tapī, tapīāतपी, तपीआ
ਸੰਗ੍ਯਾ- ਤਪ ਕਰਨ ਵਾਲਾ. ਤਪਸ੍ਵੀ. "ਤਪੀਆ ਹੋਵੈ ਤਪੁ ਕਰੈ." (ਸੂਹੀ ਮਃ ੧) ੨. ਡਿੰਗਲ ਵਿੱਚ ਤਪੀ ਦਾ ਅਰਥ ਸੂਰਜ ਹੈ.
संग्या- तप करन वाला. तपस्वी. "तपीआ होवै तपु करै." (सूही मः १) २. डिंगल विॱच तपी दा अरथ सूरज है.
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਦੇਖੋ, ਕਰਣ. "ਕੁੰਡਲ ਕਰਨ ਵਾਰੀ, ਸੁਮਤਿ ਕਰਨ ਵਾਰੀ, ਕਮਲ ਕਰਨ ਵਾਰੀ ਗਤਿ ਹੈ ਕਰਿਨ ਕੀ." (ਗੁਪ੍ਰਸੂ) ਕੰਨਾਂ ਵਿੱਚ ਕੁੰਡਲਾਂ ਵਾਲੀ, ਉੱਤਮ ਬੁੱਧਿ ਦੇ ਬਣਾਉਣ ਵਾਲੀ, ਹੱਥ ਵਿੱਚ ਕਮਲ ਧਾਰਣ ਵਾਲੀ, ਚਾਲ ਹੈ ਹਾਥੀ ਜੇਹੀ। ੨. ਕਰਣ. ਇੰਦ੍ਰਿਯ. ਅੱਖ ਕੰਨ ਨੱਕ ਆਦਿ ਇੰਦ੍ਰੀਆਂ. "ਕਰਨ ਸਿਉਇਛਾ ਚਾਰਹ." (ਸਵੈਯੇ ਮਃ ੨. ਕੇ) ਕੇ) ਕਰਣ (ਇੰਦ੍ਰੀਆਂ) ਨੂੰ ਸ੍ਵ (ਆਪਣੀ) ਇੱਛਾ ਅਨੁਸਾਰ ਚਲਾਉਂਦੇ ਹਨ. ਭਾਵ, ਇੰਦ੍ਰੀਆਂ ਕ਼ਾਬੂ ਕੀਤੀਆਂ ਹਨ। ੩. ਦੇਖੋ, ਕਰਣ ੧੧....
ਸੰਗ੍ਯਾ- ਵਲਯ. ਗੋਲ ਆਕਾਰ ਦਾ ਗਹਿਣਾ. ਕੁੰਡਲ. ਸੰ. ਵਾਲਿਕਾ। ੨. ਵਿ- ਧਾਰਨ ਵਾਲਾ. ਵਾਨ. ਵੰਤ। ੩. ਫ਼ਾ. [والا] ਉੱਚਾ. ਵਡਾ. ਇਹ ਸ਼ਬਦ ਵਾਲਾ ਭੀ ਸਹੀ ਹੈ....
ਸੰਗ੍ਯਾ- ਤਪ ਕਰਨ ਵਾਲਾ. ਤਪਸ੍ਵੀ. "ਤਪੀਆ ਹੋਵੈ ਤਪੁ ਕਰੈ." (ਸੂਹੀ ਮਃ ੧) ੨. ਡਿੰਗਲ ਵਿੱਚ ਤਪੀ ਦਾ ਅਰਥ ਸੂਰਜ ਹੈ....
ਦੇਖੋ, ਤਪ. "ਤੀਰਥੁ ਤਪੁ ਦਇਆ ਦਤੁ ਦਾਨੁ." (ਜਪੁ) ੨. ਸੰ. ਵਿ- ਤਾਪ ਸਹਿਤ. ਗਰਮ। ੩. ਸੰਗ੍ਯਾ- ਅਗਨਿ। ੪. ਸੂਰਜ। ੫. ਵੈਰੀ. ਦੁਸ਼ਮਨ....
ਵਿ- ਕੁਸੁੰਭ ਰੰਗੀ. "ਮਨੋ ਅੰਗ ਸੂਹੀ ਕੀ ਸਾਰ੍ਹੀ ਕਰੀ ਹੈ." (ਚੰਡੀ ੧) ੨. ਇੱਕ ਰਾਗਿਣੀ, ਜਿਸ ਨੂੰ ਸੂਹਾ ਭੀ ਆਖਦੇ ਹਨ.¹ ਇਹ ਕਾਫੀ ਠਾਟ ਦੀ ਸਾੜਵ ਰਾਗਿਣੀ ਹੈ. ਇਸ ਵਿੱਚ ਧੈਵਤ ਵਰਜਿਤ ਹੈ. ਸੂਹੀ ਨੂੰ ਗਾਂਧਾਰ ਅਤੇ ਨਿਸਾਦ ਕੋਮਲ, ਬਾਕੀ ਸ਼ੁੱਧ ਸੁਰ ਹਨ. ਵਾਦੀ ਮੱਧਮ ਅਤੇ ਸੜਜ ਸੰਵਾਦੀ ਹੈ. ਗਾਉਣ ਦਾ ਵੇਲਾ ਦੋ ਘੜੀ ਦਿਨ ਚੜ੍ਹੇ ਹੈ.#ਆਰੋਹੀ- ਸ ਰ ਗਾ ਮ ਪ ਨਾ ਸ.#ਅਵਰੋਹੀ- ਸ ਨਾ ਮ ਪ ਗਾ ਰ ਸ.#ਸ਼੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਸੂਹੀ ਦਾ ਪੰਦਰਵਾਂ ਨੰਬਰ ਹੈ। ੩. ਪੋਠੋਹਾਰ ਵੱਲ ਕਿਸੇ ਔਰਤ ਦਾ ਆਪਣੇ ਘਰ ਦੇ ਕਿਸੇ ਬਜ਼ੁਰਗ ਅੱਗੇ ਮੱਥਾ ਟੇਕਣ ਦਾ ਕਰਮ. ਦੇਖੋ, ਸੁਹੀਆ....
