tupakaतुपक
ਫ਼ਾ. [تُپک] ਤਪਕ. ਸੰਗ੍ਯਾ- ਛੋਟੀ ਤੋਪ। ੨. ਬੰਦੂਕ. ਤੁਫ਼ੰਗ. "ਓਨੀ ਤੁਪਕ ਤਾਣਿ ਚਲਾਈ." (ਆਸਾ ਅਃ ਮਃ ੧) "ਤੁਪਕ ਤਬਰ ਅਰੁ ਤੀਰ." (ਸਨਾਮਾ) ਦੇਖੋ, ਤੁਫ਼ੰਗ.
फ़ा. [تُپک]तपक. संग्या- छोटी तोप। २. बंदूक. तुफ़ंग. "ओनी तुपक ताणि चलाई." (आसा अः मः १) "तुपक तबर अरु तीर." (सनामा) देखो, तुफ़ंग.
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਛੋਟਾ ਦਾ ਇਸਤ੍ਰੀ ਲਿੰਗ। ੨. ਸੰਗ੍ਯਾ- ਲਘੁਸ਼ੰਕਾ. ਮੂਤ੍ਰ ਦਾ ਤ੍ਯਾਗ. ਇਹ ਸ਼ਬਦ ਇਸਤ੍ਰੀਆਂ ਹੀ ਵਰਤਦੀਆਂ ਹਨ....
ਤੁ. [توپ] ਸੰਗ੍ਯਾ- ਬਾਰੂਦ ਨਾਲ ਚਲਾਉਣ ਦਾ ਇੱਕ ਅਸਤ੍ਰ ਜਿਸ ਨਾਲ ਗੋਲਾ ਦੂਰ ਫੈਂਕਿਆ ਜਾਂਦਾ ਹੈ. Cannon. ਦੇਖੋ, ਅਗਿਨ ਅਸਤ੍ਰ। ੨. ਫ਼ੌਜ. ਸੈਨਾ....
ਅ਼. [بندۇق] ਬੰਦੂਕ਼. ਸੰਗ੍ਯਾ- ਤੁਫ਼ੰਗ. ਦੇਖੋ, ਅਗਨਿ ਅਸਤ੍ਰ ੨....
ਫ਼ਾ. [تُفنگ] ਸੰਗ੍ਯਾ- ਤੋਪ। ੨. ਬੰਦੂਕ਼. "ਨਾਮ ਤੁਫੰਗ ਚੀਨ ਚਿਤ ਲੀਜੈ." (ਸਨਾਮਾ)...
ਗਵਾਇਆ." (ਵਾਰ ਗਉ ੧. ਮਃ ੪) ੨ਉਨ੍ਹਾਂ ਨੇ, ਓਨ੍ਹੀ. "ਓਨੀ ਤਕੜੇ ਪਾਏ ਹਾਥ." (ਸ੍ਰੀ ਮਃ ੫. ਪਹਿਰੇ)...
ਫ਼ਾ. [تُپک] ਤਪਕ. ਸੰਗ੍ਯਾ- ਛੋਟੀ ਤੋਪ। ੨. ਬੰਦੂਕ. ਤੁਫ਼ੰਗ. "ਓਨੀ ਤੁਪਕ ਤਾਣਿ ਚਲਾਈ." (ਆਸਾ ਅਃ ਮਃ ੧) "ਤੁਪਕ ਤਬਰ ਅਰੁ ਤੀਰ." (ਸਨਾਮਾ) ਦੇਖੋ, ਤੁਫ਼ੰਗ....
ਫੈਲਾਕੇ. ਭਾਵ- ਹੱਥ ਵਧਾਕੇ. "ਓਨੀ ਤੁਪਕ ਤਾਣਿ ਚਲਾਈ." (ਆਸਾ ਅਃ ਮਃ ੧) ਦੇਖੋ, ਤਾਣਨਾ....
ਸੰਗ੍ਯਾ- ਚਲਣ ਦੀ ਕ੍ਰਿਯਾ. ਚਲਣ ਦਾ ਭਾਵ। ੨. ਗਤਿ. ਚਾਲ। ੩. ਜਿਕਰ. ਪ੍ਰਸੰਗ. "ਮਾਨੁਖ ਕੀ ਕਹੁ ਕੇਤ ਚਲਾਈ?" (ਆਸਾ ਮਃ ੫) ਆਦਮੀ ਦੀ ਕੀ ਕਥਾ ਕਹਿਣੀ ਹੈ?...
