takhatiतखति
ਤਖ਼ਤ ਉੱਪਰ. "ਤਖਤਿ ਰਾਜਾ ਸੋ ਬਹੈ ਜਿ ਤਖਤੈ ਲਾਇਕ ਹੋਈ." (ਵਾਰ ਮਾਰੂ ੧. ਮਃ ੩) ੨. ਰਾਜ ਸਭਾ ਵਿੱਚ. "ਵਜਹੁ ਗਵਾਏ ਆਪਣਾ ਤਖਤਿ ਨ ਬੈਸਹਿ ਸੋਇ." (ਓਅੰਕਾਰ)
तख़त उॱपर. "तखति राजा सो बहै जि तखतै लाइक होई." (वार मारू १. मः ३) २. राज सभा विॱच. "वजहु गवाए आपणा तखति न बैसहि सोइ." (ओअंकार)
ਫ਼ਾ. ਅ਼. [تخت] ਸੰਗ੍ਯਾ- ਬੈਠਣ ਦੀ ਚੌਕੀ। ੨. ਰਾਜਸਿੰਘਾਸਨ. "ਤਖਤਿ ਬਹੈ ਤਖਤੈ ਕੀ ਲਾਇਕ." (ਮਾਰੂ ਸੋਲਹੇ ਮਃ ੧) ੩. ਸ਼੍ਰੀ ਗੁਰੂ ਸਾਹਿਬਾਨ ਦਾ ਸਿੰਘਾਸਨ. ਖ਼ਾਸ ਕਰਕੇ ਗੁਰੂ ਸਾਹਿਬ ਦੇ ਚਾਰ ਤਖ਼ਤ- ਅਕਾਲਬੁੰਗਾ, ਪਟਨਾ ਸਾਹਿਬ ਦਾ ਹਰਿਮੰਦਿਰ, ਕੇਸਗੜ੍ਹ ਅਤੇ ਹ਼ਜੂਰ ਸਾਹਿਬ (ਅਬਿਚਲਨਗਰ)....
ਤਖ਼ਤ ਉੱਪਰ. "ਤਖਤਿ ਰਾਜਾ ਸੋ ਬਹੈ ਜਿ ਤਖਤੈ ਲਾਇਕ ਹੋਈ." (ਵਾਰ ਮਾਰੂ ੧. ਮਃ ੩) ੨. ਰਾਜ ਸਭਾ ਵਿੱਚ. "ਵਜਹੁ ਗਵਾਏ ਆਪਣਾ ਤਖਤਿ ਨ ਬੈਸਹਿ ਸੋਇ." (ਓਅੰਕਾਰ)...
ਵਿ- ਰੱਜਿਆ. ਤ੍ਰਿਪਤ. ਸੰਤੁਸ੍ਟ। ੨. ਸੰ. राजन्. ਸੰਗ੍ਯਾ- ਆਪਣੀ ਨੀਤਿ ਅਤੇ ਸ਼ੁਭਗੁਣਾਂ ਨਾਲ ਪ੍ਰਜਾ ਨੂੰ ਰੰਜਨ (ਪ੍ਰਸੰਨ) ਕਰਨ ਵਾਲਾ.¹#ਗੁਰਵਾਕ ਹੈ- "ਰਾਜੇ ਚੁਲੀ ਨਿਆਵ ਕੀ." (ਮਃ ੧. ਵਾਰ ਸਾਰ) ਰਾਜੇ ਨੂੰ ਨਿਆਂ ਕਰਨ ਦੀ ਪ੍ਰਤਿਗ੍ਯਾ ਕਰਨੀ ਚਾਹੀਏ. "ਰਾਜਾ ਤਖਤਿ ਟਿਕੈ ਗੁਣੀ, ਭੈ ਪੰਚਾਇਣੁ. ਰਤੁ." (ਮਾਰੂ ਮਃ ੧) ਗੁਣੀ ਅਤੇ ਪ੍ਰਧਾਨਪੁਰਖਾਂ ਦੇ ਸਮਾਜ ਦਾ ਭੈ ਮੰਨਣ ਵਾਲਾ ਰਾਜਾ ਹੀ ਤਖਤ ਤੇ ਰਹਿ ਸਕਦਾ ਹੈ. ਭਾਈ ਗੁਰਦਾਸ ਜੀ ਲਿਖਦੇ ਹਨ-#"ਜੈਸੇ ਰਾਜਨੀਤਿ ਰੀਤਿ ਚਕ੍ਰਵੈ ਚੈਤੰਨਰੂਪ#ਤਾਂਤੇ ਨਿਹਚਿੰਤ ਨ੍ਰਿਭੈ ਬਸਤ ਹੈਂ ਲੋਗ ਜੀ. ×××#ਜੈਸੇ ਰਾਜਾ ਧਰਮਸਰੂਪ ਰਾਜਨੀਤਿ ਬਿਖੈ.#ਤਾਂਕੇ ਦੇਸ ਪਰਜਾ ਬਸਤ ਸੁਖ ਪਾਇਕੈ." ×××#(ਕਬਿੱਤ)#ਪ੍ਰੇਮਸੁਮਾਰਗ ਵਿੱਚ ਕਲਗੀਧਰ ਦਾ ਉਪਦੇਸ਼ ਹੈ-#"ਰਾਜੇ ਕੋ ਚਾਹੀਐ ਜੋ ਨਿਆਉਂ ਸਮਝ ਕਰ ਭੈ ਸਾਥ ਕਰੈ, ਕੋਈ ਇਸ ਕੇ ਰਾਜ ਮੈ ਦੁਖਿਤ ਨ ਹੋਇ. ਰਾਜੇ ਕੋ ਚਾਹੀਐ ਜੋ ਅਪਨੇ ਉੱਪਰ ਭੀ ਨਿਆਉਂ ਕਰੇ." ਅਰਥਾਤ ਜਿਨ੍ਹਾਂ ਕੁਕਰਮਾਂ ਤੋਂ ਲੋਕਾਂ ਨੂੰ ਦੰਡ ਦਿੰਦਾ ਹੈ, ਉਨ੍ਹਾਂ ਤੋਂ ਆਪ ਭੀ ਬਚੇ.