tārīalēतारीअले
ਤਾਰ ਲੀਏ. ਉੱਧਾਰ ਲੀਤੇ. "ਬਿਆਧਿ ਅਜਾਮਲੁ ਤਾਰੀਅਲੇ." (ਗਉ ਨਾਮਦੇਵ)
तार लीए. उॱधार लीते. "बिआधि अजामलु तारीअले." (गउ नामदेव)
ਸੰਗ੍ਯਾ- ਤਾੜ ਬਿਰਛ. "ਤਾਰ ਪ੍ਰਮਾਨ¹ ਉਚਾਨ ਧੁਜਾ ਲਖ." (ਕਲਕੀ) ੨. ਸੰ. ਤੰਤੁ. ਡੋਰਾ। ੩. ਧਾਤੁ ਦਾ ਤੰਤੁ. ਸੁਵਰਣ ਚਾਂਦੀ ਲੋਹੇ ਆਦਿ ਦੀ ਤਾਰ। ੪. ਚਾਂਦੀ। ੫. ਓਅੰਕਾਰ. ਪ੍ਰਣਵ। ੬. ਸੁਗ੍ਰੀਵ ਦੀ ਫ਼ੌਜ ਦਾ ਇੱਕ ਸਰਦਾਰ। ੭. ਤਾਰਾ. ਨਕ੍ਸ਼੍ਤ੍ਰ। ੮. ਸ਼ਿਵ। ੯. ਵਿਸਨੁ। ੧੦. ਸੰਗੀਤ ਅਨੁਸਾਰ ਇੱਕ ਠਾਟ ਦੀ ਸਪਤਕ. ਸੱਤ ਸੁਰਾਂ ਦਾ ਸਮੁਦਾਯ। ੧੧. ਉੱਚਾ ਸ੍ਵਰ. ਟੀਪ. "ਤਾਰ ਘੋਰ ਬਾਜਿੰਤ੍ਰ ਤਹਿ." (ਵਾਰ ਮਲਾ ਮਃ ੧) ੧੨. ਅੱਖ ਦੀ ਪੁਤਲੀ। ੧੩. ਟਕ. ਨੀਝ. ਅਚਲਦ੍ਰਿਸ੍ਟਿ. "ਮਛੀ ਨੋ ਤਾਰ ਲਾਵੈ." (ਵਾਰ ਰਾਮ ੨. ਮਃ ੫) "ਲੋਚਨ ਤਾਰ ਲਾਗੀ." (ਕੇਦਾ ਮਃ ੫) ੧੪. ਵ੍ਰਿੱਤਿ ਦੀ ਏਕਾਗ੍ਰਤਾ. ਮਨ ਦੀ ਲਗਨ. "ਲਾਗੀ ਤੇਰੇ ਨਾਮ ਤਾਰ." (ਨਾਪ੍ਰ) ੧੫. ਵਿ- ਅਖੰਡ. ਇੱਕ ਰਸ. ਲਗਾਤਾਰ. "ਜੇ ਲਾਇ ਰਹਾ ਲਿਵ ਤਾਰ." (ਜਪੁ) ੧੬. ਦੇਖੋ, ਤਾਰਣਾ। ੧੭. ਵ੍ਯ- ਤਰਹਿ. ਵਾਂਙ, ਜੈਸੇ- "ਮਨ ਭੂਲਉ ਭਰਮਸਿ ਭਵਰ ਤਾਰ." (ਬਸੰ ਅਃ ਮਃ ੧) ੧੮. ਤਾਲ. ਦੋਹਾਂ ਹੱਥਾਂ ਦਾ ਪਰਸਪਰ ਪ੍ਰਹਾਰ. ਤਾੜੀ. "ਵਿਹੰਗ ਵਿਕਾਰਨ ਕੋ ਕਰਤਾਰ." (ਗੁਪ੍ਰਸੂ) ਵਿਕਾਰਰੂਪ ਪੰਛੀਆਂ ਦੇ ਉਡਾਉਣ ਨੂੰ ਹੱਥ ਦਾ ਤਾਲ (ਤਾੜੀ). ੧੯. ਫ਼ਾ. [تار] ਸੰਗ੍ਯਾ- ਸੂਤ. ਤੰਤੁ। ੨੦. ਵਿ- ਕਾਲਾ ਸ੍ਯਾਹ। ੨੧. ਦੇਖੋ, ਨਾਦ। ੨੨ ਦੇਖੋ, ਤਾਲ। ੨੩ ਹਿੰਦੁਸਤਾਨੀ ਵਿੱਚ ਤਾਰਬਰਕੀ (Telegraph) ਨੂੰ ਭੀ ਤਾਰ ਆਖਦੇ ਹਨ....
