taisaतैस
ਵਿ- ਤੈਸਾ. ਤਾਦ੍ਰਿਸ਼ ਤੇਹਾ। ੨. ਅ਼. [طیَش] ਤ਼ੈਸ਼. ਸੰਗ੍ਯਾ- ਕ੍ਰੋਧ. ਜੋਸ਼। ੩. ਸੰ. ਤੈਸ. ਪੋਹ ਦਾ ਮਹੀਨਾ. ਤਿਸ਼੍ਯ (ਪੁਸ਼੍ਯ) ਨਕ੍ਸ਼੍ਤ੍ਰ ਹੋਵੇ ਜਿਸ ਦੀ ਪੂਰਣਮਾਸੀ ਨੂੰ.
वि- तैसा. ताद्रिश तेहा। २. अ़. [طیَش] त़ैश. संग्या- क्रोध. जोश। ३. सं. तैस. पोह दा महीना. तिश्य (पुश्य) नक्श्त्र होवे जिस दी पूरणमासी नूं.
ਵਿ- ਤਾਦ੍ਰਿਸ਼. ਤੇਹੋ ਜੇਹਾ. ਵੈਸਾ. ਤੇਹਾ. "ਜੈਸੀ ਮੈ ਆਵੈ ਖਸਮ ਕੀ ਬਾਣੀ ਤੈਸੜਾ ਕਰੀ ਗਿਆਨ ਵੇ ਲਾਲੋ!" (ਤਿਲੰ ਮਃ ੧) "ਤੈਸਾ ਅੰਮ੍ਰਿਤ ਤੈਸੀ ਬਿਖ ਖਾਟੀ." (ਸੁਖਮਨੀ) "ਤੈਸੋਜੈਸਾ ਕਾਫੀਐ, ਜੈਸੀ ਕਾਰ ਕਮਾਇ." (ਸੂਹੀ ਮਃ ੧)...
ਸੰ. तादृक्ष ਅਤੇ तादृश. ਵਿ- ਓਹੋ ਜੇਹਾ ਦਿਖਾਈ ਦੇਣ ਵਾਲਾ. ਵੈਸਾ....
ਵਿ- ਤੈਸਾ. ਤਾਦ੍ਰਿਸ਼. "ਤੇਹਾ ਹੋਵੈ ਜੇਹੇ ਕਰਮ ਕਮਾਇ." (ਆਸਾ ਮਃ ੩)...
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਗੁੱਸਾ. ਦੇਖੋ, ਕਰੋਧ. "ਕ੍ਰੋਧ ਬਿਨਾਸੈ ਸਗਲ ਬਿਕਾਰੀ." (ਗਉ ਅਃ ਮਃ ੧)...
ਅ਼. [جوش] ਸੰਗ੍ਯਾ- ਉਬਾਲ। ੨. ਕ੍ਰੋਧ. "ਉਠ੍ਯੋ ਕਟੋਚਨ ਜੋਸ." (ਵਿਚਿਤ੍ਰ) ੩. ਸੰ. ਜੋਸ. ਪ੍ਰੇਮ। ੪. ਸੁਖ....
ਸੰਗ੍ਯਾ- ਹਿਮ ਰਿਤੁ ਦਾ ਮਹੀਨਾ. ਦੇਖੋ, ਪੋਖ। ੨. ਦੇਖੋ, ਪੋਹਣਾ....
ਸੰਗ੍ਯਾ- ਸੂਰਜ ਦਾ ਇੱਕ ਰਾਸ਼ਿ ਤੇ ਰਹਿਣ ਦਾ ਸਮਾ ਅਤੇ ਚੰਦ੍ਰਮਾ ਦੇ ਦੋ ਪੱਖ. ਵਰ੍ਹੇ ਦਾ ਬਾਰ੍ਹਵਾਂ ਹਿੱਸਾ. ਦੇਖੋ, ਮਾਸ ੧। ੨. ਮਾਹਵਾਰੀ ਤਨਖ੍ਵਾਹ. "ਅਧਿਕ ਮਹੀਨੋ ਅਪਨ ਕਰਾਯੋ." (ਚਰਿਤ੍ਰ ੯੩)...
