tapāतपा
ਸੰਗ੍ਯਾ- ਤਪਸ੍ਵੀ. ਤਪੀਆ. "ਤਪਾ ਨ ਹੋਵੈ ਅੰਦ੍ਰਹੁ ਲੋਭੀ." (ਵਾਰ ਗਉ ੧. ਮਃ ੪) ਦੇਖੋ, ਤੁੜ। ੨. ਰਿਆਸਤ ਪਟਿਆਲੇ ਦੀ ਨਜਾਮਤ ਬਰਨਾਲੇ ਦਾ ਇੱਕ ਪਿੰਡ, ਜੋ ਹੁਣ ਭਟਿੰਡਾ ਰਾਜਪੁਰਾ ਲੈਨ ਤੇ ਰੇਲਵੇ ਸਟੇਸ਼ਨ ਹੈ. ਇਸ ਗ੍ਰਾਮ ਗੁਰੂ ਤੇਗਬਹਾਦੁਰ ਸਾਹਿਬ ਮਾਲਵੇ ਨੂੰ ਕ੍ਰਿਤਾਰਥ ਕਰਦੇ ਹੋਏ ਵਿਰਾਜੇ ਹਨ. ਮਹਾਰਾਜਾ ਕਰਮਸਿੰਘ ਜੀ ਨੇ ਗੁਰਦ੍ਵਾਰਾ ਪੱਕਾ ਬਣਵਾਇਆ ਅਰ ਨਾਲ ਜਮੀਨ ਲਾਈ. ਪੁਜਾਰੀ ਸਿੰਘ ਹੈ.
संग्या- तपस्वी. तपीआ. "तपा न होवै अंद्रहु लोभी." (वार गउ १. मः ४) देखो, तुड़। २. रिआसत पटिआले दी नजामत बरनाले दा इॱक पिंड, जो हुण भटिंडा राजपुरा लैन ते रेलवे सटेशन है. इस ग्राम गुरू तेगबहादुर साहिब मालवे नूं क्रितारथ करदे होए विराजे हन. महाराजा करमसिंघ जी ने गुरद्वारा पॱका बणवाइआ अर नाल जमीन लाई. पुजारी सिंघ है.
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਸੰਗ੍ਯਾ- ਤਪ ਕਰਨ ਵਾਲਾ. ਤਪਸ੍ਵੀ. "ਤਪੀਆ ਹੋਵੈ ਤਪੁ ਕਰੈ." (ਸੂਹੀ ਮਃ ੧) ੨. ਡਿੰਗਲ ਵਿੱਚ ਤਪੀ ਦਾ ਅਰਥ ਸੂਰਜ ਹੈ....
ਸੰਗ੍ਯਾ- ਤਪਸ੍ਵੀ. ਤਪੀਆ. "ਤਪਾ ਨ ਹੋਵੈ ਅੰਦ੍ਰਹੁ ਲੋਭੀ." (ਵਾਰ ਗਉ ੧. ਮਃ ੪) ਦੇਖੋ, ਤੁੜ। ੨. ਰਿਆਸਤ ਪਟਿਆਲੇ ਦੀ ਨਜਾਮਤ ਬਰਨਾਲੇ ਦਾ ਇੱਕ ਪਿੰਡ, ਜੋ ਹੁਣ ਭਟਿੰਡਾ ਰਾਜਪੁਰਾ ਲੈਨ ਤੇ ਰੇਲਵੇ ਸਟੇਸ਼ਨ ਹੈ. ਇਸ ਗ੍ਰਾਮ ਗੁਰੂ ਤੇਗਬਹਾਦੁਰ ਸਾਹਿਬ ਮਾਲਵੇ ਨੂੰ ਕ੍ਰਿਤਾਰਥ ਕਰਦੇ ਹੋਏ ਵਿਰਾਜੇ ਹਨ. ਮਹਾਰਾਜਾ ਕਰਮਸਿੰਘ ਜੀ ਨੇ ਗੁਰਦ੍ਵਾਰਾ ਪੱਕਾ ਬਣਵਾਇਆ ਅਰ ਨਾਲ ਜਮੀਨ ਲਾਈ. ਪੁਜਾਰੀ ਸਿੰਘ ਹੈ....
ਕ੍ਰਿ. ਵਿ- ਵਿੱਚੋਂ. ਅੰਦਰੋਂ. ਭਾਵ- ਦਿਲੋਂ. "ਤਪਾ ਨ ਹੋਵੈ ਅੰਦ੍ਰਹੁ ਲੋਭੀ." (ਵਾਰ ਗਉ ੧. ਮਃ ੪)...
लोभिन्. ਵਿ- ਲਾਲਚੀ. "ਲੋਭੀ ਕਾ ਵੇਸਾਹੁ ਨ ਕੀਜੈ." (ਸਵਾ ਮਃ ੩)...
