tārīkhaतारीख़
ਅ਼. [تاریخ] ਸੰਗ੍ਯਾ- ਦਿਨ. ਤਿਥਿ। ੨. ਉਹ ਦਿਨ, ਜਿਸ ਵਿੱਚ ਕੋਈ ਇਤਿਹਾਸਿਕ ਘਟਨਾ ਹੋਈ ਹੋਵੇ। ੩. ਤਵਾਰੀਖ਼ ਦੀ ਥਾਂ ਭੀ ਕਦੇ ਤਾਰੀਖ਼ ਸ਼ਬਦ ਆ ਜਾਂਦਾ ਹੈ.
अ़. [تاریخ] संग्या- दिन. तिथि। २. उह दिन, जिस विॱच कोई इतिहासिक घटना होई होवे। ३. तवारीख़ दी थां भी कदे तारीख़ शबद आ जांदा है.
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਸੰ. ਸੰਗ੍ਯਾ- ਸੂਰ੍ਯ ਚੜ੍ਹਨ ਤੋਂ ਲੈ ਕੇ ਛਿਪਣ ਤੀਕ ਦਾ ਵੇਲਾ. "ਦਿਨ ਤੇ ਸਰਪਰ ਪਉਸੀ ਰਾਤਿ." (ਆਸਾ ਮਃ ੫) ੨. ਅੱਠ ਪਹਿਰ (੨੪ ਘੰਟੇ) ਦਾ ਸਮਾਂ।¹ ੩. ਸੰ. ਦਾਨ ਦੇਣਾ. "ਪੰਥ ਬਤਾਵੈ ਪ੍ਰਭ ਕਾ, ਕਹੁ ਤਿਨ ਕਉ ਕਿਆ ਦਿਨਥੇ?" (ਕਲਿ ਮਃ ੪) ਦੇਖੋ, ਦਿਨਥੇ....
ਸੰ. ਸੰਗ੍ਯਾ- ਚੰਦ੍ਰਮਾ ਦੀ ਕਲਾ ਦੇ ਵਧਣ ਘਟਣ ਨਾਲ ਸ਼ੁਮਾਰ ਹੋਣ ਵਾਲਾ ਦਿਨ. ਮਿਤਿ. ਤਾਰੀਖ਼. ਮਹੀਨੇ ਦੇ ਦੋ ਪੱਖਾਂ ਦੇ ਲਿਖਣ ਲਈ ਤਿਥਾਂ ਦੇ ਨਾਲ ਸੁਦੀ ਬਦੀ ਸ਼ਬਦ ਜੋੜਦੇ ਹਨ. ਸ਼ੁਕ੍ਲ (ਚਿੱਟਾ) ਦਿਨ ਦਾ ਸੰਖੇਪ ਸ਼ੁਦਿ ਹੈ, ਜਿਸ ਤੋਂ ਸੁਦੀ ਬਣ ਗਿਆ ਹੈ, ਬਹੁਲ (ਕਾਲਾ) ਦਿਨ ਦਾ ਸੰਖੇਪ ਬਦਿ ਹੈ, ਜਿਸ ਤੋਂ ਬਦੀ ਸ਼ਬਦ ਬਣਿਆ ਹੈ। ੨. ਪੰਦ੍ਰਾਂ ਦੀ ਗਿਣਤੀ, ਕ੍ਯੋਂਕਿ ਪੱਖ ਵਿੱਚ ਪੰਦਰਾਂ ਤਿਥਾਂ ਹੁੰਦੀਆਂ ਹਨ....
ਸਰਵ- ਜਿਸਪ੍ਰਤਿ. ਜਿਸੇ. ਜਿਸ ਨੂੰ. "ਜਿਸ ਕਉ ਹਰਿ ਪ੍ਰਭੁ ਮਨਿ ਚਿਤਿ ਆਵੈ." (ਸੁਖਮਨੀ) "ਜਿਸਹਿ ਜਗਾਇ ਪੀਆਵੈ ਇਹੁ ਰਸੁ." (ਸੋਹਿਲਾ)...
ਸਰਵ- ਕੋਪਿ. ਕੋਈਇੱਕ. "ਕੋਈ ਬੋਲੈ ਰਾਮ ਕੋਈ ਖੁਦਾਇ." (ਰਾਮ ਮਃ ੫)...
ਸੰ. ऐतिहासिक- ਐਤਿਹਾਸਿਕ. ਵਿ- ਇਤਿਹਾਸ ਨਾਲ ਹੈ ਜਿਸਦਾ ਸੰਬੰਧ. Historical....
ਦੇਖੋ, ਘਟਣਾ. "ਨਹ ਬਢਨ ਘਟਨ ਤਿਲੁਸਾਰ." (ਬਾਵਨ) ੨. ਸੰ. ਕ੍ਰਿ- ਇੱਕਠਾ ਕਰਨਾ. ਜੋੜਨਾ। ੩. ਬਣਾਉਣਾ. ਰਚਣਾ। ੪. ਸੰਗ੍ਯਾ- ਹਾਦਸਾ. ਵਾਰਦਾਤ. ਜਿਵੇਂ- ਇਹ ਘਟਨਾ ਸੰਮਤ ੧੯੦੦ ਵਿੱਚ ਹੋਈ, ਆਦਿ....
ਭਈ. ਹੂਈ। ੨. ਅਹੋਈ ਦੇਵੀ. ਦੇਖੋ, ਅਹੋਈ....
ਅ਼. [تواریِخ] ਸੰਗ੍ਯਾ- ਤਾਰੀਖ਼ ਦਾ ਬਹੁਵਚਨ. ਦਿਨਚਰਯਾ ਦਾ ਹਾਲ. ਇਤਿਹਾਸ. ਉਹ ਕਥਾ, ਜਿਸ ਵਿੱਚ ਤਾਰੀਖ਼ਵਾਰ ਹਾਲ ਲਿਖਿਆ ਹੋਵੇ....
ਸੰਗ੍ਯਾ- ਅਸਥਾਨ. ਜਗਹਿ. ਠਿਕਾਣਾ. "ਸਗਲ ਰੋਗ ਕਾ ਬਿਨਸਿਆ ਥਾਉ." (ਗਉ ਮਃ ੫) ੨. ਸ੍ਥਿਰਾ. ਪ੍ਰਿਥਿਵੀ. "ਚੰਦ ਸੂਰਜ ਦੁਇ ਫਿਰਦੇ ਰਖੀਅਹਿ ਨਿਹਚਲ ਹੋਵੈ ਥਾਉ." (ਵਾਰ ਮਾਝ ਮਃ ੧) ਚੰਦ ਸੂਰਜ ਦੀ ਗਰਦਿਸ਼ ਬੰਦ ਕਰਦੇਈਏ ਅਤੇ ਪ੍ਰਿਥਿਵੀ ਨੂੰ ਅਚਲ ਕਰ ਦੇਈਏ....
ਦੇਖੋ, ਕਦਾ. "ਸਹਸਾ ਕਦੇ ਨ ਜਾਇ." (ਵਾਰ ਮਾਰੂ ੧. ਮਃ ੩)...
ਅ਼. [تاریخ] ਸੰਗ੍ਯਾ- ਦਿਨ. ਤਿਥਿ। ੨. ਉਹ ਦਿਨ, ਜਿਸ ਵਿੱਚ ਕੋਈ ਇਤਿਹਾਸਿਕ ਘਟਨਾ ਹੋਈ ਹੋਵੇ। ੩. ਤਵਾਰੀਖ਼ ਦੀ ਥਾਂ ਭੀ ਕਦੇ ਤਾਰੀਖ਼ ਸ਼ਬਦ ਆ ਜਾਂਦਾ ਹੈ....
ਸੰ. शब्द ਸ਼ਬ੍ਦ. ਸੰਗ੍ਯਾ- ਧੁਨਿ. ਆਵਾਜ਼. ਸੁਰ। ੨. ਪਦ. ਲਫਜ। ੩. ਗੁਫ਼ਤਗੂ. "ਸਬਦੌ ਹੀ ਭਗਤ ਜਾਪਦੇ ਜਿਨੁ ਕੀ ਬਾਣੀ ਸਚੀ ਹੋਇ." (ਆਸਾ ਅਃ ਮਃ ੩) ੪. ਗੁਰਉਪਦੇਸ਼. "ਭਵਜਲ ਬਿਨ ਸਬਦੇ ਕਿਉ ਤਰੀਐ." (ਭੈਰ ਮਃ ੧) ੫. ਬ੍ਰਹਮ. ਕਰਤਾਰ. "ਸਬਦ ਗੁਰੂ ਸੁਰਤਿ ਧੁਨਿ ਚੇਲਾ." (ਸਿਧਗੋਸਟਿ) ੬. ਧਰਮ. ਮਜਹਬ. "ਜੋਗਿ ਸਬਦੰ ਗਿਆਨ ਸਬਦੰ ਬੇਦ ਸਬਦੰ ਬ੍ਰਾਹਮਣਹ." (ਵਾਰ ਆਸਾ) ੭. ਪੈਗ਼ਾਮ. ਸੁਨੇਹਾ. "ਧਨਵਾਂਢੀ ਪਿਰ ਦੇਸ ਨਿਵਾਸੀ ਸਚੇ ਗੁਰੁ ਪਹਿ ਸਬਦ ਪਠਾਈਂ." (ਮਲਾ ਅਃ ਮਃ ੧) ੮. ਜੈਸੇ ਤੁਕਾ ਰਾਮ ਨਾਮਦੇਵ ਆਦਿਕ ਭਗਤਾਂ ਦੀ ਪਦ- ਰਚਨਾ "ਅਭੰਗ" ਅਤੇ ਸੂਰ ਦਾਸ ਮੀਰਾਬਾਈ ਆਦਿਕ ਦੀ ਵਿਸਨੁਪਦ ਪ੍ਰਸਿੱਧ ਹੈ, ਤੈਸੇ ਹੀ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਛੰਦ ਰੂਪ ਵਾਕ੍ਯ "ਸ਼ਬਦ" ਆਖੀਦੇ ਹਨ. ਸ਼ਬਦ ਛੰਦ ਦੀ ਖਾਸ ਜਾਤਿ ਨਹੀਂ. ਅਨੇਕ ਛੰਦਾਂ ਦਾ ਰੂਪ ਸ਼ਬਦਾਂ ਵਿੱਚ ਦੇਖਿਆ ਜਾਂਦਾ ਹੈ। ੯. ਦੇਖੋ, ਸਬਦੁ। ੧੦. ਸੰ. शब्द ਸ਼ਾਬ੍ਦ. ਵਿ- ਸ਼ਬਦ ਦਾ ਵਾਚ੍ਯ ਅਰਥ. ਸ਼ਬਦ ਦਾ ਮਕਸਦ. "ਨ ਸਬਦ ਬੂਝੈ ਨ ਜਾਣੈ ਬਾਣੀ." (ਧਨਾ ਮਃ ੩) ੧੧. ਦੇਖੋ, ਪ੍ਰਮਾਣ....