dakhanāडखणा
ਸ਼੍ਰੀ ਗੁਰੂ ਨਾਨਕਦੇਵ ਦੀ ਜਨਮਭੂਮਿ ਤੋਂ ਦੱਖਣ ਵੱਲ ਦੀ ਭਾਸਾ, ਅਰਥਾਤ ਮੁਲਤਾਨ, ਸਾਹੀਵਾਲ ਦੇ ਇ਼ਲਾਕੇ ਦੀ ਬੋਲੀ ਵਿੱਚ ਜੋ ਰਚਨਾ ਹੈ ਉਹ 'ਡਖਣੇ' ਨਾਮ ਤੋਂ ਗੁਰਬਾਣੀ ਵਿੱਚ ਪ੍ਰਸਿੱਧ ਹੈ. ਇਸ ਵਿੱਚ 'ਦ' ਦੀ ਥਾਂ 'ਡ' ਵਰਤਿਆ ਹੈ, ਯਥਾ:-#"ਤੂ ਚਉ ਸਜਣ ਮੈਡਿਆ ਡੇਈ ਸਿਸੁ ਉਤਾਰਿ." xxx#"ਹਭੇ ਡੁਖ ਉਲਾਹਿਅਮੁ ਨਾਨਕ ਨਦਰਿ ਨਿਹਾਲਿ." (ਵਾਰ ਮਾਰੂ ੨) xx ਆਦਿ.
श्री गुरू नानकदेव दी जनमभूमि तों दॱखण वॱल दी भासा, अरथात मुलतान, साहीवाल दे इ़लाके दी बोली विॱच जो रचनाहै उह 'डखणे' नाम तों गुरबाणी विॱच प्रसिॱध है. इस विॱच 'द' दी थां 'ड' वरतिआ है, यथा:-#"तू चउ सजण मैडिआ डेई सिसु उतारि." xxx#"हभे डुख उलाहिअमु नानक नदरि निहालि." (वार मारू २) xx आदि.
ਸੰ. ਸ਼੍ਰੀ. ਸੰਗ੍ਯਾ- ਲੱਛਮੀ। ੨. ਸ਼ੋਭਾ. "ਸ੍ਰੀ ਸਤਿਗੁਰ ਸੁ ਪ੍ਰਸੰਨ." (ਸਵੈਯੇ ਮਃ ੪. ਕੇ) ੩. ਸੰਪਦਾ. ਵਿਭੂਤਿ। ੪. ਛੀ ਰਾਗਾਂ ਵਿੱਚੋਂ ਪਹਿਲਾ ਰਾਗ. ਦੇਖੋ, ਸਿਰੀ ਰਾਗ. ੫. ਵੈਸਨਵਾਂ ਦਾ ਇੱਕ ਫਿਰਕਾ, ਜਿਸ ਵਿੱਚ ਲੱਛਮੀ ਦੀ ਪੂਜਾ ਮੁੱਖ ਹੈ. ਇਸ ਮਤ ਦੇ ਲੋਕ ਲਾਲ ਰੰਗ ਦਾ ਤਿਲਕ ਮੱਥੇ ਕਰਦੇ ਹਨ. ਇਸ ਸੰਪ੍ਰਦਾਯ ਦਾ ਪ੍ਰਚਾਰਕ ਰਾਮਾਨੁਜ ਸ੍ਵਾਮੀ ਹੋਇਆ ਹੈ. ਦੇਖੋ, ਰਾਮਾਨੁਜ। ੬. ਇੱਕ ਛੰਦ. ਦੇਖੋ, ਏਕ ਅਛਰੀ ਦਾ ਰੂਪ ੧.। ੭. ਸਰਸ੍ਵਤੀ। ੮. ਕੀਰਤਿ। ੯. ਆਦਰ ਬੋਧਕ ਸ਼ਬਦ, ਜੋ ਬੋਲਣ ਅਤੇ ਲਿਖਣ ਵਿਚ ਵਰਤਿਆ ਜਾਂਦਾ ਹੈ. ਧਰਮ ਦੇ ਆਚਾਰਯ ਅਤੇ ਮਹਾਰਾਜੇ ਲਈ ੧੦੮ ਵਾਰ, ਮਾਤਾ ਪਿਤਾ ਵਿਦ੍ਯਾ- ਗੁਰੂ ਲਈ ੬. ਵਾਰ, ਆਪਣੇ ਮਾਲਿਕ ਵਾਸਤੇ ੫. ਵਾਰ, ਵੈਰੀ ਨੂੰ ੪. ਵਾਰ, ਮਿਤ੍ਰ ਨੂੰ ੩. ਵਾਰ, ਨੌਕਰ ਨੂੰ ੨. ਵਾਰ, ਪੁਤ੍ਰ ਤਥਾ ਇਸਤ੍ਰੀ ਨੂੰ ੧. ਵਾਰ ਸ਼੍ਰੀ ਸ਼ਬਦ ਵਰਤਣਾ ਚਾਹੀਏ। ੧੦. ਵਿ- ਸੁੰਦਰ। ੧੧. ਯੋਗ੍ਯ. ਲਾਇਕ। ੧੨. ਸ਼੍ਰੇਸ੍ਠ. ਉੱਤਮ....
