tāluka, tāalukaतअॱलुक, तअ़ॱलुक
ਅ਼. [تعلّق] ਸੰਗਯਾ- ਸੰਬੰਧ. ਇ਼ਲਾਕਾ. ਮੇਲ. ਨਿਰਭਰ ਹੋਣ ਦਾ ਸੰਬੰਧ. ਇਸ ਦਾ ਮੂਲ ਅ਼ਲਕ਼ ਹੈ, ਜਿਸ ਦਾ ਅਰਥ ਹੈ ਨਿਰਭਰ ਹੋਣਾ, ਲਟਕਣਾ ਆਦਿ.
अ़. [تعلّق] संगया- संबंध. इ़लाका. मेल. निरभर होण दा संबंध. इस दा मूल अ़लक़ है, जिस दा अरथ है निरभर होणा, लटकणा आदि.
ਸੰ. ਸੰਗ੍ਯਾ- ਚੰਗੀ ਤਰਾਂ ਬੰਨ੍ਹੇ ਜਾਣ ਦਾ ਭਾਵ. ਮਿਲਾਪ. ਮੇਲ। ੨. ਰਿਸ਼ਤਾ. ਨਾਤਾ। ੩. ਵਿਆਹ. ਸਗਾਈ....
ਸੰਗ੍ਯਾ- ਮਿਲਾਪ. ਮਿਲਣ ਦਾ ਭਾਵ। ੨. ਵਿਆਹ ਸਮੇਂ ਮਿਲੇ ਸੰਬੰਧੀਆਂ ਦਾ ਗਰੇਹ. "ਫਸ੍ਯੋ ਬ੍ਯਾਹ ਕੇ ਕਾਜ ਮੇ, ਬਹੁ ਮੇਲ ਬੁਲਾਏ." (ਗੁਪ੍ਰਸੂ)...
ਨਿਰ੍ਭਰ. ਵਿ- ਚੰਗੀ ਤਰਾਂ ਭਰਿਆਹੋਇਆ. ਪੂਰਣ। ੨. ਮਿਲਿਆਹੋਇਆ। ੩. ਆਸ਼੍ਰਿਤ. ਆਸਰੇ ਲੱਗਾ। ੪. ਨਿਹਾਇਤ. ਅਤਿ....
ਕ੍ਰਿ. ਵਿ- ਬਿਲਕੁਲ. ਮੂਲੋਂ "ਐਸਾ ਕੰਮ ਮੂਲੇ ਨ ਕੀਚੈ, ਜਿਤੁ ਅੰਤਿ ਪਛੋਤਾਈਐ." (ਅਨੰਦੁ) ੨. ਸੰ. ਸੰਗ੍ਯਾ- ਜੜ. "ਮੂਲ ਬਿਨਾ ਸਾਖਾ ਕਤੁ ਆਹੈ?" (ਭੈਰ ਮਃ ੫) ੩. ਵਪਾਰ ਲਈ ਪੂੰਜੀ. ਮੂਲਧਨ. "ਖੋਵੈ ਮੂਲ ਲਾਭ ਨਹਿ" ਪਾਵੈ." (ਗੁਪ੍ਰਸੂ) ੪. ਅਸਲ ਮਜਮੂਨ, ਜਿਸ ਪੁਰ ਟੀਕਾ ਟਿੱਪਣੀ ਲਿਖੀ ਜਾਵੇ. Text। ੫. ਮੁੱਢ. ਆਦਿ. ਭਾਵ- ਕਰਤਾਰ. "ਮੂਲਿ ਲਾਗੇ ਸੇ ਜਨ ਪਰਵਾਣੁ। ××× ਡਾਲੀ ਲਾਗੈ ਨਿਹਫਲ ਜਾਈ ॥" (ਆਸਾ ਮਃ ੩) ਡਾਲੀ ਤੋਂ ਭਾਵ ਦੇਵੀ ਦੇਵਤਾ ਅਤੇ ਜਗਤ ਹੈ। ੬. ਅਸਲਿਯਤ। ੭. ਉੱਨੀਹਵਾਂ ਨਛਤ੍ਰ। ੮. ਗਾਜਰ ਮੂਲੀ ਆਦਿਕ ਜਮੀਨ ਅੰਦਰ ਹੋਣ ਵਾਲੇ ਪਦਾਰਥ। ੯. ਸੰ. मूल्. ਧਾ- ਜੜੇ ਜਾਣਾ, ਦ੍ਰਿੜ੍ਹ ਹੋਣਾ, ਵਧਣਾ, ਜੜ ਪਕੜਨਾ। ੧੦. ਦੇਖੋ, ਮੂਲ੍ਯ....
