dakāraडकार
ਦੇਖੋ, ਉਦਗਾਰ। ੨. ਡੰਕਾਰ. ਡੰਕੇ ਦੀ ਧੁਨਿ. "ਡੌਰੂ ਡਕਾਰੰ." (ਵਿਚਿਤ੍ਰ) ੩. ਬਾਘ ਸੂਰ ਆਦਿ ਦੀ ਧੁਨਿ. "ਡਕਾਰਤ ਕੋਲ." (ਰਾਮਾਵ) ਦੇਖੋ, ਡਕਰਾਨਾ.
देखो, उदगार। २. डंकार. डंके दी धुनि. "डौरू डकारं." (विचित्र) ३. बाघ सूर आदि दी धुनि. "डकारत कोल." (रामाव) देखो, डकराना.
ਡੰਕਾ ਦਾ ਬਹੁਵਚਨ. ਦੇਖੋ, ਡੰਕਾ। ੨. ਡੱਕੇ (ਵਰਜੇ) ਹੋਏ. "ਮਿਟੈਂ ਨਾਹਿ ਡੰਕੇ." (ਰੁਦ੍ਰਾਵ)...
ਸੰਗ੍ਯਾ- ਦੇਖੋ, ਧੁਨੀ। ੨. ਸੰ. ਧ੍ਵਨਿ. ਸ਼ਬਦ. ਨਾਦ. "ਧੁਨਿ ਵਾਜੇ ਅਨਹਦ ਘੋਰਾ." (ਰਾਮ ਮਃ ੧) ੩. ਸ੍ਵਰਾਂ ਦਾ ਆਲਾਪ. "ਬਹੁ ਗੁਨਿ ਧੁਨਿ, ਮੁਨਿ ਜਨ ਖਟਬੇਤੇ." (ਆਸਾ ਮਃ ੫) ਸੰਗੀਤ ਵਿਦ੍ਯਾ ਦੇ ਗੁਣੀ ਅਤੇ ਖਟਸ਼ਾਸਤ੍ਰਵੇੱਤਾ ਮੁਨਿਜਨ....
ਦੇਖੋ, ਡਉਰੂ ਅਤੇ ਡਮਰੁ....
ਵਿ- ਅਨੇਕ ਰੰਗ ਦਾ. ਰੰਗ ਬਰੰਗਾ। ੨. ਅਜੀਬ. ਅਦਭੁਤ. ਅਣੋਖਾ। ੩. ਸੰਗ੍ਯਾ- ਇੱਕ ਸ਼ਬਦਾਲੰਕਾਰ. ਕਾਰਯ ਦੇ ਫਲ ਤੋਂ ਉਲਟਾ ਯਤਨ ਕਰਨਾ, ਐਸਾ ਵਰਣਨ "ਵਿਚਿਤ੍ਰ" ਅਲੰਕਾਰ ਹੈ.#ਜਹਾਂ ਕਰਤ ਉੱਦਮ ਕਛੁ ਫਲ ਚਾਹਤ ਵਿਪਰੀਤ,#ਵਰਣਤ ਤਹਾ ਵਿਚਿਤ੍ਰ ਹੈਂ ਜੇ ਕਵਿੱਤਰਸ ਪ੍ਰੀਤਿ.#(ਲਲਿਤਲਲਾਮ)#ਉਦਾਹਰਣ-#ਭੈ ਬਿਨ ਨਿਰਭਉ ਕਿਉ ਥੀਐ,#ਗੁਰੁਮੁਖਿ ਸਬਦਿ ਸਮਾਇ. (ਸ੍ਰੀ ਮਃ ੧)#ਆਪਸ ਕਉ ਜੋ ਜਾਣੈ ਨੀਚਾ,#ਸੋਊ ਗਨੀਐ ਸਭ ਤੇ ਊਚਾ. (ਸੁਖਮਨੀ)#ਨਿਰਭਯ ਹੋਣ ਲਈ ਭੈ ਧਾਰਨਾ ਅਤੇ ਉੱਚਪਦਵੀ ਲਈ ਨੰਮ੍ਰਤਾ ਧਾਰਨੀ, ਉਲਟਾ ਯਤਨ ਹੈ.#ਗਰੀਬੀ ਗਦਾ ਹਮਾਰੀ.#ਖੰਨਾ ਸਗਲ ਰੇਨ ਛਾਰੀ,#ਤਿਸੁ ਆਗੈ ਕੋਨ ਟਿਕੈ ਵੇਕਾਰੀ. (ਸੋਰ ਮਃ ੫)#ਫਤੇ ਪਾਉਣ ਲਈ ਗਰੀਬੀ ਧਾਰਨੀ ਅਰ ਪੈਰਾਂ ਦੀ ਖ਼ਾਕ ਹੋਣਾ, ਉਲਟਾ ਯਤਨ ਹੈ.#ਫਰੀਦਾ, ਲੋੜੇ ਦਾਖ ਬਿਜਉਰੀਆਂ ਕਿਕਰਿ ਬੀਜੈ ਜਟੁ,#ਹੰਢੈ ਉਂਨ ਕਤਾਇਦਾ ਪੈਧਾ ਲੋੜੈ ਪਟੁ. (ਸ. ਫਰੀਦ)...
