tāmaताम
ਸੰ. ਤਾਮਸ. ਸੰਗ੍ਯਾ- ਤਮੋਗੁਣ. "ਰਾਜ ਬਿਨਾਸੀ ਤਾਮ ਬਿਨਾਸੀ." (ਸਾਰ ਮਃ ੫) ੨. ਚਿੰਤਾ. ਫ਼ਿਕਰ। ੩. ਦੁੱਖ. ਕਲੇਸ਼। ੪. ਵਿ- ਭਯੰਕਰ. "ਜਿਨੈ ਕਿੱਤਿਯੰ ਜਿੱਤਿਯੰ ਫੌਜ ਤਾਮੰ." (ਵਿਚਿਤ੍ਰ) ੫. ਅ਼. [طعام] ਤ਼ਆ਼ਮ. ਸੰਗ੍ਯਾ- ਸੁਆਦ. ਲੱਜਤ। ੬. ਖਾਣਾ. ਭੋਜਨ। ੭. ਅ਼. [تام] ਵਿ- ਸੰਪੂਰ੍ਣ. ਪੂਰਾ.
सं. तामस. संग्या- तमोगुण. "राज बिनासी ताम बिनासी." (सार मः ५) २. चिंता. फ़िकर। ३. दुॱख. कलेश। ४. वि- भयंकर. "जिनै किॱतियं जिॱतियं फौज तामं." (विचित्र) ५. अ़. [طعام] त़आ़म. संग्या- सुआद. लॱजत। ६. खाणा. भोजन। ७. अ़. [تام] वि- संपूर्ण. पूरा.
ਸੰ. ਤਮੋਗੁਣ ਦਾ ਕਾਰਯ। ੨. ਕ੍ਰੋਧ। ੩. ਅਗ੍ਯਾਨ। ੪. ਸਰਪ। ੫. ਅੰਧੇਰਾ....
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਸੰ. ਸੰਗ੍ਯਾ- ਅੰਧਕਾਰਰੂਪ ਮਾਇਆ ਦਾ ਤੀਜਾ ਗੁਣ। ੨. ਅਗ੍ਯਾਨ। ੩. ਕ੍ਰੋਧ....
ਉਸਾਰੀ ਕਰਨ ਵਾਲਾ. ਮੇਮਾਰ। ੨. ਰਜ (ਰਜਗੁਣ) ਵਾਲਾ. ਰਜੋਗੁਣੀ. "ਰਾਜ ਬਿਨਾਸੀ ਤਾਮ ਬਿਨਾਸੀ." (ਸਾਰ ਮਃ ੫) ੩. ਰੱਜੁ. ਰੱਸੀ. "ਰਾਜ ਭੁਇਅੰਗ ਪ੍ਰਸੰਗ ਜੈਸੇ ਹਹਿ." (ਸੋਰ ਰਵਿਦਾਸ) ਰੱਜੁ ਵਿੱਚ ਜਿਵੇਂ ਸੱਪ ਦਾ ਪ੍ਰਸੰਗ ਹੈ। ੪. ਰਾਜਾ. "ਨਾ ਇਹੁ ਰਾਜ, ਨ ਭੀਖ ਮੰਗਾਸੀ." (ਗੌਂਡ ਕਬੀਰ) ੫. ਰਾਜ੍ਯ. ਰਿਆਸਤ. "ਤਿਸ ਕੋ ਕਰੋ ਰਾਜ ਤੇ ਬਾਹਿਰ." (ਗੁਪ੍ਰਸੂ) ੬. ਸੰ. राज्. ਧਾ- ਚਮਕਣਾ. ਸ਼ੋਭਾ ਦੇਣਾ, ਜਿੱਤਣਾ। ੭. ਰਾਜ ਸ਼ਬਦ ਸ਼ਿਰੋਮਣਿ ਅਰਥ ਵਿੱਚ ਭੀ ਆਉਂਦਾ ਹੈ, ਜਿਵੇਂ ਰਾਜਹੰਸ, ਰਾਜ ਰਾਜ, ਦੇਵਰਾਜ ਆਦਿ। ੮. ਫ਼ਾ. [راز] ਰਾਜ਼. ਗੁਪਤ ਭੇਦ. "ਰੋਜ ਹੀ ਰਾਜ ਬਿਲੋਕਤ ਰਾਜਿਕ." (ਅਕਾਲ) ੯. ਤੰਦਈਆ. ਭਰਿੰਡ (ਡੇਮੂ) ਦੀ ਜਾਤਿ ਦਾ ਇੱਕ ਲਾਲ ਪੀਲੇ ਰੰਗਾ ਜੀਵ....
