darēडरे
ਡਾਰੇ. "ਤਿਨ ਕੇ ਫੋਰ ਮੂੰਡ ਕਲ ਡਰੇ." (ਚਰਿਤ੍ਰ ੪੦੫) ਉਨ੍ਹਾਂ ਦੇ ਸਿਰ ਕਾਲ ਨੇ ਭੰਨਸੁੱਟੇ.
डारे. "तिन के फोर मूंड कल डरे." (चरित्र ४०५) उन्हां दे सिर काल ने भंनसुॱटे.
ਸਰਵ- ਉਨ੍ਹਾਂ. ਉਨ੍ਹਾਂ ਨੇ. "ਤਿਨ ਅੰਤਰਿ ਸਬਦੁ ਵਸਾਇਆ." (ਸ੍ਰੀ ਮਃ ੧. ਜੋਗੀ ਅੰਦਰ) ੨. ਉਨ੍ਹਾਂ ਦੇ. "ਤਿਨ ਪੀਛੈ ਲਾਗਿ ਫਿਰਾਉ." (ਸ੍ਰੀ ਮਃ ੪) ੩. ਸੰਗ੍ਯਾ- ਤ੍ਰਿਣ. ਘਾਸ. ਫੂਸ. "ਅਉਧ ਅਨਲ ਤਨੁ ਤਿਨ ਕੋ ਮੰਦਿਰ." (ਗਉ ਕਬੀਰ) ੪. ਕ੍ਰਿ. ਵਿ- ਤਿਸ ਪਾਸੇ. ਉਧਰ. "ਡੋਰੀ ਪ੍ਰਭੁ ਪਕੜੀ, ਜਿਨ ਖਿੰਚੈ ਤਿਨ ਜਾਈਐ." (ਓਅੰਕਾਰ) ੫. ਦੇਖੋ, ਤਿੰਨ....
ਸੰਗ੍ਯਾ- ਅੱਖ ਦਾ ਸ੍ਫੁਰਣ. ਨਿਮਖ. ਨਿਮੇਸ. ਅੱਖ ਝਪਕਣ ਦਾ ਸਮਾਂ. "ਹਰਨ ਭਰਨ ਜਾਕਾ ਨੇਤ੍ਰਫੋਰ." (ਸੁਖਮਨੀ)...
ਸਿਰ. ਦੇਖੋ, ਮੁੰਡ. "ਕਹਾ ਭਇਓ ਜਉ ਮੂਡ ਮੁਡਾਇਓ?" (ਸੋਰ ਮਃ ੯) ੨. ਦੇਖੋ, ਮੁੰਡਨ. "ਗਹਿਕੈ ਤਹਿ ਮੂੰਡ ਕੋ ਮੂੰਡ ਦਯੋ." (ਕ੍ਰਿਸਨਾਵ)...
ਡਾਰੇ. "ਤਿਨ ਕੇ ਫੋਰ ਮੂੰਡ ਕਲ ਡਰੇ." (ਚਰਿਤ੍ਰ ੪੦੫) ਉਨ੍ਹਾਂ ਦੇ ਸਿਰ ਕਾਲ ਨੇ ਭੰਨਸੁੱਟੇ....
ਸੰ. ਸੰਗ੍ਯਾ- ਪਿਆਦਾ. ਪੈਦਲ. ਪਦਾਤਿ। ੨. ਕਰਨੀ. ਕਰਤੂਤ. ਆਚਾਰ। ੩. ਵ੍ਰਿੱਤਾਂਤ. ਹਾਲ। ੪. ਦਸਮਗ੍ਰੰਥ ਵਿੱਚ ਇਸਤਰੀ ਪੁਰਖਾਂ ਦੇ ਛਲ ਕਪਟ ਭਰੇ ਪ੍ਰਸੰਗ ਜਿਸ ਭਾਗ ਵਿੱਚ ਹਨ, ਉਸ ਦੀ "ਚਰਿਤ੍ਰੋਪਾਖ੍ਯਾਨ." ਸੰਗ੍ਯਾ ਹੈ, ਪਰ ਪ੍ਰਸਿੱਧ ਨਾਮ "ਚਰਿਤ੍ਰ" ਹੀ ਹੈ.#ਚਰਿਤ੍ਰਾਂ ਦੀ ਗਿਣਤੀ ੪੦੪ ਹੈ, ਪਰ ਸਿਲਸਿਲੇ ਵਾਰ ਲਿਖਣ ਵਿੱਚ ੪੦੫ ਹੈ. ਤਿੰਨ ਸੌ ਪਚੀਹ (੩੨੫) ਵਾਂ ਚਰਿਤ੍ਰ ਲਿਖਿਆ ਨਹੀਂ ਗਿਆ, ਪਰ ਉਸ ਦੇ ਅੰਤ ਇਤਿ ਸ੍ਰੀ ਲਿਖਕੇ ੩੨੫ ਨੰਬਰ ਦਿੱਤਾ ਹੋਇਆ ਹੈ.