ਦੇਖੋ, ਗੁਰ ਅਤੇ ਗੁਰੁ। ੨. ਪੂਜ੍ਯ. "ਇਸੁ ਪਦ ਜੋ ਅਰਥਾਇ ਲੇਇ ਸੋ ਗੁਰੂ ਹਮਾਰਾ." (ਗਉ ਅਃ ਮਃ ੧)...
ਸੰਗ੍ਯਾ- ਉਹ ਸਥਾਨ ਅਤੇ ਦੇਸ਼, ਜਿਸ ਵਿੱਚ ਜਨਮ ਲਿਆ ਹੈ. ਸ੍ਵਦੇਸ਼....
ਦੇਖੋ, ਦਕ੍ਸ਼ਿਣ....
ਸੰਗ੍ਯਾ- ਵੱਲੀ. ਬੇਲ। ੨. ਚੱਜ. ਢਬ. ਕਾਰਯ ਦੀ ਨਿਪੁਣਤਾ, ਜਿਵੇਂ ਉਸ ਨੂੰ ਲਿਖਣ ਦਾ ਵੱਲ ਨਹੀਂ। ੩. ਤਰਫ. ਦਿਸ਼ਾ. ਓਰ. ਜਿਵੇਂ- ਉਹ ਗੁਰਦ੍ਵਾਰੇ ਵੱਲ ਗਿਆ ਹੈ। ੪. ਵਿ- ਤਨਦੁਰੁਸ੍ਤ. ਅਰੋਗ. ਨਰੋਆ. ਚੰਗਾ ਭਲਾ. ਦੇਖੋ, ਅੰ. Well....
ਸੰ. अर्थात. ਵ੍ਯ- ਯਾਨੀ। ੨. ਦਰ ਹਕ਼ੀਕ਼ਤ. ਸਚ ਮੁਚ. ਅਸਲੋਂ....
ਸੰ. मूलत्राण- ਮੂਲਤ੍ਰਾਣ. ਪੂਰਵ ਕਾਲ ਵਿੱਚ ਜਿੱਥੇ ਭਗਤ ਦੀ ਤ੍ਰਾਣ (ਰਖ੍ਯਾ) ਹੋਈ ਹੈ.¹ ਪੰਜਾਬ ਦੀ ਇੱਕ ਕਮਿਸ਼ਨਰੀ ਦਾ ਪ੍ਰਧਾਨ ਨਗਰ. ਇਹ ਬਹੁਤ ਪੁਰਾਣਾ ਸ਼ਹਿਰ ਹੈ. ਹਰਨਾਖਸ ਅਤੇ ਹਿਰਨਕਸ਼ਿਪੁ ਇਸੇ ਥਾਂ ਹੋਏ ਹਨ. ਪ੍ਰਹਲਾਦ ਦੀ ਰਖ੍ਯਾ ਨਰਸਿੰਘ ਨੇ ਜਿਸ ਜਗਾ ਕੀਤੀ ਹੈ. ਉਸ ਦਾ ਸਮਾਰਕ ਮੰਦਿਰ ਕਿਲੇ ਅੰਦਰ ਵਿਦ੍ਯਮਾਨ ਹੈ. ਸਤਿਗੁਰੂ ਨਾਨਕਦੇਵ ਦੇ ਵਿਰਾਜਣ ਦਾ ਅਸਥਾਨ ਪੀਰਾਂ ਦੇ ਮਕਾਨ ਵਿੱਚ ਹੈ, ਪੁਜਾਰੀ ਮੁਸਲਮਾਨ ਹਨ. ਮੁਲਤਾਨ ਵਿੱਚ ਸੂਰਜ ਦਾ ਮੰਦਿਰ ਭੀ ਬਹੁਤ ਪ੍ਰਾਚੀਨ ਹੈ.#ਮੁਲਤਾਨ ਤੇ ਚਿਰਤੀਕ ਮੁਗਲ ਬਾਦਸ਼ਾਹਾਂ ਦਾ ਕਬਜਾ ਰਿਹਾ. ਸਨ ੧੭੫੨ ਤੋਂ ਅਫਗਾਨਿਸਤਾਨ ਦੀ ਹੁਕੂਮਤ ਰਹੀ. ਫੇਰ ਸ਼ੁਜਾਖਾਨ ਅਤੇ ਉਸ ਦਾ ਪੁਤ੍ਰ ਮੁਜ਼ਫ਼ਰਖਾਨ ਸ੍ਵਤੰਤ੍ਰ ਮਾਲਿਕ ਬਣ ਬੈਠੇ.#ਸਨ ੧੮੧੮ ਵਿੱਚ ਮਹਾਰਾਜਾ ਰਣਜੀਤਸਿੰਘ ਨੇ ਮੁਲਤਾਨ ਨੂੰ ਫਤੇ ਕੀਤਾ, ਅਰ ਜਨਵਰੀ ਸਨ ੧੮੪੯ ਵਿੱਚ ਇਸ ਪੁਰ ਅੰਗ੍ਰੇਜ਼ਾਂ ਦਾ ਕਬਜਾ ਹੋਇਆ.#ਮੁਲਤਾਨ ਲਹੌਰ ਤੋਂ ੨੦੭, ਕਰਾਚੀ ਤੋਂ ੫੪੮ ਮੀਲ ਹੈ ਅਤੇ N. W. R. ਦਾ ਭਾਰੀ ਸਟੇਸ਼ਨ ਹੈ. ਇੱਥੇ ਅੰਗ੍ਰੇਜ਼ੀ ਫੌਜ ਦੀ ਵਡੀ ਛਾਉਣੀ ਹੈ. ਮੁਲਤਾਨ ਦੀ ਆਬਾਦੀ ੮੬੨੫੧ ਹੈ....
