tirasakāraतिरसकार
ਸੰ. तिरस्कार. ਸੰਗ੍ਯਾ- ਅਨਾਦਰ. ਅਪਮਾਨ. "ਤਿਰਸਕਾਰ ਨਹਿ ਭਵੰਤਿ." (ਸਹਸ ਮਃ ੫) ੨. ਇੱਕ ਕਾਵ੍ਯ ਦਾ ਅਲੰਕਾਰ. ਦੇਖੋ, ਅਵਗ੍ਯਾ.
सं. तिरस्कार. संग्या- अनादर. अपमान. "तिरसकार नहि भवंति." (सहस मः ५) २. इॱक काव्य दा अलंकार. देखो, अवग्या.
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਸੰਗ੍ਯਾ- ਨਿਰਾਦਰ. ਅਪਮਾਨ. ਬੇਇੱਜ਼ਤੀ....
ਸੰਗ੍ਯਾ- ਆਪਣਾ ਮੰਨਣਾ. ਮਮਤ੍ਵ. "ਕਿਨਹੂ ਪ੍ਰੀਤਿ ਲਾਈ ਮੋਹ ਅਪਮਾਨ." (ਆਸਾ ਮਃ ੪) ੨. ਸੰ. ਨਿਰਾਦਰ. ਬੇਇੱਜ਼ਤੀ. ਤਿਰਸਕਾਰ....
ਸੰ. तिरस्कार. ਸੰਗ੍ਯਾ- ਅਨਾਦਰ. ਅਪਮਾਨ. "ਤਿਰਸਕਾਰ ਨਹਿ ਭਵੰਤਿ." (ਸਹਸ ਮਃ ੫) ੨. ਇੱਕ ਕਾਵ੍ਯ ਦਾ ਅਲੰਕਾਰ. ਦੇਖੋ, ਅਵਗ੍ਯਾ....
ਸੰ. ਵ੍ਯ- ਨਿਸੇਧ ਬੋਧਕ. ਨਹੀਂ. ਨਾ. "ਧਾਮ ਹੂੰ ਨਹਿ ਜਾਹਿ." (ਜਾਪੁ)...
ਭਵਤਿ. ਹੁੰਦਾ. "ਸੋਭਾਹੀਨ ਨਹਿ ਭਵੰਤਿ." (ਸਹਸ ਮਃ ੫) ੨. ਵਰਤਮਾਨ ਸਮਾਂ....
ਸ਼ਤ. ਸੌ. "ਸੰਮਤ ਸਤ੍ਰਹਿ ਸਹਸ ਪਚਾਵਨ." (ਰਾਮਾਵ) ਵਿਕ੍ਰਮੀ ੧੭੫੫.¹ "ਸੰਮਤ ਸਤ੍ਰਹ ਸਹਸ ਭਣਿੱਜੈ। ਅਰਧ ਸਹਸ ਫੁਨ ਤੀਨ ਕਹਿੱਜੈ." (ਚਰਿਤ੍ਰ ੪੦੫) ੨. ਸੰ. सहस्त्र ਸਹਸ੍ਰ. ਹਜ਼ਾਰ. ਦਸ ਸੌ। ੩. ਭਾਵ- ਅਨੰਤ. ਬੇਸ਼ੁਮਾਰ. ਦੇਖੋ, ਸਹਸ੍ਰ. "ਸਹਸ ਸਿਆਣਪਾ ਲਖ ਹੋਹਿ." (ਜਪੁ) "ਸਹਸ ਤਵ ਨੈਨ ਨਨ ਨੈਨ ਹਹਿ ਤੋਹਿ ਕਉ." (ਸੋਹਿਲਾ) ੪. ਸੰ. सहस् ਬਲਵਾਨ। ੫. ਵਿਜਈ. ਜਿੱਤਣ ਵਾਲਾ. ੬. ਸੰਗ੍ਯਾ- ਜਿੱਤ. ਫਤੇ। ੭. ਬਲ। ੮. ਸੰ. सहर्ष ਸਹਰ੍ਸ. ਵਿ- ਆਨੰਦ ਸਹਿਤ. ਆਨੰਦੀ. ਖ਼ੁਸ਼। ੯. ਫ਼ਾ. [ثہش] ਉਸ ਦਾ ਬਾਦਸ਼ਾਹ....