#ਭਾਈ ਬਾਲੇ ਦੀ ਸਾਖੀ ਵਿੱਚ ਲਿਖਿਆ ਹੈ ਕਿ- "ਮੀਰ ਬਾਬਰ ਨੇ ਕਹਿਆ, ਹੇ ਫਕੀਰ ਜੀ! ਮੁਝ ਕੋ ਤੁਸੀਂ ਕੁਛ ਉਪਦੇਸ਼ ਕਰੋ." ਤਾਂ ਸ਼੍ਰੀ ਗੁਰੂ ਜੀ ਕਹਿਆ, "ਹੇ ਪਾਤਸ਼ਾਹ! ਤੁਸਾਂ ਧਰਮ ਦਾ ਨਿਆਉਂ ਕਰਨਾ ਤੇ ਪਰਉਪਕਾਰ ਕਰਨਾ."#ਚਾਣਕ੍ਯ ਨੇ ਰਾਜਾ ਦਾ ਲੱਛਣ ਕੀਤਾ ਹੈ-#''नीतिशास्त्रानुगो राजा. '' (ਸੂਤ੍ਰ ੪੮) ਉਸ ਨੇ ਰਾਜ੍ਯ ਦਾ ਮੂਲ ਇੰਦ੍ਰੀਆਂ ਨੂੰ ਜਿੱਤਣਾ ਲਿਖਿਆ ਹੈ-#''राज्यमृलमिन्दि्रय जयः '' (ਸੂਤ੍ਰ ੪) ਸਾਥ ਹੀ ਇਹ ਭੀ ਦੱਸਿਆ ਹੈ ਕਿ ਇੰਦ੍ਰੀਆਂ ਤੇ ਕਾਬੂ ਆਇਆ ਰਾਜਾ ਚਤੁਰੰਗਿਨੀ ਫੌਜ ਰਖਦਾ ਹੋਇਆ ਭੀ ਨਸ੍ਟ ਹੋਜਾਂਦਾ ਹੈ. - ''इन्दि्रय वशवर्ती चतुरङ्गवानपि विनश्यति. '' (ਸੂਤ੍ਰ ੭੦)#ਨੀਤਿਵੇੱਤਾ ਚਾਣਕ੍ਯ ਨੇ ਇਹ ਭੀ ਲਿਖਿਆ ਹੈ ਕਿ ਜੋ ਰਾਜੇ ਪ੍ਰਜਾ ਨਾਲ ਮੇਲ ਜੋਲ ਰਖਦੇ ਅਤੇ ਹਰੇਕ ਨੂੰ ਮੁਲਾਕਾਤ ਦਾ ਮੌਕਾ ਦਿੰਦੇ ਹਨ, ਉਹ ਪ੍ਰਜਾ ਨੂੰ ਪ੍ਰਸੰਨ ਕਰਦੇ ਹਨ, ਅਰ ਜਿਨ੍ਹਾਂ ਦਾ ਦਰਸ਼ਨ ਮਿਲਣਾ ਹੀ ਔਖਾ ਹੈ, ਉਹ ਪ੍ਰਜਾ ਨੂੰ ਨਸ੍ਟ ਕਰ ਦਿੰਦੇ ਹਨ-#''दुर्दर्शना हि राजानः प्रजा नाशयन्ति।'' (ਸੂਤ੍ਰ ੫੫੭)#''सुदर्शना हि राजानः प्रजा रञ्जयन्ति. '' (ਸੂਤ੍ਰ ੫੫੮)²#ਲਾਲ, ਦੇਵੀਦਾਸ ਅਤੇ ਰਘੁਨਾਥ ਆਦਿ ਕਵੀਆਂ ਨੇ ਰਾਜਾ ਦੇ ਸੰਬੰਧ ਵਿੱਚ ਲਿਖਿਆ ਹੈ-#ਕਬਿੱਤ#"ਸੁੰਦਰ ਸਲੱਜ ਸੁਧੀ ਸਾਹਸੀ ਸੁਹ੍ਰਿਦ ਸਾਚੋ#ਸੂਰੋ ਸ਼ੁਚਿ ਸਾਵਧਾਨ ਸ਼ਾਸਤ੍ਰਗ੍ਯ ਜਾਨੀਏ,#ਉੱਦਮੀ ਉਦਾਰ ਗੁਨਗ੍ਰਾਹੀ ਔ ਗੰਭੀਰ "ਲਾਲ"#ਸ਼ੁੱਧਮਾਨ ਧਰਮੀ ਛਮੀ ਸੁ ਤਤ੍ਵਗ੍ਯਾਨੀਏ,#ਇੰਦ੍ਰਯਜਿਤ ਸਤ੍ਯਵ੍ਰਤ ਸੁਕ੍ਰਿਤੀ ਧ੍ਰਿਤੀ ਵਿਨੀਤ#ਤੇਜਸੀ ਦਯਾਲੁ ਪ੍ਰੀਤਿ ਹਰਿ ਸੋਂ ਪ੍ਰਮਾਨੀਏ,#ਲੋਭ ਛੋਭ ਹਿੰਸਾ ਕਾਮ ਕਪਟ ਗਰੂਰਤਾ ਨ#ਲੰਛਨ ਬਤੀਸ ਏ ਛਿਤੀਸ ਕੇ ਬਖਾਨੀਏ.