tarajanīतरजनी
ਤਰ੍ਜਨੀ. ਸੰਗ੍ਯਾ- ਉਹ ਉਂਗਲ, ਜੋ ਤਰ੍ਜਨ (ਤਾੜਨ) ਵੇਲੇ ਖੜੀ ਕੀਤੀ ਜਾਵੇ. ਅੰਗੂਠੇ ਦੇ ਪਾਸ ਦੀ ਅੰਗੁਲੀ.
तर्जनी. संग्या- उह उंगल, जो तर्जन (ताड़न) वेले खड़ी कीती जावे. अंगूठे दे पास दी अंगुली.
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਸੰ. उङ्गलि- ਅੰਗੁਲਿ. ਦੇਖੋ, ਅੰਗੁਲਿ....
(ਸੰ. तड्. ਧਾ- ਮਾਰਨਾ, ਤਾੜਨ ਕਰਨਾ). ਕ੍ਰਿ- ਕੁੱਟਣਾ. ਪੀਟਨਾ। ੨. ਡਾਂਟਨਾ. ਧਮਕਾਉਣਾ। ੩. ਦੰਡ ਦੇਣਾ। ੪. ਨੀਝ ਲਾਕੇ ਤੱਕਣਾ. ਦੇਖੋ, ਤਾੜ ੧....
ਸੰ. ਪਾਰ੍ਸ਼. ਸੰਗ੍ਯਾ- ਬਗਲ. ਪਾਸਾ. "ਧੁਖਿ ਧੁਖਿ ਉਠਨਿਪਾਸ." (ਸ. ਫਰੀਦ) ੨. ਓਰ. ਤ਼ਰਫ਼। ੩. ਕ੍ਰਿ. ਵਿ- ਨੇੜੇ. ਸਮੀਪ. ਕੋਲ. "ਲੈ ਭੇਟਾ ਪਹੁਚ੍ਯੋ ਗੁਰੁ ਪਾਸ." (ਗੁਪ੍ਰਸੂ) ੪. ਸੰ. ਪਾਸ਼ ਸੰਗ੍ਯਾ- ਫਾਹੀ. ਫੰਦਾ. "ਪਾਸਨ ਪਾਸ ਲਏ ਅਰਿ ਕੇਤਕ." (ਚਰਿਤ੍ਰ ੧੨੮) ਫਾਹੀਆਂ ਨਾਲ ਕਿਤਨੇ ਵੈਰੀ ਫਾਹ ਲਏ.#ਧਨੁਰਵੇਦ ਵਿੱਚ ਪਾਸ਼ ਦੋ ਪ੍ਰਕਾਰ ਦਾ ਲਿਖਿਆ ਹੈ- ਇੱਕ ਪਸ਼ੁ ਫਾਹੁਣ ਦਾ, ਦੂਜਾ ਮਨੁੱਖਾਂ ਲਈ, ਪੁਰਾਣੇ ਸਮੇਂ ਇਹ ਜੰਗ ਦਾ ਸ਼ਸਤ੍ਰ ਸੀ. ਇਸ ਦੀ ਲੰਬਾਈ ਦਸ ਹੱਥ ਹੁੰਦੀ ਸੀ. ਸੂਤ, ਚੰਮ ਦੀ ਰੱਸੀ ਅਤੇ ਨਲੀਏਰ ਦੀ ਜੱਤ ਤੋਂ ਇਸ ਦੀ ਰਚਨਾ ਹੁੰਦੀ ਅਤੇ ਮੋਮ ਆਦਿ ਨਾਲ ਚਿਕਨਾ ਅਤੇ ਸਖਤ ਕਰ ਲੀਤਾ ਜਾਂਦਾ ਸੀ. ਪਾਸ਼ ਦੇ ਸਿਰੇ ਤੇ ਸਿਰਖਫਰਾਹੀ ਗੱਠ ਹੁੰਦੀ, ਜੋ ਦੁਸ਼ਮਨ ਦੇ ਸਿਰ ਤੇ ਫੈਂਕੀ ਜਾਂਦੀ. ਜਦ ਗਲ ਵਿੱਚ ਪਾਸ਼ ਦਾ ਚੱਕਰ ਪੈ ਜਾਂਦਾ ਤਾਂ ਬਹੁਤ ਫੁਰਤੀ ਨਾਲ ਵੈਰੀ ਨੂੰ ਖਿੱਚ ਲਈਦਾ ਸੀ. ਖਿੱਚਣ ਤੋਂ ਪਾਸ਼ ਨਾਲ ਗਲ ਘੁੱਟਿਆ ਜਾਂਦਾ ਅਤੇ ਵੈਰੀ ਮਰ ਜਾਂਦਾ ਜਾਂ ਬੇਹੋਸ਼ ਹੋ ਜਾਂਦਾ। ੫. ਫ਼ਾ. [پاش] ਪਾਸ਼ ਫਟਣਾ. ਟੁਕੜੇ ਹੋਣਾ. ਬਿਖਰਨਾ। ੬. ਫ਼ਾ. [پاس] ਨਿਗਹਬਾਨੀ। ੭. ਰਖ੍ਯਾ। ੮. ਪ. ਹਰ. ਤਿੰਨ ਘੰਟੇ ਦਾ ਸਮਾਂ....
ਦੇਖੋ, ਅੰਗੁਲਿ....