tarakībaतरकीब
ਅ਼. [ترکیِب] ਸੰਗ੍ਯਾ- ਮਿਲਾਉਣ ਦਾ ਭਾਵ। ੨. ਜਤਨ. ਉਪਾਯ। ੩. ਰਚਨਾ। ੪. ਸੰਯੋਗ. ਮੇਲ। ੫. ਯੁਕ੍ਤਿ.
अ़. [ترکیِب] संग्या- मिलाउण दा भाव। २. जतन. उपाय। ३. रचना। ४. संयोग. मेल। ५. युक्ति.
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
(ਦੇਖੋ, ਭੂ ਧਾ) ਸੰ. ਸੰਗ੍ਯਾ- ਸੱਤਾ. ਹੋਂਦ. ਅਸ੍ਤਿਤ੍ਵ। ੨. ਵਿਚਾਰ. ਖ਼ਯਾਲ. "ਸਤਿਆਦਿ ਭਾਵਰਤੰ." (ਗੂਜ ਜੈਦੇਵ) ਸਤ੍ਯ ਸੰਤੋਖ ਆਦਿ ਚਿੱਤ ਦੇ ਉੱਤਮ ਭਾਵਾਂ ਨਾਲ ਹੈ ਜਿਸ ਦੀ ਪ੍ਰੀਤਿ. ਅਥਵਾ ਸਤ ਚਿਤ ਆਦਿ ਜੋ ਭਾਵ (ਆਪਣੇ ਸ੍ਵਰੂਪਭੂਤ ਧਰਮ) ਹਨ, ਉਨ੍ਹਾਂ ਵਿੱਚ ਰਤ (ਰਮਣ ਕਰਦਾ) ਹੈ। ੩. ਅਭਿਪ੍ਰਾਯ. ਮਤਲਬ। ੪. ਜਨਮ. "ਤੱਤ ਸਮਾਧਿ ਸੁ ਭਾਵ ਪ੍ਰਣਾਸੀ." (੩੩ ਸਵੈਯੇ) ਆਵਾਗਮਨ ਦੂਰ ਕਰਨ ਵਾਲਾ। ੫. ਆਤਮਾ। ੬. ਪਦਾਰਥ. ਵਸਤੁ। ੭. ਸੰਸਾਰ. ਜਗਤ। ੮. ਪ੍ਰਕ੍ਰਿਤਿ. ਸ੍ਵਭਾਵ। ੯. ਪ੍ਰਕਾਰ. ਤਰਹ। ੧੦. ਆਦਰ. ਸਨਮਾਨ. ਭਾਉ. "ਰਾਖਤ ਸਭ ਕੋ ਭਾਵ." (ਚਰਿਤ੍ਰ ੧੦੨) ੧੧. ਪ੍ਰੇਮ. "ਭੈ ਭਾਵ ਕਾ ਕਰੇ ਸੀਗਾਰੁ." (ਆਸਾ ਮਃ ੧) ੧੨. ਮਨ ਦੇ ਖ਼ਿਆਲ ਅਨੁਸਾਰ ਅੰਗਾਂ ਦੀ ਚੇਸ੍ਟਾ. "ਕਰੇ ਭਾਵ ਹੱਥੰ." (ਵਿਚਿਤ੍ਰ) ੧੩. ਸ਼ੁੱਧਾ। ੧੪. ਅੰਤਹਕਰਣ ਦੀ ਦਸ਼ਾ ਨੂੰ ਪ੍ਰਗਟ ਕਰਨ ਵਾਲਾ ਮਾਨਸਿਕ ਵਿਕਾਰ (emotion) "ਚੰਚਲਿ ਅਨਿਕ ਭਾਵ ਦਿਖਾਵਏ." (ਬਿਲਾ ਛੰਤ ਮਃ ੫)#"ਆਨਨ ਲੋਚਨ ਵਚਨ ਮਗ ਪ੍ਰਗਟਤ ਮਨ ਕੀ ਬਾਤ,#ਤਾਹੀਂ ਸੋਂ ਸਬ ਕਹਿਤ ਹੈਂ ਭਾਵ ਕਵਿਨ ਕੇ ਤਾਤ."