ḍhamakāvaiढमकावै
ਢਮਢਮ ਸ਼ਬਦ ਕਰਦਾ ਹੈ. ਡੌਰੂ ਵਜਾਉਂਦਾ ਹੈ. "ਬਰਦ ਚਢੇ ਡਉਰੂ ਢਮਕਾਵੈ." (ਗੌਂਡ ਨਾਮਦੇਵ)
ढमढम शबद करदा है. डौरू वजाउंदा है. "बरद चढे डउरू ढमकावै." (गौंड नामदेव)
ਸੰ. शब्द ਸ਼ਬ੍ਦ. ਸੰਗ੍ਯਾ- ਧੁਨਿ. ਆਵਾਜ਼. ਸੁਰ। ੨. ਪਦ. ਲਫਜ। ੩. ਗੁਫ਼ਤਗੂ. "ਸਬਦੌ ਹੀ ਭਗਤ ਜਾਪਦੇ ਜਿਨੁ ਕੀ ਬਾਣੀ ਸਚੀ ਹੋਇ." (ਆਸਾ ਅਃ ਮਃ ੩) ੪. ਗੁਰਉਪਦੇਸ਼. "ਭਵਜਲ ਬਿਨ ਸਬਦੇ ਕਿਉ ਤਰੀਐ." (ਭੈਰ ਮਃ ੧) ੫. ਬ੍ਰਹਮ. ਕਰਤਾਰ. "ਸਬਦ ਗੁਰੂ ਸੁਰਤਿ ਧੁਨਿ ਚੇਲਾ." (ਸਿਧਗੋਸਟਿ) ੬. ਧਰਮ. ਮਜਹਬ. "ਜੋਗਿ ਸਬਦੰ ਗਿਆਨ ਸਬਦੰ ਬੇਦ ਸਬਦੰ ਬ੍ਰਾਹਮਣਹ." (ਵਾਰ ਆਸਾ) ੭. ਪੈਗ਼ਾਮ. ਸੁਨੇਹਾ. "ਧਨਵਾਂਢੀ ਪਿਰ ਦੇਸ ਨਿਵਾਸੀ ਸਚੇ ਗੁਰੁ ਪਹਿ ਸਬਦ ਪਠਾਈਂ." (ਮਲਾ ਅਃ ਮਃ ੧) ੮. ਜੈਸੇ ਤੁਕਾ ਰਾਮ ਨਾਮਦੇਵ ਆਦਿਕ ਭਗਤਾਂ ਦੀ ਪਦ- ਰਚਨਾ "ਅਭੰਗ" ਅਤੇ ਸੂਰ ਦਾਸ ਮੀਰਾਬਾਈ ਆਦਿਕ ਦੀ ਵਿਸਨੁਪਦ ਪ੍ਰਸਿੱਧ ਹੈ, ਤੈਸੇ ਹੀ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਛੰਦ ਰੂਪ ਵਾਕ੍ਯ "ਸ਼ਬਦ" ਆਖੀਦੇ ਹਨ. ਸ਼ਬਦ ਛੰਦ ਦੀ ਖਾਸ ਜਾਤਿ ਨਹੀਂ. ਅਨੇਕ ਛੰਦਾਂ ਦਾ ਰੂਪ ਸ਼ਬਦਾਂ ਵਿੱਚ ਦੇਖਿਆ ਜਾਂਦਾ ਹੈ। ੯. ਦੇਖੋ, ਸਬਦੁ। ੧੦. ਸੰ. शब्द ਸ਼ਾਬ੍ਦ. ਵਿ- ਸ਼ਬਦ ਦਾ ਵਾਚ੍ਯ ਅਰਥ. ਸ਼ਬਦ ਦਾ ਮਕਸਦ. "ਨ ਸਬਦ ਬੂਝੈ ਨ ਜਾਣੈ ਬਾਣੀ." (ਧਨਾ ਮਃ ੩) ੧੧. ਦੇਖੋ, ਪ੍ਰਮਾਣ....
ਦੇਖੋ, ਡਉਰੂ ਅਤੇ ਡਮਰੁ....
ਸੰਗ੍ਯਾ- ਬਲਿਵਰ੍ਦ. ਬੈਲ. "ਬਰਦ ਚਢੇ ਡਉਰੂ ਢਮਕਾਵੈ." (ਗੌਂਡ ਨਾਮਦੇਵ) ੨. ਸੰ. ਵਰਦ. ਵਿ- ਵਰ ਦੇਣ ਵਾਲਾ। ੩. ਅ਼. [برد] ਸੰਗ੍ਯਾ- ਠੰਢ. ਸੀਤਲਤਾ। ੪. ਪਖਾਵਜੀਆਂ ਦੇ ਸੰਕੇਤ ਵਿੱਚ ਜੋੜੀ ਦੀ ਪਰਣ ਦਾ ਇੱਕ ਹਿੱਸਾ....