ਸੰ. ਵ੍ਯਾਘ੍ਰ. ਨਾਹਰ. ਸ਼ੇਰ "ਪਾਵੈ ਬਾਘ ਡਰਾਵਣੋ." (ਸਵਾ ਮਃ ੧) ਕਾਵ ਕਾਲ। ੨. ਰਾਜਪੂਤਾਂ ਦੀ ਇੱਕ ਜਾਤਿ. "ਬਾਘ ਬਘੇਲੇ ਜੇਤੜੇ ਬਲਵੰਡ ਲੱਖ ਬੁੰਦੇਲੇ ਕਾਰੀ." (ਭਾਗ) ੩. ਦੇਖੋ, ਵਾਘ....
ਸੰ. ਸ਼ੂਲ. ਸੰਗ੍ਯਾ- ਕੰਡੇ ਵਾਂਙ ਚੁਭਣ ਵਾਲੀ ਢਿੱਡਪੀੜ. "ਭਯੋ ਸੂਰ ਰਾਜਾ ਜੂ ਮਰ੍ਯੋ." (ਚਰਿਤ੍ਰ ੨੧੮) ਦੇਖੋ, ਸੂਲ ਰੋਗ। ੨. ਕੰਡਾ. ਕੰਟਕ. ਭਾਵ- ਵੈਰੀ. "ਸੂਰ ਸੁਰਾਨ ਕੇ ਹਾਨ ਕਰੇ." (ਗੁਪ੍ਰਸੂ) ੩. ਤ੍ਰਿਸੂਲ. ਭਾਲਾ. ਨੇਜਾ. "ਹਤੇ ਸਤ੍ਰੁ ਗਨ ਗਹਿ ਕਰ ਸੂਰ." (ਗੁਪ੍ਰਸੂ) ੪. ਸੰ. ਸੂਰ. ਸੂਰਜ. "ਨਾਮ ਜਪਤ ਕੋਟਿ ਸੂਰ ਉਜਿਆਰਾ." (ਜੈਤ ਮਃ ੫) "ਕੇਤੇ ਇੰਦ ਚੰਦ ਸੂਰ ਕੇਤੇ." (ਜਪੁ) ੫. ਭਾਵ- ਆਤਮਿਕ ਰੌਸ਼ਨੀ. ਗਿਆਨ ਦਾ ਪ੍ਰਕਾਸ਼. "ਉਗਵੈ ਸੂਰ ਅਸੁਰ ਸੰਘਾਰੈ." (ਓਅੰਕਾਰ) ਅਸੁਰ ਤੋਂ ਭਾਵ ਵਿਕਾਰ ਹੈ। ੬. ਯੋਗਭ੍ਯਾਸ ਦੇ ਸੰਕੇਤ ਅਨੁਸਾਰ ਸੱਜੀ ਨਾਸਿਕਾ ਦ੍ਵਾਰਾ ਚਲਦਾ ਸ੍ਵਾਸ, ਜਿਸ ਦਾ ਦੇਵਤਾ ਸੂਰਜ ਮੰਨਿਆ ਹੈ. "ਸੂਰ ਸਤ ਖੋੜਸਾ ਦਤ ਕੀਆ." (ਮਾਰੂ ਜੈਦੇਵ) ੭. ਪੰਡਿਤ. ਦਾਨਾ। ੮. ਸੰ. ਸ਼ੂਰ. ਯੋਧਾ. ਬਹਾਦੁਰ. "ਅਸੰਖ ਸੂਰ ਮੁਹ ਭਖ ਸਾਰ." (ਜਪੁ) ੯. ਸੰ. ਸ਼ੌਰ੍ਯ. ਸੂਰਮਤਾ. ਬਹਾਦੁਰੀ. "ਖਤ੍ਰੀ ਸਬਦੰ ਸੂਰ ਸਬਦੰ." (ਵਾਰਾ ਆਸਾ) ੧੦. ਸੰ. ਸ਼ੂਕਰ. ਸੂਅਰ. ਵਰਾਹ. "ਸੂਰ ਤਮ ਵ੍ਰਿੰਦ ਪਰ, ਸੂਰ ਰਣ ਦੁੰਦ ਪਰ, ਸੂਰ ਦਿਤਿਨੰਦ ਪਰ.¹ (ਗੁਪ੍ਰਸੂ)#ਕੁਰਾਨ ਵਿੱਚ ਸੂਰ ਦਾ ਮਾਸ ਹਰਾਮ ਲਿਖਿਆ ਹੈ. ਦੇਖੋ, ਸੂਰਤ ਬਕਰ, ਆਯਤ ੭੧, ਯਹੂਦੀ ਸੂਰ ਨੂੰ ਇਸ ਲਈ ਅਪਵਿਤ੍ਰ ਮੰਨਦੇ ਹਨ ਕਿ ਪੈਗੰਬਰ ਮੂਸਾ ਨੇ ਸੂਰ ਦੀ ਅਪਵਿਤ੍ਰ ਪਸ਼ੂਆਂ ਵਿੱਚ ਗਿਣਤੀ ਕੀਤੀ ਹੈ.² ਸਿੱਖ ਸੂਰ ਨੂੰ ਖਾਣ ਵਾਲੇ ਪਸ਼ੂਆਂ ਵਿੱਚ ਗਿਣਦੇ ਹਨ, ਪਰ ਖਾਸ ਕਰਕੇ ਵਿਧਿ ਨਹੀਂ। ੧੧. ਅ਼. [صوُر] ਸੂਰ. ਤੁਰ੍ਹੀ. ਬਿਗੁਲ। ੧੨. ਇਸਰਾਫ਼ੀਲ ਫਰਿਸ਼ਤੇ ਦਾ ਰਣਸਿੰਹਾ, ਜੋ ਪ੍ਰਲੈ ਵੇਲੇ ਵੱਜੇਗਾ, ਜਿਸ ਤੋਂ ਮੁਰਦੇ ਕਬਰਾਂ ਵਿੱਚੋ ਉਠ ਖੜੇ ਹੋਣਗੇ. ਦੋਖੋ, ਕੁਰਾਨ ਸੂਰਤ ੩੯, ਆਯਤ ੬੮। ੧੩. ਫ਼ਾ. [سۇر] ਲੋਦੀ ਵੰਸ਼ ਦੇ ਪਠਾਣਾਂ ਦੀ ਇੱਕ ਜਾਤਿ. ਹੁਮਾਯੂੰ ਨੂੰ ਜਿੱਤਣ ਵਾਲਾ ਸ਼ੇਰਸ਼ਾਹ ਇਸੇ ਜਾਤਿ ਦਾ ਸੀ। ੧੪. ਸ਼ਾਦੀ ਦੀ ਸਭਾ। ੧੫. ਸੁਰਖ ਰੰਗ। ੧੬. ਸ਼ਹਰਪਨਾਹ. ਫਸੀਲ....
ਦੇਖੋ, ਆਦ. "ਆਦਿ ਅਨੀਲ ਅਨਾਦਿ." (ਜਪੁ) ੨. ਸੰਗ੍ਯਾ- ਬ੍ਰਹਮ. ਕਰਤਾਰ. "ਆਦਿ ਕਉ ਕਵਨੁ ਬੀਚਾਰ ਕਥੀਅਲੇ?" (ਸਿਧ ਗੋਸਟਿ)...
ਕ੍ਰਿ. ਵਿ- ਸਮੀਪ. ਪਾਸ. ਨੇੜੇ। ੨. ਸੰ. ਸੰਗ੍ਯਾ- ਸੂਰ. "ਮਾਸਲ ਬਲੀ ਕੋਲ ਦਿਖਰਾਏ." (ਗੁਪ੍ਰਸੂ) ੩. ਇੱਕ ਜੰਗਲੀ ਜਾਤਿ, ਜੋ ਵਿਸੇਸ਼ ਕਰਕੇ ਭਾਗਲਪੁਰ ਦੇ ਜ਼ਿਲੇ ਵਿੱਚ ਪਾਈ ਜਾਂਦੀ ਹੈ। ੪. ਡਿੰਗ. ਘੜਨਾਵ. ਮੰਜੇ ਹੇਠ ਘੜੇ ਬੰਨ੍ਹਕੇ ਬਣਾਈ ਨੌਕਾ....
ਕ੍ਰਿ- ਬੈਲ ਮ੍ਰਿਗ ਆਦਿ ਦਾ ਬੋਲਣਾ. ਬੜ੍ਹਕਣਾ. ਗਰਜਣਾ। ੨. ਡਕਾਰ ਲੈਣਾ....