ਸੰ. विनाशिन- ਵਿਨਾਸ਼ੀ. ਵਿ- ਨਸ੍ਟ ਹੋਣ ਵਾਲਾ. ਮਿਟ ਜਾਣ ਵਾਲਾ. "ਦ੍ਰਿਸ਼ਟਿਮਾਨ ਹੈ ਸਗਲ ਬਿਨਾਸੀ." (ਸਾਰ ਮਃ ੫)...
ਸੰ. ਤਾਮਸ. ਸੰਗ੍ਯਾ- ਤਮੋਗੁਣ. "ਰਾਜ ਬਿਨਾਸੀ ਤਾਮ ਬਿਨਾਸੀ." (ਸਾਰ ਮਃ ੫) ੨. ਚਿੰਤਾ. ਫ਼ਿਕਰ। ੩. ਦੁੱਖ. ਕਲੇਸ਼। ੪. ਵਿ- ਭਯੰਕਰ. "ਜਿਨੈ ਕਿੱਤਿਯੰ ਜਿੱਤਿਯੰ ਫੌਜ ਤਾਮੰ." (ਵਿਚਿਤ੍ਰ) ੫. ਅ਼. [طعام] ਤ਼ਆ਼ਮ. ਸੰਗ੍ਯਾ- ਸੁਆਦ. ਲੱਜਤ। ੬. ਖਾਣਾ. ਭੋਜਨ। ੭. ਅ਼. [تام] ਵਿ- ਸੰਪੂਰ੍ਣ. ਪੂਰਾ....
ਸੰਗ੍ਯਾ- ਕਦਰ. ਮੁੱਲ. "ਪ੍ਰੇਮ ਕੀ ਸਾਰ ਸੋਈ ਜਾਣੈ." (ਮਾਰੂ ਅਃ ਮਃ ੩) "ਜੋ ਜੀਐ ਕੀ ਸਾਰ ਨ ਜਾਣੈ। ਤਿਸ ਸਿਉ ਕਿਛੁ ਨ ਕਹੀਐ ਅਜਾਣੈ." (ਮਾਰੂ ਸੋਲਹੇ ਮਃ ੪) ੨. ਕ੍ਰਿ. ਵਿ- ਮਾਤ੍ਰ. ਪ੍ਰਮਾਣ. ਭਰ. "ਨਹਿ ਬਢਨ ਘਟਨ ਤਿਲਸਾਰ." (ਬਾਵਨ) ੩. ਸੰਗ੍ਯਾ- ਖਬਰਦਾਰੀ. ਸੰਭਾਲ. "ਸਦਾ ਦਇਆਲੁ ਹੈ ਸਭਨਾ ਕਰਦਾ ਸਾਰ." (ਸ੍ਰੀ ਮਃ ੩) "ਜੇ ਕੋ ਡੁਬੈ, ਫਿਰਿ ਹੋਵੈ ਸਾਰ." (ਧਨਾ ਮਃ ੧) ੪. ਵਿ- ਸਾਵਧਾਨ. ਖਬਰਦਾਰ। ੫. ਸੰਗ੍ਯਾ- ਸੁਧ. ਸਮਾਚਾਰ. ਖਬਰ. "ਜੇ ਹੁਕਮ ਹੋਵੇ ਤਾਂ ਘਰ ਦੀ ਸਾਰ ਲੈ ਆਵਾਂ।" (ਜਸਾ) ੬. ਸਾਲ ਬਿਰਛ ਦੀ ਥਾਂ ਭੀ ਸਾਰ ਸ਼ਬਦ ਆਇਆ ਹੈ। ੭. ਸੰ, ਲੋਹਾ. ਫੌਲਾਦ. "ਅਸੰਖ ਸੂਰ ਮੁਹ ਭਖ ਸਾਰ." (ਜਪੁ) "ਸਾਰ ਸੋਂ ਸਾਰ ਕੀ ਧਾਰ ਬਜੀ." (ਚੰਡੀ ੧) ੮. ਜਲ। ੯. ਮੱਖਣ। ੧੦. ਬੱਦਲ. ਮੇਘ। ੧੧. ਬਲ। ੧੨. ਨਿਆਉਂ. ਇਨਸਾਫ. "ਕਰਣੀ ਉਪਰਿ ਹੋਵਗਿ ਸਾਰ." (ਬਸੰ ਮਃ ੧) ੧੩. ਪਵਨ। ੧੪. ਪਾਰਬ੍ਰਹਮ. ਕਰਤਾਰ। ੧੫. ਧਰਮ। ੧੬. ਕਿਸੇ ਵਸਤੁ ਦਾ ਰਸ। ੧੭. ਵਿ- ਉੱਤਮ. ਸ਼੍ਰੇਸ੍ਠ. "ਮਨ ਮੇਰੇ ਸਤਿਗੁਰ ਸੇਵਾ ਸਾਰ." (ਸ੍ਰੀ ਮਃ ੫) ੧੮. ਇੱਕ ਅਰਥਾਲੰਕਾਰ. ਅੱਛਾ ਅਥਵਾ ਬੁਰਾ ਪਦਾਰਥ, ਜੋ ਇੱਕ ਤੋਂ ਇੱਕ ਵਧਕੇ ਹੋਵੇ, ਅਰਥਾਤ ਪਹਿਲੇ ਨਾਲੋਂ ਦੂਜਾ ਸਾਰ ਹੋਵੇ, ਐਸਾ ਵਰਣਨ "ਸਾਰ" ਅਲੰਕਾਰ ਹੈ.#ਜਹਿਂ ਉਤਰੋਤਰ ਹਨਐ ਅਧਿਕਾਈ,#ਅਲੰਕਾਰ ਸੋ ਸਾਰ ਕਹਾਈ. (ਗਰਬ ਗੰਜਨੀ)#ਉਦਾਹਰਣ-#ਮਾਨਸ ਦੇਹ ਦੁਲੱਭ ਹੈ ਜੁਗਹ ਜੁਗੰਤਰਿ ਆਵੈ ਵਾਰੀ,#ਉੱਤਮਜਨਮ ਦੁਲੱਭ ਹੈ ਇਕਵਾਕੀ ਕੋੜਮਾ ਵਿਚਾਰੀ,#ਦੇਹ ਅਰੋਗ ਦੁਲੱਭ ਹੈ ਭਾਗਠ ਮਾਤ ਪਿਤਾ ਹਿਤਕਾਰੀ,#ਸਾਧੂਸੰਗ ਦੁਲੱਭਹੈ ਗੁਰਮੁਖ ਸੁਖਫਲ ਭਗਤਿ ਪਿਆਰੀ.#(ਭਾਗੁ)#ਮਿਸ਼ਰੀ ਤੇ ਮਧੁ ਮਧੁਰ ਹੈ ਮਧੁ ਤੇ ਸੁਧਾ ਮਹਾਨ,#ਸ਼੍ਰੀ ਗੁਰੁਬਾਨੀ ਸੁਧਾ ਤੇ ਨਿਸ਼ਚਯ ਮੀਠੀ ਜਾਨ.#੧੯ ਇੱਕ ਮਾਤ੍ਰਿਕ ਛੰਦ, ਇਸ ਦਾ ਨਾਉਂ "ਲਲਿਤਪਦ" ਭੀ ਹੈ. ਲੱਛਣ- ਚਾਰ ਚਰਣ, ਪ੍ਰਤਿ ਚਰਣ ੨੮ ਮਾਤ੍ਰਾ. ੧੬. ਅਤੇ ੧੨. ਮਾਤ੍ਰਾ ਪੁਰ ਵਿਸ਼੍ਰਾਮ. ਅੰਤ ਦੋ ਗੁਰੁ.#ਉਦਾਹਰਣ-#ਥਿੱਤਿ ਵਾਰ ਨਾ ਜੋਗੀ ਜਾਣੈ, ਰੁੱਤਿ ਮਾਹੁ ਨਾ ਕੋਈ,#ਜਾ ਕਰਤਾ ਸਿਰਠੀ ਕਉ ਸਾਜੇ, ਆਪੇ ਜਾਣੈ ਸੋਈ,#ਕਿਵਕਰਿ ਆਖਾ ਕਿਵ ਸਾਲਾਹੀ, ਕਿਉ ਵਰਨੀ ਕਿਵ ਜਾਣਾ,#ਨਾਨਕ ਆਖਣਿ ਸਭਕੋ ਆਖੈ, ਇਕ ਦੂ ਇੱਕ ਸਿਆਣਾ।#(ਜਪੁ)¹#(ਅ) ਵਰਣ ਵ੍ਰਿੱਤ 'ਸਾਰ' ਦਾ ਲੱਛਣ ਹੈ ਚਾਰ ਚਰਣ, ਪ੍ਰਤਿ ਚਰਣ ਇੱਕ ਇੱਕ ਲਘੁ ਗੁਰੁ.#ਉਦਾਹਰਣ-#ਜਾਪ। ਤਾਪ। ਗ੍ਯਾਨ। ਧ੍ਯਾਨ।। ੨੦. ਦੇਖੋ, ਸਾਰਣਾ। ੨੧. ਫ਼ਾ. [سار] ਊਂਟ. ਸ਼ੁਤਰ. ਦੇਖੋ, ਸਾਰਬਾਨ। ੨੨ ਸ੍ਵਾਮੀ. ਮਾਲਿਕ....
