tējabalaतेजबल
ਸੰ. ਤੇਜੋਵਤ. ਸੰਗ੍ਯਾ- ਇਕ ਕੰਡੇਦਾਰ ਝਾੜ, ਜਿਸ ਦੀ ਲਕੜੀ ਕਾਲੀ ਮਿਰਚ ਜੇਹੀ ਚਰਪਰੀ ਹੁੰਦੀ ਹੈ. ਇਹ ਪਹਾੜਾਂ ਵਿੱਚ ਵਿਸ਼ੇਸ ਪਾਇਆ ਜਾਂਦਾ ਹੈ. ਇਸ ਦੀ ਦਾਤਣ ਬਹੁਤ ਲੋਕ ਕਰਦੇ ਹਨ ਅਤੇ ਸਰਦਾਈ ਘੋਟਣ ਲਈ ਸੋਟੇ ਬਣਾਉਂਦੇ ਹਨ. ਦੰਦਾਂ ਦੀ ਪੀੜ ਦੂਰ ਕਰਨ ਵਾਸਤੇ ਇਸ ਦੀ ਛਿੱਲ ਦਾ ਚੱਬਣਾ ਬਹੁਤ ਗੁਣਕਾਰੀ ਹੈ. ਇਸ ਦਾ ਨਾਮ "ਤਿਮਰ" ਭੀ ਹੈ. L. Scinzapsus officinalis.
सं. तेजोवत. संग्या- इक कंडेदार झाड़, जिस दी लकड़ी काली मिरच जेही चरपरी हुंदी है. इह पहाड़ां विॱच विशेस पाइआ जांदा है. इस दी दातण बहुत लोक करदे हन अते सरदाई घोटण लई सोटे बणाउंदे हन. दंदां दी पीड़ दूर करन वासते इस दी छिॱल दा चॱबणा बहुत गुणकारी है. इस दा नाम "तिमर" भी है. L. Scinzapsus officinalis.
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਸੰ. ਝਾਟ. ਸੰਗ੍ਯਾ- ਵਨ (ਬਣ). ਜੰਗਲ. "ਜਿਉ ਝਾੜ ਮਿਰਗ ਭਾਲੇ." (ਵਾਰ ਗਉ ੧. ਮਃ ੪) ੨. ਸੰਘਣਾ ਬੂਟਾ। ੩. ਕੰਡੇਦਾਰ ਬੂਝਾ। ੪. ਦਸ੍ਤ. ਜੁਲਾਬ। ੫. ਭੂਸੇ ਵਿੱਚੋਂ ਦਾਣਿਆਂ ਦੇ ਝੜਨ ਦਾ ਭਾਵ। ੬. ਬੂਟੇ ਦੀ ਸ਼ਕਲ ਦਾ ਫਾਨੂਸ ਅਥਵਾ ਦੀਵਿਆਂ ਦਾ ਪੁੰਜ. ਦੇਖੋ, ਝਾਰ ੩.। ੭. ਝਾੜ ਦੀ ਸ਼ਕਲ ਦੀ ਆਤਿਸ਼ਬਾਜ਼ੀ....
ਸਰਵ- ਜਿਸਪ੍ਰਤਿ. ਜਿਸੇ. ਜਿਸ ਨੂੰ. "ਜਿਸ ਕਉ ਹਰਿ ਪ੍ਰਭੁ ਮਨਿ ਚਿਤਿ ਆਵੈ." (ਸੁਖਮਨੀ) "ਜਿਸਹਿ ਜਗਾਇ ਪੀਆਵੈ ਇਹੁ ਰਸੁ." (ਸੋਹਿਲਾ)...
ਲਗੁਡ. ਦੇਖੋ, ਲਕਰਾ, ਲਕਰੀ....
