tasamaī, tasamēīतसमई, तसमयी
ਤੋਸਮਯੀ. ਸੰਗ੍ਯਾ- ਆਨੰਦ ਕਰ ਦੇਣ ਵਾਲੀ ਗਿਜਾ. ਦੁੱਧ ਵਿੱਚ ਚਾਉਲ ਰਿੰਨ੍ਹਕੇ ਬਣਾਇਆ ਭੋਜਨ. ਪਾਯਸ. ਖੀਰ। ੨. ਤਸਮੈ. ਚਤੁਰਥੀ ਵਿਭਕ੍ਰਤਿ. ਤਿਸ ਤਾਈਂ. "ਤਸਮਈ ਨਮੋ ਨਮਃ" (ਸਲੋਹ)
तोसमयी. संग्या- आनंद कर देण वाली गिजा. दुॱध विॱच चाउल रिंन्हके बणाइआ भोजन. पायस. खीर। २. तसमै. चतुरथी विभक्रति. तिस ताईं. "तसमई नमो नमः" (सलोह)
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਦੇਖੋ, ਅਨੰਦ. "ਆਨੰਦ ਗੁਰੁ ਤੇ ਜਾਣਿਆ." (ਅਨੰਦੁ) ੨. ਇੱਕ ਛੰਦ. ਦੇਖੋ, ਕੋਰੜਾ। ੩. ਪਾਰਬ੍ਰਹਮ. ਕਰਤਾਰ। ੪. ਸਿੱਖਧਰਮ ਅਨੁਸਾਰ ਵਿਆਹ, ਜਿਸ ਦੀ ਰੀਤਿ ਇਹ ਹੈ-#(ੳ) ਸਿੱਖਪੁਤ੍ਰੀ ਦਾ ਸਿੱਖ ਨਾਲ ਸੰਬੰਧ ਹੋਵੇ.#(ਅ) ਦੋਵੇਂ ਰੂਪ ਅਵਸਥਾ ਗੁਣ ਆਦਿ ਵਿੱਚ ਯੋਗ੍ਯ ਅਤੇ ਪਰਸਪਰ ਸੰਯੋਗ ਦੇ ਇੱਛਾਵਾਨ ਹੋਣ.#(ੲ) ਸਗਾਈ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਹਜੂਰ ਅਰਦਾਸ ਕਰਕੇ ਹੋਵੇ.#(ਸ) ਆਨੰਦ ਦਾ ਦਿਨ ਗੁਰਪੁਰਬ ਵਾਲੇ ਦਿਨ ਅਥਵਾ ਪੰਜ ਪਿਆਰਿਆਂ ਦੀ ਸੰਮਤਿ ਨਾਲ ਥਾਪਿਆ ਜਾਵੇ.