#ਛੋਟੇ ਛੋਟੇ ਗੁਲਨ ਕੋ ਸੂਰਨ ਕੀ ਬਾਰ ਕਰੈ#ਪਾਤਰੇ ਸੇ ਪੌਧਾ ਪਾਨੀ ਪੋਖ ਕਰ ਪਾਰਬੋ,#ਫੂਲੀ ਫੁਲਵਾਰਨ ਕੇ ਫੂਲ ਮੋਹ ਲੇਵੈ ਪੁਨ#ਖਾਰੇ ਘਨੇ ਰੂਖ ਏਕ ਠੌਰ ਤੈਂ ਉਪਾਰਬੋ,#ਨੀਚੇ ਪਰੇ ਪਾਯਨ ਤੈਂ ਟੇਕ ਦੈ ਦੈ ਊਚੇ ਕਰੈ#ਊਚੇ ਬਢਗਏ ਤੇ ਜਰੂਰ ਕਾਟਡਾਰਬੋ,#ਰਾਜਨ ਕੋ ਮਾਲਿਨ ਕੋ ਦਿਨਪ੍ਰਤਿ ਦੇਵੀਦਾਸ#ਚਾਰ ਘਰੀ ਰਾਤ ਰਹੇ ਇਤਨੋ ਬਿਚਾਰਬੋ.#ਸੁਥਰੀ ਸਿਲਾਹ ਰਾਖੇ ਵਾਯੁਬੇਗੀ ਬਾਹ ਰਾਖੇ#ਰਸਦ ਕੀ ਰਾਹ ਰਾਖੇ, ਰਾਖੇ ਰਹੈ ਬਨ ਕੋ,#ਚਤੁਰ ਸਮਾਜ ਰਾਖੇ ਔਰ ਦ੍ਰਿਗਬਾਜ਼ ਰਾਖੇ#ਖਬਰ ਕੇ ਕਾਜ ਬਹੁਰੂਪਿਨ ਕੇ ਗਨ ਕੋ,#ਆਗਮਭਖੈਯਾ ਰਾਖੇ ਹਿੰਮਤਰਖੈਯਾ ਰਾਖੇ#ਭਨੇ ਰਘੁਨਾਥ ਔ ਬੀਚਾਰ ਬੀਚ ਮਨ ਕੋ,#ਬਾਜੀ ਹਾਰੇ ਕੌਨਹੂੰ ਨ ਔਸਰ ਕੇ ਪਰੇ ਭੂਪ#ਰਾਜੀ ਰਾਖੇ ਪ੍ਰਜਨ ਕੋ ਤਾਜੀ ਸੁਭਟਨ ਕੋ.#ਛੱਪਯ#ਪ੍ਰਥਮ ਬੁੱਧ ਧਨ ਧੀਰ ਧਰਨ ਧਰਨੀ ਪ੍ਰਜਾਹ ਸੁਖ,#ਸੁਚਿ ਸੁਸੀਲ ਸੁਭ ਨਿਯਤ ਨੀਤਬੇਤਾ ਪ੍ਰਸੰਨਮੁਖ,#ਨਿਰਬਿਕਾਰ ਨਿਰਲੋਭ ਨਿਰਬਿਖੀ ਨਿਰਗਰੂਰ ਮਨ,#ਹਾਨਿ ਲਾਭ ਕਰ ਨਿਪੁਣ ਕਦਰਦਾਨੀ ਬਿਬੇਕ ਸਨ,#ਤੇਗ ਤ੍ਯਾਗ ਸਾਚੋ ਸੁਕ੍ਰਿਤਿ ਹਰਿਸੇਵਕ ਹਿੰਮਤ ਅਮਿਤ,#ਸਦ ਸਭਾ ਦਾਸ ਮੰਤ੍ਰੀ ਸੁਧੀ ਬਢਤ ਰਾਜ ਸਸਿਕਲਾ ਵਤ.#੩. ਸਭ ਨੂੰ ਪ੍ਰਸੰਨ ਕਰਨ ਅਤੇ ਪ੍ਰਕਾਸ਼ਣ ਵਾਲਾ ਜਗਤ ਨਾਥ ਕਰਤਾਰ. "ਕੋਊ ਹਰਿ ਸਮਾਨਿ ਨਹੀ ਰਾਜਾ." (ਬਿਲਾ ਕਬੀਰ) "ਰਾਜਾ ਰਾਮੁ ਮਉਲਿਆ ਅਨਤਭਾਇ। ਜਹ ਦੇਖਉ ਤਹ ਰਹਿਆ ਸਮਾਇ." (ਬਸੰ ਕਬੀਰ) "ਰਾਜਨ ਕੇ ਰਾਜਾ ਮਹਾਰਾਜਨ ਕੇ ਮਹਾਰਾਜਾ, ਐਸੋ ਰਾਜਾ ਛੋਡਿ ਔਰ ਦੂਜਾ ਕੌਨ ਧ੍ਯਾਇਯੇ?" (ਗ੍ਯਾਨ) ੪. ਕ੍ਸ਼੍ਤ੍ਰਿਯ. ਛਤ੍ਰੀ। ੫. ਭਾਵ- ਮਨ. "ਰਾਜਾ ਬਾਲਕ ਨਗਰੀ ਕਾਚੀ." (ਬਸੰ ਮਃ ੧) ਕੱਚੀ ਨਗਰੀ (ਵਿਨਾਸ਼ ਹੋਣ ਵਾਲੀ) ਦੇਹ ਹੈ। ੬. ਚੰਦ੍ਰਮਾ। ੭. ਨਾਪਿਤ (ਨਾਈ) ਨੂੰ ਭੀ ਪ੍ਰਸੰਨ ਕਰਨ ਲਈ ਲੋਕ ਰਾਜਾ ਆਖਦੇ ਹਨ। ੮. ਵਿ- ਰਾਜ੍ਯ ਦਾ. "ਨਾਮੁ ਧਨੁ, ਨਾਮੁ ਸੁਖ ਰਾਜਾ, ਨਾਮੁ ਕੁਟੰਬ, ਸਹਾਈ." (ਗੂਜ ਮਃ ੫)...