ਬੋਲਾ ਦਾ ਇਸਤ੍ਰੀ ਲਿੰਗ. ਬਹਿਰੀ. ਜਿਸ ਨੂੰ ਕੰਨਾਂ ਤੋਂ ਸੁਣਾਈ ਨਹੀਂ ਦਿੰਦਾ. ਡੋਰੀ। ੨. ਸੰਗ੍ਯਾ- ਵਾਣੀ। ੩. ਭਾਸਾ। ੪. ਤਾਨਾ. ਤ਼ਨਜ. ਜਿਵੇਂ- ਉਸ ਨੇ ਬੋਲੀ ਮਾਰੀ....
ਸੰ. ਸੰਗ੍ਯਾ- ਬਣਾਉਣ ਦੀ ਕ੍ਰਿਯਾ। ੨. ਕਰਤਾਰ ਦੀ ਰਚੀ ਹੋਈ ਸ੍ਰਿਸ੍ਟਿ. "ਵਾਹਗੁਰੂ ਤੇਰੀ ਸਭ ਰਚਨਾ." (ਸਵੈਯੇ ਮਃ ੪. ਕੇ) ੩. ਕਵਿ ਦਾ ਰਚਿਆ ਕਾਵ੍ਯ. Composition। ੪. ਰੌਨਕ. "ਕੁਛ ਰਚਨਾ ਤੁਮਰੇ ਢਿਗ ਹੈਨ." (ਗੁਪ੍ਰਸੂ) ੫. ਅਭੇਦ ਹੋਣਾ. ਲੀਨ ਹੋਣਾ. "ਮਨ ਸਚੈ ਰਚਨੀ." (ਮਃ ੩. ਵਾਰ ਸੂਹੀ) "ਗੁਰਸਬਦੀ ਰਚਾ." (ਮਃ ੩. ਵਾਰ ਮਾਰੂ ੧)...
ਡਖਣਾ ਦਾ ਬਹੁ ਵਚਨ....
ਸੰ. नामन्. ਫ਼ਾ. [نام] ਦੇਖੋ, ਅੰ. name. ਸੰਗ੍ਯਾ- ਨਾਉਂ. ਸੰਗ੍ਯਾ. ਕਿਸੇ ਵਸਤੂ ਦਾ ਬੋਧ ਕਰਾਉਣ ਵਾਲਾ ਸ਼ਬਦ. ਜਿਸ ਕਰਕੇ ਅਰਥ ਜਾਣਿਆ ਜਾਵੇ, ਸੌ ਨਾਮ ਹੈ. ਨਾਮ ਦੇ ਮੁੱਖ ਭੇਦ ਦੋ ਹਨ- ਇੱਕ ਵਸਤੂਵਾਚਕ, ਜੈਸੇ- ਮਨੁੱਖ ਬੈਲ ਪਹਾੜ ਆਦਿ. ਦੂਜਾ ਭਾਵ ਵਾਚਕ, ਜੈਸੇ- ਸੁੰਦਰਤਾ, ਕਠੋਰਤਾ, ਭਲਮਨਸਊ, ਭਰੱਪਣ ਆਦਿ. "ਨਾਮ ਕਾਮ ਬਿਹੀਨ ਪੇਖਤ ਧਾਮ ਹੂ ਨਹਿ ਜਾਹਿ." (ਜਾਪੁ) ੨. ਗੁਰਬਾਣੀ ਵਿੱਚ "ਨਾਮ" ਕਰਤਾਰ ਅਤੇ ਉਸ ਦਾ ਹੁਕਮ ਬੋਧਕ ਸ਼ਬਦ ਭੀ ਹੈ,¹ ਯਥਾ- "ਨਾਮ ਕੇ ਧਾਰੇ ਸਗਲੇ ਜੰਤ। ਨਾਮ ਕੇ ਧਾਰੇ ਖੰਡ ਬ੍ਰਹਮੰਡ." (ਸੁਖਮਨੀ) ੩. ਸੰ. ਨਾਮ. ਵ੍ਯ- ਅੰਗੀਕਾਰ। ੪. ਸਮਰਣ. ਚੇਤਾ। ੫. ਪ੍ਰਸਿੱਧੀ. ਮਸ਼ਹੂਰੀ....
