ḍhahiढहि
ਡਿਗਕੇ. ਢੈਕੇ। ੨. ਢਹਣਾ ਕ੍ਰਿਯਾ ਦਾ ਅਮਰ.
डिगके. ढैके। २. ढहणा क्रिया दा अमर.
ਕ੍ਰਿ- ਗਿਰਨਾ. ਡਿਗਣਾ। ੨. ਵਿਨਸਨਾ. ਨਾਸ਼ ਹੋਣਾ। ੩. ਮੱਲਯੁੱਧ ਵਿੱਚ ਹਾਰਨਾ. ਚਿੱਤ ਡਿਗਣਾ। ੪. ਹੌਮੈ ਤ੍ਯਾਗਕੇ ਨੰਮ੍ਰ ਹੋਣਾ. ਦੇਖੋ, ਢਹਿਣਾ। ੫. ਸਖ਼ਤੀ ਤ੍ਯਾਗਕੇ ਨਰਮ ਹੋਣਾ. "ਲੋਹਾ ਮਾਰਣਿ ਪਾਈਐ ਢਹੈ ਨ ਹੋਇ ਕਪਾਸ." (ਵਾਰ ਮਾਝ ਮਃ ੧)...
ਦੇਖੋ, ਕਿਰਿਆ। ੨. ਵ੍ਯਾਕਰਣ ਦਾ ਉਹ ਅੰਗ, ਜਿਸ ਤੋਂ ਕਿਸੇ ਕਰਮ ਦਾ ਹੋਣਾ ਜਾਂ ਕਰਣਾ ਪਾਇਆ ਜਾਵੇ, ਜਿਵੇਂ- ਆਉਣਾ, ਜਾਣਾ, ਲਿਖਣਾ ਆਦਿ. Verb....
ਸੰ. ਸੰਗ੍ਯਾ- ਦੇਵਤਾ, ਜੋ ਮਰਣ ਵਾਲਾ ਨਹੀਂ. "ਅਮਰ ਸਿਮਰਕਰ ਜਾਂਹਿ ਸਮਰ ਜਯ ਪਾਵਹਿ ਅਰਿ ਹਰ." (ਗੁਪ੍ਰਸੂ) ੨. ਵਿ- ਮਰਣ ਰਹਿਤ. ਬਿਨਾ ਮੌਤ. "ਅੰਮ੍ਰਿਤ ਪੀਵੈ ਅਮਰੁ ਸੁ ਹੋਇ." (ਸੁਖਮਨੀ) "ਅਮਰ ਗਹੁ ਮਾਰਿਲੈ." (ਮਾਰੂ ਮਃ ੧) ਮਨ ਜੋ ਮਰਣ ਵਿੱਚ ਨਹੀਂ ਆਉਂਦਾ ਉਸ ਨੂੰ ਫੜਕੇ ਮਾਰਲੈ. ਭਾਵ ਅਜਿਤ ਮਨ ਨੂੰ ਵਸ਼ ਕਰਲੈ। ੩. ਅਚਲ. ਅਟਲ. ਅਮੇਟ. "ਤੇਰੀ ਅਮਰੁ ਰਜਾਇ." (ਆਸਾ ਛੰਤ ਮਃ ੫. ਬਿਰਹੜੇ) ੪. ਗੁਰੂ ਅਮਰਦਾਸ ਜੀ ਦਾ ਸੰਖੇਪ ਨਾਉਂ "ਸਚੁ ਸਚਾ ਸਤਿਗੁਰੁ ਅਮਰੁ ਹੈ." (ਵਾਰ ਗਉ ੧. ਮਃ ੪) "ਲਹਿਣਾ ਤੂ ਹੈ ਗੁਰੁ ਅਮਰੁ ਤੂ ਵੀਚਾਰਿਆ." (ਵਾਰ ਰਾਮ ੩) ਦੇਖੋ, ਅਮਰਦਾਸ ਸਤਿਗੁਰੂ। ੫. ਅ਼. ਸੰਗ੍ਯਾ- ਆਗ੍ਯਾ. ਹੁਕਮ. "ਅਮਰ ਹੀਣੰ ਜਥਾ ਰਾਜਨਹ." (ਸਹਸ ਮਃ ੫) "ਸਿਰ ਊਪਰਿ ਅਮਰੁ ਕਰਾਰਾ" (ਮਾਰੂ ਮਃ ੫) ੬. ਸਿੱਕਹ. ਰਾਜਮੁਦ੍ਰਾ. "ਅਮਰ ਚਲਾਵੈ ਚੰਮ ਦੇ." (ਭਾਗੁ) ੭. [عامر] ਆਮਿਰ. ਅਮਰ (ਹੁਕਮ) ਕਰਣ ਵਾਲਾ. ਹਾਕਿਮ. "ਅਮਰੁ ਵੇਪਰਵਾਹੁ ਹੈ." (ਵਾਰ ਸਾਰ ਮਃ ੩)...