ਵਹਨ ਕਰਦਾ ਹੈ. ਵਹਿਂਦਾ ਹੈ. ਵਗਦਾ ਹੈ। ੨. ਬੈਠਦਾ ਹੈ. "ਅੰਦਰ ਬਹੈ ਤਪਾ ਪਾਪ ਕਮਾਏ." (ਵਾਰ ਗਉ ੧. ਮਃ ੪)...
ਤਖ਼ਤ ਉੱਪਰ। ੨. ਤਖਤ ਦਾ, ਦੇ. ਦੇਖੋ, ਤਖਤਿ....
ਵਿ- ਲਾਉਣ ਵਾਲਾ. "ਗਲ ਸੇਤੀ ਲਾਇਕ." (ਵਾਰ ਮਾਰੂ ੨. ਮਃ ੫) ੨. ਦੇਖੋ, ਲਾਯਕ....
ਭਈ. ਹੂਈ। ੨. ਅਹੋਈ ਦੇਵੀ. ਦੇਖੋ, ਅਹੋਈ....
ਦੇਖੋ, ਬਾਰ ਸ਼ਬਦ। ੨. ਮੁਹ਼ਾਸਰਾ. ਘੇਰਾ. ਇਸ ਦਾ ਮੂਲ ਵ੍ਰਿ (वृ) ਧਾਤੁ ਹੈ। ੩. ਜੰਗ. ਯੁੱਧ. ਦੇਖੋ, ਅੰ. war। ੪. ਯੁੱਧ ਸੰਬੰਧੀ ਕਾਵ੍ਯ. ਉਹ ਰਚਨਾ, ਜਿਸ ਵਿੱਚ ਸ਼ੂਰਵੀਰਤਾ ਦਾ ਵਰਣਨ ਹੋਵੇ. ਜੈਸੇ- "ਵਾਰ ਸ਼੍ਰੀ ਭਗਉਤੀ ਜੀ ਕੀ." (ਦਸਮਗ੍ਰੰਥ). ੫. ਵਾਰ ਸ਼ਬਦ ਦਾ ਅਰਥ ਪੌੜੀ (ਨਿਃ ਸ਼੍ਰੇਣੀ) ਛੰਦ ਭੀ ਹੋ ਗਿਆ ਹੈ, ਕਿਉਂਕਿ ਯੋਧਿਆਂ ਦੀ ਸ਼ੂਰਵੀਰਤਾ ਦਾ ਜਸ ਪੰਜਾਬੀ ਕਵੀਆਂ ਨੇ ਬਹੁਤ ਕਰਕੇ ਇਸੇ ਛੰਦ ਵਿੱਚ ਲਿਖਿਆ ਹੈ ਦੇਖੋ, ਆਸਾ ਦੀ ਵਾਰ ਦੇ ਮੁੱਢ ਪਾਠ- "ਵਾਰ ਸਲੋਕਾਂ ਨਾਲਿ." ਇਸ ਥਾਂ "ਵਾਰ" ਸ਼ਬਦ ਪੌੜੀ ਅਰਥ ਵਿੱਚ ਹੈ। ੬. ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਕਰਤਾਰ ਦੀ ਮਹਿਮਾ ਭਰੀ ਬਾਣੀ, ਜੋ ਪੌੜੀ ਛੰਦਾਂ ਨਾਲ ਸਲੋਕ ਮਿਲਾਕੇ ਲਿਖੀ ਗਈ ਹੈ, "ਵਾਰ" ਨਾਮ ਤੋਂ ਪ੍ਰਸਿੱਧ ਹੈ. ਐਸੀਆਂ ਵਾਰਾਂ ੨੨ ਹਨ- ਸ਼੍ਰੀਰਾਮ ਦੀ, ਮਾਝ ਦੀ, ਗਉੜੀ ਦੀਆਂ ਦੋ, ਆਸਾ ਦੀ, ਗੂਜਰੀ ਦੀਆਂ ਦੋ, ਬਿਹਾਗੜੇ ਦੀ, ਵਡਹੰਸ ਦੀ, ਸੋਰਠਿ ਦੀ, ਜੈਤਸਰੀ ਦੀ, ਸੂਹੀ ਦੀ, ਬਿਲਾਵਲ ਦੀ, ਰਾਮਕਲੀ ਦੀਆਂ ਤਿੰਨ,¹ ਮਾਰੂ ਦੀਆਂ ਦੋ, ਬਸੰਤ ਦੀ,² ਸਾਰੰਗ ਦੀ, ਮਲਾਰ ਦੀ ਅਤੇ ਕਾਨੜੇ ਦੀ.