#ਇਹ ਪੋਥੀ ਦੀ ਭੂਮਿਕਾ ਵਿੱਚ ਲਿਖਿਆ ਹੈ ਕਿ ਰਾਜਾ ਚਿਤ੍ਰਸਿੰਘ ਦਾ ਸੁੰਦਰ ਰੂਪ ਵੇਖਕੇ ਇੱਕ ਅਪਸਰਾ ਮੋਹਿਤ ਹੋ ਗਈ ਅਰ ਉਸ ਨਾਲ ਸੰਬੰਧ ਜੋੜਕੇ ਹਨੁਵੰਤ ਸਿੰਘ ਮਨੋਹਰ ਪੁਤ੍ਰ ਪੈਦਾ ਕੀਤਾ ਚਿਤ੍ਰਸਿੰਘ ਦੀ ਨਵੀਂ ਵਿਆਹੀ ਰਾਣੀ ਚਿਤ੍ਰਮਤੀ, ਯੁਵਾ ਹਨੁਵੰਤ ਸਿੰਘ ਦਾ ਅਦਭੁਤ ਰੂਪ ਵੇਖਕੇ ਮੋਹਿਤ ਹੋ ਗਈ ਅਰ ਰਾਜਕੁਮਾਰ ਨੂੰ ਕੁਕਰਮ ਲਈ ਪ੍ਰੇਰਿਆ, ਪਰ ਧਰਮੀ ਹਨੁਵੰਤ ਸਿੰਘ ਨੇ ਆਪਣੀ ਮਤੇਈ ਨੂੰ ਰੁੱਖਾ ਜਵਾਬ ਦਿੱਤਾ, ਇਸ ਪੁਰ ਰਾਣੀ ਨੇ ਆਪਣੇ ਪਤੀ ਪਾਸ ਝੂਠੀਆਂ ਗੱਲਾਂ ਬਣਾਕੇ ਪੁਤ੍ਰ ਦੇ ਮਾਰੇ ਜਾਣ ਦਾ ਹੁਕਮ ਦਿਵਾ ਦਿੱਤਾ. ਰਾਜੇ ਦੇ ਸਿਆਣੇ ਮੰਤ੍ਰੀ ਨੇ ਆਪਣੇ ਸ੍ਵਾਮੀ ਨੂੰ ਚਾਲਾਕ ਇਸਤ੍ਰੀਆਂ ਦੇ ਕਪਟ ਭਰੇ ਅਨੇਕ ਚਰਿਤ੍ਰ ਸੁਣਾਕੇ ਰਾਜਕੁਮਾਰ ਵੱਲੋਂ ਸ਼ੱਕ ਦੂਰ ਕਰਨ ਦਾ ਯਤਨ ਕੀਤਾ.#ਇਨ੍ਹਾਂ ਚਰਿਤ੍ਰਾਂ ਵਿੱਚ ਪੁਰਾਤਨ ਹਿੰਦੂ ਪੁਸਤਕਾਂ ਤੋਂ, ਬਹਾਰਦਾਨਿਸ਼ ਕਿਤਾਬ ਤੋਂ, ਮੁਗ਼ਲਾਂ ਦੀ ਖ਼ਾਨਦਾਨੀ ਕਹਾਣੀਆਂ ਤੋਂ, ਰਾਜਪੂਤਾਨੇ ਦੇ ਕਥਾ ਪ੍ਰਸੰਗਾਂ ਤੋਂ, ਪੰਜਾਬ ਦੇ ਕਿੱਸੇ ਕਹਾਣੀਆਂ ਤੋ, ਕੁਝ ਆਪਣੇ ਤਜਰਬਿਆਂ ਤੋਂ ਚਰਿਤ੍ਰ ਲਿਖੇ ਗਏ ਹਨ, ਅਰ ਸਿੱਧਾਂਤ ਇਹ ਹੈ ਕਿ ਕਾਮ ਦੇ ਦਾਸ ਹੋ ਕੇ ਚਾਲਾਕ ਪਰਇਸਤ੍ਰੀਆਂ ਦੇ ਪੇਚਾਂ ਵਿੱਚ ਨਹੀਂ ਫਸਣਾ ਚਾਹੀਏ, ਅਰ ਉਨ੍ਹਾਂ ਤੇ ਇਤਬਾਰ ਕਰਕੇ ਆਪਣਾ ਸਰਵਨਾਸ਼ ਨਹੀਂ ਕਰ ਲੈਣਾ ਚਾਹੀਏ.#ਇਸ ਤੋਂ ਇਹ ਸਿੱਟਾ ਨਹੀਂ ਕੱਢਣਾ ਚਾਹੀਏ ਕਿ ਆਪਣੀ ਧਰਮਪਤਨੀ ਅਤੇ ਯੋਗ੍ਯ ਇਸਤ੍ਰੀਆਂ ਤੇ ਵਿਸ਼੍ਵਾਸ ਕਰਨਾ ਅਯੋਗ ਹੈ, ਭਾਵ ਇਹ ਹੈ ਕਿ ਕਾਮਾਤੁਰ ਹੋ ਕੇ ਪਰਇਸਤ੍ਰੀਆਂ ਦੇ ਪੇਚ ਵਿੱਚ ਫਸਕੇ ਲੋਕ ਪਰਲੋਕ ਖੋ ਲੈਣਾ ਕੁਕਰਮ ਹੈ....
