dālanāडालना
ਕ੍ਰਿ- ਪਾਉਣਾ. ਦਾਖ਼ਲ ਕਰਨਾ। ੨. ਸਿੱਟਣਾ. ਫੈਂਕਣਾ। ੩. ਸੰਗ੍ਯਾ- ਚੌਪੜ ਦਾ ਪਾਸਾ। ੪. ਚੁਕੋਣਾ, ਛੈ ਕੋਣਾ ਅਥਵਾ ਅੱਠ ਕੋਣਾ ਲੱਕੜ ਜਾਂ ਧਾਤੁ ਦਾ ਟੁਕੜਾ, ਜਿਸ ਤੇ ਅੱਖਰ, ਅੰਗ ਜਾਂ ਸਿਫ਼ਰ ਲਿਖੇ ਹੋਏ ਹੁੰਦੇ ਹਨ. ਇਸ ਨੂੰ ਡਾਲਕੇ (ਸਿੱਟਕੇ) ਲੋਕ ਪ੍ਰਸ਼ਨ ਦਾ ਸ਼ੁਭ ਅਸ਼ੁਭ ਫਲ ਮਾਲੂਮ ਕਰੇ ਹਨ. ਦੇਖੋ, ਪਰੀਛਾ ੨.
क्रि- पाउणा. दाख़ल करना। २. सिॱटणा. फैंकणा। ३. संग्या- चौपड़ दा पासा। ४. चुकोणा, छै कोणा अथवा अॱठ कोणा लॱकड़ जां धातु दा टुकड़ा, जिस ते अॱखर, अंग जां सिफ़र लिखे होए हुंदे हन. इस नूं डालके (सिॱटके) लोक प्रशन दा शुभ अशुभ फल मालूम करे हन. देखो, परीछा २.
ਕ੍ਰਿ- ਪ੍ਰਾਪਣ. ਪ੍ਰਾਪਤ ਕਰਨਾ. ਪਾਨਾ. "ਪਾਇਆ ਖਜਾਨਾ ਬਹੁਤ ਨਿਧਾਨਾ." (ਆਸਾ ਛੰਤ ਮਃ ੫) ੨. ਡਾਲਨਾ. ਅੰਦਰ ਕਰਨਾ। ੩. ਭੋਜਨ ਖਾਣਾ. ਖਾਣ ਯੋਗ੍ਯ ਪਦਾਰਥ ਨੂੰ ਮੇਦੇ ਵਿੱਚ ਪਾਉਣਾ. "ਖੀਰ ਸਮਾਨਿ ਸਾਗੁ ਮੈ ਪਾਇਆ." (ਮਾਰੂ ਕਬੀਰ)...
ਕ੍ਰਿ- ਕਰਣਾ. ਕਿਸੇ ਕਰਮ ਦਾ ਅ਼ਮਲ ਵਿੱਚ ਲਿਆਉਣਾ। ੨. ਸੰਗ੍ਯਾ- ਖੱਟੇ ਦਾ ਬੂਟਾ। ੩. ਖੱਟੇ ਦੇ ਫੁੱਲ. "ਕਹਿਨਾ ਕਹਿਨਾ ਫੁਲ ਹੈਨ ਸੁਗੰਧਿ ਗੁਰੂ ਕਰਨਾ ਕਰਨਾ ਕਰਨਾ." (ਗੁਪ੍ਰਸੂ) ਮੂੰਹ ਦੀ ਕਹਿਣੀ ਕਾਹਣੇ ਬਰਾਬਰ ਹੈ, ਜਿਸ ਵਿੱਚ ਸੁਗੰਧਿ ਨਹੀਂ, ਗੁਰੂ ਦੀ ਕਰਣੀ ਕਰਨੇ ਦੀ ਤਰਾਂ ਸੁਗੰਧਿ ਕਰਨ ਵਾਲੀ ਹੈ। ੪. ਦੇਖੋ, ਕਰਣਾ ਅਤੇ ਕਰੁਣਾ। ੫. ਦੇਖੋ, ਕਰਨਾਇ....
ਕ੍ਰਿ- ਜ਼ੋਰ ਨਾਲ ਵਗਾਹੁਣਾ. ਸਿੱਟਣਾ. ਸੰ. ਕ੍ਸ਼ੇਪਣ. ਦੇਖੋ, ਫਿਕੰਦਨ....
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਦੇਖੋ, ਚਉਪੜ....