#(ਹ) ਜਿਤਨੇ ਆਦਮੀ ਲੜਕੀ ਵਾਲਾ ਸੱਦੇ ਉਤਨੇ ਨਾਲ ਲੈ ਕੇ ਦੁਲਹਾ ਸਹੁਰੇ ਘਰ ਜਾਵੇ. ਦੋਹੀਂ ਪਾਸੀਂ ਗੁਰੁਸ਼ਬਦ ਗਾਏ ਜਾਣ.#(ਕ) ਅਮ੍ਰਿਤ ਵੇਲੇ ਆਸਾ ਦੀ ਵਾਰ ਪਿੱਛੋਂ ਵਰ ਅਤੇ ਕੰਨ੍ਯਾ ਨੂੰ ਗੁਰੁਬਾਣੀ ਅਨੁਸਾਰ ਉਪਦੇਸ਼ ਦੇ ਕੇ ਅਤੇ ਨਿਯਮ ਅੰਗੀਕਾਰ ਕਰਵਾਕੇ ਲਾਵਾਂ ਅਤੇ ਆਨੰਦ ਦਾ ਪਾਠ ਕਰਕੇ ਪ੍ਰਸਾਦ ਵਰਤਾਇਆ ਜਾਵੇ.#ਆਨੰਦ ਦੀ ਰੀਤਿ ਸਿੱਖਾਂ ਵਿੱਚ ਬਹੁਤ ਪੁਰਾਣੀ ਹੈ, ਪਰ ਇਸ ਨੂੰ ਕਾਨੂੰਨ ਦੀ ਸ਼ਕਲ ਵਿੱਚ ਲਿਆਉਣ ਦਾ ਯਤਨ ਟਿੱਕਾ ਸਾਹਿਬ (ਵਲੀਅਹਿਦ) ਨਾਭਾ ਸ਼੍ਰੀ ਮਾਨ ਰਿਪੁਦਮਨ ਸਿੰਘ ਜੀ ਨੇ ਕੀਤਾ, ਜਿਨ੍ਹਾਂ ਨੇ ੩੦ ਅਕਤੂਬਰ ਸਨ ੧੯੦੮ ਨੂੰ ਬਿਲ ਕੌਂਸਲ ਵਿੱਚ ਪੇਸ਼ ਕੀਤਾ ਅਤੇ ਸਰਦਾਰ ਸੁੰਦਰ ਸਿੰਘ ਜੀ ਰਈਸ ਮਜੀਠਾ ਦੇ ਜਤਨ ਨਾਲ ੨੭ ਅਗਸ੍ਤ ਸਨ ੧੯੦੯ ਨੂੰ ਰਪੋਟ ਲਈ ਖ਼ਾਸ ਕਮੇਟੀ ਦੇ ਸਪੁਰਦ ਹੋਇਆ ਅਤੇ ੨੨ ਅਕਤਬੂਰ ਸਨ ੧੯੦੯ ਨੂੰ ਆਨੰਦ ਵਿਵਾਹ ਦਾ ਕਾਨੂਨ (Anand Marriage Act) ਪਾਸ ਹੋਇਆ.¹...
ਸੰਗ੍ਯਾ- ਕ਼ਰਜ. ਰਿਣ. ਦੇਖੋ, ਦੈਨ ੫....
ਇਸਤ੍ਰੀਆਂ ਦਾ ਕਰ੍ਣਭੂਸਣ. ਦੇਖੋ, ਵਾਲਾ ੨. ਵਿ- ਧਾਰਨ ਕਰਨ ਵਾਲੀ. ਵਤੀ. "ਲਖ ਛਬਿ ਬਾਲੀ ਅਤਿ ਦੁਤਿਵਾਲੀ." (ਦੱਤਾਵ) ੨. ਅ਼. [والی] ਮਾਲਿਕ. ਸ੍ਵਾਮੀ। ੪. ਹਾਕਿਮ....
ਅ਼. [غِذا] ਗ਼ਿਜਾ. ਸੰਗ੍ਯਾ- ਖ਼ੁਰਾਕ. ਭੋਜਨ....
