੇਲਾ ਲਗਦਾ ਹੈ....
ਵ੍ਯ- ਨਹੀਂ. ਨਿਸੇਧ ਬੋਧਕ ਸ਼ਬਦ. "ਨਾਹਨ ਗਨ ਨਾਹਨਿ ਕਛ ਬਿਦਿਆ" (ਰਾਮ ਮਃ ੯) ੨. ਸੰਗ੍ਯਾ- ਪੰਜਾਬ ਦੀ ਇੱਕ ਪਹਾੜੀ ਰਿਆਸਤ, ਜੋ ਜਿਲੇ ਅੰਬਾਲੇ ਦੇ ਨਾਲ ਲਗਦੀ ਹੈ. ਇਸ ਨੂੰ ਸਰਮੌਰ ਭੀ ਆਖਦੇ ਹਨ. ਗੁਰੂ ਗੋਬਿੰਦ ਸਿੰਘ ਸਾਹਿਬ ਇੱਥੇ ਰਾਜਾ ਮੇਦਿਨੀਪ੍ਰਕਾਸ਼ ਦਾ ਪ੍ਰੇਮ ਵੇਖਕੇ ਕਈ ਦਿਨ ਪਾਂਵਟੇ ਤੋਂ ਆਕੇ ਵਿਰਾਜੇ ਹਨ. ਗੁਰਦ੍ਵਾਰਾ ਪਰੇਡ (parade) ਪਾਸ ਹੈ. ਰਿਆਸਤ ਵੱਲੋਂ ਧੂਪ ਦੀਪ ਲਈ ਪੰਦਰਾਂ ਰੁਪਯੇ ਸਾਲਾਨਾ ਮਿਲਦੇ ਹਨ. ਪੁਜਾਰੀ ਸਿੰਘ ਹੈ. ਰੇਲਵੇ ਸਟੇਸ਼ਨ ਬਰਾਰਾ ਤੋਂ ਨਾਹਨ ੩੭ ਮੀਲ ਉੱਤਰ ਹੈ. ਨਾਹਨ ਨਗਰ ਸਨ ੧੬੨੧ ਵਿੱਚ ਰਾਜਾ ਕਰਮਪ੍ਰਕਾਸ਼ ਨੇ ਵਸਾਇਆ ਹੈ. ਇਸ ਦੀ ਸਮੁੰਦਰ ਤੋਂ ਬਲੰਦੀ ੩੨੦੭ ਫੁਟ ਹੈ. ਦੇਖੋ, ਮੇਦਿਨੀਪ੍ਰਕਾਸ਼....
ਫ਼ਾ. [اندر] ਕ੍ਰਿ. ਵਿ- ਵਿੱਚ. ਭੀਤਰ। ੨. ਅ਼. ਦੁਰਲਭ। ੩. ਸੰਗ੍ਯਾ- ਬੰਜਰ ਜ਼ਮੀਨ। ੪. ਪਿੜ. ਖਲਹਾਨ। ੫. ਦੇਖੋ, ਅੰਦਰੁ....
ਸੰਗ੍ਯਾ- ਦਸ਼ਮ- ਈਸ਼. ਸਿੱਖਾਂ ਦੇ ਦਸਵੇਂ ਸ੍ਵਾਮੀ ਸ਼੍ਰੀ ਗੁਰੂ ਗੋਬਿੰਦਸਿੰਘ ਸਾਹਿਬ....
ਕ੍ਰਿ. ਵਿ- ਇਸ ਥਾਂ. ਯਹਾਂ....