ਦੇਖੋ, ਬਾਰ ਸ਼ਬਦ। ੨. ਮੁਹ਼ਾਸਰਾ. ਘੇਰਾ. ਇਸ ਦਾ ਮੂਲ ਵ੍ਰਿ (वृ) ਧਾਤੁ ਹੈ। ੩. ਜੰਗ. ਯੁੱਧ. ਦੇਖੋ, ਅੰ. war। ੪. ਯੁੱਧ ਸੰਬੰਧੀ ਕਾਵ੍ਯ. ਉਹ ਰਚਨਾ, ਜਿਸ ਵਿੱਚ ਸ਼ੂਰਵੀਰਤਾ ਦਾ ਵਰਣਨ ਹੋਵੇ. ਜੈਸੇ- "ਵਾਰ ਸ਼੍ਰੀ ਭਗਉਤੀ ਜੀ ਕੀ." (ਦਸਮਗ੍ਰੰਥ). ੫. ਵਾਰ ਸ਼ਬਦ ਦਾ ਅਰਥ ਪੌੜੀ (ਨਿਃ ਸ਼੍ਰੇਣੀ) ਛੰਦ ਭੀ ਹੋ ਗਿਆ ਹੈ, ਕਿਉਂਕਿ ਯੋਧਿਆਂ ਦੀ ਸ਼ੂਰਵੀਰਤਾ ਦਾ ਜਸ ਪੰਜਾਬੀ ਕਵੀਆਂ ਨੇ ਬਹੁਤ ਕਰਕੇ ਇਸੇ ਛੰਦ ਵਿੱਚ ਲਿਖਿਆ ਹੈ ਦੇਖੋ, ਆਸਾ ਦੀ ਵਾਰ ਦੇ ਮੁੱਢ ਪਾਠ- "ਵਾਰ ਸਲੋਕਾਂ ਨਾਲਿ." ਇਸ ਥਾਂ "ਵਾਰ" ਸ਼ਬਦ ਪੌੜੀ ਅਰਥ ਵਿੱਚ ਹੈ। ੬. ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਕਰਤਾਰ ਦੀ ਮਹਿਮਾ ਭਰੀ ਬਾਣੀ, ਜੋ ਪੌੜੀ ਛੰਦਾਂ ਨਾਲ ਸਲੋਕ ਮਿਲਾਕੇ ਲਿਖੀ ਗਈ ਹੈ, "ਵਾਰ" ਨਾਮ ਤੋਂ ਪ੍ਰਸਿੱਧ ਹੈ. ਐਸੀਆਂ ਵਾਰਾਂ ੨੨ ਹਨ- ਸ਼੍ਰੀਰਾਮ ਦੀ, ਮਾਝ ਦੀ, ਗਉੜੀ ਦੀਆਂ ਦੋ, ਆਸਾ ਦੀ, ਗੂਜਰੀ ਦੀਆਂ ਦੋ, ਬਿਹਾਗੜੇ ਦੀ, ਵਡਹੰਸ ਦੀ, ਸੋਰਠਿ ਦੀ, ਜੈਤਸਰੀ ਦੀ, ਸੂਹੀ ਦੀ, ਬਿਲਾਵਲ ਦੀ, ਰਾਮਕਲੀ ਦੀਆਂ ਤਿੰਨ,¹ ਮਾਰੂ ਦੀਆਂ ਦੋ, ਬਸੰਤ ਦੀ,² ਸਾਰੰਗ ਦੀ, ਮਲਾਰ ਦੀ ਅਤੇ ਕਾਨੜੇ ਦੀ.#ਜਿਸ ਵਾਰ ਦੇ ਮੁੱਢ ਲਿਖਿਆ ਹੋਵੇ ਮਹਲਾ। ੩- ੪ ਅਥਵਾ ੫, ਤਦ ਜਾਣਨਾ ਚਾਹੀਏ ਕਿ ਇਸ ਵਾਰ ਵਿੱਚ ਜਿਤਨੀਆਂ ਪੌੜੀਆਂ ਹਨ, ਉਹ ਅਮੁਕ ਸਤਿਗੁਰੂ ਦੀਆਂ। ਹਨ, ਜੈਸੇ- ਵਾਰ ਮਾਝ ਵਿੱਚ ਪੌੜੀਆਂ ਗੁਰੂ ਨਾਨਕਦੇਵ ਦੀਆਂ, ਰਾਮਕਲੀ ਦੀ ਪਹਿਲੀ ਵਾਰ ਵਿਚ ਗੁਰੂ ਅਮਰ ਦੇਵ ਦੀਆਂ ਸ੍ਰੀ ਰਾਗ ਦੀ ਵਾਰ ਵਿੱਚ ਗੁਰੂ ਰਾਮਦਾਸ ਜੀ ਦੀਆਂ ਆਦਿ. ਜੇ ਦੂਜੇ ਸਤਿਗੁਰੂ ਦੀ ਕੋਈ ਪੌੜੀ ਹੈ, ਤਾਂ ਮਹਲੇ ਦਾ ਪਤਾ ਲਿਖਕੇ ਸਪਸ੍ਟ ਕਰ ਦਿੱਤਾ ਹੈ, ਜਿਵੇਂ- ਗਉੜੀ ਦੀ ਪਹਿਲੀ ਵਾਰ ਵਿੱਚ ਕੁਝ ਪਉੜੀਆਂ ਮਃ ੫. ਦੀਆਂ ਹਨ। ੭. ਅੰਤ. ਓੜਕ. "ਲੇਖੈ ਵਾਰ ਨ ਆਵਈ, ਤੂੰ ਬਖਸਿ ਮਿਲਾਵਣਹਾਰੁ." (ਸਵਾ ਮਃ ੩) ੮. ਵਾੜ। ੯. ਵਾਰਨਾ. ਕੁਰਬਾਨੀ. ਨਿਛਾਵਰ। ੧੦. ਉਰਲਾ ਕਿਨਾਰਾ. "ਤੁਮ ਕਰੋ ਵਾਰ ਵਹ ਪਾਰ ਉਤਰਤ ਹੈ." (ਸ਼ਿਵਦਯਾਲ) ਇੱਥੇ ਵਾਰ ਦੇ ਦੋ ਅਰਥ ਹਨ- ਵਾਰ ਪ੍ਰਹਾਰ (ਆਘਾਤ) ਅਤੇ ਉਰਵਾਰ। ੧੧. ਭਾਵ- ਇਹ ਜਗਤ, ਜੋ ਪਾਰ (ਪਰਲੋਕ) ਦੇ ਵਿਰੁੱਧ ਹੈ। ੧੨. ਰੋਹੀ. ਜੰਗਲ। ੧੩. ਆਘਾਤ. ਪ੍ਰਹਾਰ. ਜਰਬ. "ਕਰਲਿਹੁ ਵਾਰ ਪ੍ਰਥਮ ਬਲ ਧਰਕੈ." (ਗੁਪ੍ਰਸੂ) ੧੪. ਸੰ. ਅਵਸਰ. ਮੌਕਾ. ਵੇਲਾ. "ਨਾਨਕ ਸਿਝਿ ਇਵੇਹਾ ਵਾਰ." (ਵਾਰ ਮਾਰੂ ੨. ਮਃ ੫) "ਬਿਨਸਿ ਜਾਇ ਖਿਨ ਵਾਰ." (ਸਵਾ ਮਃ ੩) ੧੫. ਵਾਰੀ. ਕ੍ਰਮ. "ਇਕਿ ਚਾਲੇ ਇਕਿ ਚਾਲਸਹਿ ਸਭਿ ਅਪਨੀ ਵਾਰ." (ਬਿਲਾ ਮਃ ੫) "ਫੁਨਿ ਬਹੁੜਿ ਨ ਆਵਨ ਵਾਰ." (ਪ੍ਰਭਾ ਮਃ ੧) ੧੬. ਦਫ਼ਅ਼ਹ਼. ਬੇਰ. "ਜੇ ਸੋਚੀ ਲਖ ਵਾਰ" (ਜਪੁ) "ਬਲਿਹਾਰੀ ਗੁਰ ਆਪਣੇ ਦਿਉਹਾੜੀ ਸਦ ਵਾਰ." (ਵਾਰ ਆਸਾ) ੧੭. ਦ੍ਵਾਰ. ਦਰਵਾਜ਼ਾ। ੧੮. ਸਮੂਹ. ਸਮੁਦਾਯ। ੧੯. ਸ਼ਿਵ. ਮਹਾਦੇਵ। ੨੦. ਕ੍ਸ਼੍ਣ. ਖਿਨ. ਨਿਮੇਸ। ੨੧. ਸੂਰਜ ਆਦਿ ਗ੍ਰਹਾਂ ਦੇ ਅਧਿਕਾਰ ਦਾ ਦਿਨ. ਸਤਵਾੜੇ ਦੇ ਦਿਨ. "ਪੰਦਰਹ ਥਿਤੀਂ ਤੈ ਸਤ ਵਾਰ." (ਬਿਲਾ ਮਃ ੩. ਵਾਰ ੭) ੨੨ ਯਗ੍ਯ ਦਾ ਪਾਤ੍ਰ (ਭਾਂਡਾ). ੨੩ ਪੂਛ ਦਾ ਬਾਲ (ਰੋਮ). ੨੪ ਖ਼ਜ਼ਾਨਾ। ੨੫ ਵਾਰਣ (ਹਟਾਉਣ) ਦੀ ਕ੍ਰਿਯਾ। ੨੬ ਚਿਰ. ਦੇਰੀ. ਢਿੱਲ. "ਮਾਣਸ ਤੇ ਦੇਵਤੇ ਕੀਏ, ਕਰਤ ਨ ਲਾਗੀ ਵਾਰ." (ਵਾਰ ਆਸਾ) ੨੭ ਵਿ- ਹੱਛਾ. ਚੰਗਾ। ੨੮ ਸੰ. वार्. ਜਲ. ਪਾਣੀ। ੨੯ ਫ਼ਾ. [وار] ਵਿ- ਵਾਨ. ਵਾਲਾ. ਇਹ ਦੂਜੇ ਸ਼ਬਦ ਦੇ ਅੰਤ ਆਉਂਦਾ ਹੈ, ਜੈਸੇ- ਸਜ਼ਾਵਾਰ, ਖ਼ਤਾਵਾਰ ਆਦਿ। ੩੦ ਯੋਗ੍ਯ. ਲਾਇਕ। ੩੧ ਤੁੱਲ. ਮਾਨਿੰਦ. ਸਮਾਨ....