ਸੰਗ੍ਯਾ- ਗੁਰੂ ਨਾਨਕਦੇਵ ਅਤੇ ਉਨ੍ਹਾਂ ਦੇ ਰੂਪ ਸਤਿਗੁਰਾਂ ਦੀ ਬਾਣੀ. ਅਕਾਲੀ ਬਾਣੀ, ਜੋ ਗੁਰੂ ਦ੍ਵਾਰਾ ਸਾਨੂੰ ਪ੍ਰਾਪਤ ਹੋਈ ਹੈ. "ਗੁਰਬਾਣੀ ਇਸੁ ਜਗ ਮਹਿ ਚਾਨਣੁ." (ਸ੍ਰੀ ਅਃ ਮਃ ੩) "ਗੁਰਬਾਣੀ ਹਰਿਨਾਮ ਸਮਾਇਆ." (ਗਉ ਮਃ ੪) ਦੇਖੋ, ਗੁਰੁਬਾਨੀ....
ਸੰ. प्रसिद्घ. ਵਿ- ਵਿਖ੍ਯਾਤ. ਮਸ਼ਹੂਰ। ੨. ਭੂਸਿਤ. ਸ਼੍ਰਿੰਗਾਰਿਆ ਹੋਇਆ। ੩. ਦੇਖੋ, ਕੁਲਕ ਦਾ ਰੂਪ (ੲ)....
ਸੰਗ੍ਯਾ- ਅਸਥਾਨ. ਜਗਹਿ. ਠਿਕਾਣਾ. "ਸਗਲ ਰੋਗ ਕਾ ਬਿਨਸਿਆ ਥਾਉ." (ਗਉ ਮਃ ੫) ੨. ਸ੍ਥਿਰਾ. ਪ੍ਰਿਥਿਵੀ. "ਚੰਦ ਸੂਰਜ ਦੁਇ ਫਿਰਦੇ ਰਖੀਅਹਿ ਨਿਹਚਲ ਹੋਵੈ ਥਾਉ." (ਵਾਰ ਮਾਝ ਮਃ ੧) ਚੰਦ ਸੂਰਜ ਦੀ ਗਰਦਿਸ਼ ਬੰਦ ਕਰਦੇਈਏ ਅਤੇ ਪ੍ਰਿਥਿਵੀ ਨੂੰ ਅਚਲ ਕਰ ਦੇਈਏ....
ਵ੍ਯ- ਜਿਸ ਤਰਹ. ਜਿਸ ਪ੍ਰਕਾਰ ਸੇ. ਜੈਸੇ. ਜਿਵੇਂ। ੨. ਬਰਾਬਰ. ਤੁੱਲ. ਸਮਾਨ....
ਸ਼ੋਭਾ (ਸ਼੍ਰਿੰਗਾਰ) ਸਹਿਤ ਹੋਣਾ। ੨. ਵਿ- ਸਤ੍- ਜਨ. ਭਲਾ ਆਦਮੀ. ਨੇਕ ਜਨ. ਸੱਜਨ। ੩. ਕੁਲੀਨ। ੪. ਸੰਗ੍ਯਾ- ਮਿਤ੍ਰ. "ਸਜਣੁ ਸਤਿਗੁਰੁ ਪੁਰਖ ਹੈ." (ਸ੍ਰੀ ਮਃ ੪)...
ਦੇਵਾਂ. "ਡੇਈ ਸਿਸੁ ਉਤਾਰਿ." (ਵਾਰ ਮਾਰੂ ੨. ਮਃ ੫) ਸਿਰ ਉਤਾਰਕੇ ਦੇਵਾਂ....
ਸੰ. ਸ਼ਿਸ਼ੁ. ਸੰਗ੍ਯਾ- ਬੱਚਾ. ਬਾਲਕ। ੨. ਸਿੰਧੀ. ਗਰਦਨ. ਗ੍ਰੀਵਾ। ੩. ਸੀਸ. ਸਿਰ. "ਡੇਈ ਸਿਸੁ ਉਤਾਰਿ." (ਵਾਰ ਮਾਰੂ ੨. ਮਃ ੫) ੪. ਸ਼ਿਸ਼੍ਯ. ਚੇਲਾ....
