tīāतीआ
ਸ੍ਤ੍ਰੀ. ਦੇਖੋ, ਤਿਆ. "ਏਕ ਦਿਵਸ ਦੋਊ ਤੀਆ." (ਚਰਿਤ੍ਰ ੩) ੨. ਵਿ- ਤੀਜਾ. ਤੀਸਰਾ. ਤ੍ਰਿਤੀਯ. "ਭਯੋ ਖਾਲਸਾ ਜਗ ਮਹਿ ਤੀਆ." (ਗੁਪ੍ਰਸੂ)
स्त्री. देखो, तिआ. "एक दिवस दोऊ तीआ." (चरित्र ३) २. वि- तीजा. तीसरा. त्रितीय. "भयो खालसा जग महि तीआ."(गुप्रसू)
ਸੰ. स्तृ ਧਾ- ਫੈਲਾਉਣਾ. ਢਕਣਾ। ੨. ਦੇਖੋ, ਇਸਤ੍ਰੀ....
ਸੰਗ੍ਯਾ- ਸ੍ਤ੍ਰੀ. ਤਿਯਾ. ਨਾਰੀ। ੨. ਭਾਰਯਾ. ਜੋਰੂ. ਵਹੁਟੀ....
ਸੰ. ਸੰਗ੍ਯਾ- ਰੋਜ਼. ਦਿਨ. "ਦਿਵਸ ਚਾਰ ਕੀ ਕਰਹੁ ਸਾਹਿਬੀ." (ਸਾਰ ਕਬੀਰ)...
ਕ੍ਰਿ. ਵਿ- ਦੋਨੋ. ਦੋਵੇਂ। ੨. ਵਿ- ਦੂਜਾ. ਦੂਜੀ. "ਨਹੀ ਹੋਤ ਕਛੁ ਦੋਊ ਬਾਰਾ." (ਬਾਵਨ) ੩. ਸੰਗ੍ਯਾ- ਦ੍ਵੈਤ. "ਯਯਾ ਜਾਰਉ ਦੁਰਮਤਿ ਦੋਊ." (ਬਾਵਨ)...
ਸ੍ਤ੍ਰੀ. ਦੇਖੋ, ਤਿਆ. "ਏਕ ਦਿਵਸ ਦੋਊ ਤੀਆ." (ਚਰਿਤ੍ਰ ੩) ੨. ਵਿ- ਤੀਜਾ. ਤੀਸਰਾ. ਤ੍ਰਿਤੀਯ. "ਭਯੋ ਖਾਲਸਾ ਜਗ ਮਹਿ ਤੀਆ." (ਗੁਪ੍ਰਸੂ)...
ਸੰ. ਸੰਗ੍ਯਾ- ਪਿਆਦਾ. ਪੈਦਲ. ਪਦਾਤਿ। ੨. ਕਰਨੀ. ਕਰਤੂਤ. ਆਚਾਰ। ੩. ਵ੍ਰਿੱਤਾਂਤ. ਹਾਲ। ੪. ਦਸਮਗ੍ਰੰਥ ਵਿੱਚ ਇਸਤਰੀ ਪੁਰਖਾਂ ਦੇ ਛਲ ਕਪਟ ਭਰੇ ਪ੍ਰਸੰਗ ਜਿਸ ਭਾਗ ਵਿੱਚ ਹਨ, ਉਸ ਦੀ "ਚਰਿਤ੍ਰੋਪਾਖ੍ਯਾਨ." ਸੰਗ੍ਯਾ ਹੈ, ਪਰ ਪ੍ਰਸਿੱਧ ਨਾਮ "ਚਰਿਤ੍ਰ" ਹੀ ਹੈ.