tāmasatāतामसता
ਸੰਗ੍ਯਾ- ਤਮੋਗੁਣ ਦਾ ਭਾਵ. "ਤਾਮਸਤਾ ਮਮਤਾ ਨਮਤਾ ਕਵਿਤਾ ਕਵਿ ਕੇ ਮਨ ਮੱਧ ਗੁਹੀ ਹੈ." (ਚੰਡੀ ੧) ਤਮੋਰੂਪਾ, ਰਜੋ (ਮਮਤਾ) ਰੂਪਾ, ਨਮਤਾ (ਸਤੋ) ਰੂਪਾ, ਕਵਿਤਾਰੂਪਾ ਸ਼ਕਤਿ, ਕਵਿ ਦੇ ਮਨ ਵਿੱਚ ਵਸ ਰਹੀ ਹੈ.
संग्या- तमोगुण दा भाव. "तामसता ममता नमता कविता कवि के मन मॱध गुही है." (चंडी १) तमोरूपा, रजो (ममता) रूपा, नमता (सतो) रूपा, कवितारूपा शकति, कवि दे मन विॱच वस रही है.
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਸੰ. ਸੰਗ੍ਯਾ- ਅੰਧਕਾਰਰੂਪ ਮਾਇਆ ਦਾ ਤੀਜਾ ਗੁਣ। ੨. ਅਗ੍ਯਾਨ। ੩. ਕ੍ਰੋਧ....
(ਦੇਖੋ, ਭੂ ਧਾ) ਸੰ. ਸੰਗ੍ਯਾ- ਸੱਤਾ. ਹੋਂਦ. ਅਸ੍ਤਿਤ੍ਵ। ੨. ਵਿਚਾਰ. ਖ਼ਯਾਲ. "ਸਤਿਆਦਿ ਭਾਵਰਤੰ." (ਗੂਜ ਜੈਦੇਵ) ਸਤ੍ਯ ਸੰਤੋਖ ਆਦਿ ਚਿੱਤ ਦੇ ਉੱਤਮ ਭਾਵਾਂ ਨਾਲ ਹੈ ਜਿਸ ਦੀ ਪ੍ਰੀਤਿ. ਅਥਵਾ ਸਤ ਚਿਤ ਆਦਿ ਜੋ ਭਾਵ (ਆਪਣੇ ਸ੍ਵਰੂਪਭੂਤ ਧਰਮ) ਹਨ, ਉਨ੍ਹਾਂ ਵਿੱਚ ਰਤ (ਰਮਣ ਕਰਦਾ) ਹੈ। ੩. ਅਭਿਪ੍ਰਾਯ. ਮਤਲਬ। ੪. ਜਨਮ. "ਤੱਤ ਸਮਾਧਿ ਸੁ ਭਾਵ ਪ੍ਰਣਾਸੀ." (੩੩ ਸਵੈਯੇ) ਆਵਾਗਮਨ ਦੂਰ ਕਰਨ ਵਾਲਾ। ੫. ਆਤਮਾ। ੬. ਪਦਾਰਥ. ਵਸਤੁ। ੭. ਸੰਸਾਰ. ਜਗਤ। ੮. ਪ੍ਰਕ੍ਰਿਤਿ. ਸ੍ਵਭਾਵ। ੯. ਪ੍ਰਕਾਰ. ਤਰਹ। ੧੦. ਆਦਰ. ਸਨਮਾਨ. ਭਾਉ. "ਰਾਖਤ ਸਭ ਕੋ ਭਾਵ." (ਚਰਿਤ੍ਰ ੧੦੨) ੧੧. ਪ੍ਰੇਮ. "ਭੈ ਭਾਵ ਕਾ ਕਰੇ ਸੀਗਾਰੁ." (ਆਸਾ ਮਃ ੧) ੧੨. ਮਨ ਦੇ ਖ਼ਿਆਲ ਅਨੁਸਾਰ ਅੰਗਾਂ ਦੀ ਚੇਸ੍ਟਾ. "ਕਰੇ ਭਾਵ ਹੱਥੰ." (ਵਿਚਿਤ੍ਰ) ੧੩. ਸ਼ੁੱਧਾ। ੧੪. ਅੰਤਹਕਰਣ ਦੀ ਦਸ਼ਾ ਨੂੰ ਪ੍ਰਗਟ ਕਰਨ ਵਾਲਾ ਮਾਨਸਿਕ ਵਿਕਾਰ (emotion) "ਚੰਚਲਿ ਅਨਿਕ ਭਾਵ ਦਿਖਾਵਏ." (ਬਿਲਾ ਛੰਤ ਮਃ ੫)#"ਆਨਨ ਲੋਚਨ ਵਚਨ ਮਗ ਪ੍ਰਗਟਤ ਮਨ ਕੀ ਬਾਤ,#ਤਾਹੀਂ ਸੋਂ ਸਬ ਕਹਿਤ ਹੈਂ ਭਾਵ ਕਵਿਨ ਕੇ ਤਾਤ."#(ਰਸਿਕਪ੍ਰਿਯਾ)#ਕਵੀਆਂ ਨੇ ਭਾਵ ਦੇ ਪੰਜ ਭੇਦ ਲਿਖੇ ਹਨ, ਯਥਾ-#"ਭਾਵ ਸੁ ਪਾਂਚ ਪ੍ਰਕਾਰ ਕੋ ਸੁਨ ਵਿਭਾਵ ਅਨੁਭਾਵ,#ਅਸਥਾਈ ਸਾਤ੍ਤਿਕ ਕਹੈਂ ਵ੍ਯਭਿਚਾਈ ਕਵਿਰਾਵ."#(ਰਸਿਕਪ੍ਰਿਯਾ)#ਇਨ੍ਹਾਂ ਪੰਜਾਂ ਦਾ ਨਿਰਣਾ ਇਉਂ ਹੈ-#(ੳ) ਵਿਭਾਵ ਉਸ ਨੂੰ ਆਖਦੇ ਹਨ, ਜਿਸ ਤੋਂ ਰਸ ਦੀ ਉਤਪੱਤੀ ਹੁੰਦੀ ਹੈ. ਅੱਗੇ ਉਸ ਦੇ ਦੋ ਭੇਦ ਹਨ, ਆਲੰਬਨ ਅਤੇ ਉੱਦੀਪਨ. ਜਿਸ ਨੂੰ ਆਸ਼੍ਰਯ ਕਰਕੇ ਰਸ ਰਹੇ, ਉਹ ਆਲੰਬਨ ਭਾਵ ਹੈ, ਜੇਹੇ ਕਿ- ਨਾਯਿਕਾ, ਸੁੰਦਰ ਘਰ, ਸੇਜਾ, ਗਾਯਨ, ਨ੍ਰਿਤ੍ਯ ਆਦਿਕ ਸਾਮਾਨ ਹਨ. ਉੱਦੀਪਨ ਵਿਭਾਵ ਉਹ ਹੈ ਜੋ ਰਸ ਨੂੰ ਜਾਦਾ ਚਮਕਾਵੇ, ਜੈਸੇ- ਦੇਖਣਾ, ਬੋਲਣਾ, ਸਪਰਸ਼ ਕਰਨਾ ਆਦਿਕ.