tēlāतेला
ਸੰਗ੍ਯਾ- ਮਜੀਠ ਅਤੇ ਤੇਲ ਦੇ ਮੇਲ ਤੋਂ ਬਣਾਇਆ ਹੋਇਆ ਰੰਗ। ੨. ਤੇਲ ਜੇਹਾ ਚਿਕਨਾ ਇੱਕ ਕੀੜਾ, ਜੋ ਖੇਤੀ ਨੂੰ ਲੱਗਕੇ ਨਿਸਫਲ ਕਰ ਦਿੰਦਾ ਹੈ.
संग्या- मजीठ अते तेल दे मेल तों बणाइआ होइआ रंग। २. तेल जेहा चिकना इॱक कीड़ा, जो खेती नूं लॱगके निसफल कर दिंदा है.
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਸੰ. ਮੰਜਿਸ੍ਟਾ. ਸੰਗ੍ਯਾ- ਇੱਕ ਬੇਲ, ਜਿਸ ਦੀ ਡੰਡੀ ਵਿੱਚੋਂ ਲਾਲ ਅਤੇ ਪੱਕਾ ਰੰਗ ਨਿਕਲਦਾ ਹੈ. ਰਕ੍ਤਯਸ੍ਟਿਕਾ. L. Rubia Cordifolia. ਗੁਰਬਾਣੀ ਵਿੱਚ ਮਜੀਠ ਦੇ ਰੰਗ ਦਾ ਦ੍ਰਿਸ੍ਟਾਂਤ ਕਰਤਾਰ ਦੇ ਪ੍ਰੇਮਰੰਗ ਨੂੰ ਦਿੱਤਾ ਹੈ, ਕਿਉਂਕਿ ਇਹ ਪੱਕਾ ਹੁੰਦਾ ਹੈ. "ਕਾਇਆ ਰੰਙਣਿ ਜੇ ਥੀਐ ਪਿਆਰੇ, ਪਾਈਐ ਨਾਉ ਮਜੀਠ." (ਤਿਲੰ ਮਃ ੧)...
ਵ੍ਯ- ਦੋ ਸ਼ਬਦਾਂ ਨੂੰ ਜੋੜਨ ਵਾਲਾ ਸਬਦ. ਔਰ. ਅਰ. ਅਤੈ. ਤੇ....
ਸੰ. ਤੈਲ. ਸੰਗ੍ਯਾ- ਤਿਲ ਦਾ ਵਿਕਾਰ. ਤਿਲਾਂ ਦੀ ਚਿਕਨਾਈ. ਸਭ ਤੋਂ ਪਹਿਲਾਂ ਤਿਲਾਂ ਵਿੱਚੋਂ ਇਹ ਪਦਾਰਥ ਕੱਢਿਆ, ਇਸ ਲਈ ਨਾਮ ਤੇਲ ਹੋਇਆ. ਹੁਣ ਸਰਸੋਂ (ਸਰ੍ਹੋਂ) ਆਦਿ ਦਾ ਰਸ ਭੀ ਤੇਲ ਹੀ ਕਹੀਦਾ ਹੈ. "ਤੇਲ ਜਲੇ ਬਾਤੀ ਠਹਰਾਨੀ." (ਆਸਾ ਕਬੀਰ) ਸ੍ਵਾਸ ਤੇਲ, ਆਯੁ ਬੱਤੀ. "ਦੀਪਕੁ ਬਾਂਧਿ ਧਰਿਓ ਬਿਨੁ ਤੇਲ." (ਰਾਮ ਕਬੀਰ) ਭਾਵ- ਗ੍ਯਾਨਦੀਪਕ....
ਸੰਗ੍ਯਾ- ਮਿਲਾਪ. ਮਿਲਣ ਦਾ ਭਾਵ। ੨. ਵਿਆਹ ਸਮੇਂ ਮਿਲੇ ਸੰਬੰਧੀਆਂ ਦਾ ਗਰੇਹ. "ਫਸ੍ਯੋ ਬ੍ਯਾਹ ਕੇ ਕਾਜ ਮੇ, ਬਹੁ ਮੇਲ ਬੁਲਾਏ." (ਗੁਪ੍ਰਸੂ)...
