tūrānaतूरान
ਫ਼ਾ. [توُران] ਸੰਗ੍ਯਾ- ਫ਼ਾਰਸ ਦੇ ਉੱਤਰ ਪੂਰਵ ਇੱਕ ਦੇਸ਼. ਦੇਖੋ, ਤੂਰਜ.
फ़ा. [توُران] संग्या- फ़ारस दे उॱतर पूरव इॱक देश. देखो, तूरज.
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਫ਼ਾ. [فارس] ਫ਼ਾਰਿਸ. ਸੰਗ੍ਯਾ- ਪਾਰਸ (ਈਰਾਨ) ਦੇਸ਼. ਦੇਖੋ, ਪਾਰਸ....
ਸੰ. उत्त्र. ਸੰਗ੍ਯਾ- ਉਦੀਚੀ ਦਿਸ਼ਾ. ਦੱਖਣ ਦੇ ਮੁਕਾਬਲੇ ਦੀ ਦਿਸ਼ਾ। ੨. ਜਵਾਬ। ੩. ਪਰਲੋਕ। ੪. ਰਾਜਾ ਵਿਰਾਟ ਦਾ ਪੁਤ੍ਰ, ਜੋ ਪਰੀਛਤ (ਪਰੀਕਿਤ) ਦਾ ਮਾਮਾ ਸੀ। ੫. ਇੱਕ ਅਰਥਾਲੰਕਾਰ ਅਤੇ ਸ਼ਬਦਾਲੰਕਾਰ. ਦੇਖੋ, ਪ੍ਰਸ਼੍ਨੋੱਤਰ ਅਤੇ ਪ੍ਰਹੇਲਿਕਾ। ੬. ਦੂਜਾ ਪਾਸਾ। ੭. ਵਿ- ਪਿਛਲਾ। ੮. ਅਗਲਾ....
ਦੇਖੋ, ਪੂਰਬ....
ਸੰ. ਦੇਸ਼. ਸੰਗ੍ਯਾ- ਮੁਲਕ. ਪ੍ਰਿਥਿਵੀ ਦਾ ਵਡਾ ਖੰਡ, ਜਿਸ ਵਿਚ ਕਈ ਇਲਾਕੇ ਹੋਣ. "ਦੇਸ ਛੋਡਿ ਪਰਦੇਸਹਿ ਧਾਇਆ." (ਪ੍ਰਭਾ ਅਃ ਮਃ ੫) ੨. ਦੇਹ ਦਾ ਅੰਗ. "ਦੇਸ ਵੇਸ ਸੁਵਰਨ ਰੂਪਾ ਸਗਲ ਉਣੇ ਕਾਮਾ." (ਬਿਹਾ ਛੰਤ ਮਃ ੫) ਅੰਗਾਂ ਦਾ ਲਿਬਾਸ ਅਤੇ ਭੁਸਣ....
ਫ਼ਾ. [توُرج] ਸੰਗ੍ਯਾ- ਫ਼ਰੀਦੂਨ ਬਾਦਸ਼ਾਹ ਦਾ ਵਡਾ ਬੇਟਾ, ਜਿਸ ਦੇ ਨਾਮ ਪੁਰ ਤੂਰਾਨ ਵਲਾਇਤ ਪ੍ਰਸਿਧ ਹੈ. ਇਸ ਦੇ ਛੋਟੇ ਭਾਈ ਈਰਜ ਤੋਂ ਦੇਸ਼ ਦਾ ਨਾਮ ਈਰਾਨ ਹੋਇਆ। ੨. ਵਲਾਇਤ ਤੂਰਾਨ। ੩. ਤੁਰਕ। ੪. ਯੱਧਾ. ਵੀਰ....