ਤੀਰਥ, ਤੀਰਥੁ

tīradha, tīradhuतीरथ, तीरथु


ਸੰ. ਤੀਰ੍‍ਥ. ਸੰਗ੍ਯਾ- ਜਿਸ ਦ੍ਵਾਰਾ ਪਾਪ ਤੋਂ ਬਚ ਜਾਈਏ. ਪਵਿਤ੍ਰ ਅਸਥਾਨ. ਜਿੱਥੇ ਧਰਮਭਾਵ ਨਾਲ ਲੋਕ ਪਾਪ ਦੂਰ ਕਰਨ ਲਈ ਜਾਣ. ਸੰਸਾਰ ਦੇ ਸਾਰੇ ਮਤਾਂ ਨੇ ਆਪਣੇ ਆਪਣੇ ਨਿਸ਼ਚੇ ਅਨੁਸਾਰ ਅਨੇਕ ਪਵਿਤ੍ਰ ਥਾਂ ਤੀਰਥ ਮੰਨ ਰੱਖੇ ਹਨ, ਕਿਤਨਿਆਂ ਨੇ ਦਰਸ਼ਨ ਅਤੇ ਸਪਰਸ਼ ਮਾਤ੍ਰ ਤੋਂ ਹੀ ਤੀਰਥਾਂ ਨੂੰ ਮੁਕਤਿ ਦਾ ਸਾਧਨ ਨਿਸ਼ਚੇ ਕੀਤਾ ਹੈ. ਗੁਰਮਤ ਅਨੁਸਾਰ ਧਰਮ ਦੀ ਸਿਖ੍ਯਾ ਅਤੇ ਇਤਿਹਾਸ ਦੀ ਘਟਨਾ ਤੋਂ ਕੋਈ ਲਾਭ ਲੈਣ ਲਈ ਤੀਰਥਾਂ ਤੇ ਜਾਣਾ ਉੱਤਮ ਹੈ, ਪਰ ਤੀਰਥਾਂ ਦਾ ਮੁਕਤਿ ਨਾਲ ਸਾਕ੍ਸ਼ਾਤ ਸੰਬੰਧ ਨਹੀਂ ਹੈ.#ਗੁਰੂ ਸਾਹਿਬ ਨੇ ਯਥਾਰਥ ਤੀਰਥ ਜੋ ਸੰਸਾਰ ਨੂੰ ਦੱਸਿਆ ਹੈ, ਉਹ ਇਹ ਹੈ:-#"ਤੀਰਥਿ ਨਾਵਣ ਜਾਉ, ਤੀਰਥੁ ਨਾਮੁ ਹੈ। ਤੀਰਥੁ ਸਬਦ ਬੀਚਾਰੁ ਅੰਤਰਿ ਗਿਆਨੁ ਹੈ." (ਧਨਾ ਮਃ ੧. ਛੰਤ) "ਤੀਰਥ ਧਰਮ ਵੀਚਾਰ ਨਾਵਣ ਪੁਰਬਾਣਿਆ." (ਵਾਰ ਮਲਾ ਮਃ ੧)#ਲੋਕਾਂ ਦੇ ਮੰਨੇ ਹੋਏ ਤੀਰਥਾਂ ਬਾਬਤ ਸਤਿਗੁਰੂ ਫਰਮਾਉਂਦੇ ਹਨ:-#"ਤੀਰਥ ਨ੍ਹਾਤਾ ਕਿਆ ਕਰੇ ਮਨ ਮਹਿ ਮੈਲ ਗੁਮਾਨ." (ਸ੍ਰੀ ਅਃ ਮਃ ੧)"ਅਨੇਕ ਤੀਰਥ ਜੇ ਜਤਨ ਕਰੈ, ਤਾਂ ਅੰਤਰ ਕੀ ਹਉਮੈ ਕਦੇ ਨ ਜਾਇ." (ਗੂਜ ਮਃ ੩)#"ਤੀਰਥਿ ਨਾਇ ਨ ਉਤਰਸਿ ਮੈਲ। ਕਰਮ ਧਰਮ ਸਭ ਹਉਮੈ ਫੈਲ." (ਰਾਮ ਮਃ ੫)#੨. ਧਰਮ ਦੱਸਣ ਵਾਲਾ ਸ਼ਾਸਤ੍ਰ। ੩. ਉਪਾਯ. ਯਤਨ। ੪. ਯੋਨਿ. ਭਗ। ੫. ਗੁਰੂ। ੬. ਅਗਨਿ। ੭. ਕਰਤਾਰ। ੮. ਸੰਨ੍ਯਾਸੀਆਂ ਦੀ ਇੱਕ ਖ਼ਾਸ ਜਮਾਤ, ਜਿਸ ਦੇ ਨਾਮ ਦੇ ਪਿੱਛੇ ਤੀਰਥ ਸ਼ਬਦ ਲਾਇਆ ਜਾਂਦਾ ਹੈ. "ਤੀਰਥਨ ਬੀਚ ਜੇ ਸਿੱਖ ਕੀਨ। ਤੀਰਥ ਸੁ ਨਾਮ ਤਿਨ ਕੇ ਪ੍ਰਬੀਨ." (ਦੱਤਾਵ) ਦੇਖੋ, ਦਸ ਨਾਮ ਸੰਨ੍ਯਾਸੀ। ੯. ਅਤਿਥਿ. ਅਭ੍ਯਾਗਤ। ੧੦. ਮਾਤਾ ਪਿਤਾ। ੧੧. ਰਾਜ ਦਾ ਅੰਗ. ਨੀਤਿਸ਼ਾਸਤ੍ਰ ਵਿੱਚ ਅਠਾਰਾਂ ਤੀਰਥ ਲਿਖੇ ਹਨ-#ਮੰਤ੍ਰੀ, ਪੁਰੋਹਿਤ, ਯੁਵਰਾਜ (ਟਿੱਕਾ), ਰਾਜਾ, ਡਿਹੁਡੀ ਵਾਲਾ, ਜ਼ਨਾਨਖ਼ਾਨੇ ਦਾ ਅਫ਼ਸਰ, ਜੇਲ ਦਾ ਦਾਰੋਗ਼ਾ, ਧਨ ਇਕੱਠਾ ਕਰਨ ਵਾਲਾ (ਦੀਵਾਨ), ਕ਼ਾਨੂਨੀ ਸਲਾਹ਼ਕਾਰ, ਕੋਤਵਾਲ, ਇ਼ਮਾਰਤਾਂ ਦਾ ਅਫ਼ਸਰ, ਸਭਾਪਤੀ, ਅ਼ਦਾਲਤੀ, ਜੰਗੀ ਕਿਲੇ ਦਾ ਅਫ਼ਸਰ, ਜੰਗਲ ਦਾ ਅਫ਼ਸਰ, ਸਰਹ਼ੱਦੀ ਅਫ਼ਸਰ, ਸੈਨਾਪਤਿ ਅਤੇ ਦੂਤ (ਵਕੀਲ). ੧੨. ਬੇਰੀ ਗੋਤ ਦਾ ਗੁਰੂ ਅਰਜਨਦੇਵ ਦਾ ਇੱਕ ਪ੍ਰੇਮੀ ਸਿੱਖ। ੧੩. ਉੱਪਲ ਗੋਤ ਦਾ ਗੁਰੂ ਹਰਿਗੋਬਿੰਦ ਸਾਹਿਬ ਦਾ ਇੱਕ ਗ੍ਯਾਨੀ ਅਤੇ ਯੋਧਾ ਸਿੱਖ.