#ਜਿਸ ਵਾਰ ਦੇ ਮੁੱਢ ਲਿਖਿਆ ਹੋਵੇ ਮਹਲਾ। ੩- ੪ ਅਥਵਾ ੫, ਤਦ ਜਾਣਨਾ ਚਾਹੀਏ ਕਿ ਇਸ ਵਾਰ ਵਿੱਚ ਜਿਤਨੀਆਂ ਪੌੜੀਆਂ ਹਨ, ਉਹ ਅਮੁਕ ਸਤਿਗੁਰੂ ਦੀਆਂ। ਹਨ, ਜੈਸੇ- ਵਾਰ ਮਾਝ ਵਿੱਚ ਪੌੜੀਆਂ ਗੁਰੂ ਨਾਨਕਦੇਵ ਦੀਆਂ, ਰਾਮਕਲੀ ਦੀ ਪਹਿਲੀ ਵਾਰ ਵਿਚ ਗੁਰੂ ਅਮਰ ਦੇਵ ਦੀਆਂ ਸ੍ਰੀ ਰਾਗ ਦੀ ਵਾਰ ਵਿੱਚ ਗੁਰੂ ਰਾਮਦਾਸ ਜੀ ਦੀਆਂ ਆਦਿ. ਜੇ ਦੂਜੇ ਸਤਿਗੁਰੂ ਦੀ ਕੋਈ ਪੌੜੀ ਹੈ, ਤਾਂ ਮਹਲੇ ਦਾ ਪਤਾ ਲਿਖਕੇ ਸਪਸ੍ਟ ਕਰ ਦਿੱਤਾ ਹੈ, ਜਿਵੇਂ- ਗਉੜੀ ਦੀ ਪਹਿਲੀ ਵਾਰ ਵਿੱਚ ਕੁਝ ਪਉੜੀਆਂ ਮਃ ੫. ਦੀਆਂ ਹਨ। ੭. ਅੰਤ. ਓੜਕ. "ਲੇਖੈ ਵਾਰ ਨ ਆਵਈ, ਤੂੰ ਬਖਸਿ ਮਿਲਾਵਣਹਾਰੁ." (ਸਵਾ ਮਃ ੩) ੮. ਵਾੜ। ੯. ਵਾਰਨਾ. ਕੁਰਬਾਨੀ. ਨਿਛਾਵਰ। ੧੦. ਉਰਲਾ ਕਿਨਾਰਾ. "ਤੁਮ ਕਰੋ ਵਾਰ ਵਹ ਪਾਰ ਉਤਰਤ ਹੈ." (ਸ਼ਿਵਦਯਾਲ) ਇੱਥੇ ਵਾਰ ਦੇ ਦੋ ਅਰਥ ਹਨ- ਵਾਰ ਪ੍ਰਹਾਰ (ਆਘਾਤ) ਅਤੇ ਉਰਵਾਰ। ੧੧. ਭਾਵ- ਇਹ ਜਗਤ, ਜੋ ਪਾਰ (ਪਰਲੋਕ) ਦੇ ਵਿਰੁੱਧ ਹੈ। ੧੨. ਰੋਹੀ. ਜੰਗਲ। ੧੩. ਆਘਾਤ. ਪ੍ਰਹਾਰ. ਜਰਬ. "ਕਰਲਿਹੁ ਵਾਰ ਪ੍ਰਥਮ ਬਲ ਧਰਕੈ." (ਗੁਪ੍ਰਸੂ) ੧੪. ਸੰ. ਅਵਸਰ. ਮੌਕਾ. ਵੇਲਾ. "ਨਾਨਕ ਸਿਝਿ ਇਵੇਹਾ ਵਾਰ." (ਵਾਰ ਮਾਰੂ ੨. ਮਃ ੫) "ਬਿਨਸਿ ਜਾਇ ਖਿਨ ਵਾਰ." (ਸਵਾ ਮਃ ੩) ੧੫. ਵਾਰੀ. ਕ੍ਰਮ. "ਇਕਿ ਚਾਲੇ ਇਕਿ ਚਾਲਸਹਿ ਸਭਿ ਅਪਨੀ ਵਾਰ." (ਬਿਲਾ ਮਃ ੫) "ਫੁਨਿ ਬਹੁੜਿ ਨ ਆਵਨ ਵਾਰ." (ਪ੍ਰਭਾ ਮਃ ੧) ੧੬. ਦਫ਼ਅ਼ਹ਼. ਬੇਰ. "ਜੇ ਸੋਚੀ ਲਖ ਵਾਰ" (ਜਪੁ) "ਬਲਿਹਾਰੀ ਗੁਰ ਆਪਣੇ ਦਿਉਹਾੜੀ ਸਦ ਵਾਰ." (ਵਾਰ ਆਸਾ) ੧੭. ਦ੍ਵਾਰ. ਦਰਵਾਜ਼ਾ। ੧੮. ਸਮੂਹ. ਸਮੁਦਾਯ। ੧੯. ਸ਼ਿਵ. ਮਹਾਦੇਵ। ੨੦. ਕ੍ਸ਼੍ਣ. ਖਿਨ. ਨਿਮੇਸ। ੨੧. ਸੂਰਜ ਆਦਿ ਗ੍ਰਹਾਂ ਦੇ ਅਧਿਕਾਰ ਦਾ ਦਿਨ. ਸਤਵਾੜੇ ਦੇ ਦਿਨ. "ਪੰਦਰਹ ਥਿਤੀਂ ਤੈ ਸਤ ਵਾਰ." (ਬਿਲਾ ਮਃ ੩. ਵਾਰ ੭) ੨੨ ਯਗ੍ਯ ਦਾ ਪਾਤ੍ਰ (ਭਾਂਡਾ). ੨੩ ਪੂਛ ਦਾ ਬਾਲ (ਰੋਮ). ੨੪ ਖ਼ਜ਼ਾਨਾ। ੨੫ ਵਾਰਣ (ਹਟਾਉਣ) ਦੀ ਕ੍ਰਿਯਾ। ੨੬ ਚਿਰ. ਦੇਰੀ. ਢਿੱਲ. "ਮਾਣਸ ਤੇ ਦੇਵਤੇ ਕੀਏ, ਕਰਤ ਨ ਲਾਗੀ ਵਾਰ." (ਵਾਰ ਆਸਾ) ੨੭ ਵਿ- ਹੱਛਾ. ਚੰਗਾ। ੨੮ ਸੰ. वार्. ਜਲ. ਪਾਣੀ। ੨੯ ਫ਼ਾ. [وار] ਵਿ- ਵਾਨ. ਵਾਲਾ. ਇਹ ਦੂਜੇ ਸ਼ਬਦ ਦੇ ਅੰਤ ਆਉਂਦਾ ਹੈ, ਜੈਸੇ- ਸਜ਼ਾਵਾਰ, ਖ਼ਤਾਵਾਰ ਆਦਿ। ੩੦ ਯੋਗ੍ਯ. ਲਾਇਕ। ੩੧ ਤੁੱਲ. ਮਾਨਿੰਦ. ਸਮਾਨ....
ਸੰਗ੍ਯਾ- ਮਾਰ. ਕਾਮ. ਅਨੰਗ. "ਸੁਰੂਪ ਸੁਭੈ ਸਮ ਮਾਰੂ." (ਗੁਪ੍ਰਸੂ) ੨. ਮਰੁਭੂਮਿ. ਰੇਗਿਸ੍ਤਾਨ. "ਮਾਰੂ ਮੀਹਿ ਨ ਤ੍ਰਿਪਤਿਆ." (ਮਃ ੧. ਵਾਰ ਮਾਝ) ੩. ਨਿਰਜਨ ਬਨ. ਸੁੰਨਾ ਜੰਗਲ. "ਮਾਰੂ ਮਾਰਣ ਜੋ ਗਏ." (ਮਃ ੩. ਵਾਰ ਮਾਰੂ ੧) ਜੋ ਜੰਗਲ ਵਿੱਚ ਮਨ ਮਾਰਣ ਗਏ। ੪. ਇੱਕ ਸਾੜਵ ਜਾਤਿ ਦਾ ਰਾਗ. ਇਸ ਵਿੱਚ ਪੰਚਮ ਵਰਜਿਤ ਹੈ. ਮਾਰੂ ਨੂੰ ਸੜਜ ਗਾਂਧਾਰ ਧੈਵਤ ਅਤੇ ਨਿਸਾਦ ਸ਼ੁੱਧ, ਰਿਸਭ ਕੋਮਲ ਅਤੇ ਮੱਧਮ ਤੀਵ੍ਰ ਲਗਦਾ ਹੈ. ਗਾਂਧਾਰ ਵਾਦੀ ਅਤੇ ਧੈਵਤ ਸੰਵਾਦੀ ਹੈ.¹ ਸ਼੍ਰੀ ਗੁਰੂ ਗ੍ਰੰਥਸਾਹਿਬ ਵਿੱਚ ਮਾਰੂ ਦਾ ਇਕੀਹਵਾਂ ਨੰਬਰ ਹੈ. ਇਹ ਰਾਗ ਯੁੱਧ ਅਤੇ ਚਲਾਣੇ ਸਮੇਂ ਖਾਸ ਕਰਕੇ, ਅਤੇ ਦਿਨ ਦੇ ਤੀਜੇ ਪਹਿਰ ਸਾਧਾਰਣ ਰੀਤਿ ਅਨੁਸਾਰ ਗਾਈਦਾ ਹੈ.#"ਆਗੇ ਚਲਤ ਸੁ ਮਾਰੂ ਗਾਵਤ ××× ਚੰਦਨ ਚਿਤਾ ਬਿਸਾਲ ਬਨਾਈ." (ਗੁਪ੍ਰਸੂ) ੫. ਜੰਗੀ ਨਗਾਰਾ. ਉੱਚੀ ਧੁਨੀ ਵਾਲਾ ਧੌਂਸਾ. "ਉੱਮਲ ਲੱਥੇ ਜੋਧੇ ਮਾਰੂ ਵੱਜਿਆ." (ਚੰਡੀ ੩) ੬. ਵਿ- ਮਾਰਣ ਵਾਲਾ. "ਮਾਰੂ ਰਿਪੂਨ ਕੋ, ਸੇਵਕ ਤਾਰਕ." (ਗੁਪ੍ਰਸੂ)...
