tdhāḍhāठाढा
ਵਿ- ਖੜਾ. ਖਲੋਤਾ. "ਠਾਢਾ ਬ੍ਰਹਮਾ ਨਿਗਮ ਬੀਚਾਰੈ." (ਪ੍ਰਭਾ ਕਬੀਰ) ੨. ਠੰਢਾ. ਸੀਤਲ. "ਕਲਿ ਤਾਤੀ ਠਾਢਾ ਹਰਿਨਾਉ." (ਸੁਖਮਨੀ)
वि- खड़ा. खलोता. "ठाढा ब्रहमा निगम बीचारै." (प्रभा कबीर) २. ठंढा. सीतल. "कलि ताती ठाढा हरिनाउ." (सुखमनी)
ਵਿ- ਖਲੋਤਾ. "ਖੜਾ ਪੁਕਾਰੈ ਪਾਤਣੀ." (ਸ. ਫਰੀਦ)...
ਖੜਾ ਹੋਇਆ. ਖੜੋਤਾ. ਖੜਾ. "ਨਿਕਟਿ ਖਲੋਇਅੜਾ ਮੇਰਾ ਸਾਜਨੜਾ." (ਰਾਮਛੰਤ ਮਃ ੫) "ਵਿਚਿ ਕਰਤਾਰਪੁਰਖੁ ਖਲੋਆ." (ਸੋਰ ਮਃ ੫) "ਅਗੈ ਆਇ ਖਲੋਹਾ." (ਵਾਰ ਰਾਮ ੨. ਮਃ ੫) ੨. ਖਲਿਹਾਨ (ਪਿੜ) ਵਿੱਚ. "ਖੇਤਿ ਸਰੀਰਿ ਜੋ ਬੀਜੀਐ ਸੋ ਅੰਤਿ ਖਲੋਆ ਆਇ." (ਸਵਾ ਮਃ ੩) ਜੋ ਖੇਤ ਬੀਜੀਐ, ਸੋ ਹੀ ਪਿੜ ਵਿੱਚ ਆਵੇਗਾ....
ਵਿ- ਖੜਾ. ਖਲੋਤਾ. "ਠਾਢਾ ਬ੍ਰਹਮਾ ਨਿਗਮ ਬੀਚਾਰੈ." (ਪ੍ਰਭਾ ਕਬੀਰ) ੨. ਠੰਢਾ. ਸੀਤਲ. "ਕਲਿ ਤਾਤੀ ਠਾਢਾ ਹਰਿਨਾਉ." (ਸੁਖਮਨੀ)...
ਬ੍ਰਹਮਾ. ਚਤੁਰਾਨਨ. ਪਿਤਾਮਹ. ਪੁਰਾਣਾਂ ਅਨੁਸਾਰ ਜਗਤ ਰਚਣ ਵਾਲਾ ਦੇਵਤਾ, ਜਿਸ ਦੀ ਤਿੰਨ ਦੇਵਤਿਆਂ ਵਿੱਚ ਗਿਣਤੀ ਹੈ. "ਪ੍ਰਿਥਮੇ ਬ੍ਰਹਮਾ ਕਾਲੈ ਘਰਿ ਆਇਆ." (ਗਉ ਅਃ ਮਃ ੧) ੨. ਦੇਖੋ, ਬ੍ਰਹਮ ੨। ੩. ਬ੍ਰਾਹਮਣ. "ਬ੍ਰਹਮ ਜਾਨਤ ਤੇ ਬ੍ਰਹਮਾ." (ਬਾਵਨ) "ਕਾਇਆ ਬ੍ਰਹਮਾ. ਮਨੁ ਹੈ ਧੋਤੀ." (ਆਸਾ ਮਃ ੧)...
ਸੰ. ਸੰਗ੍ਯਾ- ਵੇਦ ਦਾ ਮੰਤ੍ਰਭਾਗ. ਵੇਦ. "ਠਾਢਾ ਬ੍ਰਹਮਾ ਨਿਗਮ ਬੀਚਾਰੈ." (ਪ੍ਰਭਾ ਕਬੀਰ)#੨. ਰਸਤਾ. ਮਾਰਗ। ੩. ਬਾਜ਼ਾਰ। ੪. ਵਣਿਜ ਦਾ ਤਰੀਕਾ. ਵਪਾਰ ਦਾ ਢੰਗ। ੫. ਸੰ. ਨਿਮ੍ਨਗ ਦਾ ਰੂਪਾਂਤਰ. ਦਰਯਾ. ਨਦ. "ਜਾਕੇ ਨਿਗਮ ਦੂਧ ਕੇ ਨਾਟਾ। ਸੁਮੁੰਦ ਬਿਲੋਵਨ ਕਉ ਮਾਟਾ." (ਸੋਰ ਕਬੀਰ)...
ਸੰਗ੍ਯਾ- ਸ਼ੋਭਾ। ੨. ਚਮਕ. ਪ੍ਰਕਾਸ਼। ੩. ਕੁਬੇਰ ਦੀ ਪੁਰੀ. ਅਲਕਾ। ੪. ਸੂਰਜ ਦੀ ਇੱਕ ਇਸਤ੍ਰੀ। ੫. ਦੁਰਗਾ....
ਭਾਰਤ ਦੇ ਪ੍ਰਸਿੱਧ ਭਗਤ ਕਬੀਰ ਜੀ, ਜਿਨ੍ਹਾਂ ਦਾ ਜਨਮ ਇੱਕ ਵਿਧਵਾ ਬ੍ਰਾਹਮਣੀ ਦੇ ਉਦਰ ਤੋਂ ਜੇਠ ਸੁਦੀ ੧੫. ਸੰਮਤ ੧੪੫੫ ਨੂੰ ਹੋਇਆ. ਇਨ੍ਹਾਂ ਦੀ ਮਾਤਾ ਨੇ ਬਨਾਰਸ ਕੋਲ ਲਹਿਰ- ਤਲਾਉ ਦੇ ਪਾਸ ਨਵੇਂ ਜਨਮੇ ਬਾਲਕ ਨੂੰ ਰੱਖ ਦਿੱਤਾ, ਜਿਸ ਨੂੰ ਅਲੀ (ਨੀਰੂ) ਜੁਲਾਹੇ ਨੇ ਕ੍ਰਿਪਾ ਕਰਕੇ ਘਰ ਲੈ ਆਂਦਾ, ਅਤੇ ਉਸ ਦੀ ਇਸਤ੍ਰੀ ਨੀਮਾ ਨੇ ਪੁਤ੍ਰ ਮੰਨਕੇ ਪਾਲਿਆ.#ਯੋਗ੍ਯ ਸਮੇਂ ਮੁਸਲਮਾਨੀ ਮਤ ਅਨੁਸਾਰ ਕਬੀਰ ਨਾਉਂ ਰੱਖਿਆ ਗਿਆ, ਅਤੇ ਇਸਲਾਮ ਦੀ ਸਿਖ੍ਯਾ ਦਿੱਤੀ ਗਈ, ਪਰ ਕਬੀਰ ਜੀ ਦਾ ਸ੍ਵਾਭਾਵਿਕ ਝੁਕਾਉ ਹਿੰਦੂਮਤ ਵੱਲ ਸੀ. ਯੁਵਾ ਅਵਸਥਾ ਹੋਣ ਪੁਰ ਆਪ ਦੀ ਸ਼ਾਦੀ ਲੋਈ ਨਾਲ ਹੋਈ ਜਿਸ ਤੋਂ ਕਮਾਲ ਪੁਤ੍ਰ ਉਪਜਿਆ.