ਸੰ. ਪਾਸ਼ਕ. ਸੰਗ੍ਯਾ- ਹਾਥੀ ਦੰਦ ਆਦਿ ਦੇ ਉਂਗਲ ਜਿੰਨੇ ਲੰਮੇ ਚਾਰ ਜਾਂ ਛੀ ਪਹਿਲੂ ਟੁਕੜੇ, ਜਿਨ੍ਹਾਂ ਪੁਰ ਚੋਪੜ (ਚੌਸਰ) ਖੇਡਣ ਲਈ ਬਿੰਦੀਆਂ ਦੇ ਚਿੰਨ੍ਹ ਬਣੇ ਹੁੰਦੇ ਹਨ. ਖਿਲਾਰੀ ਇਨ੍ਹਾਂ ਨੂੰ ਸਿੱਟਕੇ ਅਤੇ ਬਿੰਦੀਆਂ ਦਾ ਹਿਸਾਬ ਜੋੜਕੇ ਗੋਟੀਆਂ ਬਿਸਾਤ ਪੁਰ ਚਲਾਉਂਦੇ ਹਨ. ਅਕ੍ਸ਼੍. "ਕਬਹੁ ਨ ਹਾਰਹਿ ਢਾਲਿ ਜੁ ਜਾਣਹਿ ਪਾਸਾ." (ਸੂਹੀ ਕਬੀਰ) ੨. ਪਾਰ੍ਸ਼੍ਵ. ਬਗਲ। ੩. ਦਿਸ਼ਾ. ਓਰ। ੪. ਸ਼ੁੱਧ ਸੋਨੇ ਦਾ ਇੱਕ ਚੁਕੋਣਾ ਟੁਕੜਾ, ਜੋ ਤੋਲ ਵਿੱਚ ਛੱਬੀ ਤੋਲੇ ਅੱਠ ਮਾਸ਼ੇ ਦਾ ਹੁੰਦਾ ਹੈ। ੫. ਰਮਲ ਦਾ ਡ਼ਾਲਣਾ....
ਵਿ- ਚਾਰਕੋਣਾਂ. ਚੌਰਸ. "ਚਹੁ ਦਿਸ ਬਨੀ ਸੁਪਾਨ ਚੁਕੋਰ." (ਗੁਪ੍ਰਸੂ)...
ਵ੍ਯ- ਯਾ. ਵਾ. ਕਿੰਵਾ. ਜਾਂ....
ਦੇਖੋ, ਅਠ....
ਦੇਖੋ, ਜਾ ੨. "ਜਾਂ ਆਪੇ ਨਦਰਿ ਕਰੇ ਹਰਿ ਪ੍ਰਭੁ ਸਾਚਾ." (ਮਲਾ ਮਃ ੩) ੨. ਜਾਨ ਦਾ ਸੰਖੇਪ। ੩. ਅਜ਼- ਆਂ ਦਾ ਸੰਖੇਪ. ਉਸ ਤੋਂ....
(ਦੇਖੋ, ਧਾ ਧਾਤੁ). ਸੰ. ਸੰਗ੍ਯਾ- ਕਰਤਾਰ, ਜੋ ਸਭ ਨੂੰ ਧਾਰਣ ਕਰਦਾ ਹੈ. "ਅਸੁਲੂ ਇਕੁਧਾਤੁ." (ਜਪੁ) ੨. ਵੈਦ੍ਯਕ ਅਨੁਸਾਰ ਸ਼ਰੀਰ ਨੂੰ ਧਾਰਣ ਵਾਲੇ ਸੱਤ ਪਦਾਰਥ- ਰਸ, ਰਕ੍ਤ, ਮਾਂਸ, ਮੇਦ, ਅਸ੍ਥਿ, ਮੱਜਾ ਅਤੇ ਵੀਰਯ। ੩. ਵਾਤ, ਪਿੱਤ ਅਤੇ ਕਫ ਦੇਹ ਦੇ ਆਧਾਰ ਰੂਪ ਖ਼ਿਲਤ। ੪. ਖਾਨਿ ਤੋਂ ਨਿਕਲਿਆਂ ਪਦਾਰਥ- ਸੋਨਾ (ਸੁਵਰਣ), ਚਾਂਦੀ, ਤਾਂਬਾ, ਲੋਹਾ ਆਦਿ. ਦੇਖੋ, ਉਪਧਾਤੁ ਅਤੇ ਅਸਟਧਾਤੁ. "ਸੁਇਨਾ ਰੁਪਾ ਸਭ ਧਾਤੁ ਹੈ ਮਾਟੀ ਰਲਿਜਾਈ." (ਮਾਰੂ ਅਃ ਮਃ ੧) ੫. ਸ਼ਬਦ, ਸਪਰਸ਼, ਰੂਪ, ਰਸ, ਗੰਧ ਇਹ ਪੰਜ ਵਿਸੇ. "ਹਰਿ ਆਪੇ ਪੰਚਤਤੁ ਬਿਸਥਾਰਾ ਵਿਚਿ ਧਾਤੂ ਪੰਚ ਆਪਿ ਪਾਵੈ." (ਬੈਰਾ ਮਃ ੪) "ਇੰਦ੍ਰੀਧਾਤੁ ਸਬਲ ਕਹੀਅਤ ਹੈ." (ਮਾਰੂ ਮਃ ੩) ਦੇਖੋ, ਗੁਣਧਾਤੁ। ੬. ਇੰਦ੍ਰੀਆਂ, ਜੋ ਵਿਸਿਆਂ ਨੂੰ ਧਾਰਣ ਕਰਦੀਆਂ ਹਨ. "ਮਨੁ ਮਾਰੇ ਧਾਤੁ ਮਰਿਜਾਇ." (ਗਉ ਮਃ ੩) ੭. ਪੰਜ ਤੱਤ, ਜੋ ਦੇਹ ਨੂੰ ਧਾਰਣ ਕਰਦੇ ਹਨ. "ਜਬ ਚੂਕੈ ਪੰਚਧਾਤੁ ਕੀ ਰਚਨਾ." (ਮਾਰੂ ਕਬੀਰ) ੮. ਮਾਇਆ. "ਲਿਵ ਧਾਤੁ ਦੁਇ ਰਾਹ ਹੈ." (ਵਾਰ ਸ੍ਰੀ ਮਃ ੩) ਕਰਤਾਰ ਦੀ ਪ੍ਰੀਤਿ ਅਤੇ ਮਾਇਆ ਦੋ ਮਾਰਗ ਹਨ. "ਨਾਨਕ ਧਾਤੁ ਲਿਵੈ ਜੋੜ ਨ ਆਵਈ." (ਵਾਰ ਗਉ ੧. ਮਃ ੪) ੯. ਅਵਿਦ੍ਯਾ. "ਸੇਇ ਮੁਕਤ ਜਿ ਮਨੁ ਜਿਣਹਿ ਫਿਰਿ ਧਾਤੁ ਨ ਲਾਗੈ ਆਇ." (ਗੂਜ ਮਃ ੩) ੧੦. ਜੀਵਾਤਮਾ. "ਧਾਤੁ ਮਿਲੈ ਫੁਨ ਧਾਤੁ ਕਉ ਸਿਫਤੀ ਸਿਫਤਿ ਸਮਾਇ." (ਸ੍ਰੀ ਮਃ ੧) ੧੧. ਗੁਣ. ਸਿਫਤ. "ਜੇਹੀ ਧਾਤੁ ਤੇਹਾ ਤਿਨ ਨਾਉ." (ਸ੍ਰੀ ਮਃ ੧) ੧੨. ਵਸਤੂ. ਦ੍ਰਵ੍ਯ. ਪਦਾਰਥ. "ਤ੍ਰੈ ਗੁਣ ਸਭਾ ਧਾਤੁ ਹੈ." (ਸ੍ਰੀ ਮਃ ੩) ੧੩. ਸੁਭਾਉ. ਪ੍ਰਕ੍ਰਿਤਿ. ਵਾਦੀ. "ਕੁਤੇ ਚੰਦਨ ਲਾਈਐ ਭੀ ਸੋ ਕੁਤੀ ਧਾਤੁ." (ਵਾਰ ਮਾਝ ਮਃ ੧) ੧੪. ਵਾਸਨਾ. ਰੁਚਿ. "ਪੰਜਵੈ ਖਾਣ ਪੀਅਣ ਕੀ ਧਾਤੁ." (ਮਾਰ ਮਾਝ ਮਃ ੧) ੧੫. ਵੀਰਯ. ਮਣੀ। ੧੬. ਵ੍ਯਾਕਰਣ ਅਨੁਸਾਰ ਸ਼ਬਦ ਦਾ ਮੂਲ, ਜਿਸ ਤੋਂ ਕ੍ਰਿਯਾ ਬਣਦੀਆਂ ਹਨ. ਮਸਦਰ, Verbalroot. ਸੰਸਕ੍ਰਿਤ ਭਾਸਾ ਦੇ ੧੭੦੮ ਧਾਤੁ ਹਨ। ੧੭. ਦੁੱਧ ਦੇਣ ਵਾਲੀ ਗਊ। ੧੮. ਭਾਵ- ਚਾਰ ਵਰਣ ਅਤੇ ਚਾਰ ਮਜਹਬ. "ਅਸਟ ਧਾਤੁ ਇਕ ਧਾਤੁ ਕਰਾਇਆ." (ਭਾਗੁ) ਇੱਕ ਧਾਤੁ ਦਾ ਅਰਥ ਸਿੱਖ ਧਰਮ ਹੈ। ੧੯. ਸੰਗੀਤ ਅਨੁਸਾਰ ਲੈ ਤਾਰ ਵਿਚ ਬੰਨ੍ਹਿਆ ਹੋਇਆ ਗਾਉਣ ਯੋਗ੍ਯ ਪਦ। ੨੦. ਸੰ. धावितृ- ਧਾਵਿਤ੍ਰਿ. ਵਿ- ਦੋੜਨ ਵਾਲਾ. ਚਲਾਇਮਾਨ. "ਹੋਰੁ ਬਿਰਹਾ ਸਭ ਧਾਤੁ ਹੈ, ਜਬਲਗੁ ਸਾਹਿਬੁ ਪ੍ਰੀਤਿ ਨ ਹੋਇ." (ਵਾਰ ਸ਼੍ਰੀ ਮਃ ੩)...