ਸੰ. ਸੰਗ੍ਯਾ- ਤਾਰਾ. ਸਿਤਾਰਹ। ੨. ਆਕਾਸ਼ ਵਿੱਚ ਚਮਕਣ ਵਾਲੇ ਗ੍ਰਹ। ੩. ਤਾਰਿਆਂ ਦਾ ਪੁੰਜ ਮਿਲਕੇ ਬਣਿਆ ਹੋਇਆ ਉਹ ਪਿੰਡ, ਜੋ ਖਗੋਲ ਵਿੱਚ ਚੰਦ੍ਰਮਾ ਦਾ ਮਾਰਗ ਬਣਾਉਂਦਾ ਹੈ. ਚੰਦ੍ਰਮਾ ਇਸੇ ਰਾਹ ਪ੍ਰਿਥਿਵੀ ਦੀ ਪਰਿਕ੍ਰਮਾ ਕਰਦਾ ਹੈ. ਵਿਦ੍ਵਾਨਾਂ ਨੇ ਇਹ ਨਕ੍ਸ਼੍ਤ੍ਰ ੨੭ ਮੰਨੇ ਹਨ-#ਅਸ਼੍ਵਿਨੀ, ਭਰਣੀ, ਕ੍ਰਿੱਤਿਕਾ, ਰੋਹਿਣੀ, ਮ੍ਰਿਗਸ਼ਿਰਾ, ਆਰ੍ਦ੍ਰਾ, ਪੁਨਰਵਸੁ, ਪੁਸ਼੍ਯ, ਸ਼ਲੇਸਾ, ਮਘਾ, ਪੂਰਵਾਫਾਲਗੁਨੀ, ਉੱਤਰਾ ਫਾਲਗੁਨੀ, ਹਸ੍ਤ, ਚਿਤ੍ਰਾ, ਸ੍ਵਾਤੀ, ਵਿਸ਼ਾਖਾ, ਅਨੁਰਾਧਾ, ਜ੍ਯੇਸ੍ਠਾ, ਮੂਲ, ਪੂਰਵਾਸਾਢਾ, ਉੱਤਰਾ ਸਾਢਾ, ਸ਼੍ਰਵਣ, ਧਨਿਸ੍ਠਾ, ਸ਼ਤਭਿਖਾ- ਪੂਰਵਾਭਦ੍ਰਪਦਾ, ਉੱਤਰਾਭਦ੍ਰਪਦਾ ਅੱਤੇ ਰੇਵਤੀ.#ਇਨ੍ਹਾਂ ਹੀ ਨਕ੍ਸ਼੍ਤ੍ਰਾਂ ਤੋਂ ਚੰਦ੍ਰਮਾ ਦੇ ਮਹੀਨਿਆਂ ਦੇ ਨਾਮ ਬਣੇ ਹਨ, ਜਿਵੇਂ- ਵਿਸ਼ਾਖਾ ਨਕ੍ਸ਼੍ਤ੍ਰ ਸਹਿਤ ਪੂਰਣਮਾਸੀ ਹੋਣ ਤੋਂ ਵੈਸ਼ਾਖ, ਜ੍ਯੇਸ੍ਠਾ ਨਕ੍ਸ਼੍ਤ੍ਰ ਵਾਲੀ ਪੂਰਣਮਾਸੀ ਕਰਕੇ ਜੇਠ ਆਦਿ....
ਸਰਵ- ਜਿਸਪ੍ਰਤਿ. ਜਿਸੇ. ਜਿਸ ਨੂੰ. "ਜਿਸ ਕਉ ਹਰਿ ਪ੍ਰਭੁ ਮਨਿ ਚਿਤਿ ਆਵੈ." (ਸੁਖਮਨੀ) "ਜਿਸਹਿ ਜਗਾਇ ਪੀਆਵੈ ਇਹੁ ਰਸੁ." (ਸੋਹਿਲਾ)...