tujhē, tujhaiतुझे, तुझै
ਸਰਵ- ਤੈਨੂੰ. ਤੇਰੇ ਕੋ. "ਤੁਝੈ ਨ ਲਾਗੈ ਤਾਤਾ ਝੋਲਾ." (ਗਉ ਮਃ ੫) ੨. ਤੁਝ ਮੇਂ. ਤੇਰੇ ਵਿੱਚ. "ਗੁਰਮੁਖਿ ਨਾਮ ਧਿਆਇ ਤੁਝੈ ਸਮਾਇਆ." (ਵਾਰ ਮਲਾ ਮਃ ੧) ੩. ਤੇਥੋਂ. ਤੇਰੇ. "ਤੁਝੈ ਬਿਨਾ ਹਉ ਕਿਤਹੀ ਨ ਲੇਖੈ." (ਮਾਰੂ ਸੋਲਹੇ ਮਃ ੫)
सरव- तैनूं. तेरे को. "तुझै न लागै ताता झोला." (गउ मः ५) २. तुझ में. तेरे विॱच. "गुरमुखि नाम धिआइ तुझै समाइआ." (वार मला मः १) ३. तेथों. तेरे. "तुझै बिना हउ कितही न लेखै." (मारू सोलहे मः ५)
ਦੇਖੋ, ਸਰਬ। ੨. ਫ਼ਾ. [سرو] ਸੰਗ੍ਯਾ- ਸਰੂ. "ਸਰਵੋ ਸਹੀ ਚਮਨ ਰਾ." (ਰਾਮਾਵ) ਦੇਖੋ, ਸਰੂ....
ਸਰਵ- ਤੈਨੂੰ. ਤੇਰੇ ਕੋ. "ਤੁਝੈ ਨ ਲਾਗੈ ਤਾਤਾ ਝੋਲਾ." (ਗਉ ਮਃ ੫) ੨. ਤੁਝ ਮੇਂ. ਤੇਰੇ ਵਿੱਚ. "ਗੁਰਮੁਖਿ ਨਾਮ ਧਿਆਇ ਤੁਝੈ ਸਮਾਇਆ." (ਵਾਰ ਮਲਾ ਮਃ ੧) ੩. ਤੇਥੋਂ. ਤੇਰੇ. "ਤੁਝੈ ਬਿਨਾ ਹਉ ਕਿਤਹੀ ਨ ਲੇਖੈ." (ਮਾਰੂ ਸੋਲਹੇ ਮਃ ੫)...
ਵਿ- ਤਪ੍ਤ. ਤੱਤਾ. "ਤੁਝੈ ਨ ਲਾਗੈ ਤਾਤਾ ਝੋਲਾ." (ਗਉ ਮਃ ੫) ੨. ਸੰ. ਤਿਕ੍ਤ. ਕੌੜਾ. ਤੀਤਾ. "ਬਿਖੁਫਲੁ ਮੀਠਾ ਚਾਰਿ ਦਿਨ ਫਿਰਿ ਹੋਵੈ ਤਾਤਾ." (ਆਸਾ ਛੰਤ ਮਃ ੧) ੩. ਫ਼ਾ. [تاتا] ਸੰਗ੍ਯਾ- ਜ਼ੁਬਾਨ ਦੇ ਰੁਕਣ ਦੀ ਕ੍ਰਿਯਾ. ਥਥਲਾਪਨ. ਲੁਕਨਤ. "ਲਖ ਲਖ ਨਉਤਨ ਨਾਉਂ ਲੈ ਲਖ ਲਖ ਸੇਖ ਵਿਸੇਖਨ ਤਾਤਾ." (ਭਾਗੁ) ਸ਼ੇਸਨਾਗ ਲੱਖਾਂ ਨਾਉਂ ਅਤੇ ਲੱਖਾਂ ਵਿਸ਼ੇਸਣ ਲੈਕੇ ਥਕ ਜਾਂਦਾ ਹੈ, ਉਸ ਦੀ ਜ਼ੁਬਾਨ ਰੁਕ ਜਾਂਦੀ ਹੈ। ੪. ਤਪ੍ਤਤਾ. ਦਾਹ. ਜਲਨ. ਈਰਖਾ. "ਵਿਸਰੀ ਤਿਸੈ ਪਰਾਈ ਤਾਤਾ." (ਗਉ ਮਃ ੫)...
ਸੰਗ੍ਯਾ- ਹਵਾ ਦਾ ਝੋਕਾ. ਬੁੱਲਾ. "ਤੁਝੈ ਨ ਲਾਗੈ ਤਾਤਾ ਝੋਲਾ." (ਗਉਃ ੫) ੨. ਥੈਲਾ। ੩. ਪੱਠਿਆਂ ਦੀ ਇੱਕ ਬੀਮਾਰੀ, ਜਿਸ ਤੋਂ ਸ਼ਰੀਰ ਹਰ ਵੇਲੇ ਕੰਬਦਾ ਰਹਿੰਦਾ ਹੈ. ਫੇਟਾ. ਸੰ. ਕਲਾਯਖੰਜ. [ثلّ] ਸ਼ਲ. Palsy. ਇਹ ਵਾਤਦੋਸ ਤੋਂ ਪੱਠਿਆਂ ਦਾ ਰੋਗ ਹੈ. ਆਦਮੀ ਚਲਦਾ ਹੋਇਆ ਕੰਬਦਾ ਹੈ, ਪੈਰ ਠਿਕਾਣੇ ਤੇ ਨਹੀਂ ਟਿਕਦੇ, ਜੋੜ ਢਿੱਲੇ ਪੈ ਜਾਂਦੇ ਹਨ. ਇਸ ਦੇ ਕਾਰਣ ਹਨ- ਰੁੱਖਾ ਬਾਸੀ ਖਾਣਾ, ਬਹੁਤ ਸ਼ਰਾਬ ਪੀਣੀ, ਜਾਦਾ ਭੋਗ ਕਰਨਾ, ਬਹੁਤ ਜਗਾਣਾ, ਸ਼ਰੀਰ ਦੀ ਧਾਤੁ ਨਾਸ਼ ਹੋਣੀ, ਫਾਕੇ ਕੱਟਣੇ, ਪੱਠਿਆਂ ਤੇ ਸੱਟ ਵੱਜਣੀ, ਬਹੁਤ ਅਸਵਾਰੀ ਕਰਨੀ ਆਦਿ.#ਇਸ ਦਾ ਸਾਧਾਰਣ ਇਲਾਜ ਹੈ- ਇਰੰਡ ਦੇ ਬੀਜਾਂ ਦੀ ਗਿਰੂ ਪੀਸਕੇ ਗਊ ਦੇ ਦੁੱਧ ਵਿੱਚ ਰਿੰਨ੍ਹਕੇ ਖਾਣੀ.#ਰਾਇਸਨ (ਝੰਜਣ) ਦੇ ਬੀਜ ਚਾਰ ਤੋਲੇ, ਗੁੱਗਲ ਪੰਜ ਤੋਲੇ ਘੀ ਵਿੱਚ ਕੁੱਟਕੇ ਮਾਸ਼ੇ ਮਾਸ਼ੇ ਦੀਆਂ ਗੋਲੀਆਂ ਬਣਾਕੇ ਇੱਕ ਜਾਂ ਦੋ ਗਊ ਦੇ ਗਰਮ ਦੁੱਧ ਨਾਲ ਖਾਣੀਆਂ. ਨਾਰਾਯਣੀ ਤੇਲ ਦੀ ਮਾਲਿਸ਼ ਕਰਨੀ। ੪. ਵਿ- ਛਿੜਕਿਆ. ਦੇਖੋ, ਝੋਲਨਾ ੪. "ਚਰਣ ਧੋਇ ਚਰਣੋਦਕ ਝੋਲਾ." (ਭਾਗੁ)...
ਸਰਵ- ਤੁਭ੍ਯੰ. ਤੈਨੂੰ. ਤੁਝੇ. "ਤੁਝ ਸੇਵੀ ਤੁਝ ਤੇ ਪਤਿ ਹੋਇ." (ਗਉ ਅਃ ਮਃ ੩)...
