tarafa, tārafaतरफ़, त़रफ़
ਅ਼. [طرف] ਸੰਗ੍ਯਾ- ਦਿਸ਼ਾ। ੨. ਕਿਨਾਰਾ. ਪਾਸਾ। ੩. ਪੱਖ. ਪਾਸਦਾਰੀ. "ਤਰਫ ਜਿਣੈ ਸਤਭਾਉ ਦੇ." (ਵਾਰ ਸੂਹੀ ਮਃ ੨)
अ़. [طرف] संग्या- दिशा। २. किनारा. पासा। ३. पॱख. पासदारी. "तरफ जिणै सतभाउ दे." (वार सूही मः २)
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਸੰ. ਦਿਸ਼ਾ. ਸੰਗ੍ਯਾ- ਤ਼ਰਫ਼. ਓਰ. ਸਿਮਤ. ਵਿਦ੍ਵਾਨਾਂ ਨੇ ਚਾਰ ਦਿਸ਼ਾ (Cardinal Points) ਪੂਰਵ, ਪੱਛਮ, ਉੱਤਰ ਅਤੇ ਦੱਖਣ (ਪੂਰ੍ਵ, ਪਸ਼੍ਚਿਮ, ਉੱਤਰ, ਦਕ੍ਸ਼ਿਣ- ਮਸ਼ਰਿਕ਼. ਮਗ਼ਰਿਬ, ਸ਼ੁਮਾਲ, ਜਨੂਬ- East, West, North, South) ਮੰਨੀਆਂ ਹਨ. ਇਨ੍ਹਾਂ ਨਾਲ ਚਾਰ ਉਪਦਿਸ਼ਾ (ਕੋਣਾਂ) ਮਿਲਾਉਣ ਤੋਂ ਅੱਠ ਦਿਸ਼ਾ ਹੁੰਦੀਆਂ ਹਨ. ਜਿਨ੍ਹਾਂ ਦਾ ਨਕ਼ਸਾ ਇਹ ਹੈ:-:#ਉੱਤਰ#ਵਾਯਵੀ ਕੋਣ...
ਫ਼ਾ. [کِنارہ] ਸੰਗ੍ਯਾ- ਕੰਢਾ. ਤਟ। ੨. ਪਾਸਾ. ਬਗ਼ਲ। ੩. ਗੋਟ. ਹਾਸ਼ੀਆ....
ਸੰ. ਪਾਸ਼ਕ. ਸੰਗ੍ਯਾ- ਹਾਥੀ ਦੰਦ ਆਦਿ ਦੇ ਉਂਗਲ ਜਿੰਨੇ ਲੰਮੇ ਚਾਰ ਜਾਂ ਛੀ ਪਹਿਲੂ ਟੁਕੜੇ, ਜਿਨ੍ਹਾਂ ਪੁਰ ਚੋਪੜ (ਚੌਸਰ) ਖੇਡਣ ਲਈ ਬਿੰਦੀਆਂ ਦੇ ਚਿੰਨ੍ਹ ਬਣੇ ਹੁੰਦੇ ਹਨ. ਖਿਲਾਰੀ ਇਨ੍ਹਾਂ ਨੂੰ ਸਿੱਟਕੇ ਅਤੇ ਬਿੰਦੀਆਂ ਦਾ ਹਿਸਾਬ ਜੋੜਕੇ ਗੋਟੀਆਂ ਬਿਸਾਤ ਪੁਰ ਚਲਾਉਂਦੇ ਹਨ. ਅਕ੍ਸ਼੍. "ਕਬਹੁ ਨ ਹਾਰਹਿ ਢਾਲਿ ਜੁ ਜਾਣਹਿ ਪਾਸਾ." (ਸੂਹੀ ਕਬੀਰ) ੨. ਪਾਰ੍ਸ਼੍ਵ. ਬਗਲ। ੩. ਦਿਸ਼ਾ. ਓਰ। ੪. ਸ਼ੁੱਧ ਸੋਨੇ ਦਾ ਇੱਕ ਚੁਕੋਣਾ ਟੁਕੜਾ, ਜੋ ਤੋਲ ਵਿੱਚ ਛੱਬੀ ਤੋਲੇ ਅੱਠ ਮਾਸ਼ੇ ਦਾ ਹੁੰਦਾ ਹੈ। ੫. ਰਮਲ ਦਾ ਡ਼ਾਲਣਾ....
