tulasīdhāsaतुलसीदास
ਰਾਜਪੁਰ (ਜਿਲਾ ਬਾਂਦਾ) ਦੇ ਵਸਨੀਕ ਬ੍ਰਾਹ੍ਮਣ ਆਤਮਾਰਾਮ ਦੇ ਘਰ ਮਾਤਾ ਹੁਲਸੀ ਦੇ ਉਦਰ ਤੋਂ ਤੁਲਸੀਦਾਸ ਜੀ ਦਾ ਜਨਮ ਹੋਇਆ.¹ ਇਹ ਮਹਾਕਵਿ ਸ਼੍ਰੀ ਰਾਮਚੰਦ੍ਰ ਜੀ ਦੇ ਅਨਨ੍ਯ ਭਗਤ ਸਨ. ਇਨ੍ਹਾਂ ਨੇ ਹਿੰਦੀ ਭਾਸਾ ਵਿੱਚ ਰਾਮਾਇਣ ਦੀ ਮਨੋਹਰ ਰਚਨਾ ਕੀਤੀ ਹੈ. ਇਤਿਹਾਸਕਾਰਾਂ ਨੇ ਲਿਖਿਆ ਹੈ ਕਿ ਤੁਲਸੀ ਜੀ ਨੂੰ ਆਪਣੀ ਇਸਤ੍ਰੀ ਰਤਨਾਵਲੀ ਦੇ ਵਚਨ ਸੁਣਕੇ ਪਰਮੇਸ਼੍ਵਰ ਵੱਲ ਪ੍ਰੇਮ ਜਾਗਿਆ ਸੀ. ਤੁਲਸੀਦਾਸ ਜੀ ਦਾ ਦੇਹਾਂਤ ਸੰਮਤ ੧੬੮੦ ਵਿੱਚ ਕਾਸ਼ੀ ਹੋਇਆ. "ਸੰਬਤ ਸੋਲਹ ਸੌ ਅਸੀ, ਅਸੀ ਗੰਗ ਕੇ ਤੀਰ। ਸ਼੍ਰਾਵਣ ਸ਼ੁਕਲਾ ਸਪ੍ਤਮੀ ਤੁਲਸੀ ਤਜ੍ਯੋ ਸਰੀਰ."
राजपुर (जिला बांदा) दे वसनीक ब्राह्मण आतमाराम दे घर माता हुलसी दे उदर तों तुलसीदास जी दा जनम होइआ.¹ इह महाकवि श्री रामचंद्र जी दे अनन्य भगत सन.इन्हां ने हिंदी भासा विॱच रामाइण दी मनोहर रचना कीती है. इतिहासकारां ने लिखिआ है कि तुलसी जी नूं आपणी इसत्री रतनावली दे वचन सुणके परमेश्वर वॱल प्रेम जागिआ सी. तुलसीदास जी दा देहांत संमत १६८० विॱच काशी होइआ. "संबत सोलह सौ असी, असी गंग के तीर। श्रावण शुकला सप्तमी तुलसी तज्यो सरीर."
ਅ਼. [ضِلع] ਜਿਲਅ਼. ਸੰਗ੍ਯਾ- ਪਰਗਨਾ. ਪ੍ਰਾਂਤ. "ਬਹੁਰੋ ਬਸ ਤੋਹਿ ਨ ਔਰ ਜਿਲੈ." (ਨਾਪ੍ਰ) ੨. ਅ਼. [جلا] ਦੂਰ ਕਰਨਾ. ਮਿਟਾਉਣਾ। ੩. ਮੈਲ ਉਤਾਰਕੇ ਸਾਫ਼ ਕਰਨਾ। ੪. ਦੇਸ਼ ਅਥਵਾ ਘਰ ਤੋਂ ਕੱਢਣਾ....
ਦੇਖੋ, ਬੰਦਾ. "ਜਿਸ ਕੋ ਜਗ ਬਾਂਦਾ." (ਕ੍ਰਿਸਨਾਵ) ਜਗਤ ਜਿਸ ਦਾ ਦਾਸ ਹੈ। ੨. ਯੂ. ਪੀ. ਦਾ ਇੱਕ ਜਿਲਾ, ਜਿਸ ਦਾ ਪ੍ਰਧਾਨ ਨਗਰ ਬਾਂਦਾ ਹੈ। ੩. ਭਾਰਤ ਵਿੱਚ ਇਸ ਨਾਮ ਦੇ ਅਨੇਕ ਨਗਰ ਹਨ....
ਵਸਣ ਵਾਲਾ. ਨਿਵਾਸ ਕਰਤਾ ਦੇਖੋ, ਵਸਕੀਨ....
ਸੰ. ਸੰਗ੍ਯਾ- ਮਾਂ. ਮਾਤ੍ਰਿ. "ਗੁਰਦੇਵ ਮਾਤਾ ਗੁਰਦੇਵ ਪਿਤਾ." (ਬਾਵਨ) ੨. ਦੁਰ੍ਗਾ. ਭਵਾਨੀ। ੩. ਚੇਚਕ ਦੀ ਦੇਵੀ. ਸ਼ੀਤਲਾ। ੪. ਵਿ- ਮੱਤ. ਮਸ੍ਤ ਹੋਇਆ. "ਤੇਰਾ ਜਨੁ ਰਾਮਰਸਾਇਣਿ ਮਾਤਾ." (ਦੇਵ ਮਃ ੫) ੫. ਅਭਿਮਾਨੀ. ਅਹੰਕਾਰੀ. "ਮਾਤਾ ਭੈਸਾ ਅਮੁਹਾ ਜਾਇ." (ਗਉ ਕਬੀਰ) ਭਾਵ- ਅਹੰਕਾਰੀ ਮਨ ਅਥਵਾ ਮਾਯਾਮਦ ਵਿੱਚ ਮਸ੍ਤ ਖੋਰੀ ਆਦਮੀ....
ਸੰ. उदर. ਪੇਟ. ਢਿੱਡ. ਜਠਰ. "ਉਦਰੈ ਕਾਰਣਿ ਆਪਣੈ." (ਵਾਰ ਰਾਮ ੧) ੨. ਛਾਤੀ. ਸੀਨਹ. "ਅਬਕੀ ਸਰੂਪਿ ਸੁਜਾਨਿ ਸੁਲਖਨੀ ਸਹਿਜੇ ਉਦਰਿ ਧਰੀ." (ਆਸਾ ਕਬੀਰ) ੩. ਮੇਦਾ. ਪ੍ਰਕ੍ਵਾਸ਼੍ਯ। ੪. ਅੰਤੜੀ। ੫. ਗਰਭ। ੬. ਅੰਦਰਲਾ ਪਾਸਾ....