ਸੰ. ਸੰਗ੍ਯਾ- ਫ਼ਿਕਰ. ਸੋਚ. "ਨਾਨਕ ਚਿੰਤਾ ਮਤ ਕਰਹੁ ਚਿੰਤਾ ਤਿਸ ਹੀ ਹੇਇ." (ਵਾਰ ਰਾਮ ੧. ਮਃ ੨) ੨. ਧ੍ਯਾਨ. ਚਿੰਤਨ. "ਐਸੀ ਚਿੰਤਾ ਮਹਿ ਜੇ ਮਰੈ." (ਗੂਜ ਤ੍ਰਿਲੋਚਨ)...
ਅ਼. [فِکر] ਸੰਗ੍ਯਾ- ਸੋਚ. ਚਿੰਤਾ. ਖਟਕਾ. "ਦਿਲ ਕਾ ਫਿਕਰ ਨ ਜਾਇ." (ਤਿਲੰ ਕਬੀਰ) ੨. ਧਿਆਨ. ਵਿਚਾਰ. ਚਿੰਤਨ....
ਸੰ. ਕ੍ਲੇਸ਼. ਸੰਗ੍ਯਾ- ਦੁੱਖ। ੨. ਝਗੜਾ। ੩. ਫ਼ਿਕਰ. ਚਿੰਤਾ। ੪. ਕ੍ਰੋਧ। ੫. ਵਿਦ੍ਵਾਨਾਂ ਨੇ ਪੰਜ ਕ੍ਲੇਸ਼ ਸੰਸਕ੍ਰਿਤਗ੍ਰੰਥਾਂ ਵਿੱਚ ਲਿਖੇ ਹਨ.#ਸੰ. ਕ੍ਲੇਸ਼. ਸੰਗ੍ਯਾ- ਦੁੱਖ। ੨. ਝਗੜਾ। ੩. ਫ਼ਿਕਰ. ਚਿੰਤਾ। ੪. ਕ੍ਰੋਧ। ੫. ਵਿਦ੍ਵਾਨਾਂ ਨੇ ਪੰਜ ਕ੍ਲੇਸ਼ ਸੰਸਕ੍ਰਿਤਗ੍ਰੰਥਾਂ ਵਿੱਚ ਲਿਖੇ ਹਨ.#ੳ- ਅਵਿਦ੍ਯਾ, ਅਸਲੀਯਤ ਨਾ ਸਮਝਣੀ. ਉਲਟੀ ਸਮਝ.#ਅ- ਅਸ੍ਮਿਤਾ, ਦੇਹ ਧਨ ਸੰਬੰਧੀ ਆਦਿਕਾਂ ਵਿੱਚ ਅਹੰਤਾ.#ੲ- ਰਾਗ, ਪਦਾਰਥਾਂ ਵਿੱਚ ਪ੍ਰੇਮ.#ਸ- ਦ੍ਵੇਸ, ਵੈਰ ਵਿਰੋਧ.#ਹ- ਅਭਿਨਿਵੇਸ਼, ਨਾ ਕਰਨ ਯੋਗ੍ਯ ਕਰਮਾਂ ਨੂੰ ਜਾਣਕੇ ਭੀ ਹਠ ਨਾਲ ਉਨ੍ਹਾਂ ਵਿੱਚ ਮਨ ਲਾਉਣਾ ਅਤੇ ਮੌਤ (ਮਰਣ) ਤੋਂ ਡਰਨਾ....
ਸੰ. ਵਿ- ਡਰਾਉਣਾ. ਭਯ ਦਾਯਕ. ਖੌਫ਼ਨਾਕ....
