ḍhītdhatu, ḍhītdhatva, ḍhītdhatu, ḍhītdhatavaढीठतु, ढीठत्व, ढीठतु, ढीठतव
ਸੰ. धृष्टता ਧ੍ਰਿਸ੍ਟਤਾ. ਸੰਗ੍ਯਾ- ਢੀਠਪਨ. ਬੇਅਦਬੀ. ਢੀਠਾਈ। ੨. ਬੇਖ਼ੌਫ਼ੀ. ਨਿਡਰਤਾ. "ਢੀਠਤੁ ਆਪਨ ਚਿਤ ਮੇ ਗਹੀਅਹੁ." (ਚਰਿਤ੍ਰ ੬੨) ੩. ਨਿਰਲੱਜਤਾ. ਬੇਹ਼ਯਾਈ.
सं. धृष्टता ध्रिस्टता. संग्या- ढीठपन. बेअदबी. ढीठाई। २. बेख़ौफ़ी. निडरता. "ढीठतु आपन चित मे गहीअहु." (चरित्र ६२) ३. निरलॱजता. बेह़याई.
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਫ਼ਾ. [بےادبی] ਸੰਗ੍ਯਾ- ਬੇਅਦਬ ਹੋਣ ਦਾ ਭਾਵ. ਗੁਸ੍ਤਾਖੀ....
ਦੇਖੋ, ਢੀਠਤ੍ਵ. "ਇਹ ਹਉਮੈ ਕੀ ਢੀਠਾਈ." (ਮਲਾ ਮਃ ੫)...
ਸੰ. धृष्टता ਧ੍ਰਿਸ੍ਟਤਾ. ਸੰਗ੍ਯਾ- ਢੀਠਪਨ. ਬੇਅਦਬੀ. ਢੀਠਾਈ। ੨. ਬੇਖ਼ੌਫ਼ੀ. ਨਿਡਰਤਾ. "ਢੀਠਤੁ ਆਪਨ ਚਿਤ ਮੇ ਗਹੀਅਹੁ." (ਚਰਿਤ੍ਰ ੬੨) ੩. ਨਿਰਲੱਜਤਾ. ਬੇਹ਼ਯਾਈ....
ਸਰਵ- ਨਿਜ ਦਾ. ਆਪਣਾ. "ਆਪਨ ਬਾਪੈ ਨਾਹੀ ਕਿਸੀ ਕੋ ਭਾਵਨ ਕੋ ਹਰਿ ਰਾਜਾ." (ਸੋਰ ਰਵਿਦਾਸ) ੨. ਖ਼ੁਦ ਆਪ. "ਅਵਰ ਮੂਏ ਕਿਆ ਸੋਗ ਕਰੀਜੈ। ਤਉ ਕੀਜੈ ਜਉ ਆਪਨ ਜੀਜੈ." (ਗਉ ਕਬੀਰ) ੩. ਸੰਗ੍ਯਾ- ਦੁਕਾਨ. ਹੱਟ. ਦੇਖੋ, ਆਪਣ. "ਬਨਜ ਸੌਜ ਸੋਂ ਆਪਨ ਪੂਰੀ." (ਨਾਪ੍ਰ)...
ਸੰ. ਚਿੱਤ. ਦੇਖੋ, ਅੰਤਹਕਰਣ. "ਰੇ ਚਿਤ, ਚੇਤਸਿ ਕੀ ਨ ਦਇਆਲ?" (ਆਸਾ ਧੰਨਾ) ੨. ਸੰ. चित् ਧਾ- ਵਿਚਾਰ ਕਰਨਾ, ਯਾਦ ਕਰਨਾ। ੩. ਸੰਗ੍ਯਾ- ਗ੍ਯਾਨ. ਚੇਤਨਾ। ੪. ਵਿ- ਚਿਣਿਆ ਹੋਇਆ। ੫. ਢਕਿਆ ਹੋਇਆ। ੬. ਚਿੰਤਨ ਦੀ ਥਾਂ ਭੀ ਚਿਤ ਸ਼ਬਦ ਆਇਆ ਹੈ. ਦੇਖੋ, ਮਨ ੧੧.। ੭. ਦੇਖੋ, ਚਿੱਤ ੨। ੮. ਚਿਤਵਤ ਦਾ ਸੰਖੇਪ. ਦੇਖਣ ਸਾਰ. "ਲੀਨੋ ਮਨ ਮੇਰੋ ਹਰ ਨੈਨਕੋਰ ਚਿਤਹੀ." (ਚੰਡੀ ੧) ਦੇਖਦੇ ਹੀ ਮਨ ਹਰਲੀਨੋ....