#ਕਬੀਰ ਜੀ ਨੇ ਰਾਮਾਨੰਦ ਜੀ ਤੋਂ ਰਾਮ ਨਾਮ ਦਾ ਉਪਦੇਸ਼ ਲੈ ਕੇ ਵੈਸਨਵ ਮਤ ਧਾਰਣ ਕੀਤਾ. ਕਾਸ਼ੀ ਵਿਦ੍ਵਾਨਾਂ ਦਾ ਅਸਥਾਨ ਹੋਣ ਕਰਕੇ ਕਬੀਰ ਜੀ ਨੂੰ ਮਤ ਮਤਾਂਤਰਾਂ ਦੇ ਨਿਯਮ ਜਾਣਨ ਅਤੇ ਚਰਚਾ ਕਰਨ ਦਾ ਚੰਗਾ ਮੌਕਾ ਮਿਲਿਆ ਅਤੇ ਤੀਖਣ ਬੁੱਧਿ ਹੋਣ ਕਰਕੇ ਏਹ ਖੰਡਨ ਮੰਡਨ ਵਿੱਚ ਵਡੇ ਨਿਪੁਣ ਹੋ ਗਏ. ਬਹੁਤ ਚਿਰ ਪੂਰਨ ਗ੍ਯਾਨੀਆਂ ਦੀ ਸੰਗਤਿ ਕਰਕੇ ਆਪ ਤਤ੍ਵਗ੍ਯਾਨੀ ਹੋਏ, ਅਤੇ ਆਪਣੀ ਸੰਗਤਿ ਤੋਂ ਅਨੇਕਾਂ ਨੂੰ ਲਾਭ ਪਹੁੰਚਾਇਆ.#ਸਿਕੰਦਰ ਲੋਦੀ ਸੰਮਤ ੧੫੪੭ ਵਿੱਚ ਜਦ ਬਨਾਰਸ ਆਇਆ, ਤਦ ਕਬੀਰ ਜੀ ਨੂੰ ਮਤਾਂਧ ਮੁਸਲਮਾਨਾਂ ਦੀ ਕ੍ਰਿਪਾ ਕਰਕੇ ਬਹੁਤ ਕਲੇਸ਼ ਪਹੁਚਿਆ, ਜਿਸ ਦਾ ਜਿਕਰ ਕਬੀਰ ਜੀ ਨੇ ਆਪਣੇ ਸ਼ਬਦ- "ਭੁਜਾ ਬਾਂਧਿ ਭਿਲਾ ਕਰਿ ਡਾਰਿਓ." (ਗੌਂਡ) ਵਿੱਚ ਕੀਤਾ ਹੈ. ਪਰ ਅੰਤ ਨੂੰ ਇਨ੍ਹਾਂ ਦੀ ਬਜ਼ੁਰਗੀ ਦਾ ਅਸਰ ਬਾਦਸ਼ਾਹ ਦੇ ਚਿੱਤ ਉੱਪਰ ਹੋਇਆ।#ਕਬੀਰ ਜੀ ਆਪਣਾ ਏਹ ਬਚਨ ਸਿੱਧ ਕਰਨ ਲਈ ਕਿ- ਕਾਸ਼ੀ ਮਰਨ ਤੋਂ ਮੁਕਤਿ ਅਤੇ ਮਗਹਰ ਮਰਨ ਤੋਂ ਅਪਗਤਿ ਨਹੀਂ ਹੁੰਦੀ- ਦੇਹਾਂਤ ਤੋਂ ਕੁਛ ਕਾਲ ਪਹਿਲਾਂ ਮਗਹਰ (ਜੋ ਗੋਰਖਪੁਰ ਤੋਂ ਪੱਛਮ ਵਲ ੧੫. ਮੀਲ ਪੁਰ ਹੈ) ਜਾ ਰਹੇ, ਅਤੇ ਸੰਮਤ ੧੫੭੫ ਵਿੱਚ ਵਿਨਸ਼੍ਵਰ ਸੰਸਾਰ ਤੋਂ ਅੰਤਰਧਾਨ ਹੋਏ.