#(ਅ) ਆਲੰਬਨ ਅਤੇ ਉੱਦੀਪਨ ਕਰਕੇ ਜੋ ਮਨ ਵਿੱਚ ਪੈਦਾ ਹੋਇਆ ਵਿਕਾਰ, ਉਸ ਦਾ ਸ਼ਰੀਰ ਪੁਰ ਪ੍ਰਗਟ ਹੋਣਾ, "ਅਨੁਭਾਵ" ਹੈ, ਜੈਸੇ ਇੱਕ ਆਦਮੀ ਨੇ ਚੁਭਵੀਂ ਗੱਲ ਆਖੀ, ਸੁਣਨ ਵਾਲੇ ਨੂੰ ਉਸ ਤੋਂ ਕ੍ਰੋਧ ਹੋਇਆ. ਕ੍ਰੋਧ ਤੋਂ ਨੇਤ੍ਰ ਲਾਲ ਹੋ ਗਏ ਅਤੇ ਹੋਠ ਫਰਕਣ ਲੱਗੇ. ਇਸ ਥਾਂ ਸਮਝੋ ਕਿ ਚੁਭਵੀਂ ਗੱਲ ਕਹਿਣ ਵਾਲਾ ਆਲੰਬਨ ਵਿਭਾਲ, ਚੁੱਭਵੀਂ ਬਾਤ ਉੱਦੀਪਨ ਵਿਭਾਵ, ਸੁਣਨ ਵਾਲੇ ਦੀਆਂ ਅੱਖਾਂ ਦਾ ਲਾਲ ਹੋਣਾ ਅਤੇ ਹੋਠ ਫਰਕਣੇ ਅਨੁਭਾਵ ਹੈ. ਜੋ ਚੁੱਭਵੀਂ ਗੱਲ ਕਹਿਣ ਵਾਲੇ ਨੇ ਪਹਿਲਾਂ ਭੀ ਸ਼੍ਰੋਤਾ ਦਾ ਕਦੇ ਅਪਮਾਨ ਕੀਤਾ ਹੈ, ਤਦ ਸੁਣਨ ਵਾਲੇ ਦੇ ਮਨ ਵਿੱਚ ਉਸ ਦਾ ਯਾਦ ਆਉਣਾ ਕ੍ਰੋਧ ਨੂੰ ਹੋਰ ਭੀ ਵਧਾਵੇਗਾ, ਇਸ ਲਈ ਸਿਮ੍ਰਿਤੀ, ਸੰਚਾਰੀਭਾਵ ਹੋ ਜਾਉ.#(ੲ) ਸਥਾਈ ਭਾਵ ਉਹ ਹੈ, ਜੋ ਰਸ ਵਿੱਚ ਸਦਾ ਇਸਥਿਤ ਰਹੇ, ਅਥਵਾ ਇਉਂ ਕਹੋ ਕਿ ਜਿਸ ਦੀ ਇਸਥਿਤੀ ਹੀ ਰਸ ਦੀ ਇਸਥਿਤੀ ਹੈ, ਨੌ ਰਸਾਂ ਦੇ ਨੌ ਹੀ ਸਥਾਈ ਭਾਵ ਹਨ, ਯਥਾ-#"ਰਤਿ ਹਾਸੀ ਅਰੁ ਸ਼ੋਕ ਪੁਨ ਕ੍ਰੋਧ ਉਛਾਹ ਸੁ ਜਾਨ,#ਭਯ ਨਿੰਦਾ ਵਿਸਮਯ ਵਿਰਤਿ ਥਾਈ ਭਾਵ ਪ੍ਰਮਾਨ."#(ਰਸਿਕਪ੍ਰਿਯਾ)#ਸ਼੍ਰਿੰਗਾਰ ਦਾ ਸਥਾਈ ਭਾਵ ਰਤਿ, ਹਾਸ੍ਯਰਸ ਦਾ ਹਾਸੀ. ਕਰੁਣਾਰਸ ਦਾ ਸ਼ੋਕ, ਰੌਦ੍ਰਰਸ ਦਾ ਕ੍ਰੋਧ, ਵੀਰਰਸ ਦਾ ਉਤਸਾਹ, ਭਯਾਨਕਰਸ ਦਾ ਭਯ, ਬੀਭਤਸਰਸ ਦਾ ਗਲਾਨਿ, ਅਦਭੁਤਰਸ ਦਾ ਵਿਸਮਯ (ਆਸ਼ਚਰਯ) ਅਤੇ ਸ਼ਾਂਤਰਸ ਦਾ ਸਥਾਈ ਭਾਵ ਵੈਰਾਗ੍ਯ (ਨਿਰਵੇਦ) ਹੈ.