tarunaतरुण
ਸੰ. ਵਿ- ਜਵਾਨ. ਯੁਵਾ। ੨. ਨਵਾਂ. ਨਯਾ। ੩. ਸੰਗ੍ਯਾ- ਸੂਰਯ।¹ ੪. ਏਰੰਡ। ੫. ਮੋਤੀਆ। ੬. ਤਾਰੁਣ੍ਯ (ਜਵਾਨੀ) ਲਈ ਭੀ ਤਰੁਣ ਸ਼ਬਦ ਆਇਆ ਹੈ. ਤਰੁਣਤਾ. "ਤਰੁਣ ਤੇਜੁ ਪਰਤ੍ਰਿਅ ਮੁਖ ਜੋਹਹਿ." (ਸ੍ਰੀ ਬੇਣੀ)
सं. वि- जवान. युवा। २. नवां. नया। ३. संग्या- सूरय।¹ ४. एरंड। ५. मोतीआ। ६. तारुण्य (जवानी) लई भी तरुण शबद आइआ है. तरुणता. "तरुण तेजु परत्रिअ मुख जोहहि." (स्री बेणी)
ਸੰ. ਯੁਵਨ੍. ਫ਼ਾ. [جوان] ਸੰਗ੍ਯਾ ਅਤੇ ਵਿ- ਯੁਵਾ ਅਵਸ੍ਥਾ ਵਾਲਾ....
ਵਿ- ਜਵਾਨੀ ਵਾਲਾ. ਤਰੁਣ ਅਵਸ੍ਥਾ ਵਾਲਾ। ੨. ਸੰਗ੍ਯਾ- ਜਵਾਨੀ. ਤਰੁਣਤਾ....
ਵਿ- ਨਵ. ਨਯਾ. ਨਵੀਨ (New)...
ਵਿ- ਨਵ. ਨਵੀਨ. ਨਵਾਂ....
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਦੇਖੋ, ਸੂਰਜ। ੨. ਬਾਰਾਂ ਗਿਣਤੀ ਦਾ ਬੋਧਕ, ਕਿਉਂਕਿ ਸੂਰਜ ਬਾਰਾਂ ਮੰਨੇ ਹਨ. ਦੇਖੋ, ਬਾਰਾਂ ਸੂਰਜ....
ਸੰ. एरणड. ਸੰਗ੍ਯਾ- ਇਰੰਡ. ਰੇਂਡ. ਇੱਕ ਬੂਟਾ, ਜਿਸ ਦੇ ਬੀਜਾਂ ਦਾ ਤੇਲ ਜਲਾਉਂਣ, ਕਲਾਂ ਦੇ ਲਾਉਣ ਅਤੇ ਜੁਲਾਬ ਆਦਿ ਲਈ ਵਰਤੀਦਾ ਹੈ. ਇਸ ਦੀ ਤਾਸੀਰ ਗਰਮ ਤਰ ਹੈ. ਇਹ ਸੂਲ, ਜੋੜਾਂ ਦਾ ਦਰਦ ਅਤੇ ਕਫ ਨਾਸ਼ ਕਰਨ ਵਾਲਾ ਹੈ. ਇਸ ਦੇ ਪੱਤੇ ਸੋਜ ਅਤੇ ਫੋੜੇ ਤੇ ਬੱਧੇ ਗੁਣਕਾਰੀ ਹਨ. L. Ricinus Communis । ੨. ਸਕੰਦ ਪੁਰਾਣ ਅਨੁਸਾਰ ਇੱਕ ਤੀਰਥ....
ਸੰਗ੍ਯਾ- ਮੋਤੀ ਜੇਹੀ ਕਲੀ ਵਾਲਾ ਇੱਕ ਪੌਧਾ, ਜੋ ਰਾਇਬੇਲਿ ਦੀ ਜਾਤਿ ਹੈ. ਇਸ ਦੇ ਫੁੱਲਾਂ ਵਿੱਚ ਬਹੁਤ ਸੁਗੰਧ ਹੁੰਦੀ ਹੈ. ਇਹ ਬਸੰਤ ਰੁੱਤ ਵਿੱਚ ਵਿਸ਼ੇਸ ਖਿੜਦਾ ਹੈ. ਮੋਤੀਏ ਦਾ ਹਾਰ ਬਹੁਤ ਸੁੰਦਰ ਹੁੰਦਾ ਹੈ ਅਰ ਇਸ ਦਾ ਇ਼ਤਰ ਭੀ ਬਣਦਾ ਹੈ. Jasminum sambac। ੨. ਦੇਖੋ, ਮੋਤੀਆਬਿੰਦ....