ਸੰ. शिरस् ਅਤੇ ਸ਼ੀਰ੍ਸ. ਸੰਗ੍ਯਾ- ਸੀਸ. "ਸਿਰ ਧਰਿ ਤਲੀ ਗਲੀ ਮੇਰੀ ਆਉ." (ਸਵਾ ਮਃ ੧) ੨. ਇਹ ਸ਼ਬਦ ਵਿਸ਼ੇਸਣ ਹੋਕੇ ਉੱਪਰ, ਸ਼ਿਰੋਮਣਿ ਅਰਥ ਬੋਧਕ ਭੀ ਹੋਇਆ ਕਰਦਾ ਹੈ. ਜੈਸੇ- "ਵੇਲੇ ਸਿਰ ਪਹੁਚਣਾ, ਅਤੇ ਇਹ ਸਾਰਿਆਂ ਦਾ ਸਿਰ ਹੈ." (ਲੋਕੋ) ੩. ਸਿਰ ਸ਼ਬਦ ਸ੍ਰਿਜ (ਰਚਨਾ) ਅਰਥ ਭੀ ਰਖਦਾ ਹੈ. ਦੇਖੋ, ਸਿਰਿ....
ਸੰਗ੍ਯਾ- ਸਮਾਂ. ਵੇਲਾ. "ਹਰਿ ਸਿਮਰਤ ਕਾਟੈ ਸੋ ਕਾਲ." (ਬਿਲਾ ਮਃ ੫) ਦੇਖੋ, ਕਾਲਪ੍ਰਮਾਣ। ੨. ਮ੍ਰਿਤ੍ਯੁ. ਮੌਤ. "ਕਾਲ ਕੈ ਫਾਸਿ ਸਕਤ ਸਰੁ ਸਾਂਧਿਆ." (ਆਸਾ ਮਃ ੫) ੩. ਯਮ। ੪. ਦੁਰਭਿੱਖ. ਦੁਕਾਲ. ਕਹਿਤ. "ਕਾਲ ਗਵਾਇਆ ਕਰਤੈ ਆਪਿ." (ਮਲਾ ਮਃ ੫) ੫. ਮਹਾਕਾਲ. ਜੋ ਸਾਰੀ ਵਿਸ਼੍ਵ ਨੂੰ ਲੈ ਕਰਦਾ ਹੈ. "ਕਾਲ ਕ੍ਰਿਪਾਲੁ ਹਿਯੈ ਨ ਚਿਤਾਰ੍ਯੋ." (੩੩ ਸਵੈਯੇ) ੬. ਕਾਲਸ ਦਾ ਸੰਖੇਪ. ਸਿਆਹੀ. "ਕਾਲ ਮਤਿ ਲਾਗੀ." (ਸ੍ਰੀ ਬੇਣੀ) ੭. ਵਿ- ਕਾਲਾ. ਸਿਆਹ. "ਨਿੰਦਕ ਕੇ ਮੁਖ ਹੋਏ ਕਾਲ." (ਬਿਲਾ ਮਃ ੫) ੮. ਸੰਗ੍ਯਾ- ਜਨਮਸਮਾਂ. ਜਨਮ. "ਕਾਲ ਬਿਕਾਲ ਸਬਦਿ ਭਏ ਨਾਸ." (ਬਿਲਾ ਅਃ ਮਃ ੧) ਜਨਮ ਮਰਣ ਗੁਰਉਪਦੇਸ਼ ਕਰਕੇ ਨਾਸ਼ ਹੋ ਗਏ। ੯. ਕਲ੍ਹ. ਆਉਣ ਵਾਲਾ ਦਿਨ. "ਜੋ ਉਪਜਿਓ ਸੋ ਬਿਨਸ ਹੈ ਪਰੋ ਆਜੁ ਕੇ ਕਾਲ." (ਸ. ਮਃ ੯) ਪਰਸੋਂ ਅੱਜ ਜਾਂ ਕਲ੍ਹ। ੧੦. ਲੋਹਾ। ੧੧. ਸ਼ਨਿਗ੍ਰਹਿ. ਛਨਿੱਛਰ। ੧੨. ਸ਼ਿਵ। ੧੩. ਕੋਕਿਲਾ. ਕੋਇਲ। ੧੪. ਵ੍ਯਾਕਰਣ ਅਨੁਸਾਰ ਕ੍ਰਿਯਾ ਦੇ ਵਾਪਰਨ ਦਾ ਸਮਾਂ. Tense. ਵਰਤਮਾਨ- ਮੈਂ ਪੜ੍ਹਦਾ ਹਾਂ, ਭੂਤ- ਮੈਂ ਪੜ੍ਹਿਆ, ਭਵਿਸ਼੍ਯ- ਮੈਂ ਪੜ੍ਹਾਂਗਾ....