tahasīlaतहसील
ਅ਼. [تحصیِل] ਤਹ਼ਸੀਲ. ਸੰਗ੍ਯਾ- ਹ਼ਾਸਿਲ ਕਰਨ ਦੀ ਕ੍ਰਿਯਾ। ੨. ਉਗਰਾਹੀ. ਵਸੂਲੀ। ੩. ਉਗਰਾਹਿਆ ਹੋਇਆ ਧਨ। ੪. ਉਗਰਾਹੀ (ਵਸੂਲੀ) ਦਾ ਦਫ਼ਤਰ. ਇਸ ਦਾ ਮੂਲ ਹ਼ਸੂਲ (ਪ੍ਰਾਪਤ ਹੋਣਾ) ਹੈ। ੫. ਜਿਲੇ ਦਾ ਇੱਕ ਹਿੱਸਾ, ਜਿਸ ਦਾ ਪ੍ਰਧਾਨ ਤਸੀਲਦਾਰ ਹੁੰਦਾ ਹੈ.
अ़. [تحصیِل] तह़सील. संग्या- ह़ासिल करन दी क्रिया। २. उगराही. वसूली। ३. उगराहिआ होइआ धन। ४. उगराही (वसूली) दा दफ़तर. इस दा मूल ह़सूल (प्रापत होणा) है। ५. जिले दा इॱक हिॱसा, जिस दा प्रधान तसीलदार हुंदाहै.
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਦੇਖੋ, ਕਰਣ. "ਕੁੰਡਲ ਕਰਨ ਵਾਰੀ, ਸੁਮਤਿ ਕਰਨ ਵਾਰੀ, ਕਮਲ ਕਰਨ ਵਾਰੀ ਗਤਿ ਹੈ ਕਰਿਨ ਕੀ." (ਗੁਪ੍ਰਸੂ) ਕੰਨਾਂ ਵਿੱਚ ਕੁੰਡਲਾਂ ਵਾਲੀ, ਉੱਤਮ ਬੁੱਧਿ ਦੇ ਬਣਾਉਣ ਵਾਲੀ, ਹੱਥ ਵਿੱਚ ਕਮਲ ਧਾਰਣ ਵਾਲੀ, ਚਾਲ ਹੈ ਹਾਥੀ ਜੇਹੀ। ੨. ਕਰਣ. ਇੰਦ੍ਰਿਯ. ਅੱਖ ਕੰਨ ਨੱਕ ਆਦਿ ਇੰਦ੍ਰੀਆਂ. "ਕਰਨ ਸਿਉਇਛਾ ਚਾਰਹ." (ਸਵੈਯੇ ਮਃ ੨. ਕੇ) ਕੇ) ਕਰਣ (ਇੰਦ੍ਰੀਆਂ) ਨੂੰ ਸ੍ਵ (ਆਪਣੀ) ਇੱਛਾ ਅਨੁਸਾਰ ਚਲਾਉਂਦੇ ਹਨ. ਭਾਵ, ਇੰਦ੍ਰੀਆਂ ਕ਼ਾਬੂ ਕੀਤੀਆਂ ਹਨ। ੩. ਦੇਖੋ, ਕਰਣ ੧੧....
ਦੇਖੋ, ਕਿਰਿਆ। ੨. ਵ੍ਯਾਕਰਣ ਦਾ ਉਹ ਅੰਗ, ਜਿਸ ਤੋਂ ਕਿਸੇ ਕਰਮ ਦਾ ਹੋਣਾ ਜਾਂ ਕਰਣਾ ਪਾਇਆ ਜਾਵੇ, ਜਿਵੇਂ- ਆਉਣਾ, ਜਾਣਾ, ਲਿਖਣਾ ਆਦਿ. Verb....
ਸੰਗ੍ਯਾ- ਉਤ- ਗ੍ਰਹਣ ਦੀ ਕ੍ਰਿ੍ਯਾ. ਲੈਣਾ. ਕੱਠਾ ਕਰਨਾ. ਵਸੂਲੀ....
ਸੰਗ੍ਯਾ- ਹਾਸਿਲ ਕਰਨ ਦੀ ਕ੍ਰਿਯਾ. ਪ੍ਰਾਪਤੀ. ਦੇਖੋ, ਵਸੂਲ....
ਫ਼ਾ. [دفتر] ਸੰਗ੍ਯਾ- ਕਾਰਯਾਲਯ. ਉਹ ਅਸਥਾਨ, ਜਿੱਥੇ ਲਿਖਤ ਪੜ੍ਹਤ ਦਾ ਕੰਮ ਹੋਵੇ. ਆਫ਼ਿਸ। ੨. ਮਿਸਲਾਂ ਦਾ ਬੁਗਚਾ....