ਰਾਜਪੁਰ (ਜਿਲਾ ਬਾਂਦਾ) ਦੇ ਵਸਨੀਕ ਬ੍ਰਾਹ੍ਮਣ ਆਤਮਾਰਾਮ ਦੇ ਘਰ ਮਾਤਾ ਹੁਲਸੀ ਦੇ ਉਦਰ ਤੋਂ ਤੁਲਸੀਦਾਸ ਜੀ ਦਾ ਜਨਮ ਹੋਇਆ.¹ ਇਹ ਮਹਾਕਵਿ ਸ਼੍ਰੀ ਰਾਮਚੰਦ੍ਰ ਜੀ ਦੇ ਅਨਨ੍ਯ ਭਗਤ ਸਨ. ਇਨ੍ਹਾਂ ਨੇ ਹਿੰਦੀ ਭਾਸਾ ਵਿੱਚ ਰਾਮਾਇਣ ਦੀ ਮਨੋਹਰ ਰਚਨਾ ਕੀਤੀ ਹੈ. ਇਤਿਹਾਸਕਾਰਾਂ ਨੇ ਲਿਖਿਆ ਹੈ ਕਿ ਤੁਲਸੀ ਜੀ ਨੂੰ ਆਪਣੀ ਇਸਤ੍ਰੀ ਰਤਨਾਵਲੀ ਦੇ ਵਚਨ ਸੁਣਕੇ ਪਰਮੇਸ਼੍ਵਰ ਵੱਲ ਪ੍ਰੇਮ ਜਾਗਿਆ ਸੀ. ਤੁਲਸੀਦਾਸ ਜੀ ਦਾ ਦੇਹਾਂਤ ਸੰਮਤ ੧੬੮੦ ਵਿੱਚ ਕਾਸ਼ੀ ਹੋਇਆ. "ਸੰਬਤ ਸੋਲਹ ਸੌ ਅਸੀ, ਅਸੀ ਗੰਗ ਕੇ ਤੀਰ। ਸ਼੍ਰਾਵਣ ਸ਼ੁਕਲਾ ਸਪ੍ਤਮੀ ਤੁਲਸੀ ਤਜ੍ਯੋ ਸਰੀਰ."...
ਸੰ. जन्म ਸੰਗ੍ਯਾ- ਉਤਪੱਤਿ. ਪੈਦਾਇਸ਼. "ਜਨਮ ਸਫਲੁ ਹਰਿਚਰਣੀ ਲਾਗੇ." (ਮਾਰੂ ਸੋਲਹੇ ਮਃ ੩) ੨. ਜੀਵਨ. ਜ਼ਿੰਦਗੀ....
ਸੰ. ਸ਼੍ਰੀ. ਸੰਗ੍ਯਾ- ਲੱਛਮੀ। ੨. ਸ਼ੋਭਾ. "ਸ੍ਰੀ ਸਤਿਗੁਰ ਸੁ ਪ੍ਰਸੰਨ." (ਸਵੈਯੇ ਮਃ ੪. ਕੇ) ੩. ਸੰਪਦਾ. ਵਿਭੂਤਿ। ੪. ਛੀ ਰਾਗਾਂ ਵਿੱਚੋਂ ਪਹਿਲਾ ਰਾਗ. ਦੇਖੋ, ਸਿਰੀ ਰਾਗ. ੫. ਵੈਸਨਵਾਂ ਦਾ ਇੱਕ ਫਿਰਕਾ, ਜਿਸ ਵਿੱਚ ਲੱਛਮੀ ਦੀ ਪੂਜਾ ਮੁੱਖ ਹੈ. ਇਸ ਮਤ ਦੇ ਲੋਕ ਲਾਲ ਰੰਗ ਦਾ ਤਿਲਕ ਮੱਥੇ ਕਰਦੇ ਹਨ. ਇਸ ਸੰਪ੍ਰਦਾਯ ਦਾ ਪ੍ਰਚਾਰਕ ਰਾਮਾਨੁਜ ਸ੍ਵਾਮੀ ਹੋਇਆ ਹੈ. ਦੇਖੋ, ਰਾਮਾਨੁਜ। ੬. ਇੱਕ ਛੰਦ. ਦੇਖੋ, ਏਕ ਅਛਰੀ ਦਾ ਰੂਪ ੧.। ੭. ਸਰਸ੍ਵਤੀ। ੮. ਕੀਰਤਿ। ੯. ਆਦਰ ਬੋਧਕ ਸ਼ਬਦ, ਜੋ ਬੋਲਣ ਅਤੇ ਲਿਖਣ ਵਿਚ ਵਰਤਿਆ ਜਾਂਦਾ ਹੈ. ਧਰਮ ਦੇ ਆਚਾਰਯ ਅਤੇ ਮਹਾਰਾਜੇ ਲਈ ੧੦੮ ਵਾਰ, ਮਾਤਾ ਪਿਤਾ ਵਿਦ੍ਯਾ- ਗੁਰੂ ਲਈ ੬. ਵਾਰ, ਆਪਣੇ ਮਾਲਿਕ ਵਾਸਤੇ ੫. ਵਾਰ, ਵੈਰੀ ਨੂੰ ੪. ਵਾਰ, ਮਿਤ੍ਰ ਨੂੰ ੩. ਵਾਰ, ਨੌਕਰ ਨੂੰ ੨. ਵਾਰ, ਪੁਤ੍ਰ ਤਥਾ ਇਸਤ੍ਰੀ ਨੂੰ ੧. ਵਾਰ ਸ਼੍ਰੀ ਸ਼ਬਦ ਵਰਤਣਾ ਚਾਹੀਏ। ੧੦. ਵਿ- ਸੁੰਦਰ। ੧੧. ਯੋਗ੍ਯ. ਲਾਇਕ। ੧੨. ਸ਼੍ਰੇਸ੍ਠ. ਉੱਤਮ....
ਦੇਖੋ, ਰਾਮ ੩....
ਸੰ. ਵਿ- ਅਨ੍ਯ (ਹੋਰ) ਨਾਲ ਸੰਬੰਧ ਨਾ ਰੱਖਣ ਵਾਲਾ. ਇੱਕ ਤੋਂ ਛੁੱਟ ਦੂਜੇ ਨੂੰ ਨਾ ਜਾਣਨ ਵਾਲਾ. ਇੱਕ ਦਾ ਉਪਾਸਕ. ਦੇਖੋ, ਅਨਨ। ੨. ਏਕ ਵਿਸਯ ਆਸਕ੍ਤ. ਇੱਕ ਮਜਮੂਨ ਵਿੱਚ ਲਿਵਲੀਨ ਹੋਇਆ....