ਸੰ. ਡਮਰੁ. ਸੰਗ੍ਯਾ- ਇੱਕ ਵਾਜਾ ਜੋ ਇੱਕੇ ਹੱਥ ਨਾਲ ਵਜਾਈਦਾ ਹੈ. ਇਸ ਦਾ ਵਿਚਕਾਰਲਾ ਭਾਗ ਪਤਲਾ ਅਤੇ ਦੋਵੇਂ ਸਿਰੇ ਚੌੜੇ ਹੁੰਦੇ ਹਨ ਅਤੇ ਚੰਮ ਨਾਲ ਮੜ੍ਹੇ ਰਹਿੰਦੇ ਹਨ. ਮ੍ਰਿਦੰਗ ਦੀ ਤਰਾਂ ਰੱਸੀਆਂ ਨਾਲ ਕਸਿਆ ਜਾਂਦਾ ਹੈ. ਦੋ ਛੋਟੀਆਂ ਕੱਪੜੇ ਦੀਆਂ ਡੋਡੀਆਂ ਲੰਮੀ ਰੱਸੀ ਨਾਲ ਬੱਧੀਆਂ ਹੁੰਦੀਆਂ ਹਨ. ਜਦ ਹੱਥ ਨਾਲ ਡੌਰੂ ਹਿਲਾਈਦਾ ਹੈ, ਤਦ ਉਹ ਡੋਡੀਆਂ ਚੰਮ ਉੱਪਰ ਜਾਕੇ ਵਜਦੀਆਂ ਹਨ, ਜਿਸ ਤੋਂ ਡਮ ਡਮ ਸ਼ਬਦ ਹੁੰਦਾ ਹੈ. ਇਹ ਸ਼ਿਵ ਦਾ ਪਿਆਰਾ ਵਾਜਾ ਹੈ. "ਬਰਦ ਚਢੇ ਡਉਰੂ ਢਮਕਾਵੈ." (ਗੌਡ ਕਬੀਰ)...
ਢਮਢਮ ਸ਼ਬਦ ਕਰਦਾ ਹੈ. ਡੌਰੂ ਵਜਾਉਂਦਾ ਹੈ. "ਬਰਦ ਚਢੇ ਡਉਰੂ ਢਮਕਾਵੈ." (ਗੌਂਡ ਨਾਮਦੇਵ)...
ਦੇਖੋ, ਗੌਡ ੧....
ਬੰਬਈ ਦੇ ਇਲਾ ਜਿਲਾਸਤਾਰਾ ਵਿੱਚ ਨਰਸੀਬਾਂਮਨੀ ਗ੍ਰਾਮ ਵਿੱਚ ਦਾਮਸ਼ੇਟੀ ਛੀਪੇ शिल्पिन् ਦੇ ਘਰ ਗੋਨਾਬਾਈ ਦੇ ਉਦਰ ਤੋਂ ਸੰਮਤ ੧੩੨੮ ਵਿੱ ਨਾਮਦੇਵ ਜੀ ਦਾ ਜਨਮ ਹੋਇਆ ਇਨ੍ਹਾਂ ਦੀ ਸ਼ਾਦੀ ਗੋਬਿੰਦਸ਼ੇਟੀ ਦੀ ਬੇਟੀ ਰਾਜਾਬਾਈ ਨਾਲ ਹੋਈ ਜਿਸ ਤੋਂ ਚਾਰ ਪੁਤ੍ਰ ਨਾਰਾਯਣ ਮਹਾਦੇਵ ਗੋਵਿੰਦ ਵਿੱਠਲ ਅਤੇ ਇੱਕ ਬੇਟੀ ਲਿੰਬਾ ਬਾਈ ਉਪਜੇ ਨਾਮਦੇਵ ਜੀ ਦੀ ਪਹਿਲੀ ਅਵਸਥਾ ਸ਼ਿਵ ਅਤੇ ਵਿਸਨੁ ਦੀ ਪੂਜਾ ਵਿੱਚ ਵੀਤੀ ਪਰ ਵਿਸ਼ੋਬਾ ਖੇਚਰ ਅਤੇ ਗ੍ਯਾਨਦੇਵ ਆਦਿਕ ਗ੍ਯਾਨੀਆਂ ਦੀ ਸੰਗਤਿ ਨਾਲ ਇਨ੍ਹਾਂ ਨੂੰ ਆਤਮਗ੍ਯਾਨ ਦੀ ਪ੍ਰਾਪਤੀ ਹੋਈ ਨਾਮਦੇਵ ਜੀ ਦੀ ਉਮਰ ਦਾ ਵਡਾ ਹਿੱਸਾ ਪੰਡਰਪੁਰ ਪੁੰਡਰੀਪੁਰ ਵਿੱਚ ਜੋ ਜਿਲਾ ਸ਼ੋਲਾਪੁਰ ਵਿੱਚ ਹੈ ਵੀਤਿਆ ਅਤੇ ਉਸੇ ਥਾਂ ਸੰਮਤ ੧੪੦੮ ਵਿੱਚ ਦੇਹਾਂਤ ਹੋਇਆ ਦੇਖੋ, ਔਂਢੀ ਮਰਾਠੀ ਮਹਾਰਾਸ੍ਟ੍ਰ ਭਾਸਾ ਵਿੱਚ ਨਾਮਦੇਵ ਜੀ ਦੇ ਬਹੁਤ ਪਦ ਪਾਏ ਜਾਂਦੇ ਹਨ ਜੋ "ਅਭੰਗ" ਕਰਕੇ ਪ੍ਰਸਿੱਧ ਹਨ ਕਰਤਾਰ ਦੇ ਸਭ ਨਾਮਾਂ ਵਿੱਚੋਂ ਬਹੁਤ ਪ੍ਯਾਰਾ ਨਾਮ ਇਨ੍ਹਾਂ ਦੀ ਰਸਨਾ ਤੇ "ਵਿੱਠਲ" ਰਹਿੰਦਾ ਸੀ, ਜਿਸ ਦੀ ਵ੍ਯਾਖ੍ਯਾ "ਬੀਠਲ" ਸ਼ਬਦ ਪੁਰ ਕੀਤੀ ਗਈ ਹੈ.#ਦੇਸ਼ਾਟਨ ਕਰਦੇ ਹੋਏ ਇੱਕ ਬਾਰ ਇਹ ਮਹਾਤਮਾ ਪੰਜਾਬ ਵਿੱਚ ਭੀ ਪਧਾਰੇ ਹਨ, ਅਰ ਉਨ੍ਹਾਂ ਦੀ ਯਾਦਗਾਰ ਦੇ ਕਈ ਅਸਥਾਨ ਪਾਏ ਜਾਂਦੇ ਹਨ, ਜਿਨ੍ਹਾਂ ਵਿੱਚੋਂ ਸਿਰੋਮਣਿ ਘੁੰਮਣ (ਜਿਲਾ ਗੁਰਦਾਸਪੁਰ) ਵਿੱਚ ਹੈ, ਜੋ ਸਰਦਾਰ ਜੱਸਾ ਸਿੰਘ ਰਾਮਗੜ੍ਹੀਏ ਨੇ ਬਣਵਾਇਆ ਹੈ. ਉੱਥੇ ਹਰ ਸਾਲ ੨. ਮਾਘ ਨੂੰ ਭਾਰੀ ਮੇਲਾ ਹੁੰਦਾ ਹੈ. ਮੰਦਿਰ ਦੇ ਪੁਜਾਰੀ ਅਤੇ ਪ੍ਰਚਾਰਕਾਂ ਦੀ ਸੰਗ੍ਯਾ ਬਾਵੇ ਹੈ.#ਨਾਮਦੇਵ ਜੀ ਇੱਕ ਵਾਰ ਮੁਹ਼ੰਮਦ ਤੁਗ਼ਲਕ਼ ਮੁਤਅੱਸਬ ਦਿੱਲੀਪਤਿ ਦੇ ਪੰਜੇ ਵਿੱਚ ਭੀ ਫਸਗਏ ਸਨ, ਪਰ ਕਰਤਾਰ ਦੀ ਕ੍ਰਿਪਾ ਨਾਲ ਛੁਟਕਾਰਾ ਹੋਇਆ.#ਨਾਭਾ ਜੀ ਨੇ ਭਗਤਮਲ ਵਿੱਚ ਨਾਮਦੇਵ ਜੀ ਦਾ ਜੀਵਨ ਹੋਰ ਤਰਾਂ ਲਿਖਿਆ ਹੈ, ਪਰ ਮਹਾਰਾਸਟ੍ਰ ਦੇਸ਼ ਦੇ ਵਿਦ੍ਵਾਨਾਂ ਦਾ ਲੇਖ ਸਭ ਤੋਂ ਵਧਕੇ ਪ੍ਰਮਾਣ ਯੋਗ੍ਯ ਹੈ. ਨਾਮਦੇਵ ਜੀ ਦੀ ਬਾਣੀ ਸ਼੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਹੈ.#"ਨਾਮਦੇਉ ਤ੍ਰਿਲੋਚਨ ਕਬੀਰ ਦਾਸਰੋ." (ਗੂਜ ਮਃ ੫)#"ਨਾਮਦੇਅ ਪ੍ਰੀਤਿ ਲਗੀ ਹਰਿ ਸੇਤੀ." (ਸੂਹੀ ਮਃ ੪)#"ਨਾਮਦੇਇ ਸਿਮਰਨੁ ਕਰਿ ਜਾਨਾ." (ਬਿਲਾ ਨਾਮਦੇਵ)#"ਨਾਮਦੇਵ ਹਰਿਜੀਉ ਬਸਹਿ ਸੰਗਿ." (ਬਸੰ ਅਃ ਮਃ ੫)...