ਸੰ. ਆਸ਼ਾ ਸੰਗ੍ਯਾ- ਪ੍ਰਾਪਤੀ ਦੀ ਇੱਛਾ ਉੱਮੇਦ. "ਆਸਾ ਕਰਤਾ ਜਗੁ ਮੁਆ." (ਵਾਰ ਗੂਜ ੧, ਮਃ ੩) ੨. ਦਿਸ਼ਾ. ਤ਼ਰਫ਼. "ਤੁਮ ਨਹਿ ਆਵੋ ਤਬ ਇਤ ਆਸਾ." (ਨਾਪ੍ਰ) "ਮਗਨ ਮਨੈ ਮਹਿ ਚਿਤਵਉ ਆਸਾ ਨੈਨਹੁ ਤਾਰ ਤੁਹਾਰੀ." (ਕੇਦਾ ਮਃ ੫)#੩. ਸੰਪੂਰਣ ਜਾਤਿ ਦੀ ਇੱਕ ਦੇਸੀ (ਦੇਸ਼ੀਯ) ਰਾਗਿਨੀ, ਜੋ ਅਮ੍ਰਿਤ ਵੇਲੇ ਆਲਾਪੀ ਜਾਂਦੀ ਹੈ. ਸਤਿਗੁਰੂ ਅੰਗਦ ਦੇਵ ਨੇ ਗੁਰੂ ਨਾਨਕ ਮਹਾਰਾਜ ਦੇ ਸਨਮੁਖ ਅਮ੍ਰਿਤ ਵੇਲੇ ਦੇ ਦੀਵਨ ਵਿੱਚ ਆਸਾ ਦੀ ਵਾਰ ਗਾਉਣ ਦੀ ਰੀਤਿ ਚਲਾਈ. ਗੁਰੂ ਅਰਜਨ ਸਾਹਿਬ ਨੇ ਚੌਥੇ ਸਤਿਗੁਰੂ ਦੇ ੨੪ ਛੱਕਿਆਂ ਨੂੰ ੨੪ ਪਉੜੀਆਂ ਨਾਲ ਕੀਰਤਨ ਵਿੱਚ ਸ਼ਾਮਿਲ ਕੀਤਾ. ਹੁਣ ਗੁਰੁਦ੍ਵਾਰਿਆਂ ਵਿੱਚ ਆਸਾ ਦੀ ਵਾਰ ਦਾ ਨਿੱਤ ਕੀਰਤਨ ਹੁੰਦਾ ਹੈ. "ਗਾਂਇ ਰਬਾਬੀ ਆਸਾ ਵਾਰ." (ਗੁਪ੍ਰਸੂ)#ਗੁਰੁਮਤ ਅਨੁਸਰਾ ਸੋਦਰ ਦੀ ਚੌਕੀ ਵੇਲੇ (ਸੰਝ ਸਮੇ) ਭੀ ਆਸਾ ਦਾ ਗਾਉਣਾ ਵਿਧਾਨ ਹੈ. ਇਸ ਰਾਗਿਨੀ ਵਿੱਚ ਸਾਰੇ ਸ਼ੁੱਧ ਸੁਰ ਹਨ. ਵਾਦੀ ਰਿਸਭ, ਸੰਵਾਦੀ ਮੱਧਮ ਅਤੇ ਗ੍ਰਹਸੁਰ ਸੜਜ ਹੈ.¹ ਆਸਾ ਦੀ ਸਰਗਮ ਇਹ ਹੈ. ਆਰੋਹੀ- ਸ ਰ ਮ ਪ ਧ ਨ ਸ ਅਵਰੋਹੀ- ਰ ਸ ਨ ਧ ਪ ਮ ਗ ਰ ਸ ਕਈ ਗ੍ਰੰਥਾਂ ਨੇ ਧੈਵਤ ਨੂੰ ਵਾਦੀ ਸੁਰ ਮੰਨਿਆ ਹੈ, ਐਸੀ ਦਸ਼ਾ ਵਿੱਚ ਗਾਂਧਾਰ ਸੰਵਾਦੀ ਹੋ ਜਾਂਦਾ ਹੈ. ਇਸ ਦੀ ਆਰੋਹੀ ਤਾਨ ਵਿੱਚ ਗਾਂਧਾਰ ਨਹੀਂ ਲਾਉਣਾ ਚਾਹੀਏ, ਅਵਰੋਹੀ ਵਿੱਚ ਵਰਤਣਾ ਯੋਗ ਹੈ.²#ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਰਾਗਾਂ ਵਿੱਚ ਆਸਾ ਦਾ ਚੌਥਾ ਨੰਬਰ ਹੈ.³ ੪. ਮਤਲਬ. ਅਭਿਪ੍ਰਾਯ. ਦੋਖੇ, ਆਸ਼ਯ. "ਤਾਂ ਬਾਬੇ ਉਸ ਦਾ ਆਸਾ ਜਾਣਿ." (ਜਸਾ) ੫. ਅ਼. [عصا] ਅ਼ਸਾ. ਸੋਟਾ. ਛਟੀ. ਡੰਡਾ. "ਆਸਾ ਹੱਥ ਕਿਤਾਬ ਕੱਛ." (ਭਾਗੁ) "ਮਨਸਾ ਮਾਰਿ ਨਿਵਾਰਿਹੁ ਆਸਾ." (ਮਾਰੂ ਸੋਲਹੇ ਮਃ ੫) ਮਨ ਦੇ ਸੰਕਲਪਾਂ ਨੂੰ ਮਾਰ ਸਿੱਟਣਾ ਹੀ ਆਸਾ ਹੈ.⁴...