ਸੰਗ੍ਯਾ- ਖੰਡ. ਭਾਗ. ਹ਼ਿੱਸਾ। ੨. ਰੋਟੀ ਦਾ ਹਿੱਸਾ. ਟੁੱਕਰ। ੩. ਰੋਜ਼ੀ. ਉਪਜੀਵਿਕਾ....
ਸਰਵ- ਜਿਸਪ੍ਰਤਿ. ਜਿਸੇ. ਜਿਸ ਨੂੰ. "ਜਿਸ ਕਉ ਹਰਿ ਪ੍ਰਭੁ ਮਨਿ ਚਿਤਿ ਆਵੈ." (ਸੁਖਮਨੀ) "ਜਿਸਹਿ ਜਗਾਇ ਪੀਆਵੈ ਇਹੁ ਰਸੁ." (ਸੋਹਿਲਾ)...
ਦੇਖੋ, ਅਖਰ....
ਸੰ. आङ् ग्. ਧਾ- ਚਿੰਨ੍ਹ ਕਰਨਾ. ਚਲਨਾ. ਪ੍ਰਵ੍ਰਿੱਤ ਕਰਨਾ. ੨. ਸੰ. अङ् ग्. ਸੰਗ੍ਯਾ ਸ਼ਰੀਰ. ਦੇਹ। ੩. ਹੱਥ. ਪੈਰ, ਸਿਰ ਆਦਿਕ ਸ਼ਰੀਰ ਦੇ ਭਾਗ। ੪. ਉਪਾਯ (ਉਪਾਉ). ਯਤਨ। ੫. ਮਿਤ੍ਰ. ਦੋਸ੍ਤ. ਪਿਆਰਾ। ੬. ਪੱਖ. ਸਹਾਇਤਾ. "ਜਿਨ ਕਾ ਅੰਗ ਕਰੈ ਮੇਰਾ ਸੁਆਮੀ." (ਸਾਰ ਮਃ ੪. ਪੜਤਾਲ) ੭. ਹਿੱਸਾ. ਭਾਗ। ੮. ਅੰਕ. ਹਿੰਦਸਾ। ੯. ਬੰਗਾਲ ਵਿੱਚ ਭਾਗਲ ਪੁਰ ਦੇ ਆਸ ਪਾਸ ਦਾ ਦੇਸ਼, ਜਿਸ ਦੀ ਰਾਜਧਾਨੀ ਕਿਸੇ ਵੇਲੇ ਚੰਪਾਪੁਰੀ ਸੀ. "ਤਿਸ ਦਿਸ ਅੰਗ ਬੰਗ ਤੇ ਆਦੀ." (ਗੁਪ੍ਰਸੂ) ਮਹਾਂਭਾਰਤ ਵਿੱਚ ਕਥਾ ਹੈ ਕਿ ਬਲਿ ਦੀ ਇਸਤ੍ਰੀ ਸੁਦੇਸ੍ਨਾ ਦੇ ਉਦਰ ਤੋਂ ਰਿਖੀ ਦੀਰਘਤਮਾ ਦੇ ਪੰਜ ਪੁਤ੍ਰ ਹੋਏ. ਅੰਗ, ਵੰਗ, ਕਲਿੰਗ, ਪੁੰਡ੍ਰ, ਅਤੇ ਸੂਕ੍ਸ਼੍. ਜਿਨ੍ਹਾਂ ਨੇ ਆਪਣੇ ਆਪਣੇ ਨਾਉਂ ਪੁਰ ਦੇਸ਼ਾਂ ਦੇ ਨਾਮ ਠਹਿਰਾਏ....