सं. तीर्‍थ. संग्या- जिस द्वारा पाप तों बच जाईए. पवित्र असथान. जिॱथे धरमभाव नाल लोक पाप दूर करन लई जाण. संसार दे सारे मतां ने आपणे आपणे निशचे अनुसार अनेक पवित्र थां तीरथ मंन रॱखे हन, कितनिआं ने दरशन अते सपरश मात्र तों ही तीरथां नूं मुकति दा साधन निशचे कीता है. गुरमत अनुसार धरम दी सिख्या अते इतिहास दी घटना तों कोई लाभ लैण लई तीरथां ते जाणा उॱतम है, पर तीरथां दा मुकति नाल साक्शात संबंध नहीं है.#गुरू साहिब ने यथारथ तीरथ जो संसार नूं दॱसिआ है, उह इह है:-#"तीरथि नावण जाउ, तीरथु नामु है। तीरथु सबद बीचारु अंतरि गिआनु है." (धना मः १. छंत) "तीरथधरम वीचार नावण पुरबाणिआ." (वार मला मः १)#लोकां दे मंने होए तीरथां बाबत सतिगुरू फरमाउंदे हन:-#"तीरथ न्हाता किआ करे मन महि मैल गुमान." (स्री अः मः १)"अनेक तीरथ जे जतन करै, तां अंतर की हउमै कदे न जाइ." (गूज मः ३)#"तीरथि नाइ न उतरसि मैल। करम धरम सभ हउमै फैल." (राम मः ५)#२. धरम दॱसण वाला शासत्र। ३. उपाय. यतन। ४. योनि. भग। ५. गुरू। ६. अगनि। ७. करतार। ८. संन्यासीआं दी इॱक ख़ास जमात, जिस दे नाम दे पिॱछे तीरथ शबद लाइआ जांदा है. "तीरथन बीच जे सिॱख कीन। तीरथ सु नाम तिन के प्रबीन." (दॱताव) देखो, दस नाम संन्यासी। ९. अतिथि. अभ्यागत। १०. माता पिता। ११. राज दा अंग. नीतिशासत्र विॱच अठारां तीरथ लिखे हन-#मंत्री, पुरोहित, युवराज (टिॱका), राजा, डिहुडी वाला, ज़नानख़ाने दा अफ़सर, जेल दा दारोग़ा, धन इकॱठा करन वाला (दीवान), क़ानूनी सलाह़कार, कोतवाल, इ़मारतां दा अफ़सर, सभापती, अ़दालती, जंगी किले दा अफ़सर, जंगल दा अफ़सर, सरह़ॱदी अफ़सर, सैनापति अते दूत (वकील). १२. बेरी गोत दा गुरू अरजनदेव दा इॱक प्रेमी सिॱख। १३. उॱपल गोत दा गुरू हरिगोबिंद साहिब दा इॱक ग्यानी अते योधा सिॱख.