ਗੁਰੂ ਦੇ ਮੁਖ ਵਿੱਚ. ਭਾਵ- ਗੁਰੂ ਦੇ ਉਪਦੇਸ਼ ਅਤੇ ਬਾਣੀ ਵਿੱਚ. "ਗੁਰਮੁਖਿ ਨਾਦੰ ਗੁਰਮੁਖਿ ਵੇਦੰ." (ਜਪੁ) ੨. ਗੁਰਮੁਖਤਾ ਕਰਕੇ. "ਗੁਰਮੁਖਿ ਮਿਲੀਐ ਮਨਮੁਖਿ ਵਿਛੁਰੈ." (ਮਾਝ ਅਃ ਮਃ ੫) ੩. ਦੇਖੋ, ਗੁਰਮੁਖੀ। ੪. ਦੇਖੋ, ਗੁਰਮੁਖ. "ਗੁਰਮੁਖਿ ਮੁਕਤਾ ਗੁਰਮੁਖਿ ਜੁਗਤਾ." (ਮਾਝ ਅਃ ਮਃ ੫) ੫. ਪ੍ਰਧਾਨ ਗੁਰੂ ਨੇ. ਆਦਿ ਗੁਰੂ ਨੇ. "ਓਅੰ ਗੁਰਮੁਖਿ ਕੀਓ ਅਕਾਰਾ." (ਬਾਵਨ) ਓਅੰ (ਬ੍ਰਹਮ) ਆਦਿਗੁਰੂ ਨੇ। ੬. ਗੁਰਮੁਖ ਨੂੰ. "ਗੁਰਮੁਖਿ ਸਦਾ ਹਜੂਰਿ." (ਸ੍ਰੀ ਮਃ ੧)...
ਸੰ. नामन्. ਫ਼ਾ. [نام] ਦੇਖੋ, ਅੰ. name. ਸੰਗ੍ਯਾ- ਨਾਉਂ. ਸੰਗ੍ਯਾ. ਕਿਸੇ ਵਸਤੂ ਦਾ ਬੋਧ ਕਰਾਉਣ ਵਾਲਾ ਸ਼ਬਦ. ਜਿਸ ਕਰਕੇ ਅਰਥ ਜਾਣਿਆ ਜਾਵੇ, ਸੌ ਨਾਮ ਹੈ. ਨਾਮ ਦੇ ਮੁੱਖ ਭੇਦ ਦੋ ਹਨ- ਇੱਕ ਵਸਤੂਵਾਚਕ, ਜੈਸੇ- ਮਨੁੱਖ ਬੈਲ ਪਹਾੜ ਆਦਿ. ਦੂਜਾ ਭਾਵ ਵਾਚਕ, ਜੈਸੇ- ਸੁੰਦਰਤਾ, ਕਠੋਰਤਾ, ਭਲਮਨਸਊ, ਭਰੱਪਣ ਆਦਿ. "ਨਾਮ ਕਾਮ ਬਿਹੀਨ ਪੇਖਤ ਧਾਮ ਹੂ ਨਹਿ ਜਾਹਿ." (ਜਾਪੁ) ੨. ਗੁਰਬਾਣੀ ਵਿੱਚ "ਨਾਮ" ਕਰਤਾਰ ਅਤੇ ਉਸ ਦਾ ਹੁਕਮ ਬੋਧਕ ਸ਼ਬਦ ਭੀ ਹੈ,¹ ਯਥਾ- "ਨਾਮ ਕੇ ਧਾਰੇ ਸਗਲੇ ਜੰਤ। ਨਾਮ ਕੇ ਧਾਰੇ ਖੰਡ ਬ੍ਰਹਮੰਡ." (ਸੁਖਮਨੀ) ੩. ਸੰ. ਨਾਮ. ਵ੍ਯ- ਅੰਗੀਕਾਰ। ੪. ਸਮਰਣ. ਚੇਤਾ। ੫. ਪ੍ਰਸਿੱਧੀ. ਮਸ਼ਹੂਰੀ....