ਕ੍ਰਿ. ਵਿ- ਬਿਲਕੁਲ. ਮੂਲੋਂ "ਐਸਾ ਕੰਮ ਮੂਲੇ ਨ ਕੀਚੈ, ਜਿਤੁ ਅੰਤਿ ਪਛੋਤਾਈਐ." (ਅਨੰਦੁ) ੨. ਸੰ. ਸੰਗ੍ਯਾ- ਜੜ. "ਮੂਲ ਬਿਨਾ ਸਾਖਾ ਕਤੁ ਆਹੈ?" (ਭੈਰ ਮਃ ੫) ੩. ਵਪਾਰ ਲਈ ਪੂੰਜੀ. ਮੂਲਧਨ. "ਖੋਵੈ ਮੂਲ ਲਾਭ ਨਹਿ" ਪਾਵੈ." (ਗੁਪ੍ਰਸੂ) ੪. ਅਸਲ ਮਜਮੂਨ, ਜਿਸ ਪੁਰ ਟੀਕਾ ਟਿੱਪਣੀ ਲਿਖੀ ਜਾਵੇ. Text। ੫. ਮੁੱਢ. ਆਦਿ. ਭਾਵ- ਕਰਤਾਰ. "ਮੂਲਿ ਲਾਗੇ ਸੇ ਜਨ ਪਰਵਾਣੁ। ××× ਡਾਲੀ ਲਾਗੈ ਨਿਹਫਲ ਜਾਈ ॥" (ਆਸਾ ਮਃ ੩) ਡਾਲੀ ਤੋਂ ਭਾਵ ਦੇਵੀ ਦੇਵਤਾ ਅਤੇ ਜਗਤ ਹੈ। ੬. ਅਸਲਿਯਤ। ੭. ਉੱਨੀਹਵਾਂ ਨਛਤ੍ਰ। ੮. ਗਾਜਰ ਮੂਲੀ ਆਦਿਕ ਜਮੀਨ ਅੰਦਰ ਹੋਣ ਵਾਲੇ ਪਦਾਰਥ। ੯. ਸੰ. मूल्. ਧਾ- ਜੜੇ ਜਾਣਾ, ਦ੍ਰਿੜ੍ਹ ਹੋਣਾ, ਵਧਣਾ, ਜੜ ਪਕੜਨਾ। ੧੦. ਦੇਖੋ, ਮੂਲ੍ਯ....
ਪ੍ਰ- ਆਪ੍- ਕ੍ਤ. ਵਿ- ਪ੍ਰਾਪ੍ਤ. ਮਿਲਿਆ. ਹਾਸਿਲ. ਪਾਇਆ....
ਕ੍ਰਿ- ਭੂ. ਭਵਨ. ਹੋਣਾ। ੨. ਹੋਣ ਯੋਗ ਕਰਮ. "ਹੋਣਾ ਸਾ ਸੋਈ ਫੁਨਿ ਹੋਸੀ." (ਗਉ ਮਃ ੫)...
ਸੰ. ਸੰਗ੍ਯਾ- ਘਾਤ. ਵਧ. ਸ਼ਰੀਰ ਤੋਂ ਪ੍ਰਾਣਾਂ ਨੂੰ ਅਲਗ ਕਰਨ ਦੀ ਕ੍ਰਿਯਾ. "ਹਿੰਸਾ ਤਉ ਮਨ ਤੇ ਨਹੀ ਛੂਟੀ." (ਸਾਰ ਪਰਮਾਨੰਦ) ੨. ਦੁਖਾਉਣ ਦਾ ਭਾਵ....
ਸਰਵ- ਜਿਸਪ੍ਰਤਿ. ਜਿਸੇ. ਜਿਸ ਨੂੰ. "ਜਿਸ ਕਉ ਹਰਿ ਪ੍ਰਭੁ ਮਨਿ ਚਿਤਿ ਆਵੈ." (ਸੁਖਮਨੀ) "ਜਿਸਹਿ ਜਗਾਇ ਪੀਆਵੈ ਇਹੁ ਰਸੁ." (ਸੋਹਿਲਾ)...
ਸੰਗ੍ਯਾ- ਸਾਂਖ੍ਯਮਤ ਅਨੁਸਾਰ ਸਤ੍ਵ ਰਜ ਤਮ ਰੂਪ ਪ੍ਰਕ੍ਰਿਤਿ, ਜੋ ਜਗਤ ਦਾ ਉਪਾਦਾਨ ਕਾਰਣ ਹੈ। ੨. ਈਸ਼੍ਵਰ. ਪਰਮਾਤਮਾ। ੩. ਰਾਜਾ ਦਾ ਵਜੀਰ। ੪. ਫੌਜ ਦਾ ਵਡਾ ਸਰਦਾਰ। ੫. ਪਟਿਆਲਾਪਤਿ ਬਾਬਾ ਆਲਾ ਸਿੰਘ ਜੀ ਦੀ ਸੁਪੁਤ੍ਰੀ, ਜੋ ਸਾਰੇ ਸ਼ੁਭ ਗੁਣਾਂ ਨਾਲ ਭਰਪੂਰ ਸੀ. ਦੇਖੋ, ਪਰਧਾਨ ੨। ੬. ਵਿ- ਮੁੱਖ. ਖਾਸ। ੭. ਸ਼੍ਰੇਸ੍ਠ. ਉੱਤਮ....
ਹੁਤੋ. ਹੋਤਾ. ਹੋਣ ਦਾ ਭੂਤਕਾਲ....