#(ਸ) ਵਿਭਾਵ ਅਨੁਭਾਵ ਦੇ ਅਸਰ ਤੋਂ ਉਤਪੰਨ ਹੋਈ ਕ੍ਰਿਯਾ ਦਾ ਨਾਮ ਸਾਤ੍ਤਿਕ ਭਾਵ ਹੈ, ਯਥਾ- ਰੋਮਾਂਚ, ਪਸੀਨਾ, ਕਾਂਬਾ, ਅੰਝੂ, ਸ੍ਵਰਭੰਗ ਆਦਿਕ.#(ਹ) ਜੋ ਭਾਵ ਅਨੇਕ ਰਸਾਂ ਵਿੱਚ ਵਰਤੇ ਅਤੇ ਇੱਕ ਰਸ ਵਿੱਚ ਹੀ ਇਸਥਿਤ ਨਾ ਰਹੇ, ਉਸ ਦਾ ਨਾਮ ਵ੍ਯਭਿਚਾਰੀ (ਅਥਵਾ ਸੰਚਾਰੀ) ਭਾਵ ਹੈ, ਯਥਾ- ਆਲਸ, ਚਿੰਤਾ, ਸ੍ਵਪਨ, ਮਸ੍ਤੀ, ਨੀਂਦ ਦਾ ਉੱਚਾਟ ਅਤੇ ਵਿਵਾਦ ਆਦਿਕ ਹਨ....
ਸੰਗ੍ਯਾ- ਤਮੋਗੁਣ ਦਾ ਭਾਵ. "ਤਾਮਸਤਾ ਮਮਤਾ ਨਮਤਾ ਕਵਿਤਾ ਕਵਿ ਕੇ ਮਨ ਮੱਧ ਗੁਹੀ ਹੈ." (ਚੰਡੀ ੧) ਤਮੋਰੂਪਾ, ਰਜੋ (ਮਮਤਾ) ਰੂਪਾ, ਨਮਤਾ (ਸਤੋ) ਰੂਪਾ, ਕਵਿਤਾਰੂਪਾ ਸ਼ਕਤਿ, ਕਵਿ ਦੇ ਮਨ ਵਿੱਚ ਵਸ ਰਹੀ ਹੈ....
ਸੰਗ੍ਯਾ- ਮੇਰਾਪਨ. ਅਪਣੱਤ. "ਮੇਰੀ ਰਾਖੈ ਮਮਤਾ." (ਸ੍ਰੀ ਮਃ ੫) ੨. ਪਦਾਰਥਾਂ ਵਿੱਚ ਸਨੇਹ. "ਮਮਤਾ ਕਾਟਿ ਸਚਿ ਲਿਵ ਲਾਇ." (ਮਾਰੂ ਸੋਲਹੇ ਮਃ ੩) ੩. ਰਜੋਗੁਣ. ਦੇਖੋ, ਨਮਤਾ ੨....
ਸੰਗ੍ਯਾ- ਨੰਮ੍ਰਤਾ. "ਮਾਨੋ ਸੁਧਾ ਨਮਤਾ ਤੁਮ ਪੀਤੀ" (ਨਾਪ੍ਰ) ੨. ਸਤੋਗੁਣ. "ਤਾਮਸਤਾ ਮਮਤਾ ਨਮਤਾ." (ਚੰਡੀ ੧)...
ਸੰ. ਸੰਗ੍ਯਾ- ਕਵਿਤ੍ਵ. ਕਾਵ੍ਯਰਚਨਾ....