ਸੰ. रङ्क. ਸੰਗ੍ਯਾ- ਆਨੰਦ ਖ਼ੁਸ਼ੀ. "ਮਨਿ ਬਿਲਾਸ ਬਹੁ ਰੰਗ ਘਣਾ." (ਸ੍ਰੀ ਮਃ ੫) ੨. ਤਮਾਸ਼ੇ ਦੀ ਥਾਂ. ਥੀਏਟਰ. ਰੰਗਸ਼ਾਲਾ. "ਰੰਗ ਤੁਰੰਗ ਗਰੀਬ ਮਸਤ ਸਭੁ ਲੋਕ ਸਿਧਾਸੀ." (ਵਾਰ ਮਾਰੂ ੨. ਮਃ ੫) ਰੰਗਸ਼ਾਲਾ (ਤਮਾਸ਼ੇ ਦੀ ਥਾਂ), ਤੁਰੰਗ (ਜੇਲ), ਹਲੀਮ ਅਤੇ ਅਹੰਕਾਰੀ ਸਭ ਨਾਸ਼ਵਾਨ ਹਨ. ਦੇਖੋ, ਤੁਰੰਗ ੪। ੩. ਰਾਂਗਾ. ਕਲੀ। ੪. ਜੰਗ ਦੀ ਥਾਂ। ੫. ਪ੍ਰੇਮ. ਅਨੁਰਾਗ। ੬. ਸ਼ੋਭਾ. "ਰੰਗ ਰਸਾ ਤੂੰ ਮਨਹਿ ਅਧਾਰੁ." (ਗਉ ਮਃ ੫) ੭. ਫ਼ਾ. [رنگ] ਵਰਣ. ਲਾਲ ਪੀਲਾ ਆਦਿ.¹ "ਰੰਗਿ ਰੰਗੀ ਰਾਮ ਅਪਨੈ ਕੈ." (ਧਨਾ ਮਃ ੫) ਪ੍ਰੇਮਰੂਪ ਰੰਗ ਵਿੱਚ ਰੰਗੀ. ਇੱਥੇ ਰੰਗ ਦੇ ਦੋ ਅਰਥ ਹਨ। ੮. ਖੇਲ. ਲੀਲਾ। ੯. ਨੇਕੀ। ੧੦. ਅਰੋਗਤਾ. ਤਨਦੁਰੁਸਤੀ। ੧੧. ਧਨ. ਸੰਪਦਾ. "ਰੰਗ ਰੂਪ ਰਸ ਬਾਦਿ." (ਵਾਰ ਗਉ ੨. ਮਃ ੫) ੧੨. ਲਾਭ. ਨਫਾ। ੧੩. ਰੰਕ ਦੀ ਥਾਂ ਭੀ ਰੰਗ ਸ਼ਬਦ ਆਇਆ ਹੈ. "ਰੰਗ ਰਾਇ ਸੰਚਹਿ ਬਿਖਮਾਇਆ." (ਮਃ ੪. ਵਾਰ ਸਾਰ)...
ਵਿ- ਜੈਸਾ. ਯਾਦ੍ਰਿਸ਼. "ਜੇਹਾ ਆਇਆ ਤੇਹਾ ਜਾਸੀ." (ਮਾਝ ਅਃ ਮਃ ੩) ਸਿੰਧੀ. ਜੇਹੋ....
ਦੇਖੋ, ਚਿਕਣਾ....
ਸੰਗ੍ਯਾ- ਕੀਟ. ਕੀਟੀ। ੨. ਸਿਉਂਕ. ਦੀਮਕ. "ਇਟ ਸਿਰਾਣੇ ਭੁਇ ਸਵਣ ਕੀੜਾ ਲੜਿਓ ਮਾਸ." (ਸ. ਫਰੀਦ) ੩. ਵਿ- ਅਦਨਾ. ਤੁੱਛ. "ਕੀੜਾ ਥਾਪਿ ਦੇਇ ਪਾਤਸਾਹੀ" (ਵਾਰ ਮਾਝ ਮਃ ੧)...
ਸੰਗ੍ਯਾ- ਕੇਤ (ਕ੍ਸ਼ੇਤ੍ਰ) ਵਿੱਚ ਪੈਦਾ ਹੋਈ ਵਸਤੁ. ਖੇਤ ਦੀ ਉਪਜ. ਪੈਲੀ. "ਖੇਤੀ ਜਿਨ ਕੀ ਉਜੜੈ ਖਲਵਾੜੇ ਕਿਆ ਥਾਉ?" (ਵਾਰ ਸਾਰ ਮਃ ੧) ੨. ਕ੍ਰਿਸੀ. ਕਿਸਾਨੀ. ਕਾਸ਼ਤਕਾਰੀ....