#ਚਰਿਤ੍ਰਾਂ ਦੀ ਗਿਣਤੀ ੪੦੪ ਹੈ, ਪਰ ਸਿਲਸਿਲੇ ਵਾਰ ਲਿਖਣ ਵਿੱਚ ੪੦੫ ਹੈ. ਤਿੰਨ ਸੌ ਪਚੀਹ (੩੨੫) ਵਾਂ ਚਰਿਤ੍ਰ ਲਿਖਿਆ ਨਹੀਂ ਗਿਆ, ਪਰ ਉਸ ਦੇ ਅੰਤ ਇਤਿ ਸ੍ਰੀ ਲਿਖਕੇ ੩੨੫ ਨੰਬਰ ਦਿੱਤਾ ਹੋਇਆ ਹੈ.#ਇਹ ਪੋਥੀ ਦੀ ਭੂਮਿਕਾ ਵਿੱਚ ਲਿਖਿਆ ਹੈ ਕਿ ਰਾਜਾ ਚਿਤ੍ਰਸਿੰਘ ਦਾ ਸੁੰਦਰ ਰੂਪ ਵੇਖਕੇ ਇੱਕ ਅਪਸਰਾ ਮੋਹਿਤ ਹੋ ਗਈ ਅਰ ਉਸ ਨਾਲ ਸੰਬੰਧ ਜੋੜਕੇ ਹਨੁਵੰਤ ਸਿੰਘ ਮਨੋਹਰ ਪੁਤ੍ਰ ਪੈਦਾ ਕੀਤਾ ਚਿਤ੍ਰਸਿੰਘ ਦੀ ਨਵੀਂ ਵਿਆਹੀ ਰਾਣੀ ਚਿਤ੍ਰਮਤੀ, ਯੁਵਾ ਹਨੁਵੰਤ ਸਿੰਘ ਦਾ ਅਦਭੁਤ ਰੂਪ ਵੇਖਕੇ ਮੋਹਿਤ ਹੋ ਗਈ ਅਰ ਰਾਜਕੁਮਾਰ ਨੂੰ ਕੁਕਰਮ ਲਈ ਪ੍ਰੇਰਿਆ, ਪਰ ਧਰਮੀ ਹਨੁਵੰਤ ਸਿੰਘ ਨੇ ਆਪਣੀ ਮਤੇਈ ਨੂੰ ਰੁੱਖਾ ਜਵਾਬ ਦਿੱਤਾ, ਇਸ ਪੁਰ ਰਾਣੀ ਨੇ ਆਪਣੇ ਪਤੀ ਪਾਸ ਝੂਠੀਆਂ ਗੱਲਾਂ ਬਣਾਕੇ ਪੁਤ੍ਰ ਦੇ ਮਾਰੇ ਜਾਣ ਦਾ ਹੁਕਮ ਦਿਵਾ ਦਿੱਤਾ. ਰਾਜੇ ਦੇ ਸਿਆਣੇ ਮੰਤ੍ਰੀ ਨੇ ਆਪਣੇ ਸ੍ਵਾਮੀ ਨੂੰ ਚਾਲਾਕ ਇਸਤ੍ਰੀਆਂ ਦੇ ਕਪਟ ਭਰੇ ਅਨੇਕ ਚਰਿਤ੍ਰ ਸੁਣਾਕੇ ਰਾਜਕੁਮਾਰ ਵੱਲੋਂ ਸ਼ੱਕ ਦੂਰ ਕਰਨ ਦਾ ਯਤਨ ਕੀਤਾ.