ਸੰਗ੍ਯਾ- ਕਾਲੇ ਰੰਗ ਦੀ ਦੇਵੀ. ਕਾਲਿਕਾ. "ਚੰਡੀ ਦਯੋ ਵਿਦਾਰ, ਸ੍ਰੋਣ ਪਾਨ ਕਾਲੀ ਕਰ੍ਯੋ." (ਚੰਡੀ ੧) ੨. ਹਿਮਾਲਯ ਪਰਬਤ ਤੋਂ ਨਿਕਲੀ ਇੱਕ ਨਦੀ। ੩. ਦਸ਼ਮੇਸ਼ ਦੀ ਇੱਕ ਤੋਪ ਦਾ ਨਾਉਂ। ੪. ਇੱਕ ਸਰਪ, ਜੋ ਕ੍ਰਿਸਨ ਜੀ ਨੇ ਜਮੁਨਾ ਤੋਂ ਨਿਕਾਲਿਆ. ਕਾਲੀਯ. "ਕਾਲੀ ਨਥਿ ਕਿਆ ਵਡਾ ਭਇਆ?" (ਆਸਾ ਮਃ ੧) ੫. ਕਲ੍ਹ. ਕਲ੍ਯ. "ਮਤ ਜਾਣਹੁ ਆਜਿ ਕਿ ਕਾਲੀ." (ਧਨਾ ਮਃ ੪) ੬. ਵਿ- ਸ੍ਯਾਹ. ਕਾਲਿਮਾ ਸਹਿਤ. ਕਾਲੀ. "ਕਾਲੀ ਕੋਇਲ ਤੂ ਕਿਤ ਗੁਨਿ ਕਾਲੀ." (ਸੂਹੀ ਫਰੀਦ) ੭. ਕਲੰਕਿਤ. ਦੂਸਿਤ. "ਕਾਲੀ ਹੋਈਆ ਦੇਹੁਰੀ." (ਸਵਾ ਮਃ ੧) "ਚਹੁ ਜੁਗੀ ਕਲਿ ਕਾਲੀ ਕਾਂਢੀ." (ਵਾਰ ਸੋਰ ਮਃ ੩) ੮. ਕਾਲੀਨ ਦਾ ਸੰਖੇਪ. ਜੈਸੇ ਸਮਕਾਲੀਨ ਦੀ ਥਾਂ ਸਮਕਾਲੀ ਆਖਦੇ ਹਨ. ਦੇਖੋ, ਕਾਲੀਨ ੨। ੯. ਡਿੰਗ. ਅਫੀਮ. ਅਹਿਫੇਨ। ੧੦. ਕਾਲੀਂ. ਕਾਲੇ ਕੇਸਾਂ ਦੇ ਹੁੰਦੇ. ਭਾਵ- ਜਵਾਨੀ ਵਿੱਚ. "ਕਾਲੀ ਜਿਨ੍ਹੀ ਨ ਰਾਵਿਆ ਧਉਲੀ ਰਾਵੈ ਕੋਇ." (ਸ. ਫਰੀਦ)...
ਮਰਿਚ. ਦੇਖੋ, ਮਰਚ। ੨. ਲਾਲ ਮਿਰਚ ਨੂੰ ਭੀ ਇਹ ਨਾਮ ਦਿੱਤਾ ਜਾਂਦਾ ਹੈ....
ਵਿ- ਜੈਸੀ. "ਜੇਹੀ ਸੁਰਤਿ ਤੇਹਾ ਤਿਨ ਰਾਹੁ." (ਸ੍ਰੀ ਮਃ ੧) ੨. ਸੰਗ੍ਯਾ- ਜਿਹ (ਚਿੱਲਾ) ਰੱਖਣ ਵਾਲਾ ਧਨੁਖ. ਚਿੱਲੇਦਾਰ ਕਮਾਨ....
