tarakashaतरकश
ਫ਼ਾ. [ترکش] ਤੀਰਕਸ਼ ਦਾ ਸੰਖੇਪ. ਸੰਗ੍ਯਾ- ਭੱਥਾ. ਨਿਖੰਗ. "ਤਰਕਸ ਤੀਰ ਕਮਾਣ ਸਾਂਗ." (ਸ੍ਰੀ ਮਃ ੧)
फ़ा. [ترکش] तीरकश दा संखेप. संग्या- भॱथा. निखंग. "तरकस तीर कमाण सांग." (स्री मः १)
ਸੰ. संक्षेप ਸੰਕ੍ਸ਼ੇਪ. ਸੰਗ੍ਯਾ- ਇਖਤਸਾਰ....
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਸੰਗ੍ਯਾ- ਤੀਰ ਰੱਖਣ ਦਾ ਥੈਲਾ, ਨਿਸੁੰਗ. ਤਰਕਸ਼. ਤੂਣੀਰ....
ਸੰ. निषङ्क. ਸੰਗ੍ਯਾ- ਜਿਸ ਵਿੱਚ ਚੰਗੀ ਤਰਾਂ ਤੀਰ ਲਗਜਾਂਦੇ ਹਨ, ਭੱਥਾ. ਤੂਣੀਰ. ਤਰਕਸ਼. "ਤੂੰ ਨਿਖੰਗ ਅਰੁ ਬਾਨ." (ਸਨਾਮਾ)...
ਫ਼ਾ. [ترکش] ਤੀਰਕਸ਼ ਦਾ ਸੰਖੇਪ. ਸੰਗ੍ਯਾ- ਭੱਥਾ. ਨਿਖੰਗ. "ਤਰਕਸ ਤੀਰ ਕਮਾਣ ਸਾਂਗ." (ਸ੍ਰੀ ਮਃ ੧)...
ਸੰ. तीर. ਧਾ- ਪੂਰਨ ਕਰਨਾ, ਪਾਰ ਲਾਉਣਾ। ੨. ਸੰਗ੍ਯਾ- ਨਦੀ ਦਾ ਕਿਨਾਰਾ. ਕੰਢਾ. ਤਟ. ਪਾਣੀ ਦੀ ਧਾਰ ਤੋਂ ਪੰਜਾਹ ਹੱਥ ਤੀਕ ਦਾ ਅਸਥਾਨ. "ਗੰਗਾ ਤੀਰ ਜੁ ਘਰੁ ਕਰਹਿ." (ਸ. ਕਬੀਰ) ੨. ਕ੍ਰਿ. ਵਿ- ਪਾਸ. ਨੇੜੇ. "ਨਾ ਲਾਗੈ ਜਮ ਤੀਰ." (ਸ੍ਰੀ ਅਃ ਮਃ ੧) ੩. ਸੰ. ਤੀਰੁ. ਸ਼ਿਵ ਦੀ ਸ੍ਤੁਤਿ. "ਕਾਹੂ ਤੀਰ ਕਾਹੂ ਨੀਰ ਕਾਹੂ ਬੇਦਬੀਚਾਰ." (ਗਉ ਮਃ ੫) ਕਿਸੇ ਨੂੰ ਸ਼ਿਵਭਗਤਿ, ਕਿਸੇ ਨੂੰ ਤੀਰਥਸੇਵਨ, ਕਿਸੇ ਨੂੰ ਵੇਦਾਭ੍ਯਾਸ ਦਾ ਪ੍ਰੇਮ ਹੈ। ੪. ਫ਼ਾ. [تیر] ਸੰਗ੍ਯਾ- ਵਾਣ. ਸ਼ਰ. ਸੰ. ਤੀਰਿਕਾ. "ਮੇਰੈ ਮਨਿ ਪ੍ਰੇਮ ਲਗੇ ਹਰਿ ਤੀਰ." (ਗੌਡ ਮਃ ੪) ੫. ਗੋਲੀ. "ਤੁਫੰਗ ਕੈਸੇ ਤੀਰ ਹੈਂ" (ਰਾਮਾਵ) ੬. ਗਜ਼। ੭. ਤੱਕੜੀ ਦੀ ਡੰਡੀ। ੮. ਸ਼ਤੀਰ. ਬਾਲਾ। ੯. ਪਾਰਾ। ੧੦. ਬਿਜਲੀ। ੧੧. ਸ਼ੋਭਾ। ੧੨. ਹਲ ਦਾ ਫਾਲਾ। ੧੩. ਕ੍ਰੋਧ....
ਦੇਖੋ, ਕਮਾਨ....