#(ਰਸਿਕਪ੍ਰਿਯਾ)#ਕਵੀਆਂ ਨੇ ਭਾਵ ਦੇ ਪੰਜ ਭੇਦ ਲਿਖੇ ਹਨ, ਯਥਾ-#"ਭਾਵ ਸੁ ਪਾਂਚ ਪ੍ਰਕਾਰ ਕੋ ਸੁਨ ਵਿਭਾਵ ਅਨੁਭਾਵ,#ਅਸਥਾਈ ਸਾਤ੍ਤਿਕ ਕਹੈਂ ਵ੍ਯਭਿਚਾਈ ਕਵਿਰਾਵ."#(ਰਸਿਕਪ੍ਰਿਯਾ)#ਇਨ੍ਹਾਂ ਪੰਜਾਂ ਦਾ ਨਿਰਣਾ ਇਉਂ ਹੈ-#(ੳ) ਵਿਭਾਵ ਉਸ ਨੂੰ ਆਖਦੇ ਹਨ, ਜਿਸ ਤੋਂ ਰਸ ਦੀ ਉਤਪੱਤੀ ਹੁੰਦੀ ਹੈ. ਅੱਗੇ ਉਸ ਦੇ ਦੋ ਭੇਦ ਹਨ, ਆਲੰਬਨ ਅਤੇ ਉੱਦੀਪਨ. ਜਿਸ ਨੂੰ ਆਸ਼੍ਰਯ ਕਰਕੇ ਰਸ ਰਹੇ, ਉਹ ਆਲੰਬਨ ਭਾਵ ਹੈ, ਜੇਹੇ ਕਿ- ਨਾਯਿਕਾ, ਸੁੰਦਰ ਘਰ, ਸੇਜਾ, ਗਾਯਨ, ਨ੍ਰਿਤ੍ਯ ਆਦਿਕ ਸਾਮਾਨ ਹਨ. ਉੱਦੀਪਨ ਵਿਭਾਵ ਉਹ ਹੈ ਜੋ ਰਸ ਨੂੰ ਜਾਦਾ ਚਮਕਾਵੇ, ਜੈਸੇ- ਦੇਖਣਾ, ਬੋਲਣਾ, ਸਪਰਸ਼ ਕਰਨਾ ਆਦਿਕ.#(ਅ) ਆਲੰਬਨ ਅਤੇ ਉੱਦੀਪਨ ਕਰਕੇ ਜੋ ਮਨ ਵਿੱਚ ਪੈਦਾ ਹੋਇਆ ਵਿਕਾਰ, ਉਸ ਦਾ ਸ਼ਰੀਰ ਪੁਰ ਪ੍ਰਗਟ ਹੋਣਾ, "ਅਨੁਭਾਵ" ਹੈ, ਜੈਸੇ ਇੱਕ ਆਦਮੀ ਨੇ ਚੁਭਵੀਂ ਗੱਲ ਆਖੀ, ਸੁਣਨ ਵਾਲੇ ਨੂੰ ਉਸ ਤੋਂ ਕ੍ਰੋਧ ਹੋਇਆ. ਕ੍ਰੋਧ ਤੋਂ ਨੇਤ੍ਰ ਲਾਲ ਹੋ ਗਏ ਅਤੇ ਹੋਠ ਫਰਕਣ ਲੱਗੇ. ਇਸ ਥਾਂ ਸਮਝੋ ਕਿ ਚੁਭਵੀਂ ਗੱਲ ਕਹਿਣ ਵਾਲਾ ਆਲੰਬਨ ਵਿਭਾਲ, ਚੁੱਭਵੀਂ ਬਾਤ ਉੱਦੀਪਨ ਵਿਭਾਵ, ਸੁਣਨ ਵਾਲੇ ਦੀਆਂ ਅੱਖਾਂ ਦਾ ਲਾਲ ਹੋਣਾ ਅਤੇ ਹੋਠ ਫਰਕਣੇ ਅਨੁਭਾਵ ਹੈ. ਜੋ ਚੁੱਭਵੀਂ ਗੱਲ ਕਹਿਣ ਵਾਲੇ ਨੇ ਪਹਿਲਾਂ ਭੀ ਸ਼੍ਰੋਤਾ ਦਾ ਕਦੇ ਅਪਮਾਨ ਕੀਤਾ ਹੈ, ਤਦ ਸੁਣਨ ਵਾਲੇ ਦੇ ਮਨ ਵਿੱਚ ਉਸ ਦਾ ਯਾਦ ਆਉਣਾ ਕ੍ਰੋਧ ਨੂੰ ਹੋਰ ਭੀ ਵਧਾਵੇਗਾ, ਇਸ ਲਈ ਸਿਮ੍ਰਿਤੀ, ਸੰਚਾਰੀਭਾਵ ਹੋ ਜਾਉ.