ਦੇਖੋ, ਦੁੱਧ ਅਤੇ ਡੁਧੁ. ਨਾਰੀ, ਗਾਂ, ਬਕਰੀ, ਮੱਝ ਆਦਿਕਾਂ ਦੇ ਥਣਾਂ ਦੀਆਂ ਗਿਲਟੀਆਂ (mammary glands) ਵਿੱਚੋਂ ਟਪਕਿਆ ਹੋਇਆ ਇੱਕ ਚਿੱਟਾ ਪਦਾਰਥ. ਜੋ ਸਭ ਤੋਂ ਉੱਤਮ ਗਿਜਾ ਹੈ. ਸ਼ਰੀਰ ਨੂੰ ਪੁਸ੍ਟ ਕਰਨ ਲਈ ਜਿਤਨੇ ਅੰਸ਼ ਲੋੜੀਂਦੇ ਹਨ, ਉਹ ਸਭ ਕੁਦਰਤ ਨੇ ਦੁੱਧ ਅੰਦਰ ਰੱਖ ਦਿੱਤੇ ਹਨ, ਦੁਧ ਵਿਚ ਬੁਹਤਾ ਹਿੱਸਾ ਪਾਣੀ ਹੈ, ਬਾਕੀ ਮਿਸ਼ਰੀ, ਥੰਧਾ, ਲੂਣ, ਨਸ਼ਾਸਤਾ ਆਦਿ ਪਦਾਰਥ ਹਨ. ਬੱਚਿਆਂ ਵਾਸਤੇ ਸਭ ਤੋਂ ਚੰਗਾ ਮਾਤਾ ਦਾ ਦੁੱਧ ਹੈ, ਇਸ ਤੋਂ ਘਟੀਆ ਬਕਰੀ ਦਾ, ਉਸ ਤੋਂ ਗਧੀ ਦਾ, ਉਸ ਤੋਂ ਗਊ ਦਾ ਹੈ, ਮਹਿਂ (ਮੱਝ) ਦਾ ਦੁੱਧ ਬਹੁਤ ਭਾਰੀ ਅਤੇ ਥੰਧਾ ਹੈ ਇਹ ਬੱਚਿਆਂ ਲਈ ਗੁਣਕਾਰੀ ਨਹੀਂ....
ਸੰਗ੍ਯਾ- ਤੰਡੁਲ. ਚਾਵਲ. "ਚਾਉਲ ਪਸ਼ਮ ਦੇਸ਼ ਮਮ ਹੋਈ." (ਨਾਪ੍ਰ)...
ਸੰਗ੍ਯਾ- ਖਾਣ ਯੋਗ੍ਯ ਪਦਾਰਥ. (ਭੁਜ੍ ਧਾ) ਭੋਗਣਾ, ਖਾਣਾ. "ਭੋਜਨ ਭਾਉ ਨ ਠੰਢਾ ਪਾਣੀ." (ਵਡ ਅਲਾਹਣੀ ਮਃ ੧) ਵਿਦ੍ਵਾਨਾਂ ਨੇ ਭੋਜਨ ਦੇ ਭੇਦ ਪੰਜ ਲਿਖੇ ਹਨ-#(ੳ) ਭਕ੍ਸ਼੍ਯ, ਜੋ ਦੰਦ ਦਾੜ੍ਹਾਂ ਦੀ ਸਹਾਇਤਾ ਨਾਲ ਖਾਧਾ ਜਾਵੇ.#(ਅ) ਭੋਜ੍ਯ, ਜੋ ਕੇਵਲ ਦਾੜ੍ਹਾਂ ਦੀ ਸਹਾਇਤਾ ਨਾਲ ਖਾਧਾ ਜਾਵੇ.#(ੲ) ਲੇਹ੍ਯ, ਜੋ ਜੀਭ ਨਾਲ ਚੱਟਿਆ ਜਾਵੇ,#(ਸ) ਪੇਯ, ਜੋ ਪੀਤਾ ਜਾਵੇ.#(ਹ) ਚੋਸ਼੍ਯ, ਜੋ ਚੂਸਿਆ ਜਾਵੇ. ਜਿਸ ਦਾ ਰਸ ਚੂਸਕੇ ਫੋਗ ਥੁੱਕਿਆ ਜਾਵੇ.¹ ਦੇਖੋ, ਛਤੀਹ ਅੰਮ੍ਰਿਤ.#ਵਿਦ੍ਵਾਨਾਂ ਨੇ ਭੋਜਨ ਦੇ ਤਿੰਨ ਭੇਦ ਹੋਰ ਭੀ ਕੀਤੇ ਹਨ- ਸਾਤਿਕ, ਰਾਜਸਿਕ ਅਤੇ ਤਾਮਸਿਕ. ਚਾਵਲ ਦੁੱਧ ਘੀ ਸਾਗ ਜੌਂ ਆਦਿਕ ਸਾਤ੍ਵਿਕ ਹਨ. ਖੱਟੇ ਚਰਪਰੇ ਮਸਾਲੇਦਾਰ ਰਾਜਸਿਕ ਹਨ. ਬੇਹੇ ਬੁਸੇਹੋਏ ਅਤੇ ਰੁੱਖੇ ਤਾਮਸਿਕ ਹਨ....