ਦੇਖੋ, ਪਕ੍ਸ਼੍....
ਅ਼. [طرف] ਸੰਗ੍ਯਾ- ਦਿਸ਼ਾ। ੨. ਕਿਨਾਰਾ. ਪਾਸਾ। ੩. ਪੱਖ. ਪਾਸਦਾਰੀ. "ਤਰਫ ਜਿਣੈ ਸਤਭਾਉ ਦੇ." (ਵਾਰ ਸੂਹੀ ਮਃ ੨)...
ਜਿੱਤਦਾ ਹੈ. ਫਤੇ ਪਾਉਂਦਾ ਹੈ. "ਜੋਬਨੁ ਘਟੈ ਜਰੂਆ ਜਿਣੈ." (ਸ੍ਰੀ ਮਃ ੧. ਪਹਰੇ) ੨. ਸਰਵ- ਜਿਸ ਨੇ. "ਲਾਇ ਚਾਬੁਕ ਮਨੁ ਜਿਣੈ ਗੁਰਮੁਖਿ ਜੀਤਿਆ." (ਵਡ ਮਃ ੪. ਘੋੜੀਆਂ)...
ਸੰ. सद्भाव ਸਦਭਾਵ. ਸੰਗ੍ਯਾ- ਸਾਧੁ ਭਾਵ. ਨੇਕ ਖ਼ਿਆਲ. "ਕਰਮ ਧਰਮ ਸੰਜਮ ਸਤਭਾਉ." (ਆਸਾ ਮਃ ੧) "ਮਤਿ ਸਤਭਾਇ ਭਗਤਿ ਗੋਬਿੰਦ." (ਪ੍ਰਭਾ ਮਃ ੧) ੨. ਵਿਦ੍ਯ- ਮਾਨਤਾ. ਹੋਂਦ "ਸੇਵਕ ਕੈ ਸਤਭਾਇ." (ਸ੍ਰੀ ਮਃ ੫) ੩. ਪੂਰਣ ਵਿਚਾਰ. ਯਥਾਰਥ ਵਿਚਾਰ. "ਅਗੋਦੇ ਸਤਭਾਉ ਨ ਦਿਚੈ, ਪਿਛੋਦੇ ਆਖਿਆ ਕੰਮਿ ਨ ਆਵੈ." (ਵਾਰ ਗਉ ੧. ਮਃ ੪)...