#ਇਨ੍ਹਾਂ ਚਰਿਤ੍ਰਾਂ ਵਿੱਚ ਪੁਰਾਤਨ ਹਿੰਦੂ ਪੁਸਤਕਾਂ ਤੋਂ, ਬਹਾਰਦਾਨਿਸ਼ ਕਿਤਾਬ ਤੋਂ, ਮੁਗ਼ਲਾਂ ਦੀ ਖ਼ਾਨਦਾਨੀ ਕਹਾਣੀਆਂ ਤੋਂ, ਰਾਜਪੂਤਾਨੇ ਦੇ ਕਥਾ ਪ੍ਰਸੰਗਾਂ ਤੋਂ, ਪੰਜਾਬ ਦੇ ਕਿੱਸੇ ਕਹਾਣੀਆਂ ਤੋ, ਕੁਝ ਆਪਣੇ ਤਜਰਬਿਆਂ ਤੋਂ ਚਰਿਤ੍ਰ ਲਿਖੇ ਗਏ ਹਨ, ਅਰ ਸਿੱਧਾਂਤ ਇਹ ਹੈ ਕਿ ਕਾਮ ਦੇ ਦਾਸ ਹੋ ਕੇ ਚਾਲਾਕ ਪਰਇਸਤ੍ਰੀਆਂ ਦੇ ਪੇਚਾਂ ਵਿੱਚ ਨਹੀਂ ਫਸਣਾ ਚਾਹੀਏ, ਅਰ ਉਨ੍ਹਾਂ ਤੇ ਇਤਬਾਰ ਕਰਕੇ ਆਪਣਾ ਸਰਵਨਾਸ਼ ਨਹੀਂ ਕਰ ਲੈਣਾ ਚਾਹੀਏ.#ਇਸ ਤੋਂ ਇਹ ਸਿੱਟਾ ਨਹੀਂ ਕੱਢਣਾ ਚਾਹੀਏ ਕਿ ਆਪਣੀ ਧਰਮਪਤਨੀ ਅਤੇ ਯੋਗ੍ਯ ਇਸਤ੍ਰੀਆਂ ਤੇ ਵਿਸ਼੍ਵਾਸ ਕਰਨਾ ਅਯੋਗ ਹੈ, ਭਾਵ ਇਹ ਹੈ ਕਿ ਕਾਮਾਤੁਰ ਹੋ ਕੇ ਪਰਇਸਤ੍ਰੀਆਂ ਦੇ ਪੇਚ ਵਿੱਚ ਫਸਕੇ ਲੋਕ ਪਰਲੋਕ ਖੋ ਲੈਣਾ ਕੁਕਰਮ ਹੈ....
ਵਿ- ਤ੍ਰਿਤੀਯ. ਤੀਸਰਾ. ਤੀਸਰੀ. "ਤੀਜੜੀ ਲਾਵ ਮਨਿ ਚਾਉ ਭਇਆ." (ਸੂਹੀ ਛੰਤ ਮਃ ੪) "ਤੀਜਾ ਪਹਰੁ ਭਇਆ." (ਤੁਖਾ ਛੰਤ ਮਃ ੧) ਤੀਜੇ ਪਹਰ ਤੋਂ ਭਾਵ ਪਚਾਸ ਅਤੇ ਪਛੱਤਰ ਦੇ ਵਿਚਕਾਰ ਦੀ ਅਵਸਥਾ ਹੈ....
ਵਿ- ਤ੍ਰਿਤੀਯ. ਤੀਜਾ। ੨. ਤ੍ਰੇਤਾ ਯੁਗ ਲਈ ਭੀ ਤੀਸਰ ਸ਼ਬਦ ਆਇਆ ਹੈ. "ਤੀਸਰ ਜੁੱਗ ਭਯੋ ਰਘਵਾ." (ਕ੍ਰਿਸਨਾਵ) ਤ੍ਰੇਤੇ ਯੁਗ ਵਿੱਚ ਰਾਘਵ ਹੋਇਆ....
ਸੰ. तृतीय- ਤ੍ਰਿਤੀਯ. ਵਿ- ਤੀਜਾ. ਤੀਸਰਾ. "ਤ੍ਰਿਤੀਅ ਬਿਵਸਥਾ ਸਿੰਚੇ ਮਾਇ." (ਰਾਮ ਮਃ ੫) ਤੀਜੀ ਉ਼ਮਰ ਵਿੱਚ ਮਾਇਆ ਜਮਾ ਕਰਦਾ ਹੈ....