ਪ੍ਰਾਪਤ (ਹਾਸਿਲ) ਕੀਤਾ. "ਅਬ ਮੈ ਸੁਖ ਪਾਇਓ" (ਜੈਤ ਮਃ ੫) "ਹਰਿ ਪਾਇਅੜਾ ਬਡ ਭਾਗੀਈ." (ਗਉ ਮਃ ੪) "ਪਾਇਅੜੇ ਸਰਬ ਸੁਖਾ." (ਵਾਰ ਵਡ ਮਃ ੪) "ਪਾਇਆ ਨਿਹਚਲੁਥਾਨੁ." (ਵਾਰ ਗੂਜ ੨. ਮਃ ੫) ੨. ਭੋਜਨ ਛਕਿਆ, ਮੇਦੇ ਵਿੱਚ ਪਾਇਆ. "ਖੀਰ ਸਮਾਨਿ ਸਾਗੁ ਮੈ ਪਾਇਆ." (ਮਾਰੂ ਕਬੀਰ) ੩. ਪਹਿਨਾਇਆ. ਪਰਿਧਾਨ ਕਰਾਇਆ, "ਕਾਲਾ ਖਿਧੋਲੜਾ ਤਿਨਿ ਵੇਮੁਖਿ ਵੇਮੁਖੈ ਨੋ ਪਾਇਆ." (ਵਾਰ ਗਉ ੧. ਮਃ ੪) ਵਿਮੁਖ ਨੇ ਵਿਮੁਖ ਨੂੰ ਪਹਿਰਾਇਆ। ੪. ਫ਼ਾ. [پایا] ਪਾਯਾ. ਹਸ੍ਤੀ. ਹੋਂਦ. "ਗੁਰਚਰਣ ਲਾਗਿ ਹਮ ਬਿਨਵਤਾ ਪੂਛਤ ਕਹ ਜੀਉ ਪਾਇਆ." (ਆਸਾ ਕਬੀਰ) ੫. ਦੇਖੋ, ਪਾਯਹ....
ਸੰ. ਦੰਤਧਾਵਨ. ਸੰਗ੍ਯਾ- ਦੰਦ ਸਾਫ ਕਰਨ ਦੀ ਕੂਚੀ. "ਦਾਤਨ ਨੀਤਿ ਕਰੇਇ, ਨਾ ਦੁਖ ਪਾਵੈ ਲਾਲ ਜੀ." (ਤਨਾਮਾ) ਹਾਰੀਤ ਸਿਮ੍ਰਿਤੀ ਦਾ ਲੇਖ ਹੈ ਕਿ ਏਕਮ, ਮੌਸ, ਛਠ ਅਤੇ ਨੌਮੀ ਨੂੰ ਜੋ ਦਾਤਣ ਕਰਦਾ ਹੈ, ਉਸ ਦੇ ਸੱਤ ਕੁਲ ਭਸਮ ਹੋਜਾਂਦੇ ਹਨ. ਦੇਖੋ, ਅਧ੍ਯਾਯ ੪, ਸ਼ਃ ੧੦. ਅਤ੍ਰਿ ਲਿਖਦਾ ਹੈ ਕਿ ਉਂਗਲ ਨਾਲ ਦੰਦ ਸਾਫ ਕਰਨੇ, ਗੋਮਾਂਸ ਖਾਣ ਤੁੱਲ ਹੈ. ਦੇਖੋ, ਅਤ੍ਰਿ ਸਿਮ੍ਰਿਤਿ. ਸ਼. ੩੧੩....
ਵਿ- ਸੰ. ਬਹੁਤਰ. ਬਹੁਤ ਜਾਦਾ. ਬਹੁਤ. ਸਹਿਤ. "ਬਹੁਤਾ ਕਹੀਐ ਬਹੁਤਾ ਹੋਇ." (ਜਪੁ) "ਸਾਧ ਬਹੁਤੇਰੇ ਡਿਠੇ." (ਸਵੈਯੇ ਮਃ ੩. ਕੇ) "ਬਹੁਤੁ ਸਿਆਣਪ ਲਾਗੈ ਧੂਰਿ." (ਆਸਾ ਮਃ ੧) ੨. ਬਾਣੀਏ ਤੋਲਣ ਵੇਲੇ ਤਿੰਨ ਕਹਿਣ ਦੀ ਥਾਂ "ਬਹੁਤੇ" ਸ਼ਬਦ ਦਾ ਬਰਤਾਉ ਕਰਦੇ ਹਨ....