#(ੲ) ਸਥਾਈ ਭਾਵ ਉਹ ਹੈ, ਜੋ ਰਸ ਵਿੱਚ ਸਦਾ ਇਸਥਿਤ ਰਹੇ, ਅਥਵਾ ਇਉਂ ਕਹੋ ਕਿ ਜਿਸ ਦੀ ਇਸਥਿਤੀ ਹੀ ਰਸ ਦੀ ਇਸਥਿਤੀ ਹੈ, ਨੌ ਰਸਾਂ ਦੇ ਨੌ ਹੀ ਸਥਾਈ ਭਾਵ ਹਨ, ਯਥਾ-#"ਰਤਿ ਹਾਸੀ ਅਰੁ ਸ਼ੋਕ ਪੁਨ ਕ੍ਰੋਧ ਉਛਾਹ ਸੁ ਜਾਨ,#ਭਯ ਨਿੰਦਾ ਵਿਸਮਯ ਵਿਰਤਿ ਥਾਈ ਭਾਵ ਪ੍ਰਮਾਨ."#(ਰਸਿਕਪ੍ਰਿਯਾ)#ਸ਼੍ਰਿੰਗਾਰ ਦਾ ਸਥਾਈ ਭਾਵ ਰਤਿ, ਹਾਸ੍ਯਰਸ ਦਾ ਹਾਸੀ. ਕਰੁਣਾਰਸ ਦਾ ਸ਼ੋਕ, ਰੌਦ੍ਰਰਸ ਦਾ ਕ੍ਰੋਧ, ਵੀਰਰਸ ਦਾ ਉਤਸਾਹ, ਭਯਾਨਕਰਸ ਦਾ ਭਯ, ਬੀਭਤਸਰਸ ਦਾ ਗਲਾਨਿ, ਅਦਭੁਤਰਸ ਦਾ ਵਿਸਮਯ (ਆਸ਼ਚਰਯ) ਅਤੇ ਸ਼ਾਂਤਰਸ ਦਾ ਸਥਾਈ ਭਾਵ ਵੈਰਾਗ੍ਯ (ਨਿਰਵੇਦ) ਹੈ.#(ਸ) ਵਿਭਾਵ ਅਨੁਭਾਵ ਦੇ ਅਸਰ ਤੋਂ ਉਤਪੰਨ ਹੋਈ ਕ੍ਰਿਯਾ ਦਾ ਨਾਮ ਸਾਤ੍ਤਿਕ ਭਾਵ ਹੈ, ਯਥਾ- ਰੋਮਾਂਚ, ਪਸੀਨਾ, ਕਾਂਬਾ, ਅੰਝੂ, ਸ੍ਵਰਭੰਗ ਆਦਿਕ.#(ਹ) ਜੋ ਭਾਵ ਅਨੇਕ ਰਸਾਂ ਵਿੱਚ ਵਰਤੇ ਅਤੇ ਇੱਕ ਰਸ ਵਿੱਚ ਹੀ ਇਸਥਿਤ ਨਾ ਰਹੇ, ਉਸ ਦਾ ਨਾਮ ਵ੍ਯਭਿਚਾਰੀ (ਅਥਵਾ ਸੰਚਾਰੀ) ਭਾਵ ਹੈ, ਯਥਾ- ਆਲਸ, ਚਿੰਤਾ, ਸ੍ਵਪਨ, ਮਸ੍ਤੀ, ਨੀਂਦ ਦਾ ਉੱਚਾਟ ਅਤੇ ਵਿਵਾਦ ਆਦਿਕ ਹਨ....
ਸੰ. ਯਤ੍ਨ. ਸੰਗ੍ਯਾ- ਉਪਾਯ. "ਜਤਨ ਬਹੁਤ ਸੁਖ ਕੇ ਕੀਏ." (ਸ. ਮਃ ੯) ੨. ਯਤ ਧਾਰਣ. ਇੰਦ੍ਰਿਯਨਿਗ੍ਰਹਿ. "ਜਤਨ ਤਪਨ ਭ੍ਰਮਨ." (ਕਾਨ ਮਃ ੫)...
ਦੇਖੋ, ਉਪਾਉ....