ਉਸਾਰੀ ਕਰਨ ਵਾਲਾ. ਮੇਮਾਰ। ੨. ਰਜ (ਰਜਗੁਣ) ਵਾਲਾ. ਰਜੋਗੁਣੀ. "ਰਾਜ ਬਿਨਾਸੀ ਤਾਮ ਬਿਨਾਸੀ." (ਸਾਰ ਮਃ ੫) ੩. ਰੱਜੁ. ਰੱਸੀ. "ਰਾਜ ਭੁਇਅੰਗ ਪ੍ਰਸੰਗ ਜੈਸੇ ਹਹਿ." (ਸੋਰ ਰਵਿਦਾਸ) ਰੱਜੁ ਵਿੱਚ ਜਿਵੇਂ ਸੱਪ ਦਾ ਪ੍ਰਸੰਗ ਹੈ। ੪. ਰਾਜਾ. "ਨਾ ਇਹੁ ਰਾਜ, ਨ ਭੀਖ ਮੰਗਾਸੀ." (ਗੌਂਡ ਕਬੀਰ) ੫. ਰਾਜ੍ਯ. ਰਿਆਸਤ. "ਤਿਸ ਕੋ ਕਰੋ ਰਾਜ ਤੇ ਬਾਹਿਰ." (ਗੁਪ੍ਰਸੂ) ੬. ਸੰ. राज्. ਧਾ- ਚਮਕਣਾ. ਸ਼ੋਭਾ ਦੇਣਾ, ਜਿੱਤਣਾ। ੭. ਰਾਜ ਸ਼ਬਦ ਸ਼ਿਰੋਮਣਿ ਅਰਥ ਵਿੱਚ ਭੀ ਆਉਂਦਾ ਹੈ, ਜਿਵੇਂ ਰਾਜਹੰਸ, ਰਾਜ ਰਾਜ, ਦੇਵਰਾਜ ਆਦਿ। ੮. ਫ਼ਾ. [راز] ਰਾਜ਼. ਗੁਪਤ ਭੇਦ. "ਰੋਜ ਹੀ ਰਾਜ ਬਿਲੋਕਤ ਰਾਜਿਕ." (ਅਕਾਲ) ੯. ਤੰਦਈਆ. ਭਰਿੰਡ (ਡੇਮੂ) ਦੀ ਜਾਤਿ ਦਾ ਇੱਕ ਲਾਲ ਪੀਲੇ ਰੰਗਾ ਜੀਵ....
ਵਿ- ਸਰਵ ਹੀ. ਸਾਰੀ. ਤਮਾਮ. "ਜਾਣਹਿ ਬਿਰਥਾ ਸਭਾ ਮਨ ਕੀ." (ਆਸਾ ਮਃ ੫) "ਆਪਿ ਤਰਿਆ ਸਭਾ ਸ੍ਰਿਸਟਿ ਛਡਾਵੈ." (ਵਾਰ ਰਾਮ ੨. ਮਃ ੫) ੨. ਸੰ. ਸੰਗ੍ਯਾ- ਜੋ ਸ (ਸਾਥ) ਭਾ (ਪ੍ਰਕਾਸ਼ੇ). ਮਜਲਿਸ. ਮੰਡਲੀ. ੩. ਸਭਾ ਦਾ ਅਸਥਾਨ. ਦਰਬਾਰ ਦਾ ਘਰ. "ਗੁਰਸਭਾ ਏਵ ਨ ਪਾਈਐ." (ਵਾਰ ਸ੍ਰੀ ਮਃ ੩) ੪. ਰਾਜਾ ਦਾ ਦਰਬਾਰੀ ਕਮਰਾ....
ਸੰਗ੍ਯਾ- ਵਜੀਫ਼ਹ. ਰੋਜ਼ੀਨਾ. "ਵਜਹੁ ਨਾਨਕ ਮਿਲੈ ਏਕ ਨਾਮ." (ਆਸਾ ਮਃ ੫) "ਵਜਹੁ ਗਵਾਏ ਅਗਲਾ." (ਵਾਰ ਆਸਾ) ੨. ਤਨਖ਼੍ਵਾਹ. ਨੌਕਰੀ. ਦੇਖੋ, ਵਜਹ. "ਵਾਪਾਰੀ ਵਣਜਾਰਿਆ, ਆਏ ਵਜਹੁ ਲਿਖਾਇ." (ਸ੍ਰੀ ਅਃ ਮਃ ੧) ੩. ਕ੍ਰਿ. ਵਿ- ਬਤ਼ੌਰ. "ਬਖਸੀਸ ਵਜਹੁ ਮਿਲਿ ਏਕੁ ਨਾਮੁ." (ਗਉ ਮਃ ੫)...
ਦੇਖੋ, ਅਪਨਾ. "ਆਪਣਾ ਚੋਜ ਕਰਿ ਵੇਖੈ ਆਪੇ." (ਵਾਰ ਬਿਹਾ ਮਃ ੪)...
ਸਰਵ- ਉਹੀ. ਵਹ. ਓਹ. "ਚਤੁਰ ਸਿਆਣਾ ਸੁਘੜ ਸੋਇ." (ਗਉ ਥਿਤੀ ਮਃ ੫) ੨. ਸੰਗ੍ਯਾ- ਸ਼ੁਹਰਤ. ਚਰਚਾ. "ਕੀ ਨ ਸੁਣੇਹੀ ਗੋਰੀਏ ਆਪਣ ਕੰਨੀ ਸੋਇ." (ਸ੍ਰੀ ਮਃ ੧) "ਤਿਨ ਕੀ ਨਿਰਮਲ ਸੋਇ." (ਬਾਰਹਮਾਹਾ ਮਾਝ) ੩. ਸੁਗੰਧ. ਖੁਸ਼ਬੂ. ਸ਼ੁਰਭਿ. "ਇਸ ਮਨ ਕੋ ਬਸੰਤ ਕੀ ਲਗੈ ਨ ਸੋਇ." (ਬਸੰ ਮਃ ੩) ੪. ਸ਼ੋਭਾ. ਕੀਰਤਿ. "ਤਿਸ ਕੀ ਸੋਇ ਸੁਣੀ ਮਨੁ ਹਰਿਆ." (ਆਸਾ ਮਃ ੫) ੫. ਦੇਖੋ, ਸਉਣਾ. "ਬਾਵਰ ਸੋਇ ਰਹੇ." (ਆਸਾ ਮਃ ੫) ੬. ਕ੍ਰਿ. ਵਿ- ਸੌਂਦਾ. "ਸੋਇ ਅਚਿੰਤਾ ਜਾਗਿ ਅਚਿੰਤਾ." (ਭੈਰ ਮਃ ੫)...