ਜਿਲਾ ਅੰਮ੍ਰਿਤਸਰ, ਤਸੀਲ ਤਰਨਤਾਰਨ, ਥਾਣਾ ਸਰਹਾਲੀ ਦਾ ਇੱਕ ਪਿੰਡ, ਜੋ ਰੇਲਵੇ ਸਟੇਸ਼ਨ ਤਰਨਤਾਰਨ ਤੋਂ ਦਸ ਮੀਲ ਵਾਯਵੀ ਕੋਣ ਹੈ. ਇਸ ਪਿੰਡ ਦੀ ਆਬਾਦੀ ਦੇ ਵਿੱਚ ਸ਼੍ਰੀ ਗੁਰੂ ਅੰਗਦ ਸਾਹਿਬ ਜੀ ਦਾ ਗੁਰਦ੍ਵਾਰਾ ਹੈ#ਇੱਕ ਵਾਰ ਅਜੇਹੀ ਔੜ ਲੱਗੀ ਕਿ ਵਰਖਾ ਦੀ ਬੂੰਦ ਨਾ ਡਿਗੀ. ਸਾਰੇ ਲੋਕ ਕੱਠੇ ਹੋਕੇ ਦਾਦੂ ਨਾਮਕ ਤਪੇ ਪਾਸ (ਜੋ ਖਡੂਰ ਵਿੱਚ ਹੀ ਵਸਦਾ ਸੀ) ਗਏ, ਅਤੇ ਵਰਖਾ ਲਈ ਬੇਨਤੀ ਕੀਤੀ. ਉਸ ਨੇ ਕਿਹਾ ਕਿ ਜਦ ਤਾਈਂ ਗੁਰੂ ਅੰਗਦ ਜੀ ਖਡੂਰ ਵਸਦੇ ਹਨ, ਤਦ ਤੀਕ ਵਰਖਾ ਨਹੀਂ ਪਵੇਗੀ. ਜੇ ਉਹ ਇੱਥੋਂ ਚਲੇ ਜਾਣ, ਤਾਂ ਵਰਖਾ ਹੋਵੇਗੀ. ਇਹ ਬਾਤ ਲੋਕਾਂ ਨੇ ਗੁਰੂ ਜੀ ਪਾਸ ਜਾ ਕਹੀ, ਤਾਂ ਰਾਤ ਨੂੰ ਸਤਿਗੁਰੂ ਇਕੱਲੇ ਹੀ ਖਡੂਰ ਸਾਹਿਬ ਤੋਂ ਚੱਲਕੇ ਇੱਥੇ ਆ ਗਏ. ਇਸ ਥਾਂ ਤੋਂ ਪਿੰਡ "ਛਾਪਰੀ" ਦੀ ਸੰਗਤਿ ਗੁਰੂ ਜੀ ਨੂੰ ਆਪਣੇ ਪਿੰਡ ਲੈ ਆਈ. ਉੱਥੇ ਕੁਝ ਸਮਾਂ ਗੁਰੂ ਜੀ ਰਹੇ. ਫਿਰ ਭਰੋਵਾਲ ਪਿੰਡ ਹੁੰਦੇ ਹੋਏ ਖਡੂਰ ਵਾਸੀਆਂ ਦੀ ਪਸ਼ਚਾਤਾਪ ਸਹਿਤ ਕੀਤੀ ਹੋਈ ਅਰਜੋਈ ਮੰਨਕੇ ਮੁੜ ਖਡੂਰ ਸਾਹਿਬ ਚਰਨ ਪਾਏ.#ਪਹਿਲਾਂ ਇੱਥੇ ਸਾਧਾਰਨ ਅਸਥਾਨ ਸੀ. ੨੦- ੨੨ ਸਾਲ ਤੋਂ ਭਾਈ ਨੱਥਾਸਿੰਘ ਜੀ ਪੁਜਾਰੀ ਦੀ ਪ੍ਰੇਰਣਾ ਨਾਲ ਬਹੁਤ ਸੁੰਦਰ ਦਰਬਾਰ ਬਣ ਗਿਆ ਹੈ. ਨਿੱਤ ਸ਼੍ਰੀ ਗੁਰੂ ਗ੍ਰੰਥਸਾਹਿਬ ਜੀ ਦਾ ਪ੍ਰਕਾਸ਼ ਹੁੰਦਾ ਹੈ. ਦਸ ਵਿੱਘੇ ਜ਼ਮੀਨ ਸਰਦਾਰ ਜਗਤਸਿੰਘ ਨੰਬਰਦਾਰ ਅਤੇ ਸਰਦਾਰ ਮੰਗਲਸਿੰਘ ਚੰਦਨਸਿੰਘ ਨੇ ਦਿੱਤੀ ਹੋਈ ਹੈ। ੨. ਤ੍ਰੁਟਿ. ਘਾਟਾ. ਕਮੀ....
ਅ਼. [رِیاست] ਸੰਗ੍ਯਾ- ਰਾਜ੍ਯ। ੨. ਹੁਕੂਮਤ....