ਦੇਖੋ ਬਿਆਧ. "ਬਿਆਧਿ ਅਜਾਮਲੁ ਤਾਰੀਅਲੇ." (ਗਉ ਨਾਮਦੇਵ) ੨. ਸੰ. ਵ੍ਯਾਧਿ. ਰੋਗ. ਬੀਮਾਰੀ। ੩. ਸੰਤਾਪ. ਦੁੱਖ, "ਸਗਲ ਬਿਆਧਿ ਮਨ ਤੇ ਖੈ ਨਸੈ." (ਸੁਖਮਨੀ) ੪. ਕਲੰਕ, ਦੋਸ. "ਕਾਹੂ ਮਹਿ ਮੋਤੀ ਮੁਕਤਾਹਲ, ਕਾਹੂ ਬਿਆਧਿ ਲਗਾਈ." (ਆਸਾ ਕਬੀਰ)...
ਸੰਗ੍ਯਾ- ਕਨੌਜ ਦੇਸ਼ ਦਾ ਇੱਕ ਦੁਰਾਚਾਰੀ ਬ੍ਰਾਹਮਣ, ਜਿਸ ਨੇ ਇੱਕ ਵੇਸ਼੍ਯਾ ਨਾਲ ਵਿਆਹ ਕੀਤਾ ਸੀ, ਜਿਸ ਦੇ ਉਦਰ ਤੋਂ ਦਸ਼ ਪੁਤ੍ਰ ਹੋਏ. ਭਗਤਮਾਲ ਅਤੇ ਭਾਗਵਤ ਵਿੱਚ ਕਥਾ ਹੈ ਕਿ ਛੋਟੇ ਪੁਤ੍ਰ ਦਾ ਨਾਉਂ ਨਾਰਾਯਣ ਹੋਣ ਕਰਕੇ ਅਜਾਮਿਲ ਨਾਰਾਯਣ ਦਾ ਭਗਤ ਹੋਕੇ ਮੁਕਤਿ ਦਾ ਅਧਿਕਾਰੀ ਬਣਿਆ.¹ "ਬਿਆਧ ਅਜਾਮਲੁ ਤਾਰੀਅਲੇ." (ਗਉ ਨਾਮਦਵੇ)...
ਤਾਰ ਲੀਏ. ਉੱਧਾਰ ਲੀਤੇ. "ਬਿਆਧਿ ਅਜਾਮਲੁ ਤਾਰੀਅਲੇ." (ਗਉ ਨਾਮਦੇਵ)...
ਬੰਬਈ ਦੇ ਇਲਾ ਜਿਲਾਸਤਾਰਾ ਵਿੱਚ ਨਰਸੀਬਾਂਮਨੀ ਗ੍ਰਾਮ ਵਿੱਚ ਦਾਮਸ਼ੇਟੀ ਛੀਪੇ शिल्पिन् ਦੇ ਘਰ ਗੋਨਾਬਾਈ ਦੇ ਉਦਰ ਤੋਂ ਸੰਮਤ ੧੩੨੮ ਵਿੱ ਨਾਮਦੇਵ ਜੀ ਦਾ ਜਨਮ ਹੋਇਆ ਇਨ੍ਹਾਂ ਦੀ ਸ਼ਾਦੀ ਗੋਬਿੰਦਸ਼ੇਟੀ ਦੀ ਬੇਟੀ ਰਾਜਾਬਾਈ ਨਾਲ ਹੋਈ ਜਿਸ ਤੋਂ ਚਾਰ ਪੁਤ੍ਰ ਨਾਰਾਯਣ ਮਹਾਦੇਵ ਗੋਵਿੰਦ ਵਿੱਠਲ ਅਤੇ ਇੱਕ ਬੇਟੀ ਲਿੰਬਾ ਬਾਈ ਉਪਜੇ ਨਾਮਦੇਵ ਜੀ ਦੀ ਪਹਿਲੀ ਅਵਸਥਾ ਸ਼ਿਵ ਅਤੇ ਵਿਸਨੁ ਦੀ ਪੂਜਾ ਵਿੱਚ ਵੀਤੀ ਪਰ ਵਿਸ਼ੋਬਾ ਖੇਚਰ ਅਤੇ ਗ੍ਯਾਨਦੇਵ ਆਦਿਕ ਗ੍ਯਾਨੀਆਂ ਦੀ ਸੰਗਤਿ ਨਾਲ ਇਨ੍ਹਾਂ ਨੂੰ ਆਤਮਗ੍ਯਾਨ ਦੀ ਪ੍ਰਾਪਤੀ ਹੋਈ ਨਾਮਦੇਵ ਜੀ ਦੀ ਉਮਰ ਦਾ ਵਡਾ ਹਿੱਸਾ ਪੰਡਰਪੁਰ ਪੁੰਡਰੀਪੁਰ ਵਿੱਚ ਜੋ ਜਿਲਾ ਸ਼ੋਲਾਪੁਰ ਵਿੱਚ ਹੈ ਵੀਤਿਆ ਅਤੇ ਉਸੇ ਥਾਂ ਸੰਮਤ ੧੪੦੮ ਵਿੱਚ ਦੇਹਾਂਤ ਹੋਇਆ ਦੇਖੋ, ਔਂਢੀ ਮਰਾਠੀ ਮਹਾਰਾਸ੍ਟ੍ਰ ਭਾਸਾ ਵਿੱਚ ਨਾਮਦੇਵ ਜੀ ਦੇ ਬਹੁਤ ਪਦ ਪਾਏ ਜਾਂਦੇ ਹਨ ਜੋ "ਅਭੰਗ" ਕਰਕੇ ਪ੍ਰਸਿੱਧ ਹਨ ਕਰਤਾਰ ਦੇ ਸਭ ਨਾਮਾਂ ਵਿੱਚੋਂ ਬਹੁਤ ਪ੍ਯਾਰਾ ਨਾਮ ਇਨ੍ਹਾਂ ਦੀ ਰਸਨਾ ਤੇ "ਵਿੱਠਲ" ਰਹਿੰਦਾ ਸੀ, ਜਿਸ ਦੀ ਵ੍ਯਾਖ੍ਯਾ "ਬੀਠਲ" ਸ਼ਬਦ ਪੁਰ ਕੀਤੀ ਗਈ ਹੈ.#ਦੇਸ਼ਾਟਨ ਕਰਦੇ ਹੋਏ ਇੱਕ ਬਾਰ ਇਹ ਮਹਾਤਮਾ ਪੰਜਾਬ ਵਿੱਚ ਭੀ ਪਧਾਰੇ ਹਨ, ਅਰ ਉਨ੍ਹਾਂ ਦੀ ਯਾਦਗਾਰ ਦੇ ਕਈ ਅਸਥਾਨ ਪਾਏ ਜਾਂਦੇ ਹਨ, ਜਿਨ੍ਹਾਂ ਵਿੱਚੋਂ ਸਿਰੋਮਣਿ ਘੁੰਮਣ (ਜਿਲਾ ਗੁਰਦਾਸਪੁਰ) ਵਿੱਚ ਹੈ, ਜੋ ਸਰਦਾਰ ਜੱਸਾ ਸਿੰਘ ਰਾਮਗੜ੍ਹੀਏ ਨੇ ਬਣਵਾਇਆ ਹੈ. ਉੱਥੇ ਹਰ ਸਾਲ ੨. ਮਾਘ ਨੂੰ ਭਾਰੀ ਮੇਲਾ ਹੁੰਦਾ ਹੈ. ਮੰਦਿਰ ਦੇ ਪੁਜਾਰੀ ਅਤੇ ਪ੍ਰਚਾਰਕਾਂ ਦੀ ਸੰਗ੍ਯਾ ਬਾਵੇ ਹੈ.#ਨਾਮਦੇਵ ਜੀ ਇੱਕ ਵਾਰ ਮੁਹ਼ੰਮਦ ਤੁਗ਼ਲਕ਼ ਮੁਤਅੱਸਬ ਦਿੱਲੀਪਤਿ ਦੇ ਪੰਜੇ ਵਿੱਚ ਭੀ ਫਸਗਏ ਸਨ, ਪਰ ਕਰਤਾਰ ਦੀ ਕ੍ਰਿਪਾ ਨਾਲ ਛੁਟਕਾਰਾ ਹੋਇਆ.#ਨਾਭਾ ਜੀ ਨੇ ਭਗਤਮਲ ਵਿੱਚ ਨਾਮਦੇਵ ਜੀ ਦਾ ਜੀਵਨ ਹੋਰ ਤਰਾਂ ਲਿਖਿਆ ਹੈ, ਪਰ ਮਹਾਰਾਸਟ੍ਰ ਦੇਸ਼ ਦੇ ਵਿਦ੍ਵਾਨਾਂ ਦਾ ਲੇਖ ਸਭ ਤੋਂ ਵਧਕੇ ਪ੍ਰਮਾਣ ਯੋਗ੍ਯ ਹੈ. ਨਾਮਦੇਵ ਜੀ ਦੀ ਬਾਣੀ ਸ਼੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਹੈ.#"ਨਾਮਦੇਉ ਤ੍ਰਿਲੋਚਨ ਕਬੀਰ ਦਾਸਰੋ." (ਗੂਜ ਮਃ ੫)#"ਨਾਮਦੇਅ ਪ੍ਰੀਤਿ ਲਗੀ ਹਰਿ ਸੇਤੀ." (ਸੂਹੀ ਮਃ ੪)#"ਨਾਮਦੇਇ ਸਿਮਰਨੁ ਕਰਿ ਜਾਨਾ." (ਬਿਲਾ ਨਾਮਦੇਵ)#"ਨਾਮਦੇਵ ਹਰਿਜੀਉ ਬਸਹਿ ਸੰਗਿ." (ਬਸੰ ਅਃ ਮਃ ੫)...