ਸੰਗ੍ਯਾ- ਰਾਜਪੂਤਾਨੇ ਦੀ ਉਹ ਭਾਸਾ, ਜਿਸ ਵਿੱਚ ਭੱਟ ਚਾਰਣ ਆਦਿ ਕਵਿਤਾ ਲਿਖਦੇ ਹਨ. ਇਹ ਹੁਣ ਪ੍ਰਚਲਿਤ ਬੋਲੀ ਤੋਂ ਬਹੁਤ ਭਿੰਨ ਜਾਪਦੀ ਹੈ। ੨. ਵਿ- ਨੀਚ। ੩. ਨਿੰਦਿਤ....
ਸੰਗ੍ਯਾ- ਤਪ ਕਰਨ ਵਾਲਾ. ਤਪਸ੍ਵੀ. "ਤਪੀਆ ਹੋਵੈ ਤਪੁ ਕਰੈ." (ਸੂਹੀ ਮਃ ੧) ੨. ਡਿੰਗਲ ਵਿੱਚ ਤਪੀ ਦਾ ਅਰਥ ਸੂਰਜ ਹੈ....
ਸੰ. अर्थ्. ਧਾ- ਮੰਗਣਾ. ਚਾਹੁਣਾ. ਢੂੰਡਣਾ ਘੇਰਨਾ. ੨. ਸੰ. अर्थ- ਅਰ੍ਥ. ਸੰਗ੍ਯਾ- ਸ਼ਬਦ ਦਾ ਭਾਵ. ਪਦ ਦਾ ਤਾਤਪਰਯ. "ਧਰ੍ਯੋ ਅਰਥ ਜੋ ਸਬਦ ਮਝਾਰਾ। ਬਾਰ ਬਾਰ ਉਰ ਕਰਹੁ ਵਿਚਾਰਾ." (ਗੁਪ੍ਰਸੂ) ੩. ਪ੍ਰਯੋਜਨ. ਮਤਲਬ. "ਪੁਛਿਆ ਢਾਢੀ ਸਦਿਕੈ, ਕਿਤੁ ਅਰਥ ਤੂੰ ਆਇਆ?" (ਵਾਰ ਸ੍ਰੀ ਮਃ ੪)#"ਤੀਰਥ ਉਦਮੁ ਸਤਿਗੁਰੂ ਕੀਆ ਸਭ ਲੋਕ ਉਧਰਣ ਅਰਥਾ." (ਤੁਖਾ ਛੰਤ ਮਃ ੪) ੪. ਧਨ. ਪਦਾਰਥ. "ਅਰਥ ਧਰਮ ਕਾਮ ਮੋਖ ਕਾ ਦਾਤਾ." (ਬਿਲਾ ਮਃ ੫) ੫. ਕਾਰਨ. ਹੇਤੁ. ਸਬਬ। ੬. ਸ਼ਬਦ, ਸਪਰਸ਼ ਰੂਪ, ਰਸ, ਗੰਧ, ਇਹ ਪੰਜ ਵਿਸੇ। ੭. ਫਲ. ਨਤੀਜਾ। ੮. ਸੰਪਤਿ. ਵਿਭੂਤਿ. "ਅਰਥ ਦ੍ਰਬੁ ਦੇਖ ਕਛੁ ਸੰਗਿ ਨਾਹੀ ਚਲਨਾ." (ਧਨਾ ਮਃ ੯) ੯. ਵਿ- ਅ- ਰਥ. ਰਥ ਰਹਿਤ. ਰਥ ਤੋਂ ਬਿਨਾ....
ਸੰ. सूर्य्य ਸੂਰ੍ਯ. ਸੰਗ੍ਯਾ- ਦਿਵਾਕਰ. ਦਿਨਮਣਿ. "ਸੂਰਜ ਕਿਰਣਿ ਮਿਲੇ." (ਬਿਲਾ ਛੰਤ ਮਃ ੫) ੨. ਬਾਰਾਂ ਗਿਣਤੀ ਦਾ ਬੋਧਕ ਕਿਉਂਕਿ ਪੁਰਾਣਾਂ ਵਿੱਚ ਬਾਰਾਂ ਸੂਰਜ ਮੰਨੇ ਹਨ. ਦੇਖੋ, ਬਾਰਾਂ ਸੂਰਜ....