ਸੰ. पिणड्. ਧਾ- ਢੇਰ ਕਰਨਾ, ਇਕੱਠਾ ਕਰਨਾ, ਗੋਲਾ ਵੱਟਣਾ। ੨. ਸੰਗ੍ਯਾ- ਆਟੇ ਆਦਿ ਨੂੰ ਕੱਠਾ ਕਰਕੇ ਬਣਾਇਆ ਹੋਇਆ ਪਿੰਨਾ. ਗੋਲਾ। ੩. ਪਿਤਰਾਂ ਨਿਮਿੱਤ ਅਰਪੇਹੋਏ ਜੌਂ ਦੇ ਆਟੇ ਆਦਿ ਦੇ ਪਿੰਨ. "ਪਿੰਡ ਪਤਲਿ ਮੇਰੀ ਕੇਸਉ ਕਿਰਿਆ." (ਆਸਾ ਮਃ ੧) ੪. ਦੇਹ. ਸ਼ਰੀਰ. "ਮਿਲਿ ਮਾਤਾ ਪਿਤਾ ਪਿੰਡ ਕਮਾਇਆ." (ਮਾਰੂ ਮਃ ੧) "ਜਿਨਿ ਏ ਵਡੁ ਪਿਡ ਠਿਣਿਕਿਓਨੁ." (ਵਾਰ ਰਾਮ ੩) ਦੇਖੋ, ਠਿਣਿਕਿਓਨੁ। ੫. ਗੋਲਾਕਾਰ ਬ੍ਰਹਮਾਂਡ। ੬. ਗ੍ਰਾਮ. ਗਾਂਵ. "ਹਉ ਹੋਆ ਮਾਹਰੁ ਪਿੰਡ ਦਾ." (ਸ੍ਰੀ ਮਃ ੫. ਪੈਪਾਇ) ਇੱਥੇ ਭਾਵ ਸ਼ਰੀਰ ਤੋਂ ਹੈ। ੭. ਢੇਰ. ਸਮੁਦਾਯ। ੮. ਭੋਜਨ. ਆਹਾਰ....
ਕ੍ਰਿ. ਵਿ- ਅਬ. ਇਸ ਵੇਲੇ. "ਹੁਣਿ ਕਦਿ ਮਿਲੀਐ ਪ੍ਰਿਅ ਤੁਧੁ ਭਗਵੰਤਾ." (ਮਾਝ ਮਃ ੫) ਇਸ ਦਾ ਮੂਲ ਸੰਸਕ੍ਰਿਤ अहनि ਅਹਨਿ ਹੈ, ਜਿਸ ਦਾ ਅਰਥ ਹੈ ਦਿਨ ਮੇ. ਭਾਵ- ਅੱਜ ਦੇ ਦਿਨ....
ਭੱਟੀਰਾਉ ਰਾਜਪੂਤ ਦਾ ਵਸਾਇਆ ਨਗਰ, ਜਿਸ ਦੇ ਭਟਨੇਰ ਆਬਾਦ ਕੀਤੀ. ਇਹ ਹੁਣ ਮਹਾਰਾਜਾ ਪਟਿਆਲਾ ਦੀ ਨਜਾਮਤ ਬਰਨਾਲਾ ਵਿੱਚ ਹੈ. ਇਸ ਨਗਰ ਦੇ ਪਾਸ ਰਾਜਾ ਬਿਨੈਪਾਲ ਦਾ ਰਚਿਆ ਬਹੁਤ ਉੱਚਾ ਕਿਲਾ ਹੈ, ਜਿਸ ਦੀ ਬਲੰਦੀ ੧੧੮ ਫੁਟ ਹੈ. ਬਹੁਤ ਲੇਖਕਾਂ ਨੇ ਇਸ ਨੂੰ ਜੈਪਾਲ ਦੀ ਰਾਜਧਾਨੀ ਭੀ ਲਿਖਿਆ ਹੈ. ਸ਼੍ਰੀ ਗੁਰੂ ਗੋਬਿੰਦਸਿੰਘ ਜੀ ਇਸ ਨਗਰ ਪਧਾਰੇ ਹਨ. ਇੱਕ ਗੁਰਦ੍ਵਾਰਾ ਕਿਲੇ ਦੇ ਅੰਦਰ ਹੈ, ਜਿਸ ਨੂੰ ਰਿਆਸਤ ਪਟਿਆਲੇ ਵੱਲੋਂ ੫੦ ਘੁਮਾਉਂ ਜ਼ਮੀਨ ਹੈ. ਦੂਜਾ ਰਤਨਹਾਜੀ ਦੇ ਮਕਾਨ ਪਾਸ ਹੈ (ਜਿਸ ਥਾਂ ਗੁਰੂ ਸਾਹਿਬ ਦਾ ਕੈਂਪ ਸੀ). ਇਸ ਗੁਰਦ੍ਵਾਰੇ ਨੂੰ ੨੫ ਘੁਮਾਉਂ ਜ਼ਮੀਨ ਹੈ. ਪੁਜਾਰੀ ਦੋਹੀਂ ਥਾਈਂ ਸਿੰਘ ਹਨ.#ਭਟਿੰਡੇ ਤੇ ਰਾਜਾ ਅਮਰਸਿੰਘ ਪਟਿਆਲਾਪਤਿ ਨੇ ਸਨ ੧੭੭੧ ਵਿੱਚ ਕਬਜਾ ਕੀਤਾ ਸੀ.¹ ਮਹਾਰਾਜਾ ਕਰਮਸਿੰਘ ਨੇ ਭਟਿੰਡੇ ਦੇ ਕਿਲੇ ਦਾ ਨਾਮ ਗੋਬਿੰਦਗੜ੍ਹ ਰੱਖਿਆ.#ਭਟਿੰਡੇ ਦਾ ਪੁਰਾਣਾ ਸੰਸਕ੍ਰਿਤ ਨਾਮ ਵਿਕ੍ਰਮਗੜ੍ਹ ਹੈ. ਇਹ ਨਾਰਥ ਵੈਸਟਰਨ, ਸਦਰਨ ਪੰਜਾਬ, ਜੋਧਪੁਰ ਬੀਕਾਨੇਰ ਅਤੇ ਰਾਜਪੂਤਾਨਾ ਰੇਲਵੇ ਦਾ ਮਿਲਾਪਅਸਥਾਨ junction ਹੈ....