ਸੰ. ਭਕ੍ਤ. ਵਿ- ਵੰਡਿਆ ਹੋਇਆ. ਵਿਭਕ੍ਤ। ੨. ਸੰਗ੍ਯਾ- ਅੰਨ. ਭੋਜਨ। ੩. ਭਕ੍ਤਿ ਵਾਲਾ ਸੇਵਕ. ਉਪਾਸਕ. "ਭਗਤ ਅਰਾਧਹਿ ਏਕਰੰਗਿ." (ਬਿਲਾ ਮਃ ੫) "ਹਰਿ ਕਾ ਭਾਣਾ ਮੰਨੈ, ਸੋ ਭਗਤ ਹੋਇ." (ਮਃ ੩. ਵਾਰ ਰਾਮ)#ਦਯਾ ਦਿਲ ਰਾਖੈ ਸਬਹੀ ਸੋਂ ਮ੍ਰਿਦੁ ਭਾਖੈ ਨਿਤ#ਕਾਮ ਕ੍ਰੋਧ ਲੋਭ ਮੋਹ ਹੌਮੈ ਕੋ ਦਬਾਵੈ ਜੂ,#ਕਾਹੂੰ ਮੇ ਨ ਤੇਖੈ ਸਭ ਹੀ ਮੇ ਏਕ ਬ੍ਰਹ੍ਮ ਦੇਖੈ#ਲਘੁ ਲੇਖੈ ਆਪ, ਕਰ ਨੇਮ ਤਨ ਤਾਵੈ ਜੂ,#"ਦੇਵੀਦੱਤ" ਜਾਨੈ ਏਕ ਹਰਿ ਹੀ ਕੋ ਮੀਤ, ਔਰ#ਜਗਤ ਕੀ ਰੀਤਿ ਮੇ ਨ ਪ੍ਰੀਤਿ ਸਰਸਾਵੈ ਜੂ,#ਦੁਖਿਤ ਹਨਐ ਆਪ, ਦੁੱਖ ਔਰ ਕੇ ਮਿਟਾਵੈ, ਏਸੋ#ਸ਼ਾਂਤਪਦ ਪਾਵੈ, ਤਬ ਭਗਤ ਕਹਾਵੈ ਜੂ.#ਗੁਰੂ ਹਰਿਗੋਬਿੰਦਸਾਹਿਬ ਨੇ ਚਾਰ ਪ੍ਰਕਾਰ ਦੇ ਭਗਤ ਵਰਣਨ ਕੀਤੇ ਹਨ-#(ੳ) ਕਾਮਨਾਵਾਨ, ਜੋ ਧਨ ਸੰਤਾਨ ਆਦਿ ਦੀ ਇੱਛਾ ਨਾਲ ਉਪਾਸਨਾ ਕਰਦੇ ਹਨ.#(ਅ) ਆਰਤ, ਜੋ ਰੋਜ ਦੁੱਖ ਆਦਿ ਦੇ ਮਿਟਾਉਣ ਲਈ ਭਕ੍ਤਿ ਕਰਦੇ ਹਨ.#(ੲ) ਉਪਾਸਕ, ਜੋ ਇਸ੍ਤੀ ਵਾਂਙ ਕਰਤਾਰ ਨੂੰ ਭਰਤਾ ਮੰਨਕੇ ਸੇਵਨ ਕਰਦੇ ਹਨ.#(ਸ) ਗਿਆਨੀ, ਜੋ ਸਰਵਰੂਪ ਆਤਮਾ ਨੂੰ ਦੇਖਕੇ ਉਪਾਸਦੇ ਹਨ। ੪. ਇੱਕ ਕਾਸ਼੍ਤਕਾਰ ਜਾਤਿ, ਜੋ ਜਿਲਾ ਸ਼ਾਹਪੁਰ ਵਿੱਚ ਹੈ। ੫. ਦੇਖੋ, ਭਗਤਬਾਣੀ....
ਹਿੰਦ ਦਾ ਵਸਨੀਕ. ਭਾਰਤ ਦਾ ਨਿਵਾਸੀ। ੨. ਹਿੰਦੁਸਤਾਨ ਨਾਲ ਸੰਬੰਧਿਤ। ੩. ਦੇਵਨਾਗਰੀ ਵਰਣਮਾਲਾ। ੪. ਯੂ. ਪੀ. ਦੀ ਬੋਲੀ, ਜੋ ਸੰਸਕ੍ਰਿਤ ਨਾਲ ਬਹੁਤ ਸੰਬੰਧ ਰਖਦੀ ਹੈ। ੫. ਹਿੰਦੁਸਤਾਨ ਦੀ ਤਲਵਾਰ। ੬. ਸਿੰਧੀ ਦੇ ਥਾਂ ਫ਼ਾਰਸੀ ਲੇਖਕਾਂ ਨੇ ਹਿੰਦੀ ਸ਼ਬਦ ਵਰਤਿਆ ਹੈ....
ਦੇਖੋ, ਰਾਮਾਯਣ. "ਰਾਮਾਇਣ ਕਰ ਭਾਰਤ ਭਾਰੇ." (ਭਾਗੁ)...
ਵਿ- ਮਨ ਖਿੱਚਣ ਵਾਲਾ. ਦਿਲਕਂਸ਼. "ਸਾਧ ਕੇ ਸੰਗਿ ਮਨੋਹਰ ਖੈਨ" (ਸੁਖਮਨੀ) ੨. ਸੰਗ੍ਯਾ- ਇੱਕ ਛੰਦ. ਇਹ ਬਿਜੈ ਅਤੇ ਮੱਤਗਯੰਦ ਦਾ ਹੀ ਨਾਮਾਂਤਰ ਹੈ. ਲੱਛਣ- ਚਾਰ ਚਰਣ. ਪ੍ਰਤਿ ਚਰਣ ਸੱਤ ਭਗਣ, ਅੰਤ ਦੋ ਗੁਰੁ. , , , , , , , , .#ਉਦਾਹਰਣ-#ਸ਼੍ਰੀ ਜਗਨਾਥ ਕਮਾਨ ਲਿ ਹਾਥ#ਪ੍ਰਮਾਥਿਨ ਸੰਗ ਸਜਯੋ ਜਬ ਜੁੱਧੰ,#ਗਾਹਤ ਸੈਨ ਸ਼ੰਘਾਰਤ ਸੂਰ#ਬਬੰਕਤ ਸਿੰਘ ਭ੍ਰਮੇਯੋ ਕਰ ਕ੍ਰੁੱਧੰ. ××× (ਚੰਡੀ ੨)...
ਸੰ. ਸੰਗ੍ਯਾ- ਬਣਾਉਣ ਦੀ ਕ੍ਰਿਯਾ। ੨. ਕਰਤਾਰ ਦੀ ਰਚੀ ਹੋਈ ਸ੍ਰਿਸ੍ਟਿ. "ਵਾਹਗੁਰੂ ਤੇਰੀ ਸਭ ਰਚਨਾ." (ਸਵੈਯੇ ਮਃ ੪. ਕੇ) ੩. ਕਵਿ ਦਾ ਰਚਿਆ ਕਾਵ੍ਯ. Composition। ੪. ਰੌਨਕ. "ਕੁਛ ਰਚਨਾ ਤੁਮਰੇ ਢਿਗ ਹੈਨ." (ਗੁਪ੍ਰਸੂ) ੫. ਅਭੇਦ ਹੋਣਾ. ਲੀਨ ਹੋਣਾ. "ਮਨ ਸਚੈ ਰਚਨੀ." (ਮਃ ੩. ਵਾਰ ਸੂਹੀ) "ਗੁਰਸਬਦੀ ਰਚਾ." (ਮਃ ੩. ਵਾਰ ਮਾਰੂ ੧)...
ਵਿ- ਲਿਖਿਤ. ਲਿਖਿਆ ਹੋਇਆ. "ਲਿਖਿਆ ਮੇਟਿ ਨ ਸਕੀਐ." (ਮਃ ੩. ਵਾਰ ਸ੍ਰੀ) "ਲਿਖਿਅੜਾ ਸਾਹ ਨਾ ਟਲੈ." (ਵਡ ਅਲਾਹਣੀ ਮਃ ੧) ਇੱਥੇ ਸਾਹੇ ਤੋਂ ਭਾਵ ਮੌਤ ਦਾ ਵੇਲਾ ਹੈ....
ਸੰ. ਸੰਗ੍ਯਾ- ਜੋ ਆਪਣੀ ਤੁਲ੍ਯਤਾ (ਬਰਾਬਰੀ) ਨੂੰ ਫੈਂਕ ਦੇਵੇ, ਸੋ ਤੁਲਸੀ. ਅਰਥਾਤ ਜਿਸ ਦੇ ਤੁਲ੍ਯ ਹੋਰ ਬੂਟਾ ਨਹੀਂ. ਤੁਲਸੀ ਮਰੂਏ ਦੀ ਕ਼ਿਸਮ ਦਾ ਇੱਕ ਚਰਪਰਾ ਪੌਦਾ ਹੈ. ਇਸ ਦੇ ਪੱਤੇ ਕਫ ਨਾਸ਼ਕ ਅਤੇ ਭੁੱਖ ਵਧਾਉਣ ਵਾਲੇ ਹਨ. ਵੈਦ ਤਪ ਆਦਿਕ ਕਈ ਰੋਗਾਂ ਵਿੱਚ ਤੁਲਸੀ ਵਰਤਦੇ ਹਨ. ਜੇ ਤੁਲਸੀ ਦੇ ਪੱਤੇ ਚਾਯ ਵਾਂਙ ਉਬਾਲਕੇ ਦੁੱਧ ਅਤੇ ਮਿੱਠਾ ਮਿਲਾਕੇ ਪੀਤੇ ਜਾਣ ਤਾਂ ਮੇਦੇ ਅਤੇ ਫਿਫੜੇ ਦੇ ਅਨੇਕ ਰੋਗ ਦੂਰ ਹੋਂਦੇ ਹਨ. L. Ocymum Sacrum. ਅੰ. Sweet basil.#ਵੈਸਨਵ ਧਰਮ ਅਨੁਸਾਰ ਇਸ ਨੂੰ ਬਹੁਤ ਹੀ ਪਵਿਤ੍ਰ ਮੰਨਿਆ ਹੈ ਅਰ ਸ਼ਾਲਗ੍ਰਾਮ ਦੀ ਪੂਜਾ ਤਾਂ ਬਿਨਾ ਤੁਲਸੀ ਹੋ ਹੀ ਨਹੀਂ ਸਕਦੀ.#ਬ੍ਰਹਮ੍ਵੈਵਰਤ ਪੁਰਾਣ ਵਿੱਚ ਕਥਾ ਹੈ ਕਿ ਗੋਲੋਕ ਵਿੱਚ ਤੁਲਸੀ ਨਾਮ ਦੀ ਇੱਕ ਰਾਧਾ ਦੀ ਸਖੀ ਸੀ. ਇੱਕ ਦਿਨ ਕ੍ਰਿਸਨ ਜੀ ਨਾਲ ਤੁਲਸੀ ਨੂੰ ਕੇਲ ਕਰਦੇ ਦੇਖਕੇ ਰਾਧਾ ਨੇ ਸ੍ਰਾਪ ਦਿੱਤਾ ਕਿ ਤੂੰ ਮਨੁੱਖ ਸ਼ਰੀਰ ਧਾਰਣ ਕਰ. ਇਸ ਪੁਰ ਤੁਲਸੀ ਰਾਜਾ ਧਰਮਧ੍ਵਜ ਦੀ ਕੰਨ੍ਯਾ ਹੋਈ, ਅਤੇ ਸ਼ੰਖਚੂੜ ਰਾਖਸ ਨਾਲ ਵਿਆਹ ਹੋਇਆ. ਸ਼ੰਖਚੂੜ ਨੂੰ ਇਹ ਵਰ ਮਿਲਿਆ ਹੋਇਆ ਸੀ ਕਿ ਜਦ ਤੀਕ ਉਸ ਦੀ ਇਸਤ੍ਰੀ ਦਾ ਸਤਭੰਗ ਨਹੀਂ ਹੋਊ, ਓਦੋਂ ਤੀਕ ਉਸ ਨੂੰ ਕੋਈ ਨਹੀਂ ਜਿੱਤ ਸਕੇਗਾ. ਸ਼ੰਖਚੂੜ ਨੇ ਸਾਰੇ ਦੇਵਤੇ ਜਿੱਤ ਲਏ ਅਰ ਤਿੰਨ ਲੋਕਾਂ ਦਾ ਮਾਲਿਕ ਬਣ ਗਿਆ. ਦੇਵਤਿਆਂ ਨੇ ਵਿਸਨੁ ਦੀ ਸ਼ਰਣ ਲਈ ਅਤੇ ਸਹਾਇਤਾ ਮੰਗੀ. ਵਿਸਨੁ ਨੇ ਸ਼ੰਖਚੂੜ ਦਾ ਭੇਸ ਧਾਰਕੇ ਤੁਲਸੀ ਦਾ ਸਤ ਭੰਗ ਕੀਤਾ. ਤੁਲਸੀ ਨੇ ਵਿਸਨੁ ਨੂੰ ਸ੍ਰਾਪ ਦਿੱਤਾ ਕਿ ਤੂੰ ਪੱਥਰ ਹੋਜਾ. ਵਿਸਨੁ ਨੇ ਆਖਿਆ ਕਿ ਤੂੰ ਭੀ ਇਸ ਸ਼ਰੀਰ ਨੂੰ ਛੱਡਕੇ ਸਦਾ ਲਕ੍ਸ਼੍ਮੀ ਵਾਂਙ ਮੇਰੀ ਪ੍ਯਾਰੀ ਰਹੇਂਗੀ. ਤੇਰੇ ਸ਼ਰੀਰ ਤੋਂ ਗੰਡਕਾ ਨਦੀ ਅਤੇ ਕੇਸ਼ਾਂ ਤੋਂ ਤੁਲਸੀ ਦਾ ਬੂਟਾ ਹੋਵੇਗਾ. ਦੋਹਾਂ ਦੇ ਪਰਸਪਰ ਸ੍ਰਾਪ ਦੇ ਕਾਰਣ ਵਿਸਨੁ ਸ਼ਾਲਗ਼ਾਮ ਹੋਏ, ਜੋ ਗੰਡਕਾ ਨਦੀ ਵਿੱਚੋਂ ਮਿਲਦੇ ਹਨ ਅਤੇ ਤੁਲਸੀ ਬੂਟਾ ਬਣੀ. ਦੇਖੋ, ਜਲੰਧਰ ਸ਼ਬਦ.#ਬਹੁਤ ਵੈਸਨ ਤੁਲਸੀ ਅਤੇ ਸ਼ਾਲਗ੍ਰਾਮ ਦਾ ਵਿਆਹ ਧੂਮ ਧਾਮ ਨਾਲ ਕਰਦੇ ਹਨ ਅਰ ਤੁਲਸੀ ਦੀ ਲੱਕੜ ਦੀ ਮਾਲਾ ਅਤੇ ਕੰਠੀ ਪਹਿਰਦੇ ਹਨ. ਤੁਲਸੀ ਦਾ ਖ਼ਾਸ ਕਰਕੇ ਪੂਜਨ ਕੱਤਕ ਬਦੀ ਅਮਾਵਸ (ਮੌਸ) ਨੂੰ ਹੁੰਦਾ ਹੈ ਕਿਉਂਕਿ ਇਹ ਤਿਥਿ ਤੁਲਸੀ ਦੇ ਜਨਮ ਦੀ ਮੰਨੀ ਗਈ ਹੈ. ਤੁਲਸੀ ਦੇ ਸੰਸਕ੍ਰਿਤ ਨਾਮ ਹਨ-#ਵਿਸਨੁਵੱਲਭਾ, ਹਰਿਪ੍ਰਿਯਾ, ਵ੍ਰਿੰਦਾ, ਪਾਵਨੀ, ਵਹੁਪਤ੍ਰੀ, ਸ਼੍ਯਾਮਾ, ਤ੍ਹ੍ਹਿਦਸ਼ ਮੰਜਰੀ, ਮਾਧਵੀ, ਅਮ੍ਰਿਤਾ, ਸੁਰਵੱਲੀ. "ਨਾ ਸੁਚਿ ਸੰਜਮ ਤੁਲਸੀ ਮਾਲਾ." (ਮਾਰੂ ਸੋਲਹੇ ਮਃ ੫) ੨. ਸ਼੍ਰੀ ਗੁਰੂ ਅਰਜਨਦੇਵ ਦਾ ਇੱਕ ਪਰੋਪਕਾਰੀ ਸਿੱਖ। ਦੇਖੋ, ਤੁਲਸੀਦਾਸ....