ਸੰ. लोक्. ਧਾ- ਦੇਖਣਾ, ਬੋਲਣਾ, ਚਮਕਣਾ, ਪ੍ਰਕਾਸ਼ਿਤ ਹੋਣਾ। ੨. ਸੰਗ੍ਯਾ- ਭੁਵਨ. ਬ੍ਰਹਮਾਂਡ ਦਾ ਹਿੱਸਾ. ਤ਼ਬਕ. ਦੇਖੋ, ਸਾਤ ਆਕਾਸ ਅਤੇ ਸਾਤ ਪਾਤਾਲ। ੩. ਬ੍ਰਹਮਾਦਿ ਦੇਵਤਿਆਂ ਦੇ ਰਹਿਣ ਦੀਆਂ ਪੁਰੀਆਂ "ਇੰਦ੍ਰਲੋਕ ਸਿਵਲੋਕਹਿ ਜੈਬੋ." (ਧਨਾ ਕਬੀਰ) ੪. ਲੋਗ. ਜਨ. "ਲੋਕ ਅਵਗਣਾ ਕੀ ਬੰਨੈ ਗੰਠੜੀ." (ਮਃ ੧. ਵਾਰ ਮਾਰੂ ੧) ੫. ਖੁਲ੍ਹੀ ਥਾਂ। ੬. ਦਰਸ਼ਨ. ਦੀਦਾਰ। ੭. ਜਨ ਸਮੁਦਾਯ (ਗਰੋਹ) ਵਾਸਤੇ ਭੀ ਲੋਕ ਸ਼ਬਦ ਵਰਤੀਦਾ ਹੈ, ਜੈਸੇ- ਸਿੱਖ ਲੋਕ, ਹਿੰਦੂ ਲੋਕ, ਅੰਗ੍ਰੇਜ਼ ਲੋਕ ਆਦਿ....
ਵ੍ਯ- ਦੋ ਸ਼ਬਦਾਂ ਨੂੰ ਜੋੜਨ ਵਾਲਾ ਸਬਦ. ਔਰ. ਅਰ. ਅਤੈ. ਤੇ....
ਸੰਗ੍ਯਾ- ਸੀਤਲਤਾ। ੨. ਠੰਢ ਪਾਉਣ ਵਾਲੀ ਦਵਾਈ ਅਥਵਾ ਪੀਣ ਯੋਗ ਵਸਤੁ. ਬਦਾਮ, ਲਾਚੀ, ਕਾਲੀ ਮਿਰਚਾਂ, ਕਾਸਨੀ, ਚੇਤੀ ਗੁਲਾਬ ਦੇ ਫੁੱਲ ਆਦਿਕ ਘੋਟਕੇ ਮਿਸ਼ਰੀ ਅਤੇ ਠੰਢੇ ਜਲ ਨਾਲ ਬਣਿਆ ਪੇਯ ਪਦਾਰਥ, ਜੋ ਵਿਸ਼ੇਸ ਕਰਕੇ ਗ੍ਰੀਖਮ (ਕਰਸਾਹ) ਵਿੱਚ ਪੀਤਾ ਜਾਂਦਾ ਹੈ। ੩. ਘੋਟੀ ਹੋਈ ਭੰਗ ਨੂੰ ਭੀ ਕਈ ਸਰਦਾਈ ਆਖਦੇ ਹਨ....