ਦੇਖੋ, ਕਵ ਧਾ. ਜੋ ਰਚਨਾ ਕਰੇ, ਵ੍ਯਾਖ੍ਯਾਨ ਕਰੇ ਸੋ ਕਵਿ. ਵਿਦ੍ਵਾਨਾਂ ਨੇ ਚਾਰ ਪ੍ਰਕਾਰ ਦੇ ਕਵੀ ਲਿਖੇ ਹਨ-#ਪਾਠ ਚੁਰਾਵੈ ਭਾਰਯਾ, ਅਰਥ ਚੁਰਾਵੈ ਪੂਤ,#ਭਾਵ ਚੁਰਾਵੈ ਮੀਤ ਸੋ, ਸੁਤੇ ਕਹੈ ਅਵਧੂਤ.#ਅਰ੍ਥ ਹੈ ਮੂਲ ਭਲੀ ਤੁਕ ਡਾਰ ਸੁ#ਅਛਰ ਪੁਤ੍ਰ ਹੈਂ ਦੇਖਕੈ ਜੀਜੈ,#ਛੰਦ ਹੈਂ ਫੂਲ ਨਵੋ ਰਸ ਸੋ ਫਲ ਦਾਨ ਕੇ#ਬਾਰਿ ਸੋਂ ਸੀਂਚਬੋ ਕੀਜੈ,#"ਦਾਨ" ਕਹੈ ਯੌਂ ਪ੍ਰਬੀਨਨ ਸੋਂ ਸੁਥਰੀ#ਕਵਿਤਾ ਸੁਨਕੈ ਰਸ ਪੀਜੈ,#ਕੀਰਤਿ ਕੇ ਬਿਰਵਾ ਕਵਿ ਹੈਂ ਇਨ ਕੋ#ਕਬਹੂੰ ਕੁਮਲਾਨ ਨ ਦੀਜੈ.#ਕਹਾਂ ਗੁਰੁ ਕਰਨ ਦਧੀਚਿ ਬਲਿ ਬੇਨੁ ਕਹਾਂ#ਸਾਕੇ ਸਾਲਿਵਾਹਨ ਕੇ ਅਜਹੂੰ ਲੌ ਗਾਏ ਹੈਂ,#ਕਹਾਂ ਪ੍ਰਿਥੁ ਪਾਰਥ ਪੁਰੂਰਵਾ ਪੁਹਮਿਪਤਿ#ਹਰੀਚੰਦ ਪੂਰਨ ਔ ਭੋਜ ਵਿਦਤਾਏ ਹੈਂ,#ਕਹੈ "ਮਤਿਰਾਮ" ਕੋਊ ਕਵਿਨ ਕੋ ਨਿੰਦੋ ਮਤ#ਕਵਿਨ ਪ੍ਰਤਾਪ ਸਬ ਦੇਸਨ ਮੇ ਛਾਏ ਹੈਂ,#ਢੂੰਡ ਦੇਖੋ ਤੀਨ ਲੋਕ ਅਮੀ ਹੈ ਕਵਿਨ ਮੁਖ#ਕੇਤੇ ਮੂਏ ਮੂਏ ਰਾਜਾ ਕਵਿਨ ਜਿਵਾਏ ਹੈਂ.#੨. ਸੰਗ੍ਯਾ- ਵਾਲਮੀਕਿ। ੩. ਸ਼ੁਕ੍ਰ। ੪. ਬ੍ਰਹਮਾ। ੫. ਪੰਡਿਤ। ੬. ਬੰਗਾਲ ਵਿੱਚ ਵੈਦ੍ਯ ਨੂੰ ਕਵਿ ਆਖਦੇ ਹਨ....
ਵਿ- ਵਿਚਾਲਾ। ੨. ਕ੍ਰਿ. ਵਿ- ਅੰਦਰ. ਦਰਮਯਾਨ। ੩. ਸੰਗ੍ਯਾ- ਕਮਰ. ਕਟਿ। ੪. ਵਿਚਾਲੇ ਦੀ ਉਂਗਲ। ੫. ਕਿਸੇ ਵਸ੍ਤੁ ਦਾ ਮਧ੍ਯ ਭਾਗ....