#ਕਾਸ਼ੀ ਵਿੱਚ ਕਬੀਰ ਜੀ ਦਾ ਅਸਥਾਨ "ਕਬੀਰ ਚੌਰਾ" ਨਾਉਂ ਤੋਂ ਪ੍ਰਸਿੱਧ ਹੈ, ਅਤੇ ਲਹਿਰ ਤਲਾਉ ਤੇ ਭੀ ਆਪ ਦਾ ਮੰਦਿਰ ਹੈ.#ਕਬੀਰ ਜੀ ਦੀ ਬਾਣੀ ਦਾ ਸੰਗ੍ਰਹ ਜੋ ਧਰਮ ਦਾਸ ਅਤੇ ਸੂਰਤ ਗੋਪਾਲ ਆਦਿ ਚੇਲਿਆਂ ਨੇ ਕੀਤਾ ਹੈ, ਉਸ ਦਾ ਨਾਉਂ "ਕਬੀਰਬੀਜਕ" ਹੈ. ਰਿਆਸਤ ਰੀਵਾ ਵਿੱਚ ਕਬੀਰਬੀਜਕ ਧਰਮ ਦਾਸ ਦਾ ਲਿਖਿਆ ਹੋਇਆ ਸੰਮਤ ੧੫੨੧ ਦਾ ਦੱਸਿਆ ਜਾਂਦਾ ਹੈ.#ਆਪ ਦੀ ਬਾਣੀ ਸ਼੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਭੀ ਦੇਖੀ ਜਾਂਦੀ ਹੈ. "ਕਹਤ ਕਬੀਰ ਛੋਡਿ ਬਿਖਿਆਰਸੁ." (ਸ੍ਰੀ) ਦੇਖੋ, ਗ੍ਰੰਥ ਸਾਹਿਬ ਸ਼ਬਦ। ੨. ਅ਼. [کبیر] ਕਬੀਰ. ਵਿ- ਵਡਾ. ਬਜ਼ੁਰਗ. "ਹਕਾ ਕਬੀਰ ਕਰੀਮ ਤੂੰ." (ਤਿਲੰ ਮਃ ੧) ੩. ਸੰਗ੍ਯਾ- ਕਰਤਾਰ. ਵਾਹਿਗੁਰੂ, ਜੋ ਸਭ ਤੋਂ ਵਡਾ ਹੈ....
ਵਿ- ਸੀਤਲ. ਸਰਦ। ੨. ਸ਼ਾਂਤ. ਕ੍ਰੋਧ ਰਹਿਤ। ੩. ਸੁਸਤ. ਆਲਸੀ। ੪. ਨਾਮਰਦ. ਮੈਥੁਨਸ਼ਕਤਿ ਰਹਿਤ....
ਵਿ- ਸ਼ੀਤਲ. ਠੰਢਾ. ਸਰਦ. "ਸੀਤਲ ਹਰਿ ਹਰਿ ਨਾਮੁ." (ਆਸਾ ਮਃ ੫) ੨. ਸੰਗ੍ਯਾ- ਚੰਦ੍ਰਮਾ। ੩. ਚੰਦਨ. ਕਪੂਰ। ੪. ਮੋਤੀ। ੫. ਸੇਚਿਤ ਜਲ. ਜਲ ਸੇਚਿਤ ਦਾ ਸੰਖੇਪ. "ਮਾਰੂ ਤੇ ਸੀਤਲੁ ਕਰੇ." (ਮਾਰੂ ਮਃ ੩) ਮਰੁ ਭੂਮੀ ਤੋਂ ਰੌਣੀ ਦੀ ਜ਼ਮੀਨ ਬਣਾ ਦਿੱਤੇ....