ਦੇਖੋ, ਅਧ੍ਯਾਯ। ੨. ਧ੍ਯਾਨ ਕਰਕੇ. ਚਿੰਤਨ ਕਰਕੇ. "ਧਿਆਇ ਧਿਆਇ ਭਗਤਹਿ ਸੁਖ ਪਾਇਆ." (ਸੁਖਮਨੀ)...
ਵਿ- ਮਿਲਿਆ. ਅਭੇਦ ਹੋਇਆ। ੨. ਮਾਇਆ ਸਹਿਤ....
ਦੇਖੋ, ਬਾਰ ਸ਼ਬਦ। ੨. ਮੁਹ਼ਾਸਰਾ. ਘੇਰਾ. ਇਸ ਦਾ ਮੂਲ ਵ੍ਰਿ (वृ) ਧਾਤੁ ਹੈ। ੩. ਜੰਗ. ਯੁੱਧ. ਦੇਖੋ, ਅੰ. war। ੪. ਯੁੱਧ ਸੰਬੰਧੀ ਕਾਵ੍ਯ. ਉਹ ਰਚਨਾ, ਜਿਸ ਵਿੱਚ ਸ਼ੂਰਵੀਰਤਾ ਦਾ ਵਰਣਨ ਹੋਵੇ. ਜੈਸੇ- "ਵਾਰ ਸ਼੍ਰੀ ਭਗਉਤੀ ਜੀ ਕੀ." (ਦਸਮਗ੍ਰੰਥ). ੫. ਵਾਰ ਸ਼ਬਦ ਦਾ ਅਰਥ ਪੌੜੀ (ਨਿਃ ਸ਼੍ਰੇਣੀ) ਛੰਦ ਭੀ ਹੋ ਗਿਆ ਹੈ, ਕਿਉਂਕਿ ਯੋਧਿਆਂ ਦੀ ਸ਼ੂਰਵੀਰਤਾ ਦਾ ਜਸ ਪੰਜਾਬੀ ਕਵੀਆਂ ਨੇ ਬਹੁਤ ਕਰਕੇ ਇਸੇ ਛੰਦ ਵਿੱਚ ਲਿਖਿਆ ਹੈ ਦੇਖੋ, ਆਸਾ ਦੀ ਵਾਰ ਦੇ ਮੁੱਢ ਪਾਠ- "ਵਾਰ ਸਲੋਕਾਂ ਨਾਲਿ." ਇਸ ਥਾਂ "ਵਾਰ" ਸ਼ਬਦ ਪੌੜੀ ਅਰਥ ਵਿੱਚ ਹੈ। ੬. ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਕਰਤਾਰ ਦੀ ਮਹਿਮਾ ਭਰੀ ਬਾਣੀ, ਜੋ ਪੌੜੀ ਛੰਦਾਂ ਨਾਲ ਸਲੋਕ ਮਿਲਾਕੇ ਲਿਖੀ ਗਈ ਹੈ, "ਵਾਰ" ਨਾਮ ਤੋਂ ਪ੍ਰਸਿੱਧ ਹੈ. ਐਸੀਆਂ ਵਾਰਾਂ ੨੨ ਹਨ- ਸ਼੍ਰੀਰਾਮ ਦੀ, ਮਾਝ ਦੀ, ਗਉੜੀ ਦੀਆਂ ਦੋ, ਆਸਾ ਦੀ, ਗੂਜਰੀ ਦੀਆਂ ਦੋ, ਬਿਹਾਗੜੇ ਦੀ, ਵਡਹੰਸ ਦੀ, ਸੋਰਠਿ ਦੀ, ਜੈਤਸਰੀ ਦੀ, ਸੂਹੀ ਦੀ, ਬਿਲਾਵਲ ਦੀ, ਰਾਮਕਲੀ ਦੀਆਂ ਤਿੰਨ,¹ ਮਾਰੂ ਦੀਆਂ ਦੋ, ਬਸੰਤ ਦੀ,² ਸਾਰੰਗ ਦੀ, ਮਲਾਰ ਦੀ ਅਤੇ ਕਾਨੜੇ ਦੀ.