ਗੁੰਦੀ. ਪਰੋਈ. ਦੇਖੋ, ਗੁਹਨ ਅਤੇ ਗ੍ਰਥਨ. "ਮੁੰਡਨਮਾਲ ਅਨੇਕ ਗੁਹੀ ਸਿਵ." (ਕ੍ਰਿਸਨਾਵ) "ਕਵਿਤਾ ਕਵਿ ਕੇ ਮਨ ਮੱਧਿ ਗੁਹੀ ਹੈ." (ਚੰਡੀ ੧) ੨. ਦੇਖੋ, ਦੇਵਗੁਹੀ....
ਵਿ- ਕ੍ਰੋਧ ਵਾਲੀ ਇਸਤ੍ਰੀ. ਲੜਾਕੀ। ੨. ਸੰਗ੍ਯਾ- ਦੁਰਗਾ. ਚੰਡ ਦੈਤ ਦੇ ਮਾਰਨ ਵਾਲੀ. "ਕੜਕ ਉਠੀ ਰਣ ਚੰਡੀ ਫੌਜਾਂ ਦੇਖਕੈ." (ਚੰਡੀ ੩) ੩. ਕਾਲੀ ਦੇਵੀ। ੪. ਖ਼ਾ. ਅਗਨਿ. ਅੱਗ। ੫. ਚੰਡੀ ਨਾਮ ਦਾ ਇੱਕ ਪ੍ਰੇਮੀ, ਜੋ ਗੁਰੂ ਅਰਜਨ ਸਾਹਿਬ ਦਾ ਅਨੰਨ ਸਿੱਖ ਸੀ. ਇਸ ਨੇ ਸ਼੍ਰੀ ਅਮ੍ਰਿਤਸਰ ਬਣਨ ਸਮੇਂ ਵਡੀ ਸੇਵਾ ਕੀਤੀ....
ਸੰ. ਰੂਪ੍ਯ. ਚਾਂਦੀ. ਰੁਪਯਾ. "ਸੁਇਨਾ ਰੂਪਾ ਫੁਨਿ ਨਹੀ ਦਾਮ." (ਗਉ ਮਃ ੫) ੨. ਭਾਈ ਰੂਪਚੰਦ ਦਾ ਵਸਾਇਆ ਇੱਕ ਪਿੰਡ, ਜੋ ਨਾਭੇ ਦੀ ਫੂਲ ਨਜਾਮਤ ਵਿੱਚ ਹੈ, ਜਿਸ ਦਾ ਪੂਰਾ ਨਾਮ ਭਾਈਰੂਪਾ ਹੈ. ਇੱਥੇ ਭਾਈ ਰੂਪਚੰਦ ਦੀ ਔਲਾਦ ਹੈ, ਜੋ ਲੰਗਰ ਦੀ ਸੇਵਾ ਕਰਦੀ ਹੈ, ਅਰ ਰਿਆਸਤ ਵੱਲੋਂ ਮੁਆਫੀ ਹੈ. ਦੇਖੋ, ਰੂਪਚੰਦ ਭਾਈ....