ਸੰ. ਸੰਗ੍ਯਾ- ਬਣਾਉਣ ਦੀ ਕ੍ਰਿਯਾ। ੨. ਕਰਤਾਰ ਦੀ ਰਚੀ ਹੋਈ ਸ੍ਰਿਸ੍ਟਿ. "ਵਾਹਗੁਰੂ ਤੇਰੀ ਸਭ ਰਚਨਾ." (ਸਵੈਯੇ ਮਃ ੪. ਕੇ) ੩. ਕਵਿ ਦਾ ਰਚਿਆ ਕਾਵ੍ਯ. Composition। ੪. ਰੌਨਕ. "ਕੁਛ ਰਚਨਾ ਤੁਮਰੇ ਢਿਗ ਹੈਨ." (ਗੁਪ੍ਰਸੂ) ੫. ਅਭੇਦ ਹੋਣਾ. ਲੀਨ ਹੋਣਾ. "ਮਨ ਸਚੈ ਰਚਨੀ." (ਮਃ ੩. ਵਾਰ ਸੂਹੀ) "ਗੁਰਸਬਦੀ ਰਚਾ." (ਮਃ ੩. ਵਾਰ ਮਾਰੂ ੧)...
ਦੇਖੋ, ਸੰਜੋਗ....
ਸੰਗ੍ਯਾ- ਮਿਲਾਪ. ਮਿਲਣ ਦਾ ਭਾਵ। ੨. ਵਿਆਹ ਸਮੇਂ ਮਿਲੇ ਸੰਬੰਧੀਆਂ ਦਾ ਗਰੇਹ. "ਫਸ੍ਯੋ ਬ੍ਯਾਹ ਕੇ ਕਾਜ ਮੇ, ਬਹੁ ਮੇਲ ਬੁਲਾਏ." (ਗੁਪ੍ਰਸੂ)...
ਸੰ. ਸੰਗ੍ਯਾ- ਅਨੁਮਾਨ। ੨. ਦਲੀਲ। ੩. ਮੇਲ. ਮਿਲਾਪ। ੪. ਯੋਗ੍ਯਤਾ। ੫. ਰੀਤਿ. ਢੰਗ। ੬. ਚਤੁਰਾਈ। ੭. ਇੱਕ ਅਰਥਾਲੰਕਾਰ. ਚਤੁਰਾਈ ਦੀ ਕ੍ਰਿਯਾ ਨਾਲ ਮਨ ਦਾ ਭਾਵ ਪ੍ਰਗਟ ਕੀਤਾ ਅਥਵਾ ਛੁਪਾਇਆ ਜਾਵੇ, ਇਹ "ਯੁਕ੍ਤਿ" ਅਲੰਕਾਰ ਦਾ ਰੂਪ ਹੈ.#ਮਰਮ ਛਪਾਵੈ ਕਰ ਕ੍ਰਿਯਾ ਸੰਗਿ ਸੁਮਤਿ ਵ੍ਯਾਪਾਰ,#ਅਲੰਕਾਰ ਤਹਿਂ ਯੁਕ੍ਤਿ ਵਰ ਵਰਣਤ ਰਸਅਵਤਾਰ. (ਰਾਮਚੰਦ੍ਰਭੂਸਣ)#ਉਦਾਹਰਣ-#ਪੁਤ੍ਰ ਮਰਣ ਪੰਡਿਤ ਸੁਨ੍ਯੋ ਬਹੀ ਨੈਨ ਜਲਧਾਰ,#ਗੋਪਨ ਹਿਤ ਵੈਰਾਗ ਕੇ ਕਰੇ ਸ਼ਲੋਕ ਉਚਾਰ.#ਪੰਡਿਤ ਨੇ ਇਹ ਜਾਣਕੇ ਕਿ ਲੋਕ ਮੈਨੂੰ ਆਗ੍ਯਾਨੀ ਨਾ ਜਾਣਨ, ਵੈਰਾਗਪੂਰਿਤ ਸ਼ਲੋਕ ਪੜ੍ਹਨੇ ਸ਼ੁਰੂ ਕੀਤੇ, ਜਿਸ ਤੋਂ ਸਭ ਨੇ ਜਾਣਿਆ ਕਿ ਪੰਡਿਤ ਕੈਸਾ ਆ਼ਮਿਲ ਹੈ ਕਿ ਵੈਰਾਗ ਦੇ ਵਾਕ ਪੜ੍ਹਦੇ ਹੀ ਨੇਤ੍ਰਾਂ ਤੋਂ ਜਲਧਾਰਾ ਬਹਿ ਚਲੀ.