ਰਾਜ ਨਾਹਨ (ਸਰਮੌਰ), ਤਸੀਲ ਪਾਂਵਟਾ, ਥਾਣਾ ਮਾਜਰਾ ਦਾ ਇੱਕ ਪਿੰਡ, ਜੋ ਪਾਂਵਟੇ ਤੋਂ ਸੱਤ ਮੀਲ ਪੂਰਵ ਹੈ. ੧੮. ਵੈਸਾਖ ਸੰਮਤ ੧੭੪੬ ਨੂੰ ਗੁਰੂ ਗੋਬਿੰਦਸਿੰਘ ਸਾਹਿਬ ਦਾ ਭੀਮਚੰਦ ਕਹਲੂਰੀ, ਫਤੇ ਸ਼ਾਹ ਗੜ੍ਹਵਾਲੀਆ, ਹਰੀਚੰਦ ਹੰਡੂਰੀਆ ਆਦਿਕ ਪਹਾੜੀ ਰਾਜਿਆਂ ਨਾਲ ਜੰਗ ਹੋਇਆ. ਇਸ ਯੁੱਧ ਵਿੱਚ ਬੀਬੀ ਬੀਰੋ ਦੇ ਸੁਪੁਤ੍ਰ ਸੰਗੋਸ਼ਾਹ ਅਤੇ ਜੀਤਮੱਲ ਜੀ ਸ਼ਹੀਦ ਹੋਏ, ਅਤੇ ਦਸ਼ਮੇਸ਼ ਦੇ ਹੱਥੋਂ ਰਾਜਾ ਹਰੀ ਚੰਦ ਅਤੇ ਅਨੇਕ ਰਾਜਪੂਤਾਂ ਨੇ ਸ਼ਹੀਦੀ ਲਈ, ਜਿਸ ਪੁਰ ਰਾਜੇ ਹਾਰਕੇ ਨੱਠ ਗਏ. ਕਲਗੀਧਰ ਦਾ ਇਹ ਪਹਿਲਾ ਜੰਗ ਸੀ. ਇਸ ਯੁੱਧ ਦਾ ਜਿਕਰ ਵਿਚਿਤ੍ਰ ਨਾਟਕ ਦੇ ਅੱਠਵੇਂ ਅਧ੍ਯਾਯ ਵਿੱਚ ਦਰਜ ਹੈ.¹#ਜਿੱਥੇ ਕਲਗੀਧਰ ਨੇ ਹਰੀਚੰਦ ਨਾਲ ਧਨੁਸਯੁੱਧ ਕੀਤਾ ਹੈ ਉੱਥੇ ਪ੍ਰੇਮੀਆਂ ਨੇ ਕੁਝ ਚਿੰਨ੍ਹ ਥਾਪਕੇ ਨਾਮ "ਤੀਰਗੜ੍ਹ" ਰੱਖ ਦਿੱਤਾ ਹੈ. ਹਰੀਚੰਦ ਦੀ ਰਾਣੀ ਅਤੇ ਕਈ ਹੋਰ ਰਾਜਪੂਤਾਂ ਦੀਆਂ ਇਸਤ੍ਰੀਆਂ ਇੱਥੇ ਆਕੇ ਸਤੀ ਹੋਈਆਂ. ਜਿਨ੍ਹਾਂ ਦੀਆਂ ਸਮਾਧਾਂ ਮੌਜੂਦ ਹਨ.#ਗੁਰਦ੍ਵਾਰਾ ਸਾਧਾਰਣ ਬਣਿਆ ਹੋਇਆ ਹੈ, ਰਿਆਸਤ ਵੱਲੋਂ ੧੫੦ ਵਿੱਘੇ ਜ਼ਮੀਨ ਮੁਆਫ ਹੈ ਬਾਰਾਂ ਰੁਪਯੇ ਸਾਲਾਨਾ ਰਿਆਸਤ ਕਲਸੀਆ ਤੋਂ ਮਿਲਦੇ ਹਨ, ਮੇਲਾ ਹੋੱਲੇ ਮਹੱਲੇ ਨੂੰ ਹੁੰਦਾ ਹੈ. ਪੁਜਾਰੀ ਅਕਾਲਸਿੰਘ ਹੈ.#ਇੱਥੇ ਇੱਕ ਕਮਾਣ ਸ਼੍ਰੀ ਦਸ਼ਮੇਸ਼ ਜੀ ਦੀ ਸੀ, ਜੋ ਪੁਜਾਰੀ ਰਣਸਿੰਘ ਵੇਲੇ ਮਕਾਨ ਨੂੰ ਅੱਗ ਲੱਗਣ ਤੋਂ ਭਸਮ ਹੋਗਈ. ਭੰਗਾਣੀ ਰੇਲਵੇ ਸਟੇਸ਼ਨ ਜਗਾਧਰੀ ਤੋਂ ੩੭ ਮੀਲ ਅਤੇ ਨਾਹਨ ਤੋਂ ੩੩ ਮੀਲ ਹੈ....