ਸੰਗ੍ਯਾ- ਪੰਕ੍ਤਿ. ਕਤਾਰ. ਸ਼੍ਰੇਣੀ. ਅੰ. Line. "ਲਗੀ ਤੁਰੰਗਨ ਲੈਨ ਬਡੇਰੀ." (ਗੁਪ੍ਰਸੂ) ੨. ਸਿੱਧੀ ਲਕੀਰ. ਰੇਖਾ। ੩. ਸਿਪਾਹੀਆਂ ਦੇ ਰਹਿਣ ਦੀ ਕੋਠੜੀਆਂ ਦੀ ਕਤਾਰ. ਬਾਰਕ। ੪. ਦੇਖੋ, ਲੈਣਾ. "ਬਿਖਮੁ ਨ ਜਾਈ ਲੈਨ." (ਧਨਾ ਮਃ ੫) ੫. ਸੰ. ਲਯਨ. ਲਯ ਹੋਣ ਦਾ ਭਾਵ। ੬. ਵਿਸ਼੍ਰਾਮ....
ਅੰ. (Railway) ਧਾਤੂ ਦੀ ਲੀਕ ਦੀ ਸੜਕ, ਜਿਸ ਉੱਪਰਦੀ ਰੇਲਗੱਡੀ ਚਲਦੀ ਹੈ. ਇੰਗਲੈਂਡ ਵਿੱਚ ਸਭ ਤੋਂ ਪਹਿਲਾਂ ਸਨ ੧੮੦੨ ਵਿੱਚ ਇਸ ਦਾ ਆਰੰਭ ਹੋਇਆ. ਹੁਣ ਦੁਨੀਆਂ ਵਿੱਚ ੭੨੦, ੦੦੦ ਮੀਲ ਰੇਲਵੇ ਹੈ, ਜਿਸ ਵਿੱਚੋਂ ਭਾਰਤ ਅੰਦਰ ੩੩੦੦੦ ਮੀਲ ਹੈ....
ਸੰ. ਸੰਗ੍ਯਾ- ਗਾਂਵ. ਪਿੰਡ. "ਗ੍ਰਾਮ ਗ੍ਰਾਮ ਨਗਰ ਸਭ ਫਿਰਿਆ." (ਨਟ ਅਃ ਮਃ ੪) ੨. ਸਮੂਹ. ਸਮੁਦਾਯ। ੩. ਰਾਗ ਦੀ ਸਰਗਮ ਦੀ ਇਸਥਿਤੀ ਦਾ ਮੂਲਰੂਪ ਸ੍ਵਰ (ਸੁਰ). ਸੰਗੀਤਸ਼ਾਸਤ੍ਰ ਵਿੱਚ ਸੜਜ, ਮਧ੍ਯਮ ਅਤੇ ਗਾਂਧਾਰ ਤਿੰਨ ਗ੍ਰਾਮ ਲਿਖੇ ਹਨ, ਜਿਨ੍ਹਾਂ ਦੇ ਦੂਜੇ ਨਾਉ, 'ਨੰਦ੍ਯਾਵਰਤ' 'ਸੁਭਦ੍ਰ' ਅਤੇ 'ਜੀਮੂਤ' ਹਨ. ਸੜਜ ਨੂੰ ਮੁੱਖ ਰੱਖਕੇ ਜੇ ਬਾਕੀ ਸੁਰਾਂ ਦਾ ਫੈਲਾਉ ਕਰੀਏ ਤਦ ਸੜਜ ਗ੍ਰਾਮ ਹੈ, ਐਸੇ ਹੀ ਮੱਧ ਅਤੇ ਗਾਂਧਾਰ ਨੂੰ ਜਾਣੋ. ਕਈਆਂ ਦੇ ਮਤ ਵਿੱਚ ਗਾਂਧਾਰ ਦੀ ਥਾਂ ਪੰਚਮ ਤੀਸਰਾ ਗ੍ਰਾਮ ਹੈ.#ਕਈ ਸੰਗੀਤਗ੍ਰੰਥਾਂ ਵਿੱਚ 'ਮੰਦ੍ਰ' ਗ੍ਰਾਮ ਸੜਜ ਹੈ, ਮਧ੍ਯਮ 'ਮਧ੍ਯ' ਗ੍ਰਾਮ ਹੈ, ਨਿਸਾਦ 'ਤਾਰ' ਗ੍ਰਾਮ ਹੈ....