ਕ੍ਰਿ. ਵਿ- ਸਾਰੇ. ਤਮਾਮ. "ਹਭੇ ਟੋਲ ਸੁਹਾਵਣੇ ਸਹੁ ਬੈਠਾ ਅੰਙਣ ਮਲਿ." (ਵਾਰ ਮਾਰੂ ੨. ਮਃ ੫)...
ਸੰਗ੍ਯਾ- ਦੁੱਖ. ਕਸ੍ਟ. ਸਿੰਧੀ. ਡੁਖੁ. "ਡੁਖੇ ਕੋੜਿ ਨ ਡੁਖ." (ਵਾਰ ਮਾਰੂ ੨. ਮਃ ੫) "ਹਭੇ ਡੁਖੜੇ ਉਲਾਹ." (ਵਾਰ ਜੈਤ)...
ਮੈ ਉਤਾਰਦਿੱਤਾ. ਮੈ ਲਾਹੇ (ਉਤਾਰੇ). "ਹਭੇ ਡੁਖ ਉਲਾਹਿਅਮੁ." (ਵਾਰ ਮਾਰੂ ੨. ਮਃ ੫)...
ਸ਼੍ਰੀ ਗੁਰੂ ਨਾਨਕ ਸ੍ਵਾਮੀ ਦਾ ਨਾਮ, ਜਿਸ ਦੀ ਵ੍ਯਾਖ੍ਯਾ ਵਿਦ੍ਵਾਨਾਂ ਨੇ ਕੀਤੀ ਹੈ-#ਨਹੀਂ ਹੈ ਅਨੇਕਤ੍ਰ ਜਿਸ ਵਿੱਚ (ਅਦ੍ਵੈਤ ਰੂਪ). ਭਾਈ ਸੰਤੋਖ ਸਿੰਘ ਜੀ ਨੇ ਗੁਰੂ ਨਾਨਕ ਪ੍ਰਕਾਸ਼ ਵਿੱਚ ਅਰਥ ਕੀਤਾ ਹੈ-#ਪ੍ਰਾਕ ਜੋ ਨਕਾਰ ਨਾ ਪੁਮਾਨ ਅਭਿਧਾਨ ਜਾਨ#ਤਾਹੂੰ ਤੇ ਅਕਾਰ ਲੇ ਅਨਕ ਪੁਨ ਤੀਨ ਹੈ,#ਦੂਸਰੇ ਨਕਾਰ ਤੇ ਨਿਕਾਰਕੈ ਅਕਾਰ ਇਕ#ਭਯੋ "ਅਨ ਅਕ" ਚਾਰ ਵਰਣ ਸੁ ਕੀਨ ਹੈ,#ਅਕ ਨਾਮ ਦੁੱਖ ਕੋ ਵਿਦਿਤ ਹੈ ਜਗਤ ਮਧ੍ਯ#ਜਾਹਿੰ ਨਰ ਨਹੀਂ ਦੁੱਖ ਸਦਾ ਸੁਖ ਲੀਨ ਹੈ,#ਐਸੇ ਇਹ ਨਾਨਕ ਕੇ ਨਾਮ ਕੋ ਅਰਥ ਚੀਨ#ਸੋਚਿਦ ਅਨੰਦ ਨਿਤ ਭਗਤ ਅਧੀਨ ਹੈ.¹#ਦਖ, ਨਾਨਕ ਦੇਵ ਸਤਿਗੁਰੂ। ੨. ਸ਼੍ਰੀ ਗੁਰੂ ਨਾਨਕ ਦੇਵ ਦੇ ਨੌ ਰੂਪ- ਦੂਜੇ ਸਤਿਗੁਰੂ ਤੋਂ ਦਸ਼ਮ ਤੀਕ ਜਿਨ੍ਹਾਂ ਦੀ "ਨਾਨਕ" ਸੰਗ੍ਯਾ ਹੈ। ੩. ਵਿ- ਨਾਨਾ ਨਾਲ ਹੈ ਜਿਸ ਦਾ ਸੰਬੰਧ. ਨਾਨੇ ਦਾ। ੪. ਸੰਗ੍ਯਾ- ਨਾਨੇ ਦਾ ਵੰਸ਼. "ਨਾਨਕ ਦਾਦਕ ਨਾਉ ਨ ਕੋਈ." (ਭਾਗੁ)...
ਅ਼. [نظر] ਨਜਰ. ਸੰਗ੍ਯਾ- ਦ੍ਰਿਸ੍ਟਿ. ਨਿਗਾਹ. "ਨਦਰਿ ਉਪਠੀ ਜੇ ਕਰੈ ਸੁਲਤਾਨਾ ਘਾਹੁ ਕਰਾਇਦਾ." (ਵਾਰ ਆਸਾ) ੨. ਭਾਵ- ਵਾਹਗੁਰੂ ਦੀ ਕ੍ਰਿਪਾ ਦ੍ਰਿਸ੍ਟਿ. "ਨਦਰਿ ਕਰੇ ਸਚੁ ਪਾਈਐ." (ਸ੍ਰੀ ਅਃ ਮਃ ੧) ੩. ਦੇਖੋ, ਨਦਰੀ....