#ਜਿਸ ਵਾਰ ਦੇ ਮੁੱਢ ਲਿਖਿਆ ਹੋਵੇ ਮਹਲਾ। ੩- ੪ ਅਥਵਾ ੫, ਤਦ ਜਾਣਨਾ ਚਾਹੀਏ ਕਿ ਇਸ ਵਾਰ ਵਿੱਚ ਜਿਤਨੀਆਂ ਪੌੜੀਆਂ ਹਨ, ਉਹ ਅਮੁਕ ਸਤਿਗੁਰੂ ਦੀਆਂ। ਹਨ, ਜੈਸੇ- ਵਾਰ ਮਾਝ ਵਿੱਚ ਪੌੜੀਆਂ ਗੁਰੂ ਨਾਨਕਦੇਵ ਦੀਆਂ, ਰਾਮਕਲੀ ਦੀ ਪਹਿਲੀ ਵਾਰ ਵਿਚ ਗੁਰੂ ਅਮਰ ਦੇਵ ਦੀਆਂ ਸ੍ਰੀ ਰਾਗ ਦੀ ਵਾਰ ਵਿੱਚ ਗੁਰੂ ਰਾਮਦਾਸ ਜੀ ਦੀਆਂ ਆਦਿ. ਜੇ ਦੂਜੇ ਸਤਿਗੁਰੂ ਦੀ ਕੋਈ ਪੌੜੀ ਹੈ, ਤਾਂ ਮਹਲੇ ਦਾ ਪਤਾ ਲਿਖਕੇ ਸਪਸ੍ਟ ਕਰ ਦਿੱਤਾ ਹੈ, ਜਿਵੇਂ- ਗਉੜੀ ਦੀ ਪਹਿਲੀ ਵਾਰ ਵਿੱਚ ਕੁਝ ਪਉੜੀਆਂ ਮਃ ੫. ਦੀਆਂ ਹਨ। ੭. ਅੰਤ. ਓੜਕ. "ਲੇਖੈ ਵਾਰ ਨ ਆਵਈ, ਤੂੰ ਬਖਸਿ ਮਿਲਾਵਣਹਾਰੁ." (ਸਵਾ ਮਃ ੩) ੮. ਵਾੜ। ੯. ਵਾਰਨਾ. ਕੁਰਬਾਨੀ. ਨਿਛਾਵਰ। ੧੦. ਉਰਲਾ ਕਿਨਾਰਾ. "ਤੁਮ ਕਰੋ ਵਾਰ ਵਹ ਪਾਰ ਉਤਰਤ ਹੈ." (ਸ਼ਿਵਦਯਾਲ) ਇੱਥੇ ਵਾਰ ਦੇ ਦੋ ਅਰਥ ਹਨ- ਵਾਰ ਪ੍ਰਹਾਰ (ਆਘਾਤ) ਅਤੇ ਉਰਵਾਰ। ੧੧. ਭਾਵ- ਇਹ ਜਗਤ, ਜੋ ਪਾਰ (ਪਰਲੋਕ) ਦੇ ਵਿਰੁੱਧ ਹੈ। ੧੨. ਰੋਹੀ. ਜੰਗਲ। ੧੩. ਆਘਾਤ. ਪ੍ਰਹਾਰ. ਜਰਬ. "ਕਰਲਿਹੁ ਵਾਰ ਪ੍ਰਥਮ ਬਲ ਧਰਕੈ." (ਗੁਪ੍ਰਸੂ) ੧੪. ਸੰ. ਅਵਸਰ. ਮੌਕਾ. ਵੇਲਾ. "ਨਾਨਕ ਸਿਝਿ ਇਵੇਹਾ ਵਾਰ." (ਵਾਰ ਮਾਰੂ ੨. ਮਃ ੫) "ਬਿਨਸਿ ਜਾਇ ਖਿਨ ਵਾਰ." (ਸਵਾ ਮਃ ੩) ੧੫. ਵਾਰੀ. ਕ੍ਰਮ. "ਇਕਿ ਚਾਲੇ ਇਕਿ ਚਾਲਸਹਿ ਸਭਿ ਅਪਨੀ ਵਾਰ." (ਬਿਲਾ ਮਃ ੫) "ਫੁਨਿ ਬਹੁੜਿ ਨ ਆਵਨ ਵਾਰ." (ਪ੍ਰਭਾ ਮਃ ੧) ੧੬. ਦਫ਼ਅ਼ਹ਼. ਬੇਰ. "ਜੇ ਸੋਚੀ ਲਖ ਵਾਰ" (ਜਪੁ) "ਬਲਿਹਾਰੀ ਗੁਰ ਆਪਣੇ ਦਿਉਹਾੜੀ ਸਦ ਵਾਰ." (ਵਾਰ ਆਸਾ) ੧੭. ਦ੍ਵਾਰ. ਦਰਵਾਜ਼ਾ। ੧੮. ਸਮੂਹ. ਸਮੁਦਾਯ। ੧੯. ਸ਼ਿਵ. ਮਹਾਦੇਵ। ੨੦. ਕ੍ਸ਼੍ਣ. ਖਿਨ. ਨਿਮੇਸ। ੨੧. ਸੂਰਜ ਆਦਿ ਗ੍ਰਹਾਂ ਦੇ ਅਧਿਕਾਰ ਦਾ ਦਿਨ. ਸਤਵਾੜੇ ਦੇ ਦਿਨ. "ਪੰਦਰਹ ਥਿਤੀਂ ਤੈ ਸਤ ਵਾਰ." (ਬਿਲਾ ਮਃ ੩. ਵਾਰ ੭) ੨੨ ਯਗ੍ਯ ਦਾ ਪਾਤ੍ਰ (ਭਾਂਡਾ). ੨੩ ਪੂਛ ਦਾ ਬਾਲ (ਰੋਮ). ੨੪ ਖ਼ਜ਼ਾਨਾ। ੨੫ ਵਾਰਣ (ਹਟਾਉਣ) ਦੀ ਕ੍ਰਿਯਾ। ੨੬ ਚਿਰ. ਦੇਰੀ. ਢਿੱਲ. "ਮਾਣਸ ਤੇ ਦੇਵਤੇ ਕੀਏ, ਕਰਤ ਨ ਲਾਗੀ ਵਾਰ." (ਵਾਰ ਆਸਾ) ੨੭ ਵਿ- ਹੱਛਾ. ਚੰਗਾ। ੨੮ ਸੰ. वार्. ਜਲ. ਪਾਣੀ। ੨੯ ਫ਼ਾ. [وار] ਵਿ- ਵਾਨ. ਵਾਲਾ. ਇਹ ਦੂਜੇ ਸ਼ਬਦ ਦੇ ਅੰਤ ਆਉਂਦਾ ਹੈ, ਜੈਸੇ- ਸਜ਼ਾਵਾਰ, ਖ਼ਤਾਵਾਰ ਆਦਿ। ੩੦ ਯੋਗ੍ਯ. ਲਾਇਕ। ੩੧ ਤੁੱਲ. ਮਾਨਿੰਦ. ਸਮਾਨ....
ਸੰਗ੍ਯਾ- ਕੰਡੇਦਾਰ ਝਾੜ। ੨. ਫੋੜਾ। ੩. ਸੰ. ਚਮੜਾ। ੪. ਬਿੱਛੂ ਦਾ ਕੰਡਾ....
ਤੇਰੇ ਸੇ. ਦੇਖੋ, ਥਉ....
ਸੰ. ਵਿਨਾ. ਵ੍ਯ- ਬਗੈਰ. ਰਹਿਤ. "ਬਿਨਾ ਸੰਤੋਖ ਨਹੀ ਕੋਊ ਰਾਜੈ." (ਸੁਖਮਨੀ) ੨. ਅ਼. [بِنا] ਸੰਗ੍ਯਾ- ਨਿਉਂ. ਬੁਨਿਆਦ। ੩. ਜੜ. ਮੂਲ....
