tdhānāठाणा
ਸੰਗ੍ਯਾ- ਠਹਿਰਨ ਦਾ ਸ੍ਥਾਨ. ਠਿਕਾਣਾ. "ਨਿਹਚਲੁ ਤਿਨ ਕਾ ਠਾਣਾ." (ਮਾਰੂ ਮਃ ੫)#੨. ਪੋਲੀਸ (Police) ਦੀ ਚੌਕੀ ਦਾ ਅਸਥਾਨ. ਥਾਣਾ.
संग्या- ठहिरन दा स्थान. ठिकाणा. "निहचलु तिन का ठाणा." (मारू मः ५)#२. पोलीस (Police) दी चौकी दा असथान. थाणा.
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਦੇਖੋ, ਅਸਥਾਨ. "ਦੁਰਗਮ ਸ੍ਥਾਨ ਸੁਗਮੰ." (ਸਹਸ ਮਃ ੫)...
ਸੰਗ੍ਯਾ- ਠਹਿਰਨ ਦਾ ਸ੍ਥਾਨ. ਟਿਕਾਣਾ। ੨. ਘਰ. ਮਕਾਨ....
ਦੇਖੋ, ਨਿਹਚਲ. "ਤੂੰ ਨਿਹਚਲੁ ਕਰਤਾ ਸੋਈ." (ਸੋਪੁਰਖੁ) ੨. ਅਤਿ ਚੰਚਲ. ਬਹੁਤ ਚਪਲ. "ਅਸਥਿਰੁ ਕਰੇ ਨਿਹਚਲੁ ਇਹੁ ਮਨੂਆ." (ਧਨਾ ਮਃ ੫) ਚਪਲ ਮਨ ਨੂੰ ਸ੍ਥਿਰ ਕਰੇ...
ਸਰਵ- ਉਨ੍ਹਾਂ. ਉਨ੍ਹਾਂ ਨੇ. "ਤਿਨ ਅੰਤਰਿ ਸਬਦੁ ਵਸਾਇਆ." (ਸ੍ਰੀ ਮਃ ੧. ਜੋਗੀ ਅੰਦਰ) ੨. ਉਨ੍ਹਾਂ ਦੇ. "ਤਿਨ ਪੀਛੈ ਲਾਗਿ ਫਿਰਾਉ." (ਸ੍ਰੀ ਮਃ ੪) ੩. ਸੰਗ੍ਯਾ- ਤ੍ਰਿਣ. ਘਾਸ. ਫੂਸ. "ਅਉਧ ਅਨਲ ਤਨੁ ਤਿਨ ਕੋ ਮੰਦਿਰ." (ਗਉ ਕਬੀਰ) ੪. ਕ੍ਰਿ. ਵਿ- ਤਿਸ ਪਾਸੇ. ਉਧਰ. "ਡੋਰੀ ਪ੍ਰਭੁ ਪਕੜੀ, ਜਿਨ ਖਿੰਚੈ ਤਿਨ ਜਾਈਐ." (ਓਅੰਕਾਰ) ੫. ਦੇਖੋ, ਤਿੰਨ....
ਸੰਗ੍ਯਾ- ਠਹਿਰਨ ਦਾ ਸ੍ਥਾਨ. ਠਿਕਾਣਾ. "ਨਿਹਚਲੁ ਤਿਨ ਕਾ ਠਾਣਾ." (ਮਾਰੂ ਮਃ ੫)#੨. ਪੋਲੀਸ (Police) ਦੀ ਚੌਕੀ ਦਾ ਅਸਥਾਨ. ਥਾਣਾ....