ਅ਼. [صِفر] ਸਿਫ਼ਰ. Cypher. ਖਾਲੀ। ੨. ਬਿੰਦੀ. ਸ਼ੂਨ੍ਯ....
ਸੰ. लोक्. ਧਾ- ਦੇਖਣਾ, ਬੋਲਣਾ, ਚਮਕਣਾ, ਪ੍ਰਕਾਸ਼ਿਤ ਹੋਣਾ। ੨. ਸੰਗ੍ਯਾ- ਭੁਵਨ. ਬ੍ਰਹਮਾਂਡ ਦਾ ਹਿੱਸਾ. ਤ਼ਬਕ. ਦੇਖੋ, ਸਾਤ ਆਕਾਸ ਅਤੇ ਸਾਤ ਪਾਤਾਲ। ੩. ਬ੍ਰਹਮਾਦਿ ਦੇਵਤਿਆਂ ਦੇ ਰਹਿਣ ਦੀਆਂ ਪੁਰੀਆਂ "ਇੰਦ੍ਰਲੋਕ ਸਿਵਲੋਕਹਿ ਜੈਬੋ." (ਧਨਾ ਕਬੀਰ) ੪. ਲੋਗ. ਜਨ. "ਲੋਕ ਅਵਗਣਾ ਕੀ ਬੰਨੈ ਗੰਠੜੀ." (ਮਃ ੧. ਵਾਰ ਮਾਰੂ ੧) ੫. ਖੁਲ੍ਹੀ ਥਾਂ। ੬. ਦਰਸ਼ਨ. ਦੀਦਾਰ। ੭. ਜਨ ਸਮੁਦਾਯ (ਗਰੋਹ) ਵਾਸਤੇ ਭੀ ਲੋਕ ਸ਼ਬਦ ਵਰਤੀਦਾ ਹੈ, ਜੈਸੇ- ਸਿੱਖ ਲੋਕ, ਹਿੰਦੂ ਲੋਕ, ਅੰਗ੍ਰੇਜ਼ ਲੋਕ ਆਦਿ....
ਦੇਖੋ, ਪ੍ਰਸ਼੍ਨ....
ਸੰ. शुभ ਧਾ- ਚਮਕਨਾ. ਸੁੰਦਰ ਹੋਣਾ. ਬੋਲਨਾ। ੨. ਵਿ- ਉੱਤਮ. ਚੰਗਾ. ਸ਼੍ਰੇਸ੍ਠ. "ਸਭ ਬਚਨ ਬੋਲਿ ਗੁਣ ਅਮੋਲ." (ਸਾਰ ਪੜਤਾਲ ਮਃ ੫) ੩. ਸੰਗ੍ਯਾ- ਪ੍ਰਕਾਸ਼। ੪. ਮੰਗਲ। ੫. ਸੁਖ....
ਸੰ. ਵਿ- ਜੋ ਸ਼ੁਭ (ਚੰਗਾ) ਨਹੀਂ. ਬੁਰਾ। ੨. ਸੰਗ੍ਯਾ- ਅਮੰਗਲ. ਅਹਿਤ....
ਅ਼. [معلوُم] ਮਅ਼ਲੂਮ. ਵਿ- ਇ਼ਲਮ (ਗ੍ਯਾਨ) ਵਿੱਚ ਆਇਆ ਹੋਇਆ. ਜਾਣਿਆ ਗਿਆ. "ਹਵਾਲ ਮਾਲੂਮ ਕਰਦੰ ਪਾਕ ਅਲਾਹ." (ਤਿਲੰ ਮਃ ੫)...
ਦੇਖੋ ਪਰੀਕ੍ਸ਼ਾ। ੨. ਗੁਰੂ ਸਾਹਿਬ ਦਾ ਨਾਮ ਲੈਕੇ ਕਿਸੇ ਸਿੱਖ ਦੀ ਬਣਾਈ ਪੋਥੀ, ਜਿਸ ਵਿੱਚ ਡਾਲਣਾ ਸਿੱਟਕੇ ਅੱਖਰਾਂ ਦਾ ਜੋੜ ਕਰਕੇ ਸ਼ੁਭ ਅਸ਼ੁਭ ਫਲ ਦੱਸਣ ਵਾਲੀ ਤੁਕ ਕੱਢੀ ਜਾਂਦੀ ਹੈ....