ਲਖਦਾ (ਦੇਖਦਾ) ਹੈ. "ਜੇਹਾ ਮੂੰਹ ਕਰ ਭਾਲਦਾ, ਤੇਵੇਹੋ ਲੇਖੈ." (ਭਾਗੁ) ੨. ਲੇਖੇ (ਹਿਸਾਬ) ਵਿੱਚ. "ਨਾਨਕ ਲੇਖੈ ਇਕ ਗਲ." (ਵਾਰ ਆਸਾ) ੩. ਹਿਸਾਬ ਕਰਕੇ. ਹਿਸਾਬ ਨਾਲ. "ਲੇਖੈ ਕਤਹਿ ਨ ਛੂਟੀਐ." (ਬਾਵਨ) ੪. ਹਿਸਾਬ ਅਨੁਸਾਰ. "ਲੇਖੈ ਸਾਹ ਲਵਾਈਅਹਿ." (ਸ੍ਰੀ ਮਃ ੧)...
ਸੰਗ੍ਯਾ- ਮਾਰ. ਕਾਮ. ਅਨੰਗ. "ਸੁਰੂਪ ਸੁਭੈ ਸਮ ਮਾਰੂ." (ਗੁਪ੍ਰਸੂ) ੨. ਮਰੁਭੂਮਿ. ਰੇਗਿਸ੍ਤਾਨ. "ਮਾਰੂ ਮੀਹਿ ਨ ਤ੍ਰਿਪਤਿਆ." (ਮਃ ੧. ਵਾਰ ਮਾਝ) ੩. ਨਿਰਜਨ ਬਨ. ਸੁੰਨਾ ਜੰਗਲ. "ਮਾਰੂ ਮਾਰਣ ਜੋ ਗਏ." (ਮਃ ੩. ਵਾਰ ਮਾਰੂ ੧) ਜੋ ਜੰਗਲ ਵਿੱਚ ਮਨ ਮਾਰਣ ਗਏ। ੪. ਇੱਕ ਸਾੜਵ ਜਾਤਿ ਦਾ ਰਾਗ. ਇਸ ਵਿੱਚ ਪੰਚਮ ਵਰਜਿਤ ਹੈ. ਮਾਰੂ ਨੂੰ ਸੜਜ ਗਾਂਧਾਰ ਧੈਵਤ ਅਤੇ ਨਿਸਾਦ ਸ਼ੁੱਧ, ਰਿਸਭ ਕੋਮਲ ਅਤੇ ਮੱਧਮ ਤੀਵ੍ਰ ਲਗਦਾ ਹੈ. ਗਾਂਧਾਰ ਵਾਦੀ ਅਤੇ ਧੈਵਤ ਸੰਵਾਦੀ ਹੈ.¹ ਸ਼੍ਰੀ ਗੁਰੂ ਗ੍ਰੰਥਸਾਹਿਬ ਵਿੱਚ ਮਾਰੂ ਦਾ ਇਕੀਹਵਾਂ ਨੰਬਰ ਹੈ. ਇਹ ਰਾਗ ਯੁੱਧ ਅਤੇ ਚਲਾਣੇ ਸਮੇਂ ਖਾਸ ਕਰਕੇ, ਅਤੇ ਦਿਨ ਦੇ ਤੀਜੇ ਪਹਿਰ ਸਾਧਾਰਣ ਰੀਤਿ ਅਨੁਸਾਰ ਗਾਈਦਾ ਹੈ.#"ਆਗੇ ਚਲਤ ਸੁ ਮਾਰੂ ਗਾਵਤ ××× ਚੰਦਨ ਚਿਤਾ ਬਿਸਾਲ ਬਨਾਈ." (ਗੁਪ੍ਰਸੂ) ੫. ਜੰਗੀ ਨਗਾਰਾ. ਉੱਚੀ ਧੁਨੀ ਵਾਲਾ ਧੌਂਸਾ. "ਉੱਮਲ ਲੱਥੇ ਜੋਧੇ ਮਾਰੂ ਵੱਜਿਆ." (ਚੰਡੀ ੩) ੬. ਵਿ- ਮਾਰਣ ਵਾਲਾ. "ਮਾਰੂ ਰਿਪੂਨ ਕੋ, ਸੇਵਕ ਤਾਰਕ." (ਗੁਪ੍ਰਸੂ)...
ਸੋਲਹਾ ਦਾ ਬਹੁ ਵਚਨ....