ਸੰ. पीङ्. ਧਾ- ਦੁੱਖ ਦੇਣਾ. ਨਚੋੜੇ ਜਾਣਾ. ਦਬਾਉਣਾ। ੨. ਸੰਗ੍ਯਾ- ਪੀੜਾ. ਦੁੱਖ. "ਹਰਿਸੇਵਕ ਨਾਹੀ ਜਮਪੀੜ." (ਬਿਲਾ ਮਃ ੫) ੩. ਦੇਖੋ, ਪੀੜਨ। ੪. ਮਰੋੜ. ਖ਼ਮ. ਮੁਰਝਾਕੇ ਮੁੜਨ ਦਾ ਭਾਵ. "ਹਰਿ ਹਰਿ ਕਰਹਿ ਸਿ ਸੂਕਹਿ ਨਾਹੀ, ਨਾਨਕ ਪੀੜ ਨ ਖਾਹਿ ਜੀਉ." (ਆਸਾ ਛੰਤ ਮਃ ੧)...
ਸੰ. ਵਿ- ਜੋ ਨੇੜੇ ਨਹੀਂ. ਦੇਖੋ, ਫ਼ਾ. [دوُر] ੨. ਕ੍ਰਿ. ਵਿ- ਫਾਸਲੇ ਪੁਰ. ਵਿੱਥ ਤੇਯ....
ਦੇਖੋ, ਕਰਣ. "ਕੁੰਡਲ ਕਰਨ ਵਾਰੀ, ਸੁਮਤਿ ਕਰਨ ਵਾਰੀ, ਕਮਲ ਕਰਨ ਵਾਰੀ ਗਤਿ ਹੈ ਕਰਿਨ ਕੀ." (ਗੁਪ੍ਰਸੂ) ਕੰਨਾਂ ਵਿੱਚ ਕੁੰਡਲਾਂ ਵਾਲੀ, ਉੱਤਮ ਬੁੱਧਿ ਦੇ ਬਣਾਉਣ ਵਾਲੀ, ਹੱਥ ਵਿੱਚ ਕਮਲ ਧਾਰਣ ਵਾਲੀ, ਚਾਲ ਹੈ ਹਾਥੀ ਜੇਹੀ। ੨. ਕਰਣ. ਇੰਦ੍ਰਿਯ. ਅੱਖ ਕੰਨ ਨੱਕ ਆਦਿ ਇੰਦ੍ਰੀਆਂ. "ਕਰਨ ਸਿਉਇਛਾ ਚਾਰਹ." (ਸਵੈਯੇ ਮਃ ੨. ਕੇ) ਕੇ) ਕਰਣ (ਇੰਦ੍ਰੀਆਂ) ਨੂੰ ਸ੍ਵ (ਆਪਣੀ) ਇੱਛਾ ਅਨੁਸਾਰ ਚਲਾਉਂਦੇ ਹਨ. ਭਾਵ, ਇੰਦ੍ਰੀਆਂ ਕ਼ਾਬੂ ਕੀਤੀਆਂ ਹਨ। ੩. ਦੇਖੋ, ਕਰਣ ੧੧....
ਕ੍ਰਿ. ਵਿ- ਲਿਯੇ, ਲਈ. ਖ਼ਾਤਰ. ਸਦਕੇ....
ਦੇਖੋ, ਛਿਲ। ੨. ਸਾਂਡ (ਸਾਂਢ) ਬਕਰੇ ਨੂੰ ਭੀ ਛਿੱਲ ਆਖਦੇ ਹਨ. ਬੋਕ....
ਵਿ- ਗੁਣ ਕਰਨ ਵਾਲਾ. "ਗੁਰਮੁਖਿ ਸਜਣੁ ਗੁਣਕਾਰੀਆ." (ਸ੍ਰੀ ਮਃ ੪) "ਜਿਸੁ ਅੰਤਰਿ ਹਰਿ ਗੁਣਕਾਰੀ." (ਵਾਰ ਵਡ ਮਃ ੪) ੨. ਲਾਭਦਾਇਕ। ੩. ਇਨਸਾਫ਼ ਕਰਨ ਵਾਲਾ. ਨ੍ਯਾਯਕਰਤਾ. ਦੇਖੋ, ਗੁਣ ੧੮....