ਸੰਗ੍ਯਾ- ਕਵਿ ਦਾ ਕਰਮ। ੨. ਕਵਿਤਾ ਜੋ ਰਸਭਰੀ ਹੋਵੇ. ਰਸਾਤਮਕ ਵਾਕ੍ਯ.¹ ਵਿਦ੍ਵਾਨਾਂ ਨੇ ਕਾਵ੍ਯ ਦੇ ਦੋ ਭੇਦ ਮੰਨੇ ਹਨ, ਗਦ੍ਯ ਅਤੇ ਪਦ੍ਯ, ਅਰਥਾਤ ਵਾਰਤਿਕ ਅਤੇ ਛੰਦ, ਅਥਵਾ ਨਸ਼ਰ ਅਤੇ ਨਜਮ. ਪਰੰਤੂ ਇਹ ਬਾਤ ਨਿਸ਼ਚੇ ਕਰਨੀ ਚਾਹੀਏ ਕਿ ਜੇ ਵਾਰਤਿਕ ਅਤੇ ਛੰਦਰਚਨਾ ਰਸਾਤਮਕ ਨਹੀਂ, ਅਰ ਜਿਸ ਵਿੱਚ ਕੋਈ ਚਮਤਕਾਰ ਨਹੀਂ, ਤਦ ਉਹ 'ਕਾਵ੍ਯ' ਨਹੀਂ, ਗਦ੍ਯ ਅਤੇ ਪਦ੍ਯ ਦੇ ਗੁਣੀਆਂ ਨੇ ਦੋ ਭੇਦ ਹੋਰ ਥਾਪੇ ਹਨ, ਸ਼੍ਰਵ੍ਯ ਅਤੇ ਦ੍ਰਿਸ਼੍ਯ. ਜੋ ਸੁਣਨ ਤੋਂ ਆਨੰਦਦਾਇਕ ਹੋਵੇ ਉਹ ਸ਼੍ਰਵ੍ਯ, ਅਰ ਜੋ ਦੇਖਣ ਤੋਂ ਆਨੰਦ ਦਾ ਕਾਰਣ ਹੋਵੇ ਉਹ ਦ੍ਰਿਸ਼੍ਯ, ਜੈਸੇ ਨਾਟਕ ਆਦਿ। ੩. ਸ਼ੁਕ੍ਰ, ਜੋ ਕਵਿਕਰਮ ਵਿੱਚ ਨਿਪੁਣ ਹੈ। ੪. ਦੇਖੋ, ਰੋਲਾ....
ਸੰ. अलक्कार. ਸੰਗ੍ਯਾ- ਗਹਿਣਾ. ਜ਼ੇਵਰ. ਭੂਖਣ (ਭੂਸਣ). "ਅਲੰਕਾਰ ਮਿਲਿ ਥੈਲੀ ਹੋਈ ਹੈ." (ਧਨਾ ਮਃ ੫) ੨. ਸ਼ਬਦ ਅਤੇ ਅਰਥ ਦੇ ਵਰਣਨ ਕਰਨ ਦੀ ਉਹ ਰੀਤਿ, ਜੋ ਕਾਵ੍ਯ ਦੀ ਸ਼ੋਭਾ ਵਧਾਵੇ.¹ ਅਲੰਕਾਰ ਅਨੰਤ ਹਨ, ਪਰ ਮੁੱਖ ਦੋ ਹਨ:-#'ਸ਼ਬਦਾਲੰਕਾਰ.' ਜੋ ਸ਼ਬਦਾਂ ਨੂੰ ਭੂਸਿਤ ਕਰਨ, ਜੈਸੇ ਕਿ ਅਨੁਪ੍ਰਾਸ ਆਦਿ, ਅਤੇ 'ਅਰਥਾਲੰਕਾਰ' ਜੋ ਅਰਥਾਂ ਨੂੰ ਸ਼ੋਭਾ ਦੇਣ, ਜੈਸੇ ਕਿ ਉਪਮਾ ਰੂਪਕ ਆਦਿ. ਜੇ ਸ਼ਬਦ ਅਤੇ ਅਰਥਾਲੰਕਾਰ ਦੋਵੇਂ ਇੱਕ ਥਾਂ ਪਾਏ ਜਾਣ, ਤਦ ਉਭਯਾਲੰਕਾਰ ਸੰਗ੍ਯਾ ਹੁੰਦੀ ਹੈ. ਇਸ ਗ੍ਰੰਥ ਵਿੱਚ ਅੱਖਰ ਕ੍ਰਮ ਅਨੁਸਾਰ ਸਭ ਅਲੰਕਾਰ ਦਿਖਾਏ ਗਏ ਹਨ....
ਸੰ. अवज्ञा. ਸੰਗ੍ਯਾ- ਅਨਾਦਰ. ਅਪਮਾਨ। ੨. ਹਾਰ. ਪਰਾਜਯ. ਸ਼ਿਕਸ੍ਤ। ੩. ਆਗ੍ਯਾ ਦਾ ਉਲੰਘਨ. ਹੁਕਮ ਉਦੂਲੀ। ੪. ਇੱਕ ਅਰਥਾਲੰਕਾਰ, ਜਿਸ ਦਾ ਲੱਛਣ ਹੈ ਕਿ ਗੁਣ ਵਾਲੀ ਵਸਤੂ ਵਿੱਚ ਕੋਈ ਦੋਸ ਮੰਨਕੇ ਉਸ ਦਾ ਤ੍ਯਾਗ ਕਹਿਣਾ. ਇਸ ਦਾ ਨਾਉਂ "ਤਿਰਸਕਾਟ" ਭੀ ਹੈ.#ਉਦਾਹਰਣ-#"ਕਿਤ ਹੀ ਕਾਮਿ ਨ ਧਉਲਹਰ#ਜਿਤੁ ਹਰਿ ਬਿਸਰਾਏ, x x#ਜਲਿਜਾਉ ਏਹੁ ਬਡਪਨਾ#ਮਾਇਆ ਲਪਟਾਏ, x x#ਐਸੋ ਰਾਜੁ ਨ ਕਿਤੈ ਕਾਜਿ#ਜਿਤੁ ਨਹਿ ਤ੍ਰਿਪਤਾਏ, x x#ਪਾਟ ਪਟੰਬਰੁ ਬਿਰਥਿਆ ਜਿਹ ਰਚਿ ਲੋਭਾਏ."#(ਸੂਹੀ ਮਃ ੫)#"ਵਾ ਸੋਨੇ ਕੋ ਜਾਰਿਯੇ ਜਾਂਸੋਂ ਟੂਟੈਂ ਕਾਨ." (ਵ੍ਰਿੰਦ)...