ਦੇਖੋ, ਗੁਰ ਅਤੇ ਗੁਰੁ। ੨. ਪੂਜ੍ਯ. "ਇਸੁ ਪਦ ਜੋ ਅਰਥਾਇ ਲੇਇ ਸੋ ਗੁਰੂ ਹਮਾਰਾ." (ਗਉ ਅਃ ਮਃ ੧)...
ਦੇਖੋ, ਤੇਗਬਹਾਦੁਰ ਸਤਿਗੁਰੂ। ੨. ਵਿ- ਤਲਵਾਰ ਚਲਾਉਣ ਵਿੱਚ ਦਿਲੇਰ ਅਤੇ ਨਿਪੁਣ. ਤਲਵਾਰ ਦਾ ਧਨੀ. "ਸ੍ਰੀ ਗੁਰੂ ਤੇਗਬਹਾਦੁਰ ਨੰਦਨ, ਤੇਗਬਹਾਦੁਰ ਯੌਂ ਸੁਧ ਪਾਈ." (ਗੁਪ੍ਰਸੂ)...
ਅ਼. [صاحب] ਸਾਹ਼ਿਬ. ਸੰਗ੍ਯਾ- ਸ੍ਵਾਮੀ. ਮਾਲਿਕ. "ਸਾਹਿਬ ਸੇਤੀ ਹੁਕਮ ਨ ਚਲੈ." (ਵਾਰ ਆਸਾ ਮਃ ੨) ੨. ਕਰਤਾਰ. "ਸਾਹਿਬ ਸਿਉ ਮਨੁ ਮਾਨਿਆ." (ਆਸਾ ਅਃ ਮਃ ੧) ੩. ਮਿਤ੍ਰ....
ਦੇਖੋ, ਕਿਰਤਾਰਥ. "ਤੀਨ ਸਮਾਏ ਏਕੁ ਕ੍ਰਿਤਾਰਥ." (ਪ੍ਰਭਾ ਅਃ ਮਃ ੧) ਜਦ ਮੋਖ ਦ੍ਵਾਰਾ ਕ੍ਰਿਤਾਰਥ ਹੋਏ, ਤਦ ਧਰਮ ਅਰਥ ਕਾਮ ਸਮਾਏ. "ਹਰਿਨਾਮ ਕ੍ਰਿਤਾਰਥੁ ਗੁਰਮੁਖਿ ਕ੍ਰਿਪਾ ਕਰੇ." (ਮਾਰੂ ਮਃ ੪)...
ਦੇਖੋ, ਮਹਾਰਾਜ....
ਦੇਖੋ, ਗੁਰਦੁਆਰਾ ੩....
ਵਿ- ਪਕ੍ਵ. ਕੱਚੀ ਦਸ਼ਾ ਤੋਂ ਪੱਕਣ ਦੀ ਹਾਲਤ ਨੂੰ ਪਹੁਚਿਆ। ੨. ਚੰਗੀ ਤਰਾਂ ਰਿੱਝਿਆ। ੩. ਪੂਰਣ ਅਭ੍ਯਾਸੀ। ੪. ਪੁਖ਼ਤਾ. ਚੂਨੇ ਆਦਿ ਮਸਾਲੇ ਨਾਲ ਚਿਣਿਆ ਹੋਇਆ। ੫. ਸੰਗ੍ਯਾ- ਰਿਆਸਤ ਪਟਿਆਲਾ, ਨਜਾਮਤ ਬਰਨਾਲਾ, ਤਸੀਲ ਥਾਣਾ ਰਾਮਾ ਵਿੱਚ ਇੱਕ ਪਿੰਡ ਹੈ. ਇਸ ਤੋਂ ਦੱਖਣ ਪੂਰਵ ਵਸੋਂ ਦੇ ਨਾਲ ਹੀ ਸ਼੍ਰੀ ਗੁਰੂ ਗੋਬਿੰਦਸਿੰਘ ਜੀ ਦਾ ਗੁਰਦ੍ਵਾਰਾ ਹੈ. ਤਲਵੰਡੀ ਨੂੰ ਜਾਂਦੇ ਗੁਰੂ ਜੀ ਤਿੰਨ ਦਿਨ ਇੱਥੇ ਵਿਰਾਜੇ ਹਨ. ਜਿਸ ਜੰਡ ਨਾਲ ਗੁਰੂ ਜੀ ਦਾ ਘੋੜਾ ਬੱਧਾ ਸੀ ਉਹ ਮੌਜੂਦ ਹੈ. ਮੰਦਿਰ ਬਣਿਆ ਹੋਇਆ ਹੈ. ਗੁਰਦ੍ਵਾਰੇ ਨਾਲ ੧੦੦ ਘੁਮਾਉਂ ਜ਼ਮੀਨ ਰਿਆਸਤ ਪਟਿਆਲੇ ਵੱਲੋਂ ਹੈ. ਪੁਜਾਰੀ ਸਿੰਘ ਹਨ. ਰੇਲਵੇ ਸਟੇਸ਼ਨ ਸੰਗਤ (ਬੀ. ਬੀ. ਐਂਡ ਸੀ. ਆਈ. ਰੇਲਵੇ) ਤੋਂ ਚਾਰ ਮੀਲ ਦੱਖਣ ਹੈ....