ਫ਼ਾ. [جوانی] ਸੰਗ੍ਯਾ- ਯੌਵਨ. ਤਰੁਣਾਈ....
ਸੰ. ਵਿ- ਜਵਾਨ. ਯੁਵਾ। ੨. ਨਵਾਂ. ਨਯਾ। ੩. ਸੰਗ੍ਯਾ- ਸੂਰਯ।¹ ੪. ਏਰੰਡ। ੫. ਮੋਤੀਆ। ੬. ਤਾਰੁਣ੍ਯ (ਜਵਾਨੀ) ਲਈ ਭੀ ਤਰੁਣ ਸ਼ਬਦ ਆਇਆ ਹੈ. ਤਰੁਣਤਾ. "ਤਰੁਣ ਤੇਜੁ ਪਰਤ੍ਰਿਅ ਮੁਖ ਜੋਹਹਿ." (ਸ੍ਰੀ ਬੇਣੀ)...
ਸੰ. शब्द ਸ਼ਬ੍ਦ. ਸੰਗ੍ਯਾ- ਧੁਨਿ. ਆਵਾਜ਼. ਸੁਰ। ੨. ਪਦ. ਲਫਜ। ੩. ਗੁਫ਼ਤਗੂ. "ਸਬਦੌ ਹੀ ਭਗਤ ਜਾਪਦੇ ਜਿਨੁ ਕੀ ਬਾਣੀ ਸਚੀ ਹੋਇ." (ਆਸਾ ਅਃ ਮਃ ੩) ੪. ਗੁਰਉਪਦੇਸ਼. "ਭਵਜਲ ਬਿਨ ਸਬਦੇ ਕਿਉ ਤਰੀਐ." (ਭੈਰ ਮਃ ੧) ੫. ਬ੍ਰਹਮ. ਕਰਤਾਰ. "ਸਬਦ ਗੁਰੂ ਸੁਰਤਿ ਧੁਨਿ ਚੇਲਾ." (ਸਿਧਗੋਸਟਿ) ੬. ਧਰਮ. ਮਜਹਬ. "ਜੋਗਿ ਸਬਦੰ ਗਿਆਨ ਸਬਦੰ ਬੇਦ ਸਬਦੰ ਬ੍ਰਾਹਮਣਹ." (ਵਾਰ ਆਸਾ) ੭. ਪੈਗ਼ਾਮ. ਸੁਨੇਹਾ. "ਧਨਵਾਂਢੀ ਪਿਰ ਦੇਸ ਨਿਵਾਸੀ ਸਚੇ ਗੁਰੁ ਪਹਿ ਸਬਦ ਪਠਾਈਂ." (ਮਲਾ ਅਃ ਮਃ ੧) ੮. ਜੈਸੇ ਤੁਕਾ ਰਾਮ ਨਾਮਦੇਵ ਆਦਿਕ ਭਗਤਾਂ ਦੀ ਪਦ- ਰਚਨਾ "ਅਭੰਗ" ਅਤੇ ਸੂਰ ਦਾਸ ਮੀਰਾਬਾਈ ਆਦਿਕ ਦੀ ਵਿਸਨੁਪਦ ਪ੍ਰਸਿੱਧ ਹੈ, ਤੈਸੇ ਹੀ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਛੰਦ ਰੂਪ ਵਾਕ੍ਯ "ਸ਼ਬਦ" ਆਖੀਦੇ ਹਨ. ਸ਼ਬਦ ਛੰਦ ਦੀ ਖਾਸ ਜਾਤਿ ਨਹੀਂ. ਅਨੇਕ ਛੰਦਾਂ ਦਾ ਰੂਪ ਸ਼ਬਦਾਂ ਵਿੱਚ ਦੇਖਿਆ ਜਾਂਦਾ ਹੈ। ੯. ਦੇਖੋ, ਸਬਦੁ। ੧੦. ਸੰ. शब्द ਸ਼ਾਬ੍ਦ. ਵਿ- ਸ਼ਬਦ ਦਾ ਵਾਚ੍ਯ ਅਰਥ. ਸ਼ਬਦ ਦਾ ਮਕਸਦ. "ਨ ਸਬਦ ਬੂਝੈ ਨ ਜਾਣੈ ਬਾਣੀ." (ਧਨਾ ਮਃ ੩) ੧੧. ਦੇਖੋ, ਪ੍ਰਮਾਣ....
