dolana, dolana, dolanāडोलण, डोलन, डोलना
ਕ੍ਰਿ- ਸੰ. ਦੋਲਨ. ਲਟਕਣਾ. ਹਿੱਲਣ. ਝੁਲਣਾ. "ਮਾਇਆ ਡੋਲਨ ਲਾਗੀ." (ਗਉ ਕਬੀਰ) ਕਿੰਗੁਰੀ ਪੁਰ ਮੋਹਿਤ ਹੋਕੇ ਮਾਇਆ ਝੂਲਣ ਲੱਗੀ। ੨. ਮਨ ਦਾ ਇਸਥਿਤ ਨਾ ਰਹਿਣਾ. "ਡੋਲਨ ਤੇ ਰਾਖਹੁ ਪ੍ਰਭੂ." (ਬਾਵਨ) ੩. ਅਸ਼੍ਰੱਧਾ ਹੋਣੀ. "ਮਨ, ਡੀਗਿ ਨ ਡੋਲੀਐ." (ਸਵਾ ਮਃ ੧)
क्रि- सं. दोलन. लटकणा. हिॱलण. झुलणा. "माइआ डोलन लागी." (गउ कबीर) किंगुरी पुर मोहित होके माइआ झूलण लॱगी। २. मन दा इसथित ना रहिणा. "डोलन ते राखहु प्रभू." (बावन) ३. अश्रॱधा होणी. "मन, डीगि न डोलीऐ." (सवा मः १)
ਕ੍ਰਿ- ਭੋਰੇ ਆਦਿ ਨਾਲ ਲੰਬ ਹੋਣਾ. ਸੰ. ਲੰਥਨ. ਲਮਕਣਾ। ੨. ਕਿਸੇ ਪੁਰ ਮੋਹਿਤ ਹੋਕੇ ਉਸ ਦੇ ਦਰਵਾਜ਼ੇ ਪੁਰ ਝੂੰਮਦੇ ਰਹਿਣਾ. "ਤਾਂਪਰ ਰਹੀ ਹੋਇ ਸੋ ਲਟਕਨ." (ਚਰਿਤ੍ਰ ੩੨੬)...
ਕ੍ਰਿ- ਝੂਲਨਾ. ਹਿਲੇਰੇ ਨਾਲ ਘੁੰਮਣਾ. "ਝੁਲੈ ਸੁਛਤੁ ਨਿਰੰਜਨੀ." (ਵਾਰ ਰਾਮ ੩) ਅਕਾਲੀ ਛਤ੍ਰ ਸਤਿਗੁਰੂ ਦੇ ਸਿਰ ਝੁਲਦਾ ਹੈ....
ਸੰਗ੍ਯਾ- ਮਾਤਾ. ਮਾਂ. "ਆਪਿ ਪਿਤਾ, ਆਪਿ ਮਾਇਆ." (ਸੂਹੀ ਛੰਤ ਮਃ ੫) "ਤੂ ਹਰਿ ਪਿਤਾ ਮਾਇਆ." (ਸ੍ਰੀ ਮਃ ੫) ੨. ਸੰ. ਮਾਯਾ. ਕਪਟ. ਛਲ. ਦੰਭ. ਦੇਖੋ, ਮਾ ਧਾ. "ਇਹੁ ਤਨੁ ਮਾਇਆ ਪਾਹਿਆ ਪਿਆਰੇ, ਲੀਤੜਾ ਲਬਿ ਰੰਗਾਏ." (ਤਿਲੰ ਮਃ ੧) ੩. ਭੁਲੇਖਾ. ਭ੍ਰਮ. ਅਵਿਦ੍ਯਾ. "ਕੋਈ ਐਸੋ ਰੇ ਭਗਤੁ ਜੁ ਮਾਇਆ ਤੇ ਰਹਿਤ." (ਧਨਾ ਅਃ ਮਃ ੫) "ਏਹ ਮਾਇਆ, ਜਿਤੁ ਹਰਿ ਵਿਸਰੈ ਮੋਹੁ ਉਪਜੈ ਭਾਉ ਦੂਜਾ ਲਾਇਆ." (ਅਨੰਦੁ) ੪. ਲਕ੍ਸ਼੍ਮੀ. ਧਨ ਸੰਪਦਾ. "ਮਾਇਆ ਕਾਰਨਿ ਧਾਵਹੀ ਮੂਰਖ ਲੋਗ ਅਜਾਨ." (ਸਃ ਮਃ ੯) ੫. ਜਗਤਰਚਨਾ ਦਾ ਕਾਰਣ ਰੂਪ ਈਸ਼੍ਵਰ ਦੀ ਸ਼ਕਤਿ. "ਮਾਇਆ ਮਾਈ ਤ੍ਰੈ ਗੁਣ ਪਰਸੂਤਿ ਜਮਾਇਆ." (ਮਾਰੂ ਸੋਲਹੇ ਮਃ ੩) ੬. ਮਯਾ. ਕ੍ਰਿਪਾ. ਪ੍ਰਸਾਦ. "ਤਿਂਹ ਮੇਲਹੁ ਜਿਂਹ ਕਰਹੋ ਮਾਇਆ." (ਗੁਪ੍ਰਸੂ) "ਨਹੀ ਮਾਇਆ ਮਾਖੀ." (ਮਾਰੂ ਸੋਲਹੇ ਮਃ ੧) ਨ ਮਯਾ ਹੈ ਨ ਮਾਸ (ਕ੍ਰੋਧ) ਹੈ. ਦੇਖੋ, ਮਾਖੀ ੪। ੭. ਬੁੱਧ ਭਗਵਾਨ ਦੀ ਮਾਤਾ। ੮. ਹਿੰਦੂਆਂ ਦੀਆਂ ਪ੍ਰਧਾਨ ਪੁਰੀਆਂ ਵਿੱਚੋਂ ਇੱਕ ਪੁਰੀ. ਹਰਿਦ੍ਵਾਰ ਤੋਂ ਕਨਖਲ ਤੀਕ ਦੀ ਆਬਾਦੀ. "ਮਥੁਰਾ ਮਾਇਆ ਅਜੁੱਧਿਆ." (ਭਾਗੁ ਕ)...
ਕ੍ਰਿ- ਸੰ. ਦੋਲਨ. ਲਟਕਣਾ. ਹਿੱਲਣ. ਝੁਲਣਾ. "ਮਾਇਆ ਡੋਲਨ ਲਾਗੀ." (ਗਉ ਕਬੀਰ) ਕਿੰਗੁਰੀ ਪੁਰ ਮੋਹਿਤ ਹੋਕੇ ਮਾਇਆ ਝੂਲਣ ਲੱਗੀ। ੨. ਮਨ ਦਾ ਇਸਥਿਤ ਨਾ ਰਹਿਣਾ. "ਡੋਲਨ ਤੇ ਰਾਖਹੁ ਪ੍ਰਭੂ." (ਬਾਵਨ) ੩. ਅਸ਼੍ਰੱਧਾ ਹੋਣੀ. "ਮਨ, ਡੀਗਿ ਨ ਡੋਲੀਐ." (ਸਵਾ ਮਃ ੧)...
ਵਿ- ਲੱਗੀ ਹੋਈ. "ਲਾਗੀ ਪ੍ਰੀਤਿ ਨ ਤੂਟੈ ਮੂਲੇ." (ਮਾਝ ਮਃ ੫) ੨. ਸੰਗ੍ਯਾ- ਗ੍ਰਿਹਸਥੀਆਂ ਦੇ ਆਸਰੇ ਲੱਗਕੇ ਗੁਜ਼ਾਰਾ ਕਰਨ ਵਾਲੇ ਬ੍ਰਾਹਮਣ, ਨਾਈ, ਝੀਉਰ ਆਦਿ ਕੰਮੀ....
ਭਾਰਤ ਦੇ ਪ੍ਰਸਿੱਧ ਭਗਤ ਕਬੀਰ ਜੀ, ਜਿਨ੍ਹਾਂ ਦਾ ਜਨਮ ਇੱਕ ਵਿਧਵਾ ਬ੍ਰਾਹਮਣੀ ਦੇ ਉਦਰ ਤੋਂ ਜੇਠ ਸੁਦੀ ੧੫. ਸੰਮਤ ੧੪੫੫ ਨੂੰ ਹੋਇਆ. ਇਨ੍ਹਾਂ ਦੀ ਮਾਤਾ ਨੇ ਬਨਾਰਸ ਕੋਲ ਲਹਿਰ- ਤਲਾਉ ਦੇ ਪਾਸ ਨਵੇਂ ਜਨਮੇ ਬਾਲਕ ਨੂੰ ਰੱਖ ਦਿੱਤਾ, ਜਿਸ ਨੂੰ ਅਲੀ (ਨੀਰੂ) ਜੁਲਾਹੇ ਨੇ ਕ੍ਰਿਪਾ ਕਰਕੇ ਘਰ ਲੈ ਆਂਦਾ, ਅਤੇ ਉਸ ਦੀ ਇਸਤ੍ਰੀ ਨੀਮਾ ਨੇ ਪੁਤ੍ਰ ਮੰਨਕੇ ਪਾਲਿਆ.#ਯੋਗ੍ਯ ਸਮੇਂ ਮੁਸਲਮਾਨੀ ਮਤ ਅਨੁਸਾਰ ਕਬੀਰ ਨਾਉਂ ਰੱਖਿਆ ਗਿਆ, ਅਤੇ ਇਸਲਾਮ ਦੀ ਸਿਖ੍ਯਾ ਦਿੱਤੀ ਗਈ, ਪਰ ਕਬੀਰ ਜੀ ਦਾ ਸ੍ਵਾਭਾਵਿਕ ਝੁਕਾਉ ਹਿੰਦੂਮਤ ਵੱਲ ਸੀ. ਯੁਵਾ ਅਵਸਥਾ ਹੋਣ ਪੁਰ ਆਪ ਦੀ ਸ਼ਾਦੀ ਲੋਈ ਨਾਲ ਹੋਈ ਜਿਸ ਤੋਂ ਕਮਾਲ ਪੁਤ੍ਰ ਉਪਜਿਆ.#ਕਬੀਰ ਜੀ ਨੇ ਰਾਮਾਨੰਦ ਜੀ ਤੋਂ ਰਾਮ ਨਾਮ ਦਾ ਉਪਦੇਸ਼ ਲੈ ਕੇ ਵੈਸਨਵ ਮਤ ਧਾਰਣ ਕੀਤਾ. ਕਾਸ਼ੀ ਵਿਦ੍ਵਾਨਾਂ ਦਾ ਅਸਥਾਨ ਹੋਣ ਕਰਕੇ ਕਬੀਰ ਜੀ ਨੂੰ ਮਤ ਮਤਾਂਤਰਾਂ ਦੇ ਨਿਯਮ ਜਾਣਨ ਅਤੇ ਚਰਚਾ ਕਰਨ ਦਾ ਚੰਗਾ ਮੌਕਾ ਮਿਲਿਆ ਅਤੇ ਤੀਖਣ ਬੁੱਧਿ ਹੋਣ ਕਰਕੇ ਏਹ ਖੰਡਨ ਮੰਡਨ ਵਿੱਚ ਵਡੇ ਨਿਪੁਣ ਹੋ ਗਏ. ਬਹੁਤ ਚਿਰ ਪੂਰਨ ਗ੍ਯਾਨੀਆਂ ਦੀ ਸੰਗਤਿ ਕਰਕੇ ਆਪ ਤਤ੍ਵਗ੍ਯਾਨੀ ਹੋਏ, ਅਤੇ ਆਪਣੀ ਸੰਗਤਿ ਤੋਂ ਅਨੇਕਾਂ ਨੂੰ ਲਾਭ ਪਹੁੰਚਾਇਆ.#ਸਿਕੰਦਰ ਲੋਦੀ ਸੰਮਤ ੧੫੪੭ ਵਿੱਚ ਜਦ ਬਨਾਰਸ ਆਇਆ, ਤਦ ਕਬੀਰ ਜੀ ਨੂੰ ਮਤਾਂਧ ਮੁਸਲਮਾਨਾਂ ਦੀ ਕ੍ਰਿਪਾ ਕਰਕੇ ਬਹੁਤ ਕਲੇਸ਼ ਪਹੁਚਿਆ, ਜਿਸ ਦਾ ਜਿਕਰ ਕਬੀਰ ਜੀ ਨੇ ਆਪਣੇ ਸ਼ਬਦ- "ਭੁਜਾ ਬਾਂਧਿ ਭਿਲਾ ਕਰਿ ਡਾਰਿਓ." (ਗੌਂਡ) ਵਿੱਚ ਕੀਤਾ ਹੈ. ਪਰ ਅੰਤ ਨੂੰ ਇਨ੍ਹਾਂ ਦੀ ਬਜ਼ੁਰਗੀ ਦਾ ਅਸਰ ਬਾਦਸ਼ਾਹ ਦੇ ਚਿੱਤ ਉੱਪਰ ਹੋਇਆ।#ਕਬੀਰ ਜੀ ਆਪਣਾ ਏਹ ਬਚਨ ਸਿੱਧ ਕਰਨ ਲਈ ਕਿ- ਕਾਸ਼ੀ ਮਰਨ ਤੋਂ ਮੁਕਤਿ ਅਤੇ ਮਗਹਰ ਮਰਨ ਤੋਂ ਅਪਗਤਿ ਨਹੀਂ ਹੁੰਦੀ- ਦੇਹਾਂਤ ਤੋਂ ਕੁਛ ਕਾਲ ਪਹਿਲਾਂ ਮਗਹਰ (ਜੋ ਗੋਰਖਪੁਰ ਤੋਂ ਪੱਛਮ ਵਲ ੧੫. ਮੀਲ ਪੁਰ ਹੈ) ਜਾ ਰਹੇ, ਅਤੇ ਸੰਮਤ ੧੫੭੫ ਵਿੱਚ ਵਿਨਸ਼੍ਵਰ ਸੰਸਾਰ ਤੋਂ ਅੰਤਰਧਾਨ ਹੋਏ.#ਕਾਸ਼ੀ ਵਿੱਚ ਕਬੀਰ ਜੀ ਦਾ ਅਸਥਾਨ "ਕਬੀਰ ਚੌਰਾ" ਨਾਉਂ ਤੋਂ ਪ੍ਰਸਿੱਧ ਹੈ, ਅਤੇ ਲਹਿਰ ਤਲਾਉ ਤੇ ਭੀ ਆਪ ਦਾ ਮੰਦਿਰ ਹੈ.#ਕਬੀਰ ਜੀ ਦੀ ਬਾਣੀ ਦਾ ਸੰਗ੍ਰਹ ਜੋ ਧਰਮ ਦਾਸ ਅਤੇ ਸੂਰਤ ਗੋਪਾਲ ਆਦਿ ਚੇਲਿਆਂ ਨੇ ਕੀਤਾ ਹੈ, ਉਸ ਦਾ ਨਾਉਂ "ਕਬੀਰਬੀਜਕ" ਹੈ. ਰਿਆਸਤ ਰੀਵਾ ਵਿੱਚ ਕਬੀਰਬੀਜਕ ਧਰਮ ਦਾਸ ਦਾ ਲਿਖਿਆ ਹੋਇਆ ਸੰਮਤ ੧੫੨੧ ਦਾ ਦੱਸਿਆ ਜਾਂਦਾ ਹੈ.