ਸੰ. यज्ञ ਯਗ੍ਯ. ਸੰਗ੍ਯਾ- ਪੂਜਨ। ੨. ਪ੍ਰਾਰਥਨਾ. ਅਰਦਾਸ। ੩. ਕੁਰਬਾਨੀ. ਬਲਿਦਾਨ. "ਕੀਜੀਐ ਅਬ ਜੱਗ ਕੋ ਆਰੰਭ." (ਗ੍ਯਾਨ)...
ਦੇਖੋ, ਪਿਛਹੁ....
ਸੰ. ਸੰਗ੍ਯਾ- ਸੂਰ੍ਯ ਚੜ੍ਹਨ ਤੋਂ ਲੈ ਕੇ ਛਿਪਣ ਤੀਕ ਦਾ ਵੇਲਾ. "ਦਿਨ ਤੇ ਸਰਪਰ ਪਉਸੀ ਰਾਤਿ." (ਆਸਾ ਮਃ ੫) ੨. ਅੱਠ ਪਹਿਰ (੨੪ ਘੰਟੇ) ਦਾ ਸਮਾਂ।¹ ੩. ਸੰ. ਦਾਨ ਦੇਣਾ. "ਪੰਥ ਬਤਾਵੈ ਪ੍ਰਭ ਕਾ, ਕਹੁ ਤਿਨ ਕਉ ਕਿਆ ਦਿਨਥੇ?" (ਕਲਿ ਮਃ ੪) ਦੇਖੋ, ਦਿਨਥੇ....
ਸੰਗ੍ਯਾ- ਅਸਥਾਨ. ਜਗਹਿ. ਠਿਕਾਣਾ. "ਸਗਲ ਰੋਗ ਕਾ ਬਿਨਸਿਆ ਥਾਉ." (ਗਉ ਮਃ ੫) ੨. ਸ੍ਥਿਰਾ. ਪ੍ਰਿਥਿਵੀ. "ਚੰਦ ਸੂਰਜ ਦੁਇ ਫਿਰਦੇ ਰਖੀਅਹਿ ਨਿਹਚਲ ਹੋਵੈ ਥਾਉ." (ਵਾਰ ਮਾਝ ਮਃ ੧) ਚੰਦ ਸੂਰਜ ਦੀ ਗਰਦਿਸ਼ ਬੰਦ ਕਰਦੇਈਏ ਅਤੇ ਪ੍ਰਿਥਿਵੀ ਨੂੰ ਅਚਲ ਕਰ ਦੇਈਏ....
ਅ਼. [صاحب] ਸਾਹ਼ਿਬ. ਸੰਗ੍ਯਾ- ਸ੍ਵਾਮੀ. ਮਾਲਿਕ. "ਸਾਹਿਬ ਸੇਤੀ ਹੁਕਮ ਨ ਚਲੈ." (ਵਾਰ ਆਸਾ ਮਃ ੨) ੨. ਕਰਤਾਰ. "ਸਾਹਿਬ ਸਿਉ ਮਨੁ ਮਾਨਿਆ." (ਆਸਾ ਅਃ ਮਃ ੧) ੩. ਮਿਤ੍ਰ....
ਫ਼ਾ. [لشکر] ਲਸ਼ਕਰ. ਸੰਗ੍ਯਾ- ਸੈਨਾ. ਫੌਜ. "ਬਹੁ ਲਸਕਰ ਮਾਨੁਖ ਊਪਰਿ ਕਰੇ ਆਸ." (ਸੁਖਮਨੀ)...
ਦੇਖੋ, ਚੁਲਾ. "ਚੁਰਾ ਕੀਨ ਮੁਖ ਹਾਥ ਪਖਾਰੇ." (ਗੁਪ੍ਰਸੂ)...
ਸਰਵ- ਜਿਸਪ੍ਰਤਿ. ਜਿਸੇ. ਜਿਸ ਨੂੰ. "ਜਿਸ ਕਉ ਹਰਿ ਪ੍ਰਭੁ ਮਨਿ ਚਿਤਿ ਆਵੈ." (ਸੁਖਮਨੀ) "ਜਿਸਹਿ ਜਗਾਇ ਪੀਆਵੈ ਇਹੁ ਰਸੁ." (ਸੋਹਿਲਾ)...