ਸੰ. ਕੀਰ੍ਤਿ. ਸੰਗ੍ਯਾ- ਯਸ਼. ਨਾਮਵਰੀ. "ਦੇਵ ਦੈਤ ਕਿੱਤ ਬੁੱਝ ਹੈਂ." (ਪਾਰਸਾਵ) "ਜਿਨੈ ਕਿੱਤਿਯੰ ਜਿੱਤਿਯੰ ਫੌਜ ਤਾਮੰ." (ਵਿਚਿਤ੍ਰ) ਜਿਸ ਨੇ ਭਯੰਕਰ ਸੈਨਾ ਵਿੱਚ ਕੀਰਤਿ ਜਿੱਤੀ ਹੈ, ਭਾਵ- ਨਾਮਵਰੀ ਪਾਈ ਹੈ....
ਅ਼. [فوَج] ਸੰਗ੍ਯਾ- ਝੁੱਡ. ਜਥਾ. ਯੂਥ। ੨. ਸੈਨਾ. ਲਸ਼ਕਰ....
तान् ਤਾਨ੍. ਤਿਨ੍ਹਾਂ ਨੂੰ। ੨. तान्- मम- ਤਾਨਮਮ. ਤਿਨ੍ਹਾਂ ਨੂੰ ਮੇਰੀ. "ਨਮਸਕਾਰ ਤਾਮੰ." (ਵਿਚਿਤ੍ਰ) ੩. ਦੇਖੋ, ਤਾਮ....
ਵਿ- ਅਨੇਕ ਰੰਗ ਦਾ. ਰੰਗ ਬਰੰਗਾ। ੨. ਅਜੀਬ. ਅਦਭੁਤ. ਅਣੋਖਾ। ੩. ਸੰਗ੍ਯਾ- ਇੱਕ ਸ਼ਬਦਾਲੰਕਾਰ. ਕਾਰਯ ਦੇ ਫਲ ਤੋਂ ਉਲਟਾ ਯਤਨ ਕਰਨਾ, ਐਸਾ ਵਰਣਨ "ਵਿਚਿਤ੍ਰ" ਅਲੰਕਾਰ ਹੈ.#ਜਹਾਂ ਕਰਤ ਉੱਦਮ ਕਛੁ ਫਲ ਚਾਹਤ ਵਿਪਰੀਤ,#ਵਰਣਤ ਤਹਾ ਵਿਚਿਤ੍ਰ ਹੈਂ ਜੇ ਕਵਿੱਤਰਸ ਪ੍ਰੀਤਿ.#(ਲਲਿਤਲਲਾਮ)#ਉਦਾਹਰਣ-#ਭੈ ਬਿਨ ਨਿਰਭਉ ਕਿਉ ਥੀਐ,#ਗੁਰੁਮੁਖਿ ਸਬਦਿ ਸਮਾਇ. (ਸ੍ਰੀ ਮਃ ੧)#ਆਪਸ ਕਉ ਜੋ ਜਾਣੈ ਨੀਚਾ,#ਸੋਊ ਗਨੀਐ ਸਭ ਤੇ ਊਚਾ. (ਸੁਖਮਨੀ)#ਨਿਰਭਯ ਹੋਣ ਲਈ ਭੈ ਧਾਰਨਾ ਅਤੇ ਉੱਚਪਦਵੀ ਲਈ ਨੰਮ੍ਰਤਾ ਧਾਰਨੀ, ਉਲਟਾ ਯਤਨ ਹੈ.#ਗਰੀਬੀ ਗਦਾ ਹਮਾਰੀ.#ਖੰਨਾ ਸਗਲ ਰੇਨ ਛਾਰੀ,#ਤਿਸੁ ਆਗੈ ਕੋਨ ਟਿਕੈ ਵੇਕਾਰੀ. (ਸੋਰ ਮਃ ੫)#ਫਤੇ ਪਾਉਣ ਲਈ ਗਰੀਬੀ ਧਾਰਨੀ ਅਰ ਪੈਰਾਂ ਦੀ ਖ਼ਾਕ ਹੋਣਾ, ਉਲਟਾ ਯਤਨ ਹੈ.#ਫਰੀਦਾ, ਲੋੜੇ ਦਾਖ ਬਿਜਉਰੀਆਂ ਕਿਕਰਿ ਬੀਜੈ ਜਟੁ,#ਹੰਢੈ ਉਂਨ ਕਤਾਇਦਾ ਪੈਧਾ ਲੋੜੈ ਪਟੁ. (ਸ. ਫਰੀਦ)...