ਸਰਵ- ਜਿਸਪ੍ਰਤਿ. ਜਿਸੇ. ਜਿਸ ਨੂੰ. "ਜਿਸ ਕਉ ਹਰਿ ਪ੍ਰਭੁ ਮਨਿ ਚਿਤਿ ਆਵੈ." (ਸੁਖਮਨੀ) "ਜਿਸਹਿ ਜਗਾਇ ਪੀਆਵੈ ਇਹੁ ਰਸੁ." (ਸੋਹਿਲਾ)...
ਸੰ. अर्थ्. ਧਾ- ਮੰਗਣਾ. ਚਾਹੁਣਾ. ਢੂੰਡਣਾ ਘੇਰਨਾ. ੨. ਸੰ. अर्थ- ਅਰ੍ਥ. ਸੰਗ੍ਯਾ- ਸ਼ਬਦ ਦਾ ਭਾਵ. ਪਦ ਦਾ ਤਾਤਪਰਯ. "ਧਰ੍ਯੋ ਅਰਥ ਜੋ ਸਬਦ ਮਝਾਰਾ। ਬਾਰ ਬਾਰ ਉਰ ਕਰਹੁ ਵਿਚਾਰਾ." (ਗੁਪ੍ਰਸੂ) ੩. ਪ੍ਰਯੋਜਨ. ਮਤਲਬ. "ਪੁਛਿਆ ਢਾਢੀ ਸਦਿਕੈ, ਕਿਤੁ ਅਰਥ ਤੂੰ ਆਇਆ?" (ਵਾਰ ਸ੍ਰੀ ਮਃ ੪)#"ਤੀਰਥ ਉਦਮੁ ਸਤਿਗੁਰੂ ਕੀਆ ਸਭ ਲੋਕ ਉਧਰਣ ਅਰਥਾ." (ਤੁਖਾ ਛੰਤ ਮਃ ੪) ੪. ਧਨ. ਪਦਾਰਥ. "ਅਰਥ ਧਰਮ ਕਾਮ ਮੋਖ ਕਾ ਦਾਤਾ." (ਬਿਲਾ ਮਃ ੫) ੫. ਕਾਰਨ. ਹੇਤੁ. ਸਬਬ। ੬. ਸ਼ਬਦ, ਸਪਰਸ਼ ਰੂਪ, ਰਸ, ਗੰਧ, ਇਹ ਪੰਜ ਵਿਸੇ। ੭. ਫਲ. ਨਤੀਜਾ। ੮. ਸੰਪਤਿ. ਵਿਭੂਤਿ. "ਅਰਥ ਦ੍ਰਬੁ ਦੇਖ ਕਛੁ ਸੰਗਿ ਨਾਹੀ ਚਲਨਾ." (ਧਨਾ ਮਃ ੯) ੯. ਵਿ- ਅ- ਰਥ. ਰਥ ਰਹਿਤ. ਰਥ ਤੋਂ ਬਿਨਾ....
ਕ੍ਰਿ- ਭੂ. ਭਵਨ. ਹੋਣਾ। ੨. ਹੋਣ ਯੋਗ ਕਰਮ. "ਹੋਣਾ ਸਾ ਸੋਈ ਫੁਨਿ ਹੋਸੀ." (ਗਉ ਮਃ ੫)...
ਕ੍ਰਿ- ਭੋਰੇ ਆਦਿ ਨਾਲ ਲੰਬ ਹੋਣਾ. ਸੰ. ਲੰਥਨ. ਲਮਕਣਾ। ੨. ਕਿਸੇ ਪੁਰ ਮੋਹਿਤ ਹੋਕੇ ਉਸ ਦੇ ਦਰਵਾਜ਼ੇ ਪੁਰ ਝੂੰਮਦੇ ਰਹਿਣਾ. "ਤਾਂਪਰ ਰਹੀ ਹੋਇ ਸੋ ਲਟਕਨ." (ਚਰਿਤ੍ਰ ੩੨੬)...
ਦੇਖੋ, ਆਦ. "ਆਦਿ ਅਨੀਲ ਅਨਾਦਿ." (ਜਪੁ) ੨. ਸੰਗ੍ਯਾ- ਬ੍ਰਹਮ. ਕਰਤਾਰ. "ਆਦਿ ਕਉ ਕਵਨੁ ਬੀਚਾਰ ਕਥੀਅਲੇ?" (ਸਿਧ ਗੋਸਟਿ)...