ਸੰਗ੍ਯਾ- ਪੁਲ. ਦੇਖੋ, ਪੁਰਸਲਾਤ। ੨. ਦੋ ਗਜ਼ ਦਾ ਮਾਪ. ਚਾਰ ਹੱਥ ਪ੍ਰਮਾਣ। ੩. ਪੁੜ. ਪੁਟ. "ਦੁਇ ਪੁਰ ਜੋਰਿ ਰਸਾਈ ਭਾਠੀ." (ਰਾਮ ਕਬੀਰ) "ਦੁਹੂੰ ਪੁਰਨ ਮੇ ਆਇਕੈ ਸਾਬਤ ਗਯਾ ਨ ਕੋਇ." (ਚਰਿਤ੍ਰ ੮੧) ੪. ਸੰ. ਨਗਰ. ਸ਼ਹਿਰ. "ਪੁਰ ਮਹਿ ਕਿਯੋ ਪਯਾਨ." (ਨਾਪ੍ਰ) ੫. ਘਰ ਰਹਿਣ ਦਾ ਅਸਥਾਨ। ੬. ਅਟਾਰੀ। ੭. ਲੋਕ. ਭੁਵਨ। ੮. ਦੇਹ. ਸ਼ਰੀਰ। ੯. ਕਿਲਾ. ਦੁਰਗ। ੧੦. ਫ਼ਾ. [پُر] ਵਿ- ਪੂਰ੍ਣ. ਭਰਿਆ ਹੋਇਆ. "ਨਾਨਕ ਪੁਰ ਦਰ ਬੇਪਰਵਾਹ." (ਵਾਰ ਸੂਹੀ ਮਃ ੧) ੧੧. ਪੂਰਾ. ਮੁਕੰਮਲ। ੧੨. ਪੰਜਾਬੀ ਵਿੱਚ ਉੱਪਰ (ਊਪਰ) ਦਾ ਸੰਖੇਪ ਪੁਰ ਹੈ....
ਦੇਖੋ, ਯੁਜ੍ ਧਾ. ਸੰਗ੍ਯਾ- ਸੰਯੋਗ. ਜੜ. ਮਿਲਾਪ। ੨. ਉਪਾਯ. ਜਤਨ। ੩. ਚਿੱਤ ਦੀ ਵ੍ਰਿੱਤਿ ਦਾ ਰੋਕਣਾ. योगश्चित्त्वृत्ति् निरोधः (ਪਾਤੰਜਲ ਦਰਸ਼ਨ. ਪਾਦ ੧. ਸੂਤ੍ਰ ੨¹) ਦੇਖੋ, ਸਹਜ ਜੋਗ ਅਤੇ ਜੋਗ। ੪. ਪਤੰਜਲਿ ਰਿਖਿ ਦਾ ਦੱਸਿਆ ਅੱਠ ਅੰਗ ਰੂਪ ਯੋਗਸਾਧਨ, ਜੋ ਮੁਕਤਿ ਦਾ ਕਾਰਣ ਹੈ।² ੫. ਯੁਕ੍ਤਿ. ਦਲੀਲ। ੬. ਜੀਵਾਤਮਾ ਅਤੇ ਪਰਮਾਤਮਾ ਦਾ ਇੱਕ ਹੋਣਾ। ੭. ਜੋ ਵਸਤੂ ਨਹੀਂ ਮਿਲੀ, ਉਸ ਦੀ ਪ੍ਰਾਪਤੀ ਦੀ ਚਿੰਤਾ। ੮. ਦੇਹ (ਸ਼ਰੀਰ) ਦੀ ਇਸਥਿਤੀ। ੯. ਨੁਸਖ਼ਾ। ੧੦. ਗ੍ਰਹਾਂ ਦਾ ਮੇਲ....
