takalāतकला
ਸੰ. ਤਕੁ. ਸੰਗ੍ਯਾ- ਚਰਖੇ ਦੀ ਉਹ ਸਲਾਈ, ਜਿਸ ਨਾਲ ਸੂਤ ਕੱਤੀਦਾ ਹੈ ਅਤੇ ਕੱਤਿਆ ਹੋਇਆ ਸੂਤ ਜਿਸ ਪੁਰ ਲਿਪਟਕੇ ਗਲੋਟਾ ਬਣਦਾ ਹੈ.
सं. तकु. संग्या- चरखे दी उह सलाई, जिस नाल सूत कॱतीदा है अते कॱतिआ होइआ सूत जिस पुर लिपटके गलोटा बणदा है.
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਦੇਖੋ, ਸਿਲਾਈ। ੨. ਸ਼ਲਾਕਾ. ਸੁਰਮਚੂ. "ਭੈ ਕੀਆ ਦੇਹ ਸਲਾਈਆ ਨੈਣੀ." (ਤਿਲੰ ਮਃ ੧) ੩. ਲੰਮੀ ਜੇਹੀ ਲੋਹੇ ਆਦਿ ਦੀ ਤੀਲ ਜਿਸ ਨਾਲ ਜੁਰਾਬਾਂ ਆਦਿ ਚੀਜਾਂ ਉਣਦੇ ਹਨ....
ਸਰਵ- ਜਿਸਪ੍ਰਤਿ. ਜਿਸੇ. ਜਿਸ ਨੂੰ. "ਜਿਸ ਕਉ ਹਰਿ ਪ੍ਰਭੁ ਮਨਿ ਚਿਤਿ ਆਵੈ." (ਸੁਖਮਨੀ) "ਜਿਸਹਿ ਜਗਾਇ ਪੀਆਵੈ ਇਹੁ ਰਸੁ." (ਸੋਹਿਲਾ)...
ਕ੍ਰਿ. ਵਿ- ਲਾਗੇ. ਕੋਲ। ੨. ਸਾਥ. ਸੰਗ. ਦੇਖੋ, ਨਾਲਿ। ੩. ਸੰ. ਸੰਗ੍ਯਾ- ਕਮਲ ਦੀ ਡੰਡੀ. ਦੇਖੋ, ਨਾਲਿਕੁਟੰਬ। ੪. ਨਲਕੀ. ਨਲੀ. "ਨਾਲ ਬਿਖੈ ਬਾਤ ਕੀਏ ਸੁਨੀਅਤ ਕਾਨ ਦੀਏ." (ਭਾਗੁ ਕ) ੫. ਬੰਦੂਕ ਦੀ ਨਾਲੀ. "ਛੁਟਕੰਤ ਨਾਲੰ." (ਕਲਕੀ) ੬. ਲਾਟਾ, ਅਗਨਿ ਦੀ ਸ਼ਿਖਾ, "ਉਠੈ ਨਾਲ ਅੱਗੰ." (ਵਰਾਹ) ੭. ਫ਼ਾ. [نال] ਕਾਨੀ (ਕਲਮ) ਘੜਨ ਵੇਲੇ ਨਲਕੀ ਵਿੱਚੋਂ ਜੋ ਸੂਤ ਨਿਕਲਦਾ ਹੈ।#੮. ਨਾਲੀਦਨ ਦਾ ਅਮਰ. ਰੋ. ਰੁਦਨ ਕਰ।#੯. ਅ਼. [نعل] ਜੋੜੇ ਅਥਵਾ ਘੋੜੇ ਦੇ ਸੁੰਮ ਹੇਠ ਲਾਇਆ ਲੋਹਾ, ਜੋ ਘਸਣ ਤੋਂ ਰਖ੍ਯਾ ਕਰਦਾ ਹੈ। ੧੦. ਜੁੱਤੀ. ਪਾਪੋਸ਼। ੧੧. ਤਲਵਾਰ ਦੇ ਮਿਆਨ (ਨਯਾਮ) ਦੀ ਠੋਕਰ, ਜੋ ਨੋਕ ਵੱਲ ਹੁੰਦੀ ਹੈ। ੧੨. ਖੂਹ ਦਾ ਚੱਕ, ਜਿਸ ਉੱਤੇ ਨਾਲੀ (ਮਹਲ) ਉਸਾਰਦੇ ਹਨ....