ਸੰ. ਸੰਗ੍ਯਾ- ਪਿਆਦਾ. ਪੈਦਲ. ਪਦਾਤਿ। ੨. ਕਰਨੀ. ਕਰਤੂਤ. ਆਚਾਰ। ੩. ਵ੍ਰਿੱਤਾਂਤ. ਹਾਲ। ੪. ਦਸਮਗ੍ਰੰਥ ਵਿੱਚ ਇਸਤਰੀ ਪੁਰਖਾਂ ਦੇ ਛਲ ਕਪਟ ਭਰੇ ਪ੍ਰਸੰਗ ਜਿਸ ਭਾਗ ਵਿੱਚ ਹਨ, ਉਸ ਦੀ "ਚਰਿਤ੍ਰੋਪਾਖ੍ਯਾਨ." ਸੰਗ੍ਯਾ ਹੈ, ਪਰ ਪ੍ਰਸਿੱਧ ਨਾਮ "ਚਰਿਤ੍ਰ" ਹੀ ਹੈ.#ਚਰਿਤ੍ਰਾਂ ਦੀ ਗਿਣਤੀ ੪੦੪ ਹੈ, ਪਰ ਸਿਲਸਿਲੇ ਵਾਰ ਲਿਖਣ ਵਿੱਚ ੪੦੫ ਹੈ. ਤਿੰਨ ਸੌ ਪਚੀਹ (੩੨੫) ਵਾਂ ਚਰਿਤ੍ਰ ਲਿਖਿਆ ਨਹੀਂ ਗਿਆ, ਪਰ ਉਸ ਦੇ ਅੰਤ ਇਤਿ ਸ੍ਰੀ ਲਿਖਕੇ ੩੨੫ ਨੰਬਰ ਦਿੱਤਾ ਹੋਇਆ ਹੈ.#ਇਹ ਪੋਥੀ ਦੀ ਭੂਮਿਕਾ ਵਿੱਚ ਲਿਖਿਆ ਹੈ ਕਿ ਰਾਜਾ ਚਿਤ੍ਰਸਿੰਘ ਦਾ ਸੁੰਦਰ ਰੂਪ ਵੇਖਕੇ ਇੱਕ ਅਪਸਰਾ ਮੋਹਿਤ ਹੋ ਗਈ ਅਰ ਉਸ ਨਾਲ ਸੰਬੰਧ ਜੋੜਕੇ ਹਨੁਵੰਤ ਸਿੰਘ ਮਨੋਹਰ ਪੁਤ੍ਰ ਪੈਦਾ ਕੀਤਾ ਚਿਤ੍ਰਸਿੰਘ ਦੀ ਨਵੀਂ ਵਿਆਹੀ ਰਾਣੀ ਚਿਤ੍ਰਮਤੀ, ਯੁਵਾ ਹਨੁਵੰਤ ਸਿੰਘ ਦਾ ਅਦਭੁਤ ਰੂਪ ਵੇਖਕੇ ਮੋਹਿਤ ਹੋ ਗਈ ਅਰ ਰਾਜਕੁਮਾਰ ਨੂੰ ਕੁਕਰਮ ਲਈ ਪ੍ਰੇਰਿਆ, ਪਰ ਧਰਮੀ ਹਨੁਵੰਤ ਸਿੰਘ ਨੇ ਆਪਣੀ ਮਤੇਈ ਨੂੰ ਰੁੱਖਾ ਜਵਾਬ ਦਿੱਤਾ, ਇਸ ਪੁਰ ਰਾਣੀ ਨੇ ਆਪਣੇ ਪਤੀ ਪਾਸ ਝੂਠੀਆਂ ਗੱਲਾਂ ਬਣਾਕੇ ਪੁਤ੍ਰ ਦੇ ਮਾਰੇ ਜਾਣ ਦਾ ਹੁਕਮ ਦਿਵਾ ਦਿੱਤਾ. ਰਾਜੇ ਦੇ ਸਿਆਣੇ ਮੰਤ੍ਰੀ ਨੇ ਆਪਣੇ ਸ੍ਵਾਮੀ ਨੂੰ ਚਾਲਾਕ ਇਸਤ੍ਰੀਆਂ ਦੇ ਕਪਟ ਭਰੇ ਅਨੇਕ ਚਰਿਤ੍ਰ ਸੁਣਾਕੇ ਰਾਜਕੁਮਾਰ ਵੱਲੋਂ ਸ਼ੱਕ ਦੂਰ ਕਰਨ ਦਾ ਯਤਨ ਕੀਤਾ.#ਇਨ੍ਹਾਂ ਚਰਿਤ੍ਰਾਂ ਵਿੱਚ ਪੁਰਾਤਨ ਹਿੰਦੂ ਪੁਸਤਕਾਂ ਤੋਂ, ਬਹਾਰਦਾਨਿਸ਼ ਕਿਤਾਬ ਤੋਂ, ਮੁਗ਼ਲਾਂ ਦੀ ਖ਼ਾਨਦਾਨੀ ਕਹਾਣੀਆਂ ਤੋਂ, ਰਾਜਪੂਤਾਨੇ ਦੇ ਕਥਾ ਪ੍ਰਸੰਗਾਂ ਤੋਂ, ਪੰਜਾਬ ਦੇ ਕਿੱਸੇ ਕਹਾਣੀਆਂ ਤੋ, ਕੁਝ ਆਪਣੇ ਤਜਰਬਿਆਂ ਤੋਂ ਚਰਿਤ੍ਰ ਲਿਖੇ ਗਏ ਹਨ, ਅਰ ਸਿੱਧਾਂਤ ਇਹ ਹੈ ਕਿ ਕਾਮ ਦੇ ਦਾਸ ਹੋ ਕੇ ਚਾਲਾਕ ਪਰਇਸਤ੍ਰੀਆਂ ਦੇ ਪੇਚਾਂ ਵਿੱਚ ਨਹੀਂ ਫਸਣਾ ਚਾਹੀਏ, ਅਰ ਉਨ੍ਹਾਂ ਤੇ ਇਤਬਾਰ ਕਰਕੇ ਆਪਣਾ ਸਰਵਨਾਸ਼ ਨਹੀਂ ਕਰ ਲੈਣਾ ਚਾਹੀਏ.#ਇਸ ਤੋਂ ਇਹ ਸਿੱਟਾ ਨਹੀਂ ਕੱਢਣਾ ਚਾਹੀਏ ਕਿ ਆਪਣੀ ਧਰਮਪਤਨੀ ਅਤੇ ਯੋਗ੍ਯ ਇਸਤ੍ਰੀਆਂ ਤੇ ਵਿਸ਼੍ਵਾਸ ਕਰਨਾ ਅਯੋਗ ਹੈ, ਭਾਵ ਇਹ ਹੈ ਕਿ ਕਾਮਾਤੁਰ ਹੋ ਕੇ ਪਰਇਸਤ੍ਰੀਆਂ ਦੇ ਪੇਚ ਵਿੱਚ ਫਸਕੇ ਲੋਕ ਪਰਲੋਕ ਖੋ ਲੈਣਾ ਕੁਕਰਮ ਹੈ....