ਸੰਗ੍ਯਾ- ਪਯ (ਦੁੱਧ) ਦਾ ਬਣਿਆ ਹੋਇਆ ਪਦਾਰਥ। ੨. ਖੀਰ। ੩. ਖੋਆ....
ਸੰ. ਕ੍ਸ਼ੀਰ. ਜੋ ਕ੍ਸ਼ੀ (ਕਮਜ਼ੋਰੀ) ਨੂੰ ਹਟਾਵੇ, ਸੋ ਕ੍ਸ਼ੀਰ. ਦੁੱਧ. ਦੁਗਧ. "ਖੀਰ ਅਧਾਰ ਬਾਰਿਕੁ ਜਬ ਹੋਤਾ." (ਮਲਾ ਮਃ ੫) ੨. ਦੁੱਧ ਨਾਲ ਮਿਲਾਕੇ ਰਿਨ੍ਹੇਂ ਹੋਏ ਚਾਉਲ. ਤਸਮਈ. ਪਾਯਸ. ਸੰ. ਕ੍ਸ਼ੀਰਾਨ. "ਰਸ ਅੰਮ੍ਰਿਤ ਖੀਰ ਘਿਆਲੀ." (ਵਾਰ ਰਾਮ ੩) "ਖੀਰ ਸਮਾਨਿ ਸਾਗੁ ਮੈ ਪਾਇਆ." (ਮਾਰੂ ਕਬੀਰ) ੩. ਦੇਖੋ, ਖੀਰੁ....
ਸੰ. चतुर्थी ਸੰਗ੍ਯਾ- ਚੰਦ੍ਰਮਾ ਦੇ ਚਾਨਣੇ ਅਤੇ ਹਨ੍ਹੇਰੇ ਪੱਖ ਦੀ ਚੌਥੀ ਤਿਥਿ. ਚੌਥ. "ਚਤੁਰਥਿ ਚਾਰੇ ਬੇਦ ਸੁਣਿ ਸੋਧਿਓ ਤਤੁਬੀਚਾਰੁ." (ਗਉ ਥਿਤੀ ਮਃ ੫)...
ਸਰਵ- ਉਸ. "ਤਿਸ ਊਚੇ ਕਉ ਜਾਣੈ ਸੋਇ." (ਜਪੁ) ੨. ਸੰਗ੍ਯਾ- ਤ੍ਰਿਸਾ. ਤੇਹ. ਪ੍ਯਾਸ। ੩. ਤ੍ਰਿਸਨਾ. "ਤਿਸ ਚੂਕੈ ਸਹਜੁ ਊਪਜੈ." (ਸਵਾ ਮਃ ੩)...
ਤੋਸਮਯੀ. ਸੰਗ੍ਯਾ- ਆਨੰਦ ਕਰ ਦੇਣ ਵਾਲੀ ਗਿਜਾ. ਦੁੱਧ ਵਿੱਚ ਚਾਉਲ ਰਿੰਨ੍ਹਕੇ ਬਣਾਇਆ ਭੋਜਨ. ਪਾਯਸ. ਖੀਰ। ੨. ਤਸਮੈ. ਚਤੁਰਥੀ ਵਿਭਕ੍ਰਤਿ. ਤਿਸ ਤਾਈਂ. "ਤਸਮਈ ਨਮੋ ਨਮਃ" (ਸਲੋਹ)...
ਨਮਸਕਾਰ. "ਹਰਿਸੰਤਨ ਕਰਿ ਨਮੋ ਨਮੋ." (ਗਉ ਅਃ ਮਃ ੫)...