ਸੰਗ੍ਯਾ- ਮਾਰ. ਕਾਮ. ਅਨੰਗ. "ਸੁਰੂਪ ਸੁਭੈ ਸਮ ਮਾਰੂ." (ਗੁਪ੍ਰਸੂ) ੨. ਮਰੁਭੂਮਿ. ਰੇਗਿਸ੍ਤਾਨ. "ਮਾਰੂ ਮੀਹਿ ਨ ਤ੍ਰਿਪਤਿਆ." (ਮਃ ੧. ਵਾਰ ਮਾਝ) ੩. ਨਿਰਜਨ ਬਨ. ਸੁੰਨਾ ਜੰਗਲ. "ਮਾਰੂ ਮਾਰਣ ਜੋ ਗਏ." (ਮਃ ੩. ਵਾਰ ਮਾਰੂ ੧) ਜੋ ਜੰਗਲ ਵਿੱਚ ਮਨ ਮਾਰਣ ਗਏ। ੪. ਇੱਕ ਸਾੜਵ ਜਾਤਿ ਦਾ ਰਾਗ. ਇਸ ਵਿੱਚ ਪੰਚਮ ਵਰਜਿਤ ਹੈ. ਮਾਰੂ ਨੂੰ ਸੜਜ ਗਾਂਧਾਰ ਧੈਵਤ ਅਤੇ ਨਿਸਾਦ ਸ਼ੁੱਧ, ਰਿਸਭ ਕੋਮਲ ਅਤੇ ਮੱਧਮ ਤੀਵ੍ਰ ਲਗਦਾ ਹੈ. ਗਾਂਧਾਰ ਵਾਦੀ ਅਤੇ ਧੈਵਤ ਸੰਵਾਦੀ ਹੈ.¹ ਸ਼੍ਰੀ ਗੁਰੂ ਗ੍ਰੰਥਸਾਹਿਬ ਵਿੱਚ ਮਾਰੂ ਦਾ ਇਕੀਹਵਾਂ ਨੰਬਰ ਹੈ. ਇਹ ਰਾਗ ਯੁੱਧ ਅਤੇ ਚਲਾਣੇ ਸਮੇਂ ਖਾਸ ਕਰਕੇ, ਅਤੇ ਦਿਨ ਦੇ ਤੀਜੇ ਪਹਿਰ ਸਾਧਾਰਣ ਰੀਤਿ ਅਨੁਸਾਰ ਗਾਈਦਾ ਹੈ.#"ਆਗੇ ਚਲਤ ਸੁ ਮਾਰੂ ਗਾਵਤ ××× ਚੰਦਨ ਚਿਤਾ ਬਿਸਾਲ ਬਨਾਈ." (ਗੁਪ੍ਰਸੂ) ੫. ਜੰਗੀ ਨਗਾਰਾ. ਉੱਚੀ ਧੁਨੀ ਵਾਲਾ ਧੌਂਸਾ. "ਉੱਮਲ ਲੱਥੇ ਜੋਧੇ ਮਾਰੂ ਵੱਜਿਆ." (ਚੰਡੀ ੩) ੬. ਵਿ- ਮਾਰਣ ਵਾਲਾ. "ਮਾਰੂ ਰਿਪੂਨ ਕੋ, ਸੇਵਕ ਤਾਰਕ." (ਗੁਪ੍ਰਸੂ)...
ਦੇਖੋ, ਚਉਕੀ....
ਸੰ. ਸ੍ਥਾਨ. ਸੰਗ੍ਯਾ- ਥਾ. ਠਿਕਾਣਾ. ਠਹਿਰਨ ਅਥਵਾ ਰਹਿਣ ਦੀ ਜਗਾ. "ਅਸਥਾਨ ਹਰਿ ਨਿਹ ਕੇਵਲੰ." (ਗੂਜ ਅਃ ਮਃ ੧)...
ਅਸਥਾਨ. ਥਾਂ. ਜਗਾ. ਠਹਿਰਨ ਦਾ ਠਿਕਾਣਾ। ੨. ਪੋਲੀਸ (Police) ਦੇ ਠਹਿਰਨ ਦੀ ਵਡੀ ਚੌਕੀ, ਜਿੱਥੇ ਥਾਣੇਦਾਰ ਰਹਿਂਦਾ ਹੈ....