ਸੰਗ੍ਯਾ- ਇੱਕ ਪ੍ਰਕਾਰ ਦੀ ਬਰਛੀ, ਜੋ ਦਸ ਫੁਟ ਲੰਮੇ ਛੜ ਵਾਲੀ ਹੁੰਦੀ ਹੈ, ਸਾਰਾ ਛੜ ਲੋਹੇ ਨਾਲ ਮੜ੍ਹਿਆ ਰਹਿੰਦਾ ਹੈ. ਨੋਕਦਾਰ ਫਲ ਚਾਰ ਫੁਟ ਦਾ ਲੰਮਾ ਹੁੰਦਾ ਹੈ. "ਗਰਵੀ ਖਰ ਸਾਂਗ ਸਁਭਾਰ ਲਈ." (ਗੁਪ੍ਰਸੂ) "ਨਿੰਦਕ ਕਉ ਦੁਖ ਲਾਗੈ ਸਾਂਗੈ." (ਭੈਰ ਮਃ ੫) ੨. ਸੰ. ਸਮਾਂਗ. ਸਮਾਨ ਅੰਗ. ਓਹੋ ਜੇਹਾ ਅੰਗ. ਸ੍ਵਾਂਗ. ਕਿਸੇ ਜੇਹੇ ਆਪਣੇ ਅੰਗ ਬਣਾਉਣੇ. ਨਕਲ. ਦੇਖੋ, ਸ੍ਵਾਂਗ। ੩. ਵਿ- ਅੰਗ ਸਹਿਤ. ਸ- ਅੰਗ....
ਸੰ. ਸ਼੍ਰੀ. ਸੰਗ੍ਯਾ- ਲੱਛਮੀ। ੨. ਸ਼ੋਭਾ. "ਸ੍ਰੀ ਸਤਿਗੁਰ ਸੁ ਪ੍ਰਸੰਨ." (ਸਵੈਯੇ ਮਃ ੪. ਕੇ) ੩. ਸੰਪਦਾ. ਵਿਭੂਤਿ। ੪. ਛੀ ਰਾਗਾਂ ਵਿੱਚੋਂ ਪਹਿਲਾ ਰਾਗ. ਦੇਖੋ, ਸਿਰੀ ਰਾਗ. ੫. ਵੈਸਨਵਾਂ ਦਾ ਇੱਕ ਫਿਰਕਾ, ਜਿਸ ਵਿੱਚ ਲੱਛਮੀ ਦੀ ਪੂਜਾ ਮੁੱਖ ਹੈ. ਇਸ ਮਤ ਦੇ ਲੋਕ ਲਾਲ ਰੰਗ ਦਾ ਤਿਲਕ ਮੱਥੇ ਕਰਦੇ ਹਨ. ਇਸ ਸੰਪ੍ਰਦਾਯ ਦਾ ਪ੍ਰਚਾਰਕ ਰਾਮਾਨੁਜ ਸ੍ਵਾਮੀ ਹੋਇਆ ਹੈ. ਦੇਖੋ, ਰਾਮਾਨੁਜ। ੬. ਇੱਕ ਛੰਦ. ਦੇਖੋ, ਏਕ ਅਛਰੀ ਦਾ ਰੂਪ ੧.। ੭. ਸਰਸ੍ਵਤੀ। ੮. ਕੀਰਤਿ। ੯. ਆਦਰ ਬੋਧਕ ਸ਼ਬਦ, ਜੋ ਬੋਲਣ ਅਤੇ ਲਿਖਣ ਵਿਚ ਵਰਤਿਆ ਜਾਂਦਾ ਹੈ. ਧਰਮ ਦੇ ਆਚਾਰਯ ਅਤੇ ਮਹਾਰਾਜੇ ਲਈ ੧੦੮ ਵਾਰ, ਮਾਤਾ ਪਿਤਾ ਵਿਦ੍ਯਾ- ਗੁਰੂ ਲਈ ੬. ਵਾਰ, ਆਪਣੇ ਮਾਲਿਕ ਵਾਸਤੇ ੫. ਵਾਰ, ਵੈਰੀ ਨੂੰ ੪. ਵਾਰ, ਮਿਤ੍ਰ ਨੂੰ ੩. ਵਾਰ, ਨੌਕਰ ਨੂੰ ੨. ਵਾਰ, ਪੁਤ੍ਰ ਤਥਾ ਇਸਤ੍ਰੀ ਨੂੰ ੧. ਵਾਰ ਸ਼੍ਰੀ ਸ਼ਬਦ ਵਰਤਣਾ ਚਾਹੀਏ। ੧੦. ਵਿ- ਸੁੰਦਰ। ੧੧. ਯੋਗ੍ਯ. ਲਾਇਕ। ੧੨. ਸ਼੍ਰੇਸ੍ਠ. ਉੱਤਮ....