ਸੰ. ओम्. ਇਸ ਸ਼ਬਦ ਦਾ ਮੂਲ ਅਵ (श्रव्) ਧਾਤੁ ਹੈ, ਜਿਸ ਦਾ ਅਰਥ ਹੈ ਰਖ੍ਯਾ (ਰਕ੍ਸ਼ਾ) ਕਰਨਾ, ਬਚਾਉਣਾ, ਤ੍ਰਿਪਤ ਹੋਣਾ, ਫੈਲਨਾ ਆਦਿ। 'ਓਅੰ' ਸ਼ਬਦ ਸਭ ਦੀ ਰਖ੍ਯਾ ਕਰਨ ਵਾਲੇ ਕਰਤਾਰ ਦਾ ਬੋਧਕ ਹੈ. "ਓਅੰ ਸਾਧ ਸਤਿਗੁਰ ਨਮਸਕਾਰੰ." (ਬਾਵਨ) "ਓਅੰ ਪ੍ਰਿਯ ਪ੍ਰੀਤਿ ਚੀਤਿ." (ਸਾਰ ਮਃ ੫) ਇਸ ਦੇ ਪਰ੍ਯਾਂਯ ਸ਼ਬਦ- "ਪ੍ਰਣਵ" ਅਤੇ "ਉਦਗੀਥ" ਭੀ ਹਨ.#ਓਅੰਕਾਰ ਸ਼ਬਦ ਦਾ ਅਰਥ ਹੈ- ਓਅੰ ਧੁਨਿ (ਓਅੰ ਦਾ ਉੱਚਾਰਣ)#"ਪ੍ਰਿਥਮ ਕਾਲ ਜਬ ਕਰਾ ਪਸਾਰਾ। ਓਅੰਕਾਰ ਤੇ ਸ੍ਰਿਸ੍ਟਿ ਉਪਾਰਾ." (ਵਿਚਿਤ੍ਰ)#ਕਈ ਥਾਈਂ "ਓਅੰਕਾਰ" ਸ਼ਬਦ ਕਰਤਾਰ ਦਾ ਬੋਧਕ ਭੀ ਦੇਖੀਦਾ ਹੈ. "ਓਅੰਕਾਰ ਏਕੋ ਰਵਿ ਰਹਿਆ." (ਕਾਨ ਮਃ ੪) "ਓਅੰਕਾਰ ਅਕਾਰ ਕਰਿ ਪਵਣ ਪਾਣੀ ਬੈਸੰਤਰ ਸਾਜੇ." (ਭਾਗੁ)#ਸੰਸਕ੍ਰਿਤ ਦੇ ਵਿਦਵਾਨਾਂ ਨੇ ੳ ਅ ਮ ਤਿੰਨ ਅੱਖਰਾਂ ਨੂੰ ਬ੍ਰਹਮਾ ਵਿਸਨੂ ਸ਼ਿਵ ਮੰਨਕੇ ਓਅੰ ਨੂੰ ਤਿੰਨ ਦੇਵ ਰੂਪ ਕਲਪਿਆ ਹੈ, ਪਰ ਗੁਰੁਮਤ ਵਿੱਚ ਓਅੰ ਦੇ ਮੁੱਢ ਏਕਾ ਅੰਗ ਲਿਖਕੇ ਸਿੱਧ ਕੀਤਾ ਹੈ ਕਿ ਕਰਤਾਰ ਇੱਕ ਹੈ. "ਏਕਾ ਏਕੰਕਾਰ ਲਿਖਿ ਵੇਖਾਲਿਆ। ਊੜਾ ਓਅੰਕਾਰ ਪਾਸਿ ਬਹਾਲਿਆ." (ਭਾਗੁ)#੨. ਮੱਧ ਭਾਰਤ ਦੇ ਜਿਲੇ ਨੀਮਾੜ ਵਿੱਚ ਨਰਮਦਾ ਨਦੀ ਦੇ ਮਾਂਧਾਤਾ ਟਾਪੂ (ਦ੍ਵੀਪ) ਵਿੱਚ ਉਸ ਨਾਉਂ ਦਾ ਇੱਕ ਵੱਡਾ ਪ੍ਰਸਿੱਧ ਹਿੰਦੂ ਮੰਦਿਰ ਹੈ, ਸਤਿਗੁਰੂ ਨਾਨਕ ਦੇਵ ਜੀ ਨੇ ਇਸੇ ਥਾਂ 'ਦੱਖਣੀ ਓਅੰਕਾਰ' ਉੱਚਾਰਣ ਕੀਤਾ ਹੈ।¹ ੩. ਵ੍ਯ- ਹਾਂ। ੪. ਸਤ੍ਯ. ਯਥਾਰਥ. ਠੀਕ....