ਸੰ. ਸੰਗ੍ਯਾ- ਪਾਪ। ੨. ਕਲਹ. ਝਗੜਾ. "ਹੇ ਕਲਿਮੂਲ ਕ੍ਰੋਧੰ." (ਸਹਸ ਮਃ ੫) ੩. ਚੌਥਾ ਯੁਗ. "ਹੋਵੈ ਪਰਵਾਣਾ ਕਰਹਿ ਧਿਙਾਣਾ ਕਲਿ ਲਖਣ ਵੀਚਾਰਿ." x x x "ਜੇ ਕੋ ਸਤੁ ਕਰੇ ਸੋ ਛੀਜੈ ਤਪ ਘਰਿ ਤਪੁ ਨ ਹੋਈ। ਜੇ ਕੋ ਨਾਉ ਲਏ ਬਦਨਾਵੀ ਕਲਿ ਕੇ ਲਖਣ ਏਈ." (ਰਾਮ ਅਃ ਮਃ ੧) ਦੇਖੋ, ਯੁਗ। ੪. ਯੋਧਾ. ਸੂਰਮਾ। ੫. ਕਲਿਯੁਗ ਦੀ ਪ੍ਰਜਾ ਵਾਸਤੇ ਭੀ ਕਲਿ ਸ਼ਬਦ ਆਇਆ ਹੈ. "ਕਲਿ ਹੋਈ ਕੁਤੇਮੁਹੀ." (ਵਾਰ ਸਾਰ ਮਃ ੧) ੬. ਕਲਕੀ ਅਵਤਾਰ ਲਈ ਭੀ ਕਲਿ ਸ਼ਬਦ ਵਰਤਿਆ ਹੈ. "ਪੌਨ ਸਮਾਨ ਬਹੈਂ ਕਲਿਬਾਨ." (ਕਲਕੀ) ੭. ਸੰ. कल्लि ਕੱਲਿ. ਵ੍ਯ- ਆਉਣ ਵਾਲੇ ਦਿਨ ਵਿੱਚ. ਕਲ੍ਹ ਨੂੰ. "ਖੇਲਣੁ ਅਜੁ ਕਿ ਕਲਿ." (ਸ੍ਰੀ ਅਃ ਮਃ ੧)...
ਵਿ- ਤਪ੍ਤ. ਤੱਤੀ. "ਕਲਿ ਤਾਤੀ ਠਾਢਾ ਹਰਿਨਾਉ." (ਸੁਖਮਨੀ) ੨. ਸੰਗ੍ਯਾ- ਅਗਨੀ. "ਠੰਢੀ ਤਾਤੀ ਮਿਟੀ ਖਾਈ." (ਆਸਾ ਮਃ ੫) ਸ਼ਰੀਰ ਨੂੰ ਨਦੀ (ਭਾਵ- ਪਾਣੀ) ਅਗ਼ਨੀ ਅਤੇ ਮਿੱਟੀ ਖਾ ਲੈਂਦੀ ਹੈ। ੩. ਚਿੰਤਾ. ਫ਼ਿਕਰ. "ਤਾ ਹਮ ਕੈਸੀ ਤਾਤੀ?" (ਰਾਮ ਮਃ ੪) ੪. ਈਰਖਾ. ਹ਼ਸਦ। ੫. ਸੰ. ਤੰਤ੍ਰੀ. ਵੀਣਾ. "ਤਾਤੀ ਗਹੁ ਆਤਮ ਬਸਿਕਰ ਕੀ." (ਹਜਾਰੇ ੧੦) ੬. ਸਿੰਧੀ. ਵਿ- ਬਾਤੂਨੀ। ੭. ਖ਼ਬਰਦਾਰੀ ਕਰਨ ਵਾਲਾ....
ਮਨ ਨੂੰ ਆਨੰਦ ਦੇਣ ਵਾਲੀ ਇੱਕ ਬਾਣੀ, ਜੋ ਗਉੜੀ ਰਾਗ ਵਿੱਚ ਸ਼੍ਰੀ ਗੁਰੂ ਅਰਜਨ ਸਾਹਿਬ ਦੀ ਰਚਨਾ ਹੈ, ਜਿਸ ਦੀਆਂ ੨੪ ਅਸਟਪਦੀਆਂ ਹਨ.#ਜਨਮ ਮਰਨ ਕਾ ਦੂਖ ਨਿਵਾਰੈ,#ਦੁਲਭ ਦੇਹ ਤਤਕਾਲ ਉਧਾਰੈ,#ਦੂਖ ਰੋਗ ਬਿਨਸੇ ਭੈ ਭਰਮ,#ਸਾਧ ਨਾਮ ਨਿਰਮਲ ਤਾਕੇ ਕਰਮ,#ਸਭ ਤੇ ਊਚ ਤਾਕੀ ਸੋਭਾ ਬਨੀ,#ਨਾਨਕ ਇਹ ਗੁਣਿ ਨਾਮੁ ਸੁਖਮਨੀ. (ਸੁਖਮਨੀ)...