ਸੰ. दण्ड्. ਧਾ- ਤਾੜਨਾ, ਜੁਰਮਾਨਾ ਕਰਨਾ। ੨. ਸੰਗ੍ਯਾ- ਡੰਡਾ. ਸੋਟਾ। ੩. ਸਜ਼ਾ। ੪. ਜੁਰਮਾਨਾ। ੫. ਚਾਰ ਹੱਥ ਦੀ ਲੰਬਾਈ। ੬. ਸੱਠ ਪਲ ਦਾ ਸਮਾਂ ਇੱਕ ਘੜੀ. "ਪਰਸਾਦ ਛਕਕੈ ਏਕ ਦੰਡ ਵਿਰਾਜ." (ਪੰਪ੍ਰ) ੭. ਯਮ। ੮. ਟਾਹਣਾ. ਕਾਂਡ। ੯. ਦੇਖੋ, ਤ੍ਰਿਦੰਡ....
ਵਿ- ਗਤ. ਚਲਾਗਿਆ। ੨. ਦੂਰ ਹੋਇਆ. ਮਿਟਿਆ। ੩. ਦੇਖੋ. ਗਯਾ....
ਕ੍ਰਿ. ਵਿ- ਲਾਗੇ. ਕੋਲ। ੨. ਸਾਥ. ਸੰਗ. ਦੇਖੋ, ਨਾਲਿ। ੩. ਸੰ. ਸੰਗ੍ਯਾ- ਕਮਲ ਦੀ ਡੰਡੀ. ਦੇਖੋ, ਨਾਲਿਕੁਟੰਬ। ੪. ਨਲਕੀ. ਨਲੀ. "ਨਾਲ ਬਿਖੈ ਬਾਤ ਕੀਏ ਸੁਨੀਅਤ ਕਾਨ ਦੀਏ." (ਭਾਗੁ ਕ) ੫. ਬੰਦੂਕ ਦੀ ਨਾਲੀ. "ਛੁਟਕੰਤ ਨਾਲੰ." (ਕਲਕੀ) ੬. ਲਾਟਾ, ਅਗਨਿ ਦੀ ਸ਼ਿਖਾ, "ਉਠੈ ਨਾਲ ਅੱਗੰ." (ਵਰਾਹ) ੭. ਫ਼ਾ. [نال] ਕਾਨੀ (ਕਲਮ) ਘੜਨ ਵੇਲੇ ਨਲਕੀ ਵਿੱਚੋਂ ਜੋ ਸੂਤ ਨਿਕਲਦਾ ਹੈ।#੮. ਨਾਲੀਦਨ ਦਾ ਅਮਰ. ਰੋ. ਰੁਦਨ ਕਰ।#੯. ਅ਼. [نعل] ਜੋੜੇ ਅਥਵਾ ਘੋੜੇ ਦੇ ਸੁੰਮ ਹੇਠ ਲਾਇਆ ਲੋਹਾ, ਜੋ ਘਸਣ ਤੋਂ ਰਖ੍ਯਾ ਕਰਦਾ ਹੈ। ੧੦. ਜੁੱਤੀ. ਪਾਪੋਸ਼। ੧੧. ਤਲਵਾਰ ਦੇ ਮਿਆਨ (ਨਯਾਮ) ਦੀ ਠੋਕਰ, ਜੋ ਨੋਕ ਵੱਲ ਹੁੰਦੀ ਹੈ। ੧੨. ਖੂਹ ਦਾ ਚੱਕ, ਜਿਸ ਉੱਤੇ ਨਾਲੀ (ਮਹਲ) ਉਸਾਰਦੇ ਹਨ....
ਫ਼ਾ. [زمیِن] ਪ੍ਰਿਥਿਵੀ. ਭੂਮਿ. ਸੰ. ज्मा. ਜਮਾ੍....
ਅ਼. [رِیاست] ਸੰਗ੍ਯਾ- ਰਾਜ੍ਯ। ੨. ਹੁਕੂਮਤ....
ਵ੍ਯ- ਪਾਸੋਂ. ਤਰਫੋਂ. ਓਰ ਸੇ. ਕੰਨੀਓਂ....
ਵ੍ਯ- ਦੋ ਸ਼ਬਦਾਂ ਨੂੰ ਜੋੜਨ ਵਾਲਾ ਸਬਦ. ਔਰ. ਅਰ. ਅਤੈ. ਤੇ....
