dērāडेरा
ਸੰਗ੍ਯਾ- ਠਹਿਰਣ ਦਾ ਅਸਥਾਨ. "ਡਡਾ ਡੇਰਾ ਇਹੁ ਨਹੀ." (ਬਾਵਨ) ੨. ਤੰਬੂ. ਖ਼ੇਮਾ.
संग्या- ठहिरण दा असथान. "डडा डेरा इहु नही." (बावन) २. तंबू. ख़ेमा.
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਸੰ. ਸ੍ਥਾਨ. ਸੰਗ੍ਯਾ- ਥਾ. ਠਿਕਾਣਾ. ਠਹਿਰਨ ਅਥਵਾ ਰਹਿਣ ਦੀ ਜਗਾ. "ਅਸਥਾਨ ਹਰਿ ਨਿਹ ਕੇਵਲੰ." (ਗੂਜ ਅਃ ਮਃ ੧)...
ਡ ਅੱਖਰ. "ਡਡਾ, ਡੇਰਾ ਇਹੁ ਨਹੀ." (ਬਾਵਨ) ੨. ਡ ਦਾ ਉੱਚਾਰਣ। ੩. ਛੋਲੇ ਦੀ ਟਾਟ (ਹਰੀਫਲੀ)....
ਸੰਗ੍ਯਾ- ਠਹਿਰਣ ਦਾ ਅਸਥਾਨ. "ਡਡਾ ਡੇਰਾ ਇਹੁ ਨਹੀ." (ਬਾਵਨ) ੨. ਤੰਬੂ. ਖ਼ੇਮਾ....
ਦੇਖੋ, ਇਹ. "ਇਹੁ ਰੰਗ ਕਦੇ ਨ ਉਤਰੈ." (ਬਿਲਾ ਮਃ ੩)...
ਵ੍ਯ- ਦੇਖੋ ਨਹਿ. "ਨਹੀ ਛੋਡਉ ਰੇ ਬਾਬਾ, ਰਾਮ ਨਾਮ." (ਬਸੰ ਕਬੀਰ)...
ਦੋ ਅਤੇ ਪਚਾਸ, ਦ੍ਵਾਪੰਚਾਸ਼ਤ. ਬਵੰਜਾ- ੫੨। ੨. ਵਾਮਨ. ਬਾਉਨਾ. "ਬਾਵਨ ਰੂਪ ਕੀਆ ਤੁਧ ਕਰਤੇ." (ਮਾਰੂ ਸੋਲਹੇ ਮਃ ੫) ੩. ਬਾਵਨ ਚੰਦਨ, "ਬਾਵਨ ਬੀਖੂ ਬਾਨੈ ਬੀਖੇ ਬਾਸੁ ਤੇ ਸੁਖ ਲਾਗਿਬਾ." (ਪ੍ਰਭਾ ਨਾਮਦੇਵ) ਦੇਖੋ, ਬਾਵਨ ਚੰਦਨ। ੪. ਦੇਖੋ. ਵਾਮਨ....
ਸੰਗ੍ਯਾ- ਖ਼ੇਮਾ. ਵਸਤ੍ਰ ਦਾ ਘਰ. "ਤੰਬੂ ਪਲੰਘ ਨਿਵਾਰ." (ਵਾਰ ਮਾਝ ਮਃ ੧)...
ਅ਼. [خیمہ] ਖ਼ੇਮਹ. ਸੰਗ੍ਯਾ- ਤੰਬੂ. ਡੇਰਾ. "ਸਤਿਗੁਰਿ ਖੇਮਾ ਤਾਣਿਆ." (ਸਵੈਯੇ ਮਃ ੪. ਕੇ) ਭਾਵ- ਸਿੱਖਧਰਮ ਰੂਪ ਖ਼ੇਮਾ....