ਕ੍ਰਿ. ਵਿ- ਲਾਗੇ. ਕੋਲ। ੨. ਸਾਥ. ਸੰਗ. ਦੇਖੋ, ਨਾਲਿ। ੩. ਸੰ. ਸੰਗ੍ਯਾ- ਕਮਲ ਦੀ ਡੰਡੀ. ਦੇਖੋ, ਨਾਲਿਕੁਟੰਬ। ੪. ਨਲਕੀ. ਨਲੀ. "ਨਾਲ ਬਿਖੈ ਬਾਤ ਕੀਏ ਸੁਨੀਅਤ ਕਾਨ ਦੀਏ." (ਭਾਗੁ ਕ) ੫. ਬੰਦੂਕ ਦੀ ਨਾਲੀ. "ਛੁਟਕੰਤ ਨਾਲੰ." (ਕਲਕੀ) ੬. ਲਾਟਾ, ਅਗਨਿ ਦੀ ਸ਼ਿਖਾ, "ਉਠੈ ਨਾਲ ਅੱਗੰ." (ਵਰਾਹ) ੭. ਫ਼ਾ. [نال] ਕਾਨੀ (ਕਲਮ) ਘੜਨ ਵੇਲੇ ਨਲਕੀ ਵਿੱਚੋਂ ਜੋ ਸੂਤ ਨਿਕਲਦਾ ਹੈ।#੮. ਨਾਲੀਦਨ ਦਾ ਅਮਰ. ਰੋ. ਰੁਦਨ ਕਰ।#੯. ਅ਼. [نعل] ਜੋੜੇ ਅਥਵਾ ਘੋੜੇ ਦੇ ਸੁੰਮ ਹੇਠ ਲਾਇਆ ਲੋਹਾ, ਜੋ ਘਸਣ ਤੋਂ ਰਖ੍ਯਾ ਕਰਦਾ ਹੈ। ੧੦. ਜੁੱਤੀ. ਪਾਪੋਸ਼। ੧੧. ਤਲਵਾਰ ਦੇ ਮਿਆਨ (ਨਯਾਮ) ਦੀ ਠੋਕਰ, ਜੋ ਨੋਕ ਵੱਲ ਹੁੰਦੀ ਹੈ। ੧੨. ਖੂਹ ਦਾ ਚੱਕ, ਜਿਸ ਉੱਤੇ ਨਾਲੀ (ਮਹਲ) ਉਸਾਰਦੇ ਹਨ....
ਫ਼ਾ. [زمیِن] ਪ੍ਰਿਥਿਵੀ. ਭੂਮਿ. ਸੰ. ज्मा. ਜਮਾ੍....
ਸੰਗ੍ਯਾ- ਪੂਜਾਕਾਰੀ. ਪੂਜਾ ਕਰਨ ਵਾਲਾ....
ਸੰ. ਸਿੰਹ. ਹਿੰਸਾ ਕਰਨ ਵਾਲਾ ਜੀਵ. ਸ਼ੇਰ. "ਸਿੰਘ ਰੁਚੈ ਸਦ ਭੋਜਨੁ ਮਾਸ." (ਬਸੰ ਮਃ ੫) ਭਾਵੇਂ ਸ਼ਾਰਦੂਲ (ਕੇਸ਼ਰੀ), ਚਿਤ੍ਰਕ ਵ੍ਯਾਘ੍ਰ (ਬਾਘ) ਆਦਿ ਸਾਰੇ ਸਿੰਹ (ਸਿੰਘ) ਕਹੇ ਜਾ ਸਕਦੇ ਹਨ, ਪਰ ਇਹ ਖ਼ਾਸ ਨਾਮ ਖ਼ਾਸ ਖ਼ਾਸ ਜੀਵਾਂ ਦੇ ਹਨ. ਪਾਠਕਾਂ ਦੇ ਗ੍ਯਾਨ ਲਈ ਇੱਥੇ ਚਿਤ੍ਰ ਦੇਕੇ ਸਪਸ੍ਟ ਕੀਤਾ ਜਾਂਦਾ ਹੈ. ਦੇਖੋ, ਸਾਰਦੂਲ। ੨. ਖੰਡੇ ਦਾ ਅਮ੍ਰਿਤਧਾਰੀ ਗੁਰੂ ਨਾਨਕਪੰਥੀ ਖਾਲਸਾ। ੩. ਵਿ- ਸ਼ਿਰੋਮਣਿ. ਪ੍ਰਧਾਨ। ੪. ਸ਼੍ਰੇਸ੍ਠ. ਉੱਤਮ। ੫. ਬਹਾਦੁਰ. ਸ਼ੂਰਵੀਰ। ੬. ਦੇਖੋ, ਫੀਲੁ। ੭. ਸਿੰਹਰਾਸ਼ਿ. ਦੇਖੋ, ਸਿੰਹ....