ਵਿ- ਸਾੱਰ੍ਧੈਕ. ਅੱਧੇ ਸਾਥ ਇੱਕ. ਇੱਕ ਪੂਰਾ ਅਤੇ ਉਸ ਨਾਲ ਅੱਧਾ ਹੋਰ....
ਦੇਖੋ, ਟੋਕਾਸਾਹਿਬ....
ਅੰ. (Railway) ਧਾਤੂ ਦੀ ਲੀਕ ਦੀ ਸੜਕ, ਜਿਸ ਉੱਪਰਦੀ ਰੇਲਗੱਡੀ ਚਲਦੀ ਹੈ. ਇੰਗਲੈਂਡ ਵਿੱਚ ਸਭ ਤੋਂ ਪਹਿਲਾਂ ਸਨ ੧੮੦੨ ਵਿੱਚ ਇਸ ਦਾ ਆਰੰਭ ਹੋਇਆ. ਹੁਣ ਦੁਨੀਆਂ ਵਿੱਚ ੭੨੦, ੦੦੦ ਮੀਲ ਰੇਲਵੇ ਹੈ, ਜਿਸ ਵਿੱਚੋਂ ਭਾਰਤ ਅੰਦਰ ੩੩੦੦੦ ਮੀਲ ਹੈ....
ਸੰਗ੍ਯਾ- ਤੇਹ. ਤ੍ਰਿਖਾ। ੨. ਤ੍ਰਿੰਸ਼ਤ. ਤੀਸ। ੩. ਤੀਸ ਸੰਖ੍ਯਾ ਵਾਲੀ ਵਸ੍ਤ "ਤੀਹ ਕਰਿ ਰਖੇ ਪੰਜ ਕਰਿ ਸਾਥੀ." (ਸ੍ਰੀ ਮਃ ੧) ਤੀਸ ਰੋਜ਼ੇ ਰੱਖੇ ਅਤੇ ਪੰਜ ਨਮਾਜ਼ਾਂ ਨੂੰ ਸਾਥੀ ਬਣਾਇਆ....
ਸੰ. मील्. ਧਾ- ਅੱਖਾਂ ਮੁੰਦਣੀਆਂ, ਪਲਕਾਂ ਮਾਰਨੀਆਂ, ਖਿੜਨਾ, ਫੈਲਣਾ। ੨. ਅੰ. Mile ੧੭੬੦ ਗਜ਼ ਦੀ ਲੰਬਾਈ ਅਥਵਾ ਅੱਠ ਫਰਲਾਂਗ (furlong)...
ਸੰ. उत्त्र. ਸੰਗ੍ਯਾ- ਉਦੀਚੀ ਦਿਸ਼ਾ. ਦੱਖਣ ਦੇ ਮੁਕਾਬਲੇ ਦੀ ਦਿਸ਼ਾ। ੨. ਜਵਾਬ। ੩. ਪਰਲੋਕ। ੪. ਰਾਜਾ ਵਿਰਾਟ ਦਾ ਪੁਤ੍ਰ, ਜੋ ਪਰੀਛਤ (ਪਰੀਕਿਤ) ਦਾ ਮਾਮਾ ਸੀ। ੫. ਇੱਕ ਅਰਥਾਲੰਕਾਰ ਅਤੇ ਸ਼ਬਦਾਲੰਕਾਰ. ਦੇਖੋ, ਪ੍ਰਸ਼੍ਨੋੱਤਰ ਅਤੇ ਪ੍ਰਹੇਲਿਕਾ। ੬. ਦੂਜਾ ਪਾਸਾ। ੭. ਵਿ- ਪਿਛਲਾ। ੮. ਅਗਲਾ....
ਦੇਖੋ, ਕੋਸ ੧. "ਕੋਹ ਕਰੋੜੀ ਚਲਤ ਨ ਅੰਤ." (ਵਾਰ ਆਸਾ) ੨. ਕ੍ਰੋਧ. ਗੁੱਸਾ. ਕੋਪ। ੩. ਫ਼ਾ. [کوہقاف] ਪਰਬਤ. ਪਹਾੜ....