ਸੰਗ੍ਯਾ- ਕਪੜਾ ਤਹਿ ਕਰਨ ਦਾ ਇੱਕ ਔਜ਼ਾਰ, ਜਿਸ ਨੂੰ ਦਰਜ਼ੀ ਅਤੇ ਧੋਬੀ ਵਰਤਦੇ ਹਨ। ੨. ਸੰ. ਸਤ੍ਰੀ. ਨਾਰੀ। ੩. ਧਰਮਪਤਨੀ. ਵਹੁਟੀ. "ਇਸਤ੍ਰੀ ਤਜ ਕਰਿ ਕਾਮ ਵਿਆਪਿਆ." (ਮਾਰੂ ਅਃ ਮਃ ੧) ਦੇਖੋ, ਨਾਰੀ....
ਰਤਨਾਂ ਦੀ ਆਵਲਿ (ਪੰਕ੍ਤਿ) ਰਤਨਾਂ ਦਾ ਹਾਰ। ੨. ਇੱਕ ਅਰਥਾਲੰਕਾਰ, ਜਿੱਥੇ ਕਿਸੇ ਵਿਸ਼ੇਸ਼੍ਯ ਨੂੰ ਅਨੇਕ ਵਿਸ਼ੇਸਣਾਂ ਨਾਲ ਵਰਣਨ ਕਰੀਏ, ਅਰ ਉਨ੍ਹਾਂ ਵਿਸ਼ੇਸਣਾਂ ਤੋਂ ਦੂਜਾ ਅਰਥ ਭੀ ਪ੍ਰਗਟ ਹੋਵੇ, ਤਦ "ਰਤਨਾਵਲਿ" ਅਲੰਕਾਰ ਹੁੰਦਾ ਹੈ.#ਕ੍ਰਮ ਸੇ ਵਰਣਨ ਕੀਜਿਯੇ ਪ੍ਰਕ੍ਰਿਤ ਅਰਥ ਸੁਖ ਸਾਜ,#ਭੂਸਣ ਭਨ ਰਤਨਾਵਲੀ ਜੇ ਪ੍ਰਭਾਵ ਸਿਰਤਾਜ.#(ਰਾਮਚੰਦ੍ਰਭੂਸਣ)#ਉਦਾਹਰਣ-#ਅਸਪਤਿ ਗਜਪਤਿ ਨਰਹ, ਨਰਿੰਦ,#ਨਾਮੇ ਕੇ ਸੁਆਮੀ ਮੀਰ ਮੁਕੰਦ.#(ਤਿਲੰ ਨਾਮਦੇਵ)#ਇੱਥੇ ਨਾਮਦੇਵ ਦਾ ਸ੍ਵਾਮੀ ਘੋੜੇ ਹਾਥੀ ਅਰ ਮਨੁੱਖਾਂ ਦਾ ਪਤਿ (ਬਾਦਸ਼ਾਹ) ਕਥਨ ਕੀਤਾ, ਪਰ ਇਨ੍ਹਾਂ ਵਿਸ਼ੇਸਣਾਂ ਤੋਂ ਅਸ੍ਵਪਤਿ (ਸੂਰਜ) ਗਜਪਤਿ (ਇੰਦ੍ਰ) ਨਰਪਤਿ (ਕੁਬੇਰ) ਅਰਥ ਭੀ ਨਿਕਲੇ, ਅਰਥਾਤ ਨਾਮਦੇਵ ਦਾ ਸ੍ਵਾਮੀ ਸੂਰਜ, ਇੰਦ੍ਰ, ਕੁਬੇਰ ਆਦਿਕ ਦਾ ਭੀ ਪਤਿ ਹੈ.#(ਅ) ਅਨੇਕ ਰਤਨਰੂਪ ਗੁਣਾਂ ਦਾ ਇੱਕ ਵਿਸ਼ੇਸ਼੍ਯ ਵਿੱਚ ਇਕੱਠੇ ਹੋਣਾ, ਐਸਾ ਵਰਣਨ ਰਤਨਾਵਲੀ ਦਾ ਦੂਜਾ ਰੂਪ ਹੈ.#ਉਦਾਹਰਣ-#ਕੀਜਿਯੇ ਪ੍ਰਤੀਤ ਮੋਰੀ ਬਾਤ ਪੈ ਪ੍ਰਬੀਨ ਪ੍ਯਾਰੇ!#ਲੀਜਿਯੇ ਵਿਚਾਰ ਚੀਤ ਸਾਚ ਮੈ ਅਲਾਯੋ ਹੈ,#ਧਾਵਾ ਲੈ ਖਗੇਸ਼ ਕੋ ਦਿਨੇਸ਼ ਕੋ ਪ੍ਰਤਾਪ ਲੀਨ#ਜੋਰ ਲੈ ਜਮੇਸ਼ ਕੋ ਜਲੇਸ਼ ਗ੍ਯਾਨ ਪਾਯੋ ਹੈ,#ਵੈਸ ਲੀਨੀ ਸ਼ੇਸ ਕੀ ਨਿਸੇਸ਼ ਜੂ ਕੀ ਸ਼ਾਂਤਿ ਲੀਨੀ#ਚਾਤੁਰੀ ਗਨੇਸ਼ ਕੀ ਰਮੇਸ਼ ਰੂਪ ਨਾਯੋ ਹੈ,#ਛੀਨਕੈ ਧਨੇਸ਼ ਕੇ ਖਜ਼ਾਨੇ ਔ ਸੁਰੇਸ਼ ਰਾਜ#ਦੇਵਨ ਕੇ ਵੇਸ ਨਾਥ ਪੰਥ ਏ ਸਜਾਯੋ ਹੈ.#(ਸਿੱਖੀਪ੍ਰਭਾਕਰ)...