ਫ਼ਾ. [تبر] ਸੰਗ੍ਯਾ- ਛਵੀ. ਲੰਮਾ ਅਤੇ ਬਹੁਤ ਤੇਜ਼ ਗੰਡਾਸਾ. "ਤੁਪਕ ਤਬਰ ਅਰੁ ਤੀਰ." (ਸਨਾਮਾ) ਦੇਖੋ, ਸਸਤ੍ਰ....
ਵ੍ਯ- ਔਰ. ਅਤੇ. ਦੋ ਸ਼ਬਦਾਂ ਨੂੰ ਜੋੜਨ ਵਾਲਾ ਸ਼ਬਦ. "ਮਾਇਆ ਫਾਸ ਬੰਧ ਨਹੀ ਫਾਰੈ ਅਰੁ ਮਨੁ ਸੁੰਨਿ ਨ ਲੂਕੇ." (ਆਸਾ ਕਬੀਰ)...
ਸੰ. तीर. ਧਾ- ਪੂਰਨ ਕਰਨਾ, ਪਾਰ ਲਾਉਣਾ। ੨. ਸੰਗ੍ਯਾ- ਨਦੀ ਦਾ ਕਿਨਾਰਾ. ਕੰਢਾ. ਤਟ. ਪਾਣੀ ਦੀ ਧਾਰ ਤੋਂ ਪੰਜਾਹ ਹੱਥ ਤੀਕ ਦਾ ਅਸਥਾਨ. "ਗੰਗਾ ਤੀਰ ਜੁ ਘਰੁ ਕਰਹਿ." (ਸ. ਕਬੀਰ) ੨. ਕ੍ਰਿ. ਵਿ- ਪਾਸ. ਨੇੜੇ. "ਨਾ ਲਾਗੈ ਜਮ ਤੀਰ." (ਸ੍ਰੀ ਅਃ ਮਃ ੧) ੩. ਸੰ. ਤੀਰੁ. ਸ਼ਿਵ ਦੀ ਸ੍ਤੁਤਿ. "ਕਾਹੂ ਤੀਰ ਕਾਹੂ ਨੀਰ ਕਾਹੂ ਬੇਦਬੀਚਾਰ." (ਗਉ ਮਃ ੫) ਕਿਸੇ ਨੂੰ ਸ਼ਿਵਭਗਤਿ, ਕਿਸੇ ਨੂੰ ਤੀਰਥਸੇਵਨ, ਕਿਸੇ ਨੂੰ ਵੇਦਾਭ੍ਯਾਸ ਦਾ ਪ੍ਰੇਮ ਹੈ। ੪. ਫ਼ਾ. [تیر] ਸੰਗ੍ਯਾ- ਵਾਣ. ਸ਼ਰ. ਸੰ. ਤੀਰਿਕਾ. "ਮੇਰੈ ਮਨਿ ਪ੍ਰੇਮ ਲਗੇ ਹਰਿ ਤੀਰ." (ਗੌਡ ਮਃ ੪) ੫. ਗੋਲੀ. "ਤੁਫੰਗ ਕੈਸੇ ਤੀਰ ਹੈਂ" (ਰਾਮਾਵ) ੬. ਗਜ਼। ੭. ਤੱਕੜੀ ਦੀ ਡੰਡੀ। ੮. ਸ਼ਤੀਰ. ਬਾਲਾ। ੯. ਪਾਰਾ। ੧੦. ਬਿਜਲੀ। ੧੧. ਸ਼ੋਭਾ। ੧੨. ਹਲ ਦਾ ਫਾਲਾ। ੧੩. ਕ੍ਰੋਧ....