ਦੇਖੋ, ਬਾਰ ਸ਼ਬਦ। ੨. ਮੁਹ਼ਾਸਰਾ. ਘੇਰਾ. ਇਸ ਦਾ ਮੂਲ ਵ੍ਰਿ (वृ) ਧਾਤੁ ਹੈ। ੩. ਜੰਗ. ਯੁੱਧ. ਦੇਖੋ, ਅੰ. war। ੪. ਯੁੱਧ ਸੰਬੰਧੀ ਕਾਵ੍ਯ. ਉਹ ਰਚਨਾ, ਜਿਸ ਵਿੱਚ ਸ਼ੂਰਵੀਰਤਾ ਦਾ ਵਰਣਨ ਹੋਵੇ. ਜੈਸੇ- "ਵਾਰ ਸ਼੍ਰੀ ਭਗਉਤੀ ਜੀ ਕੀ." (ਦਸਮਗ੍ਰੰਥ). ੫. ਵਾਰ ਸ਼ਬਦ ਦਾ ਅਰਥ ਪੌੜੀ (ਨਿਃ ਸ਼੍ਰੇਣੀ) ਛੰਦ ਭੀ ਹੋ ਗਿਆ ਹੈ, ਕਿਉਂਕਿ ਯੋਧਿਆਂ ਦੀ ਸ਼ੂਰਵੀਰਤਾ ਦਾ ਜਸ ਪੰਜਾਬੀ ਕਵੀਆਂ ਨੇ ਬਹੁਤ ਕਰਕੇ ਇਸੇ ਛੰਦ ਵਿੱਚ ਲਿਖਿਆ ਹੈ ਦੇਖੋ, ਆਸਾ ਦੀ ਵਾਰ ਦੇ ਮੁੱਢ ਪਾਠ- "ਵਾਰ ਸਲੋਕਾਂ ਨਾਲਿ." ਇਸ ਥਾਂ "ਵਾਰ" ਸ਼ਬਦ ਪੌੜੀ ਅਰਥ ਵਿੱਚ ਹੈ। ੬. ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਕਰਤਾਰ ਦੀ ਮਹਿਮਾ ਭਰੀ ਬਾਣੀ, ਜੋ ਪੌੜੀ ਛੰਦਾਂ ਨਾਲ ਸਲੋਕ ਮਿਲਾਕੇ ਲਿਖੀ ਗਈ ਹੈ, "ਵਾਰ" ਨਾਮ ਤੋਂ ਪ੍ਰਸਿੱਧ ਹੈ. ਐਸੀਆਂ ਵਾਰਾਂ ੨੨ ਹਨ- ਸ਼੍ਰੀਰਾਮ ਦੀ, ਮਾਝ ਦੀ, ਗਉੜੀ ਦੀਆਂ ਦੋ, ਆਸਾ ਦੀ, ਗੂਜਰੀ ਦੀਆਂ ਦੋ, ਬਿਹਾਗੜੇ ਦੀ, ਵਡਹੰਸ ਦੀ, ਸੋਰਠਿ ਦੀ, ਜੈਤਸਰੀ ਦੀ, ਸੂਹੀ ਦੀ, ਬਿਲਾਵਲ ਦੀ, ਰਾਮਕਲੀ ਦੀਆਂ ਤਿੰਨ,¹ ਮਾਰੂ ਦੀਆਂ ਦੋ, ਬਸੰਤ ਦੀ,² ਸਾਰੰਗ ਦੀ, ਮਲਾਰ ਦੀ ਅਤੇ ਕਾਨੜੇ ਦੀ.#ਜਿਸ ਵਾਰ ਦੇ ਮੁੱਢ ਲਿਖਿਆ ਹੋਵੇ ਮਹਲਾ। ੩- ੪ ਅਥਵਾ ੫, ਤਦ ਜਾਣਨਾ ਚਾਹੀਏ ਕਿ ਇਸ ਵਾਰ ਵਿੱਚ ਜਿਤਨੀਆਂ ਪੌੜੀਆਂ ਹਨ, ਉਹ ਅਮੁਕ ਸਤਿਗੁਰੂ ਦੀਆਂ। ਹਨ, ਜੈਸੇ- ਵਾਰ ਮਾਝ ਵਿੱਚ ਪੌੜੀਆਂ ਗੁਰੂ ਨਾਨਕਦੇਵ ਦੀਆਂ, ਰਾਮਕਲੀ ਦੀ ਪਹਿਲੀ ਵਾਰ ਵਿਚ ਗੁਰੂ ਅਮਰ ਦੇਵ ਦੀਆਂ ਸ੍ਰੀ ਰਾਗ ਦੀ ਵਾਰ ਵਿੱਚ ਗੁਰੂ ਰਾਮਦਾਸ ਜੀ ਦੀਆਂ ਆਦਿ. ਜੇ ਦੂਜੇ ਸਤਿਗੁਰੂ ਦੀ ਕੋਈ ਪੌੜੀ ਹੈ, ਤਾਂ ਮਹਲੇ ਦਾ ਪਤਾ ਲਿਖਕੇ ਸਪਸ੍ਟ ਕਰ ਦਿੱਤਾ ਹੈ, ਜਿਵੇਂ- ਗਉੜੀ ਦੀ ਪਹਿਲੀ ਵਾਰ ਵਿੱਚ ਕੁਝ ਪਉੜੀਆਂ ਮਃ ੫. ਦੀਆਂ ਹਨ। ੭. ਅੰਤ. ਓੜਕ. "ਲੇਖੈ ਵਾਰ ਨ ਆਵਈ, ਤੂੰ ਬਖਸਿ ਮਿਲਾਵਣਹਾਰੁ." (ਸਵਾ ਮਃ ੩) ੮. ਵਾੜ। ੯. ਵਾਰਨਾ. ਕੁਰਬਾਨੀ. ਨਿਛਾਵਰ। ੧੦. ਉਰਲਾ ਕਿਨਾਰਾ. "ਤੁਮ ਕਰੋ ਵਾਰ ਵਹ ਪਾਰ ਉਤਰਤ ਹੈ." (ਸ਼ਿਵਦਯਾਲ) ਇੱਥੇ ਵਾਰ ਦੇ ਦੋ ਅਰਥ ਹਨ- ਵਾਰ ਪ੍ਰਹਾਰ (ਆਘਾਤ) ਅਤੇ ਉਰਵਾਰ। ੧੧. ਭਾਵ- ਇਹ ਜਗਤ, ਜੋ ਪਾਰ (ਪਰਲੋਕ) ਦੇ ਵਿਰੁੱਧ ਹੈ। ੧੨. ਰੋਹੀ. ਜੰਗਲ। ੧੩. ਆਘਾਤ. ਪ੍ਰਹਾਰ. ਜਰਬ. "ਕਰਲਿਹੁ ਵਾਰ ਪ੍ਰਥਮ ਬਲ ਧਰਕੈ." (ਗੁਪ੍ਰਸੂ) ੧੪. ਸੰ. ਅਵਸਰ. ਮੌਕਾ. ਵੇਲਾ. "ਨਾਨਕ ਸਿਝਿ ਇਵੇਹਾ ਵਾਰ." (ਵਾਰ ਮਾਰੂ ੨. ਮਃ ੫) "ਬਿਨਸਿ ਜਾਇ ਖਿਨ ਵਾਰ." (ਸਵਾ ਮਃ ੩) ੧੫. ਵਾਰੀ. ਕ੍ਰਮ. "ਇਕਿ ਚਾਲੇ ਇਕਿ ਚਾਲਸਹਿ ਸਭਿ ਅਪਨੀ ਵਾਰ." (ਬਿਲਾ ਮਃ ੫) "ਫੁਨਿ ਬਹੁੜਿ ਨ ਆਵਨ ਵਾਰ." (ਪ੍ਰਭਾ ਮਃ ੧) ੧੬. ਦਫ਼ਅ਼ਹ਼. ਬੇਰ. "ਜੇ ਸੋਚੀ ਲਖ ਵਾਰ" (ਜਪੁ) "ਬਲਿਹਾਰੀ ਗੁਰ ਆਪਣੇ ਦਿਉਹਾੜੀ ਸਦ ਵਾਰ." (ਵਾਰ ਆਸਾ) ੧੭. ਦ੍ਵਾਰ. ਦਰਵਾਜ਼ਾ। ੧੮. ਸਮੂਹ. ਸਮੁਦਾਯ। ੧੯. ਸ਼ਿਵ. ਮਹਾਦੇਵ। ੨੦. ਕ੍ਸ਼੍ਣ. ਖਿਨ. ਨਿਮੇਸ। ੨੧. ਸੂਰਜ ਆਦਿ ਗ੍ਰਹਾਂ ਦੇ ਅਧਿਕਾਰ ਦਾ ਦਿਨ. ਸਤਵਾੜੇ ਦੇ ਦਿਨ. "ਪੰਦਰਹ ਥਿਤੀਂ ਤੈ ਸਤ ਵਾਰ." (ਬਿਲਾ ਮਃ ੩. ਵਾਰ ੭) ੨੨ ਯਗ੍ਯ ਦਾ ਪਾਤ੍ਰ (ਭਾਂਡਾ). ੨੩ ਪੂਛ ਦਾ ਬਾਲ (ਰੋਮ). ੨੪ ਖ਼ਜ਼ਾਨਾ। ੨੫ ਵਾਰਣ (ਹਟਾਉਣ) ਦੀ ਕ੍ਰਿਯਾ। ੨੬ ਚਿਰ. ਦੇਰੀ. ਢਿੱਲ. "ਮਾਣਸ ਤੇ ਦੇਵਤੇ ਕੀਏ, ਕਰਤ ਨ ਲਾਗੀ ਵਾਰ." (ਵਾਰ ਆਸਾ) ੨੭ ਵਿ- ਹੱਛਾ. ਚੰਗਾ। ੨੮ ਸੰ. वार्. ਜਲ. ਪਾਣੀ। ੨੯ ਫ਼ਾ. [وار] ਵਿ- ਵਾਨ. ਵਾਲਾ. ਇਹ ਦੂਜੇ ਸ਼ਬਦ ਦੇ ਅੰਤ ਆਉਂਦਾ ਹੈ, ਜੈਸੇ- ਸਜ਼ਾਵਾਰ, ਖ਼ਤਾਵਾਰ ਆਦਿ। ੩੦ ਯੋਗ੍ਯ. ਲਾਇਕ। ੩੧ ਤੁੱਲ. ਮਾਨਿੰਦ. ਸਮਾਨ....
