ḍholaढोल
ਸੰ. ਸੰਗ੍ਯਾ- ਵਿੱਚੋਂ ਖੋਦੀ ਅਤੇ ਲੰਮੀ ਗੋਲ ਲਕੜੀ ਦੇ ਦੋਹੀਂ ਪਾਸੀਂ ਚਮੜਾ ਮੜ੍ਹਕੇ ਇਹ ਸਾਜ ਬਣਾਇਆ ਜਾਂਦਾ ਹੈ. ਇਸ ਮ੍ਰਿਦੰਗ ਜੇਹੇ ਬਾਜੇ ਨੂੰ ਖ਼ਮਦਾਰ ਲੱਕੜ ਦੇ ਡੱਗਿਆਂ ਨਾਲ ਗਲ ਵਿੱਚ ਲਟਕਾਕੇ ਵਜਾਉਂਦੇ ਹਨ. ਫ਼ਾ. [دُہل] ਦੁਹਲ.
सं. संग्या- विॱचों खोदी अते लंमी गोल लकड़ी दे दोहीं पासीं चमड़ा मड़्हके इह साजबणाइआ जांदा है. इस म्रिदंग जेहे बाजे नूं ख़मदार लॱकड़ दे डॱगिआं नाल गल विॱच लटकाके वजाउंदे हन. फ़ा. [دُہل] दुहल.
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਵ੍ਯ- ਦੋ ਸ਼ਬਦਾਂ ਨੂੰ ਜੋੜਨ ਵਾਲਾ ਸਬਦ. ਔਰ. ਅਰ. ਅਤੈ. ਤੇ....
ਸੰ. ਵਿ- ਗੋਲਾਕਾਰ. ਚਕ੍ਰ ਦੇ ਆਕਾਰ ਦਾ. ਗੇਂਦ ਦੇ ਆਕਾਰ ਦਾ। ੨. ਸੰਗ੍ਯਾ- ਗੋਲਾਕਾਰ ਫ਼ੌਜ ਦਾ ਟੋਲਾ. "ਗੋਲ ਚਮੂ ਕੋ ਸੰਗ ਲੈ." (ਗੁਪ੍ਰਸੂ) ਫ਼ਾ. [غول] ਗ਼ੋਲ। ੩. ਗੋੱਲਾ ਦਾ ਸੰਖੇਪ. ਗ਼ੁਲਾਮ. ਮੁੱਲ ਖ਼ਰੀਦਿਆ ਦਾਸ. "ਕਰ ਦੀਨੋ ਜਗਤੁ ਸਭੁ ਗੋਲ ਅਮੋਲੀ." (ਗਉ ਮਃ ੪) ਬਿਨਾ ਮੁੱਲ ਗੋੱਲਾ ਕਰ ਦਿੱਤਾ. "ਸਤਗੁਰ ਕੇ ਗੋਲ ਗੋਲੇ." (ਵਾਰ ਸੋਰ ਮਃ ੪) ਗੋਲਿਆਂ ਦੇ ਗੋਲੇ. ਦਾਸਾਨੁਦਾਸ। ੪. ਡਿੰਗ. ਗੁਸਲ. ਇਸਨਾਨ....
ਲਗੁਡ. ਦੇਖੋ, ਲਕਰਾ, ਲਕਰੀ....
ਸੰਗ੍ਯਾ- ਚਰਮ. ਚੰਮ. ਖੱਲ. "ਕਾਪੜੁ ਛੋਡੇ ਚਮੜ ਲੀਏ." (ਆਸਾ ਮਃ ੧) ਮ੍ਰਿਗਚਰਮ ਧਾਰਣ ਕੀਤੇ। ੨. ਦੇਖੋ, ਚਮਰਨਾ....
ਫ਼ਾ. [ساز] ਸਾਜ਼. ਵਿ- ਬਣਾਉਣ ਵਾਲਾ. ਰਚਣ ਵਾਲਾ. ਇਹ ਯੌਗਿਕ ਸ਼ਬਦਾਂ ਦੇ ਅੰਤ ਵਰਤੀਦਾ ਹੈ, ਜੈਸੇ- ਕਾਰਸਾਜ਼, ਜਾਲਸਾਜ਼ ਆਦਿ। ੨. ਸੰਗ੍ਯਾ- ਹਥਿਆਰ. ਸੰਦ।੩ ਬਾਜਾ. ਵਾਦ੍ਯ. "ਝਾਲਰ ਤਾਲ ਮ੍ਰਿਦੰਗ ਉਪੰਗ ਰਬਾਬ ਲੀਏ ਸੁਰ ਸਾਜ ਮਿਲਾਵੈਂ." (ਚੰਡੀ ੧)#ਸਾਜ (ਵਾਜੇ) ਅਨੇਕ ਪ੍ਰਕਾਰ ਦੇ ਹਨ, ਪਰ ਇੱਥੇ ਉਨ੍ਹਾਂ ਸਾਜਾਂ ਦਾ ਚਿਤ੍ਰ ਦਿੱਤਾ ਜਾਂਦਾ ਹੈ, ਜੋ ਕੀਰਤਨ ਕਰਨ ਵੇਲੇ ਸਿੱਖ ਵਰਤਦੇ ਰਹੇ ਅਤੇ ਵਰਤਦੇ ਹਨ। ੪. ਲਾਭ। ੫. ਦੇਖੋ, ਸਾਜਨਾ। ੬. ਅ਼. [شاذ] ਸ਼ਾਜ. ਵ੍ਯ- ਕਿਤੇ ਕਿਤੇ. ਕਹੀਂ ਕਹੀਂ. ਵਿਰਲਾ....
