ਤਿਲਕ, ਤਿਲਕੁ

tilaka, tilakuतिलक, तिलकु


ਸੰ. तिलक. ਸੰਗ੍ਯਾ- ਤਿਲ ਦੇ ਫੁੱਲ ਵਾਂਙ ਜੋ ਸ਼ੋਭਾ ਦੇਵੇ, ਐਸਾ ਚੰਦਨ ਕੇਸਰ ਭਸਮ ਆਦਿ ਦਾ ਮੱਥੇ ਅਤੇ ਸ਼ਰੀਰ ਦੇ ਅੰਗਾਂ ਪੁਰ ਲਾਇਆ ਚਿੰਨ੍ਹ. ਟੀਕਾ. "ਗਲਿ ਮਾਲਾ ਤਿਲਕੁ ਲਿਲਾਟੰ." (ਵਾਰ ਆਸਾ) ਹਿੰਦੂਮਤ ਦੇ ਅਨੇਕ ਭੇਦ ਹੋਣ ਕਰਕੇ ਤਿਲਕਾਂ ਵਿੱਚ ਭੀ ਬਹੁਤ ਫ਼ਰਕ਼ ਹੈ. ਸ਼ੈਵ ਤ੍ਰਿਪੁੰਡ੍ਰ ਆੜਾ (ਟੇਢਾ) ਤਿਲਕ, ਅਤੇ ਵੈਸਨਵ ਖੜਾ ਤਿਲਕ (ਊਰਧਪੁੰਡ੍ਰ) ਲਗਾਉਂਦੇ ਹਨ. ਦੇਖੋ, ਤ੍ਰਿਪੁੰਡ੍ਰ.#ਪਦਮਪੁਰਾਣ ਵਿੱਚ ਲਿਖਿਆ ਹੈ ਕਿ ਵੈਸਨਵ ਨੂੰ ੧੨. ਤਿਲਕ ਬਾਰਾਂ ਨਾਮ ਲੈਕੇ ਲਾਉਣੇ ਚਾਹੀਏ:-#ਕੇਸ਼ਵ ਨਾਮ ਲੈਕੇ ਮੱਥੇ ਉੱਪਰ, ਪੇਟ ਪੁਰ ਨਾਰਾਯਣ ਨਾਮ ਨਾਲ, ਛਾਤੀ ਪੁਰ ਮਾਧਵ, ਕੰਠ ਪੁਰ ਗੋਬਿੰਦ, ਸੱਜੀ ਕੁੱਖ ਪੁਰ ਵਿਸਨੁ, ਸੱਜੀ ਬਾਂਹ ਪੁਰ ਮਧੁਸੂਦਨ, ਸੱਜੇ ਕੰਧੇ ਪੁਰ ਤ੍ਰਿਵਿਕ੍ਰਮ, ਖੱਬੀ ਕੁੱਖ ਪੁਰ ਵਾਮਨ, ਖੱਬੀ ਬਾਂਹ ਪੁਰ ਸ੍ਰੀਧਰ, ਖੱਬੇ ਕੰਧੇ ਪੁਰ ਹ੍ਰਿਸੀਕੇਸ਼, ਪਿੱਠ ਤੇ ਪਦਮਨਾਭ ਅਤੇ ਕਮਰ ਪੁਰ ਦਾਮੋਦਰ ਨਾਮ ਉੱਚਾਰਣ ਕਰਕੇ ਤਿਲਕ ਕਰਨਾ ਚਾਹੀਏ. "ਬਾਰਹਿ ਤਿਲਕ ਮਿਟਾਇਕੈ ਗੁਰਮੁਖ ਤਿਲਕ ਨੀਸਾਣ ਚੜਾਇਆ." (ਭਾਗੁ) ੨. ਰਾਜਸਿੰਘਾਸਨ ਤੇ ਬੈਠਣ ਸਮੇਂ ਤਿਲਕ (ਟਿੱਕੇ) ਦੀ ਰਸਮ। ੩. ਵਿਆਹ ਦਾ ਸੰਬੰਧ ਪੱਕਾ ਕਰਨ ਲਈ ਵਰ ਦੇ ਮੱਥੇ ਟਿੱਕਾ ਲਾਉਣ ਦੀ ਕ੍ਰਿਯਾ। ੪. ਪੁੰਨਾਗ ਜਾਤਿ ਦਾ ਇੱਕ ਬਿਰਛ, ਜੋ ਬਸੰਤ ਰੁਤ ਵਿੱਚ ਫੁਲਦਾ ਹੈ. L. Clerodendrum phlomoides । ੫. ਮਰੂਆ। ੬. ਗ੍ਰੰਥ ਦੀ ਵ੍ਯਾਖ੍ਯਾ. ਟੀਕਾ। ੭. ਤਿਲ ਦਾ ਬੂਟਾ। ੮. ਗੜ੍ਹਸ਼ੰਕਰ ਨਿਵਾਸੀ ਭਾਈ ਤਿਲਕ, ਜੋ ਸਤਿਗੁਰੂ ਦਾ ਅਨੰਨ ਸਿੱਖ ਸੀ. ਇੱਕ ਯੋਗੀ, ਜੋ ਪ੍ਰਗਟ ਕਰਦਾ ਸੀ ਕਿ ਮੇਰੇ ਦਰਸ਼ਨ ਤੋਂ ਵੈਕੁੰਠ ਦੀ ਪ੍ਰਾਪਤੀ ਹੁੰਦੀ ਹੈ, ਭਾਈ ਤਿਲਕ ਪਾਸ ਆਇਆ, ਤਿਲਕ ਨੇ ਵਸਤ੍ਰ ਨਾਲ ਨੇਤ੍ਰ ਢਕ ਲਏ ਅਰ ਆਖਿਆ ਕਿ ਮੈਂ ਆਪਣੇ ਗੁਰਾਂ ਤੋਂ ਛੁੱਟ ਕਿਸੇ ਤੋਂ ਵੈਕੁੰਠ ਆਦਿ ਦੀ ਪ੍ਰਾਪਤੀ ਨਹੀਂ ਚਾਹੁੰਦਾ. "ਤਿਲਕ ਤਿਲੋਕਾ ਪਾਠਕਾ ਸਾਧਸੰਗਤਿ ਸੇਵਾ ਹਿਤਕਾਰਾ." (ਭਾਗੁ) ੯. ਵਿ- ਸ਼ਿਰੋਮਣਿ. ਪ੍ਰਧਾਨ. ਮੁਖੀਆ. "ਰਘੁਬੰਸਿ ਤਿਲਕੁ ਸੁੰਦਰੁ ਦਸਰਥ ਘਰਿ ਮੁਨਿ ਬੰਛਹਿ ਜਾਕੀ ਸਰਣੰ." (ਸਵੈਯੇ ਮਃ ੪. ਕੇ) ੧੦. ਤਿਲਮਾਤ੍ਰ. ਥੋੜਾ. ਤਿਲ- ਇਕ। ੧੧. ਤੁ. [تِرلیک] ਤਿਰਲੀਕ. ਸੰਗ੍ਯਾ- ਜਨਾਨਾ ਕੁੜਤਾ. ਫ਼ਰਾਖ਼ ਕੁੜਤੀ. "ਦਸ ਦਸ ਮਨ ਤਿਲਕੈਂ ਭਈ ਖਟ ਮਨ ਭਈ ਇਜਾਰ." (ਚਰਿਤ੍ਰ ੧੬੮) ਪਾਣੀ ਪੈਕੇ ਦਸ ਦਸ ਮਣ ਦੀਆਂ ਕੁੜਤੀਆਂ ਅਤੇ ਛੀ ਛੀ ਮਣ ਦੀਆਂ ਸੁੱਥਣਾਂ ਹੋ ਗਈਆਂ.


सं. तिलक. संग्या- तिल दे फुॱल वांङ जो शोभा देवे, ऐसा चंदन केसर भसम आदि दा मॱथे अते शरीर दे अंगां पुर लाइआ चिंन्ह. टीका. "गलि माला तिलकु लिलाटं." (वार आसा) हिंदूमत दे अनेक भेद होण करके तिलकां विॱच भी बहुत फ़रक़ है. शैव त्रिपुंड्र आड़ा (टेढा) तिलक, अते वैसनव खड़ा तिलक (ऊरधपुंड्र) लगाउंदे हन. देखो, त्रिपुंड्र.#पदमपुराण विॱच लिखिआ है कि वैसनव नूं १२. तिलक बारां नाम लैके लाउणे चाहीए:-#केशव नाम लैके मॱथे उॱपर, पेट पुर नारायण नाम नाल, छाती पुर माधव, कंठ पुर गोबिंद, सॱजी कुॱख पुर विसनु, सॱजी बांह पुर मधुसूदन, सॱजे कंधे पुर त्रिविक्रम, खॱबी कुॱख पुर वामन, खॱबी बांह पुर स्रीधर, खॱबे कंधे पुर ह्रिसीकेश, पिॱठ ते पदमनाभ अते कमर पुर दामोदर नाम उॱचारण करके तिलक करना चाहीए. "बारहि तिलक मिटाइकै गुरमुख तिलक नीसाण चड़ाइआ." (भागु) २.राजसिंघासन ते बैठण समें तिलक (टिॱके) दी रसम। ३. विआह दा संबंध पॱका करन लई वर दे मॱथे टिॱका लाउण दी क्रिया। ४. पुंनाग जाति दा इॱक बिरछ, जो बसंत रुत विॱच फुलदा है. L. Clerodendrum phlomoides । ५. मरूआ। ६. ग्रंथ दी व्याख्या. टीका। ७. तिल दा बूटा। ८. गड़्हशंकर निवासी भाई तिलक, जो सतिगुरू दा अनंन सिॱख सी. इॱक योगी, जो प्रगट करदा सी कि मेरे दरशन तों वैकुंठ दी प्रापती हुंदी है, भाई तिलक पास आइआ, तिलक ने वसत्र नाल नेत्र ढक लए अर आखिआ कि मैं आपणे गुरां तों छुॱट किसे तों वैकुंठ आदि दी प्रापती नहीं चाहुंदा. "तिलक तिलोका पाठका साधसंगति सेवा हितकारा." (भागु) ९. वि- शिरोमणि. प्रधान. मुखीआ. "रघुबंसि तिलकु सुंदरु दसरथ घरि मुनि बंछहि जाकी सरणं." (सवैये मः ४. के) १०. तिलमात्र. थोड़ा. तिल- इक। ११. तु. [تِرلیک] तिरलीक. संग्या- जनाना कुड़ता. फ़राख़ कुड़ती. "दस दस मन तिलकैं भई खट मन भई इजार." (चरित्र १६८) पाणी पैके दस दस मण दीआं कुड़तीआं अते छी छी मण दीआं सुॱथणां हो गईआं.