ਵਿ- ਆਗਤ. ਆਇਆ ਹੋਇਆ। ੨. ਜੰਮਿਆ. ਪੈਦਾ ਹੋਇਆ। ੩. ਸੰਗ੍ਯਾ- ਜਨਮ. "ਆਇਆ ਤਿਨ ਕਾ ਸਫਲੁ ਭਇਆ ਹੈ ਇਕਮਨਿ ਜਿਨੀ ਧਿਆਇਆ." (ਵਡ ਅਲਾਹਣੀ ਮਃ ੧)...
ਦੇਖੋ, ਤੇਜ....
ਪਰਸ੍ਤ੍ਰੀ. "ਪਰਤ੍ਹ੍ਹਿਅ ਰਾਵਣਿ ਜਾਹਿ ਸੇਈ ਤਾ ਲਾਜੀਅਹਿ." (ਫੁਨਹੇ ਮਃ ੫)...
ਸੰਗ੍ਯਾ- ਮੂੰਹ. "ਮੁਖ ਤੇ ਪੜਤਾ ਟੀਕਾ ਸਹਿਤ." (ਰਾਮ ਮਃ ੫) ੨. ਚੇਹਰਾ. "ਮੁਖ ਊਜਲ ਮਨੁ ਨਿਰਮਲੁ ਹੋਈ ਹੈ." (ਟੋਡੀ ਮਃ ੫)#੩. ਉਪਾਇ. ਯਤਨ। ੪. ਦਰਵਾਜ਼ਾ। ੫. ਵਿਮੁਖ੍ਯ. ਪ੍ਰਧਾਨ. ਮੁਖੀਆ....
ਦੇਖਦਾ ਹੈ."ਤਰੁਣ ਤੇਜੁ ਪਰਤ੍ਰਿਅ ਮੁਖ ਜੋਹਹਿ." (ਸ੍ਰੀ ਬੇਣੀ)...
ਸੰ. ਸ਼੍ਰੀ. ਸੰਗ੍ਯਾ- ਲੱਛਮੀ। ੨. ਸ਼ੋਭਾ. "ਸ੍ਰੀ ਸਤਿਗੁਰ ਸੁ ਪ੍ਰਸੰਨ." (ਸਵੈਯੇ ਮਃ ੪. ਕੇ) ੩. ਸੰਪਦਾ. ਵਿਭੂਤਿ। ੪. ਛੀ ਰਾਗਾਂ ਵਿੱਚੋਂ ਪਹਿਲਾ ਰਾਗ. ਦੇਖੋ, ਸਿਰੀ ਰਾਗ. ੫. ਵੈਸਨਵਾਂ ਦਾ ਇੱਕ ਫਿਰਕਾ, ਜਿਸ ਵਿੱਚ ਲੱਛਮੀ ਦੀ ਪੂਜਾ ਮੁੱਖ ਹੈ. ਇਸ ਮਤ ਦੇ ਲੋਕ ਲਾਲ ਰੰਗ ਦਾ ਤਿਲਕ ਮੱਥੇ ਕਰਦੇ ਹਨ. ਇਸ ਸੰਪ੍ਰਦਾਯ ਦਾ ਪ੍ਰਚਾਰਕ ਰਾਮਾਨੁਜ ਸ੍ਵਾਮੀ ਹੋਇਆ ਹੈ. ਦੇਖੋ, ਰਾਮਾਨੁਜ। ੬. ਇੱਕ ਛੰਦ. ਦੇਖੋ, ਏਕ ਅਛਰੀ ਦਾ ਰੂਪ ੧.। ੭. ਸਰਸ੍ਵਤੀ। ੮. ਕੀਰਤਿ। ੯. ਆਦਰ ਬੋਧਕ ਸ਼ਬਦ, ਜੋ ਬੋਲਣ ਅਤੇ ਲਿਖਣ ਵਿਚ ਵਰਤਿਆ ਜਾਂਦਾ ਹੈ. ਧਰਮ ਦੇ ਆਚਾਰਯ ਅਤੇ ਮਹਾਰਾਜੇ ਲਈ ੧੦੮ ਵਾਰ, ਮਾਤਾ ਪਿਤਾ ਵਿਦ੍ਯਾ- ਗੁਰੂ ਲਈ ੬. ਵਾਰ, ਆਪਣੇ ਮਾਲਿਕ ਵਾਸਤੇ ੫. ਵਾਰ, ਵੈਰੀ ਨੂੰ ੪. ਵਾਰ, ਮਿਤ੍ਰ ਨੂੰ ੩. ਵਾਰ, ਨੌਕਰ ਨੂੰ ੨. ਵਾਰ, ਪੁਤ੍ਰ ਤਥਾ ਇਸਤ੍ਰੀ ਨੂੰ ੧. ਵਾਰ ਸ਼੍ਰੀ ਸ਼ਬਦ ਵਰਤਣਾ ਚਾਹੀਏ। ੧੦. ਵਿ- ਸੁੰਦਰ। ੧੧. ਯੋਗ੍ਯ. ਲਾਇਕ। ੧੨. ਸ਼੍ਰੇਸ੍ਠ. ਉੱਤਮ....
ਸੰ. ਵੇਣਿ ਅਤੇ ਵੇਣੀ. ਸੰਗ੍ਯਾ- ਗੁੰਦੇ ਹੋਏ ਕੇਸ਼ ਗੁੱਤ। ੨. ਜਲ ਦਾ ਪ੍ਰਵਾਹ। ੩. ਗੰਗਾ ਯਮੁਨਾ ਅਤੇ ਸਰਸ੍ਵਤੀ ਦਾ ਸੰਗਮ. "ਬੇਣੀ ਸੰਗਮੁ ਤਹ ਪਿਰਾਗੁ ਮਨੁ ਮਜਨੁ ਕਰੇ ਤਿਥਾਈ." (ਰਾਮ ਬੇਣੀ) ਭਾਵ ਇੜਾ, ਪਿੰਗਲਾ ਅਤੇ ਸੁਖਮਨਾ ਦੇ ਮੇਲ ਤੋਂ ਹੈ। ੪. ਇੱਕ ਭਗਤ, ਜਿਸ ਦੀ ਬਾਣੀ ਗੁਰੂ ਗ੍ਰੰਥਸਾਹਿਬ ਵਿੱਚ ਦੇਖੀ ਜਾਂਦੀ ਹੈ. ਇਸ ਦੇ ਜੀਵਨ ਦਾ ਹਾਲ ਕੁਝ ਮਾਲੂਮ ਨਹੀਂ. "ਭਗਤ ਬੇਣਿ ਗੁਣ ਰਵੈ." (ਸਵੈਯੇ ਮਃ ੧. ਕੇ) "ਬੇਣੀ ਜਾਚੈ ਤੇਰਾ ਨਾਮ." (ਰਾਮ)#ਭਾਈ ਗੁਰਦਾਸ ਜੀ ਨੇ ਬੇਣੀ ਭਗਤ ਦੀ ਕਥਾ ਦਸਵੀਂ ਵਾਰ ਵਿੱਚ ਲਿਖੀ ਹੈ ਕਿ ਉਸ ਦੀ ਲੋੜਾਂ ਪੂਰੀਆਂ ਕਰਨ ਲਈ ਕਰਤਾਰ ਨੇ ਰਾਜਾ ਰੂਪ ਹੋਕੇ ਸਾਰੇ ਪਦਾਰਥ ਦਿੱਤੇ, ਯਥਾ-#ਗੁਰਮੁਖ ਬੇਣੀ ਭਗਤਿ ਕਰ#ਜਾਇ ਇਕਾਂਤ ਬਹੈ ਲਿਵਲਾਵੈ।