ਸੰ. ਸ਼ਕ੍ਤਿ. ਸੰਗ੍ਯਾ- ਤਾਕਤ. ਸਾਮਰਥ੍ਯ. "ਮਾਨੁ ਮਹਤੁ ਨ ਸਕਤਿ ਹੀ ਕਾਈ." (ਬਿਲਾ ਮਃ ੫) ੨. ਪ੍ਰਭਾਵ. ਅਸਰ. "ਸਕਤਿ ਅੰਧੇਰ ਜੇਵੜੀ ਭ੍ਰਮ ਚੂਕਾ." (ਗਉ ਕਬੀਰ) ੩. ਮਾਇਆ. "ਜਹਿ ਦੇਖਾ ਤਹਿ ਰਵਿਰਹੇ ਸਿਵ ਸਕਤੀ ਕਾ ਮੇਲ." (ਸ੍ਰੀ ਮਃ ੧) ੪. ਭਾਵ- ਇਸਤ੍ਰੀ. "ਸਕਤਿ ਸਨੇਹ ਕਰਿ ਸੁੰਨਤਿ ਕਰੀਐ." (ਆਸਾ ਕਬੀਰ) "ਤਉ ਆਨਿ ਸਕਤਿ ਗਲਿ ਬਾਂਧਿਆ." (ਸ੍ਰੀ ਬੇਣੀ) ੫. . ਕੁਦਰਤ. ਪ੍ਰਕ੍ਰਿਤਿ। ੬. ਬਰਛੀ. ਸੈਹਥੀ. "ਪਹਿਰਿ ਸੀਲ ਸਨਾਹੁ ਸਕਤਿ ਬਿਦਾਰਿ." (ਸਵੈਯੇ. ਮਃ ੨. ਕੇ) ਇਸ ਥਾਂ "ਸਕਤਿ" ਸ਼ਬਦ ਸ਼ਲੇਸ ਹੈ. ਮਾਇਆ ਅਤੇ ਬਰਛੀ। ੭. ਪਦ ਤੇ ਵਾਕ੍ਯ ਦੀ ਉਹ ਵ੍ਰਿੱਤਿ (ਸੱਤਾ) ਜੋ ਅਰਥ ਬੋਧਨ ਕਰਾਉਂਦੀ ਹੈ। ੮. ਦੇਵਤਿਆਂ ਦੀ ਸਾਮਰਥ੍ਯ ਅਤੇ ਉਨ੍ਹਾਂ ਦੀਆਂ ਇਸਤ੍ਰੀਆਂ ਨੂੰ ਭੀ ਸ਼ਕਤਿ ਲਿਖਿਆ ਹੈ. ਇਨ੍ਹਾਂ ਦੀ ਗਿਣਤੀ ਬਹੁਤ ਹੈ ਪਰ ਮੁੱਖ ਇਹ ਹਨ- ਇੰਦ੍ਰਾਣੀ, ਵੈਸਨਵੀ, ਸ਼ਾਂਤਾ, ਬ੍ਰਹਮਾ੍ਣੀ, ਰੌਦ੍ਰੀ, ਕੌਮਾਰੀ, ਨਾਰਸਿੰਘੀ, ਵਾਰਾਹੀ, ਮਾਹੇਸ਼੍ਵਰੀ, ਚਾਮੁੰਡਾ, ਚੰਡਿਕਾ, ਕਾਰਤਿਕੀ, ਪ੍ਰਧਾਨਾ, ਕੀਰ੍ਤਿ, ਕਾਂਤਿ, ਤੁਸ੍ਟਿ, ਪੁਸ੍ਟਿ, ਧ੍ਰਿਤਿ, ਸ਼ਾਂਤਿ, ਕ੍ਰਿਯਾ, ਦਯਾ, ਮੇਧਾ, ਲੋਲਾਕ੍ਸ਼ੀ, ਦੀਰਘਜਿਹ੍ਵਾ, ਗੋਮੁਖੀ, ਕੁੰਡੋਦਰੀ, ਵਿਰਜਾ ਆਦਿ। ੯. ਸੰ. ਸਕ੍ਤਿ. ਸੰਬੰਧ. ਸੰਯੋਗ. "ਜੈਸੇ ਸਕਤਿ ਸੂਰੁ ਬਹੁ ਜਲਤਾ ਗੁਰ ਸਸਿ ਦੇਖੇ ਲਹਿ ਜਾਇ ਸਭ ਤਪਨਾ." (ਗੌਂਡ ਮਃ ੪) ਸੂਰਜ ਦੇ ਸੰਬੰਧ ਨਾਲ ਤਪਤ....
ਵਸੀ। ੨. ਠਹਿਰੀ. ਰੁਕੀ। ੩. ਬੰਦ ਹੋਈ....