#ਆਪ ਦੀ ਬਾਣੀ ਸ਼੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਭੀ ਦੇਖੀ ਜਾਂਦੀ ਹੈ. "ਕਹਤ ਕਬੀਰ ਛੋਡਿ ਬਿਖਿਆਰਸੁ." (ਸ੍ਰੀ) ਦੇਖੋ, ਗ੍ਰੰਥ ਸਾਹਿਬ ਸ਼ਬਦ। ੨. ਅ਼. [کبیر] ਕਬੀਰ. ਵਿ- ਵਡਾ. ਬਜ਼ੁਰਗ. "ਹਕਾ ਕਬੀਰ ਕਰੀਮ ਤੂੰ." (ਤਿਲੰ ਮਃ ੧) ੩. ਸੰਗ੍ਯਾ- ਕਰਤਾਰ. ਵਾਹਿਗੁਰੂ, ਜੋ ਸਭ ਤੋਂ ਵਡਾ ਹੈ....
ਦੇਖੋ, ਕਿੰਨਰੀ ੨. ਅਤੇ ੩. "ਘਟਿ ਘਟਿ ਵਾਜੈ ਕਿੰਗੁਰੀ." (ਸ੍ਰੀ ਅਃ ਮਃ ੧) ਚੇਤਨਸੱਤਾ ਰੂਪ ਵੀਣਾ....
ਸੰਗ੍ਯਾ- ਪੁਲ. ਦੇਖੋ, ਪੁਰਸਲਾਤ। ੨. ਦੋ ਗਜ਼ ਦਾ ਮਾਪ. ਚਾਰ ਹੱਥ ਪ੍ਰਮਾਣ। ੩. ਪੁੜ. ਪੁਟ. "ਦੁਇ ਪੁਰ ਜੋਰਿ ਰਸਾਈ ਭਾਠੀ." (ਰਾਮ ਕਬੀਰ) "ਦੁਹੂੰ ਪੁਰਨ ਮੇ ਆਇਕੈ ਸਾਬਤ ਗਯਾ ਨ ਕੋਇ." (ਚਰਿਤ੍ਰ ੮੧) ੪. ਸੰ. ਨਗਰ. ਸ਼ਹਿਰ. "ਪੁਰ ਮਹਿ ਕਿਯੋ ਪਯਾਨ." (ਨਾਪ੍ਰ) ੫. ਘਰ ਰਹਿਣ ਦਾ ਅਸਥਾਨ। ੬. ਅਟਾਰੀ। ੭. ਲੋਕ. ਭੁਵਨ। ੮. ਦੇਹ. ਸ਼ਰੀਰ। ੯. ਕਿਲਾ. ਦੁਰਗ। ੧੦. ਫ਼ਾ. [پُر] ਵਿ- ਪੂਰ੍ਣ. ਭਰਿਆ ਹੋਇਆ. "ਨਾਨਕ ਪੁਰ ਦਰ ਬੇਪਰਵਾਹ." (ਵਾਰ ਸੂਹੀ ਮਃ ੧) ੧੧. ਪੂਰਾ. ਮੁਕੰਮਲ। ੧੨. ਪੰਜਾਬੀ ਵਿੱਚ ਉੱਪਰ (ਊਪਰ) ਦਾ ਸੰਖੇਪ ਪੁਰ ਹੈ....
ਵਿ- ਮੋਹਿਆ ਹੋਇਆ। ੨. ਬੇਹੋਸ਼ ਹੋਇਆ. ਮੂਰਛਿਤ. "ਲਾਗਤ ਹੀ ਸਰ ਮੋਹਿਤ ਭ੍ਯੋ." (ਕ੍ਰਿਸਨਾਵ) "ਕਰ ਮੋਹਿਤ ਕੇਸਨ ਤੇ ਗਹਿਲੀਨੋ," (ਕ੍ਰਿਸਨਾਵ)...
ਦੇਖੋ, ਝੂਲਨਾ। ੨. ਡਿੰਗ. ਸੰਗ੍ਯਾ- ਇਸਨਾਨ. ਮੱਜਨ....
ਕ੍ਰਿ- ਨਿਵਾਸ ਕਰਨਾ. ਰਹਾਇਸ਼ ਕਰਨੀ. "ਏਕ ਦਿਵਸ ਰਹਿ ਗਮਨ ਕਰੀਜੈ." (ਗੁਪ੍ਰਸੂ) ੨. ਰੁਕਣਾ. ਠਹਿਰਨਾ. "ਹਉਮੈ ਮੇਰਾ ਰਹਿਗਇਆ." (ਸ੍ਰੀ ਮਃ ੩) ੩. ਥਕਣਾ. "ਰਹਿਓ ਸੰਤ ਹਉ ਟੋਲਿ." (ਸਵੈਯੇ ਮਃ ੩. ਕੇ)...
ਦੇਖੋ, ਪ੍ਰਭੁ. "ਪ੍ਰਭੂ ਹਮਾਰਾ ਸਾਰੇ ਸੁਆਰਥ." (ਭੈਰ ਮਃ ੫)...
ਦੋ ਅਤੇ ਪਚਾਸ, ਦ੍ਵਾਪੰਚਾਸ਼ਤ. ਬਵੰਜਾ- ੫੨। ੨. ਵਾਮਨ. ਬਾਉਨਾ. "ਬਾਵਨ ਰੂਪ ਕੀਆ ਤੁਧ ਕਰਤੇ." (ਮਾਰੂ ਸੋਲਹੇ ਮਃ ੫) ੩. ਬਾਵਨ ਚੰਦਨ, "ਬਾਵਨ ਬੀਖੂ ਬਾਨੈ ਬੀਖੇ ਬਾਸੁ ਤੇ ਸੁਖ ਲਾਗਿਬਾ." (ਪ੍ਰਭਾ ਨਾਮਦੇਵ) ਦੇਖੋ, ਬਾਵਨ ਚੰਦਨ। ੪. ਦੇਖੋ. ਵਾਮਨ....
ਹੋਣ ਦਾ ਭਾਵ. "ਜਲ ਤੇ ਸੀਤਲ ਹੋਣੀ." (ਦੇਵ ਮਃ ੫) ੨. ਹੋਣਹਾਰ. ਭਵਿਤਵ੍ਯਤਾ. ਭਾਵੀ. "ਹੋਣੀ ਜਾਨ ਸਭਿਨ ਕੇ ਮਾਥ." (ਗੁਵਿ ੬)...
ਡਿਗਕੇ. ਗਿਰਾਉ ਵਿੱਚ ਆਕੇ. ਦੇਖੋ, ਡੀਗ. "ਰੇ ਮਨ ਡੀਗਿ ਨ ਡੋਲੀਐ." (ਸਵਾ ਮਃ ੧) "ਮਨੁ ਡੀਗਿ ਡੋਲਿ ਨ ਜਾਇ ਕਤਹੀ." (ਬਿਲਾ ਛੰਤ ਮਃ ੧)...
ਸੰ. ਸਪਾਦ. ਸੰਗ੍ਯਾ- ਇੱਕ ਪੂਰਾ ਅਤੇ ਚੌਥਾ ਹਿੱਸਾ ਨਾਲ ਹੋਰ ਮਿਲਿਆ ਹੋਇਆ ੧. ੧/੪, ਜੈਸੇ- ਸਵਾ ਰੁਪਯਾ, ਸਵਾ ਮਣ ਆਦਿ....