ਸੰਗ੍ਯਾ- ਕਥਨ. ਕਹਿਣਾ. ਦੇਖੋ, ਵਚ ਧਾ। ੨. ਵਾਕ। ੩. ਵ੍ਯਾਕਰਣ ਅਨੁਸਾਰ ਨਾਮ ਅਥਵਾ ਵਿਕਾਰੀ ਸ਼ਬਦ ਦੀ ਗਿਣਤੀ ਪ੍ਰਗਟ ਕਰਨ ਵਾਲਾ ਚਿੰਨ੍ਹ Number. ਜੈਸੇ- ਇੱਕ ਵਚਨ ਰਾਮ, ਦ੍ਵਿਵਚਨ ਰਾਮੌ, ਬਹੁ ਵਚਨ ਰਾਮਾਃ ਘੋੜਾ ਇੱਕ ਵਚਨ, ਘੋੜੇ ਬਹੁਵਚਨ. ਪੰਜਾਬੀ ਵਿੱਚ ਦ੍ਵਿਵਚਨ ਨਹੀਂ ਹੋਇਆ ਕਰਦਾ....
ਦੇਖੋ, ਪਰਮੇਸਰ. "ਆਪਿ ਪਰਮੇਸ਼੍ਵਰ ਭਾਯਉ." (ਸਵੈਯੇ ਮਃ ੫. ਕੇ)...
ਸੰਗ੍ਯਾ- ਵੱਲੀ. ਬੇਲ। ੨. ਚੱਜ. ਢਬ. ਕਾਰਯ ਦੀ ਨਿਪੁਣਤਾ, ਜਿਵੇਂ ਉਸ ਨੂੰ ਲਿਖਣ ਦਾ ਵੱਲ ਨਹੀਂ। ੩. ਤਰਫ. ਦਿਸ਼ਾ. ਓਰ. ਜਿਵੇਂ- ਉਹ ਗੁਰਦ੍ਵਾਰੇ ਵੱਲ ਗਿਆ ਹੈ। ੪. ਵਿ- ਤਨਦੁਰੁਸ੍ਤ. ਅਰੋਗ. ਨਰੋਆ. ਚੰਗਾ ਭਲਾ. ਦੇਖੋ, ਅੰ. Well....
ਸੰ. प्रेमन. ਸੰਗ੍ਯਾ- ਪਿਆਰ ਦਾ ਭਾਵ. ਸਨੇਹ. "ਪ੍ਰੇਮ ਕੇ ਸਰ ਲਾਗੇ ਤਨ ਭੀਤਰਿ." (ਸੋਰ ਮਃ ੪) "ਸਾਚ ਕਹੋਂ ਸੁਨਲੇਹੁ ਸਬੈ, ਜਿਨ ਪ੍ਰੇਮ ਕੀਓ ਤਿਨ ਹੀ ਪ੍ਰਭੁ ਪਾਯੋ." (ਅਕਾਲ) ੨. ਵਾਯੁ. ਪਵਨ....
ਸੰਗ੍ਯਾ- ਦੇਹ ਦਾ ਅੰਤ. ਦੇਹਪਾਤ. ਪ੍ਰਾਣ- ਵਿਯੋਗ. ਮ੍ਰਿਤ੍ਯੁ....
ਸੰ. ਵਿ- ਮਾਨ ਕੀਤਾ ਹੋਇਆ। ੨. ਸਹਿਮਤ. ਰਾਇ ਅਨੁਸਾਰ. "ਯਹ ਸਭ ਸੰਮਤ ਮੇਰੋ ਹੋਈ." (ਨਾਪ੍ਰ) ੩. ਸੰਵਤ. ਵਰ੍ਹਾ. ਸਾਲ. ਇਸ ਗ੍ਰੰਥ ਵਿੱਚ ਜਿੱਥੇ "ਸੰਮਤ" ਸ਼ਬਦ ਵਰਤਿਆ ਹੈ ਉਹ ਵਿਕ੍ਰਮੀ ਸਾਲ ਲਈ ਹੈ. ਦੇਖੋ, ਸੰਵਤ ਅਤੇ ਵਰਸ....
ਸੰ. ਕਾਸ਼ੀ. ਸੰਗ੍ਯਾ- ਵਾਰਾਣਸੀ. ਬਨਾਰਸ. ਯੂ. ਪੀ. ਵਿੱਚ ਹਿੰਦੂਆਂ ਦਾ ਪ੍ਰਧਾਨ ਨਗਰ, ਜੋ ਵਿਦ੍ਯਾ ਦੀ ਟਕਸਾਲ ਅਤੇ ਮਹਾਤੀਰਥ ਹੈ. ਸ਼ਿਵਪੁਰਿ. ਕਾਸੀ ਗੰਗਾ ਦੇ ਖੱਬੇ ਪਾਸੇ ਆਬਾਦ ਹੈ. ਸਨ ੧੯੨੧ ਦੀ ਮਰਦੁਮਸ਼ੁਮਾਰੀ ਅਨੁਸਾਰ ਇਸ ਦੀ ਆਬਾਦੀ ੧੯੮੪੪੭ ਸੀ. "ਨਾ ਕਾਸੀ ਮਤਿ ਉਪਜੈ ਨਾ ਕਾਸੀ ਮਤਿ ਜਾਇ." (ਗੂਜ ਮਃ ੩)#ਹਿੰਦੁਸਤਾਨ ਵਿੱਚ ਕਾਸ਼ੀ ਦੀ ਮਹਿਮਾ ਚਿਰ ਕਾਲ ਤੋਂ ਹੈ. ਹਰੇਕ ਮਤ ਦੇ ਹਿੰਦੂ ਨੇ ਇਸ ਦੀ ਸ਼ੋਭਾ ਵਧਾਉਣ ਦਾ ਯਤਨ ਕੀਤਾ ਹੈ. ਔਰੰਗਜ਼ੇਬ ਨੇ ਕਾਸ਼ੀ ਦਾ ਨਾਉਂ ਮੁਹੰਮਦਾਬਾਦ ਰੱਖਿਆ ਸੀ ਅਤੇ ਵਿਸ਼੍ਵੇਸ਼੍ਵਰ ਨਾਥ ਦਾ ਪ੍ਰਸਿੱਧ ਮੰਦਿਰ ਤੋੜਕੇ ਇੱਕ ਵੱਡੀ ਮਸੀਤ ਚਿਣਵਾਈ, ਜੋ ਹੁਣ ਭੀ ਦੇਖੀ ਜਾਂਦੀ ਹੈ.