#(ਅ) ਕਿਸੀ ਬਾਤ ਨੂੰ ਦਲੀਲ ਨਾਲ ਖੰਡਨ ਮੰਡਨ ਕਰਨਾ, "ਯੁਕ੍ਤਿ" ਦਾ ਦੂਜਾ ਰੂਪ ਹੈ.#ਖੰਡਨ ਮੰਡਨ ਜਹਾਂ ਹ੍ਵੈ ਯੁਕ੍ਤਿ ਉਕ੍ਤਿ ਕੀ ਬਾਤ,#ਹਰਿਵ੍ਰਿਜੇਸ਼ ਭੂਸਣ ਤਹਾਂ ਯੁਕ੍ਤਿ ਅਹੈ ਵਿਖ੍ਯਾਤ.#ਉਦਾਹਰਣ-#ਜੌ ਤੂੰ ਬ੍ਰਾਹਮਣੁ ਬ੍ਰਾਹਮਣੀ ਜਾਇਆ,#ਤਉ ਆਨ ਬਾਟ ਕਾਹੇ ਨਹੀ ਆਇਆ?#ਤੁਮ ਕਤ ਬ੍ਰਾਹਮਣ, ਹਮ ਕਤ ਸੁਦ?#ਹਮ ਕਤ ਲੋਹੂ, ਤੁਮ ਕਤ ਦੂਧ? (ਗਉ ਕਬੀਰ)#ਜੇਕਰਿ ਸੂਤਕੁ ਮੰਨੀਐ ਸਭਤੈ ਸੂਤਕੁ ਹੋਇ,#ਗੋਹੇ ਅਤੇ ਲਕੜੀ ਅੰਦਰਿ ਕੀੜਾ ਹੋਇ,#ਜੇਤੇ ਦਾਣੇ ਅੰਨ ਕੇ ਜੀਆ ਬਾਝੂ ਨ ਕੋਇ,#ਪਹਿਲਾ ਪਾਣੀ ਜੀਉ ਹੈ ਜਿਤੁ ਹਾਰਿਆ ਸਭੁ ਕੋਇ,#ਸੂਤਕੁ ਕਿਉ ਕਰਿ ਰਖੀਐ? ਸੂਤਕੁ ਪਵੈ ਰਸੋਇ,#ਨਾਨਕ ਸੂਤਕੁ ਏਵ ਨ ਉਤਰੈ,#ਗਿਆਨੁ ਉਤਾਰੈ ਧੋਇ. (ਵਾਰ ਆਸਾ)#ਨਗਨ ਫਿਰਤ ਜੋ ਪਾਈਐ ਜੋਗੁ,#ਬਨ ਕਾ ਮਿਰਗੁ ਮੁਕਤਿ ਸਭੁ ਹੋਗੁ, ×××#ਮੂੰਡ ਮੁੰਡਾਏ ਜੋ ਸਿਧਿ ਪਾਈ,#ਮੁਕਤੀ ਭੇਡ ਨ ਗਈਆ ਕਾਈ,#ਬਿੰਦੁ ਰਾਖਿ ਜੋ ਤਰੀਐ ਭਾਈ,#ਖੁਸਰੈ ਕਿਉ ਨ ਪਰਮਗਤਿ ਪਾਈ? (ਗਉ ਕਬੀਰ)#ਮਿਲੈ ਨ ਤੀਰਥਨ੍ਹਾਤਿਆਂ ਡੱਡਾਂ ਜਲਵਾਸੀ,#ਵਾਲ ਵਧਾਇਐ ਪਾਈਐ ਵੜ ਜਟਾਂ ਪਲਾਸੀ,#ਨੰਗੇ ਰਹਿਆਂ ਜੇ ਮਿਲੈ ਵਣ ਮਿਰਗ ਉਦਾਸੀ,#ਭਸਮ ਲਾਇ ਜੇ ਪਾਈਐ ਖਰ ਖੇਹ ਨਿਵਾਸੀ,#ਜੇ ਪਾਈਏ ਚੁਪਕੀਤਿਆਂ ਪਸ਼ੂਆਂ ਜੜ੍ਹ ਹਾਸੀ,#ਵਿਣ ਗੁਰੁ ਮੁਕਤਿ ਨ ਹੋਵਈ, ਗੁਰੁ ਮਿਲੈ ਖਲਾਸੀ. (ਭਾਰੁ. )...