daulāडौला
ਸੰਗ੍ਯਾ- ਕੂਹਣੀ ਅਤੇ ਮੋਢੇ ਦੇ ਵਿਚਕਾਰਲਾ ਬਾਂਹ ਦਾ ਭਾਗ. ਭੁਜਦੰਡ.
संग्या- कूहणी अते मोढे दे विचकारला बांह दा भाग. भुजदंड.
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਸੰ. ਕਫੋਣਿ. ਸੰਗ੍ਯਾ- ਬਾਂਹ ਦੇ ਮੱਧ ਦਾ ਜੋੜ. ਆਰਕ (elbow)...
ਵ੍ਯ- ਦੋ ਸ਼ਬਦਾਂ ਨੂੰ ਜੋੜਨ ਵਾਲਾ ਸਬਦ. ਔਰ. ਅਰ. ਅਤੈ. ਤੇ....
ਸੰ. ਬਾਹੁ. ਸੰਗ੍ਯਾ- ਭੁਜਾ....
ਦੇਖੋ, ਭਾਗਨਾ. "ਦੂਰਹੁ ਹੀ ਤੇ ਭਾਗਿਗਇਓ ਹੈ." (ਦੇਵ ਮਃ ੫) ੨. (ਦੇਖੋ, ਭਜ੍ ਧਾ) ਸੰ. ਸੰਗ੍ਯਾ- ਹਿੱਸਾ. ਟੁਕੜਾ. ਖੰਡ. "ਚਤੁਰ ਭਾਗ ਕਰ੍ਯੋ ਤਿਸੈ." (ਰਾਮਾਵ) ੩. ਭਾਗ੍ਯ. ਕਿਸਮਤ. "ਭਲੇ ਭਾਗ ਜਾਗੇ." (ਗੁਪ੍ਰਸੂ) ੪. ਦੇਸ਼. ਮੁਲਕ "ਹੋਇ ਆਨੰਦ ਸਗਲ ਭਾਗ." (ਮਲਾ ਪੜਤਾਲ ਮਃ ੫)...
ਲੰਮੀ ਬਾਂਹ. "ਭੁਜਦੰਡ ਅਖੰਡੰ." (ਵਿਚਿਤ੍ਰ) ੨. ਡੌਲਾ. ਦੇਖੋ, ਭੁੰਜਾਦੰਡ....