#ਇਸ ਸ਼ਹਿਰ ਵਿੱਚ ਹੇਠ ਲਿਖੇ ਗੁਰਦ੍ਵਾਰੇ ਹਨ-#(ੳ) ਮਹੱਲਾ ਆਸਭੈਰੋ ਵਿੱਚ "ਵਡੀ ਸੰਗਤਿ" ਹੈ. ਇੱਥੇ ਸ਼੍ਰੀ ਗੁਰੂ ਤੇਗਬਹਾਦੁਰ ਸਾਹਿਬ ਸੰਮਤ ੧੭੨੨ ਵਿੱਚ ਪਧਾਰੇ ਹਨ ਅਤੇ ਸੱਤ ਮਹੀਨੇ ਤੇਰਾਂ ਦਿਨ ਨਿਵਾਸ ਕੀਤਾ ਹੈ. ਜਿਸ ਗੁਫਾ ਵਿੱਚ ਏਕਾਂਤ ਧ੍ਯਾਨਪਰਾਇਣ ਰਹਿੰਦੇ ਸਨ, ਉਹ ਵਿਦ੍ਯਮਾਨ ਹੈ. ਪਟਨੇ ਤੋਂ ਪੰਜਾਬ ਨੂੰ ਆਉਂਦੇ ਹੋਏ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਭੀ ਇਸ ਥਾਂ ਵਿਰਾਜੇ ਹਨ. ਸ਼੍ਰੀ ਗੁਰੂ ਤੇਗਬਹਾਦੁਰ ਸਾਹਿਬ ਦਾ ਚੋਲਾ ਅਤੇ ਨੌਵੇਂ ਅਰ ਗੁਰੂ ਗੋਬਿੰਦ ਸਿੰਘ ਜੀ ਦੇ ਜੋੜੇ ਇੱਥੇ ਸਨਮਾਨ ਨਾਲ ਰੱਖੇ ਹੋਏ ਹਨ, ਜਿਨ੍ਹਾਂ ਦੇ ਦਰਸ਼ਨ ਸੰਕ੍ਰਾਂਤਿ ਵਾਲੇ ਦਿਨ ਕਰਾਇਆ ਜਾਂਦਾ ਹੈ. ਪੋਹ ਸੁਦੀ ੭, ਅੱਸੂ ਵਦੀ ੧੦. ਅਤੇ ਵੈਸਾਖੀ ਦੇ ਮੇਲੇ ਹੁੰਦੇ ਹਨ.#ਮਹਾਰਾਜਾ ਨਰੇਂਦ੍ਰ ਸਿੰਘ ਪਟਿਆਲਾਪਤਿ ਨੇ ਸੰਮਤ ੧੯੧੧ ਵਿੱਚ ਬਹੁਤ ਧੰਨ ਖਰਚਕੇ ਇੱਕ ਸ਼ੀਸ਼ਮਹਿਲ ਬਣਵਾਇਆ ਅਤੇ ਦੋ ਰੁਪਯੇ ਰੋਜ ਦਾ ਲੰਗਰ ਲਗਾਇਆ. ਗੁਰਦ੍ਵਾਰੇ ਨੂੰ ਆਮਦਨ ਕੁਝ ਮਕਾਨਾਂ ਦੇ ਕਿਰਾਏ ਦੀ ਅਤੇ ਕੁਝ ਲੇਢੂਪੁਰਾ ਪਿੰਡ ਵਿੱਚੋਂ ਆਉਂਦੀ ਹੈ. ਪੁਜਾਰੀ ਭਾਈ ਈਸਰ ਸਿੰਘ ਜੀ ਨਿਹੰਗ ਹਨ, ਜਿਨ੍ਹਾਂ ਨੇ ਉੱਦਮ ਕਰਕੇ ਲੋਕਾਂ ਦੇ ਹੱਥ ਗਈ ਗੁਰਦ੍ਵਾਰੇ ਦੀ ਜਾਯਦਾਦ ਨੂੰ, ਮੁੜ ਸਤਿਗੁਰੂ ਦੇ ਨਾਉਂ ਵਡੇ ਯਤਨ ਨਾਲ ਅਦਾਲਤ ਤੋਂ ਕਰਵਾਇਆ ਹੈ.#(ਅ) ਲਕਸਾ ਮਹਾਲ ਵਿੱਚ ਗੁਰੂ ਕਾ ਬਾਗ ਗੁਰਦ੍ਵਾਰਾ ਹੈ. ਇੱਥੇ ਸ਼੍ਰੀ ਗੁਰੂ ਨਾਨਕ ਦੇਵ ਜੀ ਵਿਰਾਜੇ ਹਨ ਅਤੇ ਗੋਪਾਲ ਪਾਂਡੇ ਨੂੰ ਉੱਤਮ ਉਪਦੇਸ਼ ਦਿੱਤਾ ਹੈ.#(ੲ) ਜਗਤ ਗੰਜ ਵਿੱਚ "ਛਟੀ ਸੰਗਤਿ" ਗੁਰਦ੍ਵਾਰਾ ਹੈ। ਇੱਥੇ ਸ਼੍ਰੀ ਗੁਰੂ ਤੇਗਬਹਾਦੁਰ ਜੀ ਕੁਝ ਸਮਾਂ ਵਿਰਾਜੇ ਹਨ. ਇਸ ਦੀ ਹਾਲਤ ਬਹੁਤ ਢਿੱਲੀ ਹੈ.#(ਸ) ਕਾਸ਼ੀ ਤੋਂ ਤਿੰਨ ਕੋਹ ਗੰਗਾ ਪਾਰ ਛੋਟੇ ਮਿਰਜਾਪੁਰ ਦੀ ਜ਼ਮੀਨ ਵਿੱਚ ਸੋਲਾਂ ਵਿੱਘੇ ਦਾ ਗੁਰੂ ਕਾ ਬਾਗ ਹੈ. ਇਸ ਥਾਂ ਗੁਰੂ ਗੋਬਿੰਦ ਸਿੰਘ ਸਾਹਿਬ ਵਡੀ ਸੰਗਤਿ ਵਿੱਚ ਵਿਰਾਜਣ ਸਮੇਂ ਇੱਕ ਵਾਰ ਪਧਾਰੇ ਹਨ. ਇਹ ਰੇਲਵੇ ਸਟੇਸ਼ਨ ਅਹਰੋਰਾ ਤੋਂ ਤਿੰਨ ਮੀਲ ਉੱਤਰ ਹੈ.#ਉਦਾਸੀ ਅਤੇ ਨਿਰਮਲੇ ਸੰਤਾਂ ਦੇ ਕਰੀਬ ਚਾਲੀ ਥਾਂ ਕਾਸ਼ੀ ਵਿੱਚ ਅਜਿਹੇ ਹਨ, ਜਿਨ੍ਹਾਂ ਵਿੱਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਹੁੰਦਾ ਹੈ।#੨. ਕਾਂਸ੍ਯ. ਕੈਂਹਾਂ। ੩. ਕਾਂਸ੍ਯ (ਕਾਂਸੀ) ਦਾ ਵਾਜਾ. "ਕਾਸੀ ਫੂਟੀ ਪੰਡਿਤਾ! ਧੁਨਿ ਕਹਾ ਸਮਾਈ?" (ਬਿਲਾ ਕਬੀਰ) ੪. ਵਿ- ਚਮਤਕਾਰੀ. ਦੇਖੋ, ਕਾਸ ੩. "ਕਾਸੀ ਕ੍ਰਿਸਨ ਚਰਾਵਤ ਗਾਊ ਮਿਲਿ ਹਰਿਜਨ ਸੋਭਾ ਪਾਈ." (ਮਲਾ ਮਃ ੪)...
ਸੰ. संवत ਅਤੇ संवत्सक ਸੰਵਤ ਅਤੇ ਸੰਵਤਸਰ. ਸੰਗ੍ਯਾ- ਸਾਲ. ਵਰ੍ਹਾ. "ਸੰਬਤਿ ਸਾਹਾ ਲਿਖਿਆ." (ਸੋਹਿਲਾ) ਦੇਖੋ, ਸੰਵਤ ਅਤੇ ਵਰਸ....