ਸੰਗ੍ਯਾ- ਮਾਰ. ਕਾਮ. ਅਨੰਗ. "ਸੁਰੂਪ ਸੁਭੈ ਸਮ ਮਾਰੂ." (ਗੁਪ੍ਰਸੂ) ੨. ਮਰੁਭੂਮਿ. ਰੇਗਿਸ੍ਤਾਨ. "ਮਾਰੂ ਮੀਹਿ ਨ ਤ੍ਰਿਪਤਿਆ." (ਮਃ ੧. ਵਾਰ ਮਾਝ) ੩. ਨਿਰਜਨ ਬਨ. ਸੁੰਨਾ ਜੰਗਲ. "ਮਾਰੂ ਮਾਰਣ ਜੋ ਗਏ." (ਮਃ ੩. ਵਾਰ ਮਾਰੂ ੧) ਜੋ ਜੰਗਲ ਵਿੱਚ ਮਨ ਮਾਰਣ ਗਏ। ੪. ਇੱਕ ਸਾੜਵ ਜਾਤਿ ਦਾ ਰਾਗ. ਇਸ ਵਿੱਚ ਪੰਚਮ ਵਰਜਿਤ ਹੈ. ਮਾਰੂ ਨੂੰ ਸੜਜ ਗਾਂਧਾਰ ਧੈਵਤ ਅਤੇ ਨਿਸਾਦ ਸ਼ੁੱਧ, ਰਿਸਭ ਕੋਮਲ ਅਤੇ ਮੱਧਮ ਤੀਵ੍ਰ ਲਗਦਾ ਹੈ. ਗਾਂਧਾਰ ਵਾਦੀ ਅਤੇ ਧੈਵਤ ਸੰਵਾਦੀ ਹੈ.¹ ਸ਼੍ਰੀ ਗੁਰੂ ਗ੍ਰੰਥਸਾਹਿਬ ਵਿੱਚ ਮਾਰੂ ਦਾ ਇਕੀਹਵਾਂ ਨੰਬਰ ਹੈ. ਇਹ ਰਾਗ ਯੁੱਧ ਅਤੇ ਚਲਾਣੇ ਸਮੇਂ ਖਾਸ ਕਰਕੇ, ਅਤੇ ਦਿਨ ਦੇ ਤੀਜੇ ਪਹਿਰ ਸਾਧਾਰਣ ਰੀਤਿ ਅਨੁਸਾਰ ਗਾਈਦਾ ਹੈ.#"ਆਗੇ ਚਲਤ ਸੁ ਮਾਰੂ ਗਾਵਤ ××× ਚੰਦਨ ਚਿਤਾ ਬਿਸਾਲ ਬਨਾਈ." (ਗੁਪ੍ਰਸੂ) ੫. ਜੰਗੀ ਨਗਾਰਾ. ਉੱਚੀ ਧੁਨੀ ਵਾਲਾ ਧੌਂਸਾ. "ਉੱਮਲ ਲੱਥੇ ਜੋਧੇ ਮਾਰੂ ਵੱਜਿਆ." (ਚੰਡੀ ੩) ੬. ਵਿ- ਮਾਰਣ ਵਾਲਾ. "ਮਾਰੂ ਰਿਪੂਨ ਕੋ, ਸੇਵਕ ਤਾਰਕ." (ਗੁਪ੍ਰਸੂ)...
ਦੇਖੋ, ਆਦ. "ਆਦਿ ਅਨੀਲ ਅਨਾਦਿ." (ਜਪੁ) ੨. ਸੰਗ੍ਯਾ- ਬ੍ਰਹਮ. ਕਰਤਾਰ. "ਆਦਿ ਕਉ ਕਵਨੁ ਬੀਚਾਰ ਕਥੀਅਲੇ?" (ਸਿਧ ਗੋਸਟਿ)...