ਸੰ. ਸ੍ਵਾਦ (ਦੇਖੋ, ਸ੍ਵਦ੍ ਧਾ) ਸੰਗ੍ਯਾ- ਰਸ. ਜਾਯਕ਼ਾ. "ਅਧਿਕ ਸੁਆਦ ਰੋਗ ਅਧਿਕਾਈ." (ਮਲਾ ਮਃ ੧)...
ਅ਼. [لّزت] ਲੱਜਤ. ਸੰਗ੍ਯਾ- ਰਸ. ਸੁਆਦ। ੨. ਰਸ ਭੋਗਣ ਦਾ ਆਨੰਦ....
ਕ੍ਰਿ- ਖਾਦਨ. ਭੋਜਨ ਕਰਨਾ. ਭਕ੍ਸ਼ਣ. ਜੇਮਨਾ. "ਖਾਣਾ ਪੀਣਾ ਪਵਿਤ੍ਰ ਹੈ." (ਵਾਰ ਆਸਾ) ੨. ਸੰਗ੍ਯਾ- ਭੋਜਨ. ਖਾਣ ਯੋਗ੍ਯ ਪਦਾਰਥ. ਖਾਦ੍ਯ....
ਸੰਗ੍ਯਾ- ਖਾਣ ਯੋਗ੍ਯ ਪਦਾਰਥ. (ਭੁਜ੍ ਧਾ) ਭੋਗਣਾ, ਖਾਣਾ. "ਭੋਜਨ ਭਾਉ ਨ ਠੰਢਾ ਪਾਣੀ." (ਵਡ ਅਲਾਹਣੀ ਮਃ ੧) ਵਿਦ੍ਵਾਨਾਂ ਨੇ ਭੋਜਨ ਦੇ ਭੇਦ ਪੰਜ ਲਿਖੇ ਹਨ-#(ੳ) ਭਕ੍ਸ਼੍ਯ, ਜੋ ਦੰਦ ਦਾੜ੍ਹਾਂ ਦੀ ਸਹਾਇਤਾ ਨਾਲ ਖਾਧਾ ਜਾਵੇ.#(ਅ) ਭੋਜ੍ਯ, ਜੋ ਕੇਵਲ ਦਾੜ੍ਹਾਂ ਦੀ ਸਹਾਇਤਾ ਨਾਲ ਖਾਧਾ ਜਾਵੇ.#(ੲ) ਲੇਹ੍ਯ, ਜੋ ਜੀਭ ਨਾਲ ਚੱਟਿਆ ਜਾਵੇ,#(ਸ) ਪੇਯ, ਜੋ ਪੀਤਾ ਜਾਵੇ.#(ਹ) ਚੋਸ਼੍ਯ, ਜੋ ਚੂਸਿਆ ਜਾਵੇ. ਜਿਸ ਦਾ ਰਸ ਚੂਸਕੇ ਫੋਗ ਥੁੱਕਿਆ ਜਾਵੇ.¹ ਦੇਖੋ, ਛਤੀਹ ਅੰਮ੍ਰਿਤ.#ਵਿਦ੍ਵਾਨਾਂ ਨੇ ਭੋਜਨ ਦੇ ਤਿੰਨ ਭੇਦ ਹੋਰ ਭੀ ਕੀਤੇ ਹਨ- ਸਾਤਿਕ, ਰਾਜਸਿਕ ਅਤੇ ਤਾਮਸਿਕ. ਚਾਵਲ ਦੁੱਧ ਘੀ ਸਾਗ ਜੌਂ ਆਦਿਕ ਸਾਤ੍ਵਿਕ ਹਨ. ਖੱਟੇ ਚਰਪਰੇ ਮਸਾਲੇਦਾਰ ਰਾਜਸਿਕ ਹਨ. ਬੇਹੇ ਬੁਸੇਹੋਏ ਅਤੇ ਰੁੱਖੇ ਤਾਮਸਿਕ ਹਨ....
ਵਿ- ਪੂਰਣ. "ਪੂਰਾ ਸਤਿਗੁਰੁ ਜੇ ਮਿਲੈ." (ਸ੍ਰੀ ਮਃ ੫) ੨. ਸੰਗ੍ਯਾ- ਜਲ ਦਾ ਕੀੜਾ. ਕੂਰਾ। ੩. ਸ਼੍ਰੀ ਗੁਰੂ ਰਾਮਦਾਸ ਜੀ ਦਾ ਇੱਕ ਪ੍ਰੇਮੀ ਸਿੱਖ....