ਸੰ. ਸੂਤ੍ਰ. ਸੰਗ੍ਯਾ- ਤਾਗਾ. ਡੋਰਾ. "ਦਇਆ ਕਪਾਹ ਸੰਤੋਖ ਸੂਤ." (ਵਾਰ ਆਸਾ) ੨. ਜਨੇਊ. "ਸੂਤ ਪਾਇ ਕਰੇ ਬੁਰਿਆਈ." (ਵਾਰ ਰਾਮ ੧. ਮਃ ੧) ੩. ਪ੍ਰਬੰਧ. ਇੰਤਜਾਮ. ੪. ਪਰਸਪਰ ਪ੍ਰੇਮ. ਮੇਲ ਮਿਲਾਪ. "ਰਾਖਹੁ ਸੂਤ ਇਹੀ ਬਨ ਆਵੈ." (ਗੁਪ੍ਰਸੂ) ੫. ਰੀਤਿ. ਰਿਵਾਜ. "ਹੁਤੋ ਸੰਸਾਰ ਸੂਤ ਇਹੁ ਦਾਸਾ." (ਨਾਪ੍ਰ) ਸੰਸਾਰ ਰੀਤਿ ਅਨੁਸਾਰ ਇਹ ਸੇਵਕ ਸ੍ਰੀ। ੬. "ਠੀਕ. ਸਹੀ. ਦੁਰੁਸ੍ਤ. "ਮੰਦਲ ਨ ਬਾਜੈ ਨਟਪੈ ਸੂਤਾ." (ਆਸਾ ਕਬੀਰ) ੭. ਸੂਤ੍ਰ ਆਕਾਰ ਦੀ ਮਿਠਾਈ ਜੋ ਖੰਡ ਵਿੱਚ ਪਾਗੀ ਜਾਂਦੀ ਹੈ. ਸੇਵੀ. ਨੁਗਦੀ. "ਲਡੂਆ ਅਰ ਸੂਤ ਭਲੇ ਜੁ ਬਨੇ." (ਕ੍ਰਿਸਨਾਵ) ੮. ਸੰ. सृत ਰਥਵਾਨ. ਰਥ ਹੱਕਣ ਵਾਲਾ. "ਪਾਰਥ ਸੂਤ ਕੀ ਡੋਰ ਲਗਾਏ." (ਕ੍ਰਿਸਨਾਵ) ਅਰਜੁਨ ਨੇ ਰਥਵਾਨ ਦੀ ਡੋਰ ਕ੍ਰਿਸਨ ਜੀ ਨੂੰ ਫੜਾਈ। ੯. ਸੂਰਜ। ੧੦. ਅੱਕ। ੧੧. ਬ੍ਰਾਹਮਣੀ ਦੇ ਪੇਟ ਤੋਂ ਛਤ੍ਰੀ ਦਾ ਪੁਤ੍ਰ. ਦੇਖੋ, ਔਸ਼ਨਸੀ ਸਿਮ੍ਰਿਤਿ ਸਃ ੨. ਅਤੇ ੩। ੧੨. ਬੰਦੀਜਨ. ਦੇਵਤਾ ਰਾਜਾ ਰਿਖੀ ਆਦਿ ਦੀ ਵੰਸ਼ਾਵਲੀ ਚੇਤੇ ਰੱਖਣ ਅਰ ਪੜ੍ਹਨ ਵਾਲਾ ਕਾਵਿ¹। ੧੩. ਪਾਰਾ। ੧੪. ਵ੍ਯਾਸ ਦਾ ਚੇਲਾ, ਲੋਮਹਰਸਣ, ਜੋ ਰਿਖੀਆਂ ਨੂੰ ਪੁਰਾਣਕਥਾ ਸੁਣਾਇਆ ਕਰਦਾ ਸੀ। ੧੫. ਵਿ- ਪ੍ਰਸੂਤ. ਸੂਇਆ ਹੋਇਆ। ੧੬. ਚੁਆਇਆ ਹੋਇਆ. ਟਪਕਾਇਆ ਹੋਇਆ। ੧੭. ਸੰ. सूत्त् ਸੂੱਤ. ਦਿੱਤਾ ਹੋਇਆ. ਦਾਨ ਕੀਤਾ. ਦੇਖੋ, ਸਾਤ ਸੂਤ....
ਵ੍ਯ- ਦੋ ਸ਼ਬਦਾਂ ਨੂੰ ਜੋੜਨ ਵਾਲਾ ਸਬਦ. ਔਰ. ਅਰ. ਅਤੈ. ਤੇ....
ਸੰਗ੍ਯਾ- ਪੁਲ. ਦੇਖੋ, ਪੁਰਸਲਾਤ। ੨. ਦੋ ਗਜ਼ ਦਾ ਮਾਪ. ਚਾਰ ਹੱਥ ਪ੍ਰਮਾਣ। ੩. ਪੁੜ. ਪੁਟ. "ਦੁਇ ਪੁਰ ਜੋਰਿ ਰਸਾਈ ਭਾਠੀ." (ਰਾਮ ਕਬੀਰ) "ਦੁਹੂੰ ਪੁਰਨ ਮੇ ਆਇਕੈ ਸਾਬਤ ਗਯਾ ਨ ਕੋਇ." (ਚਰਿਤ੍ਰ ੮੧) ੪. ਸੰ. ਨਗਰ. ਸ਼ਹਿਰ. "ਪੁਰ ਮਹਿ ਕਿਯੋ ਪਯਾਨ." (ਨਾਪ੍ਰ) ੫. ਘਰ ਰਹਿਣ ਦਾ ਅਸਥਾਨ। ੬. ਅਟਾਰੀ। ੭. ਲੋਕ. ਭੁਵਨ। ੮. ਦੇਹ. ਸ਼ਰੀਰ। ੯. ਕਿਲਾ. ਦੁਰਗ। ੧੦. ਫ਼ਾ. [پُر] ਵਿ- ਪੂਰ੍ਣ. ਭਰਿਆ ਹੋਇਆ. "ਨਾਨਕ ਪੁਰ ਦਰ ਬੇਪਰਵਾਹ." (ਵਾਰ ਸੂਹੀ ਮਃ ੧) ੧੧. ਪੂਰਾ. ਮੁਕੰਮਲ। ੧੨. ਪੰਜਾਬੀ ਵਿੱਚ ਉੱਪਰ (ਊਪਰ) ਦਾ ਸੰਖੇਪ ਪੁਰ ਹੈ....
ਸੰਗ੍ਯਾ- ਚਰਖੇ ਪੁਰ ਕੱਤਕੇ ਸੂਤ ਦਾ ਬਣਾਇਆ ਹੋਇਆ ਪਿੰਨਾ, ਜੋ ਆਂਡੇ ਦੇ ਆਕਾਰ ਹੁੰਦਾ ਹੈ....