ਅ਼. [خالسہ] ਖ਼ਾਲਿਸਹ. ਵਿ- ਸ਼ੁੱਧ। ੨. ਬਿਨਾ ਮਿਲਾਵਟ. ਨਿਰੋਲ. "ਕਹੁ ਕਬੀਰ ਜਨ ਭਏ ਖਾਲਸੇ¹ ਪ੍ਰੇਮਭਗਤਿ ਜਿਹ ਜਾਨੀ." (ਸੋਰ) ੩. ਸੰਗ੍ਯਾ- ਉਹ ਜਮੀਨ ਜਾਂ ਮੁਲਕ, ਜੋ ਬਾਦਸ਼ਾਹ ਦਾ ਹੈ. ਜਿਸ ਪੁਰ ਕਿਸੇ ਜਾਗੀਰਦਾਰ ਅਥਵਾ ਜਿਮੀਦਾਰ ਦਾ ਸ੍ਵਤ੍ਵ ਨਹੀਂ। ੪. ਅਕਾਲੀ ਧਰਮ. ਵਾਹਗੁਰੂ ਜੀ ਕਾ ਖਾਲਸਾ. ਸਿੰਘ ਪੰਥ। ੫. ਖਾਲਸਾਧਰਮਧਾਰੀ ਗੁਰੁ ਨਾਨਕ ਪੰਥੀ.#"ਜਾਗਤਜੋਤਿ ਜਪੈ ਨਿਸ ਬਾਸਰ#ਏਕ ਬਿਨਾ ਮਨ ਨੈਕ ਨ ਆਨੈ,#ਪੂਰਨ ਪ੍ਰੇਮ ਪ੍ਰਤੀਤਿ ਸਜੈ#ਬ੍ਰਤ ਗੋਰ ਮੜੀ ਮਟ ਭੂਲ ਨ ਮਾਨੈ,#ਤੀਰਥ ਦਾਨ ਦਯਾ ਤਪ ਸੰਜਮ,#ਏਕ ਬਿਨਾ ਨਹਿ ਨੈਕ ਪਛਾਨੈ,#ਪੂਰਨਜੋਤਿ ਜਗੈ ਘਟ ਮੈ#ਤਬ ਖਾਲਸਾ ਤਾਹਿ ਨਖਾਲਸ ਜਾਨੈ.#(੩੩ ਸਵੈਯੇ)#ਵਾਕ ਕੀਓ ਕਰਤਾਰ ਸੰਤਨ ਲੀਓ ਬਿਚਾਰ#ਸੁਪਨੇ ਸੰਸਾਰ ਤਾਂਹਿ ਕਾਹਿ ਲਪਟਾਈਏ,#ਬਿਖਿਨ ਕੋ ਤਜੋ ਨੇਹ ਸ਼੍ਰੀਗੁਰੁ ਕੀ ਸਿੱਖ ਲੇਹ#ਨਾਸੈ ਛਿਨ ਮਾਂਹਿ ਦੇਹ ਯਮਪੁਰੀ ਜਾਈਏ,#ਸੀਸ ਨ ਮੁੰਡਾਓ ਮੀਤ! ਹੁੱਕਾ ਤਜ ਭਲੀ ਰੀਤਿ#ਪ੍ਰੇਮ ਪ੍ਰੀਤਿ ਮਨ ਕਰ ਸ਼ਬਦ ਕਮਾਈਏ,#ਜੀਵਨ ਹੈ ਦਿਨ ਚਾਰ ਦੇਖ ਬੂਝ ਕੈ ਬਿਚਾਰ#ਵਾਹਗੁਰੂ ਗੁਰੂ ਜੀ ਕਾ ਖਾਲਸਾ ਕਹਾਈਏ.