ਸੰਗ੍ਯਾ- ਪੂਜਾਕਾਰੀ. ਪੂਜਾ ਕਰਨ ਵਾਲਾ....
ਵਿ- ਅਕਾਲ ਨਾਲ ਹੈ ਜਿਸ ਦਾ ਸੰਬੰਧ। ੨. ਸੰਗ੍ਯਾ- ਅਕਾਲ ਉਪਾਸਕ. ਵਾਹਗੁਰੂ ਜੀ ਕਾ ਖ਼ਾਲਸਾ.#ਕਮਲ ਜ੍ਯੋਂ ਮਾਯਾ ਜਲ ਵਿੱਚ ਹੈ ਅਲੇਪ ਸਦਾ#ਸਭ ਦਾ ਸਨੇਹੀ ਚਾਲ ਸਭ ਤੋਂ ਨਿਰਾਲੀ ਹੈ,#ਕਰਕੇ ਕਮਾਈ ਖਾਵੇ ਮੰਗਣਾ ਹਰਾਮ ਜਾਣੇ#ਭਾਣੇ ਵਿੱਚ ਵਿਪਦਾ ਨੂੰ ਮੰਨੋ ਖ਼ੁਸ਼ਹਾਲੀ ਹੈ,#ਸ੍ਵਾਰਥ ਤੋਂ ਬਿਨਾ ਗੁਰੁਦ੍ਵਾਰਿਆਂ ਦਾ ਚੌਕੀਦਾਰ#ਧਰਮ ਦੇ ਜੰਗ ਲਈ ਚੜ੍ਹੇ ਮੁਖ ਲਾਲੀ ਹੈ,#ਪੂਜੇ ਨੇ ਅਕਾਲ ਬਿਨਾ ਹੋਰ ਕੋਈ ਦੇਵੀ ਦੇਵ#ਸਿੱਖ ਦਸ਼ਮੇਸ਼ ਦਾ ਸੋ ਕਹੀਏ 'ਅਕਾਲੀ' ਹੈ.#੩. ਖ਼ਾਸ ਕਰਕੇ ਇਹ ਸ਼ਬਦ ਨਿਹੰਗ ਸਿੰਘਾਂ ਲਈ ਭੀ ਵਰਤਿਆ ਜਾਂਦਾ ਹੈ. ਦੇਖੋ, ਨਿਹੰਗ....
ਦੇਖੋ, ਜੇਸਟ। ੨. ਜ੍ਯੈਸ੍ਠ. ਜੇਠ ਦਾ ਮਹੀਨਾ. "ਹਰਿ ਜੇਠ ਜੁੜੰਦਾ ਲੋੜੀਅ ਲੋੜੀਐ." (ਬਾਰਹਮਾਹਾ ਮਾਝ) ਦੇਖੋ, ਜੁੜੰਦਾ। ੩. ਵਿ- ਜੇਠਾ. ਜਠੇਰਾ. "ਜੇਠ ਕੇ ਨਾਮਿ ਡਰਉ." (ਆਸਾ ਕਬੀਰ) ਇਸ ਥਾਂ ਭਾਵ ਯਮਰਾਜ ਤੋਂ ਹੈ. ਸਾਂਪ੍ਰਦਾਈ ਗ੍ਯਾਨੀ ਆਖਦੇ ਹਨ ਕਿ ਪਹਿਲਾਂ ਕਾਲ ਰਚਕੇ ਫੇਰ ਜਗਤ ਰਚਿਆ, ਇਸ ਲਈ ਇਹ ਜੇਠ ਹੈ....
ਦੇਖੋ, ਸੁਦਿ....
ਸੰਗ੍ਯਾ- ਮਿਲਾਪ. "ਮੇਲਾ ਸੰਜੋਗੀ ਰਾਮ." (ਆਸਾ ਛੰਤ ਮਃ ੧) ੨. ਲੋਕਾਂ ਦਾ ਏਕਤ੍ਰ ਹੋਇਆ ਸਮੁਦਾਯ. ਬਹੁਤ ਮਿਲੇ ਹੋਏ ਲੋਕ. "ਮੇਲਾ ਸੁਣਿ ਸਿਵਰਾਤਿ ਦਾ." (ਭਾਗੁ)...