ਸੰ. मृदङ्ग. ਮ੍ਰਿਦੰਗ. ਸੰਗ੍ਯਾ- ਢੋਲ ਦੇ ਆਕਾਰ ਦਾ ਇੱਕ ਵਾਜਾ, ਜੋ ਮੱਧਭਾਗ ਤੋਂ ਮੋਟਾ ਅਤੇ ਦੋਹਾਂ ਸਿਰਿਆਂ ਤੋਂ ਪਤਲਾ ਹੁੰਦਾ ਹੈ.¹ ਇਹ ਚੰਮ ਨਾਲ ਮੜ੍ਹਿਆ ਅਤੇ ਚੰਮ ਦੀ ਵੱਧਰੀਆਂ ਨਾਲ ਖਿੱਚਿਆ ਜਾਂਦਾ ਹੈ. ਇਸ ਦਾ ਸੱਜਾ ਪੁੜਾ ਸਿਆਹੀ ਵਾਲਾ ਅਤੇ ਖੱਬੇ ਪਾਸੇ ਦਾ ਖਾਲੀ ਹੁੰਦਾ ਹੈ, ਜਿਸ ਪੁਰ ਆਟਾ ਲਾਈਦਾ ਹੈ. "ਬਾਜੇ ਬਜਹਿ" ਮ੍ਰਿਦੰਗ ਅਨਾਹਦ." (ਮਲਾ ਪੜਤਾਲ ਮਃ ੫)...
ਕ੍ਰਿ. ਵਿ- ਲਾਗੇ. ਕੋਲ। ੨. ਸਾਥ. ਸੰਗ. ਦੇਖੋ, ਨਾਲਿ। ੩. ਸੰ. ਸੰਗ੍ਯਾ- ਕਮਲ ਦੀ ਡੰਡੀ. ਦੇਖੋ, ਨਾਲਿਕੁਟੰਬ। ੪. ਨਲਕੀ. ਨਲੀ. "ਨਾਲ ਬਿਖੈ ਬਾਤ ਕੀਏ ਸੁਨੀਅਤ ਕਾਨ ਦੀਏ." (ਭਾਗੁ ਕ) ੫. ਬੰਦੂਕ ਦੀ ਨਾਲੀ. "ਛੁਟਕੰਤ ਨਾਲੰ." (ਕਲਕੀ) ੬. ਲਾਟਾ, ਅਗਨਿ ਦੀ ਸ਼ਿਖਾ, "ਉਠੈ ਨਾਲ ਅੱਗੰ." (ਵਰਾਹ) ੭. ਫ਼ਾ. [نال] ਕਾਨੀ (ਕਲਮ) ਘੜਨ ਵੇਲੇ ਨਲਕੀ ਵਿੱਚੋਂ ਜੋ ਸੂਤ ਨਿਕਲਦਾ ਹੈ।#੮. ਨਾਲੀਦਨ ਦਾ ਅਮਰ. ਰੋ. ਰੁਦਨ ਕਰ।#੯. ਅ਼. [نعل] ਜੋੜੇ ਅਥਵਾ ਘੋੜੇ ਦੇ ਸੁੰਮ ਹੇਠ ਲਾਇਆ ਲੋਹਾ, ਜੋ ਘਸਣ ਤੋਂ ਰਖ੍ਯਾ ਕਰਦਾ ਹੈ। ੧੦. ਜੁੱਤੀ. ਪਾਪੋਸ਼। ੧੧. ਤਲਵਾਰ ਦੇ ਮਿਆਨ (ਨਯਾਮ) ਦੀ ਠੋਕਰ, ਜੋ ਨੋਕ ਵੱਲ ਹੁੰਦੀ ਹੈ। ੧੨. ਖੂਹ ਦਾ ਚੱਕ, ਜਿਸ ਉੱਤੇ ਨਾਲੀ (ਮਹਲ) ਉਸਾਰਦੇ ਹਨ....