#ਕਰਮ ਕਰੈ ਅਧਿਆਤਮੀ#ਹੋਰਸੁ ਕਿਸੈ ਨ ਅਜਰ ਲਖਾਵੈ।#ਘਰ ਆਯਾ ਜਾਂ ਪੁੱਛੀਐ#ਰਾਜ ਦੁਆਰ ਗਇਆ ਆਲਾਵੈ।#ਘਰ ਸਭ ਵੱਥੂੰ ਮੰਗੀਅਨ#ਵਲ ਛਲ ਕਰਕੇ ਝੱਤ ਲੰਘਾਵੈ।#ਵੱਡਾ ਸਾਂਗ ਵਰੱਤਦਾ#ਓਹ ਇਕ ਮਨ ਪਰਮੇਸਰ ਧ੍ਯਾਵੈ।#ਪੈਜ ਸਵਾਰੈ ਭਗਤ ਦੀ#ਰਾਜਾ ਹੁਇਕੈ ਘਰ ਚਲ ਆਵੈ।#ਦੇਇ ਦਿਲਾਸਾ ਤੁੱਸਕੈ#ਅਣਗਣਤੀ ਖਰਚੀ ਪਹੁਚਾਵੈ।#ਓਥਹੁੰ ਆਇਆ ਭਗਤ ਪਾਸ#ਹੋਇ ਦਿਆਲ ਹੇਤ ਉਪਜਾਵੈ।#ਭਗਤ ਜਨਾਂ ਜੈਕਾਰ ਕਰਾਵੈ ॥#੫. ਪਿੰਡ ਚੂਹਣੀਆਂ (ਜਿਲਾ ਲਹੌਰ) ਦਾ ਵਸਨੀਕ ਇੱਕ ਪੰਡਿਤ, ਜੋ ਦਿਗਵਿਜਯ ਕਰਦਾ ਫਿਰਦਾ ਸੀ. ਇਹ ਜਦ ਗੋਇੰਦਵਾਲ ਆਇਆ, ਤਦ ਗੁਰੂ ਅਮਰਦਾਸ ਜੀ ਦਾ ਦਰਸ਼ਨ ਕਰਕੇ ਵਿਦ੍ਯਾਭਿਮਾਨ ਛੱਡਕੇ ਗੁਰਸਿੱਖ ਹੋਇਆ. ਮਲਾਰ ਰਾਗ ਵਿੱਚ- "ਇਹੁ ਮਨ ਗਿਰਹੀ ਕਿ ਇਹੁ ਮਨ ਉਦਾਸੀ"- ਸ਼ਬਦ ਕਿਸੇ ਪਰਥਾਇ ਗੁਰੂ ਸਾਹਿਬ ਨੇ ਉਚਾਰਿਆ ਹੈ. ਇਹ ਵਡਾ ਕਰਨੀ ਵਾਲਾ ਪ੍ਰਚਾਰਕ ਹੋਇਆ ਹੈ. ਗੁਰੂ ਸਾਹਿਬ ਨੇ ਇਸ ਨੂੰ ਮੰਜੀ ਬਖ਼ਸ਼ੀ. ਇਸ ਦਾ ਨਾਉਂ ਬੇਣੀਮਾਧੋ ਭੀ ਕਈਆਂ ਨੇ ਲਿਖਿਆ ਹੈ. ਇਸ ਦੀ ਵੰਸ਼ ਵਿੱਚ ਹਰਿਦਯਾਲ ਉੱਤਮ ਕਵੀ ਹੋਇਆ ਹੈ, ਜਿਸ ਨੇ ਸਾਰੁਕਤਾਵਲੀ ਅਤੇ ਵੈਰਾਗਸ਼ਤਕ ਦਾ ਮਨੋਹਰ ਉਲਥਾ ਕੀਤਾ ਹੈ....