tahirūतहिरू
ਸੰਗ੍ਯਾ- ਜ਼ੀਨ (ਕਾਠੀ) ਦੀ ਤਹ ਹੇਠ ਪਾਇਆ ਵਸਤ੍ਰ. ਇਸ ਤੋਂ ਘੋੜੇ ਦਾ ਪਸੀਨਾ ਜ਼ੀਨ ਨੂੰ ਨਹੀਂ ਲੱਗਦਾ. ਖ਼ੂਗੀਰ (ਖੁਰਗੀਨ).
संग्या- ज़ीन (काठी) दी तह हेठ पाइआ वसत्र. इस तों घोड़े दा पसीना ज़ीन नूं नहीं लॱगदा. ख़ूगीर (खुरगीन).
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਫ਼ਾ. [زیِن] ਜ਼ੀਨ. ਸੰਗ੍ਯਾ- ਕਾਠੀ. "ਤਿਨ ਕੇ ਤੁਰੇ ਜੀਨ ਖੁਰਗੀਰ ਸਭ ਪਵਿਤ ਹਹਿ." (ਵਾਰ ਸੋਰ ਮਃ ੪) "ਦੇਹ ਪਾਵਉ ਜੀਨੁ ਬੁਝਿ ਚੰਗਾ ਰਾਮ." (ਵਡ ਮਃ ੪. ਘੋੜੀਆਂ) ੨. ਸੰ. ਚੰਮ. ਦਾ ਥੈਲਾ....
ਸੰਗ੍ਯਾ- ਘੋੜੇ ਦਾ ਜ਼ੀਨ, ਜੋ ਕਾਠ ਦਾ ਬਣਾਕੇ ਉੱਪਰੋਂ ਚੰਮ ਅਥਵਾ ਰੇਸ਼ਮੀ ਵਸਤ੍ਰ ਨਾਲ ਮੜ੍ਹੀਦਾ ਹੈ। ੨. ਕਾਸ੍ਠ. ਕਾਠ. ਇੰਧਨ. ਲੱਕੜ. "ਕਾਠੀ ਧੋਇ ਜਲਾਵਹਿ." (ਆਸਾ ਕਬੀਰ) "ਤਨੁ ਭਇਆ ਕਾਠੀ." (ਗਉ ਕਬੀਰ) ਦੇਹਾਭਿਮਾਨ ਬਾਲਣ ਦੀ ਥਾਂ ਹੋਇਆ। ੩. ਸ਼ਰੀਰ ਦਾ ਪਿੰਜਰ। ੪. ਸੰ. ਕਾਸ੍ਠਾ. ਸ੍ਥਿਤੀ. ਠਹਿਰਾਉ. "ਕਾਠੀ ਭਿੰਨ ਭਿੰਨ ਭਿੰਨ ਤਣੀਏ." (ਰਾਮ ਮਃ ੫) ਮਣਕਿਆਂ ਦੀ ਇਸਥਿਤੀ ਮਾਲਾ ਵਿੱਚ ਅਲਗ ਅਲਗ ਹੈ....
ਕ੍ਰਿ. ਵਿ- ਥੱਲੇ. ਨੀਚੇ. ਤਲੇ। ੨. ਸੰ. हेठ् ਧਾ- ਰੋਕਣਾ. ਕ੍ਰੂਰ ਹੋਣਾ....
ਪ੍ਰਾਪਤ (ਹਾਸਿਲ) ਕੀਤਾ. "ਅਬ ਮੈ ਸੁਖ ਪਾਇਓ" (ਜੈਤ ਮਃ ੫) "ਹਰਿ ਪਾਇਅੜਾ ਬਡ ਭਾਗੀਈ." (ਗਉ ਮਃ ੪) "ਪਾਇਅੜੇ ਸਰਬ ਸੁਖਾ." (ਵਾਰ ਵਡ ਮਃ ੪) "ਪਾਇਆ ਨਿਹਚਲੁਥਾਨੁ." (ਵਾਰ ਗੂਜ ੨. ਮਃ ੫) ੨. ਭੋਜਨ ਛਕਿਆ, ਮੇਦੇ ਵਿੱਚ ਪਾਇਆ. "ਖੀਰ ਸਮਾਨਿ ਸਾਗੁ ਮੈ ਪਾਇਆ." (ਮਾਰੂ ਕਬੀਰ) ੩. ਪਹਿਨਾਇਆ. ਪਰਿਧਾਨ ਕਰਾਇਆ, "ਕਾਲਾ ਖਿਧੋਲੜਾ ਤਿਨਿ ਵੇਮੁਖਿ ਵੇਮੁਖੈ ਨੋ ਪਾਇਆ." (ਵਾਰ ਗਉ ੧. ਮਃ ੪) ਵਿਮੁਖ ਨੇ ਵਿਮੁਖ ਨੂੰ ਪਹਿਰਾਇਆ। ੪. ਫ਼ਾ. [پایا] ਪਾਯਾ. ਹਸ੍ਤੀ. ਹੋਂਦ. "ਗੁਰਚਰਣ ਲਾਗਿ ਹਮ ਬਿਨਵਤਾ ਪੂਛਤ ਕਹ ਜੀਉ ਪਾਇਆ." (ਆਸਾ ਕਬੀਰ) ੫. ਦੇਖੋ, ਪਾਯਹ....
ਸੰ. ਸੰਗ੍ਯਾ- ਵਸ੍ਤ੍ਰ. ਕਪੜਾ. ਦੇਖੋ, ਵਸ ਧਾ ੨. "ਵਸਤ੍ਰ ਪਖਾਲਿ ਪਖਾਲੇ ਕਾਇਆ." (ਮਃ ੧. ਵਾਰ ਮਾਝ)...
ਸੰਗ੍ਯਾ- ਪ੍ਰਸ੍ਵੇਦ. ਮੁੜ੍ਹਕਾ....
ਵ੍ਯ- ਦੇਖੋ ਨਹਿ. "ਨਹੀ ਛੋਡਉ ਰੇ ਬਾਬਾ, ਰਾਮ ਨਾਮ." (ਬਸੰ ਕਬੀਰ)...
ਫ਼ਾ. [خوگیِر] ਖ਼ੂਗੀਰ. ਸੰਗ੍ਯਾ- ਖ਼ੂ (ਪਸੀਨੇ) ਨੂੰ ਗੀਰ (ਫੜਨ ਵਾਲਾ) ਤਹਿਰੂ. ਕਾਠੀ ਹੇਠ ਲਗਿਆ ਨਮਦਾ ਅਥਵਾ ਜੀਨ ਹੇਠ ਪਾਉਣ ਦਾ ਵਸਤ੍ਰ. "ਤਿਨ ਕੇ ਤੁਰੇ ਜਨ ਖੁਰਗੀਰ ਸਭਿ ਪਵਿਤੁ ਹਹਿ." (ਵਾਰ ਸੋਰ ਮਃ ੪) "ਲਗ੍ਯੋ ਜੀਨ ਬੀਚੰ ਖੁਰਗੀਨੰ ਪਰੋਯੋ." (ਗੁਪ੍ਰਸੂ)...