#(ਗੁਰੁਸੋਭਾ)#ਖਾਲਸਾ ਹਮਾਰੀ ਸੌਜ ਖਾਲਸਾ ਹਮਾਰੀ ਮੌਜ#ਖਾਲਸਾ ਹਮਾਰੀ ਫੌਜ ਜੀਤ ਕੀ ਨਿਸ਼ਾਨੀ ਹੈ,#ਖਾਲਸਾ ਹਮਾਰੀ ਚਾਲ ਖਾਲਸਾ ਹਮਾਰੀ ਢਾਲ#ਖਾਲਸਾ ਹਮਾਰੀ ਘਾਲ ਭੋਗ ਮੋਖ ਦਾਨੀ ਹੈ,#ਖਾਲਸਾ ਹਮਾਰੀ ਜਾਨ ਖਾਲਸਾ ਹਮਾਰੀ ਆਨ#ਖਾਲਸਾ ਹਮਾਰੀ ਖਾਨ ਮੋਦ ਕੀ ਸੁਹਾਨੀ ਹੈ,#ਖਾਲਸਾ ਹਮਾਰੀ ਜਾਤਿ ਖਾਲਸਾ ਹਮਾਰੀ ਪਾਤਿ#ਸ੍ਰੀ ਗੁਰੂ ਗੋਬਿੰਦ ਸਿੰਘ ਬਾਨੀ ਯੌਂ ਬਖਾਨੀ ਹੈ,#(ਸੰਤ ਨਿਹਾਲ ਸਿੰਘ)#ਪੂਜਾ ਏਕ ਅਦ੍ਵਯ ਅਕਾਲ ਕੀ ਹੈ ਇਸ੍ਟ ਜਹਾਂ#ਸਤ੍ਯਨਾਮ ਵਾਹਗੁਰੂ ਜਾਪ ਮੁਕ੍ਤਮਾਲ ਸਾ,#ਬਾਨੀਗੁਰੁ ਗਾਯਬੇ ਕੋ ਸੂਧੀ ਗੁਰੂਗ੍ਰੰਥ ਜੂ ਕੀ#ਖਾਯਬੇ ਕੋ ਭੋਜਨ ਕੜਾਹ ਨਕ੍ਦ ਮਾਲ ਸਾ,#ਕਹੈ "ਤੋਖਹਰਿ" ਭਏ ਚਾਰੋਂ ਹੀ ਬਰਨ ਏਕ#ਦਰਨ ਮਲੇਛਨ ਕੋ ਧਾਰ੍ਯੋ ਵਪੁ ਕਾਲ ਸਾ,#ਦ੍ਵੈਮਤ ਕੋ ਸਾਲ² ਸਾ ਨਿਰਾਲਸਾ ਧਰਮ ਨੀਤਿ#ਲਾਲਸਾ³ ਭਰਨ ਧਨ੍ਯ ਭਯੋ ਪੰਥ ਖਾਲਸਾ....
ਕ੍ਰਿ. ਵਿ- ਵਿੱਚ. ਅੰਦਰ. ਮੇਂ. "ਬ੍ਰਹਮ ਮਹਿ ਜਨੁ, ਜਨ ਮਹਿ ਪਾਰਬ੍ਰਹਮ." (ਸੁਖਮਨੀ) ੨. ਸੰ. ਸੰਗ੍ਯਾ- ਪ੍ਰਿਥਿਵੀ। ੩. ਵਿ- ਅਤ੍ਯਤ. ਅਤਿਸ਼ਯ, ਮੋਜ ਮਗਨ ਮਹਿ ਰਹਿਆ ਬਿਆਪੇ." (ਸੂਹੀ ਅਃ ਮਃ ੫) ੪. ਮੁਹਿ (ਮੁਖ) ਦੀ ਥਾਂ ਭੀ ਮਹਿ ਸ਼ਬਦ ਆਇਆ ਹੈ- "ਜਿਉ ਕੂਕਰ ਜੂਠਨ ਮਹਿ ਪਾਇ." (ਗਉ ਅਃ ਮਃ ੫)...