ਸੰ. नामन्. ਫ਼ਾ. [نام] ਦੇਖੋ, ਅੰ. name. ਸੰਗ੍ਯਾ- ਨਾਉਂ. ਸੰਗ੍ਯਾ. ਕਿਸੇ ਵਸਤੂ ਦਾ ਬੋਧ ਕਰਾਉਣ ਵਾਲਾ ਸ਼ਬਦ. ਜਿਸ ਕਰਕੇ ਅਰਥ ਜਾਣਿਆ ਜਾਵੇ, ਸੌ ਨਾਮ ਹੈ. ਨਾਮ ਦੇ ਮੁੱਖ ਭੇਦ ਦੋ ਹਨ- ਇੱਕ ਵਸਤੂਵਾਚਕ, ਜੈਸੇ- ਮਨੁੱਖ ਬੈਲ ਪਹਾੜ ਆਦਿ. ਦੂਜਾ ਭਾਵ ਵਾਚਕ, ਜੈਸੇ- ਸੁੰਦਰਤਾ, ਕਠੋਰਤਾ, ਭਲਮਨਸਊ, ਭਰੱਪਣ ਆਦਿ. "ਨਾਮ ਕਾਮ ਬਿਹੀਨ ਪੇਖਤ ਧਾਮ ਹੂ ਨਹਿ ਜਾਹਿ." (ਜਾਪੁ) ੨. ਗੁਰਬਾਣੀ ਵਿੱਚ "ਨਾਮ" ਕਰਤਾਰ ਅਤੇ ਉਸ ਦਾ ਹੁਕਮ ਬੋਧਕ ਸ਼ਬਦ ਭੀ ਹੈ,¹ ਯਥਾ- "ਨਾਮ ਕੇ ਧਾਰੇ ਸਗਲੇ ਜੰਤ। ਨਾਮ ਕੇ ਧਾਰੇ ਖੰਡ ਬ੍ਰਹਮੰਡ." (ਸੁਖਮਨੀ) ੩. ਸੰ. ਨਾਮ. ਵ੍ਯ- ਅੰਗੀਕਾਰ। ੪. ਸਮਰਣ. ਚੇਤਾ। ੫. ਪ੍ਰਸਿੱਧੀ. ਮਸ਼ਹੂਰੀ....
ਸੰ. तिमिर. ਸੰਗ੍ਯਾ- ਅੰਧੇਰਾ। ੨. ਅੱਖਾਂ ਦਾ ਇੱਕ ਰੋਗ, ਜਿਸ ਤੋਂ ਧੁੰਧਲਾ ਦਿਖਾਈ ਦਿੰਦਾ ਹੈ ਅਥਵਾ ਕੁਝ ਭੀ ਨਜਰ ਨਹੀਂ ਆਉਂਦਾ. ਦੇਖੋ, ਉੱਲ, ਅੰਧਨੇਤ੍ਰਾ ਅਤੇ ਮੋਤੀਆਬਿੰਦ। ੩. ਭਾਵ ਅਗ੍ਯਾਨ. ਵਿਵੇਕਦ੍ਰਿਸ੍ਟਿ ਦਾ ਅਭਾਵ. "ਨਯਨ ਕੇ ਤਿਮਰ ਮਿਟਹਿ ਖਿਨੁ." (ਸਵੈਯੇ ਮਃ ੪. ਕੇ) "ਤਿਮਰ ਅਗਿਆਨ ਅੰਧੇਰੁ ਚੁਕਾਇਆ." (ਵਾਰ ਬਿਲਾ ਮਃ ੩) "ਤਿਮਰ ਅਗਿਆਨੁ ਗਵਾਇਆ ਗੁਰਗਿਆਨੁ ਅੰਜਨੁ ਗੁਰਿ ਪਾਇਆ ਰਾਮ." (ਵਡ ਛੰਤ ਮਃ ੪) ੪. ਦੇਖੋ, ਤੇਜਬਲ....