ਸੋੜਸ਼. ਸੋਲਾਂ. ਦਸ ਉੱਪਰ ਛੀ- ੧੬....
ਦੇਖੋ, ਅਸਿ। ੨. ਦੇਖੋ, ਅੱਸੀ। ੩. ਸਰਵ. ਮੈਂ ਦਾ ਬਹੁ ਵਚਨ. ਅਸੀਂ. ਹਮ. "ਅਸੀ ਖਤੇ ਬਹੁਤ ਕਮਾਵਦੇ." (ਸਵਾ ਮਃ ੫) ੪. ਵਿ- ਅਸਿਵਾਲਾ. ਖੜਗਧਾਰੀ. ਤਲਵਾਰਬੰਦ. "ਅਸੀ ਗਦੀ ਕੌਚੀ ਬ ਗਾਢੇ." (ਚਰਿਤ੍ਰ ੪੦੫) ਤਲਵਾਰਧਾਰੀ ਗਦਾਧਾਰੀ ਕਵਚਧਾਰੀ....
ਸੰ. ਗੰਗਾ. ਸੰਗ੍ਯਾ- ਗੰਗਾ ਨਦੀ. "ਗੰਗ ਬਨਾਰਸਿ ਸਿਫਤਿ ਤੁਮਾਰੀ." (ਆਸਾ ਮਃ ੧) ਦੇਖੋ, ਗੰਗਾ। ੨. ਨਦੀ, ਜੋ ਸਦਾ ਗਮਨ ਕਰਦੀ ਹੈ. "ਗੰਗ ਤਰੰਗ ਅੰਤ ਕੋ ਪਾਵੈ." (ਸਵੈਯੇ ਮਃ ੩. ਕੇ) ੩. ਇੱਕ ਕਵਿ, ਜੋ ਯੂ. ਪੀ. ਦੇ ਇਕਨੌਰ (ਜ਼ਿਲੇ ਇਟਾਵੇ) ਦਾ ਵਸਨੀਕ ਸੀ. ਇਸਦਾ ਜਨਮ ਸਨ ੧੫੩੮ ਵਿੱਚ ਹੋਇਆ. ਇਹ ਹਿੰਦੀ ਭਾਸਾ ਦਾ ਉੱਤਮ ਕਵੀ ਸੀ ਅਰ ਵੀਰਬਲ, ਖ਼ਾਨਖ਼ਾਨਾ ਆਦਿਕਾਂ ਨਾਲ ਮਿਤ੍ਰਤਾ ਰਖਦਾ ਸੀ. ਬਾਦਸ਼ਾਹ ਅਕਬਰ ਭੀ ਇਸ ਦਾ ਸਨਮਾਨ ਕਰਦਾ ਸੀ. ਇਸ ਦਾ ਪੂਰਾ ਨਾਉਂ ਗੰਗਾਪ੍ਰਸਾਦ ਹੈ, ਪਰ ਇਹ ਕਵਿਤਾ ਵਿੱਚ ਕੇਵਲ ਗੰਗ ਲਿਖਦਾ ਸੀ। ੪. ਗੁਰਯਸ਼ ਕਰਤਾ ਇੱਕ ਭੱਟ....
ਸੰ. तीर. ਧਾ- ਪੂਰਨ ਕਰਨਾ, ਪਾਰ ਲਾਉਣਾ। ੨. ਸੰਗ੍ਯਾ- ਨਦੀ ਦਾ ਕਿਨਾਰਾ. ਕੰਢਾ. ਤਟ. ਪਾਣੀ ਦੀ ਧਾਰ ਤੋਂ ਪੰਜਾਹ ਹੱਥ ਤੀਕ ਦਾ ਅਸਥਾਨ. "ਗੰਗਾ ਤੀਰ ਜੁ ਘਰੁ ਕਰਹਿ." (ਸ. ਕਬੀਰ) ੨. ਕ੍ਰਿ. ਵਿ- ਪਾਸ. ਨੇੜੇ. "ਨਾ ਲਾਗੈ ਜਮ ਤੀਰ." (ਸ੍ਰੀ ਅਃ ਮਃ ੧) ੩. ਸੰ. ਤੀਰੁ. ਸ਼ਿਵ ਦੀ ਸ੍ਤੁਤਿ. "ਕਾਹੂ ਤੀਰ ਕਾਹੂ ਨੀਰ ਕਾਹੂ ਬੇਦਬੀਚਾਰ." (ਗਉ ਮਃ ੫) ਕਿਸੇ ਨੂੰ ਸ਼ਿਵਭਗਤਿ, ਕਿਸੇ ਨੂੰ ਤੀਰਥਸੇਵਨ, ਕਿਸੇ ਨੂੰ ਵੇਦਾਭ੍ਯਾਸ ਦਾ ਪ੍ਰੇਮ ਹੈ। ੪. ਫ਼ਾ. [تیر] ਸੰਗ੍ਯਾ- ਵਾਣ. ਸ਼ਰ. ਸੰ. ਤੀਰਿਕਾ. "ਮੇਰੈ ਮਨਿ ਪ੍ਰੇਮ ਲਗੇ ਹਰਿ ਤੀਰ." (ਗੌਡ ਮਃ ੪) ੫. ਗੋਲੀ. "ਤੁਫੰਗ ਕੈਸੇ ਤੀਰ ਹੈਂ" (ਰਾਮਾਵ) ੬. ਗਜ਼। ੭. ਤੱਕੜੀ ਦੀ ਡੰਡੀ। ੮. ਸ਼ਤੀਰ. ਬਾਲਾ। ੯. ਪਾਰਾ। ੧੦. ਬਿਜਲੀ। ੧੧. ਸ਼ੋਭਾ। ੧੨. ਹਲ ਦਾ ਫਾਲਾ। ੧੩. ਕ੍ਰੋਧ....
ਦੇਖੋ, ਸਾਵਣ....
ਸੰ. ਸ਼ਰੀਰ. ਵਿ- ਜੋ ਪਲ ਪਲ ਵਿੱਚ ਸ਼੍ਰਿ- शृ (ਖੀਨ) ਹੋਵੇ.¹ "ਨਿਰਮਲ ਦੇਹ ਸਰੀਰ." (ਸ੍ਰੀ ਅਃ ਮਃ ੧) ੨. ਸੰਗ੍ਯਾ- ਦੇਹ. ਜਿਸਮ. "ਸਰੀਰ ਸ੍ਵਸ੍ਥ ਖੀਣ ਸਮਏ ਸਿਮਰੰਤਿ ਨਾਨਕ." (ਸਹਸ ਮਃ ੫) ੩. ਫ਼ਾ. [شریر] ਸ਼ਰੀਰ ਵਿ- ਨੇਕ. ਭਲਾ। ੪. ਸੁੰਦਰ। ੫. ਅ਼. ਖੋਟਾ. ਪਾਮਰ। ੬. ਸੰਗ੍ਯਾ- ਸਮੁੰਦਰ ਦਾ ਕਿਨਾਰਾ....