ਦੇਖੋ, ਬਾਰ ਸ਼ਬਦ। ੨. ਮੁਹ਼ਾਸਰਾ. ਘੇਰਾ. ਇਸ ਦਾ ਮੂਲ ਵ੍ਰਿ (वृ) ਧਾਤੁ ਹੈ। ੩. ਜੰਗ. ਯੁੱਧ. ਦੇਖੋ, ਅੰ. war। ੪. ਯੁੱਧ ਸੰਬੰਧੀ ਕਾਵ੍ਯ. ਉਹ ਰਚਨਾ, ਜਿਸ ਵਿੱਚ ਸ਼ੂਰਵੀਰਤਾ ਦਾ ਵਰਣਨ ਹੋਵੇ. ਜੈਸੇ- "ਵਾਰ ਸ਼੍ਰੀ ਭਗਉਤੀ ਜੀ ਕੀ." (ਦਸਮਗ੍ਰੰਥ). ੫. ਵਾਰ ਸ਼ਬਦ ਦਾ ਅਰਥ ਪੌੜੀ (ਨਿਃ ਸ਼੍ਰੇਣੀ) ਛੰਦ ਭੀ ਹੋ ਗਿਆ ਹੈ, ਕਿਉਂਕਿ ਯੋਧਿਆਂ ਦੀ ਸ਼ੂਰਵੀਰਤਾ ਦਾ ਜਸ ਪੰਜਾਬੀ ਕਵੀਆਂ ਨੇ ਬਹੁਤ ਕਰਕੇ ਇਸੇ ਛੰਦ ਵਿੱਚ ਲਿਖਿਆ ਹੈ ਦੇਖੋ, ਆਸਾ ਦੀ ਵਾਰ ਦੇ ਮੁੱਢ ਪਾਠ- "ਵਾਰ ਸਲੋਕਾਂ ਨਾਲਿ." ਇਸ ਥਾਂ "ਵਾਰ" ਸ਼ਬਦ ਪੌੜੀ ਅਰਥ ਵਿੱਚ ਹੈ। ੬. ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਕਰਤਾਰ ਦੀ ਮਹਿਮਾ ਭਰੀ ਬਾਣੀ, ਜੋ ਪੌੜੀ ਛੰਦਾਂ ਨਾਲ ਸਲੋਕ ਮਿਲਾਕੇ ਲਿਖੀ ਗਈ ਹੈ, "ਵਾਰ" ਨਾਮ ਤੋਂ ਪ੍ਰਸਿੱਧ ਹੈ. ਐਸੀਆਂ ਵਾਰਾਂ ੨੨ ਹਨ- ਸ਼੍ਰੀਰਾਮ ਦੀ, ਮਾਝ ਦੀ, ਗਉੜੀ ਦੀਆਂ ਦੋ, ਆਸਾ ਦੀ, ਗੂਜਰੀ ਦੀਆਂ ਦੋ, ਬਿਹਾਗੜੇ ਦੀ, ਵਡਹੰਸ ਦੀ, ਸੋਰਠਿ ਦੀ, ਜੈਤਸਰੀ ਦੀ, ਸੂਹੀ ਦੀ, ਬਿਲਾਵਲ ਦੀ, ਰਾਮਕਲੀ ਦੀਆਂ ਤਿੰਨ,¹ ਮਾਰੂ ਦੀਆਂ ਦੋ, ਬਸੰਤ ਦੀ,² ਸਾਰੰਗ ਦੀ, ਮਲਾਰ ਦੀ ਅਤੇ ਕਾਨੜੇ ਦੀ.#ਜਿਸ ਵਾਰ ਦੇ ਮੁੱਢ ਲਿਖਿਆ ਹੋਵੇ ਮਹਲਾ। ੩- ੪ ਅਥਵਾ ੫, ਤਦ ਜਾਣਨਾ ਚਾਹੀਏ ਕਿ ਇਸ ਵਾਰ ਵਿੱਚ ਜਿਤਨੀਆਂ ਪੌੜੀਆਂ ਹਨ, ਉਹ ਅਮੁਕ ਸਤਿਗੁਰੂ ਦੀਆਂ। ਹਨ, ਜੈਸੇ- ਵਾਰ ਮਾਝ ਵਿੱਚ ਪੌੜੀਆਂ ਗੁਰੂ ਨਾਨਕਦੇਵ ਦੀਆਂ, ਰਾਮਕਲੀ ਦੀ ਪਹਿਲੀ ਵਾਰ ਵਿਚ ਗੁਰੂ ਅਮਰ ਦੇਵ ਦੀਆਂ ਸ੍ਰੀ ਰਾਗ ਦੀ ਵਾਰ ਵਿੱਚ ਗੁਰੂ ਰਾਮਦਾਸ ਜੀ ਦੀਆਂ ਆਦਿ. ਜੇ ਦੂਜੇ ਸਤਿਗੁਰੂ ਦੀ ਕੋਈ ਪੌੜੀ ਹੈ, ਤਾਂ ਮਹਲੇ ਦਾ ਪਤਾ ਲਿਖਕੇ ਸਪਸ੍ਟ ਕਰ ਦਿੱਤਾ ਹੈ, ਜਿਵੇਂ- ਗਉੜੀ ਦੀ ਪਹਿਲੀ ਵਾਰ ਵਿੱਚ ਕੁਝ ਪਉੜੀਆਂ ਮਃ ੫. ਦੀਆਂ ਹਨ। ੭. ਅੰਤ. ਓੜਕ. "ਲੇਖੈ ਵਾਰ ਨ ਆਵਈ, ਤੂੰ ਬਖਸਿ ਮਿਲਾਵਣਹਾਰੁ." (ਸਵਾ ਮਃ ੩) ੮. ਵਾੜ। ੯. ਵਾਰਨਾ. ਕੁਰਬਾਨੀ. ਨਿਛਾਵਰ। ੧੦. ਉਰਲਾ ਕਿਨਾਰਾ. "ਤੁਮ ਕਰੋ ਵਾਰ ਵਹ ਪਾਰ ਉਤਰਤ ਹੈ." (ਸ਼ਿਵਦਯਾਲ) ਇੱਥੇ ਵਾਰ ਦੇ ਦੋ ਅਰਥ ਹਨ- ਵਾਰ ਪ੍ਰਹਾਰ (ਆਘਾਤ) ਅਤੇ ਉਰਵਾਰ। ੧੧. ਭਾਵ- ਇਹ ਜਗਤ, ਜੋ ਪਾਰ (ਪਰਲੋਕ) ਦੇ ਵਿਰੁੱਧ ਹੈ। ੧੨. ਰੋਹੀ. ਜੰਗਲ। ੧੩. ਆਘਾਤ. ਪ੍ਰਹਾਰ. ਜਰਬ. "ਕਰਲਿਹੁ ਵਾਰ ਪ੍ਰਥਮ ਬਲ ਧਰਕੈ." (ਗੁਪ੍ਰਸੂ) ੧੪. ਸੰ. ਅਵਸਰ. ਮੌਕਾ. ਵੇਲਾ. "ਨਾਨਕ ਸਿਝਿ ਇਵੇਹਾ ਵਾਰ." (ਵਾਰ ਮਾਰੂ ੨. ਮਃ ੫) "ਬਿਨਸਿ ਜਾਇ ਖਿਨ ਵਾਰ." (ਸਵਾ ਮਃ ੩) ੧੫. ਵਾਰੀ. ਕ੍ਰਮ. "ਇਕਿ ਚਾਲੇ ਇਕਿ ਚਾਲਸਹਿ ਸਭਿ ਅਪਨੀ ਵਾਰ." (ਬਿਲਾ ਮਃ ੫) "ਫੁਨਿ ਬਹੁੜਿ ਨ ਆਵਨ ਵਾਰ." (ਪ੍ਰਭਾ ਮਃ ੧) ੧੬. ਦਫ਼ਅ਼ਹ਼. ਬੇਰ. "ਜੇ ਸੋਚੀ ਲਖ ਵਾਰ" (ਜਪੁ) "ਬਲਿਹਾਰੀ ਗੁਰ ਆਪਣੇ ਦਿਉਹਾੜੀ ਸਦ ਵਾਰ." (ਵਾਰ ਆਸਾ) ੧੭. ਦ੍ਵਾਰ. ਦਰਵਾਜ਼ਾ। ੧੮. ਸਮੂਹ. ਸਮੁਦਾਯ। ੧੯. ਸ਼ਿਵ. ਮਹਾਦੇਵ। ੨੦. ਕ੍ਸ਼੍ਣ. ਖਿਨ. ਨਿਮੇਸ। ੨੧. ਸੂਰਜ ਆਦਿ ਗ੍ਰਹਾਂ ਦੇ ਅਧਿਕਾਰ ਦਾ ਦਿਨ. ਸਤਵਾੜੇ ਦੇ ਦਿਨ. "ਪੰਦਰਹ ਥਿਤੀਂ ਤੈ ਸਤ ਵਾਰ." (ਬਿਲਾ ਮਃ ੩. ਵਾਰ ੭) ੨੨ ਯਗ੍ਯ ਦਾ ਪਾਤ੍ਰ (ਭਾਂਡਾ). ੨੩ ਪੂਛ ਦਾ ਬਾਲ (ਰੋਮ). ੨੪ ਖ਼ਜ਼ਾਨਾ। ੨੫ ਵਾਰਣ (ਹਟਾਉਣ) ਦੀ ਕ੍ਰਿਯਾ। ੨੬ ਚਿਰ. ਦੇਰੀ. ਢਿੱਲ. "ਮਾਣਸ ਤੇ ਦੇਵਤੇ ਕੀਏ, ਕਰਤ ਨ ਲਾਗੀ ਵਾਰ." (ਵਾਰ ਆਸਾ) ੨੭ ਵਿ- ਹੱਛਾ. ਚੰਗਾ। ੨੮ ਸੰ. वार्. ਜਲ. ਪਾਣੀ। ੨੯ ਫ਼ਾ. [وار] ਵਿ- ਵਾਨ. ਵਾਲਾ. ਇਹ ਦੂਜੇ ਸ਼ਬਦ ਦੇ ਅੰਤ ਆਉਂਦਾ ਹੈ, ਜੈਸੇ- ਸਜ਼ਾਵਾਰ, ਖ਼ਤਾਵਾਰ ਆਦਿ। ੩੦ ਯੋਗ੍ਯ. ਲਾਇਕ। ੩੧ ਤੁੱਲ. ਮਾਨਿੰਦ. ਸਮਾਨ....
ਵਿ- ਕੁਸੁੰਭ ਰੰਗੀ. "ਮਨੋ ਅੰਗ ਸੂਹੀ ਕੀ ਸਾਰ੍ਹੀ ਕਰੀ ਹੈ." (ਚੰਡੀ ੧) ੨. ਇੱਕ ਰਾਗਿਣੀ, ਜਿਸ ਨੂੰ ਸੂਹਾ ਭੀ ਆਖਦੇ ਹਨ.¹ ਇਹ ਕਾਫੀ ਠਾਟ ਦੀ ਸਾੜਵ ਰਾਗਿਣੀ ਹੈ. ਇਸ ਵਿੱਚ ਧੈਵਤ ਵਰਜਿਤ ਹੈ. ਸੂਹੀ ਨੂੰ ਗਾਂਧਾਰ ਅਤੇ ਨਿਸਾਦ ਕੋਮਲ, ਬਾਕੀ ਸ਼ੁੱਧ ਸੁਰ ਹਨ. ਵਾਦੀ ਮੱਧਮ ਅਤੇ ਸੜਜ ਸੰਵਾਦੀ ਹੈ. ਗਾਉਣ ਦਾ ਵੇਲਾ ਦੋ ਘੜੀ ਦਿਨ ਚੜ੍ਹੇ ਹੈ.#ਆਰੋਹੀ- ਸ ਰ ਗਾ ਮ ਪ ਨਾ ਸ.#ਅਵਰੋਹੀ- ਸ ਨਾ ਮ ਪ ਗਾ ਰ ਸ.#ਸ਼੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਸੂਹੀ ਦਾ ਪੰਦਰਵਾਂ ਨੰਬਰ ਹੈ। ੩. ਪੋਠੋਹਾਰ ਵੱਲ ਕਿਸੇ ਔਰਤ ਦਾ ਆਪਣੇ ਘਰ ਦੇ ਕਿਸੇ ਬਜ਼ੁਰਗ ਅੱਗੇ ਮੱਥਾ ਟੇਕਣ ਦਾ ਕਰਮ. ਦੇਖੋ, ਸੁਹੀਆ....